Saturday, January 18, 2014

ਸਵਰਗ ਦਾ ਰਾਜ


                                     
                                             ਬਾਈਬਲ ਦੇ ਕੁਝ ਵਚਨ ਵਿਸ਼ਾ : ਸਵਰਗ ਦਾ ਰਾਜ
                                                    ਪੰਜਾਬੀ ਮਸੀਹ
ਸੰਦੇਸ਼

ਮੱਤੀ 18:3

ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਹਨੂੰ ਬਦਲਨਾ ਚਾਹੀਦਾ ਹੈ ਅਤੇ ਆਪਣੇ ਦਿਲਾਂ ਵਿੱਚ ਛੋਟੇ ਬੱਚਿਆਂ ਜਿਹੇ ਬਣ ਜਾਣਾ ਚਾਹੀਦਾ ਹੈ, ਨਹੀਂ ਤਾਂ ਤੁਸੀਂ ਕਦੇ ਵੀ ਸਵਰਗ ਦੇ ਰਾਜ ਵਿੱਚ ਦਾਖਲ ਨਹੀਂ ਹੋਵੋਂਗੇ

 

ਮੱਤੀ 19:23

23 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਮੀਰ ਦਾ ਸਵਰਗ ਦੇ ਰਾਜ ਵਿੱਚ ਵੜਨਾ ਬੜਾ ਔਖਾ ਹੈ

 

ਮੱਤੀ 16:19

19 ਮੈਂ ਤੈਨੂੰ ਸਵਰਗ ਦੇ ਰਾਜ ਦੀਆਂ ਕੁੰਜੀਆਂ ਦੇਵਾਂਗਾ। ਜੋ ਨਿਆਂ ਤੂੰ ਧਰਤੀ ਉੱਤੇ ਕਰੇਂਗਾ ਪਰਮੇਸ਼ੁਰ ਦੁਆਰਾ ਕੀਤਾ ਨਿਆਂ ਹੋਵੇਗਾ। ਜਿਸ ਮੁਆਫ਼ੀ ਦਾ ਇਕਰਾਰ ਤੂੰ ਧਰਤੀ ਤੇ ਕਰੇਂਗਾ ਉਹ ਪਰਮੇਸ਼ੁਰ ਦੁਆਰਾ ਦਿੱਤੀ ਗਈ ਮਾਫ਼ੀ ਹੋਵੇਗੀ।

 

ਮਰਕੁਸ 4:26-29

26 ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਉਸ ਮਨੁੱਖ ਵਾਂਗ ਹੈ ਜੋ ਧਰਤੀ ਉੱਤੇ ਬੀਜ ਬੀਜਦਾ ਹੈ। 27 ਬੀਜ ਵੱਧਣ ਲੱਗਦਾ ਹੈ। ਉਹ ਦਿਨ-ਰਾਤ ਵੱਧਦਾ ਹੈ। ਇਹ ਜ਼ਰੂਰੀ ਨਹੀਂ ਕਿ ਮਨੁੱਖ ਸੁੱਤਾ ਹੈ ਜਾਂ ਜਾਗਦਾ ਹੈ ਬੀਜ਼ ਤਾਂ ਵੱਧਦਾ ਹੀ ਰਹੇਗਾ। ਮਨੁੱਖ ਨਹੀਂ ਜਾਣਦਾ ਕਿ ਉਹ ਬੀਜ਼ ਕਿਵੇਂ ਵੱਧ ਰਿਹਾ ਹੈ 28 ਜ਼ਮੀਨ ਤਾਂ ਆਪਣੇ-ਆਪ ਦਾਣੇ ਪੈਦਾ ਕਰਦੀ ਹੈ। ਪਹਿਲਾਂ, ਟਹਿਣੀ ਵੱਧਦੀ ਹੈ, ਫ਼ੇਰ ਸਿਟਾ, ਫ਼ੇਰ ਉਸ ਸਿੱਟੇ ਵਿੱਚ ਪੂਰੇ ਦਾਣੇ ਬਣਦੇ ਹਨ 29 ਜਦੋਂ ਤੀਕਰ ਦਾਣੇ ਪੱਕ ਜਾਂਦੇ ਹਨ ਤਾਂ ਫ਼ੇਰ ਮਨੁੱਖ ਉਸ ਨੂੰ ਵੱਢਦਾ ਹੈ ਕਿਉਂਕਿ ਫ਼ੇਰ ਵਾਢੀ ਦਾ ਸਮਾਂ ਜਾਂਦਾ ਹੈ।

 

ਮੱਤੀ 13:44-46

44 ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸ ਨੂੰ ਲੱਭ ਲਿਆ, ਉਸ ਨੇ ਇਸ ਨੂੰ ਖੇਤ ਵਿੱਚ ਫ਼ੇਰ ਦੱਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸ ਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ

45 ਫ਼ੇਰ ਸਵਰਗ ਦਾ ਰਾਜ ਉਸ ਵਪਾਰੀ ਵਰਗਾ ਹੈ ਜੋ ਕਿ ਚੰਗੇ ਮੋਤੀਆਂ ਨੂੰ ਲੱਭ ਰਿਹਾ ਸੀ 46 ਜਦ ਉਸ ਨੂੰ ਇੱਕ ਮੋਤੀ ਭਾਰੇ ਦਾਮ ਦਾ ਮਿਲਿਆ ਤਾਂ ਜਾਕੇ ਆਪਣਾ ਸਭ ਕੁਝ ਵੇਚ-ਵੱਟਕੇ ਉਸ ਨੇ ਉਹ ਮੋਤੀ ਮੁੱਲ ਲੈ ਲਿਆ

ਮੱਤੀ 13:31-43

31 ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਕਿਹਾ: “ਸਵਰਗ ਦਾ ਰਾਜ ਇੱਕ ਸਰ੍ਹੋਂ ਦੇ ਦਾਣੇ ਵਰਗਾ ਹੈ। ਇੱਕ ਮਨੁੱਖ ਨੇ ਇਸ ਨੂੰ ਲਿਆਂਦਾ ਅਤੇ ਆਪਣੇ ਖੇਤ ਵਿੱਚ ਬੀਜ ਦਿੱਤਾ। 32 ਇਹ ਸਭ ਚੀਜ਼ਾਂ ਤੋਂ ਛੋਟਾ ਹੈ ਪਰ ਜਦੋਂ ਬੀਜ ਉੱਗਦਾ ਹੈ, ਇਹ ਬਾਗ ਦੇ ਸਾਰਿਆਂ ਪੌਦਿਆਂ ਨਾਲੋਂ ਵੱਡਾ ਹੁੰਦਾ ਹੈ। ਅਤੇ ਇਹ ਇੱਕ ਰੁੱਖ ਬਣ ਜਾਂਦਾ ਹੈ। ਪੰਛੀ ਆਕੇ ਇਸ ਦੀਆਂ ਸ਼ਾਖਾਂ ਵਿੱਚ ਆਪਣੇ ਆਲ੍ਹਣੇ ਬਣਾਉਂਦੇ ਹਨ।

33 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤੀ, “ਸਵਰਗ ਦਾ ਰਾਜ ਖਮੀਰ ਵਰਗਾ ਹੈ, ਜਿਸ ਨੂੰ ਔਰਤ ਨੇ ਲੈ ਕੇ ਦਸ ਕਿੱਲੋ ਆਟੇ ਵਿੱਚ ਮਿਲਾਇਆ, ਅਤੇ ਖਮੀਰ ਸਾਰੇ ਆਟੇ ਨੂੰ ਉਫ਼ਾਨ ਦਿੰਦਾ ਹੈ।
34 ਇਹ ਸਾਰੀਆਂ ਗੱਲਾਂ ਯਿਸੂ ਰਾਹੀਂ ਲੋਕਾਂ ਨੂੰ ਦ੍ਰਿਸ਼ਟਾਂਤ ਵਿੱਚ ਦੱਸੀਆਂ ਗਈਆਂ ਸਨ। ਉਸ ਨੇ ਦ੍ਰਿਸ਼ਟਾਂਤਾਂ ਦਾ ਇਸਤੇਮਾਲ ਕੀਤੇ ਬਿਨਾ ਲੋਕਾਂ ਨੂੰ ਕੁਝ ਨਹੀਂ ਦੱਸਿਆ 35 ਇਹ ਉਵੇਂ ਸੀ ਜਿਹੜਾ ਬਚਨ ਨਬੀ ਨੇ ਕੀਤਾ ਸੀ ਕਿ:
ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲਾਂਗਾ,
    ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ, ਜਿਹੜੀਆਂ ਕਿ ਦੁਨੀਆਂ ਦੇ ਮੁੱਢ ਤੋਂ ਗੁਪਤ ਰਹੀਆਂ ਹਨ।

ਯਿਸੂ ਕਣਕ ਅਤੇ ਜੰਗਲੀ ਬੂਟੀ ਬਾਰੇ ਦ੍ਰਿਸ਼ਟਾਂਤ ਦੀ ਵਿਆਖਿਆ ਕਰਦਾ

36 ਫ਼ਿਰ ਯਿਸੂ ਨੇ ਲੋਕਾਂ ਨੂੰ ਵਿਦਾ ਕੀਤਾ ਅਤੇ ਘਰ ਗਿਆ ਉਸ ਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਸਾਨੂੰ ਖੇਤ ਦੀ ਜੰਗਲੀ ਬੂਟੀ ਦੀ ਦ੍ਰਿਸ਼ਟਾਂਤ ਦੀ ਵਿਆਖਿਆ ਕਰਕੇ ਦੱਸ।
37 ਉਸ ਨੇ ਜਵਾਬ ਦਿੱਤਾ, “ਜਿਸ ਵਿਅਕਤੀ ਨੇ ਚੰਗਾ ਬੀਜ ਬੀਜਿਆ ਉਹ ਮਨੁੱਖ ਦਾ ਪੁੱਤਰ ਹੈ 38 ਖੇਤ ਦੁਨੀਆਂ ਹੈ ਅਤੇ ਚੰਗੇ ਬੀਜ, ਹਕੂਮਤ ਦੇ ਪੁੱਤਰ ਹਨ। ਅਤੇ ਜੰਗਲੀ ਬੂਟੀਆਂ ਦੁਸ਼ਟ ਦੇ ਪੁੱਤਰ ਹਨ 39 ਅਤੇ ਉਹ ਵੈਰੀ ਜਿਸਨੇ ਉਨ੍ਹਾਂ ਨੂੰ ਬੀਜਿਆ ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਜੁਗ ਦੇ ਅੰਤ ਦਾ ਸਮਾਂ ਹੈ ਅਤੇ ਵੱਢਣ ਵਾਲੇ ਪਰਮੇਸ਼ੁਰ ਦੇ ਦੂਤ ਹਨ
40 ਸੋ ਜਿਸ ਪ੍ਰਕਾਰ ਜੰਗਲੀ ਬੂਟੀ ਇਕੱਠੀ ਕੀਤੀ ਜਾਂਦੀ ਹੈ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ, ਇਸੇ ਤਰ੍ਹਾਂ ਇਸ ਜੁਗ ਦੇ ਅੰਤ ਦੇ ਸਮੇਂ ਹੋਵੇਗਾ 41 ਮਨੁੱਖ ਦਾ ਪੁੱਤਰ ਆਪਣਿਆਂ ਦੂਤਾਂ ਨੂੰ ਆਪਣੇ ਰਾਜ ਵਿੱਚੋਂ ਪਾਪ ਕਰਾਉਣ ਦੇ ਸਾਰੇ ਕਾਰਣਾ ਅਤੇ ਭੈੜੀਆਂ ਵਸਤਾਂ ਅਤੇ ਪਾਪੀਆਂ ਤੇ ਸਾਰੇ ਕੁਕਰਮੀਆਂ ਨੂੰ ਇਕੱਠਿਆਂ ਕਰਨ ਲਈ ਘੱਲੇਗਾ 42 ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉੱਥੇ ਉਹ ਲੋਕ ਰੋਣਗੇ ਅਤੇ ਆਪਣੇ ਦੰਦ ਪੀਸਣਗੇ 43 ਤਦ ਧਰਮੀ ਲੋਕ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗ ਚਮਕਣਗੇ। ਜਿਹੜੇ ਲੋਕ ਸੁਣ ਸੱਕਦੇ ਹਨ ਸੁਨਣ

ਮੱਤੀ 13:47-52

47 ਸਵਰਗ ਦਾ ਰਾਜ ਇੱਕ ਜਾਲ ਵਰਗਾ ਵੀ ਹੈ, ਜਿਹੜਾ ਝੀਲ ਵਿੱਚ ਪਾਇਆ ਹੋਇਆ ਹੈ। ਉਸ ਜਾਲ ਨੇ ਵੱਖਰੀ ਪ੍ਰਕਾਰ ਦੀਆਂ ਮੱਛੀਆਂ ਫ਼ੜੀਆਂ। 48 ਜਦੋਂ ਉਹ ਭਰ ਗਿਆ ਤਾਂ ਮਛੇਰੇ ਜਾਲ ਨੂੰ ਕੰਢੇ ਉੱਤੇ ਖਿੱਚਕੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਬਾਲਟੀ ਵਿੱਚ ਜਮਾ ਕੀਤਾ ਅਤੇ ਫ਼ਿਜ਼ੂਲ ਨੂੰ ਪਰੇ ਸੁੱਟ ਦਿੱਤਾ 49 ਸੋ ਦੁਨੀਆਂ ਦੇ ਅੰਤ ਦੇ ਸਮੇਂ ਵੀ ਅਜਿਹਾ ਹੋਵੇਗਾ। ਦੂਤ ਜਾਣਗੇ ਅਤੇ ਚੰਗੇ ਲੋਕਾਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰ ਦੇਣਗੇ 50 ਅਤੇ ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉਸ ਜਗ੍ਹਾ ਤੇ ਲੋਕਾਂ ਨੂੰ ਰੋਣਾ ਪਵੇਗਾ ਅਤੇ ਆਪਣੇ ਦੰਦ ਪੀਸਣੇ ਪੈਣਗੇ।

51 ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਕੀ ਤੁਸੀਂ ਇਹ ਸਭ ਗੱਲਾਂ ਸਮਝਦੇ ਹੋ?
ਚੇਲਿਆਂ ਨੇ ਜਵਾਬ ਦਿੱਤਾ, “ਹਾਂ, ਅਸੀਂ ਸਮਝਦੇ ਹਾਂ।
52 ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਇਸ ਲਈ ਹਰੇਕ ਨੇਮ ਦੇ ਉਪਦੇਸ਼ਕ, ਜਿਸ ਨੂੰ ਇਸ ਸਵਰਗ ਦੇ ਰਾਜ ਬਾਰੇ ਸਿੱਖਿਆ ਦਿੱਤੀ ਗਈ ਹੈ, ਉਹ ਘਰ ਦੇ ਮਾਲਕ ਵਰਗਾ ਹੈ, ਜਿਹੜਾ ਆਪਣੇ ਖਜ਼ਾਨੇ ਵਿੱਚੋਂ ਨਵੀਆਂ, ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।

ਮੱਤੀ 25:14-30

14 ਸਵਰਗ ਦਾ ਰਾਜ ਕਿਸੇ ਵਿਅਕਤੀ ਦੇ ਵਿਦੇਸ਼ ਜਾਣ ਵਰਗਾ ਹੈ। ਵਿਦਾ ਹੋਣ ਤੋਂ ਪਹਿਲਾਂ, ਉਸ ਨੇ ਆਪਣੇ ਨੋਕਰਾਂ ਨੂੰ ਸੱਦਿਆ ਅਤੇ ਆਪਣੀ ਜਾਇਦਾਦ ਉਨ੍ਹਾਂ ਨੂੰ ਸੌਂਪ ਦਿੱਤੀ। 15 ਉਸ ਨੇ ਹਰ ਨੋਕਰ ਦੀ ਯੋਗਤਾ ਅਨੁਸਾਰ, ਇੱਕ ਨੋਕਰ ਨੂੰ ਧਨ ਦੇ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਧਨ ਦਾ ਇੱਕ ਤੋੜਾ ਦਿੱਤਾ ਇਸ ਤੋਂ ਬਾਦ ਉਹ ਆਪਣੀ ਯਾਤਰਾ ਤੇ ਚੱਲਿਆ ਗਿਆ 16 ਜਿਸ ਨੋਕਰ ਨੇ ਧਨ ਦੇ ਪੰਜ ਤੋੜੇ ਪ੍ਰਾਪਤ ਕੀਤੇ ਸਨ ਉਹ ਝੱਟ ਚੱਲਿਆ ਗਿਆ ਅਤੇ ਧਨ ਲਾ ਦਿੱਤਾ ਅਤੇ ਧਨ ਦੇ ਪੰਜ ਹੋਰ ਤੋੜੇ ਕਮਾ ਲਏ 17 ਅਤੇ ਜਿਸ ਨੂੰ ਧਨ ਦੇ ਦੋ ਤੋੜੇ ਮਿਲੇ ਸਨ ਉਸ ਨੇ ਵੀ ਧਨ ਲਾ ਦਿੱਤਾ ਅਤੇ ਧਨ ਦੇ ਦੋ ਹੋਰ ਤੋੜੇ ਕਮਾ ਲਏ 18 ਪਰ ਜਿਸ ਨੂੰ ਧਨ ਦਾ ਸਿਰਫ਼ ਇੱਕ ਹੀ ਤੋੜਾ ਮਿਲਿਆ ਸੀ, ਉਸ ਨੇ ਧਰਤੀ ਵਿੱਚ ਟੋਆ ਪੁਟਿਆ ਅਤੇ ਆਪਣੇ ਮਾਲਕ ਦਾ ਧਨ ਦੱਬ ਦਿੱਤਾ

19 ਲੰਬੇ ਸਮੇਂ ਬਾਦ, ਉਨ੍ਹਾਂ ਨੋਕਰਾਂ ਦਾ ਮਾਲਕ ਵਾਪਿਸ ਪਰਤਿਆ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਨੇ ਉਸ ਦੇ ਧਨ ਦਾ ਕੀ ਕੀਤਾ 20 ਜਿਸ ਨੋਕਰ ਨੂੰ ਉਸ ਨੇ ਪੰਜ ਤੋੜੇ ਦਿੱਤੇ ਸੀ ਉਹ ਮਾਲਕ ਕੋਲ ਉਨ੍ਹਾਂ ਪੰਜ ਤੋੜਿਆਂ ਦੇ ਨਾਲ ਹੋਰ ਪੰਜ ਤੋੜੇ ਵੀ ਲੈ ਆਇਆ ਜੋ ਉਸ ਨੇ ਕਮਾਏ ਸਨ, ਅਤੇ ਉਨ੍ਹਾਂ ਨੂੰ ਮਾਲਕ ਦੇ ਅੱਗੇ ਰੱਖ ਦਿੱਤਾ। ਨੋਕਰ ਨੇ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਧਨ ਦੇ ਪੰਜ ਤੋੜੇ ਸੌਂਪੇ ਸਨ। ਆਹ ਧਨ ਦੇ ਪੰਜ ਹੋਰ ਤੋੜੇ ਹਨ ਜਿਹੜੇ ਮੈਂ ਇਨ੍ਹਾਂ ਨਾਲ ਕਮਾਏ ਹਨ।
21 ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵੱਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਤੂੰ ਉਸ ਥੋੜੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।
22 ਫ਼ਿਰ, ਉਹ ਨੋਕਰ ਆਇਆ ਜਿਸਨੇ ਧਨ ਦੇ ਦੋ ਤੋੜੇ ਪ੍ਰਾਪਤ ਕੀਤੇ ਸਨ। ਉਹ ਮਾਲਕ ਕੋਲ ਆਇਆ ਅਤੇ ਉਸ ਨੂੰ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਦੋ ਤੋੜੇ ਰੱਖਵਾਲੀ ਲਈ ਦੇ ਗਏ ਸੀ, ਮੈਂ ਉਸ ਨੂੰ ਵਰਤਕੇ ਦੋ ਹੋਰ ਬਣਾ ਲਏ ਹਨ।
23 ਮਾਲਕ ਨੇ ਆਖਿਆ, ‘ਬਹੁਤ ਵੱਧੀਆ! ਤੂੰ ਇੱਕ ਚੰਗਾ ਅਤੇ ਵਫ਼ਾਦਾਰ ਨੋਕਰ ਹੈ ਤੂੰ ਉਸ ਥੋੜੇ ਜਿਹੇ ਧਨ ਦੀ ਸਹੀ ਵਰਤੋਂ ਕੀਤੀ ਹੈ, ਇਸ ਲਈ ਮੈਂ ਤੈਨੂੰ ਵੱਡੀਆਂ ਜ਼ਿੰਮੇਦਾਰੀਆਂ ਦੇਵਾਂਗਾ। ਤੂੰ ਅਤੇ ਮੇਰੇ ਨਾਲ ਪ੍ਰਸ਼ੰਸਾ ਸਾਂਝੀ ਕਰ।
24 ਜਿਸ ਨੋਕਰ ਨੇ ਧਨ ਦਾ ਸਿਰਫ਼ ਇੱਕ ਹੀ ਤੋੜਾ ਪ੍ਰਾਪਤ ਕੀਤਾ ਸੀ, ਉਹ ਆਇਆ ਅਤੇ ਆਖਿਆ, ‘ਸੁਆਮੀ ਜੀ, ਮੈਂ ਜਾਣਦਾ ਸਾਂ ਕਿ ਤੁਸੀਂ ਇੱਕ ਸਖਤ ਦਿਲ ਆਦਮੀ ਹੋ ਕਿਉਂਕਿ ਜਿੱਥੇ ਤੁਸੀਂ ਕੁਝ ਨਹੀਂ ਬੀਜਿਆ ਤੁਸੀਂ ਉੱਥੋਂ ਵੱਢਦੇ ਹੋ ਅਤੇ ਜਿੱਥੇ ਖਿਲਾਰਿਆ ਨਹੀਂ ਉੱਥੋਂ ਇਕੱਠਾ ਕਰਦੇ ਹੋ। 25 ਇਸ ਲਈ ਮੈਂ ਡਰਦਾ ਸਾਂ। ਮੈਂ ਗਿਆ ਅਤੇ ਤੁਹਾਡਾ ਧਨ ਧਰਤੀ ਵਿੱਚ ਲਕੋ ਦਿੱਤਾ। ਆਹ ਰਿਹਾ ਤੁਹਾਡਾ ਧਨ ਦਾ ਤੋੜਾ
26 ਮਾਲਕ ਨੇ ਉਸ ਨੂੰ ਆਖਿਆ ਕੀ ਤੂੰ ਇੱਕ ਬੁਰਾ ਅਤੇ ਆਲਸੀ ਨੋਕਰ ਹੈਂ। ਤੂੰ ਜਾਣਦਾ ਸੀ ਕਿ ਜਿੱਥੇ ਮੈਂ ਬੀਜਿਆ ਨਹੀਂ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਖਿਲਾਰਿਆ ਨਹੀਂ ਸੀ ਉੱਥੋਂ ਇਕੱਠਾ ਕਰਦਾ ਹਾਂ 27 ਸੋ ਤੈਨੂੰ ਚਾਹੀਦਾ ਸੀ ਕਿ ਤੂੰ ਮੇਰਾ ਧਨ ਸਰਾਫ਼ਾਂ ਨੂੰ ਦੇ ਦਿੰਦਾ ਤਾਂ ਜੋ ਜਦੋਂ ਮੈਂ ਵਾਪਿਸ ਮੁੜਦਾ ਤਾਂ ਮੈਨੂੰ ਇਸ ਧਨ ਨਾਲ ਬਿਆਜ ਮਿਲਦਾ
28 ਤਾਂ ਮਾਲਕ ਨੇ ਦੂਜੇ ਨੋਕਰਾਂ ਨੂੰ ਆਖਿਆ, ‘ਧਨ ਦਾ ਇਹ ਇੱਕ ਝੋਲਾ ਇਸ ਕੋਲੋਂ ਲੈ ਲਵੋ ਅਤੇ ਉਸ ਨੂੰ ਦੇ ਦੇਵੋ ਜਿਸ ਕੋਲ ਦਸ ਝੋਲੇ ਹਨ 29 ਕਿਉਂਕਿ ਹਰ ਕੋਈ ਜਿਸ ਕੋਲ ਜੋ ਹੈ ਉਸ ਨੂੰ ਵਰਤਦਾ ਹੈ ਉਸ ਨੂੰ ਵੱਧ ਮਿਲੇਗਾ ਅਤੇ ਉਹ ਆਪਣੀ ਜ਼ਰੂਰਤ ਤੋਂ ਵੀ ਵੱਧ ਪ੍ਰਾਪਤ ਕਰੇਗਾ। ਅਤੇ ਉਹ ਜਿਸ ਕੋਲ ਜੋ ਹੈ ਉਸਦੀ ਵਰਤੋਂ ਨਹੀਂ ਕਰਦਾ, ਤਾਂ ਉਸ ਕੋਲੋਂ ਉਹ ਵੀ ਲੈ ਲਿਆ ਜਾਵੇਗਾ ਜੋ ਉਸ ਕੋਲ ਹੈ।30 ਤਾਂ ਉਸ ਦੇ ਮਾਲਕ ਨੇ ਕਿਹਾ, ‘ਉਸ ਨਿਕੰਮੇ ਨੋਕਰ ਨੂੰ ਬਾਹਰ ਹਨੇਰੇ ਵਿੱਚ ਸੁੱਟ ਦਿਓ, ਉਸ ਜਗ੍ਹਾ ਜਿੱਥੇ ਲੋਕ ਚੀਕਦੇ ਅਤੇ ਦਰਦ ਨਾਲ ਆਪਣੇ ਦੰਦ ਪੀਸਦੇ ਹਨ।

ਮੱਤੀ 25:1-13

 ਉਸ ਵਕਤ, ਸੁਰਗੀ ਰਾਜ ਉਨ੍ਹਾਂ ਦਸ ਕੁਆਰੀਆਂ ਵਰਗਾ ਹੋਵੇਗਾ ਜਿਨ੍ਹਾਂ ਨੇ ਆਪਣੀਆਂ ਮਸ਼ਾਲਾਂ ਲਈਆਂ ਅਤੇ ਲਾੜੇ ਨੂੰ ਮਿਲਣ ਗਈਆਂ। ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਸਨ ਅਤੇ ਬਾਕੀ ਦੀਆਂ ਪੰਜ ਸਿਆਣੀਆਂ ਪੰਜ ਮੂਰਖ ਕੁਆਰੀਆਂ ਆਪਣੇ ਨਾਲ ਮਸ਼ਾਲਾਂ ਤਾਂ ਲੈ ਕੇ ਆਈਆਂ ਪਰ ਉਨ੍ਹਾਂ ਦੇ ਜਗਦੇ ਰਹਿਣ ਵਾਸਤੇ ਹੋਰ ਤੇਲ ਨਾ ਲੈ ਕੇ ਆਈਆਂ, ਤਾਂ ਜੋ ਮਸ਼ਾਲ ਜਗਦੀ ਰਹੇ ਦੂਜੇ ਪਾਸੇ, ਪੰਜ ਸਿਆਣੀਆਂ ਕੁਆਰੀਆਂ ਆਪਣੀਆਂ ਮਸ਼ਾਲਾਂ ਨਾਲ ਤੇਲ ਵਾਲਾ ਭਾਂਡਾ ਵੀ ਲਿਆਈਆਂ ਕਿਉਂਕਿ ਲਾੜਾ ਬਹੁਤ ਦੇਰੀ ਨਾਲ ਅਇਆ, ਸਭ ਕੁਆਰੀਆਂ ਥੱਕ ਗਈਆਂ ਅਤੇ ਸੌਂ ਗਈਆਂ

ਅਧੀ ਰਾਤ ਵੇਲੇ ਕਿਸੇ ਨੇ ਐਲਾਨ ਕੀਤਾ, ‘ਲਾੜਾ ਰਿਹਾ ਹੈ, ਉਸ ਨੂੰ ਮਿਲਣ ਲਈ ਬਾਹਰ ਆਓ!
ਤਦ ਸਾਰੀਆਂ ਕੁਆਰੀਆਂ ਉੱਠੀਆਂ, ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ ਪਰ ਮੂਰਖ ਕੁਆਰੀਆਂ ਨੇ ਸਿਆਣੀਆਂ ਕੁਆਰੀਆਂ ਨੂੰ ਆਖਿਆ, ‘ਸਾਨੂੰ ਆਪਣੀਆਂ ਮਸ਼ਾਲਾਂ ਵਿੱਚੋਂ ਥੋੜਾ ਤੇਲ ਦੇ ਦੇਵੋ, ਜੋ ਤੇਲ ਸਾਡੇ ਕੋਲ ਸੀ ਲਗਭੱਗ ਮੁੱਕ ਚੁੱਕਿਆ ਹੈ ਅਤੇ ਸਾਡੀਆਂ ਮਸ਼ਾਲਾਂ ਬੁਝ ਰਹੀਆਂ ਹਨ।
ਸਿਆਣੀਆਂ ਕੁਆਰੀਆਂ ਨੇ ਉੱਤਰ ਦਿੱਤਾ,ਨਹੀਂ ਇਹ ਤੇਲ ਸਾਡੇ ਤੇ ਤੁਹਾਡੇ ਜਗਾਉਣ ਵਾਸਤੇ ਕਾਫ਼ੀ ਨਹੀਂ ਹੋਵੇਗਾ। ਇਹ ਬਿਹਤਰ ਹੋਵੇਗਾ ਕਿ ਤੁਸੀਂ ਤੇਲ ਵੇਚਨ ਵਾਲੇ ਤੋਂ ਮੁੱਲ ਲੈ ਆਵੋ।
10 ਇਉਂ ਪੰਜ ਮੂਰਖ ਕੁਆਰੀਆਂ ਤੇਲ ਲੈਣ ਵਾਸਤੇ ਚਲੀਆਂ ਗਈਆਂ, ਜਦੋਂ ਉਹ ਚਲੀਆਂ ਗਈਆਂ ਤਾਂ ਪਿੱਛੋਂ ਲਾੜਾ ਗਿਆ ਅਤੇ ਜਿਹੜੀਆਂ ਕੁਆਰੀਆਂ ਤਿਆਰ ਸਨ ਉਹ ਲਾੜੇ ਨਾਲ ਵਿਆਹ ਦੀ ਦਾਵਤ ਵਾਸਤੇ ਨਾਲ ਚਲੀਆਂ ਗਈਆਂ ਅਤੇ ਉਸਤੋਂ ਬਾਦ ਦਰਵਾਜ਼ਾ ਬੰਦ ਹੋ ਗਿਆ
11 ਬਾਦ ਵਿੱਚ ਉਹ ਦੂਜੀਆਂ ਕੁਆਰੀਆਂ ਵੀ ਪਰਤੀਆਂ ਅਤੇ ਉਨ੍ਹਾਂ ਕਿਹਾ, ‘ਸ਼੍ਰੀ ਮਾਨ ਜੀ, ਦਰਵਾਜ਼ਾ ਖੋਲ੍ਹੋ ਤਾਂ ਜੋ ਅਸੀਂ ਵੀ ਅੰਦਰ ਸੱਕੀਏ!
12 ਪਰ ਲਾੜੇ ਨੇ ਜਵਾਬ ਦਿੱਤਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਕਿ ਤੁਸੀਂ ਕੌਣ ਹੋ।
13 ਇਸ ਲਈ ਹਮੇਸ਼ਾ ਤਿਆਰ ਰਹੋ, ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਮਨੁੱਖ ਦਾ ਪੁੱਤਰ ਕਿਸ ਪਲ ਜਾਂ ਕਿਸ ਦਿਨ ਆਵੇਗਾ

ਮੱਤੀ 22:1-14

 ਯਿਸੂ ਉਨ੍ਹਾਂ ਨਾਲ ਫ਼ੇਰ ਦ੍ਰਿਸ਼ਟਾਤਾਂ ਵਿੱਚ ਬੋਲਿਆ: ਸਵਰਗ ਦਾ ਰਾਜ ਇੱਕ ਬਾਦਸ਼ਾਹ ਵਰਗਾ ਹੈ ਜਿਸਨੇ ਆਪਣੇ ਪੁੱਤਰ ਦੇ ਵਿਆਹ ਦੀ ਦਾਵਤ ਤਿਆਰ ਕਰਵਾਈ ਰਾਜੇ ਨੇ ਆਪਣੇ ਨੋਕਰਾਂ ਨੂੰ ਉਨ੍ਹਾਂ ਲੋਕਾਂ ਨੂੰ ਲਿਆਉਣ ਲਈ ਭੇਜਿਆ ਜਿਨ੍ਹਾਂ ਨੂੰ ਉਸ ਨੇ ਵਿਆਹ ਦੀ ਦਾਵਤ ਤੇ ਸੱਦਾ ਦਿੱਤਾ ਸੀ। ਜਦੋਂ ਦਾਵਤ ਦੀ ਤਿਆਰੀ ਹੋ ਗਈ ਤਾਂ ਉਸ ਨੇ ਜਿਨ੍ਹਾਂ ਨੂੰ ਸੱਦਾ ਦਿੱਤਾ ਸੀ ਉਨ੍ਹਾਂ ਨੂੰ ਨੋਕਰਾਂ ਹੱਥ ਆਉਣ ਲਈ ਸੁਨੇਹਾ ਭੇਜਿਆ, ਪਰ ਲੋਕਾਂ ਨੇ ਰਾਜੇ ਦੀ ਦਾਵਤ ਤੇ ਆਉਣ ਤੋਂ ਇਨਕਾਰ ਕਰ ਦਿੱਤਾ

ਫ਼ੇਰ ਉਸ ਨੇ ਹੋਰ ਵੱਧ ਨੋਕਰਾਂ ਨੂੰ ਸੱਦੇ ਹੋਏ ਲੋਕਾਂ ਨੂੰ ਦੱਸਣ ਲਈ ਭੇਜਿਆ, ‘ਉਨ੍ਹਾਂ ਲੋਕਾਂ ਨੂੰ ਦੱਸੋ ਜਿਨ੍ਹਾਂ ਨੂੰ ਮੈਂ ਸੱਦਿਆ; ਦਾਵਤ ਤਿਆਰ ਹੈ। ਮੈਂ ਆਪਣੇ ਬਲਦਾਂ ਅਤੇ ਮੋਟੇ ਪਸ਼ੂਆਂ ਨੂੰ ਖਾਣ ਲਈ ਵੱਢਿਆ ਹੈ ਤੇ ਸਭ ਕੁਝ ਤਿਆਰ ਹੈ ਵਿਆਹ ਦੀ ਦਾਵਤ ਲਈ ਆਓ।
ਸੇਵਕ ਗਏ ਅਤੇ ਲੋਕਾਂ ਨੂੰ ਆਉਣ ਵਾਸਤੇ ਕਹਿ ਆਏਪਰ ਲੋਕਾਂ ਨੇ ਉਨ੍ਹਾਂ ਨੂੰ ਸੁਨਣ ਤੋਂ ਇਨਕਾਰ ਕਰ ਦਿੱਤਾ। ਕੋਈ ਆਪਣੇ ਖੇਤਾਂ ਨੂੰ ਚੱਲਾ ਗਿਆ ਅਤੇ ਕੋਈ ਆਪਣੇ ਵਣਜ ਨੂੰ ਕੁਝ ਹੋਰ ਲੋਕਾਂ ਨੇ ਇਕੱਠੇ ਹੋਕੇ ਉਨ੍ਹਾਂ ਨੋਕਰਾਂ ਨੂੰ ਫ਼ੜਿਆ, ਕੁਟਿਆ ਅਤੇ ਜਾਨੋ ਮਾਰ ਦਿੱਤਾ ਬਾਦਸ਼ਾਹ ਨੂੰ ਬੜਾ ਗੁੱਸਾ ਆਇਆ। ਉਸ ਨੇ ਉਨ੍ਹਾਂ ਕਾਤਲਾਂ ਨੂੰ ਮਾਰਨ ਲਈ ਅਤੇ ਉਨ੍ਹਾਂ ਦਾ ਸ਼ਹਿਰ ਸਾੜਨ ਲਈ ਆਪਣੀ ਫ਼ੌਜ ਨੂੰ ਭੇਜਿਆ
ਉਸਤੋਂ ਬਾਦ ਬਾਦਸ਼ਾਹ ਨੇ ਆਪਣੇ ਨੋਕਰਾਂ ਨੂੰ ਆਖਿਆ, ‘ਦਾਵਤ ਤਾਂ ਤਿਆਰ ਹੀ ਹੈ। ਮੈਂ ਜਿਨ੍ਹਾਂ ਨੂੰ ਇਸ ਦਾਵਤ ਲਈ ਸੱਦਾ ਦਿੱਤਾ ਸੀ ਉਹ ਇਸ ਕਾਬਿਲ ਨਹੀਂ ਸੀ ਕਿ ਇੱਥੇ ਆਉਂਦੇ ਸੋ ਤੁਸੀਂ ਚੁਰਾਹਿਆਂ ਤੇ ਜਾਵੋ ਅਤੇ ਜਿਨ੍ਹਾਂ ਲੋਕਾਂ ਨੂੰ ਵੀ ਤੁਸੀਂ ਮਿਲੋ ਉਨ੍ਹਾਂ ਨੂੰ ਵਿਆਹ ਦੀ ਦਾਵਤ ਤੇ ਆਉਣ ਦਾ ਨਿਉਂਤਾ ਦਿਉ। 10 ਤਾਂ ਨੋਕਰ ਬਾਹਰ ਚੁਰਾਹਿਆਂ ਤੇ ਗਏ। ਜਿਨ੍ਹਾਂ ਨੂੰ ਵੀ ਉਹ ਲੱਭ ਸੱਕੇ, ਉਨ੍ਹਾਂ ਨੇ ਸਾਰੇ ਭਲੇ ਬੁਰੇ ਲੋਕ ਇਕੱਠੇ ਕਰ ਲਏ। ਤਾਂ ਉਹ ਜਗ੍ਹਾ ਮਹਿਮਾਨਾਂ ਨਾਲ ਭਰ ਗਈ
11 ਜਦੋਂ ਬਾਦਸ਼ਾਹ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ, ਤਾਂ ਉਸ ਨੇ ਇੱਕ ਆਦਮੀ ਨੂੰ ਵੇਖਿਆ ਜਿਸਨੇ ਵਿਆਹ ਦੇ ਕੱਪੜੇ ਨਹੀਂ ਪਾਏ ਹੋਏ ਸਨ 12 ਬਾਦਸ਼ਾਹ ਨੇ ਉਸ ਨੂੰ ਕਿਹਾ, ‘ਭਈ ਤੂੰ ਇੱਥੇ ਵਿਆਹ ਵਾਲੀ ਪੋਸ਼ਾਕ ਪਾਏ ਬਗੈਰ ਅੰਦਰ ਕਿਵੇਂ ਆਇਆ?’ ਪਰ ਉਸ ਆਦਮੀ ਨੇ ਕੁਝ ਨਾ ਕਿਹਾ 13 ਤਾਂ ਬਾਦਸ਼ਾਹ ਨੇ ਕੁਝ ਨੋਕਰਾਂ ਨੂੰ ਕਿਹਾ, ‘ਇਸ ਦੇ ਹੱਥ-ਪੈਰ ਬੰਨ੍ਹਕੇ ਇਸ ਨੂੰ ਬਾਹਰ ਦੇ ਹਨੇਰ ਵਿੱਚ ਸੁੱਟ ਦਿਉ। ਉਸ ਜਗ਼੍ਹਾ ਲੋਕ ਰੋਂਦੇ ਹੋਣਗੇ ਅਤੇ ਦਰਦ ਨਾਲ ਆਪਣੇ ਦੰਦ ਕਰੀਚ ਰਹੇ ਹੋਣਗੇ।
14 ਹਾਂ, ਬਹੁਤ ਸਾਰਿਆਂ ਨੂੰ ਸੱਦਾ ਦਿੱਤਾ ਗਿਆ ਹੈ ਪਰ ਥੋੜੇ ਹੀ ਚੁਣੇ ਗਏ ਹਨ।

ਮੱਤੀ 13:24-30

24 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਆਖਿਆ, “ਸਵਰਗ ਦਾ ਰਾਜ ਇੱਕ ਅਜਿਹੇ ਮਨੁੱਖ ਵਰਗਾ ਹੈ ਜਿਸਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ। 25 ਪਰ ਜਦੋਂ ਸਾਰੇ ਲੋਕ ਸੁੱਤੇ ਹੋਏ ਸਨ, ਉਸਦਾ ਵੈਰੀ ਆਇਆ ਅਤੇ ਉਸਦੀ ਕਣਕ ਵਿੱਚ ਜੰਗਲੀ ਬੂਟੀ ਬੀਜਕੇ ਚੱਲਿਆ ਗਿਆ 26 ਕਣਕ ਵੱਧੀ ਅਤੇ ਕਣਕ ਦੇ ਸਿੱਟੇ ਵੀ ਵੱਧੇ। ਅਤੇ ਉਸ ਦੇ ਨਾਲ ਜੰਗਲੀ ਬੂਟੀ ਵੀ ਵੱਧੀ 27 ਫ਼ੇਰ ਮਾਲਕ ਦੇ ਨੋਕਰ ਉਸ ਕੋਲ ਆਏ ਅਤੇ ਆਖਿਆ, ‘ਸ਼੍ਰੀਮਾਨ ਜੀ, ਕੀ ਤੁਸੀਂ ਆਪਣੇ ਖੇਤ ਵਿੱਚ ਚੰਗੇ ਬੀਜ ਨਹੀਂ ਬੀਜੇ? ਤਾਂ ਫ਼ੇਰ ਜੰਗਲੀ ਬੂਟੀ ਕਿੱਥੋਂ ਆਈ?

28 ਮਨੁੱਖ ਨੇ ਜਵਾਬ ਦਿੱਤਾ, ‘ਕਿਸੇ ਵੈਰੀ ਨੇ ਅਜਿਹਾ ਕੀਤਾ ਹੈ।
ਨੋਕਰਾਂ ਨੇ ਪੁੱਛਿਆ, ‘ਕੀ ਸਾਨੂੰ ਜੰਗਲੀ ਬੂਟੀਆਂ ਨੂੰ ਇਕੱਠਾ ਕਰਨ ਜਾਣਾ ਚਾਹੀਦਾ ਹੈ?’
29 ਮਨੁੱਖ ਨੇ ਜਵਾਬ ਦਿੱਤਾ, ‘ਨਹੀਂ, ਜਦੋਂ ਤੁਸੀਂ ਜੰਗਲੀ ਬੂਟੀ ਨੂੰ ਪੁੱਟੋਂਗੇ ਤਾਂ ਹੋ ਸੱਕਦਾ ਹੈ ਕਿ ਤੁਸੀਂ ਕਣਕ ਨੂੰ ਵੀ ਪੁੱਟ ਸੁੱਟੋਂ 30 ਇਸ ਲਈ ਵਾਢੀ ਤੱਕ ਤੁਸੀਂ ਦੋਹਾਂ ਨੂੰ ਰਲੇ-ਮਿਲੇ ਵੱਧਣ ਦਿਓ ਅਤੇ ਵਾਢੀ ਦੇ ਵੇਲੇ, ਮੈਂ ਕਾਮਿਆਂ ਨੂੰ ਆਖਾਂਗਾ, ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫ਼ੂਕਣ ਲਈ ਉਸਦਾ ਪੂਲਾ ਬੰਨ੍ਹੋ। ਅਤੇ ਫ਼ੇਰ ਕਣਕ ਨੂੰ ਇਕੱਠਾ ਕਰਕੇ ਮੇਰੇ ਕੋਠੇ ਵਿੱਚ ਜਮ੍ਹਾਂ ਕਰੋ।

ਮੱਤੀ 20:1-16

 ਸਵਰਗ ਦਾ ਰਾਜ ਤਾਂ ਇੱਕ ਜਿਮੀਦਾਰ ਵਰਗਾ ਹੈ, ਜੋ ਤੜਕੇ ਹੀ ਘਰੋਂ ਨਿੱਕਲਿਆ ਕਿ ਆਪਣੇ ਅੰਗੂਰਾਂ ਦੇ ਬਾਗ ਵਿੱਚ ਕੁਝ ਕਾਮੇ ਲਾਵੇ। ਉਸ ਨੇ ਕਾਮਿਆਂ ਨਾਲ ਇੱਕ ਚਾਂਦੀ ਦਾ ਸਿੱਕਾ ਦਿਹਾੜੀ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਬਾਗ ਵਿੱਚ ਭੇਜ ਦਿੱਤਾ

ਨੌ ਕੁ ਵਜੇ ਉਹ ਆਦਮੀ ਬਜ਼ਾਰ ਗਿਆ ਤਾਂ ਕੁਝ ਬੰਦਿਆਂ ਨੂੰ ਉੱਥੇ ਖੜ੍ਹੇ ਵੇਖਿਆ, ਇਹ ਲੋਕ ਕੁਝ ਵੀ ਨਹੀਂ ਸੀ ਕਰ ਰਹੇ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ‘ਜੇਕਰ ਤੁਸੀਂ ਵੀ ਮੇਰੇ ਬਾਗਾਂ ਵਿੱਚ ਜਾਕੇ ਕੰਮ ਕਰੋ ਤਾਂ ਮੈਂ ਤੁਹਾਨੂੰ ਜਿੰਨਾ ਤੁਹਾਡਾ ਹੱਕ ਬਣੇਗਾ ਦੇਵਾਂਗਾ। ਅਤੇ ਉਹ ਲੋਕ ਵੀ ਉਸ ਦੇ ਖੇਤ ਵਿੱਚ ਕੰਮ ਕਰਨ ਲਈ ਚੱਲੇ ਗਏ
ਅਤੇ ਫ਼ਿਰ ਉਹੀ ਆਦਮੀ ਬਾਰ੍ਹਾਂ ਕੁ ਵਜੇ ਬਾਹਰ ਗਿਆ, ਅਤੇ ਫ਼ਿਰ ਤਿੰਨ ਕੁ ਵਜੇ। ਦੋਨੋਂ ਵਾਰੀ ਉਸ ਨੇ ਕੁਝ ਕਾਮਿਆਂ ਨੂੰ ਉਸ ਦੇ ਬਾਗ ਵਿੱਚ ਕੰਮ ਕਰਨ ਲਈ ਲਿਆਂਦਾ। ਆਥਣ ਵੇਲੇ, ਪੰਜ ਕੁ ਵਜੇ ਉਹ ਬਾਹਰ ਗਿਆ ਅਤੇ ਕੁਝ ਹੋਰ ਲੋਕਾਂ ਨੂੰ ਬਜ਼ਾਰ ਵਿੱਚ ਖੜ੍ਹੇ ਵੇਖਿਆ। ਅਤੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਇੱਥੇ ਸਾਰਾ ਦਿਨ ਕੁਝ ਕੀਤੇ ਬਿਨਾ ਖੜ੍ਹੇ ਰਹਿੰਦੇ ਹੋ?
ਉਨ੍ਹਾਂ ਮਨੁੱਖਾਂ ਨੇ ਜਵਾਬ ਦਿੱਤਾ, ‘ਸਾਨੂੰ ਕਿਸੇ ਨੇ ਵੀ ਨੌਕਰੀ ਨਹੀਂ ਦਿੱਤੀ।
ਉਸ ਆਦਮੀ ਨੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਵੀ ਮੇਰੇ ਬਾਗ ਵਿੱਚ ਜਾਕੇ ਕੰਮ ਕਰ ਸੱਕਦੇ ਹੋ।
ਸ਼ਾਮ ਵੇਲੇ, ਅੰਗੂਰਾਂ ਦੇ ਬਾਗ ਦੇ ਮਾਲਕ ਨੇ ਕਾਮਿਆਂ ਦੇ ਮੁਖਤਿਆਰ ਨੂੰ ਆਖਿਆ, ‘ਕਾਮਿਆਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੀਕ ਉਨ੍ਹਾਂ ਸਾਰਿਆਂ ਨੂੰ ਉਨ੍ਹਾਂ ਦੀ ਮਜੂਰੀ ਦੇ।
ਜਿਹੜੇ ਕਾਮੇ ਪੰਜ ਵਜੇ ਲਿਆਂਦੇ ਗਏ ਸਨ, ਆਏ ਅਤੇ ਇੱਕ ਚਾਂਦੀ ਦਾ ਸਿੱਕਾ ਪ੍ਰਾਪਤ ਕੀਤਾ 10 ਫ਼ਿਰ ਜਿਹੜੇ ਕਾਮੇ ਪਹਿਲਾਂ ਲਿਆਂਦੇ ਗਏ ਸਨ ਆਏ। ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਉਹ ਦੂਜਿਆਂ ਕਾਮਿਆਂ ਨਾਲੋਂ ਵੱਧ ਪ੍ਰਾਪਤ ਕਰਨਗੇ। ਪਰ ਉਨ੍ਹਾਂ ਨੂੰ ਵੀ ਇੱਕ ਚਾਂਦੀ ਦਾ ਸਿੱਕਾ ਹੀ ਮਿਲਿਆ 11 ਪਰ ਉਹ ਇਹ ਸਿੱਕਾ ਲੈ ਕੇ ਘਰ ਦੇ ਮਾਲਕ ਉੱਤੇ ਕੁੜ੍ਹਨ ਲੱਗੇ 12 ਅਤੇ ਬੋਲੇ, ‘ਜਿਹੜੇ ਲੋਕ ਅੰਤ ਵਿੱਚ ਲਿਆਂਦੇ ਗਏ ਸਨ ਅਤੇ ਜਿਨ੍ਹਾਂ ਨੇ ਸਿਰਫ਼ ਇੱਕ ਹੀ ਘੰਟੇ ਲਈ ਕੰਮ ਕੀਤਾ, ਤੁਸੀਂ ਉਨ੍ਹਾਂ ਨੂੰ ਵੀ ਸਾਡੇ ਜਿੰਨਾ ਹੀ ਦਿੱਤਾ। ਅਤੇ ਅਸੀਂ ਸਾਰਾ ਦਿਨ ਧੁੱਪੇ ਸਖਤ ਮਿਹਨਤ ਕੀਤੀ।
13 ਜਿਮੀਦਾਰ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ, ‘ਮਿੱਤਰਾ, ਮੈਂ ਤੇਰੇ ਨਾਲ ਬੇਈਮਾਨੀ ਨਹੀਂ ਕੀਤੀ। ਕੀ ਤੂੰ ਇੱਕ ਚਾਂਦੀ ਦੇ ਸਿੱਕੇ ਵਾਸਤੇ ਕੰਮ ਕਰਨ ਲਈ ਰਾਜੀ ਨਹੀਂ ਹੋਇਆ? 14 ਤੂੰ ਆਪਣੀ ਮਜੂਰੀ ਲੈ ਤੇ ਚੱਲਿਆ ਜਾ। ਪਰ ਮੈਂ ਅਖੀਰਲੇ ਬੰਦੇ ਨੂੰ ਵੀ ਉਹੀ ਦੇਣਾ ਚਾਹੁੰਦਾ ਹਾਂ ਜੋ ਮੈਂ ਤੈਨੂੰ ਦਿੱਤਾ 15 ਕੀ ਇਹ ਮੇਰਾ ਹੱਕ ਨਹੀਂ ਕਿ ਮੈਂ ਆਪਣੇ ਪੈਸੇ ਨੂੰ ਜਿਵੇਂ ਚਾਹਾਂ ਇਸਤੇਮਾਲ ਕਰਾਂ? ਜਾਂ ਤੈਨੂੰ ਈਰਖਾ ਹੈ ਕਿਉਂਕਿ ਮੈਂ ਉਨ੍ਹਾਂ ਲੋਕਾਂ ਨਾਲ ਉਦਾਰ ਹਾਂ ਜੋ ਮਗਰੋਂ ਆਏ।
16 ਇਸੇ ਤਰ੍ਹਾਂ ਜਿਹੜੇ ਲੋਕਾਂ ਦਾ ਹੁਣ ਪਿੱਛਲਾ ਦਰਜਾ ਹੈ ਭਵਿੱਖ ਵਿੱਚ ਉਨ੍ਹਾਂ ਦਾ ਦਰਜਾ ਪਹਿਲਾ ਦਰਜਾ ਹੋਵੇਗਾ ਅਤੇ ਉਹ ਲੋਕ ਜਿਨ੍ਹਾਂ ਦਾ ਹੁਣ ਦਰਜਾ ਪਹਿਲਾ ਹੈ ਭਵਿੱਖ ਵਿੱਚ ਉਨ੍ਹਾਂ ਦਾ ਦਰਜਾ ਪਿੱਛਲਾ ਹੋਵੇਗਾ।

ਮੱਤੀ 18:21-35

21 ਤਦ ਪਤਰਸ ਯਿਸੂ ਕੋਲ ਆਇਆ ਅਤੇ ਉਸ ਨੂੰ ਆਖਿਆ, “ਜੇਕਰ ਮੇਰਾ ਭਰਾ ਮੇਰਾ ਬੁਰਾ ਕਰਨਾ ਜਾਰੀ ਰੱਖੇ, ਤਾਂ ਕਿੰਨੀ ਵਾਰੀ ਮੈਂ ਉਸ ਨੂੰ ਮਾਫ਼ ਕਰਾਂ? ਕੀ ਮੈਂ ਉਸ ਨੂੰ ਸੱਤ ਵਾਰ ਬੁਰਾ ਕਰਨ ਤੱਕ ਮਾਫ਼ ਕਰਾਂ?”

22 ਯਿਸੂ ਨੇ ਉਸ ਨੂੰ ਕਿਹਾ, “ਤੂੰ ਸੱਤ ਵਾਰ ਤੋਂ ਵੱਧ ਮਾਫ਼ ਕਰ। ਤੂੰ ਉਸ ਨੂੰ ਲਗਾਤਾਰ ਮਾਫ਼ ਕਰਦਾ ਜਾ, ਭਾਵੇਂ ਉਹ ਤੇਰੇ ਨਾਲ ਸਤੱਤਰ ਵਾਰ ਗਲਤੀ ਕਰੇ
23 ਸੋ ਸੁਰਗ ਦਾ ਰਾਜ ਉਸ ਰਾਜੇ ਵਰਗਾ ਹੈ ਜਿਸਨੇ ਆਪਣੇ ਉਨ੍ਹਾਂ ਨੋਕਰਾਂ ਤੋਂ ਪੈਸਾ ਵਸੂਲਣ ਦਾ ਮਨ ਬਣਾਇਆ ਜੋ ਉਸ ਦੇ ਨੌਕਰ ਉਸ ਨੂੰ ਦੇਣਦਾਰ ਸਨ 24 ਜਦੋਂ ਰਾਜੇ ਨੇ ਪੈਸਾ ਇਕੱਠਾ ਕਰਨਾ ਸ਼ੁਰੂ ਕੀਤਾ, ਤਾਂ ਉਸ ਦੇ ਇੱਕ ਨੋਕਰ ਨੂੰ, ਜੋ ਉਸ ਨੂੰ ਚਾਂਦੀ ਦੇ ਕਈ ਹਜ਼ਾਰ ਸਿੱਕਿਆਂ ਦਾ ਦੇਣਦਾਰ ਸੀ, ਉਸ ਕੋਲ ਲਿਆਂਦਾ ਗਿਆ 25 ਪਰ ਨੋਕਰ, ਕੋਲ ਦੇਣ ਨੂੰ ਕੁਝ ਨਹੀਂ ਸੀ, ਤਦ ਉਸ ਦੇ ਮਾਲਕ ਨੇ ਹੁਕਮ ਦਿੱਤਾ ਉਹ ਉਸਦੀ ਤੀਵੀਂ, ਬਾਲ-ਬੱਚੇ ਅਤੇ ਜੋ ਕੁਝ ਵੀ ਉਸਦਾ ਹੈ ਸਭ ਵੇਚਿਆ ਜਾਵੇ ਅਤੇ ਕਰਜ ਭਰ ਲਿਆ ਜਾਵੇ
26 ਉਸ ਸਮੇਂ ਨੋਕਰ ਨੇ ਉਸ ਅੱਗੇ ਝੁਕ ਕੇ ਬੇਨਤੀ ਕੀਤੀ, ‘ਮੇਰੇ ਤੇ ਰਹਿਮ ਕਰੋ ਅਤੇ ਮੈਂ ਜੋ ਕੁਝ ਤੁਹਾਥੋਂ ਲਿਆ ਹੈ, ਜਲਦੀ ਮੋੜ ਦੇਵਾਂਗਾ। 27 ਤਾਂ ਮਾਲਕ ਨੂੰ ਉਸ ਉੱਤੇ ਤਰਸ ਆਇਆ। ਮਾਲਕ ਨੇ ਤਰਸ ਖਾਕੇ ਉਸਦਾ ਕਰਜ ਮਾਫ਼ ਕਰ ਦਿੱਤਾ ਅਤੇ ਉਸ ਨੂੰ ਵੀ ਛੱਡ ਦਿੱਤਾ
28 ਜਦੋਂ ਉਹੀ ਨੋਕਰ ਬਾਹਰ ਆਇਆ, ਤਾਂ ਉਸ ਨੂੰ ਦੂਜਾ ਨੋਕਰ ਮਿਲਿਆ ਜੋ ਉਸ ਨੂੰ ਚਾਂਦੀ ਦੇ ਇੱਕ ਸੌ ਸਿੱਕਿਆਂ ਦਾ ਦੇਣਦਾਰ ਸੀ। ਤਾਂ ਉਸ ਨੋਕਰ ਨੇ ਦੂਜੇ ਨੂੰ ਗਲੋਂ ਫ਼ੜ ਲਿਆ ਅਤੇ ਆਖਿਆ ਜਿਸਦਾ ਤੂੰ ਮੈਨੂੰ ਦੇਣਦਾਰ ਹੈ, ਸੋ ਦੇ
29 ਤਾਂ ਉਸ ਦੇ ਨਾਲ ਦਾ ਨੋਕਰ ਉਸ ਦੇ ਗੋਡੀ ਪੈ ਗਿਆ ਅਤੇ ਉਸ ਨੂੰ ਬੇਨਤੀ ਕੀਤੀ, ‘ਤੂੰ ਮੇਰੇ ਨਾਲ ਸਬਰ ਤੋਂ ਕੰਮ ਲੈ, ਮੈਂ ਤੇਰਾ ਸਾਰਾ ਕਰਜਾ ਦੇ ਦਿਆਂਗਾ।
30 ਪਰ ਉਸ ਨੇ ਇਨਕਾਰ ਕਰ ਦਿੱਤਾ ਅਤੇ ਕਚਿਹਰੀ ਰਾਹੀਂ ਉਸ ਨੋਕਰ ਨੂੰ ਕੈਦ ਵਿੱਚ ਸੁੱਟ ਦਿਤਾ ਗਿਆ। ਉਸ ਨੂੰ ਓਨਾ ਚਿਰ ਕੈਦ ਵਿੱਚ ਰੱਖਿਆ ਗਿਆ ਜਦੋਂ ਤੱਕ ਕਿ ਉਸ ਨੇ ਸਾਰਾ ਕਰਜਾ ਵਾਪਸ ਨਹੀਂ ਦੇ ਦਿੱਤਾ 31 ਪਰ ਜਦੋਂ ਉਸ ਦੇ ਨਾਲ ਦੇ ਨੋਕਰਾਂ ਨੇ ਇਹ ਗੱਲ ਵਾਪਰਦੀ ਵੇਖੀ ਤਾਂ ਉਹ ਬੜੇ ਉਦਾਸ ਹੋਏ ਅਤੇ ਉਨ੍ਹਾਂ ਨੇ ਜਾਕੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ
32 ਤਦ ਮਾਲਕ ਨੇ ਉਸ ਨੌਕਰ ਨੂੰ ਸੱਦਿਆ ਅਤੇ ਆਖਿਆ, ‘ਓਏ ਦੁਸ਼ਟ ਨੋਕਰ, ਤੂੰ ਮੇਰੇ ਕਿੰਨੇ ਧਨ ਦਾ ਦੇਣਦਾਰ ਸੀ, ਪਰ ਤੂੰ ਮੈਨੂੰ ਕਰਜਾ ਛੱਡਣ ਲਈ ਬੇਨਤੀ ਕੀਤੀ। ਇਸ ਲਈ ਮੈਂ ਤੇਰਾ ਸਾਰਾ ਕਰਜਾ ਛੱਡ ਦਿੱਤਾ 33 ਫ਼ੇਰ ਜਿਵੇਂ ਮੈਂ ਤੇਰੇ ਤੇ ਦਯਾ ਕੀਤੀ ਸੀ ਕੀ ਤੈਨੂੰ ਵੀ ਆਪਣੇ ਨਾਲ ਦੇ ਨੋਕਰ ਉੱਤੇ ਉਵੇਂ ਹੀ ਦਯਾ ਨਹੀਂ ਕਰਨੀ ਚਾਹੀਦੀ ਸੀ। 34 ਮਾਲਕ ਨੂੰ ਬਹੁਤ ਗੁੱਸਾ ਆਇਆ ਅਤੇ ਉਸ ਨੇ ਨੋਕਰ ਨੂੰ ਸਜ਼ਾ ਦੇਣ ਲਈ ਕੈਦ ਵਿੱਚ ਸੁੱਟ ਦਿੱਤਾ, ਅਤੇ ਓਨੀ ਦੇਰ ਕੈਦ ਵਿੱਚ ਰੱਖਣ ਦਾ ਹੁਕਮ ਦਿੱਤਾ ਜਿੰਨੀ ਦੇਰ ਉਹ ਆਪਣਾ ਕਰਜਾ ਚੁਕਤਾ ਨਾ ਕਰ ਦੇਵੇ
35 ਇਸੇ ਤਰ੍ਹਾਂ ਮੇਰਾ ਸੁਰਗੀ ਪਿਤਾ ਤੁਹਾਡੇ ਨਾਲ ਕਰੇਗਾ ਜਿਵੇਂ ਰਾਜੇ ਨੇ ਨੋਕਰ ਨਾਲ ਕੀਤਾ ਜੇਕਰ ਤੁਸੀਂ ਆਪਣੇ ਭਾਈਆਂ ਅਤੇ ਭੈਣਾਂ ਨੂੰ ਆਪਣੇ ਦਿਲੋਂ ਮਾਫ਼ ਨਹੀਂ ਕਰੋਂਗੇ ਤਾਂ ਮੇਰਾ ਸੁਰਗੀ ਪਿਤਾ ਤੁਹਾਨੂੰ ਮਾਫ਼ ਨਹੀਂ ਕਰੇਗਾ।


ਮੱਤੀ 18:3; ਮੱਤੀ 19:23; ਮੱਤੀ 16:19; ਮਰਕੁਸ 4:26-29; ਮੱਤੀ 13:44-46; ਮੱਤੀ 13:31-43; ਮੱਤੀ 13:47-52; ਮੱਤੀ 25:14-30; ਮੱਤੀ 25:1-13; ਮੱਤੀ 22:1-14; ਮੱਤੀ 13:24-30; ਮੱਤੀ 20:1-16; ਮੱਤੀ 18:21-35