ਬਾਈਬਲ ਦੇ ਕੁਝ ਵਚਨ ਵਿਸ਼ਾ : ਜਿਨਸੀ ਇੱਛਾਵਾਂ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
ਅੱਯੂਬ 31:11
11 ਕਿਉਂਕਿ ਜਿਨਸੀ ਪਾਪ ਸ਼ਰਮਨਾਕ ਹੈ।
ਇਹ ਅਜਿਹਾ ਪਾਪ ਹੈ ਜਿਸਦੀ ਸਜ਼ਾ ਮਿਲਣੀ ਚਾਹੀਦੀ ਹੈ।
ਇਹ ਅਜਿਹਾ ਪਾਪ ਹੈ ਜਿਸਦੀ ਸਜ਼ਾ ਮਿਲਣੀ ਚਾਹੀਦੀ ਹੈ।
ਮੱਤੀ 5:28
28 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਬੁਰੀ ਇੱਛਾ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁੱਕਿਆ ਹੈ।
ਮਰਕੁਸ 7:20
20 ਅਤੇ ਯਿਸੂ ਨੇ ਆਖਿਆ, “ਉਹ ਜੋ ਕਿਸੇ ਵਿਅਕਤੀ ਵਿੱਚੋਂ ਬਾਹਰ ਆਉਂਦਾ ਹੈ ਉਹੀ ਹੈ ਜੋ ਉਸ ਨੂੰ ਅਸ਼ੁੱਧ ਬਨਾਉਂਦਾ ਹੈ।
ਅਫ਼ਸੀਆਂ ਨੂੰ 4:22
22 ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿੱਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੋ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ।
ਕਹਾਉਤਾਂ 6:24-25
24 ਉਹ ਤੁਹਾਨੂੰ ਬੁਰੀ ਔਰਤ ਤੋਂ ਅਤੇ ਇੱਕ ਪਰਾਈ ਔਰਤ ਦੀਆਂ ਮਿੱਠੀਆਂ ਗੱਲਾਂ ਤੋਂ ਬਚਾਉਂਦੇ ਹਨ। 25 ਉਸਦੀ ਖੂਬਸੂਰਤੀ ਦੀ ਇੱਛਾ ਨਾ ਕਰੋ, ਉਸ ਨੂੰ ਅੱਖਾਂ ਦੀਆਂ ਪੁਤਲੀਆਂ ਨਾਲ ਤੁਹਾਨੂੰ ਲੁਭਾਉਣ ਨਾ ਦਿਓ।
1 ਕੁਰਿੰਥੀਆਂ ਨੂੰ 7:9
9 ਪਰ ਜੇਕਰ ਉਹ ਆਪਣੀਆਂ ਇੱਛਾਵਾਂ ਉੱਤੇ ਕਾਬੂ ਨਹੀਂ ਰੱਖ ਸੱਕਦੇ, ਤਾਂ ਉਨ੍ਹਾਂ ਨੂੰ ਵਿਆਹ ਕਰਵਾ ਲੈਣ ਦਿਉ। ਕਾਮਨਾ ਦੀ ਅੱਗ ਵਿੱਚ ਸੜਨ ਨਾਲੋਂ ਵਿਆਹ ਕਰਵਾ ਲੈਣਾ ਬਿਹਤਰ ਹੈ।
ਯਿਰਮਿਯਾਹ 13:27
27 ਮੈਂ ਤੇਰੇ ਭਿਆਨਕ ਕਾਰੇ ਦੇਖੇ ਸਨ।
ਮੈਂ ਤੈਨੂੰ ਹੱਸੱਦਿਆਂ ਹੋਇਆਂ ਅਤੇ ਆਪਣੇ ਪ੍ਰੇਮੀਆਂ ਨਾਲ ਸੰਭੋਗ ਕਰਦਿਆਂ ਹੋਇਆਂ ਦੇਖਿਆ ਸੀ।
ਮੈਂ ਤੇਰੀਆਂ ਵੇਸਵਾ ਬਣਨ ਦੀਆਂ ਵਿਉਂਤਾਂ ਬਾਰੇ ਜਾਣਦਾ ਹਾਂ।
ਮੈਂ ਤੈਨੂੰ ਪਹਾੜੀਆਂ ਉੱਤੇ ਅਤੇ ਖੇਤਾਂ ਅੰਦਰ ਦੇਖਿਆ ਹੈ।
ਯਰੂਸ਼ਲਮ, ਇਹ ਤੇਰੇ ਲਈ ਬਹੁਤ ਬੁਰਾ ਹੈ।
ਮੈਂ ਹੈਰਾਨ ਹਾਂ ਕਿ ਕਿੰਨਾ ਕੁ ਚਿਰ ਤੂੰ ਆਪਣੇ ਨਾਪਾਕ ਪਾਪ ਕਰੀ ਜਾਵੇਂਗੀ।”
ਮੱਤੀ 5:29
29 ਜੋ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਆਪਣੇ ਸ਼ਰੀਰ ਵਿੱਚੋਂ ਕੱਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।
ਰੋਮੀਆਂ ਨੂੰ 1:27
27 ਇਸੇ ਤਰ੍ਹਾਂ ਮਰਦਾਂ ਨੇ ਵੀ ਔਰਤਾਂ ਨਾਲ ਜਿਨਸੀ ਸੰਬੰਧ ਤੋੜ ਲਏ ਅਤੇ ਆਪਸ ਵਿੱਚ ਕਾਮਾਤੁਰ ਹੋਕੇ ਕਾਮਅਗਨੀ ਵਿੱਚ ਮੱਚਣ ਲੱਗੇ। ਇੰਝ ਮਰਦਾਂ ਨੇ ਇੱਕ ਦੂਜੇ ਨਾਲ ਸ਼ਰਮਸਾਰ ਕੰਮ ਕਰਨੇ ਸ਼ੁਰੂ ਕਰ ਦਿੱਤੇ ਅਤੇ ਇਸ ਕਰਕੇ ਉਨ੍ਹਾਂ ਨੂੰ ਆਪਣੇ ਸਰੀਰਾਂ ਵਿੱਚ, ਕੀਤੇ ਬੁਰੇ ਕੰਮਾਂ ਦੀ ਸਜ਼ਾਂ ਭੁਗਤਨੀ ਪਈ।
2 ਕੁਰਿੰਥੀਆਂ ਨੂੰ 12:21
21 ਮੈਂ ਡਰਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਫ਼ੇਰ ਆਵਾਂ ਮੇਰਾ ਪਰਮੇਸ਼ੁਰ ਕਿਧਰੇ ਮੈਨੂੰ ਤੁਹਾਡੇ ਅੱਗੇ ਨਿਮਾਣਾ ਨਾ ਬਣਾ ਦੇਵੇ। ਮੈਂ ਉਦਾਸ ਹੋ ਸੱਕਦਾ ਹਾਂ ਕਿਉਂਕਿ ਤੁਹਾਡੇ ਵਿੱਚੋਂ ਕਈਆਂ ਨੇ ਪਾਪ ਕੀਤੇ ਹਨ। ਮੈਂ ਇਸ ਗੱਲੋਂ ਉਦਾਸ ਹੋ ਸੱਕਦਾ ਹਾਂ ਕਿ ਉਨ੍ਹਾਂ ਲੋਕਾਂ ਨੇ ਆਪਣੇ ਦਿਲਾਂ ਨੂੰ ਨਹੀਂ ਬਦਲਿਆ ਤਾਂ ਜੋ ਆਪਣੇ ਬਦਕਾਰੀ ਦੇ ਜੀਵਨ, ਆਪਣੇ ਜਿਨਸੀ ਪਾਪਾਂ ਅਤੇ ਆਪਣੇ ਕੀਤੇ ਹੋਏ ਸ਼ਰਮਨਾਕ ਕਾਰਜਾਂ ਬਾਰੇ ਸ਼ਰਮਿੰਦਾ ਹੋ ਸੱਕਣ।
ਗਲਾਤੀਆਂ ਨੂੰ 5:19-21
19 ਮੰਦੇ ਕੰਮ, ਜਿਹੜੇ ਸਾਡਾ ਪਾਪੀ ਆਪਾ ਕਰਦਾ ਹੈ ਬੜੇ ਸਪੱਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ, 20 ਝੂਠੇ ਦੇਵੀ ਅਤੇ ਦੇਵਤਿਆਂ ਦੀ ਪੂਜਾ ਕਰਨੀ, ਜਾਦੂ ਕਰਨੇ, ਨਫ਼ਰਤ, ਝਗੜਾ, ਈਰਖਾ, ਕ੍ਰੋਧ, ਖੁਦਗਰਜ਼ੀ ਲੋਕਾਂ ਨੂੰ ਇੱਕ ਦੂਸਰੇ ਨਾਲ ਲੜਾਉਣਾ, ਵੰਡੀਆਂ ਪਾਉਣੀਆਂ, 21 ਦੋਖੀ ਹੋਣਾ, ਸ਼ਰਾਬੀ ਹੋਣਾ, ਅਨੈਤਿਕ ਦਾਅਵਤਾਂ, ਅਤੇ ਇਸੇ ਤਰ੍ਹਾਂ ਦੇ ਹੋਰ ਕੰਮ। ਮੈਂ ਇੱਕ ਵਾਰ ਫ਼ੇਰ ਤੁਹਾਨੂੰ ਉਸੇ ਤਰ੍ਹਾਂ ਚੇਤਾਵਨੀ ਦਿੰਦਾ ਹਾਂ ਜਿਵੇਂ ਮੈਂ ਤੁਹਾਨੂੰ ਪਹਿਲਾਂ ਦਿੱਤੀ ਸੀ; ਜਿਹੜੇ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਪਰਮੇਸ਼ੁਰ ਦੇ ਰਾਜ ਵਿੱਚ ਜਗ਼੍ਹਾ ਪ੍ਰਾਪਤ ਨਹੀਂ ਕਰਨਗੇ।
2 ਤਿਮੋਥਿਉਸ ਨੂੰ 2:22
22 ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹੜੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਵਿਸ਼ਵਾਸ, ਪ੍ਰੇਮ ਅਤੇ ਸ਼ਾਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ।
ਕਹਾਉਤਾਂ 5:3-4
3 ਇੱਕ ਪਰਾਈ ਔਰਤ ਆਪਣੇ ਬੁਲ੍ਹਾਂ ਵਿੱਚੋਂ ਚੋਂਦੇ ਸ਼ਹਿਦ ਵਾਂਗ ਬਹੁਤ ਮਿੱਠਾ ਬੋਲਦੀ ਹੈ, ਉਸਦਾ ਮੂੰਹ ਤੇਲ ਨਾਲੋਂ ਵੀ ਚਿਕਨਾ ਹੈ। 4 ਪਰ ਅਖੀਰ ਵਿੱਚ, ਉਹ ਕੁੜਤਨ ਅਤੇ ਦੁੱਖ ਹੀ ਪ੍ਰਦਾਨ ਕਰੇਗੀ। ਇਹ ਕੌੜੀ ਜ਼ਹਿਰ ਅਤੇ ਤਿੱਖੀ ਤਲਵਾਰ ਵਰਗੀ ਗੱਲ ਹੋਵੇਗੀ!
ਕਹਾਉਤਾਂ 5:15-17
15 ਆਪਣੇ ਹੀ ਟੋਏ ਦਾ ਪਾਣੀ ਪੀਓ। ਅਤੇ ਆਪਣੇ ਪਾਣੀ ਨੂੰ ਗਲੀਆਂ ਵਿੱਚ ਨਾ ਵਗਣ ਦਿਓ। 16 ਤੁਹਾਨੂੰ ਸਿਰਫ਼ ਆਪਣੀ ਹੀ ਪਤਨੀ ਨਾਲ ਜਿਨਸੀ ਸੰਬੰਧ ਰੱਖਣੇ ਚਾਹੀਦੇ ਹਨ। ਆਪਣੇ ਘਰ ਤੋਂ ਬਾਹਰ ਦੇ ਬੱਚਿਆਂ ਦੇ ਪਿਓ ਨਾ ਬਣੋ। 17 ਤੁਹਾਡੇ ਬੱਚੇ ਸਿਰਫ਼ ਤੁਹਾਡੇ ਹੀ ਹੋਣੇ ਚਾਹੀਦੇ ਹਨ। ਤੁਹਾਨੂੰ ਆਪਣੇ ਘਰ ਤੋਂ ਬਾਹਰਲੇ ਲੋਕਾਂ ਨਾਲ ਉਨ੍ਹਾਂ ਨੂੰ ਸਾਂਝਾ ਨਹੀਂ ਕਰਨਾ ਚਾਹੀਦਾ।
ਅਫ਼ਸੀਆਂ ਨੂੰ 4:18-19
18 ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸੱਕਦੇ ਜਿਹੜਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ। 19 ਉਨ੍ਹਾਂ ਨੇ ਆਪਣੀ ਸ਼ਰਮਸਾਰੀ ਦੀ ਭਾਵਨਾ ਗੁਆ ਲਈ ਹੈ। ਉਹ ਆਪਣੇ ਜੀਵਨ ਬਦੀ ਕਰਨ ਲਈ ਇਸਤੇਮਾਲ ਕਰਦੇ ਹਨ। ਉਹ ਹਰ ਪ੍ਰਕਾਰ ਦੀਆਂ ਵੱਧ ਤੋਂ ਵੱਧ ਬਦਕਾਰੀਆਂ ਕਰਨੀਆਂ ਚਾਹੁੰਦੇ ਹਨ।
ਅੱਯੂਬ
31:11; ਮੱਤੀ 5:28; ਮਰਕੁਸ
7:20; ਅਫ਼ਸੀਆਂ ਨੂੰ
4:22; ਕਹਾਉਤਾਂ 6:24-25; 1 ਕੁਰਿੰਥੀਆਂ ਨੂੰ
7:9; ਯਿਰਮਿਯਾਹ 13:27; ਮੱਤੀ
5:29; ਰੋਮੀਆਂ ਨੂੰ
1:27; 2 ਕੁਰਿੰਥੀਆਂ ਨੂੰ
12:21; ਗਲਾਤੀਆਂ ਨੂੰ
5:19-21; 2 ਤਿਮੋਥਿਉਸ ਨੂੰ
2:22; ਕਹਾਉਤਾਂ 5:3-4; ਕਹਾਉਤਾਂ
5:15-17; ਅਫ਼ਸੀਆਂ ਨੂੰ
4:18-19
