Friday, January 17, 2014

ਯਿਸ਼ੂ ਵਿਚੋਲਾ


                                         ਬਾਈਬਲ ਦੇ ਕੁਝ ਵਚਨ ਵਿਸ਼ਾ : ਯਿਸ਼ੂ ਵਿਚੋਲਾ
                                                         ਪੰਜਾਬੀ ਮਸੀਹ ਸੰਦੇਸ਼


ਇਬਰਾਨੀਆਂ ਨੂੰ 9:15

15 ਇਸ ਲਈ ਮਸੀਹ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇੱਕ ਨਵਾਂ ਕਰਾਰ ਲੈ ਕੇ ਆਉਂਦਾ ਹੈ। ਮਸੀਹ ਇਹ ਨਵਾਂ ਕਰਾਰ ਇਸ ਲਈ ਲੈ ਕੇ ਆਉਂਦਾ ਹੈ ਤਾਂ ਜੋ ਉਹ ਲੋਕ ਜਿਹੜੇ ਪਰਮੇਸ਼ੁਰ ਵੱਲੋਂ ਬੁਲਾਏ ਗਏ ਹਨ ਉਹ ਚੀਜ਼ਾਂ ਹਾਸਲ ਕਰ ਸੱਕਣ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਹੈ। ਪਰਮੇਸ਼ੁਰ ਦੇ ਲੋਕ ਉਹ ਚੀਜ਼ਾਂ ਹਮੇਸ਼ਾ ਲਈ ਹਾਸਲ ਕਰ ਸੱਕਦੇ ਹਨ। ਉਹ ਇਹ ਚੀਜ਼ਾਂ ਇਸ ਲਈ ਪ੍ਰਾਪਤ ਕਰ ਸੱਕਦੇ ਹਨ ਕਿਉਂਕਿ ਮਸੀਹ ਉਨ੍ਹਾਂ ਪਾਪਾਂ ਦਾ ਭੁਗਤਾਨ ਕਰਨ ਲਈ ਮਰਿਆ ਜੋ ਲੋਕਾਂ ਨੇ ਪਹਿਲੇ ਕਰਾਰ ਦੇ ਅਧੀਨ ਕੀਤੇ ਸਨ। ਮਸੀਹ ਲੋਕਾਂ ਨੂੰ ਉਨ੍ਹਾਂ ਪਾਪਾਂ ਤੋਂ ਮੁਕਤ ਕਰਾਉਣ ਲਈ ਮਰਿਆ

 

ਇਬਰਾਨੀਆਂ ਨੂੰ 12:24

24 ਤੁਸੀਂ ਯਿਸੂ ਕੋਲ ਆਏ ਹੋ। ਜੋ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਲੈ ਕੇ ਆਇਆ ਹੈ। ਤੁਸੀਂ ਉਸ ਛਿੜਕੇ ਹੋਏ ਲਹੂ ਕੋਲ ਆਏ ਹੋ ਜਿਹੜਾ ਸਾਨੂੰ ਹਾਬਲ ਦੇ ਲਹੂ ਨਾਲੋਂ ਬਿਹਤਰ ਗੱਲਾਂ ਬਾਰੇ ਦੱਸਦਾ ਹੈ

 

1 ਤਿਮੋਥਿਉਸ ਨੂੰ 2:5

ਪਰਮੇਸ਼ੁਰ ਕੇਵਲ ਇੱਕ ਹੈ। ਅਤੇ ਪਰਮੇਸ਼ੁਰ ਤੱਕ ਪਹੁੰਚਣ ਦਾ ਕੇਵਲ ਇੱਕ ਹੀ ਰਾਹ ਹੈ। ਇਹ ਰਾਹ ਮਸੀਹ ਯਿਸੂ ਰਾਹੀਂ ਹੈ, ਜੋ ਕਿ ਇੱਕ ਇਨਸਾਨ ਹੈ

 

ਇਬਰਾਨੀਆਂ ਨੂੰ 12:24

24 ਤੁਸੀਂ ਯਿਸੂ ਕੋਲ ਆਏ ਹੋ। ਜੋ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਲੈ ਕੇ ਆਇਆ ਹੈ। ਤੁਸੀਂ ਉਸ ਛਿੜਕੇ ਹੋਏ ਲਹੂ ਕੋਲ ਆਏ ਹੋ ਜਿਹੜਾ ਸਾਨੂੰ ਹਾਬਲ ਦੇ ਲਹੂ ਨਾਲੋਂ ਬਿਹਤਰ ਗੱਲਾਂ ਬਾਰੇ ਦੱਸਦਾ ਹੈ

 

ਇਬਰਾਨੀਆਂ ਨੂੰ 8:6

ਪਰ ਜਿਹੜਾ ਕਾਰਜ ਯਿਸੂ ਨੂੰ ਸੌਂਪਿਆ ਗਿਆ ਹੈ ਉਹ ਉਨ੍ਹਾਂ ਜਾਜਕਾਂ ਨੂੰ ਸੌਂਪੇ ਹੋਏ ਕਾਰਜ ਨਾਲੋਂ ਕਿਤੇ ਵਡੇਰਾ ਹੈ। ਇਸੇ ਤਰ੍ਹਾਂ ਹੀ, ਉਹ ਕਰਾਰ, ਜੋ ਯਿਸੂ ਪਰਮੇਸ਼ੁਰ ਵੱਲੋਂ ਲੋਕਾਂ ਲਈ ਲਿਆਇਆ ਪੁਰਾਣੇ, ਕਰਾਰ ਨਾਲੋਂ ਵੀ ਕਿਤੇ ਵਡੇਰਾ ਹੈ। ਅਤੇ ਇਹ ਨਵਾਂ ਕਰਾਰ ਬਿਹਤਰ ਚੀਜ਼ਾਂ ਦੇ ਵਾਇਦੇ ਉੱਤੇ ਸਥਾਪਿਤ ਕੀਤਾ ਗਿਆ ਹੈ


ਇਬਰਾਨੀਆਂ ਨੂੰ 9:15; ਇਬਰਾਨੀਆਂ ਨੂੰ 12:24; 1 ਤਿਮੋਥਿਉਸ ਨੂੰ 2:5; ਇਬਰਾਨੀਆਂ ਨੂੰ 8:6