ਬਾਈਬਲ ਦੇ ਕੁਝ ਵਚਨ ਵਿਸ਼ਾ : ਯਿਸ਼ੂ ਦੇ ਨਾਂ ਵਿੱਚ ਮੰਗਣਾ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
ਯੂਹੰਨਾ 14:13-14
13 ਜੇਕਰ ਤੁਸੀਂ ਮੇਰੇ ਨਾਂ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਮਹਿਮਾ ਹੋਵੇਗੀ। 14 ਜੇਕਰ ਤੁਸੀਂ ਮੇਰੇ ਨਾਂ ਉੱਤੇ ਕੁਝ ਮੰਗੋਗੇ ਮੈਂ ਉਹੀ ਦੇਵਾਂਗਾ।
ਮੱਤੀ 21:22
22 ਜੇਕਰ ਤੁਸੀਂ ਵਿਸ਼ਵਾਸ ਕਰੋ, ਤਾਂ ਉਹ ਸਭ ਕੁਝ ਜੋ ਤੁਸੀਂ ਪ੍ਰਾਰਥਨਾ ਰਾਹੀਂ ਮੰਗੋਂਗੇ ਤੁਹਾਨੂੰ ਦਿੱਤਾ ਜਾਵੇਗਾ।”
ਯੂਹੰਨਾ 16:24
24 ਅਜੇ ਤੱਕ ਤੁਸੀਂ ਮੇਰੇ ਨਾਂ ਵਿੱਚ ਕੁਝ ਨਹੀਂ ਮੰਗਿਆ। ਮੰਗੋ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਭਰਪੂਰ ਹੋਵੇਗੀ।
ਯੂਹੰਨਾ 14:14
14 ਜੇਕਰ ਤੁਸੀਂ ਮੇਰੇ ਨਾਂ ਉੱਤੇ ਕੁਝ ਮੰਗੋਗੇ ਮੈਂ ਉਹੀ ਦੇਵਾਂਗਾ।
1 ਯੂਹੰਨਾ 5:14
14 ਇਸ ਲਈ ਅਸੀਂ ਪਰਮੇਸ਼ੁਰ ਕੋਲ ਇਸ ਵਿਸ਼ਵਾਸ ਨਾਲ ਆ ਸੱਕਦੇ ਹਾਂ ਕਿ ਜਦੋਂ ਅਸੀਂ ਉਸਦੀ ਰਜ਼ਾ ਅਨੁਸਾਰ ਉਸਤੋਂ ਕੁਝ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ।
ਯੂਹੰਨਾ 14:13
13 ਜੇਕਰ ਤੁਸੀਂ ਮੇਰੇ ਨਾਂ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਮਹਿਮਾ ਹੋਵੇਗੀ।
ਯੂਹੰਨਾ 15:16
16 “ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਭੇਜਿਆ ਤਾਂ ਕਿ ਤੁਸੀਂ ਜਾਵੋਂ ਅਤੇ ਫਲ ਪੈਦਾ ਕਰ ਸੱਕੋਂ। ਮੇਰੀ ਇੱਛਾ ਇਹ ਹੈ ਕਿ ਤੁਹਾਡਾ ਫ਼ਲ ਹਮੇਸ਼ਾ ਤੁਹਾਡੇ ਜੀਵਨ ਵਿੱਚ ਰਹੇ। ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇ ਸੱਕੇ।
ਯੂਹੰਨਾ 20:31
31 ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸੱਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ। ਅਤੇ ਪਰਤੀਤ ਕਰਕੇ, ਉਸ ਦੇ ਨਾਂ ਰਾਹੀਂ ਤੁਸੀਂ ਜੀਵਨ ਖੱਟ ਸੱਕੋ।
ਯੂਹੰਨਾ 15:7
7 ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਸਿੱਖਿਆਵਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦਿੱਤਾ ਜਾਵੇਗ਼ਾ।
ਯੂਹੰਨਾ 16:23-24
23 ਅਤੇ ਉਸ ਦਿਨ ਤੁਸੀਂ ਮੇਰੇ ਤੇ ਕੋਈ ਸਵਾਲ ਨਹੀਂ ਕਰੋਂਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਂ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ। 24 ਅਜੇ ਤੱਕ ਤੁਸੀਂ ਮੇਰੇ ਨਾਂ ਵਿੱਚ ਕੁਝ ਨਹੀਂ ਮੰਗਿਆ। ਮੰਗੋ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਭਰਪੂਰ ਹੋਵੇਗੀ।
ਕੁਲੁੱਸੀਆਂ ਨੂੰ 3:17
17 ਜੋ ਕੁਝ ਵੀ ਤੁਸੀਂ ਆਖਦੇ ਹੋ ਅਤੇ ਜੋ ਕੁਝ ਵੀ ਤੁਸੀਂ ਕਰਦੇ ਹੋ, ਇਹ ਪ੍ਰਭੂ ਯਿਸੂ ਦੇ ਨਾਂ ਵਿੱਚ ਹੋਣ ਦਿਉ। ਸਾਰੀਆਂ ਗੱਲਾਂ ਵਿੱਚ, ਯਿਸੂ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
ਮਰਕੁਸ 11:24
24 ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋ ਤਾਂ ਪਰਮੇਸ਼ੁਰ ਤੇ ਭਰੋਸਾ ਰੱਖੋ ਕਿ ਜੋ ਤੁਸੀਂ ਮੰਗਿਆ ਹੈ, ਉਹ ਤੁਹਾਨੂੰ ਮਿਲ ਗਿਆ ਹੈ, ਤਾਂ ਤੁਹਾਨੂੰ ਜ਼ਰੂਰ ਮਿਲੇਗਾ।
1 ਕੁਰਿੰਥੀਆਂ ਨੂੰ 1:2
2 ਮੈਂ ਇਹ ਪੱਤਰ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਉਨ੍ਹਾਂ ਨੂੰ ਲਿਖ ਰਿਹਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਬਣਾਏ ਗਏ ਹਨ। ਤੁਹਾਨੂੰ ਪਰਮੇਸ਼ੁਰ ਦੇ ਪਵਿੱਤਰ ਲੋਕ ਸੱਦਿਆ ਜਾਂਦਾ ਹੈ। ਤੁਹਾਨੂੰ ਹਰ ਜਗ਼੍ਹਾ ਉਨ੍ਹਾਂ ਸਮੂਹ ਲੋਕਾਂ ਸਮੇਤ ਬੁਲਾਇਆ ਜਾਂਦਾ ਹੈ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਵਿਸ਼ਵਾਸ ਰੱਖਦੇ ਹਨ, ਜੋ ਉਨ੍ਹਾਂ ਦਾ ਪ੍ਰਭੂ ਹੈ ਅਤੇ ਸਾਡਾ ਵੀ।
ਯੂਹੰਨਾ 14:6
6 ਯਿਸੂ ਨੇ ਆਖਿਆ, “ਮੈਂ ਹੀ ਰਸਤਾ, ਸੱਚ ਅਤੇ ਜੀਵਨ ਹਾਂ। ਮੇਰੇ ਰਾਹੀਂ ਆਉਣ ਤੋਂ ਬਿਨਾ ਕੋਈ ਪਿਤਾ ਕੋਲ ਨਹੀਂ ਆ ਸੱਕਦਾ।
ਰੋਮੀਆਂ ਨੂੰ 8:32
32 ਪਰਮੇਸ਼ੁਰ ਸਾਡੇ ਲਈ ਕੁਝ ਵੀ ਕਰੇਗਾ, ਉਸ ਨੇ ਆਪਣੇ ਪੁੱਤਰ ਨੂੰ ਸਾਡੇ ਵਾਸਤੇ ਮੌਤ ਝੱਲਣ ਲਈ ਦੇ ਦਿੱਤਾ। ਇਸ ਲਈ ਪਰਮੇਸ਼ੁਰ ਨਿਸ਼ਚਿਤ ਹੀ ਮਸੀਹ ਨਾਲ ਸਾਨੂੰ ਸਭ ਕੁਝ ਦੇਵੇਗਾ।
ਮੱਤੀ 7:22-23
22 ਅੰਤਲੇ ਦਿਨ, ਅਨੇਕ ਲੋਕ ਮੈਨੂੰ ਆਖਣਗੇ, ‘ਤੂੰ ਸਾਡਾ ਪ੍ਰਭੂ ਹੈ। ਅਸੀਂ ਤੇਰੇ ਲਈ ਬੋਲੇ? ਅਤੇ ਕੀ ਤੇਰਾ ਨਾਂ ਲੈ ਕੇ ਭੂਤ ਨਹੀਂ ਕੱਢੇ ਅਤੇ ਕੀ ਤੇਰਾ ਨਾਮ ਲੈ ਕੇ ਬਹੁਤ ਸਾਰੀਆਂ ਕਰਾਮਾਤਾਂ ਨਹੀਂ ਕੀਤੀਆਂ?’ 23 ਤਦ ਮੈਂ ਉਨ੍ਹਾਂ ਨੂੰ ਸਾਫ਼ ਆਖਾਂਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ ਹੇ ਬੁਰਾ ਕਰਨ ਵਾਲਿਓ ਮੇਰੇ ਕੋਲੋਂ ਚੱਲੇ ਜਾਓ।’
ਰਸੂਲਾਂ ਦੇ ਕਰਤੱਬ 4:12
12 ਯਿਸੂ ਹੀ ਅਜਿਹਾ ਹੈ ਜੋ ਲੋਕਾਂ ਨੂੰ ਬਚਾ ਸੱਕਦਾ ਹੈ। ਉਸਦਾ ਨਾਂ ਹੀ ਪੂਰੇ ਸੰਸਾਰ ਵਿੱਚ ਇੱਕਲੀ ਸ਼ਕਤੀ ਹੈ ਜੋ ਲੋਕਾਂ ਨੂੰ ਬਚਾ ਸੱਕਦੀ ਹੈ। ਸਾਨੂੰ ਉਸ ਦੇ ਨਾਂ ਰਾਹੀਂ ਬਚਾਇਆ ਜਾਣਾ ਚਾਹੀਦਾ ਹੈ।”
ਯੂਹੰਨਾ
14:13-14; ਮੱਤੀ 21:22; ਯੂਹੰਨਾ
16:24; ਯੂਹੰਨਾ 14:14; 1 ਯੂਹੰਨਾ
5:14; ਯੂਹੰਨਾ 14:13; ਯੂਹੰਨਾ
15:16; ਯੂਹੰਨਾ 20:31; ਯੂਹੰਨਾ
15:7; ਯੂਹੰਨਾ 16:23-24; ਕੁਲੁੱਸੀਆਂ ਨੂੰ
3:17; ਮਰਕੁਸ 11:24; 1 ਕੁਰਿੰਥੀਆਂ ਨੂੰ
1:2; ਯੂਹੰਨਾ 14:6; ਰੋਮੀਆਂ ਨੂੰ
8:32; ਮੱਤੀ 7:22-23; ਰਸੂਲਾਂ ਦੇ ਕਰਤੱਬ
4:12
