Tuesday, January 14, 2014

ਪ੍ਰਾਰਥਨਾ ਕਰਨਾ

                                                ਬਾਈਬਲ ਦੇ ਕੁਝ ਵਚਨ ਵਿਸ਼ਾ : ਪ੍ਰਾਰਥਨਾ ਕਰਨਾ                                                                             ਪੰਜਾਬੀ ਮਸੀਹ ਸੰਦੇਸ਼

ਲੂਕਾ 6:12

12 ਉਨ੍ਹੀ ਦਿਨੀ ਯਿਸੂ ਇੱਕ ਪਹਾੜ ਤੇ ਗਿਆ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਬਿਤਾ ਦਿੱਤੀ

1 ਥੱਸਲੁਨੀਕੀਆਂ ਨੂੰ 5:17

17 ਕਦੇ ਵੀ ਪ੍ਰਾਰਥਨਾ ਕਰਨੀ ਨਾ ਛੱਡੋ

2 ਇਤਹਾਸ 7:14

14 ਜੇਕਰ ਮੇਰੇ ਲੋਕ ਜੋ ਮੇਰੇ ਨਾਮ ਦੁਆਰਾ ਸਦਵਾਉਂਦੇ ਹਨ, ਨਿਮਰ ਬਣ ਜਾਣ ਅਤੇ ਪ੍ਰਾਰਥਨਾ ਕਰਨ ਅਤੇ ਮੇਰਾ ਇੰਤਜਾਰ ਕਰਨ ਅਤੇ ਆਪਣੀਆਂ ਮੰਦੀਆਂ ਕਰਨੀਆਂ ਤੋਂ ਹਟ ਜਾਣ, ਤਾਂ ਮੈਂ ਅਕਾਸ਼ ਵਿੱਚ ਉਨ੍ਹਾਂ ਨੂੰ ਸੁਣਾਂਗਾ ਅਤੇ ਮੈਂ ਉਨ੍ਹਾਂ ਦੇ ਪਾਪ ਮੁਆਫ਼ ਕਰ ਦਿਆਂਗਾ ਅਤੇ ਉਨ੍ਹਾਂ ਦੀ ਧਰਤੀ ਨੂੰ ਚੰਗਾ ਕਰ ਦਿਆਂਗਾ

ਇਬਰਾਨੀਆਂ ਨੂੰ 4:16

16 ਯਿਸੂ ਦੇ ਸਾਡੇ ਸਰਦਾਰ ਜਾਜਕ ਹੁੰਦਿਆਂ ਅਸੀਂ ਕਿਰਪਾ ਦੇ ਸਿੰਘਾਸਣ ਦੇ ਸਾਹਮਣੇ ਆਉਣ ਲਈ ਸੁਤੰਤਰ ਹਾਂ। ਉੱਥੇ ਸਾਡੇ ਕੋਲ ਜਦੋਂ ਵੀ ਸਾਨੂੰ ਲੋੜ ਹੋਵੇਗੀ ਮਦਦ ਕਰਨ ਲਈ ਮਿਹਰ ਅਤੇ ਦਯਾ ਹੋਵੇਗੀ

ਕੁਲੁੱਸੀਆਂ ਨੂੰ 4:2

ਅੱਡੋਲ ਪ੍ਰਾਰਥਨਾ ਕਰੋ ਅਤੇ ਜਦੋਂ ਤੁਸੀਂ ਪ੍ਰਾਰਥਨਾ ਕਰੋ, ਹਮੇਸ਼ਾ ਚੌਕਸ ਰਹੋ ਅਤੇ ਪਰਮੇਸ਼ੁਰ ਦਾ ਸ਼ੁਕਰ ਕਰੋ

ਮੱਤੀ 21:22

22 ਜੇਕਰ ਤੁਸੀਂ ਵਿਸ਼ਵਾਸ ਕਰੋ, ਤਾਂ ਉਹ ਸਭ ਕੁਝ ਜੋ ਤੁਸੀਂ ਪ੍ਰਾਰਥਨਾ ਰਾਹੀਂ ਮੰਗੋਂਗੇ ਤੁਹਾਨੂੰ ਦਿੱਤਾ ਜਾਵੇਗਾ।

ਮੱਤੀ 7:7-11

ਜੇਕਰ ਤੁਸੀਂ ਮੰਗਦੇ ਰਹੋਂਗੇ ਤਾਂ, ਤੁਸੀਂ ਪ੍ਰਾਪਤ ਕਰ ਲਵੋਂਗੇ ਲੱਭੋ, ਤਾਂ ਲੱਭੇਗਾ ਖੜਕਾਓ, ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਵੇਗਾਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂੰਢਣ ਵਾਲੇ ਨੂੰ ਲੱਭਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈਤੁਹਾਡੇ ਵਿੱਚੋਂ ਕਿਹੜਾ ਐਸਾ ਹੈ, ਕਿ ਜਦੋਂ ਉਸਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇਗਾ? 10 ਜੇਕਰ ਉਹ ਇੱਕ ਮੱਛੀ ਮੰਗੇ, ਤਾਂ ਕੀ ਤੁਸੀਂ ਉਸ ਨੂੰ ਸੱਪ ਦੇਵੋਂਗੇ? 11 ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, 

ਮਰਕੁਸ 11:25

25 ਜਦੋਂ ਤੁਸੀਂ ਪ੍ਰਾਰਥਨਾ ਕਰੋ, ਜੇਕਰ ਤੁਹਾਨੂੰ ਯਾਦ ਆਵੇ ਕਿ ਤੁਸੀਂ ਕਿਸੇ ਨਾਲ ਗੁੱਸੇ ਹੋ, ਤੁਸੀਂ ਮਨੁੱਖ ਨੂੰ ਮਾਫ਼ ਕਰ ਦੇਵੋ। ਜੇਕਰ ਤੁਸੀਂ ਉਸ ਇੰਝ ਕਰੋਂਗੇ, ਸੁਰਗ ਵਿੱਚ ਬੈਠਾ ਤੁਹਾਡਾ ਪਿਤਾ ਵੀ ਤੁਹਾਡੇ ਪਾਪ ਮਾਫ਼ ਕਰ ਦੇਵੇਗਾ।

1 ਤਿਮੋਥਿਉਸ ਨੂੰ 2:1-3

 ਸਭ ਤੋਂ ਪਹਿਲਾਂ, ਮੈਂ ਤੁਹਾਨੂੰ ਸਰਬੱਤ ਲੋਕਾਂ ਲਈ ਪ੍ਰਾਰਥਨਾ ਕਰਨ ਲਈ ਆਖਦਾ ਹਾਂ ਸਾਰੇ ਲੋਕਾਂ ਲਈ ਪਰਮੇਸ਼ੁਰ ਨਾਲ ਗੱਲ ਕਰੋ ਉਸ ਕੋਲੋਂ ਉਹ ਚੀਜ਼ਾਂ ਮੰਗੋ ਜਿਹੜੀਆਂ ਲੋਕਾਂ ਨੂੰ ਲੋੜੀਂਦੀਆਂ ਹਨ, ਅਤੇ ਉਸਦਾ ਧੰਨਵਾਦ ਕਰੋ ਰਾਜਿਆਂ ਅਤੇ ਉਨ੍ਹਾਂ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਕਰੋ ਜਿਨ੍ਹਾਂ ਕੋਲ ਅਧਿਕਾਰ ਦੀਆਂ ਪਦਵੀਆਂ ਹਨ ਉਨ੍ਹਾਂ ਆਗੂਆਂ ਲਈ ਪ੍ਰਾਰਥਨਾ ਕਰੋ ਤਾਂ ਜੋ ਅਸੀਂ ਇੱਕ ਅਜਿਹਾ ਜੀਵਨ ਜਿਉਂ ਸੱਕੀਏ ਜੋ ਸ਼ਾਂਤ, ਖਾਮੋਸ਼, ਉਪਾਸਨਾ ਨਾਲ ਭਰਪੂਰ ਅਤੇ ਪਰਮੇਸ਼ੁਰ ਨੂੰ ਸਤਿਕਾਰਦਾ ਹੋਵੇ ਇਹ ਚੰਗਾ ਹੈ, ਅਤੇ ਇਹ ਪਰਮੇਸ਼ੁਰ ਸਾਡੇ ਮੁਕਤੀ ਦਾਤਾ ਨੂੰ ਪ੍ਰਸੰਨ ਕਰਦਾ ਹੈ

ਜ਼ਬੂਰ 55:17

17 ਮੈਂ ਪਰਮੇਸ਼ੁਰ ਨਾਲ ਸ਼ਾਮ, ਸਵੇਰੇ ਅਤੇ ਦੁਪਿਹਰ ਨੂੰ ਗੱਲ ਕਰਦਾ ਹਾਂ
    ਮੈਂ ਉਸ ਨੂੰ ਆਪਣੀ ਤਕਲੀਫ਼ ਬਾਰੇ ਦੱਸਦਾ ਹਾਂ, ਅਤੇ ਉਹ ਮੇਰੀ ਗੱਲ ਸੁਣਦਾ ਹੈ

ਮੱਤੀ 18:19

19 ਮੈਂ ਤੁਹਾਨੂੰ ਇਹ ਵੀ ਕਹਿੰਦਾ ਹਾਂ ਕਿ ਜੇਕਰ ਤੁਸੀਂ ਦੋ ਜਣੇ ਵੀ ਧਰਤੀ ਉੱਤੇ ਕਿਸੇ ਗੱਲ ਲਈ ਮੰਨੋਗੇ ਤਾਂ ਤੁਸੀਂ ਉਸ ਲਈ ਬੇਨਤੀ ਕਰ ਸੱਕਦੇ ਹੋ, ਅਤੇ ਜੋ ਵੀ ਤੁਸੀਂ ਮੰਗੋਂਗੇ ਉਹ ਤੁਹਾਡੇ ਲਈ ਮੇਰੇ ਸੁਰਗੀ ਪਿਤਾ ਦੁਆਰਾ ਪੂਰਾ ਕੀਤਾ ਜਾਵੇਗਾ

1 ਯੂਹੰਨਾ 5:14-15

14 ਇਸ ਲਈ ਅਸੀਂ ਪਰਮੇਸ਼ੁਰ ਕੋਲ ਇਸ ਵਿਸ਼ਵਾਸ ਨਾਲ ਸੱਕਦੇ ਹਾਂ ਕਿ ਜਦੋਂ ਅਸੀਂ ਉਸਦੀ ਰਜ਼ਾ ਅਨੁਸਾਰ ਉਸਤੋਂ ਕੁਝ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ 15 ਇਸ ਲਈ ਸਾਨੂੰ ਪਤਾ ਹੈ ਕਿ ਜਦੋਂ ਵੀ ਅਸੀਂ ਉਸ ਪਾਸੋਂ ਕੁਝ ਮੰਗਦੇ ਹਾਂ, ਉਹ ਸਾਨੂੰ ਸੁਣਦਾ ਹੈ। ਤਾਂ ਸਾਨੂੰ ਪਤਾ ਹੈ ਕਿ ਉਹ ਸਾਨੂੰ ਉਹ ਦਿੰਦਾ ਹੈ ਜੋ ਅਸੀਂ ਉਸ ਪਾਸੋਂ ਮੰਗਦੇ ਹਾਂ

ਯਾਕੂਬ 5:17

17 ਏਲੀਯਾਹ ਸਾਡੇ ਵਰਗਾ ਹੀ ਇੱਕ ਵਿਅਕਤੀ ਸੀ। ਉਸ ਨੇ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਾਵੇ। ਅਤੇ ਸਾਢੇ ਤਿੰਨ ਵਰ੍ਹਿਆਂ ਤੱਕ ਉਸ ਧਰਤੀ ਤੇ ਮੀਂਹ ਨਹੀਂ ਪਿਆ

ਯੂਹੰਨਾ 16:23

23 ਅਤੇ ਉਸ ਦਿਨ ਤੁਸੀਂ ਮੇਰੇ ਤੇ ਕੋਈ ਸਵਾਲ ਨਹੀਂ ਕਰੋਂਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਂ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ

ਫ਼ਿਲਿੱਪੀਆਂ ਨੂੰ 4:6

ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁੱਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋੜੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਧੰਨਵਾਦ ਕਰੋ

ਮਰਕੁਸ 11:24

24 ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋ ਤਾਂ ਪਰਮੇਸ਼ੁਰ ਤੇ ਭਰੋਸਾ ਰੱਖੋ ਕਿ ਜੋ ਤੁਸੀਂ ਮੰਗਿਆ ਹੈ, ਉਹ ਤੁਹਾਨੂੰ ਮਿਲ ਗਿਆ ਹੈ, ਤਾਂ ਤੁਹਾਨੂੰ ਜ਼ਰੂਰ ਮਿਲੇਗਾ

ਅਫ਼ਸੀਆਂ ਨੂੰ 6:18

18 ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ

ਯਾਕੂਬ 5:16

16 ਹਮੇਸ਼ਾ ਇੱਕ ਦੂਸਰੇ ਨੂੰ ਉਨ੍ਹਾਂ ਗਲਤ ਗੱਲਾਂ ਬਾਰੇ ਦੱਸੋ ਜਿਹੜੀਆਂ ਤੁਹਾਡੇ ਪਾਸੋਂ ਹੋਈਆਂ ਹਨ। ਫ਼ੇਰ ਇੱਕ ਦੂਸਰੇ ਲਈ ਪ੍ਰਾਰਥਨਾ ਕਰੋ ਅਜਿਹਾ ਹੀ ਕਰੋ ਤਾਂ ਜੋ ਪਰਮੇਸ਼ੁਰ ਤੁਹਾਨੂੰ ਰਾਜੀ ਕਰ ਸੱਕੇ। ਜਦੋਂ ਕੋਈ ਨੇਕ ਆਦਮੀ ਨਿਹਚਾ ਨਾਲ ਪ੍ਰਾਰਥਨਾ ਕਰਦਾ ਹੈ ਤਾਂ ਮਹਾਨ ਗੱਲਾਂ ਵਾਪਰਦੀਆਂ ਹਨ

ਰੋਮੀਆਂ ਨੂੰ 8:26

26 ਇਸੇ ਢੰਗ ਨਾਲ ਹੀ, ਆਤਮਾ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਮਦਦ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਵਾਸਤੇ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਾਂ ਸਾਨੂੰ ਕਿਵੇਂ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਆਤਮਾ ਸਾਡੇ ਲਈ ਖੁਦ ਪਰਮੇਸ਼ੁਰ ਅੱਗੇ ਹੌਂਕਿਆਂ ਨਾਲ ਬੇਨਤੀ ਕਰਦਾ ਹੈ, ਜੋ ਸ਼ਬਦਾਂ ਨਾਲ ਬਿਆਨ ਨਹੀਂ ਕੀਤੀ ਜਾ ਸੱਕਦੀ

ਯੂਹੰਨਾ 15:7

ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਸਿੱਖਿਆਵਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦਿੱਤਾ ਜਾਵੇਗ਼ਾ

ਮੱਤੀ 6:5-13

ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਗ ਨਾ ਕਰੋ ਕਿਉਂਕਿ ਉਹ ਰਾਹਾਂ ਦੇ ਖੂੰਜਿਆਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਖੜ੍ਹੇ ਹੋਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਕਿ ਲੋਕ ਉਨ੍ਹਾਂ ਨੂੰ ਵੇਖਣ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫ਼ਲ ਪਾ ਚੁੱਕੇ ਹਨ ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਆਪਣੇ ਕਮਰੇ ਵਿੱਚ ਜਾਓ, ਬੂਹਾ ਬੰਦ ਕਰੋ ਅਤੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ ਜਿਹੜਾ ਕਿ ਗੁਪਤ ਸਥਾਨ ਵਿੱਚ ਹੈ ਜੋ ਕੰਮ ਗੁਪਤ ਕੀਤੇ ਜਾਂਦੇ ਹਨ ਤੁਹਾਡਾ ਪਿਤਾ ਉਹ ਵੇਖਣ ਦੇ ਯੋਗ ਹੈ ਉਹ ਤੁਹਾਨੂੰ ਫ਼ਲ ਦੇਵੇਗਾਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਤੁਸੀਂ ਉਨ੍ਹਾਂ ਲੋਕਾਂ ਵਾਂਗ ਨਾ ਕਰੋ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ ਉਹ ਅਰਥਹੀਣ ਗੱਲਾਂ ਆਖਣੀਆਂ ਜਾਰੀ ਰੱਖਦੇ ਹਨ ਉਹ ਸੋਚਦੇ ਹਨ, ਪਰਮੇਸ਼ੁਰ ਉਨ੍ਹਾਂ ਨੂੰ ਸੁਣੇਗਾ ਕਿਉਂਕਿ ਉਹ ਵੱਧ ਬੋਲਦੇ ਹਨ ਸੋ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਜਾਣਦਾ ਹੈ ਕਿ ਤੁਹਾਨੂੰ ਕਿਸ ਵਸਤੂ ਦੀ ਲੋੜ ਹੈ ਇਸ ਲਈ ਤੁਸੀਂ ਜਦ ਵੀ ਪ੍ਰਾਰਥਨਾ ਕਰੋ ਇਸ ਤਰੀਕੇ ਨਾਲ ਕਰੋ:

ਸੁਰਗ ਵਿੱਚ,
    ਸਾਡੇ ਪਿਤਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਨਾਂ ਪਵਿੱਤਰ ਮੰਨਿਆ ਜਾਵੇ
10 ਤੇਰਾ ਰਾਜ ਆਵੇ, ਤੇਰੀ ਮਰਜ਼ੀ,
    ਜਿਹੜੀ ਸਵਰਗ ਵਿੱਚ ਪੂਰਨ ਹੈ, ਧਰਤੀ ਤੇ ਵੀ ਪੂਰਨ ਹੋਵੇ
11 ਅੱਜ ਸਾਨੂੰ ਭੋਜਣ ਦਿਓ ਜੋ ਸਾਨੂੰ ਹਰ-ਰੋਜ਼ ਚਾਹੀਦਾ ਹੈ
12 ਅਤੇ ਤੁਸੀਂ ਸਾਡੇ ਪਾਪ ਮਾਫ਼
    ਕਰ ਦਿਓ ਜਿਵੇਂ ਅਸੀਂ ਵੀ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਹੈ ਜਿਨ੍ਹਾਂ ਨੇ ਸਾਡਾ ਬੁਰਾ ਕੀਤਾ
13 ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ,
    ਸਗੋਂ ਦੁਸ਼ਟ ਤੋਂ ਬਚਾਵੋ [a]

ਲੂਕਾ 6:12; 1 ਥੱਸਲੁਨੀਕੀਆਂ ਨੂੰ 5:17; 2 ਇਤਹਾਸ 7:14; ਇਬਰਾਨੀਆਂ ਨੂੰ 4:16; ਕੁਲੁੱਸੀਆਂ ਨੂੰ 4:2; ਮੱਤੀ 21:22; ਮੱਤੀ 7:7-11; ਮਰਕੁਸ 11:25; 1 ਤਿਮੋਥਿਉਸ ਨੂੰ 2:1-3; ਜ਼ਬੂਰ 55:17; ਮੱਤੀ 18:19; 1 ਯੂਹੰਨਾ 5:14-15; ਯਾਕੂਬ 5:17; ਯੂਹੰਨਾ 16:23; ਫ਼ਿਲਿੱਪੀਆਂ ਨੂੰ 4:6; ਮਰਕੁਸ 11:24; ਅਫ਼ਸੀਆਂ ਨੂੰ 6:18; ਯਾਕੂਬ 5:16; ਰੋਮੀਆਂ ਨੂੰ 8:26; ਯੂਹੰਨਾ 15:7; ਮੱਤੀ 6:5-13