Friday, January 17, 2014

ਮੰਦਾ ਬੋਲਣਾ


                                      ਬਾਈਬਲ ਦੇ ਕੁਝ ਵਚਨ ਵਿਸ਼ਾ : ਮੰਦਾ ਬੋਲਣਾ
                                                      ਪੰਜਾਬੀ ਮਸੀਹ ਸੰਦੇਸ਼

ਅਫ਼ਸੀਆਂ ਨੂੰ 4:29

29 ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ।


ਕੂਚ 20:7

7 “ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਗਲਤ ਢੰਗ ਨਾਲ ਨਹੀਂ ਵਰਤਣਾ ਚਾਹੀਦਾ। ਜੇ ਕੋਈ ਬੰਦਾ ਯਹੋਵਾਹ ਦਾ ਨਾਮ ਗਲਤ ਢੰਗ ਨਾਲ ਵਰਤਦਾ ਹੈ, ਤਾਂ ਉਹ ਬੰਦਾ ਦੋਸ਼ੀ ਹੈ। ਅਤੇ ਯਹੋਵਾਹ ਉਸ ਨੂੰ ਨਿਰਦੋਸ਼ ਨਹੀਂ ਬਣਾਵੇਗਾ।

 

ਅਫ਼ਸੀਆਂ ਨੂੰ 5:4

4 ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭੱਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰੱਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਂ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਧੰਨਵਾਦ ਦੇਣਾ ਹੀ ਤੁਹਾਡੇ ਲਈ ਸਹੀ ਹੈ।

 

ਯਾਕੂਬ 1:26

26 ਭਾਵੇ ਕੋਈ ਵਿਅਕਤੀ ਇਹ ਸੋਚਦਾ ਹੋਵੇ ਕਿ ਉਹ ਧਰਮੀ ਹੈ ਪਰ ਜੇਕਰ ਉਹ ਉਹੀ ਗੱਲਾਂ ਆਖਦਾ ਜੋ ਉਸ ਨੂੰ ਨਹੀਂ ਆਖਣੀਆਂ ਚਾਹੀਦੀਆਂ ਤਾਂ ਉਹ ਆਦਮੀ ਆਪਣੇ ਆਪ ਨੂੰ ਮੂਰਖ ਬਣਾਉਂਦਾ ਹੈ। ਉਸ ਦੇ ਧਰਮ ਦਾ ਕੀ ਅਰਥ ਨਹੀਂ ਹੈ।

 

ਯਿਰਮਿਯਾਹ 23:10

10 ਯਹੂਦਾਹ ਦਾ ਦੇਸ਼ ਉਨ੍ਹਾਂ ਲੋਕਾਂ ਨਾਲ ਭਰਿਆ ਹੋਇਆ ਹੈ ਜਿਹੜੇ ਕਰਦੇ ਨੇ ਜਿਨਸੀ ਪਾਪ।
    ਉਹ ਕਈ ਤਰ੍ਹਾਂ ਨਾਲ ਬੇਵਫ਼ਾ ਹਨ।
ਯਹੋਵਾਹ ਨੇ ਧਰਤੀ ਨੂੰ ਸਰਾਪ ਦਿੱਤਾ ਸੀ ਅਤੇ ਇਹ ਬਹੁਤ ਖੁਸ਼ਕ ਹੋ ਗਈ ਸੀ।
    ਚਰਾਂਦਾਂ ਅੰਦਰ, ਸੁੱਕੇ ਹੋਏ ਪੌਦੇ ਮਰ ਰਹੇ ਨੇ। ਖੇਤ ਮਾਰੂਬਲ ਵਾਂਗ ਬਣ ਗਏ ਨੇ।
ਨਬੀ ਬੁਰੇ ਨੇ।
    ਉਹ ਨਬੀ ਆਪਣੇ ਪ੍ਰਭਾਵ ਅਤੇ ਸ਼ਕਤੀ ਨੂੰ ਗ਼ਲਤ ਢੰਗ ਨਾਲ ਇਸਤੇਮਾਲ ਕਰਦੇ ਨੇ।

 

ਲੂਕਾ 6:45

45 ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕੱਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸ ਦੇ ਦਿਲ ਵਿੱਚ ਇੱਕਤ੍ਰਿਤ ਹਨ।

 

ਯਾਕੂਬ 3:9-12

9 ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸ ਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ। 10 ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ। 11 ਕੀ ਮਿੱਠਾ ਅਤੇ ਲੂਣਾ ਪਾਣੀ ਇੱਕੋ ਸਮੇਂ ਝਰਨੇ ਤੋਂ ਫ਼ੁੱਟਦਾ ਹੈ? ਨਹੀਂ। 12 ਮੇਰੇ ਭਰਾਵੋ ਅਤੇ ਭੈਣੋ ਕੀ ਅੰਜੀਰ ਦੇ ਪੇੜ ਉੱਤੇ ਜੈਤੂਨ ਦੇ ਫ਼ਲ ਉਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਜੈਤੂਨ ਦੇ ਫ਼ਲ ਉੱਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਅੰਜੀਰ ਦੇ ਫ਼ਲ ਉੱਗ ਸੱਕਦਾ ਹੈ? ਨਹੀਂ। ਅਤੇ ਲੂਣੇ ਪਾਣੀ ਨਾਲ ਭਰਿਆ ਖੂਹ ਮਿੱਠਾ ਪਾਣੀ ਨਹੀਂ ਦੇ ਸੱਕਦਾ।

 

1 ਪਤਰਸ 3:10

10 ਪੋਥੀਆਂ ਦਾ ਕਥਨ ਹੈ,

“ਉਹ ਵਿਅਕਤੀ ਜਿਹੜਾ ਇੱਕ ਖੁਸ਼ ਜੀਵਨ ਵਤੀਤ ਕਰਨਾ ਚਾਹੁੰਦਾ ਹੈ
    ਅਤੇ ਚੰਗੇ ਦਿਨ ਬਿਤਾਉਣਾ ਚਾਹੁੰਦਾ ਹੈ,
ਉਸ ਨੂੰ ਮੰਦਾ ਬੋਲਣ ਤੋਂ ਆਪਣੀ ਜੀਭ ਨੂੰ ਰੋਕਣਾ ਚਾਹੀਦਾ ਹੈ
    ਅਤੇ, ਝੂਠ ਬੋਲਣ ਤੋਂ ਆਪਣੇ ਬੁਲ੍ਹਾਂ ਨੂੰ ਰੋਕਣਾ ਚਾਹੀਦਾ।

 

ਬਿਵਸਥਾ ਸਾਰ 5:11

11 ‘ਤੁਸੀਂ ਕਦੇ ਵੀ ਚੰਗੇ ਕਾਰਣ ਤੋਂ ਬਿਨਾ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਨਹੀਂ ਪੁਕਾਰੋਗੇ। ਜੇਕਰ ਕੋਈ ਵਿਅਕਤੀ ਬਿਨਾ ਕਾਰਣੋ ਯਹੋਵਾਹ ਦਾ ਨਾਮ ਪੁਕਾਰਦਾ ਹੈ, ਤਾਂ ਉਹ ਵਿਅਕਤੀ ਦੋਸ਼ੀ ਹੈ ਅਤੇ ਯਹੋਵਾਹ ਉਸ ਵਿਅਕਤੀ ਨੂੰ ਬੇਗੁਨਾਹ ਨਹੀਂ ਬਣਾਵੇਗਾ।

 

ਜ਼ਬੂਰ 10:7

7 ਉਹ ਹਮੇਸ਼ਾ ਸਰਾਪਦੇ ਹਨ। ਉਹ ਹਮੇਸ਼ਾ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਆਖਦੇ ਹਨ।
    ਇਸਤੋਂ ਇਲਾਵਾ ਉਹ ਮੰਦੀਆਂ ਗੱਲਾਂ ਦੀਆਂ ਯੋਜਨਾਵਾਂ ਬਣਾਉਂਦੇ ਰਹਿੰਦੇ ਹਨ।

 

ਕੁਲੁੱਸੀਆਂ ਨੂੰ 3:8

8 ਪਰ ਹੁਣ ਤੁਸੀਂ ਇਨ੍ਹਾਂ ਸਭ ਗੱਲਾਂ ਨੂੰ ਆਪਣੇ ਜੀਵਨ ਵਿੱਚੋਂ ਬਾਹਰ ਕੱਢ ਦਿਓ; ਨਰਾਜ਼ਗੀ, ਕ੍ਰੋਧ, ਦੁਰਭਾਵਨਾ, ਦੂਸਰਿਆਂ ਦੀ ਬੇਇੱਜ਼ਤੀ ਕਰਨਾ ਅਤੇ ਗੰਦੀ ਭਾਸ਼ਾ ਇਸਤੇਮਾਲ ਕਰਨੀ।

 

ਯਾਕੂਬ 3:10

10 ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ।

 

ਯਾਕੂਬ 5:12

12 ਮੇਰੇ ਭਰਾਵੋ ਅਤੇ ਭੈਣੋ ਇਹ ਬਹੁਤ ਜ਼ਰੂਰੀ ਹੈ ਕਿ ਜਦੋਂ ਤੁਸੀਂ ਕੋਈ ਵਾਅਦਾ ਕਰੋ ਤਾਂ ਸੌਂਹ ਨਾ ਖਾਓ। ਸਵਰਗ, ਧਰਤੀ ਜਾਂ ਕਿਸੇ ਹੋਰ ਚੀਜ਼ ਦਾ ਨਾਮ ਆਪਣੇ ਬੋਲਾਂ ਨੂੰ ਤਸਦੀਕ ਕਰਨ ਲਈ ਨਾ ਵਰਤੋ। ਜਦੋਂ ਤੁਹਾਡਾ ਭਾਵ “ਹਾਂ” ਹੋਵੇ ਤੁਹਾਨੂੰ ਸਿਰਫ਼ “ਹਾਂ” ਆਖਣੀ ਚਾਹੀਦੀ ਹੈ। ਜਦੋਂ ਤੁਹਾਡਾ ਭਾਵ “ਨਾਹ” ਹੋਵੇ ਤਾਂ ਤੁਸੀਂ ਸਿਰਫ਼ “ਨਾਹ” ਆਖੋ। ਅਜਿਹਾ ਹੀ ਕਰੋ ਤਾਂ ਜੋ ਤੁਹਾਨੂੰ ਦੋਸ਼ੀ ਨਾ ਠਹਿਰਾਇਆ ਜਾਵੇ।

 

1 ਪਤਰਸ 1:15

15 ਤੁਹਾਨੂੰ ਆਪਣੇ ਵਿਹਾਰ ਵਿੱਚ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਕਿ ਪਰਮੇਸ਼ੁਰ ਪਵਿੱਤਰ ਹੈ। ਪਰਮੇਸ਼ੁਰ ਹੀ ਹੈ ਜਿਸਨੇ ਤੁਹਾਨੂੰ ਸੱਦਿਆ ਹੈ।

 

ਲੇਵੀਆਂ ਦੀ ਪੋਥੀ 19:12

12 ਤੁਹਾਨੂੰ (ਅਦਾਲਤ ਵਿੱਚ ਝੂਠੀ ਸਾਖੀ ਬਾਬਤ) ਮੇਰੇ ਨਾਂ ਤੇ ਝੂਠੀ ਕਸਮ ਨਹੀਂ ਖਾਣੀ ਚਾਹੀਦੀ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਆਪਣੇ ਪਰਮੇਸ਼ੁਰ ਦੇ ਨਾਮ ਦਾ ਨਿਰਾਦਰ ਕਰੋਂਗੇ। ਮੈਂ ਯਹੋਵਾਹ ਹਾਂ।

 

2 ਤਿਮੋਥਿਉਸ ਨੂੰ 2:16

16 ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਅਜਿਹੀਆਂ ਵਿਹਲੀਆਂ ਗੱਲਾਂ ਕਰਦੇ ਹਨ ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਇਹ ਗੱਲਾਂ ਲੋਕਾਂ ਨੂੰ ਪਰਮੇਸ਼ੁਰ ਤੋਂ ਹੋਰ ਵੱਧੇਰੇ ਦੂਰ ਲੈ ਜਾਣਗੀਆਂ।

 

ਕਹਾਉਤਾਂ 15:1

 ਨਿਮਰਤਾ ਨਾਲ ਦਿੱਤਾ ਗਿਆ ਇੱਕ ਜਵਾਬ ਕ੍ਰੋਧ ਨੂੰ ਘਟਾਉਂਦਾ ਹੈ, ਪਰ ਰੁੱਖੇ ਸ਼ਬਦ ਗੁੱਸੇ ਨੂੰ ਵੱਧਾਅ ਦਿੰਦੇ ਹਨ।

 

ਯਿਰਮਿਯਾਹ 48:10

10 ਜੇ ਕੋਈ ਬੰਦਾ ਯਹੋਵਾਹ ਦੇ ਆਖੇ ਅਨੁਸਾਰ ਨਹੀਂ ਕਰਦਾ,
    ਜੇ ਉਹ ਉਨ੍ਹਾਂ ਲੋਕਾਂ ਨੂੰ ਮਾਰਨ ਲਈ ਆਪਣੀ ਤਲਵਾਰ ਨਹੀਂ ਵਰਤਦਾ, ਤਾਂ ਉਸ ਬੰਦੇ ਨਾਲ ਮਾੜੀਆਂ ਗੱਲਾਂ ਵਾਪਰਨਗੀਆਂ।

 

ਰੋਮੀਆਂ ਨੂੰ 12:14

14 ਉਨ੍ਹਾਂ ਲੋਕਾਂ ਨੂੰ ਵੀ ਚੰਗੀਆਂ ਗੱਲਾਂ ਹੀ ਆਖੋ ਜੋ ਤੁਹਾਡੇ ਨਾਲ ਮਾੜਾ ਸਲੂਕ ਕਰਨ, ਅਤੇ ਉਨ੍ਹਾਂ ਨੂੰ ਸਰਾਪ ਨਾ ਦਿਉ।

 

ਜ਼ਬੂਰ 109:17

17 ਉਸ ਬਦਕਾਰ ਬੰਦੇ ਨੂੰ ਹੋਰਾਂ ਦਾ ਬੁਰਾ ਮੰਗਣ ਵਿੱਚ ਖੁਸ਼ੀ ਮਿਲਦੀ ਸੀ।
    ਇਸ ਲਈ ਉਸ ਨਾਲ ਉਹੀ ਮੰਦਾ ਹੋਣ ਦਿਉ।
ਉਸ ਬਦਕਾਰ ਵਿਅਕਤੀ ਨੇ ਕਦੇ ਵੀ ਲੋਕਾਂ ਨਾਲ ਚੰਗਾ ਨਾ ਵਾਪਰੇ, ਮੰਗਿਆ।
    ਇਸ ਲਈ ਉਸਦਾ ਭਲਾ ਨਾ ਹੋਣ ਦਿਉ।

 

ਹੋਸ਼ੇਆ 10:4

4 ਉਹ ਬੇਕਾਰ ਇਕਰਾਰ ਕਰਦੇ ਹਨ। ਨਿਆਂਕਾਰ ਵਾਹੇ ਹੋਏ ਖੇਤਾਂ ਵਿੱਚ ਉੱਗੇ ਜ਼ਹਿਰੀਲੇ ਪੌਦਿਆਂ ਵਰਗੇ ਹਨ।

 

ਉਤਪਤ 3:17

17 ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਖਿਆ,

“ਮੈਂ ਤੈਨੂੰ ਆਦੇਸ਼ ਦਿੱਤਾ ਸੀ, ਕਿ ਓਸ ਰੁੱਖ ਦਾ ਫ਼ਲ ਨਾ ਖਾਵੀਂ।
    ਪਰ ਤੂੰ ਆਪਣੀ ਪਤਨੀ ਦੀ ਗੱਲ ਸੁਣਕੇ ਓਸ ਰੁੱਖ ਦਾ ਫ਼ਲ ਖਾ ਲਿਆ।
ਇਸ ਲਈ ਤੇਰੀ ਖਾਤਰ ਮੈਂ ਧਰਤੀ ਨੂੰ ਸਰਾਪ ਦੇਵਾਂਗਾ।
    ਤੈਂਨੂੰ ਧਰਤੀ ਤੋਂ ਭੋਜਨ ਲੈਣ ਲਈ ਜੀਵਨ ਭਰ ਸਖ਼ਤ ਮਿਹਨਤ ਕਰਨੀ ਪਵੇਗੀ।

 

ਰੋਮੀਆਂ ਨੂੰ 3:13-18

13 “ਲੋਕਾਂ ਦੇ ਮੂੰਹ ਖੁੱਲੀ ਹੋਈ ਕਬਰ ਵਾਂਗ ਹਨ।
    ਉਹ ਆਪਣੀਆਂ ਜੀਭਾਂ ਨਾਲ ਝੂਠ ਬੋਲਦੇ ਹਨ।”

“ਉਨ੍ਹਾਂ ਦੇ ਬੋਲ ਸਪਾਂ ਦੇ ਜ਼ਹਿਰ ਵਰਗੇ ਹਨ”
14 “ਉਨ੍ਹਾਂ ਦੇ ਮੂੰਹ ਫ਼ਿਟਕਾਰ ਅਤੇ ਕੁੜੱਤਣ ਨਾਲ ਭਰੇ ਹਨ।”
15 “ਉਹ ਹਮੇਸ਼ਾ ਮਾਰਨ ਲਈ ਤਿਆਰ ਹਨ;
16     ਜਿੱਥੇ ਵੀ ਉਹ ਜਾਂਦੇ ਹਨ ਤਬਾਹੀ ਤੇ ਉਦਾਸੀ ਵਰਤਾਉਂਦੇ ਹਨ।
17 ਲੋਕ ਸ਼ਾਂਤੀ ਦਾ ਮਾਰਗ ਨਹੀਂ ਜਾਣਦੇ।”
18 “ਉਨ੍ਹਾਂ ਦੀਆਂ ਅੱਖਾਂ ਵਿੱਚ ਪਰਮੇਸ਼ੁਰ ਦਾ ਡਰ ਭੈ ਨਹੀਂ।”



ਅਫ਼ਸੀਆਂ ਨੂੰ 4:29; ਕੂਚ 20:7; ਅਫ਼ਸੀਆਂ ਨੂੰ 5:4; ਯਾਕੂਬ 1:26; ਯਿਰਮਿਯਾਹ 23:10; ਲੂਕਾ 6:45; ਯਾਕੂਬ 3:9-12; 1 ਪਤਰਸ 3:10; ਬਿਵਸਥਾ ਸਾਰ 5:11; ਜ਼ਬੂਰ 10:7; ਕੁਲੁੱਸੀਆਂ ਨੂੰ 3:8; ਯਾਕੂਬ 3:10; ਯਾਕੂਬ 5:12; 1 ਪਤਰਸ 1:15; ਲੇਵੀਆਂ ਦੀ ਪੋਥੀ 19:12; 2 ਤਿਮੋਥਿਉਸ ਨੂੰ 2:16; ਕਹਾਉਤਾਂ 15:1; ਯਿਰਮਿਯਾਹ 48:10; ਰੋਮੀਆਂ ਨੂੰ 12:14; ਜ਼ਬੂਰ 109:17; ਹੋਸ਼ੇਆ 10:4; ਉਤਪਤ 3:17; ਰੋਮੀਆਂ ਨੂੰ 3:13-18