ਬਾਈਬਲ ਦੇ ਕੁਝ ਵਚਨ ਵਿਸ਼ਾ : ਬੱਚਿਆਂ ਨੂੰ ਸਿੱਖਿਆ
ਦੇਣਾ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
ਕਹਾਉਤਾਂ 22:6
6 ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ।
ਬਿਵਸਥਾ ਸਾਰ 6:6-7
6 ਜਿਹੜੇ ਆਦੇਸ਼ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ। 7 ਇਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਵੀ ਜ਼ਰੂਰ ਸਿੱਖਾਉਣਾ। ਜਦੋਂ ਵੀ ਤੁਸੀਂ ਘਰ ਵਿੱਚ ਬੈਠੇ ਹੋਵੋ ਜਾਂ ਸੜਕ ਉੱਤੇ ਚੱਲ ਰਹੇ ਹੋਵੋਂ ਇਨ੍ਹਾਂ ਆਦੇਸ਼ਾਂ ਬਾਰੇ ਗੱਲ ਕਰੋ। ਲੇਟਦਿਆਂ, ਉੱਠਦਿਆਂ ਵੀ ਇਨ੍ਹਾਂ ਗੱਲਾਂ ਬਾਰੇ ਕਰੋ।
ਅਫ਼ਸੀਆਂ ਨੂੰ 6:4
4 ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ।
ਕਹਾਉਤਾਂ 13:24
24 ਜਿਹੜਾ ਆਦਮੀ ਆਪਣੇ ਪੁੱਤਰ ਨੂੰ ਸਜ਼ਾ ਨਹੀਂ ਦਿੰਦਾ, ਉਸ ਨੂੰ ਪਿਆਰ ਨਹੀਂ ਕਰਦਾ, ਪਰ ਜਿਹੜਾ ਆਦਮੀ ਆਪਣੇ ਪੁੱਤਰ ਨੂੰ ਪਿਆਰ ਕਰਦਾ ਉਹ ਉਸ ਨੂੰ ਯਕੀਨੀ ਅਨੁਸ਼ਾਸਿਤ ਕਰੇਗਾ।
ਮੱਤੀ 19:13-15
13 ਤਦ ਲੋਕ ਛੋਟੇ ਬੱਚਿਆਂ ਨੂੰ ਉਸ ਕੋਲ ਲਿਆਏ ਜੋ ਉਹ ਉਨ੍ਹਾਂ ਉੱਤੇ ਆਪਣਾ ਹੱਥ ਰੱਖਕੇ ਪ੍ਰਾਰਥਨਾ ਕਰੇ। ਜਦੋਂ ਚੇਲਿਆਂ ਨੇ ਇਉਂ ਦੇਖਿਆ, ਉਨ੍ਹਾਂ ਨੇ ਉਨ੍ਹਾਂ ਨੂੰ ਝਿੜਕਿਆ ਜਿਹੜੇ ਆਪਣੇ ਬੱਚਿਆਂ ਨੂੰ ਲਿਆਏ ਸਨ।14 ਯਿਸੂ ਨੇ ਕਿਹਾ, “ਬਚਿਆਂ ਨੂੰ ਅੜਚਨ ਨਾ ਪਾਓ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਦਿਉ। ਉਨ੍ਹਾਂ ਲਈ ਰੁਕਾਵਟ ਨਾ ਬਣੋ ਕਿਉਂਕਿ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।” 15 ਅਤੇ ਯਿਸੂ ਨੇ ਉਨ੍ਹਾਂ ਦੇ ਸਿਰਾਂ ਤੇ ਆਪਣਾ ਹੱਥ ਰੱਖਣ ਤੋਂ ਬਾਦ ਉਹ ਥਾਂ ਛੱਡ ਦਿੱਤੀ।
ਉਪਦੇਸ਼ਕ 12:1
ਆਪਣੀ ਜਵਾਨੀ ਦੌਰਾਨ ਹੀ ਆਪਣੇ ਸਿਰਜਣਹਾਰੇ ਨੂੰ ਯਾਦ ਕਰੋ, ਬੁਰੇ ਦਿਨਾਂ ਦੇ ਆਉਣ ਤੋਂ ਪਹਿਲਾਂ, ਜਦੋਂ ਤੁਸੀਂ ਆਖੋਂਗੇ: “ਮੈਨੂੰ ਜ਼ਿੰਦਗੀ ਵਿੱਚ ਹੋਰ ਕੋਈ ਪ੍ਰਸੰਨਤਾ ਨਹੀਂ।”
ਕਹਾਉਤਾਂ 19:18
18 ਉਮੀਦ ਰਹਿੰਦਿਆਂ ਹੀ ਆਪਣੇ ਪੁੱਤਰ ਨੂੰ ਅਨੁਸ਼ਾਸਿਤ ਕਰੋ। ਜੇ ਤੁਸੀਂ ਅਜਿਹਾ ਕਰਨ ਤੋਂ ਇਨਕਾਰ ਕਰੋਂਗੇ, ਤਾਂ ਤੁਸੀਂ ਉਸਦੀ, ਆਪਣੇ-ਆਪ ਨੂੰ ਤਬਾਹ ਕਰਨ ਲਈ, ਸਹਾਇਤਾ ਕਰ ਰਹੇ ਹੋਵੋਂਗੇ।
ਇਬਰਾਨੀਆਂ ਨੂੰ 12:5-11
5 ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ, ਅਤੇ ਉਹ ਤੁਹਾਨੂੰ ਸੱਕੂਨ ਪਹੁੰਚਾਣ ਵਾਲੇ ਸ਼ਬਦ ਬੋਲ ਰਿਹਾ ਹੈ। ਤੁਸੀਂ ਉਨ੍ਹਾਂ ਸ਼ਬਦਾਂ ਨੂੰ ਭੁੱਲ ਚੁੱਕੇ ਹੋ:
“ਮੇਰੇ ਪੁੱਤਰ, ਜਦੋਂ ਪਰਮੇਸ਼ੁਰ ਤੈਨੂੰ ਅਨੁਸ਼ਾਸਿਤ ਕਰਦਾ ਹੈ, ਤਾਂ ਇਸ ਨੂੰ ਤੁੱਛ ਨਾ ਜਾਣੀ।
ਅਤੇ ਕੋਸ਼ਿਸ਼ ਕਰਨੀ ਛੱਡੀ ਨਾ, ਪ੍ਰਭੂ ਤੈਨੂੰ ਸੌਂਪਦਾ ਹੈ।
6 ਪ੍ਰਭੂ ਉਸ ਨੂੰ ਸਹੀ ਕਰਦਾ ਜਿਸ ਨੂੰ ਉਹ ਪਿਆਰ ਕਰਦਾ ਹੈ,
ਅਤੇ ਉਹ ਹਰ ਉਸ ਵਿਅਕਤੀ ਨੂੰ ਸਜ਼ਾ ਦਿੰਦਾ ਹੈ ਜਿਸ ਨੂੰ ਉਹ ਆਪਣੇ ਪੁੱਤਰ ਦੀ ਤਰ੍ਹਾਂ ਕਬੂਲਦਾ ਹੈ।”
ਅਤੇ ਕੋਸ਼ਿਸ਼ ਕਰਨੀ ਛੱਡੀ ਨਾ, ਪ੍ਰਭੂ ਤੈਨੂੰ ਸੌਂਪਦਾ ਹੈ।
6 ਪ੍ਰਭੂ ਉਸ ਨੂੰ ਸਹੀ ਕਰਦਾ ਜਿਸ ਨੂੰ ਉਹ ਪਿਆਰ ਕਰਦਾ ਹੈ,
ਅਤੇ ਉਹ ਹਰ ਉਸ ਵਿਅਕਤੀ ਨੂੰ ਸਜ਼ਾ ਦਿੰਦਾ ਹੈ ਜਿਸ ਨੂੰ ਉਹ ਆਪਣੇ ਪੁੱਤਰ ਦੀ ਤਰ੍ਹਾਂ ਕਬੂਲਦਾ ਹੈ।”
7 ਇਸ ਲਈ ਦੁੱਖਾਂ ਨੂੰ ਇੰਝ ਝੱਲੋ ਜਿਵੇਂ ਕਿ ਇਹ ਅਨੁਸ਼ਾਸਨ ਹੋਣ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਵਰਗਾ ਵਿਹਾਰ ਕਰ ਰਿਹਾ ਹੈ। ਕੀ ਅਜਿਹੇ ਕੋਈ ਬੱਚੇ ਹਨ ਪਿਉਵਾਂ ਦੁਆਰਾ ਅਨੁਸ਼ਾਸਿਤ ਨਹੀਂ ਕੀਤੇ ਗਏ।8 ਸਾਰੇ ਬੱਚਿਆਂ ਨੂੰ ਅਨੁਸ਼ਾਸਿਤ ਕੀਤਾ ਜਾਂਦਾ ਹੈ। ਇਸ ਲਈ ਜੇਕਰ ਤੁਸੀਂ ਕਦੇ ਵੀ ਅਨੁਸ਼ਾਸਿਤ ਕੀਤੇ ਗਏ, ਫ਼ੇਰ ਤੁਸੀਂ ਸੱਚੇ ਬੱਚੇ ਨਹੀਂ ਹੋ, ਇਸ ਦੀ ਜਗ਼੍ਹਾ, ਤੁਸੀਂ ਨਜਾਇਜ਼ ਬੱਚੇ ਹੋ। 9 ਹਾਲਾਂ ਕਿ ਧਰਤੀ ਉੱਪਰ ਸਾਡੇ ਸਾਰਿਆਂ ਦੇ ਪਿਤਾ ਸਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ। ਅਸੀਂ ਅਜੇ ਵੀ ਉਨ੍ਹਾਂ ਦਾ ਆਦਰ ਕੀਤਾ। ਇਸ ਲਈ ਸਾਡੇ ਲਈ ਆਤਮਿਆਂ ਦੇ ਪਿਤਾ ਦੁਆਰਾ ਦਿੱਤੇ ਅਨੁਸ਼ਾਸਨ ਨੂੰ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਣ ਹੈ। ਜੇ ਅਸੀਂ ਅਜਿਹਾ ਕਰਾਂਗੇ ਤਾਂ ਸਾਡੇ ਕੋਲ ਜੀਵਨ ਹੋਵੇਗਾ। 10 ਸਾਡੇ ਧਰਤੀ ਉੱਪਰਲੇ ਪਿਉਵਾਂ ਨੇ ਸਾਨੂੰ ਥੋੜੇ ਸਮੇਂ ਲਈ ਅਨੁਸ਼ਾਸਿਤ ਕੀਤਾ। ਉਨ੍ਹਾਂ ਨੇ ਸਾਨੂੰ ਉਸੇ ਢੰਗ ਵਿੱਚ ਅਨੁਸ਼ਾਸਿਤ ਕੀਤਾ ਜਿਹੜਾ ਉਨ੍ਹਾਂ ਨੇ ਸਭ ਤੋਂ ਉੱਤਮ ਸਮਝਿਆ। ਪਰ ਪਰਮੇਸ਼ੁਰ ਸਾਡੀ ਸਹਾਇਤਾ ਕਰਨ ਲਈ ਸਾਨੂੰ ਸਜ਼ਾ ਦਿੰਦਾ ਹੈ, ਤਾਂ ਜੋ ਅਸੀਂ ਉਸੇ ਵਾਂਗ ਪਵਿੱਤਰ ਬਣ ਸੱਕੀਏ। 11 ਜਦੋਂ ਅਸੀਂ ਅਨੁਸ਼ਾਸਿਤ ਹੁੰਦੇ ਹਾਂ, ਇਹ ਸਾਡੇ ਲਈ ਪ੍ਰਸ਼ੰਸਾ ਨਹੀਂ ਲਿਆਉਂਦਾ, ਜਦਕਿ ਇਹ ਦਰਦ ਲਿਆਉਂਦਾ ਹੈ। ਪਰ ਬਾਦ ਵਿੱਚ, ਜਦੋਂ ਅਸੀਂ ਉਸ ਅਨੁਸ਼ਾਸਨ ਤੋਂ ਕੁਝ ਸਿੱਖ ਲੈਂਦੇ ਹਾਂ, ਅਸੀਂ ਸ਼ੁਰੂਆਤ ਤੋਂ ਸਹੀ ਢੰਗ ਵਿੱਚ ਜਿਉਣ ਲਈ ਸ਼ਾਂਤੀ ਪ੍ਰਾਪਤ ਕਰਦੇ ਹਾਂ।
ਬਿਵਸਥਾ ਸਾਰ 4:10
10 ਉਹ ਦਿਨ ਚੇਤੇ ਕਰੋ ਜਦੋਂ ਤੁਸੀਂ ਹੋਰੇਬ ਪਰਬਤ ਉੱਤੇ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਖੜ੍ਹੇ ਹੋਏ ਸੀ। ਯਹੋਵਾਹ ਨੇ ਮੈਨੂੰ ਆਖਿਆ ਸੀ, ‘ਲੋਕਾਂ ਨੂੰ ਇਕੱਠਿਆਂ ਕਰੋ ਉਹ ਗੱਲਾਂ ਸੁਣਨ ਲਈ ਜੋ ਮੈਂ ਆਖਦਾ ਹਾਂ। ਫ਼ੇਰ ਉਹ ਜਦੋਂ ਤੱਕ ਜਿਉਂਦੇ ਹਨ ਮੇਰੀ ਇੱਜ਼ਤ ਕਰਨੀ ਸਿੱਖ ਜਾਣਗੇ। ਅਤੇ ਉਹ ਇਹ ਗੱਲਾਂ ਆਪਣੇ ਬੱਚਿਆਂ ਨੂੰ ਸਿੱਖਾਉਣਾਗੇ।’
ਕੁਲੁੱਸੀਆਂ ਨੂੰ 3:21
21 ਪਿਤਾਓ, ਆਪਣੇ ਬੱਚਿਆਂ ਨੂੰ ਨਿਰਾਸ਼ਾਜਨਕ ਨਾ ਬਣਾਓ। ਜੇ ਤੁਸੀਂ ਉਨ੍ਹਾਂ ਨਾਲ ਜ਼ਿਆਦਾ ਸਖਤ ਹੋਵੋਂਗੇ ਤਾਂ ਉਹ ਕੋਸ਼ਿਸ਼ ਕਰਨੀ ਛੱਡ ਦੇਣਗੇ।
2 ਤਿਮੋਥਿਉਸ ਨੂੰ 3:14-15
14 ਪਰ ਤੁਹਾਨੂੰ ਉਨ੍ਹਾਂ ਉਪਦੇਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ ਜਿਹੜੇ ਤੁਸੀਂ ਸਿੱਖੇ ਹਨ। ਤੁਸੀਂ ਜਾਣਦੇ ਹੋ ਕਿ ਇਹ ਉਪਦੇਸ਼ ਸੱਚੇ ਹਨ। ਤੁਸੀਂ ਜਾਣਦੇ ਹੋ ਕਿ ਤੁਸੀਂ ਉਨ੍ਹਾਂ ਤੇ ਭਰੋਸਾ ਕਰ ਸੱਕਦੇ ਹੋ ਜਿਨ੍ਹਾਂ ਨੇ ਤੁਹਾਨੂੰ ਉਹ ਗੱਲਾਂ ਸਿੱਖਾਈਆਂ। 15 ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।
ਕਹਾਉਤਾਂ 23:13-14
13 ਜੇ ਲੋੜ ਹੋਵੇ ਤਾਂ ਬੱਚੇ ਨੂੰ ਹਮੇਸ਼ਾ ਸਜ਼ਾ ਦਿਓ। ਉਸ ਨੂੰ ਕੁੱਟਣ ਨਾਲ ਉਸਦਾ ਨੁਕਸ਼ਾਨ ਨਹੀਂ ਹੋਵੇਗਾ। 14 ਜੇ ਤੁਸੀਂ ਉਸ ਨੂੰ ਕੁੱਟੋਂਗੇ ਤਾਂ ਉਸ ਨੂੰ ਮੌਤ ਤੋਂ ਬਚਾ ਲਵੋਂਗੇ।
ਕਹਾਉਤਾਂ
22:6; ਬਿਵਸਥਾ ਸਾਰ
6:6-7; ਅਫ਼ਸੀਆਂ ਨੂੰ
6:4; ਕਹਾਉਤਾਂ 13:24; ਮੱਤੀ
19:13-15; ਉਪਦੇਸ਼ਕ 12:1; ਕਹਾਉਤਾਂ
19:18; ਬਿਵਸਥਾ ਸਾਰ
6:7; ਇਬਰਾਨੀਆਂ ਨੂੰ
12:5-11; ਬਿਵਸਥਾ ਸਾਰ
4:10; ਕੁਲੁੱਸੀਆਂ ਨੂੰ
3:21; 2 ਤਿਮੋਥਿਉਸ ਨੂੰ
3:14-15; ਕਹਾਉਤਾਂ 23:13-14
