ਬਾਈਬਲ ਦੇ ਕੁਝ ਵਚਨ ਵਿਸ਼ਾ : ਯਿਸ਼ੂ ਸਰਦਾਰ ਜਾਜਕ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
ਜ਼ਬੂਰ 110:4
4 ਯਹੋਵਾਹ ਨੇ ਇਕਰਾਰ ਕੀਤਾ ਸੀ
ਅਤੇ ਉਹ ਆਪਣਾ ਮਨ ਨਹੀਂ ਬਦਲੇਗਾ,
“ਤੁਸੀਂ ਸਦਾ ਲਈ ਜਾਜਕ ਹੋ –
ਜਿਸ ਤਰ੍ਹਾਂ ਦਾ ਜਾਜਕ ਮਲਕਿ-ਸਿਦਕ ਸੀ।”
ਅਤੇ ਉਹ ਆਪਣਾ ਮਨ ਨਹੀਂ ਬਦਲੇਗਾ,
“ਤੁਸੀਂ ਸਦਾ ਲਈ ਜਾਜਕ ਹੋ –
ਜਿਸ ਤਰ੍ਹਾਂ ਦਾ ਜਾਜਕ ਮਲਕਿ-ਸਿਦਕ ਸੀ।”
ਇਬਰਾਨੀਆਂ ਨੂੰ 5:6
6 ਅਤੇ ਪੋਥੀਆਂ ਵਿੱਚ ਇੱਕ ਹੋਰ ਜਗ਼੍ਹਾ ਤੇ ਪਰਮੇਸ਼ੁਰ ਆਖਦਾ ਹੈ,
ਇਬਰਾਨੀਆਂ ਨੂੰ 6:20
20 ਯਿਸੂ ਪਹਿਲਾਂ ਹੀ ਉੱਥੇ ਪ੍ਰਵੇਸ਼ ਪਾ ਚੁੱਕਿਆ ਹੈ ਅਤੇ ਉਸ ਨੇ ਸਾਡੇ ਲਈ ਰਾਹ ਖੋਲ੍ਹ ਦਿੱਤਾ ਹੈ। ਯਿਸੂ ਹਮੇਸ਼ਾ ਲਈ ਮਲਕਿਸਿਦਕ ਵਾਂਗ ਇੱਕ ਸਰਦਾਰ ਜਾਜਕ ਬਣ ਗਿਆ ਹੈ।
ਇਬਰਾਨੀਆਂ ਨੂੰ 7:15
15 ਅਤੇ ਇਹ ਗੱਲਾਂ ਹੋਰ ਵੀ ਸਾਗ ਹੋ ਜਾਂਦੀਆਂ ਹਨ। ਅਸੀਂ ਦੇਖਦੇ ਹਾਂ ਕਿ ਇੱਕ ਹੋਰ ਜਾਜਕ ਆਉਂਦਾ ਹੈ ਜਿਹੜਾ ਮਲਕਿਸਿਦਕ ਵਰਗਾ ਹੈ।
ਇਬਰਾਨੀਆਂ ਨੂੰ 7:11
11 ਲੋਕਾਂ ਨੂੰ ਲੇਵੀ ਦੇ ਘਰਾਣੇ ਵੱਲੋਂ ਜਾਜਕ-ਵਰਗ ਦੇ ਅਧਾਰ ਤੇ ਸ਼ਰ੍ਹਾ ਦਿੱਤੀ ਗਈ ਸੀ। ਪਰ ਲੋਕਾਂ ਨੂੰ ਜਾਜਕਾਂ ਦੀ ਉਸ ਬਿਵਸਥਾ ਰਾਹੀਂ ਆਤਮਕ ਤੌਰ ਤੇ ਪੂਰਣ ਨਹੀਂ ਬਣਾਇਆ ਜਾ ਸੱਕਿਆ। ਇਸ ਲਈ ਕਿਸੇ ਹੋਰ ਜਾਜਕ ਦੀ ਆਮਦ ਦੀ ਲੋੜ ਸੀ। ਮੇਰਾ ਭਾਵ ਹੈ ਉਸ ਜਾਜਕ ਦੀ ਜਿਹੜਾ ਹਾਰੂਨ ਵਰਗਾ ਨਹੀਂ ਸਗੋਂ ਮਲਕਿਸਿਦਕ ਵਰਗਾ ਹੋਵੇ।
ਇਬਰਾਨੀਆਂ ਨੂੰ 7:26
26 ਇਸ ਲਈ ਯਿਸੂ ਇੱਕ ਤਰ੍ਹਾਂ ਦਾ ਸਰਦਾਰ ਜਾਜਕ ਹੈ ਜਿਸਦੀ ਸਾਨੂੰ ਲੋੜ ਹੈ। ਉਹ ਪਵਿੱਤਰ ਹੈ ਉਸ ਵਿੱਚ ਕੋਈ ਪਾਪ ਨਹੀਂ ਹੈ। ਉਹ ਸ਼ੁੱਧ ਹੈ ਅਤੇ ਪਾਪੀਆਂ ਤੋਂ ਪ੍ਰਭਾਵਿਤ ਨਹੀਂ ਹੈ। ਉਹ ਸਵਰਗ ਨਾਲੋਂ ਵੀ ਉੱਚਾ ਚੁੱਕਿਆ ਗਿਆ ਹੈ।
ਇਬਰਾਨੀਆਂ ਨੂੰ 3:2
2 ਪਰਮੇਸ਼ੁਰ ਨੇ ਯਿਸੂ ਨੂੰ ਸਾਡੇ ਵੱਲ ਘੱਲਿਆ ਅਤੇ ਉਸ ਨੂੰ ਸਾਡਾ ਸਰਦਾਰ ਜਾਜਕ ਬਣਾਇਆ। ਅਤੇ ਯਿਸੂ ਬਿਲਕੁਲ ਮੂਸਾ ਦੀ ਤਰ੍ਹਾਂ ਹੀ ਪਰਮੇਸ਼ੁਰ ਨੂੰ ਵਫ਼ਾਦਾਰ ਸੀ। ਉਸ ਨੇ ਉਹੀ ਸਭ ਕੁਝ ਕੀਤਾ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਸ ਨੇ ਪਰਮੇਸ਼ੁਰ ਦੇ ਪੂਰੇ ਘਰ ਵਿੱਚ ਕਰਨਾ ਹੈ।
ਇਬਰਾਨੀਆਂ ਨੂੰ 7:27
27 ਉਹ ਹੋਰਨਾਂ ਜਾਜਕਾਂ ਵਰਗਾ ਨਹੀਂ ਹੈ। ਹੋਰਨਾਂ ਸਾਰੇ ਜਾਜਕਾਂ ਨੂੰ ਹਰ ਰੋਜ਼ ਬਲੀ ਦੇਣੀ ਪੈਂਦੀ ਸੀ। ਉਨ੍ਹਾਂ ਨੂੰ ਪਹਿਲਾਂ ਲੋਕਾਂ ਦੇ ਪਾਪਾਂ ਖਾਤਰ ਬਲੀ ਦੇਣੀ ਪੈਂਦੀ ਸੀ ਅਤੇ ਫ਼ੇਰ ਆਪਣੇ ਖੁਦ ਦੇ ਪਾਪਾਂ ਲਈ। ਪਰ ਮਸੀਹ ਨੂੰ ਅਜਿਹਾ ਕਰਨ ਦੀ ਕੋਈ ਲੋੜ ਨਹੀਂ ਸੀ। ਮਸੀਹ ਨੇ ਸਾਰੇ ਸਮਿਆਂ ਲਈ ਕੇਵਲ ਇੱਕ ਹੀ ਬਲੀ ਦਿੱਤੀ, ਉਸ ਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।
ਇਬਰਾਨੀਆਂ ਨੂੰ 9:14
14 ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵੱਧ ਕਰ ਸੱਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮਾ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਵੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁੱਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸੱਕੀਏ।
ਇਬਰਾਨੀਆਂ ਨੂੰ 2:17
17 ਇਸੇ ਕਾਰਣ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਨ ਦੀ ਖਾਤਿਰ ਹਰ ਤਰ੍ਹਾਂ ਆਪਣੇ ਭਰਾਵਾਂ ਅਤੇ ਭੈਣਾਂ ਵਰਗਾ ਬਣਨਾ ਪੈਣਾ ਸੀ ਜੋ ਕਿ ਪਰਮੇਸ਼ੁਰ ਦੀ ਸੇਵਾ ਵਿੱਚ ਮਿਹਰਬਾਨ ਅਤੇ ਵਫ਼ਾਦਾਰ ਹੈ। ਤਾਂ ਫ਼ੇਰ ਯਿਸੂ ਲੋਕਾਂ ਦੇ ਪਾਪਾਂ ਨੂੰ ਬਖਸ਼ ਸੱਕੇ।
ਇਬਰਾਨੀਆਂ ਨੂੰ 9:12
12 ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਕੇਵਲ ਇੱਕ ਵਾਰੀ ਦਾਖਲ ਹੋਇਆ ਸੀ ਜਿਹੜਾ ਅੰਤ ਸਮੇਂ ਤੀਕ ਕਾਫ਼ੀ ਸੀ। ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਆਪਣੇ ਆਵਦੇ ਲਹੂ ਨਾਲ ਦਾਖਿਲ ਹੋਇਆ ਸੀ। ਬੱਕਰਿਆਂ ਤੇ ਜਾਂ ਵਹਿੜਕਿਆਂ ਦਾ ਲਹੂ ਲੈ ਕੇ ਨਹੀਂ। ਮਸੀਹ ਕੇਵਲ ਇੱਕ ਹੀ ਵਾਰ ਦਾਖਲ ਹੋਇਆ ਅਤੇ ਸਾਡੇ ਲਈ ਅਮਰ ਆਜ਼ਾਦੀ ਲਿਆਇਆ।
ਇਬਰਾਨੀਆਂ ਨੂੰ 4:14
14 ਸਾਡੇ ਕੋਲ ਇੱਕ ਮਹਾਨ ਸਰਦਾਰ ਜਾਜਕ ਹੈ ਜਿਹੜਾ ਪਰਮੇਸ਼ੁਰ ਨਾਲ ਸਵਰਗ ਵਿੱਚ ਰਹਿਣ ਲਈ ਗਿਆ ਹੈ। ਉਹ ਪਰਮੇਸ਼ੁਰ ਦਾ ਪੁੱਤਰ ਯਿਸੂ ਹੈ। ਇਸ ਲਈ ਅਸੀਂ ਵਿਸ਼ਵਾਸ ਵਿੱਚ, ਜਿਹੜਾ ਸਾਡੇ ਕੋਲ ਹੈ, ਦ੍ਰਿੜ ਰਹਿਣਾ ਜਾਰੀ ਰੱਖੀਏ।
ਇਬਰਾਨੀਆਂ ਨੂੰ 10:12
12 ਪਰ ਮਸੀਹ ਨੇ ਪਾਪਾਂ ਲਈ ਸਿਰਫ਼ ਇੱਕ ਹੀ ਬਲੀ ਚੜ੍ਹਾਈ ਅਤੇ ਉਹ ਸਰਬ ਸਮੇਂ ਲਈ ਕਾਫ਼ੀ ਹੈ। ਫ਼ੇਰ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।
ਇਬਰਾਨੀਆਂ ਨੂੰ 2:18
18 ਅਤੇ ਹੁਣ ਯਿਸੂ ਉਨ੍ਹਾਂ ਲੋਕਾਂ ਦੀ ਸਹਾਇਤਾ ਕਰ ਸੱਕਦਾ ਹੈ ਜੋ ਭਰਮਾਏ ਗਏ ਹਨ। ਯਿਸੂ ਇਹ ਲਈ ਸਹਾਇਤਾ ਕਰ ਸੱਕਣ ਦੇ ਯੋਗ ਹੈ ਕਿਉਂ ਜੋ ਉਹ ਤਸੀਹਿਆਂ ਰਾਹੀਂ ਗੁਜਰਿਆ ਅਤੇ ਭਰਮਾਇਆ ਗਿਆ ਸੀ।
ਇਬਰਾਨੀਆਂ ਨੂੰ 4:15
15 ਯਿਸੂ, ਜਿਹੜਾ ਸਰਦਾਰ ਜਾਜਕ ਸਾਡੇ ਕੋਲ ਹੈ, ਸਾਡੀਆਂ ਕਮਜ਼ੋਰੀਆਂ ਨੂੰ ਸਮਝਣ ਦੇ ਸਮਰੱਥ ਹੈ। ਜਦੋਂ ਯਿਸੂ ਧਰਤੀ ਤੇ ਜਿਉਂਇਆ ਉਹ ਸਾਡੀ ਤਰ੍ਹਾਂ ਹਰੇਕ ਢੰਗ ਨਾਲ ਪਰਤਾਇਆ ਗਿਆ ਸੀ। ਪਰ ਉਸ ਨੇ ਕਦੇ ਪਾਪ ਨਹੀਂ ਕੀਤਾ ਸੀ।
ਜ਼ਕਰਯਾਹ 6:13
13 ਉਹ ਯਹੋਵਾਹ ਦਾ ਮੰਦਰ ਬਣਾਵੇਗਾ
ਅਤੇ ਪ੍ਰਤਾਪ ਪ੍ਰਾਪਤ ਕਰੇਗਾ।
ਉਹ ਆਪਣੇ ਸਿੰਘਾਸਣ ਉੱਤੇ ਬੈਠੇਗਾ
ਅਤੇ ਰਾਜ ਕਰੇਗਾ।
ਅਤੇ ਜਾਜਕ ਉਸ ਦੇ ਸਿੰਘਾਸਣ ਦੇ ਪਾਸੇ ਖੜੋਵੇਗਾ
ਅਤੇ ਦੋਨੋ ਮਨੁੱਖ ਸ਼ਾਂਤੀ ਵਿੱਚ ਕੰਮ ਕਰਨਗੇ।’
ਜ਼ਬੂਰ
110:4; ਇਬਰਾਨੀਆਂ ਨੂੰ
5:6; ਇਬਰਾਨੀਆਂ ਨੂੰ
6:20; ਇਬਰਾਨੀਆਂ ਨੂੰ
7:15; ਇਬਰਾਨੀਆਂ ਨੂੰ
7:11; ਇਬਰਾਨੀਆਂ ਨੂੰ
7:26; ਇਬਰਾਨੀਆਂ ਨੂੰ
3:2; ਇਬਰਾਨੀਆਂ ਨੂੰ
7:27; ਇਬਰਾਨੀਆਂ ਨੂੰ
9:14; ਇਬਰਾਨੀਆਂ ਨੂੰ
2:17; ਇਬਰਾਨੀਆਂ ਨੂੰ
9:12; ਇਬਰਾਨੀਆਂ ਨੂੰ
4:14; ਇਬਰਾਨੀਆਂ ਨੂੰ
10:12; ਇਬਰਾਨੀਆਂ ਨੂੰ
2:18; ਇਬਰਾਨੀਆਂ ਨੂੰ
4:15; ਜ਼ਕਰਯਾਹ 6:13
