ਬਾਈਬਲ ਦੇ ਕੁਝ ਵਚਨ ਵਿਸ਼ਾ : ਇੱਕ ਦੂਜੇ ਦਾ ਨਿਰਨਾ/ ਨਿਆਂ ਨਾ ਕਰੋ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
ਮੱਤੀ 7:1-5
7 “ਦੂਜੇ ਲੋਕਾਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਨਿਰਨਾ ਵੀ ਨਹੀਂ ਕੀਤਾ ਜਾਵੇਗਾ। 2 ਜੇਕਰ ਤੁਸੀਂ ਦੂਸਰਿਆਂ ਦਾ ਨਿਰਨਾ ਕਰਦੇ ਹੋ ਤਾਂ ਉਸੇ ਤਰ੍ਹਾਂ ਹੀ ਤੁਹਾਡਾ ਵੀ ਨਿਰਨਾ ਕੀਤਾ ਜਾਵੇਗਾ। ਅਤੇ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਿਣਦੇ ਹੋ, ਉਸੇ ਨਾਲ ਤੁਹਾਨੂੰ ਵੀ ਮਿਣਿਆ ਜਾਵੇਗਾ। 3 “ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਧੂੜ ਦੇ ਕਣ ਨੂੰ ਕਿਵੇਂ ਵੇਖ ਸੱਕਦੇ ਹੋਂ ਜਦੋਂ ਕਿ ਤੁਸੀਂ ਆਪਣੀ ਅੱਖ ਵਿੱਚਲੇ ਸ਼ਤੀਰ ਨੂੰ ਨਹੀਂ ਵੇਖਦੇ। 4 ਜਾਂ ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸੱਕਦੇ ਹੋਂ, ‘ਲਿਆ ਮੈਂ ਤੇਰੀ ਅੱਖ ਵਿੱਚੋਂ ਧੂੜ ਦੇ ਕਣ ਨੂੰ ਕੱਢਾਂ’ ਜਦ ਕਿ ਹਾਲੇ ਵੀ ਤੁਹਾਡੀ ਆਪਣੀ ਅੱਖ ਵਿੱਚ ਸ਼ਤੀਰ ਹੈ? 5 ਤੁਸੀਂ ਕਪਟੀ ਹੋ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢੋ ਤਾਂ ਹੀ ਤੁਸੀਂ ਉਸ ਕਣ ਨੂੰ ਕੱਢਣ ਵਾਸਤੇ ਸਪੱਸ਼ਟ ਤੌਰ ਤੇ ਵੇਖ ਸੱਕਦੇ ਹੋਂ।
ਮੱਤੀ 7:1
“ਦੂਜੇ ਲੋਕਾਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਨਿਰਨਾ ਵੀ ਨਹੀਂ ਕੀਤਾ ਜਾਵੇਗਾ।
ਯੂਹੰਨਾ 7:24
24 ਕਿਸੇ ਚੀਜ਼ ਦੇ ਬਾਹਰੀ ਸੂਰਤ ਦੇ ਆਧਾਰ ਤੇ ਨਿਆਂ ਨਾਂ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”
1 ਕੁਰਿੰਥੀਆਂ ਨੂੰ 2:15
15 ਪਰੰਤੂ ਆਤਮਕ ਵਿਅਕਤੀ ਹਰ ਤਰ੍ਹਾਂ ਦੀਆਂ ਗੱਲਾਂ ਬਾਰੇ ਨਿਆਂੇ ਕਰਨ ਦੇ ਸਮਰਥ ਹੁੰਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, ਦੂਸਰੇ ਵਿਅਕਤੀ ਅਜਿਹੇ ਵਿਅਕਤੀ ਨੂੰ ਨਹੀਂ ਪਰੱਖ ਸੱਕਦੇ।
ਲੂਕਾ 6:37
37 “ਦੂਜਿਆਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਵੀ ਨਿਰਨਾ ਨਹੀਂ ਕੀਤਾ ਜਾਵੇਗਾ। ਦੂਜਿਆਂ ਦੀ ਨਿੰਦਿਆ ਨਾ ਕਰੋ ਤਾਂ ਤੁਸੀਂ ਵੀ ਨਹੀਂ ਨਿੰਦੇ ਜਾਵੋਂਗੇ, ਜੇਕਰ ਤੁਸੀਂ ਦੂਜਿਆਂ ਨੂੰ ਮਾਫ਼ ਕਰੋਂਗੇ ਤਾਂ ਤੁਸੀਂ ਵੀ ਮਾਫ਼ ਕੀਤੇ ਜਾਵੋਂਗੇ।
ਯਾਕੂਬ 4:11-12
11 ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਗੱਲਾਂ ਨਾ ਕਰੋ। ਜੇ ਤੁਸੀਂ ਮਸੀਹ ਵਿੱਚ ਆਪਣੇ ਕਿਸੇ ਭਰਾ ਦੀ ਨਿੰਦਿਆ ਜਾਂ ਉਸਦਾ ਨਿਰਨਾ ਕਰਦੇ ਹੋ, ਤਾਂ ਇਹ ਸ਼ਰ੍ਹਾ ਦੇ ਖਿਲਾਫ਼ ਬੋਲਣ ਅਤੇ ਸ਼ਰ੍ਹਾ ਦੀ ਆਲੋਚਨਾ ਕਰਨ ਵਾਂਗ ਹੀ ਹੈ ਜਿਸਦਾ ਉਹ ਅਨੁਸਰਣ ਕਰ ਰਿਹਾ ਹੈ। ਜਦੋਂ ਤੁਸੀਂ ਮਸੀਹ ਵਿੱਚ ਕਿਸੇ ਭਰਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਅਸਲ ਵਿੱਚ ਉਸ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਜਿਸਦੀ ਉਹ ਪਾਲਣਾ ਕਰਦਾ ਹੈ ਅਤੇ ਜਦੋਂ ਤੁਸੀਂ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਸ਼ਰ੍ਹਾ ਦੇ ਪਾਲਕ ਨਹੀਂ ਹੋ। ਤੁਸੀਂ ਖੁਦ ਮੁਨਸਫ਼ ਬਣ ਜਾਂਦੇ ਹੋ। 12 ਪਰਮੇਸ਼ੁਰ ਹੀ ਹੈ ਜਿਹੜਾ ਨੇਮਾਂ ਨੂੰ ਬਣਾਉਂਦਾ ਹੈ। ਸਿਰਫ਼ ਉਹੀ ਇੱਕੋ ਇੱਕ ਮੁਨਸਫ਼ ਹੈ। ਇਹ ਸਿਰਫ਼ ਪਰਮੇਸ਼ੁਰ ਹੀ ਹੈ ਜਿਹੜਾ ਬਚਾ ਸੱਕਦਾ ਹੈ ਅਤੇ ਤਬਾਹ ਕਰ ਸੱਕਦਾ ਹੈ। ਇਸ ਲਈ ਤੁਹਾਡੇ ਵਾਸਤੇ ਇਹ ਠੀਕ ਨਹੀਂ ਕਿ ਤੁਸੀਂ ਕਿਸੇ ਦੂਸਰਿਆਂ ਬਾਰੇ ਨਿਆਂ ਕਰੋ।
ਰੋਮੀਆਂ ਨੂੰ 16:17
17 ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹੜੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ। ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ। ਉਹ ਲੋਕ ਉਸ ਦੇ ਵਿਰੁੱਧ ਹਨ ਜਿਹੜੀ ਸੱਚੀ ਸਿੱਖਿਆ ਤੁਸੀਂ ਸਿੱਖੀ ਹੈ। ਅਜਿਹੇ ਲੋਕਾਂ ਤੋਂ ਦੂਰ ਰਹੋ।
ਰੋਮੀਆਂ ਨੂੰ 16:17-18
17 ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹੜੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ। ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ। ਉਹ ਲੋਕ ਉਸ ਦੇ ਵਿਰੁੱਧ ਹਨ ਜਿਹੜੀ ਸੱਚੀ ਸਿੱਖਿਆ ਤੁਸੀਂ ਸਿੱਖੀ ਹੈ। ਅਜਿਹੇ ਲੋਕਾਂ ਤੋਂ ਦੂਰ ਰਹੋ। 18 ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰਦੇ, ਉਹ ਤਾਂ ਸਿਰਫ਼ ਆਪਣੇ ਆਪ ਨੂੰ ਖੁਸ਼ ਰੱਖਣ ਦੇ ਕੰਮ ਕਰਦੇ ਹਨ। ਉਹ ਭੋਲੇ ਲੋਕਾਂ ਨੂੰ ਆਪਣੀਆਂ ਭਰਮੀ ਗੱਲਾਂ ਅਤੇ ਖੁਸ਼ਾਮਦ ਭਰੇ ਸ਼ਬਦਾਂ ਨਾਲ ਗੁਮਰਾਹ ਕਰਦੇ ਹਨ।
ਰੋਮੀਆਂ ਨੂੰ 14:4
4 ਦੂਜੇ ਵਿਅਕਤੀ ਦੇ ਨੌਕਰ ਦਾ ਨਿਆਂ ਕਰਨ ਵਾਲਾ ਤੂੰ ਕੌਣ ਹੈ? ਸਿਰਫ਼ ਉਸ ਦੇ ਮਾਲਕ ਨੂੰ ਇਹੀ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਉਹ ਗਲਤ ਹੈ ਜਾਂ ਸਹੀ। ਅਤੇ ਪ੍ਰਭੂ ਦਾ ਸੇਵਕ ਸਹੀ ਹੋਵੇਗਾ ਕਿਉਂਕਿ ਪ੍ਰਭੂ ਉਸ ਨੂੰ ਸਹੀ ਬਨਾਉਣ ਦੇ ਸਮਰੱਥ ਹੈ।
ਰੋਮੀਆਂ ਨੂੰ 2:1-3
ਜੇ ਤੁਸੀਂ ਸੋਚਦੇ ਹੋ ਕਿ ਤੁਸੀਂ ਦੁਨੀਆਂ ਦਾ ਨਿਆਂ ਕਰ ਸੱਕਦੇ ਹੋ, ਤੁਸੀਂ ਗਲਤ ਕਰ ਰਹੇ ਹੋ। ਤੁਸੀਂ ਖੁਦ ਵੀ ਪਾਪ ਕਰਨ ਦੇ ਕਸੂਰਵਾਰ ਹੋ ਅਰ ਤੁਸੀਂ ਉਨ੍ਹਾਂ ਲੋਕਾਂ ਨੂੰ ਕਸੂਰਵਾਰ ਠਹਿਰਾਉਂਦੇ ਹੋ, ਪਰ ਖੁਦ ਵੀ ਉਹੀ ਕਰਦੇ ਹੋ, ਜੋ ਉਹ ਕਰਦੇ ਹਨ। ਇਸ ਲਈ ਜਦੋਂ ਤੁਸੀਂ ਦੂਜਿਆਂ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ ਅਸਲ ਵਿੱਚ ਤੁਸੀਂ ਆਪਣੇ ਆਪ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ। 2 ਪਰਮੇਸ਼ੁਰ ਉਨ੍ਹਾਂ ਦਾ ਨਿਆਂ ਖੁਦ ਕਰਦਾ ਹੈ ਜਿਹੜੇ ਲੋਕ ਇਸ ਤਰ੍ਹਾਂ ਦੇ ਮੰਦੇ ਕੰਮ ਕਰਦੇ ਹਨ। ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਨਿਆਂ ਹਮੇਸ਼ਾ ਸਹੀ ਹੁੰਦਾ ਹੈ। 3 ਤੁਸੀਂ ਉਨ੍ਹਾਂ ਲੋਕਾਂ ਦਾ ਨਿਆਂ ਕਰਦੇ ਹੋ ਜੋ ਅਜਿਹੇ ਮੰਦੇ ਕਰਦੇ ਹਨ, ਪਰ ਤੁਸੀਂ ਖੁਦ ਵੀ ਉਹੀ ਗੱਲਾਂ ਕਰ ਰਹੇ ਹੋ। ਸੋ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਨਿਸ਼ਚਿਤ ਹੀ ਪਰਮੇਸ਼ੁਰ ਤੁਹਾਡਾ ਵੀ ਨਿਆਂ ਕਰੇਗਾ। ਉਦੋਂ ਤੁਸੀਂ ਨਹੀਂ ਬਚ ਸੱਕੋਂਗੇ।
ਮੱਤੀ 12:30
30 ਉਹ ਜੋ ਕੋਈ ਮੇਰੇ ਨਾਲ ਨਹੀਂ ਹੈ, ਮੇਰੇ ਖਿਲਾਫ਼ ਹੈ। ਉਹ ਜੋ ਕੋਈ ਮੇਰੇ ਨਾਲ ਨਾਲ ਨਹੀਂ ਜੁੜਦਾ, ਖਿੰਡ ਜਾਂਦਾ ਹੈ।
ਲੂਕਾ 12:57
57 “ਤੁਸੀਂ ਆਪਣੇ-ਆਪ ਲਈ ਜੋ ਠੀਕ ਹੈ ਉਸਦਾ ਫ਼ੈਸਲਾ ਕਿਉਂ ਨਹੀਂ ਕਰਦੇ?
