Sunday, January 19, 2014

ਸ਼ੁਭ-ਸਮਾਚਰ/ ਖੁਸ਼ਖਬਰੀ ਨੂੰ ਕਬੂਲ ਕਰਨਾ


                             ਬਾਈਬਲ ਦੇ ਕੁਝ ਵਚਨ ਵਿਸ਼ਾ : ਸ਼ੁਭ-ਸਮਾਚਰ/ ਖੁਸ਼ਖਬਰੀ ਨੂੰ ਕਬੂਲ ਕਰਨਾ
                                                      ਪੰਜਾਬੀ ਮਸੀਹ ਸੰਦੇਸ਼

1 ਤਿਮੋਥਿਉਸ ਨੂੰ 1:15

15 ਜੋ ਕੁਝ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਇਹ ਪੂਰੀ ਤਰ੍ਹਾਂ ਕਬੂਲ ਕਰ ਲੈਣ ਦਾ ਅਧਿਕਾਰੀ ਹੈ। ਮਸੀਹ ਯਿਸੂ ਇਸ ਦੁਨੀਆਂ ਵਿੱਚ ਪਾਪੀਆਂ ਨੂੰ ਬਚਾਉਣ ਲਈ ਆਇਆ। ਅਤੇ ਮੈਂ ਉਨ੍ਹਾਂ ਪਾਪੀਆਂ ਵਿੱਚੋਂ ਸਭ ਤੋਂ ਬੁਰਾ ਸਾਂ

 

ਯਾਕੂਬ 1:21

21 ਇਸ ਲਈ ਆਪਣੇ ਜੀਵਨ ਵਿੱਚੋਂ ਹਰ ਬਦੀ ਨੂੰ ਕੱਢ ਦਿਉ ਅਤੇ ਹਰ ਉਹ ਮੰਦੀ ਗੱਲ ਜਿਹੜੀ ਤੁਸੀਂ ਕਰਦੇ ਹੋ। ਨਿਮਾਣੇ ਬਣੋ ਅਤੇ ਪਰਮੇਸ਼ੁਰ ਦੇ ਉਸ ਉਪਦੇਸ਼ ਨੰ ਪ੍ਰਵਾਨ ਕਰੋ ਜਿਹੜਾ ਤੁਹਾਡੇ ਹਿਰਦੇ ਵਿੱਚ ਬੀਜਿਆ ਗਿਆ ਹੈ। ਇਹ ਉਪਦੇਸ਼ ਤੁਹਾਨੂੰ ਬਚਾ ਸੱਕਦਾ ਹੈ

 

ਮੱਤੀ 13:23

23 ਪਰ ਜਿਹੜਾ ਬੀਜ ਉਪਜਾਊ ਜ਼ਮੀਨ ਤੇ ਡਿੱਗਿਆ ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਚੰਗਾ ਫ਼ਲ ਦਿੰਦਾ ਹੈ। ਕੋਈ ਸੌ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਤੀਹ ਗੁਣਾ ਫ਼ਲ ਦਿੰਦਾ ਹੈ।

 

ਮਰਕੁਸ 4:20

20 ਬਾਕੀ ਲੋਕ ਵੱਧੀਆ ਜ਼ਮੀਨ ਤੇ ਬੀਜੇ ਗਏ ਬੀਜ ਵਾਂਗ ਹਨ। ਉਹ ਉਪਦੇਸ਼ਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਨੂੰ ਕਬੂਲ ਲੈਂਦੇ ਹਨ ਅਤੇ ਉਹ ਫ਼ਲ ਪੈਦਾ ਕਰਦੇ ਹਨ, ਕੋਈ ਤੀਹ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਸੌ ਗੁਣਾ।

 

ਲੂਕਾ 8:15

15 ਅਤੇ ਉਹ ਬੀਜ ਜਿਹੜੇ ਉਪਜਾਊ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਚੰਗੇ ਅਤੇ ਨਿਸ਼ਕਪਟ ਦਿਲਾਂ ਨਾਲ ਉਪਦੇਸ਼ ਨੂੰ ਸੁਣਦੇ ਹਨ ਅਤੇ ਉਪਦੇਸ਼ ਅਨੁਸਾਰ ਜਿਉਂਦੇ ਹਨ ਫ਼ਿਰ ਉਹ ਧੀਰਜ ਨਾਲ ਚੰਗੇ ਫ਼ਲ ਦਿੰਦੇ ਹਨ

 

1 ਕੁਰਿੰਥੀਆਂ ਨੂੰ 15:3

ਮੈਂ ਤੁਹਾਨੂੰ ਉਹੀ ਸੰਦੇਸ਼ ਦਿੱਤਾ ਹੈ ਜਿਹੜਾ ਮੈਂ ਪ੍ਰਾਪਤ ਕੀਤਾ ਹੈ। ਤੁਹਾਨੂੰ ਬਹੁਤ ਹੀ ਜ਼ਰੂਰੀ ਗੱਲਾਂ ਦੱਸੀਆਂ ਹਨ। ਕਿ ਮਸੀਹ ਸਾਡੇ ਗੁਨਾਹਾਂ ਲਈ ਮਰਿਆ, ਜਿਵੇਂ ਪੋਥੀਆਂ ਆਖਦੀਆਂ ਹਨ

 

1 ਤਿਮੋਥਿਉਸ ਨੂੰ 4:9-10

ਜੋ ਮੈਂ ਆਖ ਰਿਹਾਂ ਉਹ ਸੱਚ ਹੈ ਅਤੇ ਤੁਹਾਨੂੰ ਇਸ ਨੂੰ ਪੂਰੀ ਤਰ੍ਹਾਂ ਪ੍ਰਵਾਨ ਕਰ ਲੈਣਾ ਚਾਹੀਦਾ ਹੈ 10 ਇਹੀ ਕਾਰਣ ਹੈ ਕਿ ਅਸੀਂ ਕੰਮ ਕਰਦੇ ਹਾਂ ਅਤੇ ਸੰਘਰਸ਼ ਕਰਦੇ ਹਾਂ; ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਵਿੱਚ ਆਸ ਰੱਖਦੇ ਹਾਂ। ਉਹ ਸਮੂਹ ਲੋਕਾਂ ਦਾ ਮੁਕਤੀਦਾਤਾ ਹੈ। ਖਾਸ ਤੌਰ ਤੇ ਜਿਹੜੇ ਲੋਕ ਉਸ ਵਿੱਚ ਨਿਹਚਾ ਰੱਖਦੇ ਹਨ

 

ਰਸੂਲਾਂ ਦੇ ਕਰਤੱਬ 2:41

41 ਤਦ ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵਿਕਾਰਿਆ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਚਾਵਾਨਾਂ ਦੇ ਸਮੂਹ ਨਾਲ ਜੁੜੇ

 

ਰਸੂਲਾਂ ਦੇ ਕਰਤੱਬ 8:14

14 ਰਸੂਲ ਅਜੇ ਵੀ ਯਰੂਸ਼ਲਮ ਵਿੱਚ ਹੀ ਸਨ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਮਰਿਯਾ ਵਿੱਚ ਲੋਕਾਂ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰ ਲਿਆ ਹੈ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਵੀ ਸਾਮਰਿਯਾ ਵਿੱਚ ਭੇਜਿਆ

 

ਰਸੂਲਾਂ ਦੇ ਕਰਤੱਬ 11:1 ਯਹੂਦਿਯਾ ਵਿੱਚ ਰਸੂਲ ਅਤੇ ਭਰਾ ਜਾਣ ਗਏ ਕਿ ਗੈਰ-ਯਹੂਦੀ ਲੋਕਾਂ ਨੇ ਵੀ ਪਰਮੇਸ਼ੁਰ ਦੇ ਬਚਨਾਂ ਨੂੰ ਕਬੂਲ ਲਿਆ ਹੈ

 

1 ਕੁਰਿੰਥੀਆਂ ਨੂੰ 15:1

ਹੁਣ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਖੁਸ਼ਖਬਰੀ ਨੂੰ ਚੇਤੇ ਕਰੋ ਜਿਸ ਬਾਰੇ ਮੈਂ ਤੁਹਾਨੂੰ ਦੱਸਿਆ ਸੀ। ਤੁਸੀਂ ਇਸ ਸੰਦੇਸ਼ ਨੂੰ ਕਬੂਲ ਕੀਤਾ ਅਤੇ ਇਸ ਨੂੰ ਮਜ਼ਬੂਤੀ ਨਾਲ ਫ਼ੜੀ ਰੱਖਣਾ ਜਾਰੀ ਰੱਖੋ

 

2 ਕੁਰਿੰਥੀਆਂ ਨੂੰ 11:4

ਤੁਸੀਂ ਹਰ ਵਿਅਕਤੀ ਨਾਲ ਬਹੁਤ ਨਿਮ੍ਰ ਹੋ ਜਿਹੜਾ ਤੁਹਾਡੇ ਕੋਲ ਆਉਂਦਾ ਹੈ। ਜਿਹੜਾ ਯਿਸੂ ਬਾਰੇ ਉਨ੍ਹਾਂ ਗੱਲਾਂ ਦਾ ਪ੍ਰਚਾਰ ਕਰਦਾ ਹੈ ਜੋ ਸਾਡੇ ਪ੍ਰਚਾਰ ਨਾਲੋਂ ਵੱਖਰੀਆਂ ਹਨ। ਤੁਸੀਂ ਕਿਸੇ ਆਤਮਾ ਜਾਂ ਖੁਸ਼ਖਬਰੀ ਨੂੰ ਜੋ ਆਤਮਾ ਅਤੇ ਖੁਸ਼ਖਬਰੀ ਨਾਲੋਂ ਵੱਖਰਾ ਹੈ ਜੋ ਤੁਸੀਂ ਸਾਡੇ ਕੋਲੋਂ ਗ੍ਰਹਿਣ ਕੀਤਾ ਹੈ, ਮੰਨਣ ਲਈ ਤਿਆਰ ਹੋ ਜਾਂਦੇ ਹੋ। ਫ਼ੇਰ ਤੁਹਾਨੂੰ ਮੇਰੇ ਨਾਲ ਵੀ ਧੀਰਜਵਾਨ ਹੋਣਾ ਚਾਹੀਦਾ ਹੈ

 

ਗਲਾਤੀਆਂ ਨੂੰ 1:9

ਇਹ ਗੱਲ ਮੈਂ ਪਹਿਲੋਂ ਵੀ ਆਖੀ ਸੀ ਅਤੇ ਹੁਣ ਮੈਂ ਫ਼ੇਰ ਆਖਦਾ ਹਾਂ ਕਿ ਤੁਸੀਂ ਪਹਿਲਾਂ ਹੀ ਸੱਚੀ ਖੁਸ਼ਖਬਰੀ ਨੂੰ ਪ੍ਰਵਾਨ ਕਰ ਚੁੱਕੇ ਹੋ। ਜੋ ਕੋਈ ਵਿਅਕਤੀ ਤੁਹਾਨੂੰ ਮੁਕਤੀ ਦਾ ਕੋਈ ਹੋਰ ਮਾਰਗ ਦੱਸਦਾ ਹੈ ਉਸ ਨੂੰ ਨਿੰਦਿਆ ਜਾਣਾ ਚਾਹੀਦਾ ਹੈ

 

1 ਥੱਸਲੁਨੀਕੀਆਂ ਨੂੰ 1:6

ਇਸ ਲਈ ਤੁਸੀਂ ਸਾਡੇ ਅਤੇ ਪ੍ਰਭੂ ਵਰਗੇ ਬਣ ਗਏ। ਤੁਸੀਂ ਬਹੁਤ ਮੁਸ਼ਕਿਲਾਂ ਰਾਹੀਂ ਗੁਜਰੇ ਪਰ ਫ਼ੇਰ ਵੀ ਤੁਸੀਂ ਉਪਦੇਸ਼ ਨੂੰ ਖੁਸ਼ੀ ਨਾਲ ਪ੍ਰਵਾਨ ਕੀਤਾ ਇਹ ਖੁਸ਼ੀ ਤੁਹਾਨੂੰ ਪਵਿੱਤਰ ਆਤਮਾ ਨੇ ਦਿੱਤੀ

 

2 ਥੱਸਲੁਨੀਕੀਆਂ ਨੂੰ 2:13

13 ਭਰਾਵੋ ਅਤੇ ਭੈਣੋ, ਪ੍ਰਭੂ ਤੁਹਾਨੂੰ ਪਿਆਰ ਕਰਦਾ ਹੈ। ਪਰਮੇਸ਼ੁਰ ਨੇ ਸ਼ੁਰੂ ਤੋਂ ਹੀ ਤੁਹਾਨੂੰ ਬਚਾਉਣ ਲਈ ਚੁਣ ਲਿਆ ਸੀ, ਇਸ ਲਈ ਸਾਨੂੰ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ। ਜਿਹੜਾ ਆਤਮਾ ਤੁਹਾਨੂੰ ਪਵਿੱਤਰ ਬਣਾਉਂਦਾ ਹੈ ਉਸ ਕਰਕੇ ਅਤੇ ਤੁਹਾਡੇ ਸੱਚ ਤੇ ਵਿਸ਼ਵਾਸ ਕਰਨ ਕਰਕੇ, ਤੁਹਾਨੂੰ ਬਚਾ ਲਿਆ ਗਿਆ ਹੈ

 

ਰਸੂਲਾਂ ਦੇ ਕਰਤੱਬ 22:18

18 ਉਸ ਦਰਸ਼ਨ ਵਿੱਚ, ਮੈਂ ਯਿਸੂ ਨੂੰ ਵੇਖਿਆ ਅਤੇ ਉਸ ਨੇ ਮੈਨੂੰ ਆਖਿਆ, ‘ਛੇਤੀ ਕਰ। ਹੁਣੇ ਯਰੂਸ਼ਲਮ ਛੱਡ ਦੇ। ਇੱਥੋਂ ਦੇ ਲੋਕ ਮੇਰੇ ਬਾਰੇ ਤੇਰੀ ਗਵਾਹੀ ਨੂੰ ਸਵੀਕਾਰ ਨਹੀਂ ਕਰਨਗੇ।

 

ਰੋਮੀਆਂ ਨੂੰ 11:15

15 ਪਰਮੇਸ਼ੁਰ ਨੇ ਯਹੂਦੀਆਂ ਤੋਂ ਆਪਣਾ ਮੂੰਹ ਮੋੜ ਲਿਆ। ਜਦੋਂ ਇੰਝ ਹੋਇਆ, ਤਾਂ ਇਹ ਸਪੱਸ਼ਟ ਹੋ ਗਿਆ ਕਿ ਪਰਮੇਸ਼ੁਰ ਪਰਾਈਆਂ ਕੌਮਾਂ ਦੇ ਲੋਕਾਂ ਦਾ ਮਿੱਤਰ ਬਣ ਗਿਆ ਹੈ। ਇਸ ਲਈ ਜਦੋਂ ਪਰਮੇਸ਼ੁਰ ਯਹੂਦੀਆਂ ਨੂੰ ਕਬੂਲਦਾ ਹੈ, ਤਾਂ ਨਿਸ਼ਚਿਤ ਹੀ ਇਹ ਦੁਨੀਆਂ ਲਈ ਮੌਤ ਤੋਂ ਬਾਅਦ ਜ਼ਿੰਦਗੀ ਲਿਆਵੇਗਾ

 

1 ਕੁਰਿੰਥੀਆਂ ਨੂੰ 2:14

14 ਉਹ ਵਿਅਕਤੀ ਜਿਹੜਾ ਆਤਮਕ ਨਹੀਂ ਹੈ, ਉਹ ਗੱਲਾਂ ਨਹੀਂ ਸਮਝ ਸੱਕਦਾ ਜਿਹੜੀਆਂ ਪਰਮੇਸ਼ੁਰ ਦੇ ਆਤਮਾ ਵੱਲੋਂ ਆਉਂਦੀਆਂ ਹਨ। ਉਹ ਸੋਚਦਾ ਹੈ ਕਿ ਉਹ ਗੱਲਾਂ ਮੂਰੱਖਮਈ ਹਨ। ਅਜਿਹਾ ਵਿਅਕਤੀ ਆਤਮਾ ਦੀਆਂ ਗੱਲਾਂ ਨਹੀਂ ਸਮਝ ਸੱਕਦਾ ਕਿਉਂਕਿ ਅਜਿਹੀਆਂ ਗੱਲਾਂ ਸਿਰਫ਼ ਆਤਮਕ ਤੌਰ ਤੇ ਹੀ ਸਮਝੀਆਂ ਜਾ ਸੱਕਦੀਆਂ ਹਨ



1 ਤਿਮੋਥਿਉਸ ਨੂੰ 1:15; ਯਾਕੂਬ 1:21; ਮੱਤੀ 13:23; ਮਰਕੁਸ 4:20; ਲੂਕਾ 8:15; 1 ਕੁਰਿੰਥੀਆਂ ਨੂੰ 15:3; 1 ਤਿਮੋਥਿਉਸ ਨੂੰ 4:9-10; ਰਸੂਲਾਂ ਦੇ ਕਰਤੱਬ 2:41; ਰਸੂਲਾਂ ਦੇ ਕਰਤੱਬ 8:14; ਰਸੂਲਾਂ ਦੇ ਕਰਤੱਬ 11:1; 1 ਕੁਰਿੰਥੀਆਂ ਨੂੰ 15:1; 2 ਕੁਰਿੰਥੀਆਂ ਨੂੰ 11:4; ਗਲਾਤੀਆਂ ਨੂੰ 1:9; 1 ਥੱਸਲੁਨੀਕੀਆਂ ਨੂੰ 1:6; 2 ਥੱਸਲੁਨੀਕੀਆਂ ਨੂੰ 2:13; ਰਸੂਲਾਂ ਦੇ ਕਰਤੱਬ 22:18; ਰੋਮੀਆਂ ਨੂੰ 11:15; 1 ਕੁਰਿੰਥੀਆਂ ਨੂੰ 2:14