ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੇ ਸੇਵਕਾਂ ਦਾ ਆਦਰ ਕਰਨਾ
ਪੰਜਾਬੀ ਮਸੀਹ ਸੰਦੇਸ਼
1 ਤਿਮੋਥਿਉਸ ਨੂੰ 5:17
17 ਜਿਹੜੇ ਬਜ਼ੁਰਗ ਕਲੀਸਿਯਾ ਦੀ ਅਗਵਾਈ ਚੰਗੇ ਢੰਗ ਨਾਲ ਕਰਦੇ ਹਨ ਉਹ ਮਹਾਨ ਇੱਜ਼ਤ ਪਾਉਣ ਦੇ ਯੋਗੀ ਹਨ। ਜਿਹੜੇ ਵਡੇਰੇ ਬੋਲ ਚਾਲ ਰਾਹੀਂ ਅਤੇ ਉਪਦੇਸ਼ ਰਾਹੀਂ ਕਾਰਜ ਕਰਦੇ ਹਨ ਅਜਿਹੇ ਵਿਅਕਤੀ ਹਨ ਜਿਹੜੇ ਮਹਾਨ ਇੱਜ਼ਤ ਦੇ ਯੋਗੀ ਹਨ।
ਮੱਤੀ 10:41
41 ਜੇਕਰ ਕੋਈ ਕਿਸੇ ਨਬੀ ਨੂੰ ਇਸ ਕਰਕੇ ਕਬੂਲਦਾ ਹੈ ਕਿ ਉਹ ਨਬੀ ਹੈ ਤਾਂ, ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਨਬੀ ਦਾ ਹੁੰਦਾ ਹੈ। ਅਤੇ ਜੋ ਕੋਈ ਚੰਗੇ ਆਦਮੀ ਨੂੰ ਇਸ ਲਈ ਕਬੂਲਦਾ ਹੈ ਕਿਉਂਕਿ ਉਹ ਇੱਕ ਚੰਗਾ ਆਦਮੀ ਹੈ, ਤਾਂ ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਚੰਗੇ ਆਦਮੀ ਦਾ ਹੁੰਦਾ ਹੈ।
ਇਬਰਾਨੀਆਂ ਨੂੰ 13:17
17 ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰੱਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸੱਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।
1 ਕੁਰਿੰਥੀਆਂ ਨੂੰ 9:14
14 ਖੁਸ਼ਖਬਰੀ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਬਾਰੇ ਵੀ ਇਵੇਂ ਹੀ ਹੈ। ਇਹ ਪਰਮੇਸ਼ੁਰ ਦਾ ਹੁਕਮ ਹੈ ਕਿ ਉਹ ਜਿਹੜੇ ਖੁਸ਼ਖਬਰੀ ਦਾ ਪ੍ਰਚਾਰ ਕਰਦੇ ਹਨ ਉਨ੍ਹਾਂ ਨੂੰ ਆਪਣੀ ਰੋਜ਼ੀ ਇਸੇ ਕੰਮ ਤੋਂ ਬਨਾਉਣੀ ਚਾਹੀਦੀ ਹੈ।
ਮਰਕੁਸ 9:41
41 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਤੁਹਾਨੂੰ ਪਾਣੀ ਦਾ ਪਿਆਲਾ ਪੀਣ ਨੂੰ ਦਿੰਦਾ ਹੈ, ਕਿਉਂਕਿ ਤੁਸੀਂ ਮਸੀਹ ਦੇ ਹੋ, ਤਾਂ ਉਹ ਜ਼ਰੂਰ ਆਪਣਾ ਫ਼ਲ ਪਾਵੇਗਾ।
ਮੱਤੀ 10:40-41
40 “ਜੋ ਕੋਈ ਤੁਹਾਨੂੰ ਕਬੂਲਦਾ ਹੈ ਉਹ ਮੈਨੂੰ ਕਬੂਲਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ। 41 ਜੇਕਰ ਕੋਈ ਕਿਸੇ ਨਬੀ ਨੂੰ ਇਸ ਕਰਕੇ ਕਬੂਲਦਾ ਹੈ ਕਿ ਉਹ ਨਬੀ ਹੈ ਤਾਂ, ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਨਬੀ ਦਾ ਹੁੰਦਾ ਹੈ। ਅਤੇ ਜੋ ਕੋਈ ਚੰਗੇ ਆਦਮੀ ਨੂੰ ਇਸ ਲਈ ਕਬੂਲਦਾ ਹੈ ਕਿਉਂਕਿ ਉਹ ਇੱਕ ਚੰਗਾ ਆਦਮੀ ਹੈ, ਤਾਂ ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਚੰਗੇ ਆਦਮੀ ਦਾ ਹੁੰਦਾ ਹੈ।
1 ਕੁਰਿੰਥੀਆਂ ਨੂੰ 9:11
11 ਅਸੀਂ ਤੁਹਾਡੇ ਵਿੱਚ ਆਤਮਕ ਬੀਜ਼ ਬੀਜਿਆ ਹੈ। ਇਸ ਲਈ ਅਸੀਂ ਤੁਹਾਡੇ ਕੋਲੋਂ ਭੌਤਿਕ ਚੀਜ਼ਾਂ ਦੀ ਇੱਕ ਫ਼ਸਲ ਪ੍ਰਾਪਤ ਕਰ ਸੱਕਦੇ ਹਾਂ। ਅਵੱਸ਼ ਹੀ ਇਹ ਕੋਈ ਬਹੁਤੀ ਵੱਡੀ ਕੀਮਤ ਨਹੀਂ ਹੈ।
1 ਥੱਸਲੁਨੀਕੀਆਂ ਨੂੰ 5:12-13
12 ਹੁਣ ਭਰਾਵੋ ਅਤੇ ਭੈਣੋ, ਉਨ੍ਹਾਂ ਦੀ ਇੱਜ਼ਤ ਕਰੋ ਜਿਹੜੇ ਤੁਹਾਡੇ ਦਰਮਿਆਨ ਸਖਤ ਮਿਹਨਤ ਕਰਦੇ ਹਨ, ਜਿਹੜੇ ਤੁਹਾਡੀ ਪ੍ਰਭੂ ਵਿੱਚ ਅਗਵਾਈ ਕਰਦੇ ਹਨ। ਅਤੇ ਤੁਹਾਨੂੰ ਉਪਦੇਸ਼ ਦਿੰਦੇ ਹਨ। 13 ਉਨ੍ਹਾਂ ਦੀ ਇੱਜ਼ਤ ਉਸ ਕੰਮ ਦੀ ਖਾਤਿਰ, ਇੱਕ ਖਾਸ ਪ੍ਰੇਮ ਨਾਲ ਕਰੋ, ਜਿਹੜਾ ਉਹ ਕਰਦੇ ਹਨ।
ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹੋ।
