ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਨੂੰ ਪ੍ਰਸੰਨ ਕਰਨਾ
ਪੰਜਾਬੀ ਮਸੀਹ ਸੰਦੇਸ਼
ਇਬਰਾਨੀਆਂ ਨੂੰ 11:5
5 ਹਨੋਕ ਨੂੰ ਇਸ ਧਰਤੀ ਤੋਂ ਉੱਠਾ ਲਿਆ ਗਿਆ। ਉਹ ਕਦੇ ਨਹੀਂ ਮਰਿਆ ਪੋਥੀ ਆਖਦੀ ਹੈ ਕਿ ਹਨੋਕ ਨੂੰ ਉੱਠਾਏ ਜਾਣ ਤੋਂ ਪਹਿਲਾਂ, ਉਹ ਸੱਚੀ ਤਰ੍ਹਾਂ ਪਰਮੇਸ਼ੁਰ ਨੂੰ ਪ੍ਰਸੰਨ ਕਰਕੇ ਜਿਉਂਇਆ। ਬਾਦ ਵਿੱਚ, ਲੋਕ ਹਨੋਕ ਨੂੰ ਨਹੀਂ ਲੱਭ ਸੱਕੇ, ਕਿਉਂਕਿ ਪਰਮੇਸ਼ੁਰ ਨੇ ਹਨੋਕ ਨੂੰ ਸਵਰਗ ਵਿੱਚ ਹੋਣ ਲਈ ਉੱਠਾਇਆ। ਹਨੋਕ ਨਾਲ ਅਜਿਹਾ ਵਾਪਰਿਆ ਕਿਉਂਕਿ ਉਹ ਨਿਹਚਾਵਾਨ ਸੀ।
1 ਥੱਸਲੁਨੀਕੀਆਂ ਨੂੰ 2:4
4 ਨਹੀਂ। ਅਸੀਂ ਖੁਸ਼ਖਬਰੀ ਬਾਰੇ ਬੋਲਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਪਰੱਖ ਲਿਆ ਹੈ ਅਤੇ ਸਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਸੌਂਪਿਆ ਹੈ। ਇਸ ਲਈ ਜਦੋਂ ਅਸੀਂ ਬੋਲਦੇ ਹਾਂ ਅਸੀਂ ਮਨੁੱਖਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਅਸੀਂ ਪਰਮੇਸ਼ੁਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹੁੰਦੇ ਹਾਂ। ਪਰਮੇਸ਼ੁਰ ਹੀ ਹੈ ਜਿਹੜਾ ਸਾਡੇ ਦਿਲਾਂ ਨੂੰ ਪਰੱਖਦਾ ਹੈ।
1 ਯੂਹੰਨਾ 3:22
22 ਅਤੇ ਪਰਮੇਸ਼ੁਰ ਸਾਨੂੰ ਉਹ ਚੀਜ਼ਾਂ ਦੇਵੇਗਾ ਜੋ ਅਸੀਂ ਮੰਗਾਂਗੇ। ਸਾਨੂੰ ਇਸ ਲਈ ਚੀਜ਼ਾਂ ਪ੍ਰਾਪਤ ਹੁੰਦੀਆਂ ਹਨ ਕਿਉਂਕਿ ਅਸੀਂ ਪਰਮੇਸ਼ੁਰ ਦਾ ਹੁਕਮ ਮੰਨਦੇ ਹਾਂ ਅਤੇ ਅਸੀਂ ਉਹ ਗੱਲਾਂ ਕਰਦੇ ਹਾਂ ਜਿਨ੍ਹਾਂ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ।
ਇਬਰਾਨੀਆਂ ਨੂੰ 13:16
16 ਅਤੇ ਦੂਸਰੇ ਲੋਕਾਂ ਨਾਲ ਭਲਾ ਅਤੇ ਸਾਂਝ ਕਰਨੀ ਨਾ ਵਿਸਾਰੋ। ਇਹੀ ਉਹ ਬਲੀਆਂ ਹਨ ਜਿਹੜੀਆਂ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ।
ਇਬਰਾਨੀਆਂ ਨੂੰ 11:6
6 ਨਿਹਚਾ ਤੋਂ ਬਗੈਰ ਕੋਈ ਵਿਅਕਤੀ ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸੱਕਦਾ। ਜਿਹੜਾ ਵਿਅਕਤੀ ਪਰਮੇਸ਼ੁਰ ਵੱਲ ਆਉਂਦਾ ਹੈ ਉਸ ਨੂੰ ਨਿਹਚਾ ਕਰਨੀ ਹੋਵੇਗੀ ਕਿ ਪਰਮੇਸ਼ੁਰ ਵਾਸਤਵਿਕ ਹੈ। ਅਤੇ ਜਿਹੜਾ ਵਿਅਕਤੀ ਪਰਮੇਸ਼ੁਰ ਕੋਲ ਆਉਂਦਾ ਹੈ ਉਸ ਨੂੰ ਨਿਹਚਾ ਕਰਨੀ ਪਵੇਗੀ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਫ਼ਲ ਦਿੰਦਾ ਹੈ ਜਿਹੜੇ ਉਸ ਨੂੰ ਸੱਚਮੁੱਚ ਲੱਭਣਾ ਚਾਹੁੰਦੇ ਹਨ।
ਰੋਮੀਆਂ ਨੂੰ 8:8
8 ਉਹ ਮਨੁੱਖ ਜਿਹੜੇ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹਨ, ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸੱਕਦੇ।
ਯੂਹੰਨਾ 8:29
29 ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾ ਉਹੀ ਕਰਦਾ ਹਾਂ ਜੋ ਉਹ ਪਸੰਦ ਕਰਦਾ ਹੈ, ਇਸ ਲਈ ਉਸ ਨੇ ਮੈਨੂੰ ਇੱਕਲਾ ਨਹੀਂ ਛੱਡਿਆ।”
ਜ਼ਬੂਰ 40:8
8 ਮੇਰੇ ਪਰਮੇਸ਼ੁਰ ਮੈਂ ਉਹੀ ਕਰਨਾ ਚਾਹੁੰਦਾ ਹਾਂ ਜੋ ਤੁਸੀਂ ਚਾਹੁੰਦੇ ਹੋ।
ਮੈਂ ਤੁਹਾਡੀਆਂ ਸਿੱਖਿਆਵਾਂ ਤੋਂ ਵਾਕਿਫ਼ ਹਾਂ।”
ਕੁਲੁੱਸੀਆਂ ਨੂੰ 1:9-10
9 ਜਿਸ ਦਿਨ ਤੋਂ ਅਸੀਂ ਤੁਹਾਡੇ ਬਾਰੇ ਇਹ ਸਭ ਸੁਣਿਆ ਹੈ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਰਹੇ ਹਾਂ। ਅਸੀਂ ਤੁਹਾਡੇ ਲਈ ਇਨ੍ਹਾਂ ਗੱਲਾਂ ਦੀ ਪ੍ਰਾਰਥਨਾ ਕਰ ਰਹੇ ਹਾਂ:
ਤੁਹਾਨੂੰ ਉਸ ਬਾਰੇ ਪੂਰਾ ਗਿਆਨ ਹੋਵੇ ਜੋ ਪਰਮੇਸ਼ੁਰ ਚਾਹੁੰਦਾ ਹੈ; ਤੁਹਾਡੇ ਕੋਲ ਮਹਾਨ ਸਿਆਣਪ ਅਤੇ ਆਤਮਕ ਗੱਲਾਂ ਵਿੱਚ ਸਮਝਦਾਰੀ ਹੋਵੇ; 10 ਤੁਸੀਂ ਅਜਿਹੇ ਢੰਗ ਨਾਲ ਜੀਵੋ ਜੋ ਪ੍ਰਭੂ ਨੂੰ ਮਾਣ ਲਿਆਉਂਦਾ ਹੋਵੇ ਅਤੇ ਉਸ ਨੂੰ ਹਰ ਤਰ੍ਹਾਂ ਪ੍ਰਸੰਨ ਕਰਦਾ ਹੋਵੇ; ਤੁਸੀਂ ਸਭ ਤਰ੍ਹਾਂ ਦੇ ਚੰਗੇ ਕੰਮ ਕਰ ਸੱਕੋਂ ਅਤੇ ਪਰਮੇਸ਼ੁਰ ਦੇ ਪੂਰਨ ਗਿਆਨ ਵਿੱਚ ਵੱਧ ਸੱਕੋਂ;
ਕਹਾਉਤਾਂ 10:5
5 ਇੱਕ ਸੂਝਵਾਨ ਪੁੱਤਰ ਗਰਮੀ ਵੇਲੇ ਫ਼ਸਲ ਇਕੱਠੀ ਕਰਦਾ ਹੈ, ਪਰ ਜਿਹੜਾ ਪੁੱਤਰ ਵਾਢੀ ਦੌਰਾਨ ਸੌਂ ਜਾਂਦਾ, ਬੇਇੱਜ਼ਤੀ ਲਿਆਉਂਦਾ ਹੈ।
ਕਹਾਉਤਾਂ 16:7
7 ਜਦੋਂ ਕੋਈ ਬੰਦਾ ਯਹੋਵਾਹ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਜਿਉਂਦਾ ਹੈ, ਉਹ (ਪਰਮੇਸ਼ੁਰ) ਉਸ ਦੇ ਦੁਸ਼ਮਣਾਂ ਨੂੰ ਵੀ ਉਸ ਦੇ ਨਾਲ ਸ਼ਾਂਤੀ ਵਿੱਚ ਰਹਿਣ ਦਿੰਦਾ ਹੈ।
1 ਇਤਹਾਸ 29:17
17 ਮੇਰੇ ਪਰਮੇਸ਼ੁਰ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਲੋਕਾਂ ਦੀ ਪਰੀਖਿਆ ਲੈਂਦਾ ਹੈਂ
ਜਦੋਂ ਲੋਕ ਚੰਗੇ ਕੰਮ ਕਰਨ ਤਾਂ ਤੂੰ ਖੁਸ਼ ਹੁੰਦਾ ਹੈਂ
ਮੈਂ ਸੱਚੇ ਦਿਲੋਂ, ਸੱਚੇ ਮਨੋ ਇਹ ਖਜ਼ਾਨਾ ਤੈਨੂੰ ਅਰਪਣ ਕਰਦਾ ਹਾਂ
ਅਤੇ ਮੈਂ ਵੇਖ ਰਿਹਾਂ ਕਿ ਕਿਵੇਂ ਤੇਰੇ ਲੋਕ ਪ੍ਰਸੰਨਤਾ ਨਾਲ ਇਹ ਸਾਰੀਆਂ ਚੀਜ਼ਾਂ ਤੈਨੂੰ ਅਰਪਣ ਕਰਦੇ ਹੋਏ ਇੱਥੇ ਇੱਕਤ੍ਰ ਹੋ ਰਹੇ ਹਨ।
ਰੋਮੀਆਂ ਨੂੰ 12:1
ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ।
ਜ਼ਬੂਰ 19:14
14 ਮੇਰੇ ਸ਼ਬਦਾਂ ਤੇ ਸੋਚਾਂ ਨੂੰ ਤੁਹਾਨੂੰ ਪ੍ਰਸੰਨ ਕਰਨ ਦਿਉ।
ਯਹੋਵਾਹ, ਤੁਸੀਂ ਮੇਰੀ ਓਟ ਹੋ ਇਹ ਤੂੰ ਹੀ ਹੈ ਜਿਸਨੇ ਮੈਨੂੰ ਬਚਾਇਆ।
ਜ਼ਬੂਰ 19:14
14 ਮੇਰੇ ਸ਼ਬਦਾਂ ਤੇ ਸੋਚਾਂ ਨੂੰ ਤੁਹਾਨੂੰ ਪ੍ਰਸੰਨ ਕਰਨ ਦਿਉ।
ਯਹੋਵਾਹ, ਤੁਸੀਂ ਮੇਰੀ ਓਟ ਹੋ ਇਹ ਤੂੰ ਹੀ ਹੈ ਜਿਸਨੇ ਮੈਨੂੰ ਬਚਾਇਆ।
ਇਬਰਾਨੀਆਂ ਨੂੰ 11:5; 1 ਥੱਸਲੁਨੀਕੀਆਂ ਨੂੰ 2:4; 1 ਯੂਹੰਨਾ 3:22; ਇਬਰਾਨੀਆਂ ਨੂੰ 13:16; ਇਬਰਾਨੀਆਂ ਨੂੰ 11:6; ਰੋਮੀਆਂ ਨੂੰ 8:8; ਯੂਹੰਨਾ 8:29; ਜ਼ਬੂਰ 40:8; ਕੁਲੁੱਸੀਆਂ ਨੂੰ 1:9-10; ਕਹਾਉਤਾਂ 10:5; ਕਹਾਉਤਾਂ 16:7; 1 ਇਤਹਾਸ 29:17; ਰੋਮੀਆਂ ਨੂੰ 12:1; ਜ਼ਬੂਰ 19:14
