Wednesday, January 15, 2014

ਦਸਵੰਧ ਅਤੇ ਭੇਟਾਂ


                                     

                                              ਬਾਈਬਲ ਦੇ ਕੁਝ ਵਚਨ ਵਿਸ਼ਾ : ਦਸਵੰਧ ਅਤੇ ਭੇਟਾਂ                                                                                                                           ਪੰਜਾਬੀ ਮਸੀਹ ਸੰਦੇਸ਼

ਕਹਾਉਤਾਂ 3:9

ਆਪਣੀ ਦੌਲਤ ਤੋਂ ਅਤੇ ਆਪਣੀਆਂ ਫ਼ਸਲਾਂ ਦੇ ਪਹਿਲੇ ਫ਼ਲਾਂ ਤੋਂ ਯਹੋਵਾਹ ਦਾ ਸਤਿਕਾਰ ਕਰੋ

ਮਲਾਕੀ 3:8-10

ਪਰਮੇਸ਼ੁਰ ਦੇ ਘਰ ਚੋ ਠੱਗਣਾ ਬੰਦ ਕਰ ਦੇਵੋ ਲੋਕਾਂ ਨੂੰ ਪਰਮੇਸ਼ੁਰ ਦੇ ਘਰ ਚੋ ਵਸਤਾਂ ਨਹੀਂ ਚੁਰਾਉਣੀਆਂ ਚਾਹੀਦੀਆਂ, ਪਰ ਤੁਸੀਂ ਮੇਰੇ ਨਾਲ ਹੀ ਠੱਗੀ ਕੀਤੀ

ਤੁਸੀਂ ਕਿਹਾ, ‘ਭਲਾ ਅਸੀਂ ਤੇਰਾ ਕੀ ਚੁਰਾਇਆ ਹੈ?’

ਤੁਹਾਨੂੰ ਆਪਣੀਆਂ ਵਸਤਾਂ ਦਾ ਦਸਵੰਧ ਮੈਨੂੰ ਦੇਣਾ ਚਾਹੀਦਾ ਹੈ, ਤੁਹਾਨੂੰ ਮੇਰੇ ਲਈ ਖਾਸ ਤੋਹਫ਼ੇ ਭੇਟ ਕਰਨੇ ਚਾਹੀਦੇ ਹਨ, ਪਰ ਤੁਸੀਂ ਮੈਨੂੰ ਅਜਿਹਾ ਕੁਝ ਨਾ ਦਿੱਤਾ। ਇਸ ਤਰ੍ਹਾਂ ਤੁਹਾਡੀ ਪੂਰੀ ਕੌਮ ਨੇ ਮੇਰੇ ਨਾਲ ਠੱਗੀ ਕੀਤੀ। ਇਸੇ ਲਈ ਤੁਹਾਡੇ ਤੇ ਸੰਕਟ ਹਾਵੀ ਹੋ ਰਿਹਾ ਹੈ।ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ

10 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਇਸ ਪਰੀਖਿਆ ਨੂੰ ਦੇਣ ਦੀ ਕੋਸ਼ਿਸ਼ ਕਰੋ। ਆਪਣਾ ਦਸਵੰਧ ਮੈਨੂੰ ਅਰਪਣ ਕਰੋ। ਉਨ੍ਹਾਂ ਵਸਤਾਂ ਨੂੰ ਮੇਰੇ ਖਜ਼ਾਨੇ ਵਿੱਚ ਦੇਵੋ। ਮੇਰੇ ਭਵਨ ਲਈ ਭੋਜਨ ਲਿਆਓ। ਮੈਨੂੰ ਅਜ਼ਮਾਅ ਲਵੋ। ਜੇਕਰ ਤੁਸੀਂ ਇਸ ਰਸਤੇ ਤੇ ਚੱਲੋਂਗੇ ਤਾਂ ਮੈਂ ਸੱਚਮੁੱਚ ਤੁਹਾਨੂੰ ਵਰਦਾਨ ਦੇਵਾਂਗਾ। ਫ਼ਿਰ ਬਰਕਤਾਂ ਤੁਹਾਡੇ ਉੱਪਰ ਅਕਾਸ਼ ਤੋਂ ਵਰਦੇ ਮੀਂਹ ਵਾਂਗ ਆਉਣਗੀਆਂ। ਹਰ ਵਸਤੂ ਤੁਹਾਨੂੰ ਲੋੜ ਤੋਂ ਵੱਧ ਮਿਲੇਗੀ

2 ਕੁਰਿੰਥੀਆਂ ਨੂੰ 9:7

ਹਰ ਆਦਮੀ ਨੂੰ ਉਹੀ ਦੇਣਾ ਚਾਹੀਦਾ ਹੈ ਜੋ ਕੁਝ ਵੀ ਉਸ ਨੇ ਆਪਣੇ ਦਿਲ ਵਿੱਚ ਨਿਸ਼ਚਿਤ ਕੀਤਾ ਹੈ। ਕਿਸੇ ਨੂੰ ਵੀ ਉਦਾਸੀ ਨਾਲ ਨਹੀਂ ਦੇਣਾ ਚਾਹੀਦਾ। ਪਰਮੇਸ਼ੁਰ ਉਸੇ ਨੂੰ ਪਿਆਰ ਕਰਦਾ ਹੈ ਜੋ ਪਿਆਰ ਨਾਲ ਦਿੰਦਾ ਹੈ

2 ਕੁਰਿੰਥੀਆਂ ਨੂੰ 9:6-7

ਇਹ ਯਾਦ ਰੱਖੋ: ਜਿਹੜਾ ਵਿਅਕਤੀ ਥੋੜਾ ਬੀਜਦਾ ਹੈ ਉਹ ਥੋੜਾ ਹੀ ਪ੍ਰਾਪਤ ਕਰਦਾ ਹੈ। ਪਰ ਜਿਹੜਾ ਬਹੁਤਾ ਬੀਜਦਾ ਹੈ ਉਹ ਬਹੁਤਾ ਕੱਟੇਗਾ ਹਰ ਆਦਮੀ ਨੂੰ ਉਹੀ ਦੇਣਾ ਚਾਹੀਦਾ ਹੈ ਜੋ ਕੁਝ ਵੀ ਉਸ ਨੇ ਆਪਣੇ ਦਿਲ ਵਿੱਚ ਨਿਸ਼ਚਿਤ ਕੀਤਾ ਹੈ। ਕਿਸੇ ਨੂੰ ਵੀ ਉਦਾਸੀ ਨਾਲ ਨਹੀਂ ਦੇਣਾ ਚਾਹੀਦਾ। ਪਰਮੇਸ਼ੁਰ ਉਸੇ ਨੂੰ ਪਿਆਰ ਕਰਦਾ ਹੈ ਜੋ ਪਿਆਰ ਨਾਲ ਦਿੰਦਾ ਹੈ

ਲੂਕਾ 6:38

38 ਦੇਵੋ, ਤੁਹਾਨੂੰ ਵੀ ਦਿੱਤਾ ਜਾਵੇਗਾ। ਤੁਹਾਨੂੰ ਬਹੁਤ ਵੱਧੇਰੇ ਦਿੱਤਾ ਆਵੇਗਾ। ਇਹ ਤੁਹਾਡੇ ਹੱਥਾਂ ਵਿੱਚੋਂ ਵਗਾਇਆ ਜਾਵੇਗਾ ਅਤੇ ਤੁਸੀਂ ਇਸ ਨੂੰ ਫ਼ੜਨ ਯੋਗ ਨਹੀਂ ਹੋਵੋਂਗੇ। ਅਤੇ ਇਹ ਬਾਹਰ ਤੁਹਾਡੀ ਗੋਦੀ ਵਿੱਚ ਵਗੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪਦੇ ਹੋਂ ਉਸੇ ਮਾਪ ਨਾਲ ਤੁਹਾਨੂੰ ਵੀ ਮਾਪਿਆ ਜਾਵੇਗਾ।

ਲੇਵੀਆਂ ਦੀ ਪੋਥੀ 27:30

30 ਸਾਰੀਆਂ ਫ਼ਸਲਾਂ ਦਾ ਅਤੇ ਰੁੱਖਾਂ ਦੇ ਫ਼ਲਾਂ ਦਾ ਦਸਵਾਂ ਹਿੱਸਾ ਯਹੋਵਾਹ ਦਾ ਹੈ। ਇਹ ਯਹੋਵਾਹ ਲਈ ਪਵਿੱਤਰ ਹੈ

ਬਿਵਸਥਾ ਸਾਰ 14:22

ਦਸਵੰਧ ਦੇਣਾ

22 ਹਰ ਸਾਲ ਤੁਹਾਨੂੰ ਆਪਣੇ ਖੇਤਾਂ ਵਿੱਚ ਉੱਗਣ ਵਾਲੀਆਂ ਸਾਰੀਆਂ ਫ਼ਸਲਾਂ ਦਾ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ

ਲੇਵੀਆਂ ਦੀ ਪੋਥੀ 27:30-34

30 ਸਾਰੀਆਂ ਫ਼ਸਲਾਂ ਦਾ ਅਤੇ ਰੁੱਖਾਂ ਦੇ ਫ਼ਲਾਂ ਦਾ ਦਸਵਾਂ ਹਿੱਸਾ ਯਹੋਵਾਹ ਦਾ ਹੈ। ਇਹ ਯਹੋਵਾਹ ਲਈ ਪਵਿੱਤਰ ਹੈ 31 ਇਸ ਲਈ ਜੇ ਕੋਈ ਬੰਦਾ ਆਪਣਾ ਦਸਵੰਧ ਵਾਪਸ ਲੈਣਾ ਚਾਹੁੰਦਾ ਹੈ ਤਾਂ ਉਸ ਨੂੰ ਇਸਦੀ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਅਤੇ ਫ਼ੇਰ ਇਸ ਨੂੰ ਵਾਪਸ ਖਰੀਦਣਾ ਚਾਹੀਦਾ ਹੈ

32 ਵੱਗ ਅਤੇ ਇੱਜੜ ਦਾ ਦਸਵੰਧ, ਅਯਾਲੀ ਦੁਆਰਾ ਰੱਖਿਆ ਹੋਇਆ ਕੋਈ ਜਾਨਵਰ ਯਹੋਵਾਹ ਲਈ ਪਵਿੱਤਰ ਹੋਵੇਗਾ 33 ਮਾਲਕ ਨੂੰ ਚਿੰਤਾ ਨਹੀਂ ਕਰਨੀ ਚਾਹੀਦੀ ਕਿ ਚੁਣਿਆ ਹੋਇਆ ਜਾਨਵਰ ਚੰਗਾ ਹੈ ਜਾਂ ਮਾੜਾ। ਉਸ ਨੂੰ ਇਸ ਨੂੰ ਕਿਸੇ ਹੋਰ ਜਾਨਵਰ ਨਾਲ ਨਹੀਂ ਬਦਲਣਾ ਚਾਹੀਦਾ। ਜੇ ਉਹ ਇਸ ਨੂੰ ਕਿਸੇ ਹੋਰ ਜਾਨਵਰ ਨਾਲ ਬਦਲਣ ਦਾ ਨਿਆਂ ਕਰਦਾ ਹੈ ਤਾਂ ਦੋਵੇਂ ਜਾਨਵਰ ਪਵਿੱਤਰ ਹੋਣਗੇ। ਉਹ ਜਾਨਵਰ ਵਾਪਸ ਨਹੀਂ ਖਰੀਦਿਆ ਜਾ ਸੱਕਦਾ।

34 ਇਹ ਉਹ ਹੁਕਮ ਹਨ ਜਿਹੜੇ ਯਹੋਵਾਹ ਨੇ ਮੂਸਾ ਨੂੰ ਸੀਨਾ ਪਰਬਤ ਉੱਤੇ ਇਸਰਾਏਲ ਦੇ ਲੋਕਾਂ ਲਈ ਦਿੱਤੇ

ਉਤਪਤ 14:18-20

ਮਲਕਿ-ਸਿਦਕ

18 ਸਾਲੇਮ ਦਾ ਰਾਜਾ, ਮਲਕਿ-ਸਿਦਕ ਵੀ ਅਬਰਾਮ ਨੂੰ ਮਿਲਣ ਲਈ ਗਿਆ। ਮਲਕਿ-ਸਿਦਕ ਸਰਬ ਉੱਚ ਪਰਮੇਸ਼ੁਰ ਦਾ ਜਾਜਕ ਸੀ। ਮਲਕਿ-ਸਿਦਕ ਰੋਟੀ ਤੇ ਮੈਅ ਲੈ ਕੇ ਆਇਆ। 19 ਮਲਕਿ-ਸਿਦਕ ਨੇ ਅਬਰਾਮ ਨੂੰ ਅਸੀਸ ਦਿੱਤੀ ਅਤੇ ਆਖਿਆ,

ਅਬਰਾਮ, ਸਰਬ ਉੱਚ ਪਰਮੇਸ਼ੁਰ ਤੈਨੂੰ ਅਸੀਸ ਦੇਵੇ।
    ਪਰਮੇਸ਼ੁਰ ਨੇ ਅਕਾਸ਼ ਤੇ ਧਰਤੀ ਨੂੰ ਸਾਜਿਆ।
20 ਅਤੇ ਅਸੀਂ ਸਰਬ ਉੱਚ ਪਰਮੇਸ਼ੁਰ ਦੀ ਉਸਤਤ ਕਰਦੇ ਹਾਂ
    ਪਰਮੇਸ਼ੁਰ ਨੇ ਤੇਰੇ ਦੁਸ਼ਮਣਾਂ ਨੂੰ ਹਰਾਉਣ ਵਿੱਚ ਤੇਰੀ ਸਹਾਇਤਾ ਕੀਤੀ।
ਫ਼ੇਰ ਅਬਰਾਮ ਨੇ ਮਲਕਿ-ਸਿਦਕ ਨੂੰ ਜੰਗ ਵਿੱਚ ਜਿੱਤੀ ਹੋਈ ਹਰ ਚੀਜ਼ ਦਾ ਦਸਵੰਧ ਕੱਢ ਕੇ ਦਿੱਤਾ


ਮੱਤੀ 6:21

21 ਕਿਉਂਕਿ ਜਿੱਥੇ ਤੁਹਾਡਾ ਖਜ਼ਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ

ਲੂਕਾ 18:12

12 ਮੈਂ ਚੰਗਾ ਹਾਂ, ਮੈਂ ਹਫਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।

ਹੱਜਈ 2:8

ਉਨ੍ਹਾਂ ਦਾ ਸਾਰਾ ਚਾਂਦੀ ਅਤੇ ਸੋਨਾ ਮੇਰਾ ਹੈ। ਸਰਬ ਸ਼ਕਤੀਮਾਨ ਯਹੋਵਾਹ ਇਹ ਆਖ ਰਿਹਾ ਹੈ

ਬਿਵਸਥਾ ਸਾਰ 18:4

ਤੁਹਾਨੂੰ ਜਾਜਕਾਂ ਨੂੰ ਆਪਣੀ ਫ਼ਸਲ ਦਾ ਪਹਿਲਾ ਹਿੱਸਾ ਅਰਪਨ ਕਰਨਾ ਚਾਹੀਦਾ ਹੈ। ਤੁਹਾਨੂੰ ਉਨ੍ਹਾਂ ਨੂੰ ਆਪਣੇ ਅਨਾਜ, ਆਪਣੀ ਮੈਅ, ਆਪਣੇ ਤੇਲ ਦਾ ਪਹਿਲਾ ਹਿੱਸਾ ਦੇਣਾ ਚਾਹੀਦਾ ਹੈ। ਤੁਹਾਨੂੰ ਆਪਣੀਆਂ ਭੇਡਾਂ ਤੋਂ ਲਾਹੀ ਉੱਨ ਦਾ ਪਹਿਲਾ ਹਿੱਸਾ ਲੇਵੀਆਂ ਨੂੰ ਦੇਣਾ ਚਾਹੀਦਾ ਹੈ

ਬਿਵਸਥਾ ਸਾਰ 18:4

ਤੁਹਾਨੂੰ ਜਾਜਕਾਂ ਨੂੰ ਆਪਣੀ ਫ਼ਸਲ ਦਾ ਪਹਿਲਾ ਹਿੱਸਾ ਅਰਪਨ ਕਰਨਾ ਚਾਹੀਦਾ ਹੈ। ਤੁਹਾਨੂੰ ਉਨ੍ਹਾਂ ਨੂੰ ਆਪਣੇ ਅਨਾਜ, ਆਪਣੀ ਮੈਅ, ਆਪਣੇ ਤੇਲ ਦਾ ਪਹਿਲਾ ਹਿੱਸਾ ਦੇਣਾ ਚਾਹੀਦਾ ਹੈ। ਤੁਹਾਨੂੰ ਆਪਣੀਆਂ ਭੇਡਾਂ ਤੋਂ ਲਾਹੀ ਉੱਨ ਦਾ ਪਹਿਲਾ ਹਿੱਸਾ ਲੇਵੀਆਂ ਨੂੰ ਦੇਣਾ ਚਾਹੀਦਾ ਹੈ

ਕਹਾਉਤਾਂ 3:9; ਮਲਾਕੀ 3:8-10; 2 ਕੁਰਿੰਥੀਆਂ ਨੂੰ 9:7; 2 ਕੁਰਿੰਥੀਆਂ ਨੂੰ 9:6-7; ਲੂਕਾ 6:38; ਲੇਵੀਆਂ ਦੀ ਪੋਥੀ 27:30; ਬਿਵਸਥਾ ਸਾਰ 14:22; ਲੇਵੀਆਂ ਦੀ ਪੋਥੀ 27:30-34; ਉਤਪਤ 14:18-20; ਮੱਤੀ 6:21; ਲੂਕਾ 18:12; ਹੱਜਈ 2:8; ਬਿਵਸਥਾ ਸਾਰ 18:4