Sunday, January 19, 2014

ਬੂਰੀ ਆਦਤਾਂ/ਅਮਲ


                                      ਬਾਈਬਲ ਦੇ ਕੁਝ ਵਚਨ ਵਿਸ਼ਾ : ਬੂਰੀ ਆਦਤਾਂ/ਅਮਲ
                                                       ਪੰਜਾਬੀ ਮਸੀਹ
ਸੰਦੇਸ਼

2 ਪਤਰਸ 2:19

19 ਇਹ ਝੂਠੇ ਪ੍ਰਚਾਰਕ ਵਾਅਦਾ ਕਰਦੇ ਹਨ ਕਿ ਉਨ੍ਹਾਂ ਲੋਕਾਂ ਨੂੰ ਆਜ਼ਾਦੀ ਮਿਲੇਗੀ। ਪਰ ਇਹ ਝੂਠੇ ਪ੍ਰਚਾਰਕ ਤਾਂ ਖੁਦ ਵੀ ਅਜ਼ਾਦ ਨਹੀਂ ਹਨ। ਇਹ ਭ੍ਰਸ਼ਟਾਚਾਰ ਦੇ ਗੁਲਾਮ ਹਨ। ਇੱਕ ਵਿਅਕਤੀ ਹਰ ਉਸ ਚੀਜ਼ ਦਾ ਗੁਲਾਮ ਹੈ ਜਿਸਨੇ ਉਸ ਨੂੰ ਆਪਣੇ ਕਾਬੂ ਹੇਠਾਂ ਕਰ ਲਿਆ ਹੈ

 

ਯੂਹੰਨਾ 8:34

34 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਹਰੇਕ ਉਹ, ਜਿਹੜਾ ਪਾਪ ਕਰਦਾ ਰਹਿੰਦਾ, ਉਹ ਪਾਪ ਦਾ ਗੁਲਾਮ ਹੈ

 

ਫ਼ਿਲਿੱਪੀਆਂ ਨੂੰ 3:18-19

18 ਬਹੁਤ ਸਾਰੇ ਲੋਕ ਮਸੀਹ ਦੀ ਸਲੀਬ ਦੇ ਦੁਸ਼ਮਣਾਂ ਵਾਂਗ ਜਿਉਂਦੇ ਹਨ। ਮੈਂ ਕਈ ਵਾਰੀ ਅਜਿਹੇ ਲੋਕਾਂ ਬਾਰੇ ਤੁਹਾਨੂੰ ਦੱਸਿਆ ਹੈ। ਅਤੇ ਹੁਣ ਉਨ੍ਹਾਂ ਬਾਰੇ ਦੱਸਣ ਲੱਗਿਆਂ ਮੈਨੂੰ ਰੋਣਾ ਆਉਂਦਾ ਹੈ 19 ਜਿਸ ਰਾਹ ਤੇ ਉਹ ਜਿਉਂ ਰਹੇ ਹਨ ਉਹ ਰਾਹ ਹੈ ਜੋ ਤਬਾਹੀ ਵੱਲ ਜਾਂਦਾ ਹੈ। ਉਨ੍ਹਾਂ ਦੀ ਭੁੱਖ ਹੀ ਉਨ੍ਹਾਂ ਦਾ ਪਰਮੇਸ਼ੁਰ ਹੈ। ਉਨ੍ਹਾਂ ਨੂੰ ਉਨ੍ਹਾਂ ਗੱਲਾਂ ਤੇ ਅਭਿਮਾਨ ਹੈ ਜਿਹੜੀਆਂ ਗੱਲਾਂ ਤੇ ਉਨ੍ਹਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਹ ਸਿਰਫ਼ ਦੁਨਿਆਵੀ ਚੀਜ਼ਾਂ ਬਾਰੇ ਸੋਚਦੇ ਹਨ


ਤੀਤੁਸ ਨੂੰ 2:3

ਵਡੇਰੀ ਉਮਰ ਦੀਆਂ ਔਰਤਾਂ ਨੂੰ ਵੀ ਆਪਣੇ ਜੀਵਨ ਢੰਗ ਵਿੱਚ ਪਵਿੱਤਰ ਹੋਣ ਦੇ ਉਪਦੇਸ਼ ਦਿਓ। ਉਨ੍ਹਾਂ ਨੂੰ ਦੂਸਰਿਆਂ ਬਾਰੇ ਮਾੜਾ ਨਾ ਬੋਲਣ ਜਾਂ ਬਹੁਤੀ ਮੈਅ ਨਾ ਪੀਣ ਦੇ ਉਪਦੇਸ਼ ਦਿਉ। ਉਨ੍ਹਾਂ ਔਰਤਾਂ ਨੂੰ ਚਾਹੀਦਾ ਹੈ ਕਿ ਚੰਗਿਆਈ ਦੇ ਉਪਦੇਸ਼ ਦੇਣ

 

ਰੋਮੀਆਂ ਨੂੰ 6:20-21

20 ਅਤੀਤ ਵਿੱਚ, ਤੁਸੀਂ ਪਾਪ ਦੇ ਕਾਬੂ ਹੇਠ ਸੀ ਅਤੇ ਇਸੇ ਕਾਰਣ ਸਦਾਚਾਰ ਤੁਹਾਨੂੰ ਆਪਣੇ ਕਾਬੂ ਹੇਠ ਨਾ ਰੱਖ ਸੱਕਿਆ 21 ਤੁਸੀਂ ਅਜਿਹੇ ਕੰਮ ਕੀਤੇ ਕਿ ਹੁਣ ਤੁਸੀਂ ਉਨ੍ਹਾਂ ਤੇ ਸ਼ਰਮਿੰਦਾ ਹੋ। ਕੀ ਉਨ੍ਹਾਂ ਗੱਲਾਂ ਨੇ ਕਿਸੇ ਵੀ ਢੰਗ ਨਾਲ ਤੁਹਾਡੀ ਮਦਦ ਕੀਤੀ? ਇਸਦੀ ਜਗ਼੍ਹਾ, ਉਹ ਤੁਹਾਡੇ ਲਈ ਆਤਮਕ ਮੌਤ ਲਿਆਈਆਂ

 

ਕਹਾਉਤਾਂ 20:1

 ਮੈਅ ਲੋਕਾਂ ਨੂੰ ਬੇਇੱਜ਼ਤ ਕਰ ਦਿੰਦਾ ਹੈ, ਬੀਅਰ ਉਨ੍ਹਾਂ ਨੂੰ ਮਗਰੂਰ ਬਣਾ ਦਿੰਦੀ ਹੈ, ਉਨ੍ਹਾਂ ਦੁਆਰਾ ਭਟਕਾਇਆ ਹੋਇਆ ਕੋਈ ਵੀ ਸਿਆਣਾ ਨਹੀਂ

 

ਕਹਾਉਤਾਂ 21:17

17 ਜੇ ਖੁਸ਼ੀ ਮਨਾਉਣਾ ਹੀ ਕਿਸੇ ਬੰਦੇ ਲਈ ਸਭ ਤੋਂ ਮਹੱਤਵਪੂਰਣ ਗੱਲ ਹੈ ਤਾਂ ਉਹ ਬੰਦਾ ਗਰੀਬ ਹੋ ਜਾਵੇਗਾ। ਜੇ ਉਹ ਬੰਦਾ ਮੈਅ ਅਤੇ ਭੋਜਨ ਨੂੰ ਹੀ ਪਿਆਰ ਕਰਦਾ ਹੈ ਤਾਂ ਉਹ ਕਦੇ ਅਮੀਰ ਨਹੀਂ ਹੋ ਸੱਕੇਗਾ

 

1 ਤਿਮੋਥਿਉਸ ਨੂੰ 6:9-10

ਜੋ ਲੋਕ ਅਮੀਰ ਬਣਨਾ ਚਾਹੁੰਦੇ ਹਨ ਉਹ ਪਰਤਾਵੇ ਵਿੱਚ ਪੈ ਜਾਂਦੇ ਹਨ। ਉਹ ਫ਼ਸ ਜਾਂਦੇ ਹਨ ਅਤੇ ਨਿਕੰਮੀਆਂ ਚੀਜ਼ਾਂ ਅਤੇ ਹਾਨੀਕਾਰਕ ਚੀਜ਼ਾਂ ਲੈਣੀਆਂ ਸ਼ੁਰੂ ਕਰ ਦਿੰਦੇ ਹਨ। ਉਹ ਚੀਜ਼ਾਂ ਲੋਕਾਂ ਨੂੰ ਤਬਾਹ ਤੇ ਬਰਬਾਦ ਕਰ ਦਿੰਦੀਆਂ ਹਨ 10 ਪੈਸੇ ਨਾਲ ਪਿਆਰ ਸਭ ਤਰ੍ਹਾਂ ਦੀਆਂ ਬੁਰਾਈਆਂ ਦਾ ਕਾਰਣ ਹੈ। ਕੁਝ ਲੋਕਾਂ ਨੇ ਅਧਿਕਤਮ ਪੈਸੇ ਕੁਮਾਉਣ ਦੇ ਚੱਕਰ ਵਿੱਚ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਉਹ ਆਪਣੇ ਆਪ ਨੂੰ ਬਹੁਤ ਸਾਰੇ ਦਰਦਾਂ ਭਰੇ ਅਨੁਭਵਾਂ ਨਾਲ ਸੱਟ ਮਾਰ ਲੈਂਦੇ ਹਨ

 

ਯਾਕੂਬ 5:1-3

ਅਮੀਰ ਲੋਕੋ ਤੁਸੀਂ ਸੁਣੋ। ਚੀਕੋ ਅਤੇ ਦਰਦ ਵਿੱਚ ਕੁਰਲਾਓ ਕਿਉਂਕਿ ਵੱਡੀਆਂ ਮੁਸ਼ਕਿਲਾਂ ਤੁਹਾਡੇ ਤੇ ਰਹੀਆਂ ਹਨ। ਤੁਹਾਡੀ ਦੌਲਤ ਗਲ ਜਾਵੇਗੀ ਅਤੇ ਬੇਕਾਰ ਹੋ ਜਾਵੇਗੀ। ਤੁਹਾਡੇ ਕੱਪੜੇ ਕੀੜਿਆਂ ਦੁਆਰਾ ਖਾਧੇ ਜਾਣਗੇ ਤੁਹਾਡੇ ਸੋਨੇ ਚਾਂਦੀ ਨੂੰ ਜੰਗ ਲੱਗ ਜਾਵੇਗਾ, ਅਤੇ ਉਹ ਜੰਗ ਇਸ ਗੱਲ ਦਾ ਸਬੂਤ ਹੋਵੇਗਾ ਕਿ ਤੁਸੀਂ ਗਲਤ ਸੀ। ਉਹ ਜੰਗ ਤੁਹਾਡੇ ਸਰੀਰਾਂ ਨੂੰ ਅੱਗ ਵਾਂਗ ਖਾ ਜਾਵੇਗਾ। ਆਖਰੀ ਦਿਨਾਂ ਲਈ ਤੁਸੀਂ ਆਪਣਾ ਖਜ਼ਾਨਾ ਬਚਾਕੇ ਰੱਖਿਆ

1 ਕੁਰਿੰਥੀਆਂ ਨੂੰ 6:12

12 ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।ਪਰ ਸਾਰੀਆਂ ਗੱਲਾਂ ਸ਼ੁਭ ਨਹੀਂ ਹਨ।ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।ਪਰ ਮੈਂ ਕਿਸੇ ਨੂੰ ਵੀ ਆਪਣਾ ਹਾਕਮ ਬਣਨ ਦੀ ਇਜਾਜ਼ਤ ਨਹੀਂ ਦੇਵੇਂਗਾ


2 ਪਤਰਸ 2:19; ਯੂਹੰਨਾ 8:34; ਫ਼ਿਲਿੱਪੀਆਂ ਨੂੰ 3:18-19; ਤੀਤੁਸ ਨੂੰ 2:3; ਰੋਮੀਆਂ ਨੂੰ 6:20-21; ਕਹਾਉਤਾਂ 20:1; ਕਹਾਉਤਾਂ 21:17; 1 ਤਿਮੋਥਿਉਸ ਨੂੰ 6:9-10; ਯਾਕੂਬ 5:1-3; 1 ਕੁਰਿੰਥੀਆਂ ਨੂੰ 6:12