Monday, January 13, 2014

ਮੌਤ

                           

                                      ਬਾਈਬਲ ਦੇ ਕੁਝ ਵਚਨ ਵਿਸ਼ਾ : ਮੌਤ
                                               ਪੰਜਾਬੀ ਮਸੀਹ ਸੰਦੇਸ਼

ਜ਼ਬੂਰ 68:20

20 ਉਹ ਸਾਡਾ ਪਰਮੇਸ਼ੁਰ ਹੈ, ਉਹੀ ਪਰਮੇਸ਼ੁਰ ਹੈ ਜਿਹੜਾ ਸਾਨੂੰ ਬਚਾਉਂਦਾ ਹੈ

    ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਮੌਤ ਕੋਲੋਂ ਬਚਾਉਂਦਾ ਹੈ

ਲੂਕਾ 20:36

36 ਅਤੇ ਉਹ ਹੋਰ ਨਹੀਂ ਮਰ ਸੱਕਦੇ, ਕਿਉਂਕਿ ਮੌਤ ਤੋਂ ਉਨ੍ਹਾਂ ਦਾ ਪੁਨਰ ਉੱਥਾਨ ਕੀਤਾ ਗਿਆ ਹੈ ਉਹ ਦੂਤਾਂ ਵਰਗੇ ਹਨ ਅਤੇ ਪਰਮੇਸ਼ੁਰ ਦੇ ਬੱਚੇ ਹਨ


ਯੂਹੰਨਾ 11:25

25 ਯਿਸੂ ਨੇ ਉਸ ਨੂੰ ਆਖਿਆ, “ਪੁਨਰ ਉਥਾਂਨ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰੱਖੇਗਾ

1 ਕੁਰਿੰਥੀਆਂ ਨੂੰ 15:23

23 ਪਰ ਹਰੇਕ ਬੰਦਾ ਜੀਵਨ ਵੱਲ ਢੁਕਵੀਂ ਬਿਵਸਥਾ ਵਿੱਚ ਜੀ ਉੱਠੇਗਾ। ਸਭ ਤੋਂ ਪਹਿਲਾਂ ਜੀ ਉੱਠਣ ਵਾਲਾ ਮਸੀਹ ਸੀ। ਫ਼ੇਰ ਜਦੋਂ ਮਸੀਹ ਦੋਬਾਰਾ ਆਵੇਗਾ ਤਾਂ ਉਹ ਲੋਕ ਜਿਹੜੇ ਮਸੀਹ ਦੇ ਹਨ, ਪੁਨਰ ਜੀਵਨ ਪ੍ਰਾਪਤ ਕਰਨਗੇ

ਯੂਹੰਨਾ 3:16

16 ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ

ਜ਼ਬੂਰ 30:3

ਤੁਸਾਂ ਮੈਨੂੰ ਕਬਰ ਵਿੱਚੋਂ ਉੱਠਾ ਲਿਆ ਸੀ

    ਤੁਸਾਂ ਮੈਨੂੰ ਜੀਣ ਦਿੱਤਾ।
    ਮੈਨੂੰ ਮੁਰਦਿਆਂ ਦੇ ਨਾਲ ਲੇਟਣਾ ਨਹੀਂ ਪਿਆ ਜਿਹੜੇ ਮ੍ਰਿਤੂ ਲੋਕ ਵਿੱਚ ਪਏ ਹਨ

ਯੂਹੰਨਾ 5:28-29

28 ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਰਿਹਾ ਹੈ ਜਦੋਂ ਕਬਰਾਂ ਪਏ ਮੋਏ ਬੰਦੇ ਵੀ ਉਸ ਦੀ ਅਵਾਜ਼ ਸੁਣਨਗੇ 29 ਉਹ ਆਪਣੀਆਂ ਕਬਰਾਂ ਚੋਂ ਬਾਹਰ ਜਾਣਾਗੇ, ਉਹ ਜਿਨ੍ਹਾਂ ਨੇ ਭਲੇ ਕੰਮ ਕੀਤੇ ਹਨ, ਜੀਅ ਉੱਠਣਗੇ ਅਤੇ ਸਦੀਪਕ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਉਹ ਦੰਡ ਦੇ ਨਿਆਂ ਲਈ ਜੀਅ ਉੱਠਣਗੇ

ਜ਼ਬੂਰ 9:17

17 ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹਨ, ਬੁਰੇ ਹਨ
    ਅਜਿਹੇ ਲੋਕ ਮਰਨਗੇ

ਅੱਯੂਬ 33:18

18 ਪਰਮੇਸ਼ੁਰ ਲੋਕਾਂ ਨੂੰ ਚਿਤਾਵਨੀ ਦਿੰਦਾ ਹੈ ਤਾਂ ਜੋ ਉਹ ਉਨ੍ਹਾਂ ਨੂੰ ਮੌਤ ਦੇ ਸਥਾਨ ਤੇ ਜਾਣ ਤੋਂ ਬਚਾ ਸੱਕੇ
    ਪਰਮੇਸ਼ੁਰ ਆਦਮੀ ਨੂੰ ਤਬਾਹ ਹੋਣ ਤੋਂ ਬਚਾਉਣ ਲਈ ਅਜਿਹਾ ਕਰਦਾ ਹੈ

ਉਪਦੇਸ਼ਕ 8:8

ਬਿਲਕੁਲ ਜਿਵੇਂ ਕੋਈ ਹਵਾ ਨੂੰ ਰੋਕ ਨਹੀਂ ਸੱਕਦਾ, ਕਿਸੇ ਕੋਲ ਵੀ ਆਪਣੀ ਮੌਤ ਨੂੰ ਰੋਕਣ ਦੀ ਸਮਰਬਾ ਨਹੀਂ। ਯੁੱਧ ਦੌਰਾਨ ਕੋਈ ਵੀ ਫ਼ੌਜ਼ ਵਿੱਚੋਂ ਇਸਤੀਫ਼ਾ ਨਹੀਂ ਦੇ ਸੱਕਦਾ, ਅਤੇ ਇਸੇ ਤਰ੍ਹਾਂ ਹੀ ਜਿਹੜਾ ਵਿਅਕਤੀ ਦੁਸ਼ਟਤਾ ਦਾ ਵਿਖਾਵਾ ਕਰਦਾ ਆਪਣੀ ਦੁਸ਼ਟਤਾ ਤੋਂ ਬਚਣ ਦੇ ਯੋਗ ਨਹੀਂ ਹੋਵੇਗਾ

ਜ਼ਬੂਰ 48:14

14 ਇਹ ਪਰਮੇਸ਼ੁਰ ਸਦਾ-ਸਦਾ ਲਈ ਸਾਡਾ ਪਰਮੇਸ਼ੁਰ ਹੈ
    ਉਸ ਸਾਡੀ ਸਦਾ-ਸਦਾ ਲਈ ਅਗਵਾਈ ਕਰੇਗਾ

ਫ਼ਿਲਿੱਪੀਆਂ ਨੂੰ 3:20-21

20 ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ 21 ਮਸੀਹ ਸਾਡੇ ਭੌਤਿਕ ਸਰੀਰਾਂ ਨੂੰ ਆਪਣੇ ਮਹਿਮਾਮਈ ਸਰੀਰ ਵਾਂਗ ਬਦਲ ਦੇਵੇਗਾ। ਉਹ ਇਹ ਉਸ ਸ਼ਕਤੀ ਨਾਲ ਕਰੇਗਾ ਜਿਸ ਨਾਲ ਉਹ ਸਾਰੀਆਂ ਚੀਜ਼ਾਂ ਨੂੰ ਨਿਯੰਤ੍ਰਣ ਹੇਠ ਰੱਖਣ ਯੋਗ ਹੈ

ਪਰਕਾਸ਼ ਦੀ ਪੋਥੀ 21:4

ਪਰਮੇਸ਼ੁਰ ਉਨ੍ਹਾਂ ਦੀਆਂ ਅੱਖਾਂ ਵਿੱਚਲਾ ਹਰ ਅੱਥਰੂ ਪੂੰਝ ਦੇਵੇਗਾ। ਹੁਣ ਕਦੀ ਵੀ ਮੌਤ, ਉਦਾਸੀ, ਰੋਣਾ ਜਾਂ ਦੁੱਖ ਦਰਦ ਨਹੀਂ ਹੋਵੇਗਾ। ਸਾਰੇ ਪੁਰਾਣੇ ਰਾਹ ਗੁਜ਼ਰ ਗਏ ਹਨ।

ਜ਼ਬੂਰ 68:20; ਲੂਕਾ 20:36; ਯੂਹੰਨਾ 11:25; 1 ਕੁਰਿੰਥੀਆਂ ਨੂੰ 15:23; ਯੂਹੰਨਾ 3:16; ਜ਼ਬੂਰ 30:3; ਯੂਹੰਨਾ 5:28-29; ਜ਼ਬੂਰ 9:17; ਅੱਯੂਬ 33:18; ਉਪਦੇਸ਼ਕ 8:8; ਜ਼ਬੂਰ 48:14; ਫ਼ਿਲਿੱਪੀਆਂ ਨੂੰ 3:20-21; ਪਰਕਾਸ਼ ਦੀ ਪੋਥੀ 21:4