ਬਾਈਬਲ ਦੇ ਕੁਝ ਬਚਨ ਵਿਸ਼ੇ : ਪਰਮੇਸ਼ੁਰ ਦਾ ਵਚਨ
ਪੰਜਾਬੀ ਮਸੀਹ ਸੰਦੇਸ਼
ਇਬਰਾਨੀਆਂ ਨੂੰ 4:12 ਪਰਮੇਸ਼ੁਰ ਦਾ ਵਚਨ ਸਜੀਵ ਹੈ ਅਤੇ ਕਾਰਜ ਕਰ ਰਿਹਾ ਹੈ। ਉਸ ਦਾ ਵਚਨ ਤੇਜ਼ ਤੋਂ ਤੇਜ਼ ਧਾਰ ਵਾਲੀ ਤਲਵਾਰ ਨਾਲੋਂ ਤਿੱਖਾ ਹੈ। ਪਰਮੇਸ਼ੁਰ ਦਾ ਵਚਨ ਸਾਡੇ ਅੰਦਰ ਡੂੰਘਿਆਂ ਕੱਟਦਾ ਹੈ, ਉਸ ਜਗ਼੍ਹਾ ਵੀ ਜਿੱਥੇ ਰੂਹ ਅਤੇ ਆਤਮਾ ਜੁੜਦੇ ਹਨ। ਪਰਮੇਸ਼ੁਰ ਦਾ ਵਚਨ ਸਾਡੇ ਜੋੜਾਂ ਅਤੇ ਹੱਡੀਆਂ ਅੰਦਰ ਵੀ ਮਾਰ ਕਰਦਾ ਹੈ। ਇਹ ਸਾਡੇ ਦਿਲ ਦੀਆਂ ਸੋਚਾਂ ਅਤੇ ਇਰਾਦਿਆਂ ਨੂੰ ਪਰੱਖਦਾ ਹੈ।
2 ਤਿਮੋਥਿਉਸ ਨੂੰ 3:16-17 ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿੱਖਾਉਣ ਲਈ ਫ਼ਾਇਦੇਮੰਦ ਹੈ। 17 ਉਹ ਵਿਅਕਤੀ ਜਿਹੜਾ ਪੋਥੀਆਂ ਦੀ ਵਰਤੋਂ ਕਰਕੇ ਪਰਮੇਸ਼ੁਰ ਦੀ ਸੇਵਾ ਕਰਦਾ ਹੈ, ਸਭ ਕੁਝ ਪ੍ਰਾਪਤ ਕਰੇਗਾ ਜੋ ਉਸ ਨੂੰ ਹਰ ਚੰਗਾ ਕੰਮ ਕਰਨ ਲਈ ਲੋੜੀਦਾ ਹੈ।
2 ਤਿਮੋਥਿਉਸ ਨੂੰ 3:16 ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿੱਖਾਉਣ ਲਈ ਫ਼ਾਇਦੇਮੰਦ ਹੈ।
ਮੱਤੀ 10:29-33 ਇੱਕ ਪੈਸੇ ਨੂੰ ਦੀਆਂ ਦੋ ਚਿੜੀਆਂ ਵਿਕਦੀਆਂ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨਾਂ ਖਤਮ ਨਹੀਂ ਹੋ ਸੱਕਦੀ। 30 ਅਤੇ ਤੁਹਾਡੇ ਸਿਰ ਦੇ ਵਾਲ ਵੀ ਗਿਣੇ ਜਾਂਦੇ ਹਨ। 31 ਸੋ ਤੁਸੀਂ ਨਾ ਡਰੋ! ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਵੱਧ ਉੱਤਮ ਹੋ।32 “ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ ਦੱਸਾਂਗਾ ਕਿ ਉਹ ਵਿਅਕਤੀ ਮੇਰੇ ਨਾਲ ਸੰਬੰਧਿਤ ਹੈ। 33 ਪਰ ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਕਰਦਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਕਰਾਰ ਨਹੀਂ ਕਰਾਂਗਾ।
ਯਿਰਮਿਯਾਹ 23:29 ਮੇਰਾ ਸੰਦੇਸ਼ ਅੱਗ ਵਰਗਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ ਇਹ ਉਸ ਹਬੌੜੇ ਵਰਗਾ ਹੈ ਜਿਹੜਾ ਪੱਥਰ ਨੂੰ ਵੀ ਚੂਰ-ਚੂਰ ਕਰ ਦਿੰਦਾ ਹੈ।
ਜ਼ਬੂਰ 119:105 ਯਹੋਵਾਹ, ਤੁਹਾਡੇ ਸ਼ਬਦ ਮੇਰੇ ਰਾਹ ਰੌਸ਼ਨ ਕਰਨ ਵਾਲੇ ਦੀਵੇ ਵਾਂਗ ਹਨ।
ਪਰਕਾਸ਼ ਦੀ ਪੋਥੀ 12:11 ਸਾਡੇ ਭਰਾਵਾਂ ਨੇ ਉਸ ਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ।
1 ਯੂਹੰਨਾ 1:1 ਹੁਣ ਅਸੀਂ ਤੁਹਾਨੂੰ ਉਸ ਬਾਰੇ ਕੁਝ ਦੱਸਦੇ ਹਾਂ ਜੋ ਮੁੱਢ ਤੋਂ ਹੀ ਮੌਜੂਦ ਸੀ। ਇਹ ਅਸੀਂ ਸੁਣਿਆ ਹੈ ਅਤੇ ਅਸੀਂ ਆਪਣੀਆਂ ਅੱਖਾਂ ਨਾਲ ਦੇਖਿਆ ਹੈ। ਅਸੀਂ ਇਸ ਨੂੰ ਆਪਣੇ ਹੱਥਾਂ ਨਾਲ ਛੂਹਿਆ ਹੈ। ਅਸੀਂ ਤੁਹਾਨੂੰ ਉਸ ਵਚਨ ਬਾਰੇ ਦੱਸਦੇ ਹਾਂ ਜਿਹੜਾ ਜੀਵਨ ਪ੍ਰਦਾਨ ਕਰਦਾ ਹੈ।
1 ਪਤਰਸ 2:24 ਮਸੀਹ ਨੇ ਸਲੀਬ ਉੱਪਰ ਆਪਣੇ ਸਰੀਰ ਉੱਤੇ ਸਾਡੇ ਪਾਪ ਲੈ ਲਏ। ਅਜਿਹਾ ਉਸ ਨੇ ਇਸ ਲਈ ਕੀਤਾ ਤਾਂ ਜੋ ਅਸੀਂ ਪਾਪ ਨਹੀਂ ਕਰਾਂਗੇ ਅਤੇ ਅਸੀਂ ਚੰਗੇ ਕਾਰਜ ਕਰਨ ਲਈ ਜਿਉਵਾਂਗੇ ਉਸ ਦੇ ਜ਼ਖਮਾਂ ਰਾਹੀਂ ਤੁਹਾਡਾ ਇਲਾਜ ਕੀਤਾ ਗਿਆ।
ਅਫ਼ਸੀਆਂ ਨੂੰ 6:17 ਪਰਮੇਸ਼ੁਰ ਦੀ ਮੁਕਤੀ ਦਾ ਟੋਪ ਪ੍ਰਾਪਤ ਕਰੋ। ਅਤੇ ਆਤਮਾ ਦੀ ਤਲਵਾਰ ਫ਼ੜ ਲਵੋ। ਉਹ ਤਲਵਾਰ ਪਰਮੇਸ਼ੁਰ ਦੀ ਸਿੱਖਿਆ ਹੈ।
ਅਫ਼ਸੀਆਂ ਨੂੰ 5:25-26 ਪਤੀਓ, ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ। 26 ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁੱਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ।
2 ਕੁਰਿੰਥੀਆਂ ਨੂੰ 10:4 ਅਸੀਂ ਜਿਨ੍ਹਾਂ ਹਥਿਆਰਾਂ ਨਾਲ ਲੜਦੇ ਹਾਂ ਉਹ ਦੁਨਿਆਵੀ ਹਥਿਆਰਾਂ ਨਾਲੋਂ ਵੱਖਰੇ ਹਨ। ਸਾਡੇ ਹਥਿਆਰਾਂ ਵਿੱਚ ਪਰਮੇਸ਼ੁਰ ਦੀ ਸ਼ਕਤੀ ਹੈ। ਇਹ ਹਥਿਆਰ ਦੁਸ਼ਮਣ ਦੇ ਮਜ਼ਬੂਤ ਟਿਕਾਣਿਆਂ ਨੂੰ ਨਸ਼ਟ ਕਰ ਸੱਕਦੇ ਹਨ। ਇਨ੍ਹਾਂ ਹਥਿਆਰਾਂ ਦੀ ਸਹਾਇਤਾ ਨਾਲ, ਅਸੀਂ ਲੋਕਾਂ ਦੀਆਂ ਦਲੀਲਾਂ ਨੂੰ ਤਬਾਹ ਕਰਨ ਦੇ ਯੋਗ ਹਾਂ।
ਰੋਮੀਆਂ ਨੂੰ 10:17 ਇਸ ਲਈ ਨਿਹਚਾ, ਖੁਸ਼ਖਬਰੀ ਸੁਨਣ ਤੋਂ ਆਉਂਦੀ ਹੈ, ਅਤੇ ਉਹ ਖੁਸ਼ਖਬਰੀ ਉਦੋਂ ਸੁਣਦੇ ਹਨ ਜਦੋਂ ਕੋਈ ਉਨ੍ਹਾਂ ਨੂੰ ਮਸੀਹ ਬਾਰੇ ਦੱਸਦਾ ਹੈ।
ਯੂਹੰਨਾ 17:17 ਉਨ੍ਹਾਂ ਨੂੰ ਸੱਚ ਦੁਆਰਾ ਆਪਣੀ ਸੇਵਾ ਲਈ ਤਿਆਰ ਕਰ। ਤੇਰੀਆਂ ਸਿੱਖਿਆਵਾਂ ਸੱਚ ਹਨ।
ਯੂਹੰਨਾ 6:63 ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਦੱਸੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।
ਮੱਤੀ 4:4 ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ:
‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ
ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’”
ਯਸਾਯਾਹ 55:11 ਇਸੇ ਤਰ੍ਹਾਂ ਹੀ, ਮੇਰੇ ਮੁਖ ਵਿੱਚੋਂ ਸ਼ਬਦ ਨਿਕਲਦੇ ਨੇ,
ਅਤੇ ਉਹ ਉਦੋਂ ਤੱਕ ਵਾਪਸ ਨਹੀਂ ਪਰਤਦੇ ਜਦੋਂ ਤੱਕ ਕਿ ਉਹ ਗੱਲਾਂ ਦੇ ਵਾਪਰਨ ਦਾ ਕਾਰਣ ਨਹੀਂ ਬਣਦੇ।
ਮੇਰੇ ਸ਼ਬਦ ਉਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਣਦੇ ਨੇ ਜੋ ਵੀ ਮੈਂ ਚਾਹੁੰਦਾ ਹਾਂ।
ਮੇਰੇ ਸ਼ਬਦ ਉਹੀ ਕੁਝ ਕਰਨ ਵਿੱਚ ਸਫ਼ਲ ਹੁੰਦੇ ਨੇ ਜਿਸ ਲਈ ਮੈਂ ਉਨ੍ਹਾਂ ਨੂੰ ਭੇਜਿਆ ਸੀ।
ਯਸਾਯਾਹ 55:11 ਇਸੇ ਤਰ੍ਹਾਂ ਹੀ, ਮੇਰੇ ਮੁਖ ਵਿੱਚੋਂ ਸ਼ਬਦ ਨਿਕਲਦੇ ਨੇ,
ਅਤੇ ਉਹ ਉਦੋਂ ਤੱਕ ਵਾਪਸ ਨਹੀਂ ਪਰਤਦੇ ਜਦੋਂ ਤੱਕ ਕਿ ਉਹ ਗੱਲਾਂ ਦੇ ਵਾਪਰਨ ਦਾ ਕਾਰਣ ਨਹੀਂ ਬਣਦੇ।
ਮੇਰੇ ਸ਼ਬਦ ਉਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਣਦੇ ਨੇ ਜੋ ਵੀ ਮੈਂ ਚਾਹੁੰਦਾ ਹਾਂ।
ਮੇਰੇ ਸ਼ਬਦ ਉਹੀ ਕੁਝ ਕਰਨ ਵਿੱਚ ਸਫ਼ਲ ਹੁੰਦੇ ਨੇ ਜਿਸ ਲਈ ਮੈਂ ਉਨ੍ਹਾਂ ਨੂੰ ਭੇਜਿਆ ਸੀ।
ਕਹਾਉਤਾਂ 30:5 ਹਰ ਸ਼ਬਦ ਜਿਹੜਾ ਪਰਮੇਸ਼ੁਰ ਉਚਾਰਦਾ ਹੈ ਦੋਸ਼ ਰਹਿਤ ਹੈ। ਪਰਮੇਸ਼ੁਰ ਉਨ੍ਹਾਂ ਲਈ ਸੁਰੱਖਿਅਤ ਟਿਕਾਣਾ ਹੈ ਜਿਹੜੇ ਉਸ ਕੋਲ ਜਾਂਦੇ ਹਨ।
ਬਿਵਸਥਾ ਸਾਰ 12:32 “ਤੁਹਾਨੂੰ ਹਰ ਉਹ ਗੱਲ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਜਿਹੜੀਆਂ ਗੱਲਾਂ ਮੈਂ ਤੁਹਾਨੂੰ ਦੱਸਦਾ ਹਾਂ ਉਨ੍ਹਾਂ ਵਿੱਚ ਕੋਈ ਵਾਧਾ ਜਾਂ ਘਾਟਾ ਨਹੀਂ ਕਰਨਾ।
ਬਿਵਸਥਾ ਸਾਰ 4:2 ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਕੋਈ ਵਾਧਾ ਨਹੀਂ ਕਰਨਾ ਚਾਹੀਦਾ ਜਿਨ੍ਹਾਂ ਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਅਤੇ ਤੁਹਾਨੂੰ ਕੋਈ ਚੀਜ਼ ਘੱਟ ਵੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦੇਸ਼ਾਂ ਦੀ ਅਵੱਸ਼ ਪਾਲਣਾ ਕਰਨੀ ਚਾਹੀਦੀ ਹੈ ਜੋ ਮੈਂ ਤੁਹਾਨੂੰ ਦਿੱਤੇ ਹਨ।
ਗਲਾਤੀਆਂ ਨੂੰ 3:28 ਹੁਣ, ਮਸੀਹ ਯਿਸੂ ਵਿੱਚ, ਯਹੂਦੀਆਂ ਅਤੇ ਯੂਨਾਨੀਆਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਇੱਥੇ ਗੁਲਾਮਾਂ ਅਤੇ ਆਜ਼ਾਦਾਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਨਰ ਅਤੇ ਮਾਦਾ ਵਿੱਚ ਕੋਈ ਫ਼ਰਕ ਨਹੀਂ ਹੈ। ਕਿਉਂ ਕਿ ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇੱਕ ਹੋ।
