ਬਾਈਬਲ ਦੇ ਕੁਝ ਵਚਨ ਵਿਸ਼ਾ : ਕਲੀਸਿਯਾ ਵਿੱਚ ਜਾਣਾ
ਪੰਜਾਬੀ ਮਸੀਹ ਸੰਦੇਸ਼
ਇਬਰਾਨੀਆਂ ਨੂੰ 10:25
25 ਸਾਨੂੰ ਇੱਕ ਦੂਸਰੇ ਨਾਲ ਮਿਲਣਾ ਨਹੀਂ ਛੱਡਣਾ ਚਾਹੀਦਾ। ਇਹੀ ਗੱਲ ਹੈ ਜਿਹੜੀ ਕੁਝ ਲੋਕ ਕਰ ਰਹੇ ਹਨ। ਪਰ ਸਾਨੂੰ ਇੱਕ ਦੂਸਰੇ ਨੂੰ ਉਤਸਾਹਿਤ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਹੋਰ ਵੱਧੇਰੇ ਕਰੋ ਕਿਉਂਕਿ ਦਿਹਾੜਾ [a] ਨੇੜੇ ਆ ਰਿਹਾ ਹੈ।
ਇਬਰਾਨੀਆਂ ਨੂੰ 13:17
17 ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰੱਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸੱਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।
ਰਸੂਲਾਂ ਦੇ ਕਰਤੱਬ 2:42
42 ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਲ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕੱਠੇ ਖਾਂਦੇ ਅਤੇ ਇਕੱਠੇ ਹੀ ਪ੍ਰਾਰਥਨਾ ਕਰਦੇ।
ਰਸੂਲਾਂ ਦੇ ਕਰਤੱਬ 20:28
28 ਤੁਸੀਂ ਆਪਣੇ-ਆਪ ਲਈ ਸਾਵੱਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹੜੇ ਕਿ ਤੁਹਨੂੰ ਪਰਮੇਸ਼ੁਰ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜੜ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜੜੀ ਵਾਂਗ ਹੋਣਾ ਚਾਹੀਦਾ ਹੈ ਜਿਹੜੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।
1 ਤਿਮੋਥਿਉਸ ਨੂੰ 5:17
17 ਜਿਹੜੇ ਬਜ਼ੁਰਗ ਕਲੀਸਿਯਾ ਦੀ ਅਗਵਾਈ ਚੰਗੇ ਢੰਗ ਨਾਲ ਕਰਦੇ ਹਨ ਉਹ ਮਹਾਨ ਇੱਜ਼ਤ ਪਾਉਣ ਦੇ ਯੋਗੀ ਹਨ। ਜਿਹੜੇ ਵਡੇਰੇ ਬੋਲ ਚਾਲ ਰਾਹੀਂ ਅਤੇ ਉਪਦੇਸ਼ ਰਾਹੀਂ ਕਾਰਜ ਕਰਦੇ ਹਨ ਅਜਿਹੇ ਵਿਅਕਤੀ ਹਨ ਜਿਹੜੇ ਮਹਾਨ ਇੱਜ਼ਤ ਦੇ ਯੋਗੀ ਹਨ।
ਇਬਰਾਨੀਆਂ ਨੂੰ 13:7
7 ਆਪਣੇ ਆਗੂਆਂ ਨੂੰ ਚੇਤੇ ਰੱਖੋ। ਉਨ੍ਹਾਂ ਨੇ ਤੁਹਾਨੂੰ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ। ਚੇਤੇ ਰੱਖੋ ਕਿ ਉਹ ਕਿਵੇਂ ਜੀਵੇ ਅਤੇ ਮਰੇ, ਅਤੇ ਉਨ੍ਹਾਂ ਦੇ ਵਿਸ਼ਵਾਸ ਦੀ ਨਕਲ ਕਰੋ।
2 ਪਤਰਸ 1:20-21
20 ਉਹ ਸਭ ਤੋਂ ਮਹੱਤਵਪੂਰਣ ਗੱਲ ਜੋ ਤੁਹਾਨੂੰ ਜਾਣ ਲੈਣੀ ਚਾਹੀਦੀ ਹੈ ਕਿ; ਕਿਸੇ ਵੀ ਵਿਅਕਤੀ ਨੂੰ ਪੋਥੀਆਂ ਵਿੱਚਲੀ ਕਿਸੇ ਵੀ ਦੈਵੀ ਬਾਣੀ ਦੀ ਆਪਣੇ ਤੌਰ ਤੇ ਵਿਆਖਿਆ ਨਹੀਂ ਕਰਨੀ ਚਾਹੀਦੀ।21 ਕੋਈ ਵੀ ਅਗੰਮ ਵਾਕ ਉਵੇਂ ਨਹੀਂ ਹੋਏ ਜਿਵੇਂ ਕੋਈ ਵਿਅਕਤੀ ਚਾਹੁੰਦਾ ਸੀ। ਕਿਉਂਕਿ ਅਗੰਮ ਵਾਕ ਮਨੁੱਖ ਦੀ ਇੱਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਸਾਉਣ ਨਾਲ ਪਰਮੇਸ਼ੁਰ ਵੱਲੋਂ ਬੋਲਦੇ ਹਨ।
1 ਯੂਹੰਨਾ 1:3
3 ਹੁਣ ਅਸੀਂ ਤੁਹਾਨੂੰ ਉਹ ਗੱਲਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਸੀਂ ਦੇਖਿਆ ਤੇ ਸੁਣਿਆ। ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਨਾਲ ਸੰਗਤ ਵਿੱਚ ਸ਼ਰੀਕ ਹੋਵੋ। ਜਿਹੜੀ ਸੰਗਤ ਵਿੱਚ ਅਸੀਂ ਸਾਂਝ ਰੱਖਦੇ ਹਾਂ ਉਹ ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।
1 ਥੱਸਲੁਨੀਕੀਆਂ ਨੂੰ 5:12-13
12 ਹੁਣ ਭਰਾਵੋ ਅਤੇ ਭੈਣੋ, ਉਨ੍ਹਾਂ ਦੀ ਇੱਜ਼ਤ ਕਰੋ ਜਿਹੜੇ ਤੁਹਾਡੇ ਦਰਮਿਆਨ ਸਖਤ ਮਿਹਨਤ ਕਰਦੇ ਹਨ, ਜਿਹੜੇ ਤੁਹਾਡੀ ਪ੍ਰਭੂ ਵਿੱਚ ਅਗਵਾਈ ਕਰਦੇ ਹਨ। ਅਤੇ ਤੁਹਾਨੂੰ ਉਪਦੇਸ਼ ਦਿੰਦੇ ਹਨ।13 ਉਨ੍ਹਾਂ ਦੀ ਇੱਜ਼ਤ ਉਸ ਕੰਮ ਦੀ ਖਾਤਿਰ, ਇੱਕ ਖਾਸ ਪ੍ਰੇਮ ਨਾਲ ਕਰੋ, ਜਿਹੜਾ ਉਹ ਕਰਦੇ ਹਨ।
ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹੋ।
ਫ਼ਿਲਿੱਪੀਆਂ ਨੂੰ 1:1
ਮਸੀਹ ਯਿਸੂ ਦੇ ਸੇਵਕਾਂ ਪੌਲੁਸ ਅਤੇ ਤਿਮੋਥਿਉਸ ਵੱਲੋਂ, ਮਸੀਹ ਵਿੱਚ ਪਰਮੇਸ਼ੁਰ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜੋ ਫ਼ਿਲਿੱਪੈ ਵਿੱਚ ਰਹਿੰਦੇ ਹਨ, ਅਤੇ ਤੁਹਾਡੇ ਸਾਰੇ ਬਜ਼ੁਰਗਾਂ [a] ਅਤੇ ਖਾਸ ਸਹਾਇਕਾਂ ਨੂੰ ਸ਼ੁਭਕਾਮਨਾਵਾਂ।
ਮੱਤੀ 18:20
20 ਇਹ ਸੱਚ ਹੈ ਕਿਉਂਕਿ ਦੋ ਜਾਂ ਤਿੰਨ ਮਨੁੱਖ ਮੇਰੇ ਨਾਂ ਤੇ ਇਕੱਠੇ ਹੋਣ, ਤਾਂ ਮੈਂ ਉੱਥੇ ਉਨ੍ਹਾਂ ਦੇ ਨਾਲ ਹਾਂ।”
ਰਸੂਲਾਂ ਦੇ ਕਰਤੱਬ 2:42-47
42 ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਲ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕੱਠੇ ਖਾਂਦੇ ਅਤੇ ਇਕੱਠੇ ਹੀ ਪ੍ਰਾਰਥਨਾ ਕਰਦੇ। 43 ਰਸੂਲ ਬੜੀਆਂ ਹੈਰਾਨੀਜਨਕ ਅਤੇ ਤਾਕਤਵਰ ਗੱਲਾਂ ਕਰ ਰਹੇ ਸਨ। ਤਾਂ ਸਾਰੇ ਲੋਕਾਂ ਨੂੰ ਪਰਮੇਸ਼ੁਰ ਲਈ ਡਰ ਸੀ। 44 ਸਾਰੇ ਉਨ੍ਹਾਂ ਦੇ ਨਿਹਚਾਵਾਨ ਇਕੱਠੇ ਰਹਿੰਦੇ ਤੇ ਆਪਸ ਵਿੱਚ ਹਰ ਚੀਜ਼ ਵੰਡਦੇ। 45 ਨਿਹਚਾਵਾਨਾਂ ਨੇ ਆਪਣੀ ਜ਼ਮੀਨ ਅਤੇ ਜੋ ਚੀਜ਼ਾਂ ਉਨ੍ਹਾਂ ਕੋਲ ਸਨ, ਸਭ ਵੇਚ ਦਿੱਤੀਆਂ ਅਤੇ ਸਾਰਾ ਧਨ ਸਾਰਿਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ, ਵੰਡ ਦਿੱਤਾ।46 ਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ। 47 ਨਿਹਚਾਵਾਨ ਪਰਮੇਸ਼ੁਰ ਦੀ ਉਸਤਤਿ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਚਾਵਾਨਾਂ ਦੇ ਸਮੂਹ ਵਿੱਚ ਸ਼ਾਮਿਲ ਕਰਦਾ, ਜੋ ਬਚਾਏ ਜਾਂਦੇ ਸਨ।
ਜ਼ਬੂਰ 34:6
6 ਇਸ ਗਰੀਬ ਬੰਦੇ ਨੇ ਯਹੋਵਾਹ ਨੂੰ ਮਦਦ ਲਈ ਪੁਕਾਰਿਆ।
ਅਤੇ ਯਹੋਵਾਹ ਨੇ ਮੈਨੂੰ ਸੁਣਿਆ।
ਉਸ ਨੇ ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਇਆ।
ਅਤੇ ਯਹੋਵਾਹ ਨੇ ਮੈਨੂੰ ਸੁਣਿਆ।
ਉਸ ਨੇ ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਇਆ।
ਫ਼ਿਲਿੱਪੀਆਂ ਨੂੰ 2:1
ਕੀ ਮਸੀਹ ਵਿੱਚ ਤੁਸੀਂ ਮੇਰੀ ਖਾਤਿਰ ਕੋਈ ਕੰਮ ਕਰ ਸੱਕਦੇ ਹੋਂ? ਕੀ ਤੁਹਾਡਾ ਪਿਆਰ ਮੈਨੂੰ ਦਿਲਾਸਾ ਦੇਣਾ ਚਾਹੁੰਦਾ ਹੈ? ਕੀ ਅਸੀਂ ਪਵਿੱਤਰ ਆਤਮਾ ਵਿੱਚ ਇਕੱਠੇ ਭਾਗੀਦਾਰ ਹਾਂ? ਕੀ ਤੁਹਾਡੇ ਵਿੱਚ ਦਯਾ ਅਤੇ ਕਿਰਪਾ ਹੈ?
1 ਕੁਰਿੰਥੀਆਂ ਨੂੰ 12:28
28 ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸ ਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹੜੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹੜੇ ਅਗਵਾਈਆਂ ਕਰ ਸੱਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹੜੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸੱਕਦੇ ਹਨ।
ਰਸੂਲਾਂ ਦੇ ਕਰਤੱਬ 14:23
23 ਉਨ੍ਹਾਂ ਨੇ ਹਰੇਕ ਕਲੀਸਿਯਾ ਲਈ ਬਜ਼ੁਰਗਾਂ ਨੂੰ ਨਿਯੁਕਤ ਕੀਤਾ। ਵਰਤ ਅਤੇ ਪ੍ਰਾਰਥਨਾ ਨਾਲ, ਉਨ੍ਹਾਂ ਨੇ ਉਨ੍ਹਾਂ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਜਿਸਤੇ ਉਨ੍ਹਾਂ ਨੇ ਭਰੋਸਾ ਕੀਤਾ।
1 ਕੁਰਿੰਥੀਆਂ ਨੂੰ 11:18
18 ਮੈਂ ਸੁਣਦਾ ਹਾਂ ਕਿ ਪਹਿਲਾਂ ਜਦੋਂ ਤੁਸੀਂ ਇਕੱਠੇ ਹੋਕੇ ਕਲੀਸਿਯਾ ਵਾਂਗ ਇਕੱਠੇ ਹੁੰਦੇ ਹੋ, ਤੁਹਾਡੇ ਵਿੱਚਕਾਰ ਬਟਵਾਰੇ ਹੁੰਦੇ ਹਨ ਅਤੇ ਕੁਝ ਹੱਦ ਤਾਈਂ ਮੈਂ ਇਸ ਉੱਤੇ ਵਿਸ਼ਵਾਸ ਕਰਦਾ ਹਾਂ।
1 ਯੂਹੰਨਾ 1:7
7 ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰੱਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ।
ਰਸੂਲਾਂ ਦੇ ਕਰਤੱਬ 20:7
7 ਹਫ਼ਤੇ ਦੇ ਪਹਿਲੇ ਦਿਨ, ਅਸੀਂ ਸਾਰੇ ਪ੍ਰਭੂ ਭੋਜ ਖਾਣ ਲਈ ਇਕੱਠੇ ਹੋਏ। ਇਸ ਮੌਕੇ ਤੇ ਪੌਲੁਸ ਨੇ ਲੋਕਾਂ ਨਾਲ ਗੱਲ ਕੀਤੀ। ਉਹ ਅਗਲੇ ਦਿਨ ਉੱਥੋਂ ਜਾਣ ਦੀ ਯੋਜਨਾ ਬਣਾ ਰਿਹਾ ਸੀ ਇਸ ਲਈ ਉਸ ਨੇ ਅੱਧੀ ਰਾਤ ਤੱਕ ਉਪਦੇਸ਼ ਜਾਰੀ ਰੱਖਿਆ।
ਯੂਹੰਨਾ 5:39
39 ਤੁਸੀਂ ਇਹ ਸੋਚਕੇ ਪੋਥੀਆਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੋਥੀਆਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ!
ਕੁਲੁੱਸੀਆਂ ਨੂੰ 3:16
16 ਆਪਣੇ ਅੰਦਰ ਮਸੀਹ ਦੀ ਸਿੱਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ।
ਅਫ਼ਸੀਆਂ ਨੂੰ 4:12
12 ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸਰੀਰ ਨੂੰ ਮਜ਼ਬੂਤ ਬਣਾਇਆ ਜਾ ਸੱਕੇ।
1 ਕੁਰਿੰਥੀਆਂ ਨੂੰ 1:9
9 ਪਰਮੇਸ਼ੁਰ ਵਫ਼ਾਦਾਰ ਹੈ। ਉਸ ਨੇ ਤੁਹਾਨੂੰ ਯਿਸੂ ਮਸੀਹ, ਅਪਣੇ ਪੁੱਤਰ ਅਤੇ ਸਾਡੇ ਪ੍ਰਭੂ ਨਾਲ ਸਾਂਝੀਵਾਲ ਹੋਕੇ ਜਿਉਣ ਲਈ ਚੁਣਿਆ ਹੈ।
ਰਸੂਲਾਂ ਦੇ ਕਰਤੱਬ 14:21-23
21 ਪੌਲੁਸ ਅਤੇ ਬਰਨਬਾਸ ਨੇ ਦਰਬੇ ਸ਼ਹਿਰ ਵਿੱਚ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ। ਬਹੁਤ ਸਾਰੇ ਲੋਕ ਇੱਥੇ ਯਿਸੂ ਦੇ ਚੇਲੇ ਬਣ ਗਏ। ਉਹ ਦੋਨੋਂ ਲੁਸਤ੍ਰਾ, ਇੱਕੁਨਿਯੁਮ ਅਤੇ ਅੰਤਾਕਿਯਾ ਨੂੰ ਪਰਤੇ।22 ਇਨ੍ਹਾਂ ਸ਼ਹਿਰਾਂ ਵਿੱਚ ਪੌਲੁਸ ਅਤੇ ਬਰਨਬਾਸ ਨੇ ਯਿਸੂ ਦੇ ਚੇਲਿਆਂ ਨੂੰ ਤਕੜੇ ਬਣਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਰਹਿਣ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਆਖਿਆ, “ਸਾਨੂੰ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨ ਲਈ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।” 23 ਉਨ੍ਹਾਂ ਨੇ ਹਰੇਕ ਕਲੀਸਿਯਾ ਲਈ ਬਜ਼ੁਰਗਾਂ ਨੂੰ ਨਿਯੁਕਤ ਕੀਤਾ। ਵਰਤ ਅਤੇ ਪ੍ਰਾਰਥਨਾ ਨਾਲ, ਉਨ੍ਹਾਂ ਨੇ ਉਨ੍ਹਾਂ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਜਿਸਤੇ ਉਨ੍ਹਾਂ ਨੇ ਭਰੋਸਾ ਕੀਤਾ।
1 ਥੱਸਲੁਨੀਕੀਆਂ ਨੂੰ 5:21-22
21 ਪਰ ਹਰ ਗੱਲ ਦੀ ਪਰੱਖ ਕਰੋ। ਜੋ ਚੰਗਾ ਹੈ ਉਸ ਨੂੰ ਰੱਖ ਲਵੋ। 22 ਅਤੇ ਹਰ ਪ੍ਰਕਾਰ ਦੀ ਬਦੀ ਤੋਂ ਦੂਰ ਰਹੋ।
ਇਬਰਾਨੀਆਂ ਨੂੰ
10:25; ਇਬਰਾਨੀਆਂ ਨੂੰ
13:17; ਰਸੂਲਾਂ ਦੇ ਕਰਤੱਬ 2:42; ਰਸੂਲਾਂ ਦੇ ਕਰਤੱਬ 20:28; 1 ਤਿਮੋਥਿਉਸ ਨੂੰ
5:17; ਇਬਰਾਨੀਆਂ ਨੂੰ
13:7; 2 ਪਤਰਸ 1:20-21; 1 ਯੂਹੰਨਾ 1:3; 1 ਥੱਸਲੁਨੀਕੀਆਂ ਨੂੰ
5:12-13; ਫ਼ਿਲਿੱਪੀਆਂ ਨੂੰ
1:1; ਮੱਤੀ 18:20; ਰਸੂਲਾਂ ਦੇ ਕਰਤੱਬ 2:42-47; ਜ਼ਬੂਰ
34:6; ਫ਼ਿਲਿੱਪੀਆਂ ਨੂੰ
2:1; 1 ਕੁਰਿੰਥੀਆਂ ਨੂੰ
12:28; ਰਸੂਲਾਂ ਦੇ ਕਰਤੱਬ 14:23; 1 ਕੁਰਿੰਥੀਆਂ ਨੂੰ
11:18; 1 ਯੂਹੰਨਾ 1:7; ਰਸੂਲਾਂ ਦੇ ਕਰਤੱਬ 20:7; ਯੂਹੰਨਾ 5:39; ਕੁਲੁੱਸੀਆਂ ਨੂੰ
3:16; ਅਫ਼ਸੀਆਂ ਨੂੰ
4:12; 1 ਕੁਰਿੰਥੀਆਂ ਨੂੰ
1:9; ਰਸੂਲਾਂ ਦੇ ਕਰਤੱਬ 14:21-23; 1 ਥੱਸਲੁਨੀਕੀਆਂ ਨੂੰ
5:21-22