ਬਾਈਬਲ ਦੇ ਕੁਝ ਵਚਨ ਵਿਸ਼ਾ : ਸਵਰਗੀ ਨਾਗਰਿਕ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
ਫ਼ਿਲਿੱਪੀਆਂ ਨੂੰ 3:20
20 ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ।
ਫ਼ਿਲਿੱਪੀਆਂ ਨੂੰ 3:20
20 ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ।
ਲੂਕਾ 22:29-30
29 ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਇੱਕ ਰਾਜ ਦਿੱਤਾ ਹੈ, ਮੈਂ ਵੀ ਤੁਹਾਨੂੰ ਇੱਕ ਰਾਜ ਦੇਵਾਂਗਾ। 30 “ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੇ ਮੇਜ ਤੇ ਬੈਠੋਂਗੇ। ਅਤੇ ਤੁਸੀਂ ਸਿੰਘਾਸਨ ਤੇ ਬੈਠਕੇ ਇਸਰਾਏਲ ਦੀਆਂ ਬਾਰ੍ਹਾਂ ਗੋਤਾਂ ਦਾ ਨਿਆਂ ਕਰੋਂਗੇ।
ਯੂਹੰਨਾ 14:2
2 ਮੇਰੇ ਪਿਤਾ ਦੇ ਘਰ ਵਿੱਚ ਬਹੁਤ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਿਹਾ ਹੁੰਦਾ। ਮੈਂ ਉੱਥੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।
1 ਪਤਰਸ 1:4
4 ਹੁਣ ਅਸੀਂ ਪਰਮੇਸ਼ੁਰ ਦੀਆਂ ਅਸੀਸਾਂ ਦੀ ਉਮੀਦ ਰੱਖ ਸੱਕਦੇ ਹਾਂ ਜਿਹੜੀਆਂ ਉਸ ਨੇ ਉਸ ਦੇ ਬੱਚਿਆਂ ਲਈ ਰੱਖੀਆਂ ਹਨ। ਇਹ ਅਸੀਸਾਂ ਤੁਹਾਡੇ ਲਈ ਸਵਰਗ ਵਿੱਚ ਰੱਖੀਆਂ ਹੋਈਆਂ ਹਨ। ਉਹ ਨਾਂ ਹੀ ਬਰਬਾਦ ਤੇ ਨਾਂ ਹੀ ਨਾਸ਼ ਹੋ ਸੱਕਦੀਆਂ, ਨਾ ਹੀ ਉਹ ਆਪਣੀ ਸੁੰਦਰਤਾ ਗੁਆ ਸੱਕਦੀਆਂ ਹਨ।
ਪਰਕਾਸ਼ ਦੀ ਪੋਥੀ 21:2
2 ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲ ਕੇ ਥੱਲੇ ਆ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸ ਨੂੰ ਲਾੜੇ ਲਈ ਲਾੜੀ ਦੀ ਤਰ੍ਹਾਂ ਸਜਾਇਆ ਗਿਆ ਸੀ।
ਪਰਕਾਸ਼ ਦੀ ਪੋਥੀ 21:27
27 ਕੋਈ ਵੀ ਨਾਪਾਕ ਚੀਜ਼ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗੀ ਕੋਈ ਵੀ ਵਿਅਕਤੀ ਜਿਹੜਾ ਸ਼ਰਮਿੰਦਗੀ ਭਰੀਆਂ ਗੱਲਾਂ ਕਰਦਾ ਹੈ ਜਾਂ ਝੂਠ ਬੋਲਦਾ ਹੈ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗਾ। ਸਿਰਫ਼ ਉਹੀ ਲੋਕ ਸ਼ਹਿਰ ਵਿੱਚ ਦਾਖਲ ਹੋਣਗੇ ਜਿਨ੍ਹਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਲਿਖੇ ਹੋਏ ਸਨ।
ਪਰਕਾਸ਼ ਦੀ ਪੋਥੀ 22:3-5
3 ਪਰਮੇਸ਼ੁਰ ਲਈ ਇਸ ਸ਼ਹਿਰ ਦੇ ਲੋਕਾਂ ਨੂੰ ਕੋਸਣਾ ਹੋਰ ਵੱਧੇਰੇ ਜਰੂਰੀ ਨਹੀਂ ਹੋਵੇਗਾ। ਪਰਮੇਸ਼ੁਰ ਅਤੇ ਲੇਲੇ ਦਾ ਤਖਤ ਸ਼ਹਿਰ ਵਿੱਚ ਹੋਵੇਗਾ। ਪਰਮੇਸ਼ੁਰ ਦੇ ਸੇਵਕ ਉਸਦੀ ਉਪਾਸਨਾ ਕਰਨਗੇ। 4 ਉਹ ਉਸਦਾ ਦੀਦਾਰ ਕਰਨਗੇ। ਪਰਮੇਸ਼ੁਰ ਦਾ ਨਾਮ ਉਨ੍ਹਾਂ ਦੇ ਮੱਥਿਆਂ ਤੇ ਲਿਖਿਆ ਹੋਵੇਗਾ। 5 ਉੱਥੇ ਕਦੇ ਵੀ ਫ਼ੇਰ ਰਾਤ ਨਹੀਂ ਪਵੇਗੀ। ਲੋਕਾਂ ਨੂੰ ਕਿਸੇ ਦੀਵੇ ਦੀ ਰੌਸ਼ਨੀ ਜਾਂ ਸੂਰਜ ਦੀ ਰੌਸ਼ਨੀ ਦੀ ਲੋੜ ਨਹੀਂ ਪਵੇਗੀ। ਪ੍ਰਭੂ ਪਰਮੇਸ਼ੁਰ ਉਨ੍ਹਾਂ ਨੂੰ ਰੌਸ਼ਨੀ ਦੇਵੇਗਾ। ਅਤੇ ਉਹ ਰਾਜਿਆਂ ਵਾਂਗ ਸਦਾ ਰਾਜ ਕਰਨਗੇ।
ਅਫ਼ਸੀਆਂ ਨੂੰ 2:19
19 ਹੁਣ ਤੁਸੀਂ ਗੈਰ ਯਹੂਦੀਓ ਓਪਰੇ ਜਾਂ ਯਾਤਰੀ ਨਹੀਂ ਹੋ। ਹੁਣ ਤੁਸੀਂ, ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਨਾਲ ਦੇ ਨਾਗਰਿਕ ਹੋ ਤੁਸੀਂ ਪਰਮੇਸ਼ੁਰ ਦੇ ਪਰਿਵਾਰ ਦੇ ਹੋਂ।
ਫ਼ਿਲਿੱਪੀਆਂ ਨੂੰ
3:20; ਲੂਕਾ 22:29-30; ਯੂਹੰਨਾ 14:2; 1 ਪਤਰਸ
1:4; ਪਰਕਾਸ਼ ਦੀ ਪੋਥੀ 21:2; ਪਰਕਾਸ਼ ਦੀ ਪੋਥੀ 21:27; ਪਰਕਾਸ਼ ਦੀ ਪੋਥੀ 22:3-5; ਅਫ਼ਸੀਆਂ ਨੂੰ
2:19
