ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੇ ਬਚਾਉਣ ਦੀ ਯੋਗਤਾ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
ਯੂਹੰਨਾ 6:37
37 ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦਿੰਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।
ਯੂਹੰਨਾ 6:44
44 ਕੋਈ ਵੀ ਵਿਅਕਤੀ ਮੇਰੇ ਤੱਕ ਨਹੀਂ ਆ ਸੱਕਦਾ ਜਦੋਂ ਤੱਕ ਕਿ ਪਿਤਾ ਜਿਸਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਤੱਕ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤਲੇ ਦਿਨ ਜਿਉਂਦਾ ਉੱਠਾਵਾਂਗਾ।
ਯੂਹੰਨਾ 6:65
65 ਯਿਸੂ ਨੇ ਕਿਹਾ, “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ‘ਕਿ ਜਦੋਂ ਤੱਕ ਪਿਤਾ ਇੱਕ ਵਿਅਕਤੀ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ ਉਹ ਮੇਰੇ ਕੋਲ ਨਹੀਂ ਆ ਸੱਕਦਾ।’”
ਯੂਹੰਨਾ 17:6
6 “ਤੂੰ ਮੈਨੂੰ ਇਸ ਵਿੱਚੋਂ ਕੁਝ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਸੰਬੰਧਿਤ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।
ਯੂਹੰਨਾ 17:12
12 ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਨੂੰ ਸੁੱਰੱਖਿਅਤ ਰੱਖਿਆ। ਮੈਂ ਉਨ੍ਹਾਂ ਨੂੰ ਤੇਰੇ ਨਾਮ ਦੀ ਸ਼ਕਤੀ ਦੁਆਰਾ ਸੁੱਰੱਖਿਅਤ ਰੱਖਿਆ। ਤੇਰੇ ਦਿੱਤੇ ਹੋਏ ਨਾਂ ਦੁਆਰਾ ਮੈਂ ਉਨ੍ਹਾਂ ਦੀ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਗੁਆਚਿਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ। ਉਹ ਗੁਆਚ ਗਿਆ ਸੀ। ਕਿਉਂ ਕਿ ਪੋਥੀ ਵਿੱਚ ਇਉਂ ਵਾਪਰਨ ਬਾਰੇ ਲਿਖਿਆ ਸੀ।
ਯੂਹੰਨਾ 17:24
24 “ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਮਹਿਮਾ ਵੇਖ ਸੱਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਜੱਗਤ ਦੀ ਸਿਰਜਣਾ ਤੋਂ ਵੀ ਪਹਿਲਾਂ ਪਿਆਰ ਕੀਤਾ।
ਰੋਮੀਆਂ ਨੂੰ 8:29
29 ਪਰਮੇਸ਼ੁਰ ਉਨ੍ਹਾਂ ਮਨੁੱਖਾਂ ਨੂੰ ਇਹ ਸੰਸਾਰ ਬਨਾਉਣ ਤੋਂ ਪਹਿਲਾਂ ਹੀ ਜਾਣਦਾ ਸੀ ਅਤੇ ਪਰਮੇਸ਼ੁਰ ਨੇ, ਨਿਹਚਾ ਕੀਤੀ ਕਿ ਉਹ ਲੋਕ ਉਸ ਦੇ ਪੁੱਤਰ ਮਸੀਹ ਵਾਂਗ ਹੋਣਗੇ। ਤਾਂ ਜੋ ਮਸੀਹ ਬਹੁਤੇ ਭੈਣਾਂ ਭਰਾਵਾਂ ਵਿੱਚੋਂ ਵੱਡਾ ਹੋਵੇ।
ਅਫ਼ਸੀਆਂ ਨੂੰ 1:3
3 ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਨੇ ਸਾਨੂੰ ਮਸੀਹ ਵਿੱਚ ਸਵਰਗ ਦੀ ਹਰ ਆਤਮਕ ਅਸੀਸ ਦਿੱਤੀ ਹੈ।
ਕੁਲੁੱਸੀਆਂ ਨੂੰ 2:13
13 ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ।
1 ਪਤਰਸ 1:2
2 ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਬਣਾਕੇ ਚੁਣਨ ਦੀ ਯੋਜਨਾ ਬਹੁਤ ਪਹਿਲਾਂ ਬਣਾ ਲਈ ਸੀ। ਤੁਹਾਨੂੰ ਪਵਿੱਤਰ ਬਨਾਉਣਾ ਆਤਮਾ ਦਾ ਕਾਰਜ ਹੈ। ਪਰਮੇਸ਼ੁਰ ਚਾਹੁੰਦਾ ਸੀ ਕਿ ਤੁਸੀਂ ਉਸਦਾ ਹੁਕਮ ਮੰਨੋ ਅਤੇ ਯਿਸੂ ਮਸੀਹ ਦੇ ਲਹੂ ਰਾਹੀਂ ਸ਼ੁੱਧ ਹੋ ਜਾਵੋ।
ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਨਾਲ ਧੰਨ ਹੋਵੋ।
ਮੱਤੀ 19:26
26 ਤਦ ਯਿਸੂ ਨੇ ਉਨ੍ਹਾਂ ਵੱਲ ਵੇਖਕੇ ਉਨ੍ਹਾਂ ਨੂੰ ਕਿਹਾ, “ਲੋਕਾਂ ਲਈ ਇਹ ਅਸੰਭਵ ਹੈ। ਪਰ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”
ਯੂਹੰਨਾ 3:16
16 ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ।
ਇਬਰਾਨੀਆਂ ਨੂੰ 5:7
7 ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹੜਾ ਉਸ ਨੂੰ ਮੌਤ ਤੋਂ ਬਚਾ ਸੱਕਦਾ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਾਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸ ਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ।
ਇਬਰਾਨੀਆਂ ਨੂੰ 7:25
25 ਇਸ ਲਈ ਮਸੀਹ ਉਨ੍ਹਾਂ ਲੋਕਾਂ ਨੂੰ ਮੁਕਤੀ ਦੇ ਸੱਕਦਾ ਹੈ ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਵੱਲ ਆਉਂਦੇ ਹਨ। ਮਸੀਹ ਸਦੀਵ ਕਾਲ ਲਈ ਅਜਿਹਾ ਕਰ ਸੱਕਦਾ ਹੈ ਕਿਉਂਕਿ ਉਹ ਸਦਾ ਜਿਉਂਦਾ ਹੈ, ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਜਦੋਂ ਉਹ ਪਰਮੇਸ਼ੁਰ ਦੇ ਸਨਮੁੱਖ ਆਉਂਦੇ ਹਨ।
ਯਾਕੂਬ 1:21
21 ਇਸ ਲਈ ਆਪਣੇ ਜੀਵਨ ਵਿੱਚੋਂ ਹਰ ਬਦੀ ਨੂੰ ਕੱਢ ਦਿਉ ਅਤੇ ਹਰ ਉਹ ਮੰਦੀ ਗੱਲ ਜਿਹੜੀ ਤੁਸੀਂ ਕਰਦੇ ਹੋ। ਨਿਮਾਣੇ ਬਣੋ ਅਤੇ ਪਰਮੇਸ਼ੁਰ ਦੇ ਉਸ ਉਪਦੇਸ਼ ਨੰ ਪ੍ਰਵਾਨ ਕਰੋ ਜਿਹੜਾ ਤੁਹਾਡੇ ਹਿਰਦੇ ਵਿੱਚ ਬੀਜਿਆ ਗਿਆ ਹੈ। ਇਹ ਉਪਦੇਸ਼ ਤੁਹਾਨੂੰ ਬਚਾ ਸੱਕਦਾ ਹੈ।
ਯਾਕੂਬ 4:12
12 ਪਰਮੇਸ਼ੁਰ ਹੀ ਹੈ ਜਿਹੜਾ ਨੇਮਾਂ ਨੂੰ ਬਣਾਉਂਦਾ ਹੈ। ਸਿਰਫ਼ ਉਹੀ ਇੱਕੋ ਇੱਕ ਮੁਨਸਫ਼ ਹੈ। ਇਹ ਸਿਰਫ਼ ਪਰਮੇਸ਼ੁਰ ਹੀ ਹੈ ਜਿਹੜਾ ਬਚਾ ਸੱਕਦਾ ਹੈ ਅਤੇ ਤਬਾਹ ਕਰ ਸੱਕਦਾ ਹੈ। ਇਸ ਲਈ ਤੁਹਾਡੇ ਵਾਸਤੇ ਇਹ ਠੀਕ ਨਹੀਂ ਕਿ ਤੁਸੀਂ ਕਿਸੇ ਦੂਸਰਿਆਂ ਬਾਰੇ ਨਿਆਂ ਕਰੋ।
ਯੂਹੰਨਾ
6:37; ਯੂਹੰਨਾ 6:44; ਯੂਹੰਨਾ
6:65; ਯੂਹੰਨਾ 17:6; ਯੂਹੰਨਾ
17:12; ਯੂਹੰਨਾ 17:24; ਰੋਮੀਆਂ ਨੂੰ
8:29; ਅਫ਼ਸੀਆਂ ਨੂੰ
1:3; ਕੁਲੁੱਸੀਆਂ ਨੂੰ
2:13; 1 ਪਤਰਸ 1:2; ਮੱਤੀ
19:26; ਯੂਹੰਨਾ 3:16; ਇਬਰਾਨੀਆਂ ਨੂੰ
5:7; ਇਬਰਾਨੀਆਂ ਨੂੰ
7:25; ਯਾਕੂਬ 1:21; ਯਾਕੂਬ
4:12
