ਬਾਈਬਲ ਦੇ ਕੁਝ ਵਚਨ ਵਿਸ਼ਾ : ਬਪਿਤਸਮਾ
ਪੰਜਾਬੀ ਮਸੀਹ ਸੰਦੇਸ਼
ਜਰੂਰੀ : ਕਿਰਪਾ ਕਰਕੇ ਜਾਣੋ ਬਪਿਤਸਮਾ ਦਾ ਸਹੀ ਤਰੀਕਾ ਹੈ ਜੋ ਸਾਡੇ ਪ੍ਰਭੂ ਅਤੇ ਉਦ੍ਧਾਰ੍ਕਾਰਤਾ
ਯਿਸ਼ੁ ਮਸੀਹ ਨੇ ਕਿਹਾ
" ਪਿਤਾ, ਪੁੱਤਰ ਅਤੇ
ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ "
ਮੱਤੀ 28:19
19 ਇਸ ਲਈ ਜਾਓ
ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ
ਵਿੱਚ ਬਪਤਿਸਮਾ ਦਿਉ।
ਅਨੇਕ ਤਰਾਂ ਦੀ
ਗਲਤ ਸਿਖੀਆਵਾਂ ਫੈਲ ਰਹੀਆਂ ਹਨ ! ਪਰਮੇਸ਼ੁਰ ਦਾ ਵਚਨ ਦੱਸਦਾ ਹੈ
2 ਯੂਹੰਨਾ 1:10
10 ਜੇ ਉਹ ਵਿਅਕਤੀ
ਜੋ ਤੁਹਾਡੇ ਕੋਲ ਆਉਂਦਾ ਹੈ, ਇਹ ਉਪਦੇਸ਼ ਨਹੀਂ ਲਿਆਉਂਦਾ, ਉਸ ਨੂੰ ਆਪਣੇ ਘਰ ਅੰਦਰ ਨਾ ਕਬੂਲੋ। ਉਸਦੀ
ਆਓਭਗਤ ਨਾ ਕਰੋ
1 ਤਿਮੋਥਿਉਸ
ਨੂੰ 4
ਵਿਚ ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ ਦਿੱਤੀ ਗਈ ਹੈ ! ਅਜੇਹੇ ਲੋਕਾਂ ਦੇ ਉਪਦੇਸ਼ ਨਾ ਸੁਣੋ ਅਤੇ ਨਾ ਹੀ ਉਸ ਨੂੰ
ਆਪਣੇ ਘਰ ਅੰਦਰ ਨਾ ਕਬੂਲੋ। ਉਸਦੀ ਆਓਭਗਤ ਨਾ ਕਰੋ
ਅਜੇਹੇ ਲੋਕਾਂ ਦੇ ਉਪਦੇਸ਼ ਨਾ ਸੁਣੋ ਅਤੇ ਨਾ ਹੀ ਸ਼ਬਦਾਂ ਬਾਰੇ ਦਲੀਲਬਾਜ਼ੀ ਕਰੋ
2 ਤਿਮੋਥਿਉਸ ਨੂੰ 2:14
14 ਲੋਕਾਂ ਨੂੰ ਇਹ ਗੱਲਾਂ ਦੱਸਦੇ ਰਹੋ। ਅਤੇ ਉਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦੇ ਸਨਮੁੱਖ ਚੇਤਾਵਨੀ ਦਿਉ ਕਿ ਸ਼ਬਦਾਂ ਬਾਰੇ ਦਲੀਲਬਾਜ਼ੀ ਕਰਨ ਨਾਲ ਕਿਸੇ ਨੂੰ ਵੀ ਕੋਈ ਲਾਭ ਨਹੀਂ ਹੋਵੇਗਾ, ਬਲਕਿ, ਇਹ ਉਨ੍ਹਾਂ ਨੂੰ ਬਰਬਾਦ ਕਰ ਦੇਵੇਗਾ ਜੋ ਇਸ ਨੂੰ ਸੁਣਦੇ ਹਨ।
ਪ੍ਰਭੂ ਤੁਹਾਨੂੰ
ਅਸ਼ੀਸ ਦਵੇ
ਮੱਤੀ 28:19
19 ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ।
ਮਰਕੁਸ 16:16-17
16 ਜੋ ਕੋਈ ਵੀ ਵਿਸ਼ਵਾਸ ਕਰੇਗਾ ਅਤੇ ਬਪਤਿਸਮਾ ਲਵੇਗਾ ਬਚਾਇਆ ਜਾਵੇਗਾ, ਅਤੇ ਜੋ ਕੋਈ ਵਿਸ਼ਵਾਸ ਨਹੀਂ ਕਰੇਗਾ ਉਸ ਨੂੰ ਦੰਡ ਦਿੱਤਾ ਜਾਵੇਗਾ। 17 ਅਤੇ ਜੋ ਕੋਈ ਵੀ ਵਿਸ਼ਵਾਸ ਕਰਦੇ ਹਨ ਇਹ ਕਰਿਸ਼ਮੇ ਸਬੂਤ ਦੇ ਤੌਰ ਤੇ ਕਰਨਗੇ: ਉਹ ਮੇਰੇ ਨਾਂ ਤੇ ਭੂਤਾਂ ਨੂੰ ਕੱਢਣਗੇ। ਅਤੇ ਉਹ ਨਵੀਆਂ-ਨਵੀਆਂ ਬੋਲੀਆਂ ਬੋਲਣਗੇ ਜਿਹੜੀਆਂ ਕਿ ਉਨ੍ਹਾਂ ਕਦੇ ਵੀ ਨਹੀਂ ਸਿੱਖੀਆਂ।
ਯੂਹੰਨਾ 3:5
5 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮਿਆਂ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸੱਕਦਾ।
ਰਸੂਲਾਂ ਦੇ ਕਰਤੱਬ 2:38-41
38 ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ। 39 ਇਹ ਵਾਅਦਾ ਤੁਹਾਡੇ ਲਈ, ਤੁਹਾਡੇ ਬੱਚਿਆ ਲਈ, ਅਤੇ ਉਨ੍ਹਾਂ ਸਭਨਾਂ ਲਈ ਹੈ ਜੋ ਇਸ ਜਗ਼੍ਹਾ ਤੋਂ ਬਹੁਤ ਦੂਰ ਹਨ, ਜਿਨ੍ਹਾਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਖੁਦ ਬੁਲਾਵੇਗਾ।”
40 ਤਦ ਪਤਰਸ ਨੇ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੇ ਬਚਨਾਂ ਨਾਲ ਚਿਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ, “ਆਪਣੇ ਆਪ ਨੂੰ ਇਸ ਦੁਸ਼ਟ ਪੀੜੀ ਦੇ ਲੋਕਾਂ ਕੋਲੋ ਬਚਾਓ।” 41 ਤਦ ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵਿਕਾਰਿਆ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਚਾਵਾਨਾਂ ਦੇ ਸਮੂਹ ਨਾਲ ਜੁੜੇ।
ਰਸੂਲਾਂ ਦੇ ਕਰਤੱਬ 8:14-17
14 ਰਸੂਲ ਅਜੇ ਵੀ ਯਰੂਸ਼ਲਮ ਵਿੱਚ ਹੀ ਸਨ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਮਰਿਯਾ ਵਿੱਚ ਲੋਕਾਂ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰ ਲਿਆ ਹੈ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਵੀ ਸਾਮਰਿਯਾ ਵਿੱਚ ਭੇਜਿਆ। 15 ਜਦੋਂ ਪਤਰਸ ਅਤੇ ਯੂਹੰਨਾ ਆਏ ਤਾਂ ਉਨ੍ਹਾਂ ਉੱਥੇ ਆਕੇ ਲੋਕਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਨ੍ਹਾਂ ਨੂੰ ਪਵਿੱਤਰ ਆਤਮਾ ਪ੍ਰਾਪਤ ਹੋਵੇ। 16 ਇਨ੍ਹਾਂ ਲੋਕਾਂ ਨੂੰ ਯਿਸੂ ਪ੍ਰਭੂ ਦੇ ਨਾਂ ਤੇ ਬਪਤਿਸਮਾ ਦਿੱਤਾ ਗਿਆ ਸੀ, ਪਰ ਪਵਿੱਤਰ ਆਤਮਾ ਅਜੇ ਉਨ੍ਹਾਂ ਉੱਤੇ ਨਹੀਂ ਆਇਆ ਸੀ। ਇਸੇ ਲਈ ਪਤਰਸ ਅਤੇ ਯੂਹੰਨਾ ਨੇ ਪ੍ਰਾਰਥਨਾ ਕੀਤੀ। 17 ਤਦ ਇਨ੍ਹਾਂ ਦੋਨਾਂ ਰਸੂਲਾਂ ਨੇ ਲੋਕਾਂ ਉੱਪਰ ਆਪਣੇ ਹੱਥ ਰੱਖੇ ਤਾਂ ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ।
ਰਸੂਲਾਂ ਦੇ ਕਰਤੱਬ 10:44-48
44 ਜਦੋਂ ਪਤਰਸ ਅਜੇ ਬੋਲ ਕਰ ਰਿਹਾ ਸੀ, ਪਵਿੱਤਰ ਆਤਮਾ ਉਨ੍ਹਾਂ ਸਾਰੇ ਲੋਕਾਂ ਉੱਪਰ ਆਇਆ, ਜੋ ਸੰਦੇਸ਼ ਨੂੰ ਸੁਣ ਰਹੇ ਸਨ। 45 ਯਹੂਦੀ ਚੇਲੇ ਜਿਹੜੇ ਪਤਰਸ ਦੇ ਨਾਲ ਆਏ ਸਨ ਇਹ ਵੇਖਕੇ ਹੈਰਾਨ ਹੋ ਗਏ। ਉਹ ਹੈਰਾਨ ਸਨ ਕਿ ਪਵਿੱਤਰ ਆਤਮਾ ਗੈਰ ਯਹੂਦੀਆਂ ਉੱਪਰ ਵੀ ਵਹਾਇਆ ਗਿਆ ਸੀ। 46 ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਨੂੰ ਵਖਰੀਆਂ ਭਾਸ਼ਾਵਾਂ ਵਿੱਚ ਬੋਲਦਿਆਂ ਅਤੇ ਪਰਮੇਸ਼ੁਰ ਦੀ ਉਸਤਤਿ ਕਰਦਿਆਂ ਸੁਣਿਆ ਸੀ। ਤਦ ਪਤਰਸ ਨੇ ਆਖਿਆ, 47 “ਕੀ ਕੋਈ ਵੀ ਇਨ੍ਹਾਂ ਲੋਕਾਂ ਨੂੰ ਪਾਣੀ ਅੰਦਰ ਜਾਣ ਅਤੇ ਬਪਤਿਸਮਾ ਲੈਣ ਤੋਂ ਰੋਕ ਸੱਕਦਾ ਹੈ? ਕਿਉਂ ਕਿ ਉਨ੍ਹਾਂ ਨੇ ਉਵੇਂ ਹੀ ਪਵਿੱਤਰ ਆਤਮਾ ਪ੍ਰਾਪਤ ਕੀਤਾ ਹੈ ਜਿਵੇਂ ਕਿ ਅਸੀਂ ਪ੍ਰਾਪਤ ਕੀਤਾ ਸੀ।” 48 ਇਸ ਲਈ ਪਤਰਸ ਨੇ ਕੁਰਨੇਲਿਯੁਸ ਨੂੰ ਉਸ ਦੇ ਸਾਕ-ਸੰਬੰਧੀਆਂ ਨੂੰ ਉਸ ਦੇ ਦੋਸਤਾਂ ਨੂੰ ਯਿਸੂ ਮਸੀਹ ਦੇ ਨਾਂ ਤੇ ਬਪਤਿਸਮਾ ਲੈਣ ਦਾ ਹੁਕਮ ਦਿੱਤਾ। ਉਸਤੋਂ ਬਾਅਦ ਉੱਥੋਂ ਦੇ ਲੋਕਾਂ ਨੇ ਪਤਰਸ ਨੂੰ ਉੱਥੇ ਕੁਝ ਦਿਨ ਹੋਰ ਰਹਿਣ ਲਈ ਮਿੰਨਤ ਕੀਤੀ।
ਰਸੂਲਾਂ ਦੇ ਕਰਤੱਬ 19:1-6
ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਪੌਲੁਸ ਨੇ ਉਸ ਦੇਸ਼ ਦੇ ਪਹਾੜੀ ਖੇਤਰ ਦਾ ਸਫ਼ਰ ਕੀਤਾ ਅਤੇ ਅੰਤ ਵਿੱਚ ਅਫ਼ਸੁਸ ਪਹੁੰਚਿਆ।2 ਉੱਥੇ ਉਹ ਕੁਝ ਚੇਲਿਆਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪੁੱਛਿਆ, “ਜਦੋਂ ਤੁਸੀਂ ਨਿਹਚਾ ਕੀਤੀ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਪ੍ਰਾਪਤ ਹੋਇਆ।” ਇਨ੍ਹਾਂ ਚੇਲਿਆਂ ਨੇ ਉਸ ਨੂੰ ਕਿਹਾ, “ਅਸੀਂ ਤਾਂ ਕਦੇ ਪਵਿੱਤਰ ਆਤਮਾ ਬਾਰੇ ਸੁਣਿਆ ਤੱਕ ਵੀ ਨਹੀਂ।”
3 ਤਾਂ ਪੌਲੁਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਾਹ ਦਾ ਬਪਤਿਸਮਾ ਲਿਆ ਸੀ?”
ਉਨ੍ਹਾਂ ਨੇ ਕਿਹਾ, “ਯੂਹੰਨਾ ਦਾ ਬਪਤਿਸਮਾ।”
4 ਪੌਲੁਸ ਨੇ ਕਿਹਾ, “ਯੂਹੰਨਾ ਨੇ ਲੋਕਾਂ ਨੂੰ ਇੱਕ ਸਬੂਤ ਵਾਂਗ ਬਪਤਿਸਮਾ ਦਿੱਤਾ ਕਿ ਉਹ ਆਪਣੇ ਜੀਵਨ ਬਦਲਣੇ ਚਾਹੁੰਦੇ ਸਨ ਅਤੇ ਉਹ ਲੋਕਾਂ ਨੂੰ ਉਸ ਇੱਕ ਬਾਰੇ ਦੱਸਦਾ ਸੀ, ਜਿਸਨੇ ਉਸਤੋਂ ਬਾਅਦ ਆਉਣਾ ਸੀ, ਉਹ ਵਿਅਕਤੀ ਯਿਸੂ ਸੀ।”
5 ਜਦੋਂ ਉਨ੍ਹਾਂ ਚੇਲਿਆਂ ਨੇ ਇਹ ਸੁਣਿਆ, ਤਾਂ ਉਨ੍ਹਾਂ ਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਬਪਤਿਸਮਾ ਦਿੱਤਾ। 6 ਫ਼ੇਰ, ਜਦੋਂ ਪੌਲੁਸ ਨੇ ਉਨ੍ਹਾਂ ਤੇ ਆਪਣਾ ਹੱਥ ਰੱਖਿਆ ਤਾਂ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ। ਤਾਂ ਉਹ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਣ ਅਤੇ ਭਵਿੱਖ ਬਾਣੀਆਂ ਕਰਨ ਲੱਗੇ।
ਰਸੂਲਾਂ ਦੇ ਕਰਤੱਬ 22:16
16 ਹੁਣ ਹੋਰ ਦੇਰ ਨਾ ਕਰ। ਉੱਠ। ਅਤੇ ਉਸਦਾ ਨਾਂ ਲੈਂਦਾ ਹੋਇਆ ਬਪਤਿਸਮਾ ਲੈ, ਅਤੇ ਆਪਣੇ ਪਾਪਾਂ ਨੂੰ ਧੋ ਸੁੱਟ। ਆਪਣੇ-ਆਪ ਨੂੰ ਬਚਾਉਣ ਲਈ ਆਪਣਾ ਯਕੀਨ ਉਸ ਵਿੱਚ ਰੱਖਕੇ ਇਹ ਕਰ।’
ਰੋਮੀਆਂ ਨੂੰ 6:3-4
3 ਕੀ ਤੁਸੀਂ ਭੁੱਲ ਗਏ ਹੋ ਕਿ ਅਸੀਂ ਸਾਰੇ, ਜਿਨ੍ਹਾਂ ਨੂੰ ਮਸੀਹ ਯਿਸੂ ਵਿੱਚ ਬਪਤਿਸਮਾ ਦਿੱਤਾ ਗਿਆ ਸੀ, ਉਸਦਾ ਇੱਕ ਅੰਗ ਬਣ ਚੁੱਕੇ ਹਾਂ। ਅਸੀਂ ਉਸ ਦੇ ਬਪਤਿਸਮੇ ਰਾਹੀਂ ਉਸਦੀ ਮੌਤ ਨੂੰ ਸਾਂਝਾ ਕੀਤਾ ਹੈ ਜਿਹੜਾ ਅਸਾਂ ਲਿਆ ਸੀ। 4 ਇਸ ਲਈ ਜਦੋਂ ਸਾਨੂੰ ਬਪਤਿਸਮਾ ਦਿੱਤਾ ਗਿਆ ਸੀ, ਅਸੀਂ ਮਸੀਹ ਦੇ ਨਾਲ ਹੀ ਦਫ਼ਨਾਏ ਗਏ ਸਾਂ ਅਤੇ ਉਸ ਨਾਲ ਮੌਤ ਸਾਂਝੀ ਕੀਤੀ। ਅਸੀਂ ਮਸੀਹ ਨਾਲ ਇਸ ਲਈ ਦਫ਼ਨਾਏ ਗਏ ਤਾਂ ਜੋ ਅਸੀਂ ਜਿਵਾਲੇ ਜਾਈਏ ਅਤੇ ਇੱਕ ਨਵਾਂ ਜੀਵਨ ਜੀਵੀਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਮਸੀਹ ਨੂੰ ਪਿਤਾ ਦੀ ਮਹਾਨ ਸ਼ਕਤੀ ਨਾਲ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਸੀ।
1 ਕੁਰਿੰਥੀਆਂ ਨੂੰ 12:13
13 ਸਾਡੇ ਵਿੱਚੋਂ ਕੁਝ ਲੋਕ ਯਹੂਦੀ ਹਨ ਅਤੇ ਕੁਝ ਯੂਨਾਨੀ ਗੈਰ ਯਹੂਦੀ ਹਨ; ਸਾਡੇ ਵਿੱਚੋਂ ਕੁਝ ਗੁਲਾਮ ਹਨ ਅਤੇ ਕੁਝ ਆਜ਼ਾਦ ਹਨ। ਪਰ ਸਾਨੂੰ ਇੱਕ ਆਤਮਾ ਰਾਹੀਂ, ਇੱਕ ਸਰੀਰ ਬਣਨ ਲਈ ਬਪਤਿਸਮਾ ਦਿੱਤਾ ਗਿਆ ਹੈ। ਅਤੇ ਸਾਨੂੰ ਸਾਰਿਆਂ ਨੂੰ ਇਹੀ ਇੱਕ ਆਤਮਾ ਦਿੱਤਾ ਗਿਆ ਹੈ।
ਗਲਾਤੀਆਂ ਨੂੰ 3:27
27 ਕਿਉਂ ਕਿ ਤੁਹਾਨੂੰ ਸਾਰਿਆਂ ਨੂੰ ਮਸੀਹ ਅੰਦਰ ਬਪਤਿਸਮਾ ਦਿੱਤਾ ਗਿਆ ਹੈ ਅਤੇ ਤੁਸੀਂ ਆਪਣੇ ਆਪ ਨੂੰ ਮਸੀਹ ਨਾਲ ਢੱਕ ਲਿਆ ਹੈ।
ਕੁਲੁੱਸੀਆਂ ਨੂੰ 2:12
12 ਇਹ ਉਦੋਂ ਵਾਪਰਿਆ ਜਦੋਂ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ; ਤੁਹਾਡਾ ਪੁਰਾਣਾ ਆਪਾ ਮਰ ਗਿਆ ਅਤੇ ਤੁਸੀਂ ਮਸੀਹ ਦੇ ਨਾਲ ਦਫ਼ਨਾਏ ਗਏ ਸੀ। ਤੁਸੀਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਹਚਾ ਦੁਆਰਾ ਮਸੀਹ ਦੇ ਨਾਲ ਜਿਵਾਲੇ ਗਏ ਸੀ। ਪਰਮੇਸ਼ੁਰ ਦੀ ਸ਼ਕਤੀ ਉਦੋਂ ਦਰਸ਼ਾਈ ਗਈ ਜਦੋਂ ਉਸ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਸੀ।
1 ਪਤਰਸ 3:21
21 ਉਹ ਪਾਣੀ ਉਸ ਬਪਤਿਸਮੇ ਵਰਗਾ ਸੀ ਜੋ ਹੁਣ ਤੁਹਾਨੂੰ ਬਚਾਉਂਦਾ ਹੈ। ਬਪਤਿਸਮੇ ਦਾ ਅਰਥ ਸਰੀਰ ਤੋਂ ਮੈਲ ਲਾਹੁਣਾ ਨਹੀਂ, ਸਗੋਂ ਇਹ ਪਰਮੇਸ਼ੁਰ ਪਾਸੋਂ ਸ਼ੁੱਧ ਦਿਲ ਦੀ ਮੰਗ ਕਰਨਾ ਹੈ। ਇਹ ਤੁਹਾਨੂੰ ਇਸ ਲਈ ਬਚਾਉਂਦਾ ਹੈ ਕਿਉਂ ਕਿ ਯਿਸੂ ਮਸੀਹ ਮੌਤ ਤੋਂ ਜਿਵਾਲਿਆ ਗਿਆ ਸੀ।
ਮੱਤੀ
28:19; ਮਰਕੁਸ 16:16-17; ਯੂਹੰਨਾ
3:5; ਰਸੂਲਾਂ ਦੇ ਕਰਤੱਬ
2:38-41; ਰਸੂਲਾਂ ਦੇ ਕਰਤੱਬ
8:14-17; ਰਸੂਲਾਂ ਦੇ ਕਰਤੱਬ 10:44-48;
ਰਸੂਲਾਂ ਦੇ ਕਰਤੱਬ
19:1-6; ਰਸੂਲਾਂ ਦੇ ਕਰਤੱਬ
22:16; ਰੋਮੀਆਂ ਨੂੰ
6:3-4; 1 ਕੁਰਿੰਥੀਆਂ ਨੂੰ
12:13; ਗਲਾਤੀਆਂ ਨੂੰ
3:27; ਕੁਲੁੱਸੀਆਂ ਨੂੰ
2:12; 1 ਪਤਰਸ 3:21
