ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਸੁਣਨਾ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
ਮੱਤੀ 13:20
20 “ਅਤੇ ਜਿਹੜਾ ਬੀਜ਼ ਪੱਥਰੀਲੀ ਧਰਤੀ ਤੇ ਬੀਜਿਆ ਗਿਆ ਸੀ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਸੁਣਦਾ ਹੈ ਅਤੇ ਝੱਟ ਖੁਸ਼ੀ ਨਾਲ ਉਨ੍ਹਾਂ ਨੂੰ ਮੰਨ ਲੈਂਦਾ ਹੈ।
ਮਰਕੁਸ 4:16
16 “ਬਾਕੀ ਲੋਕ ਉਨ੍ਹਾਂ ਬੀਜਾਂ ਵਾਂਗ ਹਨ ਜਿਹੜੇ ਪੱਥਰੀਲੀ ਜ਼ਮੀਨ ਉੱਤੇ ਡਿੱਗੇ। ਉਹ ਉਪਦੇਸ਼ ਸੁਣਦਿਆਂ ਸਾਰ ਉਨ੍ਹਾਂ ਨੂੰ ਖੁਸ਼ੀ ਨਾਲ ਕਬੂਲ ਲੈਂਦੇ ਹਨ।
ਲੂਕਾ 8:13
13 ਜਿਹੜੇ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ ਅਤੇ ਅਨੰਦ ਨਾਲ ਉਨ੍ਹਾਂ ਨੂੰ ਕਬੂਲ ਕਰ ਲੈਦੇ ਹਨ। ਪਰ ਇਹ ਉਨ੍ਹਾਂ ਦੇ ਵਿੱਚ ਡੂੰਘੀਆਂ ਜੜ੍ਹਾਂ ਨਹੀਂ ਫ਼ੜਦੇ। ਉਹ ਕੁਝ ਸਮੇਂ ਲਈ ਵਿਸ਼ਵਾਸ ਕਰਦੇ ਹਨ ਪਰ ਜਦੋਂ ਪਰੱਖ ਦਾ ਸਮਾਂ ਆਉਂਦਾ ਹੈ ਤਾਂ ਉਹ ਵਿਸ਼ਵਾਸ ਕਰਨਾ ਬੰਦ ਕਰ ਦਿੰਦੇ ਹਨ।
ਮੱਤੀ 13:22
22 “ਜਿਹੜਾ ਬੀਜ ਕੰਡਿਆਲੀਆਂ ਤੇ ਡਿੱਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵੱਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸੱਕਦਾ।
ਮਰਕੁਸ 4:18
18 “ਬਾਕੀ ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਕੰਡਿਆਲੀਆਂ ਝਾੜੀਆਂ ਤੇ ਡਿੱਗੇ। ਇਹ ਲੋਕ ਉਪਦੇਸ਼ ਸੁਣਦੇ ਹਨ,
ਲੂਕਾ 8:14
14 “ਅਤੇ ਜਿਹੜੇ ਬੀਜ ਕੰਡਿਆਂ ਵਿੱਚਕਾਰ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਨੂੰ ਸੁਣਦੇ ਹਨ, ਪਰ ਜਦੋਂ ਉਸ ਦੇ ਅਨੁਸਾਰ ਰਹਿਣਾ ਸ਼ੁਰੂ ਕਰਦੇ ਹਨ, ਫ਼ੇਰ ਚਿੰਤਾਵਾਂ, ਧਨ ਅਤੇ ਜ਼ਿੰਦਗੀ ਦੇ ਸੁੱਖ ਚੈਨ ਉਨ੍ਹਾਂ ਨੂੰ ਵੱਧਣ ਤੋਂ ਦਬਾ ਲੈਂਦੇ ਹਨ ਇਸੇ ਲਈ ਉਹ ਕਦੇ ਵੀ ਫ਼ਲ ਨਹੀਂ ਦਿੰਦੇ।
ਮੱਤੀ 13:23
23 “ਪਰ ਜਿਹੜਾ ਬੀਜ ਉਪਜਾਊ ਜ਼ਮੀਨ ਤੇ ਡਿੱਗਿਆ ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਚੰਗਾ ਫ਼ਲ ਦਿੰਦਾ ਹੈ। ਕੋਈ ਸੌ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਤੀਹ ਗੁਣਾ ਫ਼ਲ ਦਿੰਦਾ ਹੈ।”
ਲੂਕਾ 8:12
12 ਜਿਹੜੇ ਬੀਜ ਸੜਕ ਦੇ ਕਿਨਾਰੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ। ਅਤੇ ਫ਼ੇਰ ਸ਼ੈਤਾਨ ਆਉਂਦਾ ਹੈ ਅਤੇ ਉਨ੍ਹਾਂ ਦੇ ਦਿਲਾਂ ਵਿੱਚੋਂ ਉਪਦੇਸ਼ ਨੂੰ ਕੱਢ ਦਿੰਦਾ ਹੈ। ਇਸ ਲਈ ਉਹ ਵਿਸ਼ਵਾਸ ਨਹੀਂ ਕਰ ਸੱਕਦੇ ਅਤੇ ਬਚਾਏ ਨਹੀਂ ਜਾ ਸੱਕਦੇ।
ਮਰਕੁਸ 4:15
15 ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਰਸਤੇ ਦੇ ਕਿਨਾਰੇ ਵਾਲੀ ਜਗ੍ਹਾ ਡਿੱਗੇ। ਪਰਮੇਸ਼ੁਰ ਦਾ ਸੰਦੇਸ਼ ਉਨ੍ਹਾਂ ਵਿੱਚ ਬੋਇਆ ਗਿਆ ਹੈ। ਉਹ ਉਸ ਨੂੰ ਸੁਣਦੇ ਹਨ, ਪਰ ਸ਼ੈਤਾਨ ਆਉਂਦਾ ਹੈ ਤੇ ਜੋ ਉਪਦੇਸ਼ ਉਨ੍ਹਾਂ ਵਿੱਚ ਬੋਏ ਗਏ ਸਨ ਉਨ੍ਹਾਂ ਨੂੰ ਲੈ ਜਾਂਦਾ ਹੈ।
ਲੂਕਾ 8:15
15 ਅਤੇ ਉਹ ਬੀਜ ਜਿਹੜੇ ਉਪਜਾਊ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਚੰਗੇ ਅਤੇ ਨਿਸ਼ਕਪਟ ਦਿਲਾਂ ਨਾਲ ਉਪਦੇਸ਼ ਨੂੰ ਸੁਣਦੇ ਹਨ ਅਤੇ ਉਪਦੇਸ਼ ਅਨੁਸਾਰ ਜਿਉਂਦੇ ਹਨ ਫ਼ਿਰ ਉਹ ਧੀਰਜ ਨਾਲ ਚੰਗੇ ਫ਼ਲ ਦਿੰਦੇ ਹਨ।
ਮਰਕੁਸ 4:20
20 “ਬਾਕੀ ਲੋਕ ਵੱਧੀਆ ਜ਼ਮੀਨ ਤੇ ਬੀਜੇ ਗਏ ਬੀਜ ਵਾਂਗ ਹਨ। ਉਹ ਉਪਦੇਸ਼ਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਨੂੰ ਕਬੂਲ ਲੈਂਦੇ ਹਨ ਅਤੇ ਉਹ ਫ਼ਲ ਪੈਦਾ ਕਰਦੇ ਹਨ, ਕੋਈ ਤੀਹ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਸੌ ਗੁਣਾ।”
ਗਿਣਤੀ 24:4
4 ਮੈਂ ਪਰਮੇਸ਼ੁਰ ਕੋਲੋਂ ਇਹ ਸੰਦੇਸ਼ ਸੁਣਿਆ ਸੀ।
ਮੈਂ ਉਹੀ ਦੇਖਿਆ ਜੋ ਪਰਮੇਸ਼ੁਰ ਸਰਬ-ਸ਼ਕਤੀਮਾਨ ਨੇ ਦਿਖਾਇਆ।
ਮੈਂ ਨਿਮਰਤਾ ਨਾਲ ਆਖਦਾ ਹਾਂ, ਜੋ ਮੈਂ ਸਾਫ਼ ਤੌਰ ਤੇ ਦੇਖਿਆ।
ਗਿਣਤੀ 24:16
16 ਮੈਂ ਪਰਮੇਸ਼ੁਰ ਕੋਲੋਂ ਇਹ ਸੰਦੇਸ਼ ਸੁਣਿਆ।
ਮੈਂ ਉਹੀ ਸਿੱਖਿਆ ਜੋ ਮੈਨੂੰ ਪਰਮੇਸ਼ੁਰ ਸਰਬ-ਉੱਚ ਨੇ ਸਿੱਖਾਇਆ।
ਮੈਂ ਦੇਖਿਆ, ਜੋ ਵੀ ਮੈਨੂੰ ਪਰਮੇਸ਼ੁਰ ਸਰਬ-ਸ਼ਕਤੀਮਾਨ ਨੇ ਦਿਖਾਇਆ।
ਮੈਂ ਨਿਮਰ ਹੋਕੇ ਦੱਸਦਾ ਹਾਂ ਜੋ ਵੀ ਮੈਂ ਸਾਫ਼-ਸਾਫ਼ ਦੇਖਦਾ ਹਾਂ।
ਲੂਕਾ 8:21
21 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰੀ ਮਾਂ ਅਤੇ ਭਰਾ ਉਹ ਲੋਕ ਹਨ ਜੋ ਪਰਮੇਸ਼ੁਰ ਦੇ ਬਚਨ ਨੂੰ ਸੁਣਦੇ ਹਨ ਅਤੇ ਉਸਤੇ ਅਮਲ ਕਰਦੇ ਹਨ।”
ਯੂਹੰਨਾ 6:45
45 ਇਹ ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ: ‘ਉਹ ਪਰਮੇਸ਼ੁਰ ਦੁਆਰਾ ਸਮਝਾਏ ਜਾਣਗੇ।’ [a] ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿਖਦਾ ਹੈ ਮੇਰੇ ਤੱਕ ਆਉਂਦਾ।
ਰਸੂਲਾਂ ਦੇ ਕਰਤੱਬ 22:14
14 “ਅਤੇ ਉਸ ਨੇ ਆਖਿਆ, ‘ਸਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੀ ਮਰਜ਼ੀ ਜਾਨਣ ਲਈ, ਉਸ ਇੱਕ ਧਰਮੀ ਨੂੰ ਵੇਖਣ ਲਈ ਅਤੇ ਉਸ ਦੇ ਮੂੰਹੋਂ ਬਚਨ ਸੁਣਨ ਲਈ, ਤੈਨੂੰ ਚੁਣਿਆ ਹੈ।
2 ਕੁਰਿੰਥੀਆਂ ਨੂੰ 12:4
3-4 ਅਤੇ ਮੈਂ ਜਾਣਦਾ ਹਾਂ ਕਿ ਇਸ ਆਦਮੀ ਨੂੰ ਸਵਰਗ ਵਿੱਚ ਲਿਜਾਇਆ ਗਿਆ ਸੀ। ਮੈਂ ਨਹੀਂ ਜਾਣਦਾ ਕਿ ਉਹ ਆਪਣੇ ਸਰੀਰ ਵਿੱਚ ਸੀ ਜਾਂ ਇਸ ਤੋਂ ਦੂਰ ਸੀ। ਪਰ ਉਸ ਨੇ ਕੁਝ ਅਜਿਹੀਆਂ ਗੱਲਾਂ ਸੁਣੀਆਂ ਜਿਨ੍ਹਾਂ ਦੀ ਉਹ ਵਿਆਖਿਆ ਨਹੀਂ ਕਰ ਸੱਕਦਾ ਸੀ। ਉਸ ਨੇ ਉਹ ਗੱਲਾਂ ਸੁਣੀਆਂ ਜਿਸ ਬਾਰੇ ਦੱਸਣ ਦੀ ਕਿਸੇ ਆਦਮੀ ਨੂੰ ਇਜਾਜ਼ਤ ਨਹੀਂ।
ਯਾਕੂਬ 1:22
22 ਉਹੀ ਕਰੋ ਜੋ ਪਰਮੇਸ਼ੁਰ ਦੀ ਸਿੱਖਿਆ ਆਖਦੀ ਹੈ। ਸਿਰਫ਼ ਸੁਣੋ ਹੀ ਨਾ ਅਤੇ ਅਮਲ ਵੀ ਕਰੋ। ਕਿਉਂ? ਕਿਉਂਕਿ ਜਦੋਂ ਤੁਸੀਂ ਬੈਠੇ ਬੈਠੇ ਸੁਣਦੇ ਹੀ ਰਹਿੰਦੇ ਹੋ ਤਾਂ ਤੁਸੀਂ ਆਪਣੇ ਆਪ ਨੂੰ ਮੂਰਖ ਬਣਾ ਰਹੇ ਹੁੰਦੇ ਹੋ।
ਯਾਕੂਬ 1:23
23 ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸੁਣਦਾ ਹੈ ਤੇ ਅਮਲ ਨਹੀਂ ਕਰਦਾ ਤਾਂ ਉਹ ਇਸ ਤਰ੍ਹਾਂ ਦਾ ਹੈ; ਉਹ ਉਸ ਬੰਦੇ ਵਰਗਾ ਹੈ ਜਿਹੜਾ ਸ਼ੀਸ਼ੇ ਵਿੱਚ ਆਪਣਾ ਚਿਹਰਾ ਦੇਖਦਾ ਹੈ।
ਯਾਕੂਬ 1:25
25 ਪਰ ਇੱਕ ਆਦਮੀ ਜਿਹੜਾ ਸੱਚ ਮੁੱਚ ਖੁਸ਼ ਹੈ, ਉਹੀ ਹੈ ਜਿਹੜਾ ਪਰਮੇਸ਼ੁਰ ਦੇ ਪਰੀਪੂਰਣ ਨੇਮ ਨੂੰ ਪੜ੍ਹਦਾ ਹੈ ਜੋ ਲੋਕਾਂ ਨੂੰ ਅਜ਼ਾਦ ਕਰਦਾ ਹੈ। ਉਹ ਇਸ ਨੂੰ ਪੜ੍ਹਦਾ ਹੀ ਰਹਿੰਦਾ ਹੈ। ਉਹ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਧਿਆਨ ਨਾਲ ਬਿਨਾ ਭੁਲਾਇਆਂ ਸੁਣਦਾ ਹੈ, ਕਿ ਉਸ ਨੇ ਕੀ ਸੁਣਿਆ। ਫ਼ੇਰ ਉਹ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ। ਉਸ ਦੁਆਰਾ, ਉਹ ਸੱਚ ਮੁੱਚ ਖੁਸ਼ ਹੈ।
ਰੋਮੀਆਂ ਨੂੰ 2:13
13 ਸ਼ਰ੍ਹਾ ਨੂੰ ਸੁਣਨ ਨਾਲ ਕੋਈ ਵੀ ਧਰਮੀ ਨਹੀਂ ਬਣ ਸੱਕਦਾ। ਸਿਰਫ਼ ਉਹੀ, ਜਿਹੜੇ ਉਹ ਕਰਦੇ ਹਨ ਜੋ ਸ਼ਰ੍ਹਾ ਆਖਦੀ ਹੈ ਧਰਮੀ ਠਹਿਰਾਏ ਜਾਣਗੇ।
ਲੂਕਾ 5:1
ਯਿਸੂ ਗਨੇਸਰਤ ਦੀ ਝੀਲ ਕੰਢੇ ਖੜ੍ਹਾ ਸੀ ਅਤੇ ਭੀੜ ਪਰਮੇਸ਼ੁਰ ਦੇ ਉਪਦੇਸ਼ ਸੁਨਣ ਲਈ, ਉਸ ਦੇ ਆਸ-ਪਾਸ ਇਕੱਠੀ ਹੋ ਰਹੀ ਸੀ।
ਰਸੂਲਾਂ ਦੇ ਕਰਤੱਬ 10:33
33 ਤਾਂ ਮੈਂ ਉਸੇ ਵਕਤ ਤੈਨੂੰ ਬੁਲਾਉਣ ਲਈ ਇਨ੍ਹਾਂ ਆਦਮੀਆਂ ਨੂੰ ਭੇਜ ਦਿੱਤਾ। ਆਪਣੀ ਮਿਹਰਬਾਨੀ ਸਦਕਾ ਤੂੰ ਇੱਥੇ ਆਇਆ ਹੈਂ। ਹੁਣ ਅਸੀਂ ਸਭ ਇੱਥੇ ਉਹ ਸਭ ਕੁਝ ਸੁਣਨ ਲਈ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਹਾਂ, ਜੋ ਪ੍ਰਭੂ ਨੇ ਤੈਨੂੰ ਆਖਣ ਦਾ ਹੁਕਮ ਦਿੱਤਾ ਹੈ।”
ਰਸੂਲਾਂ ਦੇ ਕਰਤੱਬ 13:44
44 ਅਗਲੇ ਸਬਤ ਦੇ ਦਿਨ ਸ਼ਹਿਰ ਦੇ ਤਕਰੀਬਨ ਸਾਰੇ ਲੋਕ ਪ੍ਰਭੂ ਦੇ ਬਚਨਾਂ ਨੂੰ ਸੁਣਨ ਲਈ ਇਕੱਠੇ ਹੋਏ।
ਰੋਮੀਆਂ ਨੂੰ 10:18
18 ਪਰ ਮੈਂ ਪੁੱਛਦਾ ਹਾਂ, “ਕੀ ਲੋਕਾਂ ਨੇ ਖੁਸ਼ਖਬਰੀ ਨਹੀਂ ਸੁਣੀ?” ਹਾਂ, ਉਨ੍ਹਾਂ ਨੇ ਸੁਣੀ। ਜਿਵੇਂ ਕਿ ਇਹ ਪੋਥੀ ਵਿੱਚ ਲਿਖਿਆ ਹੋਇਆ ਹੈ,
“ਉਨ੍ਹਾਂ ਦੀਆਂ ਅਵਾਜ਼ਾਂ ਸਾਰੀ ਧਰਤੀ ਤੇ ਗਈਆਂ
ਅਤੇ ਉਨ੍ਹਾਂ ਦੇ ਬੋਲ ਦੁਨੀਆਂ ਦੇ ਅੰਤ ਤੀਕ ਪਹੁੰਚੇ।”
ਅਤੇ ਉਨ੍ਹਾਂ ਦੇ ਬੋਲ ਦੁਨੀਆਂ ਦੇ ਅੰਤ ਤੀਕ ਪਹੁੰਚੇ।”
ਮੱਤੀ
13:20; ਮਰਕੁਸ 4:16; ਲੂਕਾ
8:13; ਮੱਤੀ 13:22; ਮਰਕੁਸ
4:18; ਲੂਕਾ 8:14; ਮੱਤੀ
13:23; ਲੂਕਾ 8:12; ਮਰਕੁਸ
4:15; ਲੂਕਾ 8:15; ਮਰਕੁਸ
4:20; ਗਿਣਤੀ 24:4; ਗਿਣਤੀ
24:16; ਲੂਕਾ 8:21; ਯੂਹੰਨਾ
6:45; ਰਸੂਲਾਂ ਦੇ ਕਰਤੱਬ
22:14; 2 ਕੁਰਿੰਥੀਆਂ ਨੂੰ
12:4; ਯਾਕੂਬ 1:22; ਯਾਕੂਬ
1:23; ਯਾਕੂਬ 1:25; ਰੋਮੀਆਂ ਨੂੰ
2:13; ਲੂਕਾ 5:1; ਰਸੂਲਾਂ ਦੇ ਕਰਤੱਬ
10:33; ਰਸੂਲਾਂ ਦੇ ਕਰਤੱਬ
13:44; ਰੋਮੀਆਂ ਨੂੰ
10:18
