ਬਾਈਬਲ ਦੇ ਕੁਝ ਵਚਨ ਵਿਸ਼ਾ : ਆਜੜੀ, ਕਲੀਸਿਯਾ ਦੇ ਆਗੂ
ਪੰਜਾਬੀ ਮਸੀਹ
ਸੰਦੇਸ਼
ਰਸੂਲਾਂ ਦੇ ਕਰਤੱਬ 21:13
13 ਪਰ ਪੌਲੁਸ ਨੇ ਕਿਹਾ, “ਤੁਸੀਂ ਰੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋੜ ਰਹੇ ਹੋ। ਮੈਂ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਨੂੰ ਤਿਆਰ ਹਾਂ ਇਹੀ ਨਹੀਂ ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।”
ਅਫ਼ਸੀਆਂ ਨੂੰ 4:11
11 ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ।
ਮਰਕੁਸ 3:14
14 ਯਿਸੂ ਨੇ ਬਾਰ੍ਹਾਂ ਬੰਦੇ ਚੁਣੇ ਅਤੇ ਉਨ੍ਹਾਂ ਨੂੰ ਰਸੂਲ ਆਖਿਆ। ਯਿਸੂ ਚਾਹੁੰਦਾ ਸੀ ਕਿ ਇਹ ਬਾਰ੍ਹਾਂ ਮਨੁੱਖ ਉਸ ਦੇ ਨਾਲ ਰਹਿਣ ਤਾਂ ਜੋ ਉਹ ਉਨ੍ਹਾਂ ਨੂੰ ਅਲੱਗ-ਅਲੱਗ ਥਾਵਾਂ ਤੇ ਪ੍ਰਚਾਰ ਕਰਨ ਲਈ ਭੇਜ ਸੱਕੇ।
ਰਸੂਲਾਂ ਦੇ ਕਰਤੱਬ 14:23
23 ਉਨ੍ਹਾਂ ਨੇ ਹਰੇਕ ਕਲੀਸਿਯਾ ਲਈ ਬਜ਼ੁਰਗਾਂ ਨੂੰ ਨਿਯੁਕਤ ਕੀਤਾ। ਵਰਤ ਅਤੇ ਪ੍ਰਾਰਥਨਾ ਨਾਲ, ਉਨ੍ਹਾਂ ਨੇ ਉਨ੍ਹਾਂ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਜਿਸਤੇ ਉਨ੍ਹਾਂ ਨੇ ਭਰੋਸਾ ਕੀਤਾ।
1 ਕੁਰਿੰਥੀਆਂ ਨੂੰ 12:28
28 ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸ ਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹੜੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹੜੇ ਅਗਵਾਈਆਂ ਕਰ ਸੱਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹੜੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸੱਕਦੇ ਹਨ।
ਯੂਹੰਨਾ 21:15
15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?”
ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।”
ਮਰਕੁਸ 6:34
34 ਜਦੋਂ ਯਿਸੂ ਉੱਥੇ ਪਹੁੰਚਿਆ ਤਾਂ ਉਸ ਨੇ ਵੇਖਿਆ ਕਿ ਬਹੁਤ ਸਾਰੇ ਲੋਕ ਉਸਦਾ ਇੰਤਜ਼ਾਰ ਕਰ ਰਹੇ ਸਨ। ਯਿਸੂ ਨੂੰ ਉਨ੍ਹਾਂ ਤੇ ਤਰਸ ਆਇਆ, ਕਿਉਂਕਿ ਉਹ ਬਿਨ ਆਜੜੀ ਦੀਆਂ ਭੇਡਾਂ ਵਾਂਗ ਸਨ। ਤਾਂ ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਬਾਰੇ ਉਪਦੇਸ਼ ਦਿੱਤਾ।
ਯੂਹੰਨਾ 21:17
17 ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?”
ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪਿਆਰ ਕਰਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪਿਆਰ ਕਰਦਾ ਹਾਂ।”
1 ਕੁਰਿੰਥੀਆਂ ਨੂੰ 3:2
2 ਜਿਹੜੀ ਸਿੱਖਿਆ ਮੈਂ ਤੁਹਾਨੂੰ ਦਿੱਤੀ ਉਹ ਦੁੱਧ ਵਰਗੀ ਸੀ, ਠੋਸ ਆਹਾਰ ਵਰਗੀ ਨਹੀਂ। ਮੈਂ ਇਉਂ ਉਸ ਲਈ ਕੀਤਾ ਕਿਉਂ ਜੋ ਹਾਲੇ ਤੁਸੀਂ ਠੋਸ ਭੋਜਨ ਖਾਣ ਲਈ ਤਿਆਰ ਨਹੀਂ ਸੀ ਅਤੇ ਅਜੇ ਵੀ ਤੁਸੀਂ ਤਿਆਰ ਨਹੀਂ ਹੋ।
ਇਬਰਾਨੀਆਂ ਨੂੰ 5:12-14
12 ਤੁਹਾਨੂੰ ਇੰਨਾ ਸਮਾਂ ਮਿਲ ਚੁੱਕਿਆ ਹੈ ਕਿ ਹੁਣ ਤੱਕ ਤਾਂ ਤੁਹਾਨੂੰ ਗੁਰੂ ਬਣ ਜਾਣਾ ਚਾਹੀਦਾ ਸੀ। ਪਰ ਤੁਹਾਨੂੰ, ਇੱਕ ਵਾਰੀ ਫ਼ੇਰ, ਪਰਮੇਸ਼ੁਰ ਦੇ ਉਪਦੇਸ਼ ਦੇ ਮੁੱਢਲੇ ਪਾਠ ਪੜ੍ਹਾਉਣ ਵਾਲੇ, ਕਿਸੇ ਵਿਅਕਤੀ ਦੀ ਲੋੜ ਹੈ। ਤੁਹਾਨੂੰ ਹਾਲੇ ਵੀ ਉਪਦੇਸ਼ ਦੀ ਦੁੱਧ ਵਾਂਗ ਲੋੜ ਹੈ। ਤੁਸੀਂ ਹਾਲੇ ਠੋਸ ਆਹਾਰ ਲਈ ਤਿਆਰ ਨਹੀਂ ਹੋ। 13 ਕੋਈ ਵੀ ਜਿਹੜਾ ਦੁੱਧ ਦੇ ਆਸਰੇ ਜਿਉਂਦਾ, ਇੱਕ ਸ਼ਿਸ਼ੂ ਹੈ। ਅਜਿਹਾ ਵਿਅਕਤੀ ਸਹੀ ਉਪਦੇਸ਼ ਬਾਰੇ ਕੁਝ ਨਹੀਂ ਜਾਣਦਾ। 14 ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹੜੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹੜੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ।
ਯੂਹੰਨਾ 21:16
16 ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?”
ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।”
ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰਿਆਂ ਭੇਡਾਂ ਦੀ ਰੱਖਿਆ ਕਰ।”
ਮੱਤੀ 25:36
36 ਜਦੋਂ ਮੈਂ ਵਸਤਰ-ਹੀਣ ਸਾਂ, ਤੁਸੀਂ ਮੈਨੂੰ ਪਹਿਨਣ ਲਈ ਕੱਪੜੇ ਦਿੱਤੇ। ਮੈਂ ਬਿਮਾਰ ਸੀ ਤਾਂ ਤੁਸੀਂ ਮੇਰੀ ਖਬਰ ਲਿੱਤੀ ਅਤੇ ਜਦੋਂ ਮੈਂ ਕੈਦ ਵਿੱਚ ਸੀ ਤਾਂ ਤੁਸੀਂ ਮੇਰੇ ਕੋਲ ਆਏ।’
ਰਸੂਲਾਂ ਦੇ ਕਰਤੱਬ 20:28
28 ਤੁਸੀਂ ਆਪਣੇ-ਆਪ ਲਈ ਸਾਵੱਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹੜੇ ਕਿ ਤੁਹਨੂੰ ਪਰਮੇਸ਼ੁਰ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜੜ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜੜੀ ਵਾਂਗ ਹੋਣਾ ਚਾਹੀਦਾ ਹੈ ਜਿਹੜੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।
ਫ਼ਿਲਿੱਪੀਆਂ ਨੂੰ 1:1
ਮਸੀਹ ਯਿਸੂ ਦੇ ਸੇਵਕਾਂ ਪੌਲੁਸ ਅਤੇ ਤਿਮੋਥਿਉਸ ਵੱਲੋਂ, ਮਸੀਹ ਵਿੱਚ ਪਰਮੇਸ਼ੁਰ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜੋ ਫ਼ਿਲਿੱਪੈ ਵਿੱਚ ਰਹਿੰਦੇ ਹਨ, ਅਤੇ ਤੁਹਾਡੇ ਸਾਰੇ ਬਜ਼ੁਰਗਾਂ [a] ਅਤੇ ਖਾਸ ਸਹਾਇਕਾਂ ਨੂੰ ਸ਼ੁਭਕਾਮਨਾਵਾਂ।
1 ਤਿਮੋਥਿਉਸ ਨੂੰ 3:1-2
ਜੋ ਮੈਂ ਕਹਿੰਦਾ ਹਾਂ ਉਹ ਸੱਚ ਹੈ; ਜੇ ਕੋਈ ਵਿਅਕਤੀ ਕਲੀਸਿਯਾ ਦਾ ਬਜ਼ੁਰਗ ਬਣਨਾ ਚਾਹੁੰਦਾ ਹੈ ਤਾਂ ਉਹ ਚੰਗਾ ਕੰਮ ਕਰਨਾ ਚਾਹ ਰਿਹਾ ਹੈ। 2 ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣਾ ਚਾਹੀਦਾ ਹੈ ਕਿ ਲੋਕ ਉਸ ਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸੱਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਨੂੰ ਇੱਜ਼ਤ ਦੇ ਸੱਕਣ। ਉਸ ਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।
2 ਤਿਮੋਥਿਉਸ ਨੂੰ 1:17
17 ਨਹੀਂ। ਉਹ ਸ਼ਰਮਸਾਰ ਨਹੀਂ ਸੀ ਜਦੋਂ ਉਹ ਰੋਮ ਵਿੱਚ ਆਇਆ ਉਸ ਨੇ ਮੇਰੀ ਹਰ ਥਾਂ ਭਾਲ ਕੀਤੀ ਤੇ ਮੈਨੂੰ ਆਖਿਰਕਾਰ ਲੱਭ ਲਿਆ।
ਤੀਤੁਸ ਨੂੰ 1:7
7 ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸੱਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਨੂੰ ਪਿਆਕੜ ਨਹੀਂ ਹੋਣਾ ਚਾਹੀਦਾ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ।
ਯਾਕੂਬ 1:27
27 ਜਿਸ ਤਰ੍ਹਾਂ ਦਾ ਧਰਮ ਪਰਮੇਸ਼ੁਰ ਨੂੰ ਚਾਹੀਦਾ ਹੈ ਉਹ ਇਹ ਹੈ; ਉਨ੍ਹਾਂ ਯਤੀਮਾਂ ਅਤੇ ਵਿਧਵਾਵਾਂ ਦੀ ਪਰਵਰਿਸ਼ ਕਰਨਾ ਜਿਨ੍ਹਾਂ ਨੂੰ ਸਹਾਇਤਾ ਦੀ ਲੋੜ ਹੈ, ਅਤੇ ਆਪਣੇ ਆਪ ਨੂੰ ਦੁਨਿਆਵੀ ਪ੍ਰਭਾਵ ਤੋਂ ਮੁਕਤ ਰੱਖਣਾ। ਇਹੀ ਉਹ ਧਰਮ ਹੈ ਜਿਸ ਨੂੰ ਪਰਮੇਸ਼ੁਰ ਸ਼ੁੱਧ ਅਤੇ ਪਵਿੱਤਰ ਕਬੂਲਦਾ ਹੈ।
1 ਪਤਰਸ 5:2
2 ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।
ਰਸੂਲਾਂ ਦੇ ਕਰਤੱਬ 20:29
29 ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆੜਾਂ ਵਰਗੇ ਹੋਣਗੇ ਅਤੇ ਇੱਜੜ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ।
ਮੱਤੀ 7:15
15 “ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ।
ਯੂਹੰਨਾ 10:1
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਮਨੁੱਖ ਭੇਡਾਂ ਦੇ ਬਾੜੇ ਵਿੱਚ ਬੂਹੇ ਦੇ ਰਸਤੇ ਦੀ ਬਜਾਏ ਕਿਸੇ ਹੋਰ ਰਸਤੇ ਵੜਦਾ ਹੈ ਉਹ ਭੇਡਾਂ ਚੋਰੀ ਕਰਨ ਆਇਆ ਹੈ।
1 ਪਤਰਸ 5:3
3 ਇਹ ਲੋਕ ਤੁਹਾਡੀ ਦੇਖਭਾਲ ਹੇਠਾਂ ਰੱਖੇ ਗਏ ਹਨ। ਇਸ ਲਈ ਜ਼ਾਲਮ ਹਾਕਮ ਵਾਂਗ ਨਾ ਬਣੋ ਸਗੋਂ ਇੱਜੜ ਲਈ ਇੱਕ ਉਦਾਹਰਣ ਦੀ ਤਰ੍ਹਾਂ ਹੋਵੋ।
ਇਬਰਾਨੀਆਂ ਨੂੰ 13:17
17 ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰੱਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸੱਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।
ਯੂਹੰਨਾ 10:15
14-15 “ਮੈਂ ਚੰਗਾ ਆਜੜੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ।
ਰਸੂਲਾਂ ਦੇ ਕਰਤੱਬ 21:13; ਅਫ਼ਸੀਆਂ ਨੂੰ
4:11; ਮਰਕੁਸ 3:14; ਰਸੂਲਾਂ ਦੇ ਕਰਤੱਬ 14:23; 1 ਕੁਰਿੰਥੀਆਂ ਨੂੰ
12:28; ਯੂਹੰਨਾ 21:15; ਮਰਕੁਸ
6:34; ਯੂਹੰਨਾ 21:17; 1 ਕੁਰਿੰਥੀਆਂ ਨੂੰ
3:2; ਇਬਰਾਨੀਆਂ ਨੂੰ
5:12-14; ਯੂਹੰਨਾ 21:16; ਮੱਤੀ
25:36; ਰਸੂਲਾਂ ਦੇ ਕਰਤੱਬ 20:28; ਫ਼ਿਲਿੱਪੀਆਂ ਨੂੰ
1:1; 1 ਤਿਮੋਥਿਉਸ ਨੂੰ
3:1-2; 2 ਤਿਮੋਥਿਉਸ ਨੂੰ
1:17; ਤੀਤੁਸ ਨੂੰ
1:7; ਯਾਕੂਬ 1:27; 1 ਪਤਰਸ
5:2; ਰਸੂਲਾਂ ਦੇ ਕਰਤੱਬ 20:29; ਮੱਤੀ
7:15; ਯੂਹੰਨਾ 10:1; 1 ਪਤਰਸ
5:3; ਇਬਰਾਨੀਆਂ ਨੂੰ
13:17; ਯੂਹੰਨਾ 10:15
