ਸੇਵਕ ਬਣਨਾ
ਬਾਈਬਲ ਦੇ ਕੁਝ ਵਚਨ ਵਿਸ਼ਾ : ਸੇਵਕ ਬਣਨਾ
ਪੰਜਾਬੀ ਮਸੀਹੀ ਸੰਦੇਸ਼
ਯੂਹੰਨਾ 12:26
26 ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਟਹਿਲ ਕਰਦਾ ਹੈ, ਪਿਤਾ ਉਸ ਨੂੰ ਸਤਿਕਾਰਦਾ ਹੈ।
ਯੂਹੰਨਾ 13:3-5
3 ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ। 4 ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਕਿ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ। 5 ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਪੂੰਝੇ।
ਮੱਤੀ 25:21
21 “ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵੱਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਤੂੰ ਉਸ ਥੋੜੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’
ਲੂਕਾ 17:7-10
ਚੰਗੇ ਸੇਵਕ ਬਣੋ
7 “ਫ਼ਰਜ ਕਰੋ ਤੁਹਾਡੇ ਵਿੱਚੋਂ ਕਿਸੇ ਇੱਕ ਕੋਲ ਨੇਕਰ ਹੋਵੇ ਜੋ ਖੇਤਾਂ ਵਿੱਚ ਕੰਮ ਕਰਦਾ ਹੋਵੇ, ਹੱਲ ਵਾਹੁੰਦਾ ਹੋਵੇ ਜਾਂ ਭੇਡਾਂ ਦੀ ਰੱਖਵਾਲੀ ਕਰਦਾ ਹੋਵੇ, ਜਦੋਂ ਉਹ ਖੇਤ ਤੋਂ ਵਾਪਸ ਆਉਂਦਾ ਹੈ, ਕੀ ਤੁਸੀਂ ਉਸ ਨੂੰ ਆਖੋਂਗੇ, ‘ਛੇਤੀ ਆ ਅਤੇ ਭੋਜਨ ਲਈ ਬੈਠ ਜਾ?’ 8 ਨਹੀਂ! ਤੁਸੀਂ ਆਪਣੇ ਸੇਵਕ ਨੂੰ ਆਖੋਂਗੇ, ‘ਮੇਰੇ ਲਈ ਰਾਤ ਦਾ ਭੋਜਨ ਤਿਆਰ ਕਰ, ਕੱਪੜੇ ਪਾ ਅਤੇ ਜਦੋਂ ਤੀਕ ਮੈਂ ਖਾਂਦਾ ਤੇ ਪੀਂਦਾ ਹਾਂ, ਮੇਰੀ ਸੇਵਾ ਕਰ। ਫ਼ਿਰ ਤੂੰ ਖਾ ਪੀ ਸੱਕਦਾ ਹੈਂ। 9 ਕੀ ਉਹ ਆਪਣੇ ਆਦੇਸ਼ ਨੂੰ ਮੰਨਣ ਲਈ ਅਤੇ ਆਪਣੇ ਉਸ ਨੋਕਰ ਦਾ ਧੰਨਵਾਦ ਕਰਨ ਲਈ ਮਜਬੂਰ ਹੈ। 10 ਇਸੇ ਤਰ੍ਹਾਂ ਤੁਹਾਡੇ ਨਾਲ ਹੁੰਦਾ ਹੈ? ਜੇ ਤੁਸੀਂ ਉਹ ਸਭ ਕੁਝ ਉਵੇਂ ਹੀ ਕੀਤਾ ਹੈ, ਜਿਵੇਂ ਤੁਹਾਨੂੰ ਕਰਨ ਲਈ ਕਿਹਾ ਗਿਆ ਸੀ, ਤਾਂ ਤੁਹਾਨੂੰ ਆਖਣਾ ਚਾਹੀਦਾ ਹੈ ਕਿ ਅਸੀਂ ਕਿਸੇ ਖਾਸ ਧੰਨਵਾਦ ਦੇ ਲਾਇੱਕ ਨਹੀਂ। ਅਸੀਂ ਤਾਂ ਸਿਰਫ਼ ਉਹੀ ਕੁਝ ਕੀਤਾ ਹੈ ਜੋ ਕੁਝ ਸਾਨੂੰ ਕਰਨਾ ਚਾਹੀਦਾ ਹੈ।’”
ਮਰਕੁਸ 9:35
35 ਫ਼ਿਰ ਯਿਸੂ ਬੈਠ ਗਿਆ ਅਤੇ ਉਨ੍ਹਾਂ ਬਾਰ੍ਹਾਂ ਰਸੂਲਾਂ ਨੂੰ ਸੱਦਿਆ ਅਤੇ ਕਿਹਾ, “ਜੇਕਰ ਕੋਈ ਮਹਾਨ ਬਣਨਾ ਚਾਹੁੰਦਾ ਹੈ ਤਾਂ ਉਸ ਨੂੰ ਸਭ ਲੋਕਾਂ ਤੋਂ ਛੋਟਾ ਹੋਣਾ ਚਾਹੀਦਾ ਹੈ, ਅਤੇ ਉਸ ਨੂੰ ਉਨ੍ਹਾਂ ਦੀ ਸੇਵਾ ਕਰਨੀ ਚਾਹੀਦੀ ਹੈ।”
ਮਰਕੁਸ 10:42-45
42 ਯਿਸੂ ਨੇ ਸਾਰੇ ਚੇਲਿਆਂ ਨੂੰ ਇਕੱਠਿਆਂ ਕੀਤਾ ਅਤੇ ਕਿਹਾ, “ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਨ੍ਹਾਂ ਨੂੰ ਪਰਾਈਆਂ ਕੌਮਾਂ ਦੇ ਹਾਕਮ ਸਮਝਿਆ ਜਾਂਦਾ ਹੈ, ਉਹ ਉਨ੍ਹਾਂ ਤੇ ਦਬਦਬਾ ਰੱਖਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਦੇ ਵਿਸ਼ੇਸ਼ ਆਗੂ ਉਨ੍ਹਾਂ ਉੱਤੇ ਅਧਿਕਾਰ ਇਸਤੇਮਾਲ ਕਰਨਾ ਪਸੰਦ ਕਰਦੇ ਹਨ। 43 ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ। ਸਗੋਂ ਤੁਹਾਡੇ ਵਿੱਚੋਂ ਜੇਕਰ ਕੋਈ ਮਹਾਨ ਹੋਣਾ ਚਾਹੁੰਦਾ ਹੈ ਉਸ ਨੂੰ ਤੁਹਾਡਾ ਸੇਵਕ ਹੋਣਾ ਚਾਹੀਦਾ ਹੈ। 44 ਜੇਕਰ ਤੁਹਾਡੇ ਵਿੱਚੋਂ ਕੋਈ ਸਭ ਤੋਂ ਵੱਡਾ ਬਨਣਾ ਚਾਹੁੰਦਾ ਹੈ, ਤਾਂ ਉਸ ਨੂੰ ਨੋਕਰ ਵਾਂਗ ਸਭ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। 45 ਕਿਉਂਕਿ ਮਨੁੱਖ ਦਾ ਪੁੱਤਰ ਦੂਜਿਆਂ ਤੋਂ ਆਪਣੀ ਸੇਵਾ ਨਹੀਂ ਕਰਾਉਣ ਆਇਆ ਪਰ ਲੋਕਾਂ ਦੀ ਸੇਵਾ ਕਰਨ ਅਤੇ ਬਹੁਤੇ ਲੋਕਾਂ ਨੂੰ ਬਚਾਉਣ ਦੀ ਖਾਤਰ ਆਪਣੀ ਜਾਨ ਦੇਣ ਲਈ ਆਇਆ ਹੈ।”
ਮਰਕੁਸ 10:45
45 ਕਿਉਂਕਿ ਮਨੁੱਖ ਦਾ ਪੁੱਤਰ ਦੂਜਿਆਂ ਤੋਂ ਆਪਣੀ ਸੇਵਾ ਨਹੀਂ ਕਰਾਉਣ ਆਇਆ ਪਰ ਲੋਕਾਂ ਦੀ ਸੇਵਾ ਕਰਨ ਅਤੇ ਬਹੁਤੇ ਲੋਕਾਂ ਨੂੰ ਬਚਾਉਣ ਦੀ ਖਾਤਰ ਆਪਣੀ ਜਾਨ ਦੇਣ ਲਈ ਆਇਆ ਹੈ।”
ਜ਼ਬੂਰ 119:125
125 ਮੈਂ ਤੁਹਾਡਾ ਸੇਵਕ ਹਾਂ
ਮੇਰੀ ਸਮਝਣ ਵਿੱਚ ਮਦਦ ਕਰੋ ਤਾਂ ਜੋ ਮੈਂ ਤੁਹਾਡੇ ਕਰਾਰ ਬਾਰੇ ਜਾਣ ਜਾਵਾ।
2 ਕੁਰਿੰਥੀਆਂ ਨੂੰ 4:5
5 ਅਸੀਂ ਆਪਣੇ ਆਪ ਦਾ ਪ੍ਰਚਾਰ ਨਹੀਂ ਕਰਦੇ। ਪਰੰਤੂ ਅਸੀਂ ਇਹ ਪ੍ਰਚਾਰ ਕਰਦੇ ਹਾਂ ਕਿ ਯਿਸੂ ਮਸੀਹ ਪ੍ਰਭੂ ਹੈ। ਅਤੇ ਅਸੀਂ ਪ੍ਰਚਾਰ ਕਰਦੇ ਹਾਂ ਕਿ ਅਸੀਂ ਯਿਸੂ ਲਈ ਤੁਹਾਡੇ ਸੇਵਾਦਾਰ ਹਾਂ।
ਯੂਹੰਨਾ 13:16
16 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਕ ਸੇਵਕ ਆਪਣੇ ਸੁਆਮੀ ਤੋਂ ਵੱਡਾ ਨਹੀਂ ਹੁੰਦਾ। ਅਤੇ ਉਹ ਜੋ ਕੰਮ ਕਰਨ ਲਈ ਭੇਜੇ ਗਏ ਹਨ ਉਹ ਆਪਣੇ ਭੇਜਣ ਵਾਲੇ ਤੋਂ ਵੱਡੇ ਨਹੀਂ ਹਨ।
ਗਲਾਤੀਆਂ ਨੂੰ 5:13
13 ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਜ਼ਾਦ ਹੋਣ ਦਾ ਸੱਦਾ ਦਿੱਤਾ ਸੀ। ਪਰ ਇਸ ਆਜ਼ਾਦੀ ਨੂੰ ਆਪਣੇ ਪਾਪੀ ਆਪਿਆਂ ਨੂੰ ਪ੍ਰਸੰਨ ਕਰਨ ਦੇ ਅਰੱਥਾਂ ਵਾਂਗ ਇਸਤੇਮਾਲ ਨਾ ਕਰੋ। ਪਰ ਇੱਕ ਦੂਸਰੇ ਦੀ ਪਿਆਰ ਨਾਲ ਸੰਪੂਰਣ ਸੇਵਾ ਕਰੋ।
1 ਕੁਰਿੰਥੀਆਂ ਨੂੰ 4:1-2
ਮਸੀਹ ਦੇ ਰਸੂਲ
ਇਹੀ ਹੈ ਜੋ ਲੋਕਾਂ ਨੂੰ ਸਾਡੇ ਬਾਰੇ ਸੋਚਣਾ ਚਾਹੀਦਾ ਹੈ; ਕਿ ਅਸੀਂ ਮਸੀਹ ਦੇ ਸੇਵਕ ਹਾਂ। ਅਸੀਂ ਉਹ ਲੋਕ ਹਾਂ ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਆਪਣੀਆਂ ਗੁਪਤ ਸੱਚਾਈਆਂ ਦਾ ਭਰੋਸਾ ਕੀਤਾ ਹੈ। 2 ਉਸ ਵਿਅਕਤੀ ਨੂੰ, ਜਿਸ ਉੱਤੇ ਕਿਸੇ ਕੰਮ ਦਾ ਭਰੋਸਾ ਕੀਤਾ ਜਾਂਦਾ ਹੈ, ਉਸ ਨੂੰ, ਸਾਬਿਤ ਕਰਨਾ ਚਾਹੀਦਾ ਹੈ ਕਿ ਉਹ ਉਸ ਭਰੋਸੇ ਦੇ ਯੋਗ ਹੈ।
ਮੱਤੀ 20:26
26 ਤੁਹਾਡੇ ਵਿੱਚ ਅਜਿਹਾ ਨਾ ਹੋਵੇ, ਪਰ ਜੇਕਰ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਉਸ ਨੂੰ ਸੇਵਕ ਵਾਂਗ ਤੁਹਾਡੀ ਸੇਵਾ ਕਰਨੀ ਚਾਹੀਦੀ ਹੈ।
ਕਹਾਉਤਾਂ 11:25
25 ਇੱਕ ਮਿਹਰਬਾਨ ਆਦਮੀ ਤਰੱਕੀ ਕਰੇਗਾ, ਜਿਹੜਾ ਆਦਮੀ ਹੋਰਨਾਂ ਦੀ ਪਿਆਸ ਬੁਝਾਉਂਦਾ, ਉਸਦੀ ਖੁਦ ਦੀ ਪਿਆਸ ਬੁਝ ਜਾਂਦੀ ਹੈ।
ਕਹਾਉਤਾਂ 11:25
25 ਇੱਕ ਮਿਹਰਬਾਨ ਆਦਮੀ ਤਰੱਕੀ ਕਰੇਗਾ, ਜਿਹੜਾ ਆਦਮੀ ਹੋਰਨਾਂ ਦੀ ਪਿਆਸ ਬੁਝਾਉਂਦਾ, ਉਸਦੀ ਖੁਦ ਦੀ ਪਿਆਸ ਬੁਝ ਜਾਂਦੀ ਹੈ।
ਯੂਹੰਨਾ 12:26; ਯੂਹੰਨਾ 13:3-5; ਮੱਤੀ 25:21; ਲੂਕਾ 17:7-10; ਮਰਕੁਸ 9:35; ਮਰਕੁਸ 10:42-45; ਮਰਕੁਸ 10:45; ਜ਼ਬੂਰ 119:125; 2 ਕੁਰਿੰਥੀਆਂ ਨੂੰ 4:5; ਯੂਹੰਨਾ 13:16; ਗਲਾਤੀਆਂ ਨੂੰ 5:13; 1 ਕੁਰਿੰਥੀਆਂ ਨੂੰ 4:1-2; ਮੱਤੀ 20:26; ਕਹਾਉਤਾਂ 11:25