Thursday, January 16, 2014

ਮਸੀਹ ਦਾ ਇਨਕਾਰ ਕਰਨਾ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਮਸੀਹ ਦਾ ਇਨਕਾਰ ਕਰਨਾ
                                                       ਪੰਜਾਬੀ ਮਸੀਹ ਸੰਦੇਸ਼

ਮੱਤੀ 10:33

33 ਪਰ ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਕਰਦਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਕਰਾਰ ਨਹੀਂ ਕਰਾਂਗਾ

 

ਮੱਤੀ 26:34

34 ਯਿਸੂ ਨੇ ਆਖਿਆ, “ਮੈਂ ਸੱਚ ਆਖਦਾ ਕਿ ਅੱਜ ਰਾਤ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਮੈਨੂੰ ਨਾਮੰਜ਼ੂਰ ਕਰੇਂਗਾ।

 

ਮੱਤੀ 26:69-70

69 ਉਸ ਸਾਰੇ ਸਮੇਂ ਪਤਰਸ ਵਿਹੜੇ ਵਿੱਚ ਬੈਠਾ ਰਿਹਾ। ਇੱਕ ਨੋਕਰਾਨੀ ਪਤਰਸ ਕੋਲ ਆਈ ਅਤੇ ਆਖਿਆ, “ਤੂੰ ਵੀ ਗਲੀਲ ਦੇ ਯਿਸੂ ਨਾਲ ਸੀ।70 ਪਰ ਪਤਰਸ ਨੇ ਇਸਦਾ ਸਭ ਅੱਗੇ ਇਨਕਾਰ ਕੀਤਾ, ਅਤੇ ਆਖਿਆ, “ਮੈਂ ਨਹੀਂ ਜਾਣਦਾ ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ।

 

2 ਤਿਮੋਥਿਉਸ ਨੂੰ 2:12

12 ਜੇ ਅਸੀਂ ਦੁੱਖਾਂ ਨੂੰ ਪ੍ਰਵਾਨ ਕਰਦੇ ਹਾਂ, ਤਾਂ ਅਸੀਂ ਉਸ ਦੇ ਨਾਲ ਰਾਜ ਕਰਾਂਗੇ
ਜੇ ਅਸੀਂ ਉਸ ਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵਾਂਗੇ, ਤਾਂ ਉਹ ਸਾਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵੇਗਾ

1 ਯੂਹੰਨਾ 2:22

22 ਇਸ ਲਈ ਝੂਠਾ ਕੌਣ ਹੈ? ਇਹ ਉਹੀ ਵਿਅਕਤੀ ਹੈ ਜਿਹੜਾ ਆਖਦਾ ਹੈ ਕਿ ਯਿਸੂ ਮਸੀਹ ਨਹੀਂ ਹੈ। ਉਹ ਮਸੀਹ ਦਾ ਦੁਸ਼ਮਣ ਹੈ। ਉਹ ਵਿਅਕਤੀ ਪਿਤਾ ਵਿੱਚ ਜਾਂ ਉਸ ਦੇ ਪੁੱਤਰ ਵਿੱਚ ਵੀ ਵਿਸ਼ਵਾਸ ਨਹੀਂ ਰੱਖਦਾ

 

ਮਰਕੁਸ 8:38

38 ਕਿਉਂਕਿ ਜੋ ਮਨੁੱਖ ਇਸ ਪੀੜ੍ਹੀ ਵਿੱਚ ਜੀਅ ਰਹੇ ਹਨ ਉਹ ਬੜੀ ਬੁਰੀ ਅਤੇ ਪਾਪ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ। ਜੇਕਰ ਕੋਈ ਮੇਰੇ ਅਤੇ ਮੇਰੇ ਉਪਦੇਸ਼ ਬਾਰੇ ਸ਼ਰਮਿੰਦਗੀ ਮਹਿਸੂਸ ਕਰਦਾ ਹੈ ਤਾਂ, ਮੈਂ ਵੀ ਉਦੋਂ ਉਸ ਵਿਅਕਤੀ ਤੋਂ ਸ਼ਰਮਾਵਾਂਗਾ ਜਦੋਂ ਮੈਂ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਸਣੇ ਆਵਾਂਗਾ।

 

2 ਤਿਮੋਥਿਉਸ ਨੂੰ 1:8

ਇਸ ਲਈ ਲੋਕਾਂ ਨੂੰ ਸਾਡੇ ਪ੍ਰਭੂ ਯਿਸੂ ਬਾਰੇ ਦੱਸੱਦਿਆਂ ਸੰਗੋ ਨਾ। ਅਤੇ ਮੇਰੇ ਲਈ ਵੀ ਸ਼ਰਮਸਾਰ ਨਾ ਹੋਵੋ। ਕਿਉਂਕਿ ਮੈਂ ਪ੍ਰਭੂ ਦੇ ਨਮਿੱਤ ਕੈਦ ਵਿੱਚ ਹਾਂ। ਪਰ ਮੇਰੇ ਨਾਲ ਖੁਸ਼ਖਬਰੀ ਲਈ ਕਸ਼ਟ ਸਹਾਰੋ। ਪਰਮੇਸ਼ੁਰ ਸਾਨੂੰ ਅਜਿਹਾ ਕਰਨ ਲਈ ਬਲ ਬਖਸ਼ਦਾ ਹੈ

 

ਤੀਤੁਸ ਨੂੰ 1:16

16 ਉਹ ਲੋਕ ਆਖਦੇ ਹਨ ਕਿ ਉਹ ਪਰਮੇਸ਼ੁਰ ਨੂੰ ਜਾਣਦੇ ਹਨ। ਪਰ ਜਿਹੜੇ ਮੰਦੇ ਕੰਮ ਕਰਦੇ ਹਨ ਉਨ੍ਹਾਂ ਤੋਂ ਪਤਾ ਚੱਲਦਾ ਹੈ ਜੋ ਕਿ ਉਹ ਪਰਮੇਸ਼ੁਰ ਨੂੰ ਦਿਲੋਂ ਪ੍ਰਵਾਨ ਨਹੀਂ ਕਰਦੇ। ਉਹ ਬੜੇ ਭਿਆਨਕ ਲੋਕ ਹਨ ਉਹ ਆਗਿਆ ਪਾਲਣ ਤੋਂ ਇਨਕਾਰੀ ਹਨ ਅਤੇ ਉਹ ਕਿਸੇ ਤਰ੍ਹਾਂ ਦਾ ਵੀ ਚੰਗਾ ਕੰਮ ਕਰਨ ਦੇ ਕਾਬਿਲ ਨਹੀਂ ਹਨ

 

2 ਪਤਰਸ 2:1

 ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸ ਤਰ੍ਹਾਂ ਦੇ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ

 

1 ਯੂਹੰਨਾ 2:22-23

22 ਇਸ ਲਈ ਝੂਠਾ ਕੌਣ ਹੈ? ਇਹ ਉਹੀ ਵਿਅਕਤੀ ਹੈ ਜਿਹੜਾ ਆਖਦਾ ਹੈ ਕਿ ਯਿਸੂ ਮਸੀਹ ਨਹੀਂ ਹੈ। ਉਹ ਮਸੀਹ ਦਾ ਦੁਸ਼ਮਣ ਹੈ। ਉਹ ਵਿਅਕਤੀ ਪਿਤਾ ਵਿੱਚ ਜਾਂ ਉਸ ਦੇ ਪੁੱਤਰ ਵਿੱਚ ਵੀ ਵਿਸ਼ਵਾਸ ਨਹੀਂ ਰੱਖਦਾ 23 ਜਿਹੜਾ ਕੋਈ ਪੁੱਤਰ ਵਿੱਚ ਨਿਹਚਾ ਰੱਖਣ ਤੋਂ ਇਨਕਾਰ ਕਰਦਾ ਹੈ ਪਿਤਾ ਵੀ ਉਸਦਾ ਨਹੀਂ ਹੈ। ਪਰ ਜਿਹੜਾ ਵਿਅਕਤੀ ਪੁੱਤਰ ਨੂੰ ਪ੍ਰਵਾਨ ਕਰਦਾ ਹੈ ਤਾਂ ਪਿਤਾ ਵੀ ਉਸਦਾ ਹੈ

 

1 ਯੂਹੰਨਾ 2:22-23

22 ਇਸ ਲਈ ਝੂਠਾ ਕੌਣ ਹੈ? ਇਹ ਉਹੀ ਵਿਅਕਤੀ ਹੈ ਜਿਹੜਾ ਆਖਦਾ ਹੈ ਕਿ ਯਿਸੂ ਮਸੀਹ ਨਹੀਂ ਹੈ। ਉਹ ਮਸੀਹ ਦਾ ਦੁਸ਼ਮਣ ਹੈ। ਉਹ ਵਿਅਕਤੀ ਪਿਤਾ ਵਿੱਚ ਜਾਂ ਉਸ ਦੇ ਪੁੱਤਰ ਵਿੱਚ ਵੀ ਵਿਸ਼ਵਾਸ ਨਹੀਂ ਰੱਖਦਾ 23 ਜਿਹੜਾ ਕੋਈ ਪੁੱਤਰ ਵਿੱਚ ਨਿਹਚਾ ਰੱਖਣ ਤੋਂ ਇਨਕਾਰ ਕਰਦਾ ਹੈ ਪਿਤਾ ਵੀ ਉਸਦਾ ਨਹੀਂ ਹੈ। ਪਰ ਜਿਹੜਾ ਵਿਅਕਤੀ ਪੁੱਤਰ ਨੂੰ ਪ੍ਰਵਾਨ ਕਰਦਾ ਹੈ ਤਾਂ ਪਿਤਾ ਵੀ ਉਸਦਾ ਹੈ


ਮੱਤੀ 10:33; ਮੱਤੀ 26:34; ਮੱਤੀ 26:69-70; 2 ਤਿਮੋਥਿਉਸ ਨੂੰ 2:12; 1 ਯੂਹੰਨਾ 2:22; ਮਰਕੁਸ 8:38; 2 ਤਿਮੋਥਿਉਸ ਨੂੰ 1:8; ਤੀਤੁਸ ਨੂੰ 1:16; 2 ਪਤਰਸ 2:1; 1 ਯੂਹੰਨਾ 2:22-23