ਬਾਈਬਲ ਦੇ ਕੁਝ ਵਚਨ ਵਿਸ਼ਾ : ਨਸ਼ੇ ਕਰਣਾ ਅਤੇ ਸਿਗਰੇਟ / ਬੀੜੀ ਪੀਣਾ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
1 ਕੁਰਿੰਥੀਆਂ ਨੂੰ 3:16-17
16 ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਸੀਂ ਖੁਦ ਪਰਮੇਸ਼ੁਰ ਦਾ ਮੰਦਰ ਹੋ। ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵਸਦਾ ਹੈ। 17 ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਮੰਦਰ ਨੂੰ ਤਬਾਹ ਕਰਦਾ ਹੈ ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਤਬਾਹ ਕਰ ਦੇਵੇਗਾ। ਕਿਉਂਕਿ ਪਰਮੇਸ਼ੁਰ ਦਾ ਮੰਦਰ ਪਵਿੱਤਰ ਹੈ। ਤੁਸੀਂ ਖੁਦ ਉਸ ਪਰਮੇਸ਼ੁਰ ਦਾ ਮੰਦਰ ਹੋ।
ਕਹਾਉਤਾਂ 4:10
10 ਬੇਟੇ, ਮੇਰੀ ਗੱਲ ਧਿਆਨ ਨਾਲ ਸੁਣੋ। ਉਹੀ ਗੱਲਾਂ ਕਰੋ ਜੋ ਮੈਂ ਆਖਦਾ ਹਾਂ ਅਤੇ ਤੁਸੀਂ ਲੰਮੀ ਉਮਰ ਭੋਗੋਂਗੇ।
1 ਕੁਰਿੰਥੀਆਂ ਨੂੰ 6:19-20
19 ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡਾ ਸਰੀਰ ਇੱਕ ਮੰਦਰ ਹੈ ਜਿੱਥੇ ਪਵਿੱਤਰ ਆਤਮਾ ਦਾ ਨਿਵਾਸ ਹੈ ਪਵਿੱਤਰ ਆਤਮਾ ਤੁਹਾਡੇ ਅੰਦਰ ਹੈ। ਤੁਸੀਂ ਪਵਿੱਤਰ ਆਤਮਾ ਨੂੰ ਪਰਮੇਸ਼ੁਰ ਤੋਂ ਪ੍ਰਾਪਤ ਕੀਤਾ ਹੈ। ਤੁਸੀਂ ਆਪਣੇ ਖੁੱਦ ਦੇ ਨਹੀਂ ਹੋ। 20 ਤੁਹਾਨੂੰ ਪਰਮੇਸ਼ੁਰ ਦੁਆਰਾ ਮੁੱਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ।
1 ਕੁਰਿੰਥੀਆਂ ਨੂੰ 6:20
20 ਤੁਹਾਨੂੰ ਪਰਮੇਸ਼ੁਰ ਦੁਆਰਾ ਮੁੱਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ।
1 ਕੁਰਿੰਥੀਆਂ ਨੂੰ 10:31
31 ਇਸ ਲਈ ਜੇ ਤੁਸੀਂ ਕੁਝ ਖਾਂਦੇ ਹੋ, ਜੇ ਤੁਸੀਂ ਕੁਝ ਪੀਂਦੇ ਹੋ ਜਾਂ ਜੇ ਤੁਸੀਂ ਕੁਝ ਕਰਦੇ ਹੋ, ਇਸ ਨੂੰ ਪਰਮੇਸ਼ੁਰ ਦੇ ਗੌਰਵ ਲਈ ਕਰੋ।
1 ਕੁਰਿੰਥੀਆਂ ਨੂੰ 6:19
19 ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡਾ ਸਰੀਰ ਇੱਕ ਮੰਦਰ ਹੈ ਜਿੱਥੇ ਪਵਿੱਤਰ ਆਤਮਾ ਦਾ ਨਿਵਾਸ ਹੈ ਪਵਿੱਤਰ ਆਤਮਾ ਤੁਹਾਡੇ ਅੰਦਰ ਹੈ। ਤੁਸੀਂ ਪਵਿੱਤਰ ਆਤਮਾ ਨੂੰ ਪਰਮੇਸ਼ੁਰ ਤੋਂ ਪ੍ਰਾਪਤ ਕੀਤਾ ਹੈ। ਤੁਸੀਂ ਆਪਣੇ ਖੁੱਦ ਦੇ ਨਹੀਂ ਹੋ।
ਗਲਾਤੀਆਂ ਨੂੰ 6:7-8
7 ਆਪਣੇ ਆਪ ਨੂੰ ਗੁਮਰਾਹ ਨਾ ਕਰੋ; ਤੁਸੀਂ ਪਰਮੇਸ਼ੁਰ ਨੂੰ ਧੋਖਾ ਨਹੀਂ ਦੇ ਸੱਕਦੇ। ਵਿਅਕਤੀ ਉਨ੍ਹਾਂ ਹੀ ਚੀਜ਼ਾਂ ਦੀ ਵਾਢੀ ਕਰਦਾ ਹੈ ਜਿਹੜੀਆਂ ਉਹ ਬੀਜਦਾ ਹੈ। 8 ਜੇ ਇੱਕ ਵਿਅਕਤੀ ਆਪਣੇ ਪਾਪੀ ਆਪੇ ਨੂੰ ਸੰਤੁਸ਼ਟ ਕਰਨ ਲਈ ਬੀਜ ਬੀਜਦਾ ਹੈ, ਉਸਦਾ ਪਾਪੀ ਆਪਾ ਉਸ ਲਈ ਤਬਾਹੀ ਲਿਆਏਗਾ। ਪਰ ਜੇ ਕੋਈ ਵਿਅਕਤੀ ਆਪਣੀ ਆਤਮਾ ਨੂੰ ਪ੍ਰਸੰਨ ਕਰਨ ਲਈ ਬੀਜਦਾ ਹੈ ਤਾਂ ਉਹ ਆਪਣੀ ਆਤਮਾ ਪਾਸੋਂ ਸਦੀਪਕ ਜੀਵਨ ਪ੍ਰਾਪਤ ਕਰੇਗਾ।
1 ਕੁਰਿੰਥੀਆਂ ਨੂੰ 6:12
ਆਪਣੇ ਸਰੀਰਾਂ ਦੀ ਵਰਤੋਂ ਪਰਮੇਸ਼ੁਰ ਦੀ ਮਹਿਮਾ ਲਈ ਕਰੋ
12 “ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਸਾਰੀਆਂ ਗੱਲਾਂ ਸ਼ੁਭ ਨਹੀਂ ਹਨ। “ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਮੈਂ ਕਿਸੇ ਨੂੰ ਵੀ ਆਪਣਾ ਹਾਕਮ ਬਣਨ ਦੀ ਇਜਾਜ਼ਤ ਨਹੀਂ ਦੇਵੇਂਗਾ
1 ਕੁਰਿੰਥੀਆਂ ਨੂੰ 10:23
ਪਰਮੇਸ਼ੁਰ ਦੀ ਮਹਿਮਾ ਲਈ ਆਪਣੀ ਆਜ਼ਾਦੀ ਦੀ ਵਰਤੋਂ ਕਰੋ
23 “ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।” ਹਾਂ, ਪਰ ਸਭ ਕੁਝ ਮਦਦਗਾਰ ਨਹੀਂ ਹੈ। “ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।” ਹਾਂ ਪਰ ਸਾਰੀਆਂ ਗੱਲਾਂ ਬਲਵਾਨ ਹੋਣ ਵਿੱਚ ਸਹਾਇਤਾ ਨਹੀਂ ਕਰਦੀਆਂ।
1 ਕੁਰਿੰਥੀਆਂ ਨੂੰ 3:16-17, 1 ਕੁਰਿੰਥੀਆਂ ਨੂੰ
6:20; 1 ਕੁਰਿੰਥੀਆਂ ਨੂੰ 6:19-20; 1 ਕੁਰਿੰਥੀਆਂ ਨੂੰ 10:31; 1 ਕੁਰਿੰਥੀਆਂ ਨੂੰ
6:19; ਕਹਾਉਤਾਂ 4:10; ਗਲਾਤੀਆਂ ਨੂੰ
6:7-8; 1 ਕੁਰਿੰਥੀਆਂ ਨੂੰ 6:12; 1 ਕੁਰਿੰਥੀਆਂ ਨੂੰ 10:23
