Saturday, January 18, 2014

ਯਿਸੂ ਮਸੀਹ,ਪਾਪਰਹਿਤ


                                ਬਾਈਬਲ ਦੇ ਕੁਝ ਵਚਨ ਵਿਸ਼ਾ : ਯਿਸੂ ਮਸੀਹ,ਪਾਪਰਹਿਤ
                                                   ਪੰਜਾਬੀ ਮਸੀਹ ਸੰਦੇਸ਼

2 ਕੁਰਿੰਥੀਆਂ ਨੂੰ 5:21

21 ਮਸੀਹ ਵਿੱਚ ਕੋਈ ਪਾਪ ਨਹੀਂ ਸੀ। ਪਰ ਪਰਮੇਸ਼ੁਰ ਨੇ ਉਸ ਨੂੰ ਪਾਪ ਬਣਾ ਦਿੱਤਾ। ਪਰਮੇਸ਼ੁਰ ਨੇ ਇਹ ਸਾਡੇ ਲਈ ਕੀਤਾ ਸੀ ਤਾਂ ਜੋ ਉਸ ਰਾਹੀਂ ਅਸੀਂ ਪਰਮੇਸ਼ੁਰ ਨਾਲ ਧਰਮੀ ਬਣ ਸੱਕਦੇ ਹਾਂ


1 ਪਤਰਸ 2:22

22 ਉਸ ਨੇ ਕੋਈ ਵੀ ਪਾਪ ਨਹੀਂ ਕੀਤਾ,
    ਅਤੇ ਨਾਹੀ ਉਸ ਨੇ ਕਦੇ ਕੋਈ ਝੂਠ ਬੋਲਿਆ।

 

ਲੂਕਾ 1:35

35 ਦੂਤ ਨੇ ਮਰਿਯਮ ਨੂੰ ਕਿਹਾ, “ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਉੱਚ ਪਰਮੇਸ਼ੁਰ ਦੀ ਸ਼ਕਤੀ ਤੇਰੇ ਉੱਪਰ ਆਪਣੀ ਛਾਇਆ ਕਰੇਗੀ ਅਤੇ ਇਸ ਲਈ ਜਿਹੜਾ ਪਵਿੱਤਰ ਬਾਲਕ ਪੈਦਾ ਹੋਣ ਵਾਲਾ ਹੈ, ਪਰਮੇਸ਼ੁਰ ਦਾ ਪੁੱਤਰ ਕਹਾਵੇਗਾ

 

1 ਯੂਹੰਨਾ 3:4

ਜਦੋਂ ਕੋਈ ਵਿਅਕਤੀ ਪਾਪ ਕਰਦਾ ਹੈ। ਤਾਂ ਉਹ ਪਰਮੇਸ਼ੁਰ ਦਾ ਨੇਮ ਤੋੜਦਾ ਹੈ। ਹਾਂ, ਪਾਪ ਕਰਨਾ ਉਸੇ ਤਰ੍ਹਾਂ ਦੀ ਗੱਲ ਹੈ ਜਿਵੇਂ ਪਰਮੇਸ਼ੁਰ ਦੇ ਨੇਮ ਵਿਰੁੱਧ ਜਿਉਣਾ

 

1 ਪਤਰਸ 1:18

18 ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਵਿਆਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿੱਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ

 

ਇਬਰਾਨੀਆਂ ਨੂੰ 9:14

14 ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵੱਧ ਕਰ ਸੱਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮਾ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਵੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁੱਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸੱਕੀਏ

 

ਇਬਰਾਨੀਆਂ ਨੂੰ 4:15

15 ਯਿਸੂ, ਜਿਹੜਾ ਸਰਦਾਰ ਜਾਜਕ ਸਾਡੇ ਕੋਲ ਹੈ, ਸਾਡੀਆਂ ਕਮਜ਼ੋਰੀਆਂ ਨੂੰ ਸਮਝਣ ਦੇ ਸਮਰੱਥ ਹੈ। ਜਦੋਂ ਯਿਸੂ ਧਰਤੀ ਤੇ ਜਿਉਂਇਆ ਉਹ ਸਾਡੀ ਤਰ੍ਹਾਂ ਹਰੇਕ ਢੰਗ ਨਾਲ ਪਰਤਾਇਆ ਗਿਆ ਸੀ। ਪਰ ਉਸ ਨੇ ਕਦੇ ਪਾਪ ਨਹੀਂ ਕੀਤਾ ਸੀ



2 ਕੁਰਿੰਥੀਆਂ ਨੂੰ 5:21; 1 ਪਤਰਸ 2:22; ਲੂਕਾ 1:35; 1 ਯੂਹੰਨਾ 3:4; 1 ਪਤਰਸ 1:18; ਇਬਰਾਨੀਆਂ ਨੂੰ 9:14; ਇਬਰਾਨੀਆਂ ਨੂੰ 4:15