ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਨਾ ਬਦਲਣਵਾਲਾ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
ਜ਼ਬੂਰ 102:27
27 ਪਰ ਤੁਸੀਂ ਪਰਮੇਸ਼ੁਰ, ਕਦੇ ਨਹੀਂ ਬਦਲੋਂਗੇ।
ਤੁਸੀਂ ਸਦਾ ਲਈ ਰਹੋਂਗੇ।
ਇਬਰਾਨੀਆਂ ਨੂੰ 1:12
12 ਤੂੰ ਉਨ੍ਹਾਂ ਦੀ ਕੋਟ ਵਾਂਗ ਤਹਿ ਲਾਵੇਂਗਾ।
ਅਤੇ ਉਹ ਕੱਪੜਿਆਂ ਵਾਂਗ ਤਬਦੀਲ ਹੋ ਜਾਣਗੀਆਂ।
ਪਰ ਤੂੰ ਕਦੇ ਤਬਦੀਲ ਨਹੀਂ ਹੋਵੇਗਾ।
ਅਤੇ ਤੇਰੇ ਜੀਵਨ ਦਾ ਕਦੇ ਅੰਤ ਨਹੀਂ ਹੋਵੇਗਾ।”
ਮਲਾਕੀ 3:6
6 “ਮੈਂ ਯਹੋਵਾਹ ਹਾਂ, ਮੈਂ ਬਦਲਿਆ ਨਹੀਂ ਹਾਂ। ਤੁਸੀਂ ਯਾਕੂਬ ਦੀ ਔਲਾਦ ਹੋ, ਅਤੇ ਤੁਸੀਂ ਪੂਰੀ ਤਰ੍ਹਾਂ ਖਤਮ ਨਹੀਂ ਕੀਤੇ ਗਏ।
ਇਬਰਾਨੀਆਂ ਨੂੰ 13:8
8 ਯਿਸੂ ਮਸੀਹ ਕੱਲ, ਅੱਜ ਅਤੇ ਸਦਾ ਲਈ ਇੱਕੋ ਜਿਹਾ ਹੈ।
ਯਾਕੂਬ 1:17
17 ਹਰ ਚੰਗੀ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। ਅਤੇ ਹਰ ਸੰਪੂਰਣ ਦਾਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਇਹ ਸਾਰੀਆਂ ਚੰਗੀਆਂ ਦਾਤਾਂ ਪਿਤਾ ਵੱਲੋਂ ਆਉਂਦੀਆਂ ਹਨ ਜਿਸਨੇ ਅਕਾਸ਼ ਵਿੱਚਲੀਆਂ ਸਮੂਹ ਰੋਸ਼ਨੀਆਂ ਬਣਾਈਆਂ ਹਨ। ਪਰ ਪਰਮੇਸ਼ੁਰ ਇਨ੍ਹਾਂ ਰੋਸ਼ਨੀਆਂ ਵਾਂਗ ਕਦੇ ਵੀ ਤਬਦੀਲ ਨਹੀਂ ਹੁੰਦਾ। ਉਹ ਸਦਾ ਇੱਕੋ ਜਿਹਾ ਹੀ ਰਹਿੰਦਾ ਹੈ।
ਜ਼ਬੂਰ 89:2
2 ਯਹੋਵਾਹ, ਮੈਨੂੰ ਸੱਚਮੁੱਚ ਵਿਸ਼ਵਾਸ ਹੈ, “ਤੁਹਾਡਾ ਪਿਆਰ ਸਦੀਵੀ ਹੈ।
ਤੁਹਾਡੀ ਵਫ਼ਾਦਾਰੀ ਨਿਰੰਤਰ ਅਕਾਸ਼ਾਂ ਵਾਂਗ ਰਹਿੰਦੀ ਹੈ।”
ਜ਼ਬੂਰ 136:1-26
ਯਹੋਵਾਹ ਦੀ ਉਸਤਤਿ ਕਰੋ, ਕਿਉਂਕਿ ਉਹ ਭਲਾ ਹੈ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
2 ਦੇਵਤਿਆਂ ਦੇ ਪਰਮੇਸ਼ੁਰ ਦੀ ਉਸਤਤਿ ਕਰੋ
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
3 ਪ੍ਰਭੂਆਂ ਦੇ ਯਹੋਵਾਹ ਦੀ ਉਸਤਤਿ ਕਰੋ,
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
4 ਪਰਮੇਸ਼ੁਰ ਦੀ ਉਸਤਤਿ ਕਰੋ ਸਿਰਫ਼ ਉਹੀ ਹੈ ਜਿਹੜਾ ਚਮਤਕਾਰ ਕਰਦਾ ਹੈ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
5 ਪਰਮੇਸ਼ੁਰ ਦੀ ਉਸਤਤਿ ਕਰੋ।
ਉਹ ਜਿਸਨੇ ਅਕਾਸ਼ਾ ਨੂੰ ਸਾਜਣ ਲਈ ਸਿਆਣਪ ਵਰਤੀ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
6 ਪਰਮੇਸ਼ੁਰ ਨੇ ਸਮੁੰਦਰ ਉੱਤੇ ਧਰਤੀ ਖੁਸ਼ਕ ਰੱਖੀ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
7 ਪਰਮੇਸ਼ੁਰ ਨੇ ਮਹਾਨ ਰੌਸ਼ਨੀਆਂ ਸਾਜੀਆਂ
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
8 ਪਰਮੇਸ਼ੁਰ ਨੇ ਸੂਰਜ ਨੂੰ ਦਿਨ ਉੱਤੇ ਰਾਜ ਕਰਨ ਲਈ ਸਾਜਿਆ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
9 ਪਰਮੇਸ਼ੁਰ ਨੇ ਰਾਤ ਉੱਤੇ ਰਾਜ ਕਰਨ ਲਈ ਚੰਨ ਅਤੇ ਤਾਰਿਆਂ ਨੂੰ ਸਾਜਿਆ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
10 ਪਰਮੇਸ਼ੁਰ ਨੇ, ਮਿਸਰ ਵਿੱਚ ਪਹਿਲੋਠੇ ਬੰਦੇ ਅਤੇ ਜਾਨਵਰ ਮਾਰ ਦਿੱਤੇ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
11 ਪਰਮੇਸ਼ੁਰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲੈ ਗਿਆ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
12 ਪਰਮੇਸ਼ੁਰ ਨੇ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਦਰਸਾਈ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
13 ਪਰਮੇਸ਼ੁਰ ਨੇ ਲਾਲ ਸਾਗਰ ਨੂੰ ਦੋ ਹਿਸਿਆਂ ਵਿੱਚ ਚੀਰ ਦਿੱਤਾ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
14 ਫ਼ਿਰ ਪਰਮੇਸ਼ੁਰ ਨੇ ਇਸਰਾਏਲ ਦੀ ਅਗਵਾਈ ਸਮੁੰਦਰ ਵਿੱਚੋਂ ਦੀ ਕੀਤੀ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
15 ਪਰਮੇਸ਼ੁਰ ਨੇ ਫ਼ਿਰਊਨ ਅਤੇ ਉਸਦੀ ਫ਼ੌਜ ਨੂੰ ਲਾਲ ਸਾਗਰ ਵਿੱਚ ਡੋਬ ਦਿੱਤਾ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
16 ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਮਾਰੂਥਲ ਵਿੱਚ ਕੀਤੀ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
17 ਪਰਮੇਸ਼ੁਰ ਨੇ ਬਲਵਾਨ ਰਾਜਿਆਂ ਨੂੰ ਹਰਾਇਆ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
18 ਪਰਮੇਸ਼ੁਰ ਨੇ ਮਜ਼ਬੂਰ ਰਾਜਿਆਂ ਨੂੰ ਹਰਾਇਆ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
19 ਪਰਮੇਸ਼ੁਰ ਨੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਹਰਾਇਆ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
20 ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਹਰਾਇਆ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
21 ਪਰਮੇਸ਼ੁਰ ਨੇ ਉਨ੍ਹਾਂ ਦੀ ਧਰਤੀ ਇਸਰਾਏਲ ਨੂੰ ਦੇ ਦਿੱਤੀ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
22 ਪਰਮੇਸ਼ੁਰ ਨੇ ਉਹ ਧਰਤੀ ਸੁਗਾਤ ਵਜੋਂ ਇਸਰਾਏਲ ਨੂੰ ਦੇ ਦਿੱਤੀ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
23 ਪਰਮੇਸ਼ੁਰ ਨੇ ਸਾਨੂੰ ਯਾਦ ਰੱਖਿਆ, ਜਦੋਂ ਅਸੀਂ ਹਾਰੇ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
24 ਪਰਮੇਸ਼ੁਰ ਨੇ ਸਾਨੂੰ ਸਾਡੇ ਦੁਸ਼ਮਣਾ ਤੋਂ ਬਚਾਇਆ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
25 ਪਰਮੇਸ਼ੁਰ ਹਰ ਬੰਦੇ ਨੂੰ ਭੋਜਨ ਦਿੰਦਾ ਹੈ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
26 ਸਵਰਗ ਦੇ ਪਰਮੇਸ਼ੁਰ ਦੀ ਉਸਤਤਿ ਕਰੋ।
ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
2 ਤਿਮੋਥਿਉਸ ਨੂੰ 2:13
13 ਜੇ ਅਸੀਂ ਵਫ਼ਾਦਾਰ ਨਹੀਂ ਹਾਂ ਤਾਂ ਵੀ ਉਹ ਵਫ਼ਾਦਾਰ ਹੋਵੇਗਾ
ਕਿਉਂਕਿ ਉਹ ਆਪਣੇ ਆਪ ਤੋਂ ਮੁਨਕਰ ਨਹੀਂ ਹੋ ਸੱਕਦਾ।
ਇਬਰਾਨੀਆਂ ਨੂੰ 6:17
17 ਪਰਮੇਸ਼ੁਰ ਇਹ ਚਾਹੁੰਦਾ ਸੀ ਕਿ ਉਸਦਾ ਵਾਇਦਾ ਸੱਚਾ ਹੈ। ਪਰਮੇਸ਼ੁਰ ਇਹ ਸਬੂਤ ਉਨ੍ਹਾਂ ਲੋਕਾਂ ਲਈ ਚਾਹੁੰਦਾ ਸੀ ਜੋ ਉਸ ਦੇ ਵਾਇਦੇ ਨੂੰ ਪ੍ਰਾਪਤ ਕਰਨ ਵਾਲੇ ਸਨ। ਉਹ ਚਾਹੁੰਦਾ ਸੀ ਕਿ ਉਹ ਲੋਕ ਸਪੱਸ਼ਟਤਾ ਨਾਲ ਸਮਝ ਲੈਣ ਕਿ ਉਹ ਆਪਣੀਆਂ ਯੋਜਨਾਵਾਂ ਤਬਦੀਲ ਨਹੀਂ ਕਰੇਗਾ। ਇਸ ਲਈ ਜੋ ਪਰਮੇਸ਼ੁਰ ਨੇ ਆਖਿਆ ਵਾਪਰੇਗਾ, ਉਸ ਨੇ ਇਹ ਇੱਕ ਸੌਂਹ ਖਾਕੇ ਸਾਬਤ ਕਰ ਦਿੱਤਾ।
ਗਿਣਤੀ 23:19
19 ਪਰਮੇਸ਼ੁਰ ਕੋਈ ਮਨੁੱਖ ਨਹੀਂ ਹੈ
ਅਤੇ ਉਹ ਝੂਠ ਨਹੀਂ ਬੋਲਦਾ।
ਪਰਮੇਸ਼ੁਰ ਕਿਸੇ ਮਨੁੱਖ ਦਾ ਪੁੱਤਰ ਨਹੀਂ ਹੈ।
ਉਸ ਦੇ ਨਿਆਂ ਕਦੇ ਵੀ ਨਹੀ ਬਦਲਣਗੇ।
ਜਦੋਂ ਯਹੋਵਾਹ ਕੁਝ ਆਖਦਾ,
ਉਹ ਇਸ ਨੂੰ ਕਰੇਗਾ।
ਜੇਕਰ ਯਹੋਵਾਹ ਕੋਈ ਇਕਰਾਰ ਕਰਦਾ,
ਉਹ ਉਹੀ ਕਰੇਗਾ ਜਿਸਦਾ ਉਸ ਨੇ ਇਕਰਾਰ ਕੀਤਾ।
1 ਸਮੂਏਲ 15:29
29 ਯਹੋਵਾਹ ਹੀ ਇਸਰਾਏਲ ਦਾ ਪਰਮੇਸ਼ੁਰ ਹੈ। ਉਹ ਸਦੀਪਕ ਹੈ। ਉਹ ਨਾ ਤਾਂ ਰੋਜ਼ ਆਪਣਾ ਮਨ ਬਦਲਦਾ ਹੈ ਨਾ ਝੂਠ ਬੋਲਦਾ ਹੈ। ਉਹ ਮਨੁੱਖਾਂ ਵਾਂਗ ਰੋਜ਼ ਆਪਣੀ ਜ਼ੁਬਾਣ ਤੋਂ ਨਹੀਂ ਫ਼ਿਰਦਾ ਅਤੇ ਨਾ ਹੀ ਮਨ ਬਦਲਦਾ ਫ਼ਿਰਦਾ ਹੈ।”
ਕਹਾਉਤਾਂ 19:21
21 ਆਦਮੀ ਅਨੇਕਾਂ ਯੋਜਨਾਵਾਂ ਬਣਾਉਂਦਾ, ਪਰ ਯਹੋਵਾਹ ਦੀ ਰਜ਼ਾ ਨਿਸ਼ਚਾ ਕਰਦੀ ਹੈ ਕਿ ਕੀ ਵਾਪਰੇਗਾ।
ਯਿਰਮਿਯਾਹ 44:29
29 ਮੈਂ ਤੁਹਾਨੂੰ ਲੋਕਾਂ ਨੂੰ ਸਬੂਤ ਦੇਵਾਂਗਾ-ਇਹ ਸੰਦੇਸ਼ ਯਹੋਵਾਹ ਵੱਲੋਂ ਹੈ-‘ਕਿ ਮੈਂ ਤੁਹਾਨੂੰ ਇੱਥੇ ਮਿਸਰ ਵਿੱਚ ਸਜ਼ਾ ਦਿਆਂਗਾ। ਫ਼ੇਰ ਤੁਸੀਂ ਪੱਕੀ ਤਰ੍ਹਾਂ ਜਾਣ ਲਵੋਗੇ ਕਿ ਮੇਰੇ ਤੁਹਾਨੂੰ ਦੁੱਖ ਦੇਣ ਦੇ ਇਕਰਾਰ ਸੱਚਮੁੱਚ ਵਾਪਰਨਗੇ।
ਇਬਰਾਨੀਆਂ ਨੂੰ 7:21
21 ਪਰ ਯਿਸੂ ਪਰਮੇਸ਼ੁਰ ਦੀ ਸੌਂਹ ਅਨੁਸਾਰ ਜਾਜਕ ਬਣਿਆ। ਪਰਮੇਸ਼ੁਰ ਨੇ ਉਸ ਨੂੰ ਆਖਿਆ,
“ਪ੍ਰਭੂ ਨੇ ਇੱਕ ਸੌਂਹ ਖਾਧੀ ਹੈ,
ਅਤੇ ਉਹ ਆਪਣਾ ਮਨ ਨਹੀਂ ਬਦਲੇਗਾ:
‘ਤੂੰ ਸਦਾ ਲਈ ਇੱਕ ਜਾਜਕ ਹੈ।’”
ਅਤੇ ਉਹ ਆਪਣਾ ਮਨ ਨਹੀਂ ਬਦਲੇਗਾ:
‘ਤੂੰ ਸਦਾ ਲਈ ਇੱਕ ਜਾਜਕ ਹੈ।’”
ਜ਼ਬੂਰ 110:4
4 ਯਹੋਵਾਹ ਨੇ ਇਕਰਾਰ ਕੀਤਾ ਸੀ
ਅਤੇ ਉਹ ਆਪਣਾ ਮਨ ਨਹੀਂ ਬਦਲੇਗਾ,
“ਤੁਸੀਂ ਸਦਾ ਲਈ ਜਾਜਕ ਹੋ –
ਜਿਸ ਤਰ੍ਹਾਂ ਦਾ ਜਾਜਕ ਮਲਕਿ-ਸਿਦਕ ਸੀ।”
ਜ਼ਬੂਰ 132:11
11 ਯਹੋਵਾਹ ਨੇ ਦਾਊਦ ਨਾਲ ਇਕਰਾਰ ਕੀਤਾ।
ਯਹੋਵਾਹ ਨੇ ਦਾਊਦ ਨਾਲ ਵਫ਼ਾਦਾਰ ਹੋਣ ਦਾ ਇਕਰਾਰ ਕੀਤਾ।
ਯਹੋਵਾਹ ਨੇ ਇਕਰਾਰ ਕੀਤਾ ਕਿ ਦਾਊਦ ਦੇ ਪਰਿਵਾਰ ਵਿੱਚੋਂ ਰਾਜੇ ਹੋਣਗੇ।
ਯਹੋਵਾਹ ਨੇ ਦਾਊਦ ਨਾਲ ਵਫ਼ਾਦਾਰ ਹੋਣ ਦਾ ਇਕਰਾਰ ਕੀਤਾ।
ਯਹੋਵਾਹ ਨੇ ਇਕਰਾਰ ਕੀਤਾ ਕਿ ਦਾਊਦ ਦੇ ਪਰਿਵਾਰ ਵਿੱਚੋਂ ਰਾਜੇ ਹੋਣਗੇ।
ਜ਼ਬੂਰ 145:13
13 ਯਹੋਵਾਹ, ਤੁਹਾਡੀ ਸਲਤਨਤ ਸਦਾ-ਸਦਾ ਲਈ ਰਹੇਗੀ।
ਤੁਸੀਂ ਸਦਾ-ਸਦਾ ਲਈ ਰਾਜ ਕਰੋਂਗੇ।
ਇਬਰਾਨੀਆਂ ਨੂੰ 4:1
ਸਾਡੇ ਕੋਲ ਹਾਲੇ ਵੀ ਉਹ ਵਾਅਦਾ ਹੈ ਜਿਹੜਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨਾਲ ਕੀਤਾ ਸੀ ਉਹ ਵਾਅਦਾ ਕੀਤਾ ਸੀ ਕਿ ਅਸੀਂ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰ ਸੱਕੀਏ। ਇਸ ਲਈ ਸਾਨੂੰ ਬਹੁਤ ਸੁਚੇਤ ਰਹਿਣਾ ਚਾਹੀਦਾ ਹੈ, ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਸ ਵਾਅਦੇ ਤੋਂ ਵਾਂਝਾ ਨਾ ਰਹੇ।
ਯਸਾਯਾਹ 40:8
8 ਜੰਗਲੀ ਘਾਹ ਮਰ ਜਾਂਦਾ ਤੇ ਜੰਗਲੀ ਫ਼ੁੱਲ ਡਿੱਗ ਪੈਂਦੇ ਨੇ।
ਪਰ ਸਾਡੇ ਪਰਮੇਸ਼ੁਰ ਦਾ ਸ਼ਬਦ ਸਦਾ-ਸਦਾ ਲਈ ਰਹਿੰਦਾ ਹੈ।”
ਜ਼ਬੂਰ 119:89
89 ਯਹੋਵਾਹ, ਤੁਹਾਡਾ ਸ਼ਬਦ ਸਦਾ ਰਹਿੰਦਾ ਹੈ।
ਤੁਹਾਡਾ ਸ਼ਬਦ ਹਮੇਸ਼ਾ ਸਵਰਗ ਵਿੱਚ ਰਹਿੰਦਾ ਹੈ।
ਮੱਤੀ 5:18
18 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਅਕਾਸ਼ ਅਤੇ ਧਰਤੀ ਟਲ ਨਾਂ ਜਾਏ ਸ਼ਰ੍ਹਾ ਵਿੱਚੋਂ ਕੁਝ ਵੀ ਅਲੋਪ ਨਹੀਂ ਹੋਵੇਗਾ। ਜਦ ਤੱਕ ਕਿ ਸਭ ਕੁਝ ਪੂਰਾ ਨਹੀਂ ਹੋਵੇਗਾ ਇੱਕ ਅਖਰ ਜਾਂ ਅਖਰ ਦੀ ਇੱਕ ਬਿੰਦੀ ਵੀ ਨਹੀਂ ਟਲੇਗੀ।
1 ਪਤਰਸ 1:23-25
23 ਤੁਹਾਡਾ ਪੁਨਰ ਜਨਮ ਹੋਇਆ ਹੈ। ਤੁਸੀਂ ਇਹ ਨਵਾਂ ਜੀਵਨ ਉਸ ਬੀਜ ਤੋਂ ਪ੍ਰਾਪਤ ਨਹੀਂ ਕੀਤਾ ਜੋ ਮਰ ਜਾਂਦਾ ਹੈ, ਸਗੋਂ ਉਸ ਬੀਜ ਤੋਂ ਜੋ ਹਮੇਸ਼ਾ ਸਥਿਰ ਰਹਿੰਦਾ ਹੈ। ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਕਾਰਣ ਫ਼ੇਰ ਜਨਮੇ ਸੀ ਜੋ ਜਿਉਂਦਾ ਹੈ ਅਤੇ ਸਦਾ ਰਹਿੰਦਾ ਹੈ। 24 ਕਿਉਂ ਕਿ ਪੋਥੀ ਦਾ ਕਥਨ ਹੈ,
“ਸਾਰੇ ਲੋਕ ਘਾਹ ਵਰਗੇ ਹਨ
ਅਤੇ ਉਨ੍ਹਾਂ ਦੀ ਮਹਿਮਾ ਜੰਗਲੀ ਫ਼ੁੱਲਾਂ ਵਰਗੀ ਹੈ।
ਘਾਹ ਸੁੱਕ ਜਾਂਦਾ ਹੈ,
ਅਤੇ ਫ਼ੁੱਲ ਝੜ ਜਾਂਦੇ ਹਨ।
25 ਪਰ ਪਰਮੇਸ਼ੁਰ ਦਾ ਸ਼ਬਦ ਹਮੇਸ਼ਾ ਰਹੇਗਾ।”
ਅਤੇ ਉਨ੍ਹਾਂ ਦੀ ਮਹਿਮਾ ਜੰਗਲੀ ਫ਼ੁੱਲਾਂ ਵਰਗੀ ਹੈ।
ਘਾਹ ਸੁੱਕ ਜਾਂਦਾ ਹੈ,
ਅਤੇ ਫ਼ੁੱਲ ਝੜ ਜਾਂਦੇ ਹਨ।
25 ਪਰ ਪਰਮੇਸ਼ੁਰ ਦਾ ਸ਼ਬਦ ਹਮੇਸ਼ਾ ਰਹੇਗਾ।”
ਅਤੇ ਇਹ ਸ਼ਬਦ ਹੀ ਸੀ ਜਿਹੜਾ ਤੁਹਾਨੂੰ ਦਿੱਤਾ ਗਿਆ ਸੀ।
ਹੋਸ਼ੇਆ 11:8
8 “ਹੇ ਅਫ਼ਰਾਈਮ! ਮੈਂ ਤੈਨੂੰ ਛੱਡਣਾ ਨਹੀਂ ਚਾਹੁੰਦਾ?
ਹੇ ਇਸਰਾਏਲ, ਮੈਂ ਤੇਰੀ ਰੱਖਿਆ ਕਰਨੀ ਚਾਹੁੰਨਾ।
ਮੈਂ ਤੇਰਾ ਹਾਲ ਅਦਮਾਹ ਵਰਗਾ ਨਹੀਂ ਕਰਨਾ ਚਾਹੁੰਦਾ ਨਾ ਹੀ
ਤੈਨੂੰ ਸਬੋਈਮ ਵਾਂਗ ਬਨਾਉਣਾ ਚਾਹੁੰਨਾ।
ਮੈਂ ਆਪਣਾ ਮਨ ਬਦਲ ਰਿਹਾ ਹਾਂ
ਕਿਉਂ ਕਿ ਮੇਰਾ ਤੇਰੇ ਪ੍ਰਤੀ ਪਿਆਰ ਅਤੇ ਦਇਆ ਬਹੁਤ ਗੂਢ਼ੀ ਹੈ।
ਹੇ ਇਸਰਾਏਲ, ਮੈਂ ਤੇਰੀ ਰੱਖਿਆ ਕਰਨੀ ਚਾਹੁੰਨਾ।
ਮੈਂ ਤੇਰਾ ਹਾਲ ਅਦਮਾਹ ਵਰਗਾ ਨਹੀਂ ਕਰਨਾ ਚਾਹੁੰਦਾ ਨਾ ਹੀ
ਤੈਨੂੰ ਸਬੋਈਮ ਵਾਂਗ ਬਨਾਉਣਾ ਚਾਹੁੰਨਾ।
ਮੈਂ ਆਪਣਾ ਮਨ ਬਦਲ ਰਿਹਾ ਹਾਂ
ਕਿਉਂ ਕਿ ਮੇਰਾ ਤੇਰੇ ਪ੍ਰਤੀ ਪਿਆਰ ਅਤੇ ਦਇਆ ਬਹੁਤ ਗੂਢ਼ੀ ਹੈ।
ਕੂਚ 32:10-14
10 ਇਸ ਲਈ ਹੁਣ ਮੈਨੂੰ ਇਨ੍ਹਾਂ ਨੂੰ ਕਰੋਧ ਵਿੱਚ ਤਬਾਹ ਕਰ ਲੈਣ ਦੇ। ਫ਼ੇਰ ਮੈਂ ਤੇਰੇ ਵਿੱਚੋਂ ਇੱਕ ਮਹਾਨ ਕੌਮ ਬਣਾਵਾਂਗਾ।”
11 ਪਰ ਮੂਸਾ ਨੇ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਬੇਨਤੀ ਕੀਤੀ, “ਯਹੋਵਾਹ ਆਪਣੇ ਗੁੱਸੇ ਨਾਲ ਆਪਣੇ ਲੋਕਾਂ ਨੂੰ ਤਬਾਹ ਨਾ ਕਰੋ। ਤੁਸੀਂ ਇਨ੍ਹਾਂ ਲੋਕਾਂ ਨੂੰ ਮਿਸਰ ਵਿੱਚੋਂ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਬਾਹਰ ਲਿਆਏ। 12 ਪਰ ਜੇ ਤੁਸੀਂ ਆਪਣੇ ਲੋਕਾਂ ਨੂੰ ਤਬਾਹ ਕਰ ਦਿੰਦੇ ਹੋ। ਤਾਂ ਮਿਸਰੀ ਲੋਕ ਆਖ ਸੱਕਦੇ ਹਨ, ‘ਯਹੋਵਾਹ ਨੇ ਆਪਣੇ ਲੋਕਾਂ ਨਾਮ ਮੰਦੀਆਂ ਗੱਲਾਂ ਕਰਨ ਦੀ ਵਿਉਂਤ ਬਣਾਈ। ਇਸੇ ਲਈ ਉਹ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲੈ ਗਿਆ। ਉਹ ਉਨ੍ਹਾਂ ਨੂੰ ਪਹਾੜਾਂ ਵਿੱਚ ਲਿਜਾਕੇ ਮਾਰਨਾ ਚਾਹੁੰਦਾ ਸੀ। ਉਹ ਉਨ੍ਹਾਂ ਨੂੰ ਧਰਤੀ ਤੋਂ ਹੂੰਝ ਦੇਣ ਚਾਹੁੰਦਾ ਸੀ।’ ਇਸ ਲਈ ਆਪਣੇ ਲੋਕਾਂ ਉੱਪਰ ਕਰੋਧਵਾਨ ਨਾ ਹੋਵੋ। ਕਿਰਪਾ ਕਰਕੇ ਆਪਣਾ ਵਿੱਚਾਰ ਬਦਲ ਦਿਉ। ਆਪਣੇ ਲੋਕਾਂ ਨੂੰ ਤਬਾਹ ਨਾ ਕਰੋ। 13 ਅਬਰਾਹਾਮ, ਇਸਹਾਕ ਅਤੇ ਇਸਰਾਏਲ ਨੂੰ ਚੇਤੇ ਕਰੋ। ਉਨ੍ਹਾਂ ਲੋਕਾਂ ਨੇ ਤੁਹਾਡੀ ਸੇਵਾ ਕੀਤੀ ਸੀ। ਅਤੇ ਤੁਸੀਂ ਆਪਣਾ ਨਾਮ ਲੈ ਕੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਤੁਸੀਂ ਆਖਿਆ ਸੀ; ‘ਮੈਂ ਤੁਹਾਡੇ ਲੋਕਾਂ ਨੂੰ ਇੰਨਾ ਵੱਧਾ ਦਿਆਂਗਾ ਜਿੰਨੇ ਅਕਾਸ਼ ਵਿੱਚ ਤਾਰੇ ਹਨ। ਮੈਂ ਤੁਹਾਡੇ ਲੋਕਾਂ ਨੂੰ ਇਹ ਸਾਰੀ ਧਰਤੀ ਦੇ ਦਿਆਂਗਾ, ਜਿਵੇਂ ਕਿ ਮੈਂ ਇਕਰਾਰ ਕੀਤਾ ਸੀ। ਇਹ ਧਰਤੀ ਸਦਾ ਲਈ ਉਨ੍ਹਾਂ ਦੀ ਹੋਵੇਗੀ।’”
14 ਫ਼ੇਰ ਯਹੋਵਾਹ ਨੇ ਆਪਣਾ ਮਨ ਬਦਲ ਲਿਆ ਅਤੇ ਆਪਣੇ ਲੋਕਾਂ ਨੂੰ ਕਸ਼ਟ ਨਾ ਦੇਣ ਦਾ ਫ਼ੈਸਲਾ ਕਰ ਲਿਆ।
ਯੂਨਾਹ 3:10
10 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਕਰਨੀਆਂ ਵੇਖੀਆਂ ਅਤੇ ਇਹ ਵੀ ਵੇਖਿਆ ਕਿ ਉਨ੍ਹਾਂ ਨੇ ਮੰਦੀਆਂ ਗੱਲਾਂ ਕਰਨੀਆਂ ਬੰਦ ਕਰ ਦਿੱਤੀਆਂ ਸਨ, ਫ਼ੇਰ ਪਰਮੇਸ਼ੁਰ ਨੇ ਆਪਣਾ ਨਿਆਂ ਬਦਲ ਲਿਆ ਅਤੇ ਉਹ ਨਹੀਂ ਕੀਤਾ ਜੋ ਉਸ ਨੇ ਵਿਉਂਤਿਆ ਸੀ ਅਤੇ ਲੋਕਾਂ ਨੂੰ ਸਜ਼ਾ ਨਹੀਂ ਦਿੱਤੀ।
ਜ਼ਬੂਰ
102:27; ਇਬਰਾਨੀਆਂ ਨੂੰ
1:12; ਮਲਾਕੀ 3:6; ਇਬਰਾਨੀਆਂ ਨੂੰ
13:8; ਯਾਕੂਬ 1:17; ਜ਼ਬੂਰ
89:2; ਜ਼ਬੂਰ 136:1-26; 2 ਤਿਮੋਥਿਉਸ ਨੂੰ
2:13; ਇਬਰਾਨੀਆਂ ਨੂੰ
6:17; ਗਿਣਤੀ 23:19; 1 ਸਮੂਏਲ
15:29; ਕਹਾਉਤਾਂ 19:21; ਯਿਰਮਿਯਾਹ 44:29; ਇਬਰਾਨੀਆਂ ਨੂੰ
7:21; ਜ਼ਬੂਰ 110:4; ਜ਼ਬੂਰ
132:11; ਜ਼ਬੂਰ 145:13; ਇਬਰਾਨੀਆਂ ਨੂੰ
4:1; ਯਸਾਯਾਹ 40:8; ਜ਼ਬੂਰ
119:89; ਮੱਤੀ 5:18; 1 ਪਤਰਸ
1:23-25; ਹੋਸ਼ੇਆ 11:8; ਕੂਚ
32:10-14; ਯੂਨਾਹ 3:10
