ਬਾਈਬਲ ਦੇ ਕੁਝ ਵਚਨ ਵਿਸ਼ਾ : ਪ੍ਰਵਾਨ ਯੋਗ ਅਰਾਧਨਾ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
ਲੇਵੀਆਂ ਦੀ ਪੋਥੀ 22:19-21
19-20 ਇਹ ਸੁਗਾਤਾਂ ਹਨ ਜਿਹੜੀਆਂ ਤੁਸੀਂ ਲਿਆ ਸੱਕਦੇ ਹੋ; ਇੱਕ ਬਲਦ, ਭੇਡੂ ਜਾਂ ਬੱਕਰਾ। ਤੁਹਾਨੂੰ ਕਿਸੇ ਨੁਕਸ ਵਾਲਾ ਜਾਨਵਰ ਨਹੀਂ ਲਿਆਉਣਾ ਚਾਹੀਦਾ ਕਿਉਂਕਿ ਪਰਮੇਸ਼ੁਰ ਇਸ ਨੂੰ ਪ੍ਰਵਾਨ ਨਹੀਂ ਕਰੇਗਾ।
21 “ਕੋਈ ਬੰਦਾ ਯਹੋਵਾਹ ਲਈ ਸੁੱਖ-ਸਾਂਦ ਦੀ ਭੇਟ ਲਿਆ ਸੱਕਦਾ ਹੈ। ਉਹ ਸੁੱਖ-ਸਾਂਦ ਦੀ ਭੇਟ, ਉਸ ਬੰਦੇ ਦੀ ਖਾਸ ਸੁੱਖਣਾ ਦੀ ਅਦਾਇਗੀ ਹੋ ਸੱਕਦੀ ਹੈ। ਜਾਂ ਇਹ ਉਹ ਖਾਸ ਸੁਗਾਤ ਹੋ ਸੱਕਦੀ ਹੈ ਜਿਹੜੀ ਉਹ ਯਹੋਵਾਹ ਨੂੰ ਚੜ੍ਹਾਉਣੀ ਚਾਹੁੰਦਾ ਹੋਵੇ। ਇਹ ਵੱਗ ਜਾਂ ਇੱਜੜ ਤੋਂ ਹੋ ਸੱਕਦੀ ਹੈ ਪਰ ਇਸ ਨੂੰ ਪ੍ਰਵਾਨ ਹੋਣ ਲਈ ਬੇਨੁਕਸ ਹੋਣਾ ਚਾਹੀਦਾ ਹੈ।
1 ਪਤਰਸ 2:5
5 ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹੜੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ।
ਲੇਵੀਆਂ ਦੀ ਪੋਥੀ 1:3-4
3 “ਜਦੋਂ ਕੋਈ ਬੰਦਾ ਆਪਣੀਆਂ ਗਾਵਾਂ ਵਿੱਚੋਂ ਕਿਸੇ ਇੱਕ ਨੂੰ ਹੋਮ ਦੀ ਭੇਟ ਵਜੋਂ ਪੇਸ਼ ਕਰਦਾ ਹੈ, ਉਹ ਪਸ਼ੂ ਬੇਨੁਕਸ ਨਰ ਹੋਣਾ ਚਾਹੀਦਾ ਹੈ। ਉਸ ਬੰਦੇ ਨੂੰ ਉਸ ਜਾਨਵਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣਾ ਚਾਹੀਦਾ ਹੈ। ਤਾਂ ਜੋ ਯਹੋਵਾਹ ਉਸ ਭੇਟ ਨੂੰ ਪ੍ਰਵਾਨ ਕਰੇਗਾ। 4 ਉਸ ਨੂੰ ਆਪਣੇ ਹੱਥ ਉਸ ਜਾਨਵਰ ਉੱਪਰ ਰੱਖਣੇ ਚਾਹੀਦੇ ਹਨ। ਯਹੋਵਾਹ ਉਸ ਹੋਮ ਦੀ ਭੇਟ ਨੂੰ ਉਸ ਵਿਅਕਤੀ ਦੇ ਪਰਾਸਚਿਤ ਵਜੋਂ ਕਬੂਲ ਕਰੇਗਾ।
ਲੇਵੀਆਂ ਦੀ ਪੋਥੀ 19:5-7
5 “ਜਦੋਂ ਤੁਸੀਂ ਯਹੋਵਾਹ ਨੂੰ ਕੋਈ ਸੁੱਖ-ਸਾਂਦ ਦੀ ਬਲੀ ਚੜ੍ਹਾਉ ਤਾਂ ਤੁਹਾਨੂੰ ਇਹ ਸਹੀ ਢੰਗ ਨਾਲ ਚੜ੍ਹਾਉਣੀ ਚਾਹੀਦੀ ਹੈ ਤਾਂ ਜੋ ਤੁਸੀਂ ਪ੍ਰਵਾਨ ਹੋ ਸੱਕੋ। 6 ਤੁਸੀਂ ਇਸ ਨੂੰ ਉਸੇ ਦਿਨ ਵੀ ਖਾ ਸੱਕਦੇ ਹੋ ਜਿਸ ਦਿਨ ਤੁਸੀਂ ਇਸ ਨੂੰ ਭੇਟ ਕਰਦੇ ਹੋ ਅਤੇ ਅਗਲੇ ਦਿਨ ਵੀ। ਪਰ ਜੇ ਉਸ ਬਲੀ ਵਿੱਚੋਂ ਤੀਸਰੇ ਦਿਨ ਲਈ ਕੁਝ ਬਚ ਜਾਵੇ ਤਾਂ ਤੁਹਾਨੂੰ ਇਸ ਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ। 7 ਤੁਹਾਨੂੰ ਉਸ ਬਲੀ ਵਿੱਚੋਂ ਕੁਝ ਵੀ ਤੀਸਰੇ ਦਿਨ ਨਹੀਂ ਖਾਣਾ ਚਾਹੀਦਾ। ਇਹ ਨਿਰਾਦਰ ਹੋਵੇਗਾ ਅਤੇ ਪ੍ਰਵਾਨ ਨਹੀਂ ਹੋਵੇਗਾ।
ਲੇਵੀਆਂ ਦੀ ਪੋਥੀ 22:27-29
27 “ਜਦੋਂ ਕੋਈ ਵੱਛਾ, ਭੇਡ ਜਾਂ ਬੱਕਰੀ ਪੈਦਾ ਹੁੰਦੀ ਹੈ, ਇਸ ਨੂੰ ਸੱਤਾਂ ਦਿਨਾਂ ਤੱਕ ਇਸਦੀ ਮਾਂ ਦੇ ਕੋਲ ਰਹਿਣ ਦੇਣਾ ਚਾਹੀਦਾ ਹੈ। ਫ਼ੇਰ ਅੱਠਵੇਂ ਦਿਨ ਜਾਂ ਉਸਤੋਂ ਮਗਰੋਂ, ਇਸ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਬਲੀ ਵਜੋਂ ਪ੍ਰਵਾਨ ਕੀਤਾ ਜਾ ਸੱਕਦਾ ਹੈ। 28 ਪਰ ਤੁਹਾਨੂੰ ਉਸੇ ਦਿਨ ਉਸ ਜਾਨਵਰ ਨੂੰ ਅਤੇ ਉਸਦੀ ਮਾਂ ਨੂੰ ਨਹੀਂ ਮਾਰਨਾ ਚਾਹੀਦਾ। ਇਹ ਨੇਮ ਗਾਵਾਂ ਅਤੇ ਭੇਡਾਂ ਲਈ ਇੱਕੋ ਜਿਹਾ ਹੈ।
29 “ਜੇ ਤੁਸੀਂ ਯਹੋਵਾਹ ਨੂੰ ਧੰਨਵਾਦ ਦੀ ਕੋਈ ਖਾਸ ਭੇਟ ਚੜ੍ਹਾਉਣੀ ਚਾਹੁੰਦੇ ਹੋ, ਤੁਹਾਨੂੰ ਇਸ ਨੂੰ ਪ੍ਰਵਾਨ ਕੀਤੇ ਜਾਣ ਲਈ ਇੰਝ ਕਰਨਾ ਚਾਹੀਦਾ।
ਯੂਹੰਨਾ 4:23
23 ਉਹ ਸਮਾਂ ਆ ਰਿਹਾ ਹੈ ਜਦੋਂ ਸੱਚੇ ਉਪਾਸੱਕ ਆਤਮਾ ਅਤੇ ਸੱਚਾਈ ਨਾਲ ਪਿਤਾ ਦੀ ਉਪਾਸਨਾ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਉਪਾਸੱਕਾਂ ਨੂੰ ਲੱਭ ਰਿਹਾ ਹੈ।
ਰੋਮੀਆਂ ਨੂੰ 12:1
ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ।
ਫ਼ਿਲਿੱਪੀਆਂ ਨੂੰ 4:18
18 ਮੇਰੇ ਕੋਲ ਸਭ ਕੁਝ ਜ਼ਰੂਰਤ ਤੋਂ ਵੱਧ ਹੈ। ਜਿਹੜੇ ਦਾਨ ਤੁਸੀਂ ਇਪਾਫ਼ਰੋਦੀਤੁਸ ਰਾਹੀਂ ਭੇਜੇ ਉਨ੍ਹਾਂ ਮੇਰੀਆਂ ਸਾਰੀਆਂ ਲੋੜਾਂ ਦਾ ਪੂਰੀ ਤਰ੍ਹਾਂ ਖਿਆਲ ਰੱਖਿਆ। ਤੁਹਾਡੀ ਦਾਤ ਪਰਮੇਸ਼ੁਰ ਨੂੰ ਚੜ੍ਹਾਈ ਸੁਗੰਧਿਤ ਬਲੀ ਵਰਗੀ ਹੈ। ਪਰਮੇਸ਼ੁਰ ਨੇ ਇਸ ਨੂੰ ਪ੍ਰਵਾਨ ਕੀਤਾ ਅਤੇ ਉਹ ਇਸ ਨਾਲ ਪ੍ਰਸੰਨ ਹੈ।
ਇਬਰਾਨੀਆਂ ਨੂੰ 13:16
16 ਅਤੇ ਦੂਸਰੇ ਲੋਕਾਂ ਨਾਲ ਭਲਾ ਅਤੇ ਸਾਂਝ ਕਰਨੀ ਨਾ ਵਿਸਾਰੋ। ਇਹੀ ਉਹ ਬਲੀਆਂ ਹਨ ਜਿਹੜੀਆਂ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ।
ਯਿਰਮਿਯਾਹ 14:10-12
10 ਇਹੀ ਹੈ ਜੋ ਯਹੋਵਾਹ ਯਹੂਦਾਹ ਦੇ ਲੋਕਾਂ ਲਈ ਆਖਦਾ ਹੈ, “ਸੱਚਮੁੱਚ ਯਹੂਦਾਹ ਦੇ ਲੋਕ ਮੈਨੂੰ ਛੱਡਣਾ ਪਸੰਦ ਕਰਦੇ ਨੇ, ਉਹ ਲੋਕ ਮੈਨੂੰ ਛੱਡਣ ਤੋਂ ਆਪਣੇ-ਆਪ ਨੂੰ ਨਹੀਂ ਰੋਕਦੇ। ਇਸ ਲਈ ਹੁਣ, ਯਹੋਵਾਹ ਉਨਾਂ ਨੂੰ ਪ੍ਰਵਾਨ ਨਹੀਂ ਕਰੇਗਾ। ਹੁਣ ਯਹੋਵਾਹ ਉਨ੍ਹਾਂ ਦੇ ਮੰਦੇ ਕਾਰਿਆਂ ਨੂੰ ਚੇਤੇ ਕਰੇਗਾ। ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦੇਵੇਗਾ।”
11 ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨਾਲ ਚੰਗੀਆਂ ਗੱਲਾਂ ਵਾਪਰਨ ਲਈ ਪ੍ਰਾਰਥਨਾ ਨਾ ਕਰ। 12 ਭਾਵੇਂ ਯਹੂਦਾਹ ਦੇ ਲੋਕ ਰੋਜ਼ੇ ਰੱਖਣੇ ਸ਼ੁਰੂ ਕਰ ਦੇਣ, ਅਤੇ ਮੇਰੇ ਅੱਗੇ ਪ੍ਰਾਰਥਨਾ ਵੀ ਕਰਨ ਪਰ ਮੈਂ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਨੂੰ ਨਹੀਂ ਸੁਣਾਂਗਾ। ਭਾਵੇਂ ਉਹ ਮੇਰੇ ਅੱਗੇ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾਂ ਚੜ੍ਹਾਉਣ, ਮੈਂ ਉਨ੍ਹਾਂ ਲੋਕਾਂ ਨੂੰ ਪ੍ਰਵਾਨ ਨਹੀਂ ਕਰਾਂਗਾ। ਮੈਂ ਯਹੂਦਾਹ ਦੇ ਲੋਕਾਂ ਨੂੰ ਜੰਗ ਨਾਲ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਦਾ ਰਿਜ਼ਕ ਖੋਹ ਲਵਾਂਗਾ ਅਤੇ ਯਹੂਦਾਹ ਦੇ ਲੋਕ ਭੁੱਖੇ ਮਰਨਗੇ। ਅਤੇ ਮੈਂ ਉਨ੍ਹਾਂ ਨੂੰ ਭਿਆਨਕ ਬਿਮਾਰੀਆਂ ਨਾਲ ਤਬਾਹ ਕਰਾਂਗਾ।”
ਲੇਵੀਆਂ ਦੀ ਪੋਥੀ 22:25
25 “ਤੁਹਾਨੂੰ ਆਪਣੇ ਪਰਮੇਸ਼ੁਰ ਨੂੰ ਬਲੀ ਚੜ੍ਹਾਉਣ ਲਈ ਵਿਦੇਸ਼ੀਆਂ ਕੋਲੋਂ ਅਜਿਹੇ ਜਾਨਵਰ ਨਹੀਂ ਲੈਣੇ ਚਾਹੀਦੇ। ਕਿਉਂਕਿ ਉਨ੍ਹਾਂ ਵਿੱਚ ਸ਼ਰੀਰਕ ਖਰਾਬੀ ਹੈ ਅਤੇ ਪਰਮੇਸ਼ੁਰ ਦੁਆਰਾ ਪ੍ਰਵਾਨ ਨਹੀਂ ਕੀਤੇ ਜਾਣਗੇ।”
ਮਲਾਕੀ 1:8-10
8 ਤੁਸੀਂ ਬਲੀ ਲਈ ਅੰਨ੍ਹੇ ਜਾਨਵਰ ਚੜ੍ਹਾਉਂਦੇ ਹੋ। ਅਤੇ ਇਹ ਬੜੀ ਗ਼ਲਤ ਗੱਲ ਹੈ। ਤੁਸੀਂ ਮੇਰੀ ਜਗਵੇਦੀ ਲਈ ਬੀਮਾਰ ਅਤੇ ਲੰਗੜ੍ਹੇ ਜਾਨਵਰਾਂ ਦੀ ਬਲੀ ਲਿਆਉਂਦੇ ਹੋ ਜੋ ਕਿ ਬੜੀ ਗ਼ਲਤ ਗੱਲ ਹੈ। ਕਦੇ ਅਜਿਹੇ ਬੀਮਾਰ ਜਾਨਵਰ ਆਪਣੇ ਹਾਕਮ ਨੂੰ ਦੇਕੇ ਵੇਖੋ, ਕੀ ਉਹ ਬੀਮਾਰ ਜਾਨਵਰਾਂ ਦਾ ਤੋਹਫਾ ਸਵੀਕਾਰ ਕਰ ਲਵੇਗਾ? ਨਹੀਂ! ਉਹ ਅਜਿਹੇ ਤੋਹਫ਼ੇ ਕਦੇ ਵੀ ਸਵੀਕਾਰ ਨਹੀਂ ਕਰੇਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਅਜਿਹੀਆਂ ਗੱਲਾਂ ਆਖੀਆਂ।
9 “ਜਾਜਕੋ, ਤੁਸੀਂ ਯਹੋਵਾਹ ਨੂੰ ਤੁਹਾਡੇ ਲਈ ਚੰਗਾ ਹੋਣ ਦੀ ਮੰਗ ਕਰਦੇ ਹੋ, ਪਰ ਉਹ ਤੁਹਾਡੀ ਨਹੀਂ ਸੁਣਦਾ ਅਤੇ ਇਹ ਸਭ ਤੁਹਾਡਾ ਹੀ ਕਸੂਰ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਅਜਿਹਾ ਆਖਿਆ।
10 “ਮੈਂ ਆਸ ਕਰਦਾਂ ਕਿ ਕਾਸ਼ ਤੁਹਾਡੇ ਵਿੱਚੋਂ ਕੋਈ ਜਾਜਕਾਂ ਨੂੰ ਤੁਹਾਡੀਆਂ ਬੇਕਾਰ ਦੀਆਂ ਅੱਗਾਂ ਮੇਰੀ ਜਗਵੇਦੀ ਤੇ ਬਾਲਣ ਤੋਂ ਰੋਕਣ ਲਈ ਦਰਵਾਜ਼ੇ ਬੰਦ ਕਰ ਦੇਵੇ। ਮੈਂ ਤੁਹਾਡੇ ਨਾਲ ਪ੍ਰਸੰਨ ਨਹੀਂ ਹਾਂ ਨਾ ਹੀ ਮੈਂ ਤੁਹਾਡੀਆਂ ਭੇਟਾਂ ਸਵੀਕਾਰ ਕਰਾਂਗਾ।” ਯਹੋਵਾਹ ਸਰਬ-ਸੱਕਤੀਮਾਨ ਨੇ ਇਉਂ ਆਖਿਆ।
ਮਲਾਕੀ 2:13
13 ਤੁਸੀਂ ਰੋ-ਰੋ ਕੇ ਯਹੋਵਾਹ ਦੀ ਜਗਵੇਦੀ ਨੂੰ ਹੰਝੂਆਂ ਨਾਲ ਭਾਵੇਂ ਭਰ ਦੇਵੋਁ, ਪਰ ਉਹ ਤੁਹਾਡੀ ਭੇਟਾ ਸਵੀਕਾਰ ਨਾ ਕਰੇਗਾ। ਯਹੋਵਾਹ ਤੁਹਾਡੀਆਂ ਵਸਤਾਂ ਉੱਪਰ ਨਾ ਰੀਝੇਗਾ।
ਕਹਾਉਤਾਂ 21:3
3 ਜੋ ਧਰਮੀ ਅਤੇ ਨਿਆਂਈ ਹੈ, ਕਰਨਾ, ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਨਾਲੋਂ ਬਿਹਤਰ ਹੈ।
ਯਾਕੂਬ 1:27
27 ਜਿਸ ਤਰ੍ਹਾਂ ਦਾ ਧਰਮ ਪਰਮੇਸ਼ੁਰ ਨੂੰ ਚਾਹੀਦਾ ਹੈ ਉਹ ਇਹ ਹੈ; ਉਨ੍ਹਾਂ ਯਤੀਮਾਂ ਅਤੇ ਵਿਧਵਾਵਾਂ ਦੀ ਪਰਵਰਿਸ਼ ਕਰਨਾ ਜਿਨ੍ਹਾਂ ਨੂੰ ਸਹਾਇਤਾ ਦੀ ਲੋੜ ਹੈ, ਅਤੇ ਆਪਣੇ ਆਪ ਨੂੰ ਦੁਨਿਆਵੀ ਪ੍ਰਭਾਵ ਤੋਂ ਮੁਕਤ ਰੱਖਣਾ। ਇਹੀ ਉਹ ਧਰਮ ਹੈ ਜਿਸ ਨੂੰ ਪਰਮੇਸ਼ੁਰ ਸ਼ੁੱਧ ਅਤੇ ਪਵਿੱਤਰ ਕਬੂਲਦਾ ਹੈ।
1 ਸਮੂਏਲ 15:22
22 ਪਰ ਸਮੂਏਲ ਨੇ ਆਖਿਆ, “ਭਲਾ ਇਹ ਦੱਸ ਕਿ ਯਹੋਵਾਹ ਹੋਮ ਦੀਆਂ ਭੇਟਾਂ ਦੀਆਂ ਬਲਿਆਂ ਨਾਲ ਪ੍ਰਸੰਨ ਹੁੰਦਾ ਹੈ ਜਾਂ ਇਸ ਗੱਲ ਉੱਪਰ ਕਿ ਉਸਦਾ ਹੁਕਮ ਮੰਨਿਆ ਜਾਵੇ? ਵੇਖ! ਮੰਨਣਾ ਭੇਟਾ ਚੜ੍ਹਾਉਣ ਨਾਲੋਂ ਅਤੇ ਸਰੋਤਾ ਬਨਣਾ ਭੇਡੇ ਦੀ ਚਰਬੀ ਚੜ੍ਹਾਉਣ ਨਾਲੋਂ ਕਿਤੇ ਵੱਧ ਚੰਗਾ ਹੈ।
ਜ਼ਬੂਰ 51:6-7
6 ਹੇ ਪਰਮੇਸ਼ੁਰ, ਤੁਸੀਂ ਚਾਹੁੰਦੇ ਹੋ ਕਿ ਮੈਂ ਸੱਚਮੁੱਚ ਤੁਹਾਡਾ ਵਫ਼ਾਦਾਰ ਹੋਵਾਂ
ਇਸ ਲਈ ਆਪਣੀ ਸੱਚੀ ਸੂਝ ਮੇਰੇ ਧੁਰ ਅੰਦਰ ਰੱਖੋ।
7 ਪਵਿੱਤਰ ਪੌਦੇ ਦੀ ਵਰਤੋਂ ਕਰੋ ਅਤੇ ਗੁਨਾਹ ਮੈਨੂੰ ਸ਼ੁੱਧ ਬਨਾਉਣ ਦੀ ਰਸਮ ਕਰੋ।
ਮੈਨੂੰ ਉਦੋਂ ਤੱਕ ਧੋਵੋ ਜਦੋਂ ਤੱਕ ਮੈਂ ਬਰਫ਼ ਵਾਂਗੂ ਚਿੱਟਾ ਨਾ ਹੋ ਜਾਵਾਂ।
ਇਸ ਲਈ ਆਪਣੀ ਸੱਚੀ ਸੂਝ ਮੇਰੇ ਧੁਰ ਅੰਦਰ ਰੱਖੋ।
7 ਪਵਿੱਤਰ ਪੌਦੇ ਦੀ ਵਰਤੋਂ ਕਰੋ ਅਤੇ ਗੁਨਾਹ ਮੈਨੂੰ ਸ਼ੁੱਧ ਬਨਾਉਣ ਦੀ ਰਸਮ ਕਰੋ।
ਮੈਨੂੰ ਉਦੋਂ ਤੱਕ ਧੋਵੋ ਜਦੋਂ ਤੱਕ ਮੈਂ ਬਰਫ਼ ਵਾਂਗੂ ਚਿੱਟਾ ਨਾ ਹੋ ਜਾਵਾਂ।
ਲੂਕਾ 18:13-14
13 “ਮਸੂਲੀਆ ਇੱਕ ਖੂੰਜੇ ਵਿੱਚ ਖੜ੍ਹਾ ਹੋ ਗਿਆ, ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ, ਉਸ ਨੇ ਆਪਣਾ ਸਿਰ ਵੀ ਸਵਰਗ ਵੱਲ ਚੁੱਕਣ ਦੀ ਦਲੇਰੀ ਨਾ ਕੀਤੀ। ਉਸ ਨੇ ਪਰਮੇਸ਼ੁਰ ਅੱਗੇ ਆਪਣੇ-ਆਪ ਨੂੰ ਬੜਾ ਨਿਮਾਣਾ ਪ੍ਰਗਟ ਕੀਤਾ ਅਤੇ ਆਖਿਆ, ‘ਹੇ ਪਰਮੇਸ਼ੁਰ! ਮੇਰੇ ਤੇ ਮਿਹਰ ਕਰ! ਮੈਂ ਇੱਕ ਪਾਪੀ ਹਾਂ!’ 14 ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਆਦਮੀ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਬਣਕੇ ਘਰ ਗਿਆ, ਪਰ ਫਰੀਸੀ ਜਿਸਨੇ ਆਪਣੇ-ਆਪ ਨੂੰ ਇੱਕ ਚੰਗਾ ਆਦਮੀ ਸਮਝਿਆ, ਧਰਮੀ ਨਹੀਂ ਸੀ। ਕੋਈ ਵੀ ਜੋ ਆਪਣੇ-ਆਪ ਨੂੰ ਉੱਚਾ ਚੁੱਕਦਾ ਹੈ ਨੀਵਾਂ ਕੀਤਾ ਜਾਵੇਗਾ ਅਤੇ ਜੋ ਵਿਅਕਤੀ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਸੋ ਉੱਚਾ ਚੁੱਕਿਆ ਜਾਵੇਗਾ।”
ਜ਼ਬੂਰ 119:108
108 ਯਹੋਵਾਹ, ਮੇਰੀ ਉਸਤਤਿ ਪ੍ਰਵਾਨ ਕਰੋ।
ਅਤੇ ਮੈਨੂੰ ਆਪਣੇ ਨੇਮ ਸਿੱਖਾਉ।
ਅਤੇ ਮੈਨੂੰ ਆਪਣੇ ਨੇਮ ਸਿੱਖਾਉ।
ਲੇਵੀਆਂ ਦੀ ਪੋਥੀ
22:19-21; 1 ਪਤਰਸ 2:5; ਲੇਵੀਆਂ ਦੀ ਪੋਥੀ
1:3-4; ਲੇਵੀਆਂ ਦੀ ਪੋਥੀ
19:5-7; ਲੇਵੀਆਂ ਦੀ ਪੋਥੀ
22:27-29; ਯੂਹੰਨਾ 4:23; ਰੋਮੀਆਂ ਨੂੰ
12:1; ਫ਼ਿਲਿੱਪੀਆਂ ਨੂੰ
4:18; ਇਬਰਾਨੀਆਂ ਨੂੰ
13:16; ਯਿਰਮਿਯਾਹ 14:10-12; ਲੇਵੀਆਂ ਦੀ ਪੋਥੀ
22:25; ਮਲਾਕੀ 1:8-10; ਮਲਾਕੀ
2:13; ਕਹਾਉਤਾਂ 21:3; ਯਾਕੂਬ
1:27; 1 ਸਮੂਏਲ 15:22; ਜ਼ਬੂਰ
51:6-7; ਲੂਕਾ 18:13-14; ਜ਼ਬੂਰ
119:108
