Tuesday, January 21, 2014

ਪਰਮੇਸ਼ੁਰ ਦਾ ਲੋਕਾਂ ਨੂੰ ਪਰਖਣਾ

                               ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦਾ ਲੋਕਾਂ ਨੂੰ ਪਰਖਣਾ
                                                  ਪੰਜਾਬੀ ਮਸੀਹ ਸੰਦੇਸ਼
                                                                                                                              
ਬਿਵਸਥਾ ਸਾਰ 8:2
2 ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸਦੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਨਿਮਾਣਾ ਬਨਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਨਣਾ ਚਾਹੁੰਦਾ ਸੀ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਦੇ ਆਦੇਸ਼ਾਂ ਦਾ ਪਾਲਣਾ ਕਰੋਂਗੇ।

ਜ਼ਬੂਰ 26:2
2 ਹੇ ਪਰਮੇਸ਼ੁਰ, ਮੈਨੂੰ ਪਰੱਖੋ ਤੇ ਪਰਤਾਵੋ।
    ਮੇਰੇ ਦਿਲ ਅਤੇ ਮੇਰੇ ਮਨ ਨੂੰ ਪਰਤਿਆਵੋ।
ਜ਼ਬੂਰ 139:23
23 ਯਹੋਵਾਹ, ਮੇਰੇ ਵੱਲ ਵੇਖੋ ਅਤੇ ਮੇਰੇ ਦਿਲ ਦੀਆਂ ਬੁੱਝ ਲਵੋ।
    ਮੇਰੀ ਪਰੱਖ ਕਰੋ ਅਤੇ ਮੇਰੇ ਵਿੱਚਾਰ ਜਾਣ ਲਵੋ।
ਯਿਰਮਿਯਾਹ 17:10
10 ਪਰ ਮੈਂ, ਯਹੋਵਾਹ ਹਾਂ, ਤੇ ਮੈਂ ਬੰਦੇ ਦੇ ਦਿਲ ਅੰਦਰ ਦੇਖ ਸੱਕਦਾ ਹਾਂ।
    ਮੈਂ ਬੰਦੇ ਦੇ ਮਨ ਨੂੰ ਪਰੱਖ ਸੱਕਦਾ ਹਾਂ।
ਮੈਂ ਨਿਆਂ ਕਰ ਸੱਕਦਾ ਹਾਂ ਕਿ ਹਰ ਬੰਦੇ ਨੂੰ ਕੀ ਚਾਹੀਦਾ ਹੈ।
    ਮੈਂ ਹਰ ਬੰਦੇ ਨੂੰ, ਉਸ ਦੇ ਕੰਮਾਂ ਬਦਲੇ ਢੁਕਵੀਂ ਅਦਾਇਗੀ ਕਰ ਸੱਕਦਾ ਹਾਂ।
1 ਇਤਹਾਸ 29:17
17 ਮੇਰੇ ਪਰਮੇਸ਼ੁਰ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਲੋਕਾਂ ਦੀ ਪਰੀਖਿਆ ਲੈਂਦਾ ਹੈਂ
    ਜਦੋਂ ਲੋਕ ਚੰਗੇ ਕੰਮ ਕਰਨ ਤਾਂ ਤੂੰ ਖੁਸ਼ ਹੁੰਦਾ ਹੈਂ
ਮੈਂ ਸੱਚੇ ਦਿਲੋਂ, ਸੱਚੇ ਮਨੋ ਇਹ ਖਜ਼ਾਨਾ ਤੈਨੂੰ ਅਰਪਣ ਕਰਦਾ ਹਾਂ
    ਅਤੇ ਮੈਂ ਵੇਖ ਰਿਹਾਂ ਕਿ ਕਿਵੇਂ ਤੇਰੇ ਲੋਕ ਪ੍ਰਸੰਨਤਾ ਨਾਲ ਇਹ ਸਾਰੀਆਂ ਚੀਜ਼ਾਂ ਤੈਨੂੰ ਅਰਪਣ ਕਰਦੇ ਹੋਏ ਇੱਥੇ ਇੱਕਤ੍ਰ ਹੋ ਰਹੇ ਹਨ।
ਜ਼ਬੂਰ 7:9
9 ਮੰਦੇ ਲੋਕਾਂ ਨੂੰ ਸਜ਼ਾ ਦਿਉ,
    ਅਤੇ ਚੰਗੇ ਲੋਕਾਂ ਦੇ ਸਹਾਇਕ ਬਣੋ।
ਹੇ ਪਰਮੇਸ਼ੁਰ, ਤੁਸੀਂ ਚੰਗੇ ਹੋ,
    ਤੁਸੀਂ ਲੋਕਾਂ ਦੇ ਅੰਦਰਲੇ ਪਨ ਨੂੰ ਵੇਖ ਸੱਕਦੇ ਹੋ।
1 ਥੱਸਲੁਨੀਕੀਆਂ ਨੂੰ 2:4
4 ਨਹੀਂ। ਅਸੀਂ ਖੁਸ਼ਖਬਰੀ ਬਾਰੇ ਬੋਲਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਪਰੱਖ ਲਿਆ ਹੈ ਅਤੇ ਸਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਸੌਂਪਿਆ ਹੈ। ਇਸ ਲਈ ਜਦੋਂ ਅਸੀਂ ਬੋਲਦੇ ਹਾਂ ਅਸੀਂ ਮਨੁੱਖਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਅਸੀਂ ਪਰਮੇਸ਼ੁਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹੁੰਦੇ ਹਾਂ। ਪਰਮੇਸ਼ੁਰ ਹੀ ਹੈ ਜਿਹੜਾ ਸਾਡੇ ਦਿਲਾਂ ਨੂੰ ਪਰੱਖਦਾ ਹੈ।

ਯਿਰਮਿਯਾਹ 11:20
20 ਪਰ ਯਹੋਵਾਹ ਜੀ ਤੁਸੀਂ ਬੇਲਾਗ ਨਿਆਂਕਾਰ ਹੋ। ਤੁਸੀਂ ਲੋਕਾਂ ਦੇ ਦਿਲਾਂ ਅਤੇ ਮਨਾਂ ਨੂੰ ਪਰੱਖਣਾ ਜਾਣਦੇ ਹੋ। ਮੈਂ ਤੁਹਾਨੂੰ ਆਪਣੀਆਂ ਦਲੀਲਾਂ ਦੇਵਾਂਗਾ। ਅਤੇ ਮੈਂ ਤੁਹਾਡੇ ਵੱਲੋਂ ਉਨ੍ਹਾਂ ਨੂੰ ਓਹੀ ਸਜ਼ਾ ਦੇਣ ਦੇਵਾਂਗਾ ਜਿਸਦੇ ਉਹ ਅਧਿਕਾਰੀ ਹਨ।

ਜ਼ਬੂਰ 11:4
4 ਯਹੋਵਾਹ ਆਪਣੇ ਪਵਿੱਤਰ ਮਹਿਲ ਵਿੱਚ ਹਾਜਰ ਹੈ।
    ਉਹ ਸਵਰਗ ਅੰਦਰ ਆਪਣੇ ਤਖਤ ਉੱਤੇ ਬੈਠਾ ਹੈ
ਅਤੇ ਜੋ ਕੁਝ ਵੀ ਵਾਪਰੇ ਉਹ ਵੇਖਦਾ ਹੈ।
    ਉਹ ਲੋਕਾਂ ਦਾ ਨਿਆਂ ਕਰਨ ਲਈ, ਤੱਕਦਾ ਹੈ ਕਿ ਉਹ ਚੰਗੇ ਹਨ ਜਾਂ ਬੁਰੇ।
ਜ਼ਬੂਰ 11:5
5 ਪਰਮੇਸ਼ੁਰ ਚੰਗੇ ਲੋਕਾਂ ਨੂੰ ਤਲਾਸ਼ਦਾ ਹੈ,
    ਪਰ ਜ਼ਾਲਮ ਅਤੇ ਦੁਸ਼ਟ ਲੋਕਾਂ ਨੂੰ ਨਾਮੰਜ਼ੂਰ ਕਰਦਾ ਹੈ।
ਜ਼ਬੂਰ 66:10
10 ਪਰਮੇਸ਼ੁਰ ਨੇ ਸਾਡੀ ਪਰੱਖ ਕੀਤੀ, ਜਿਵੇਂ ਲੋਕੀਂ ਚਾਂਦੀ ਅੱਗ ਨਾਲ ਪਰੱਖਦੇ ਹਨ।
ਕਹਾਉਤਾਂ 17:3
3 ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਵਿੱਚ ਸੁੱਟਿਆ ਜਾਂਦਾ ਹੈ ਪਰ ਇਹ ਯਹੋਵਾਹ ਹੀ ਹੈ ਜਿਹੜਾ ਲੋਕਾਂ ਦੇ ਦਿਲਾਂ ਨੂੰ ਸ਼ੁੱਧ ਕਰਦਾ ਹੈ।

ਅੱਯੂਬ 7:17
17 ਹੇ ਪਰਮੇਸ਼ੁਰ, ਆਦਮੀ ਤੇਰੇ ਲਈ ਇੰਨਾ ਮਹ੍ਹਤਵਪੂਰਣ ਕਿਉਂ ਹੈ।
    ਤੂੰ ਉਸ ਵੱਲ ਧਿਆਨ ਵੀ ਕਿਉਂ ਕਰਦਾ ਹੈਂ!

ਅੱਯੂਬ 7:18
18 ਤੁਸੀਂ ਹਰ ਸਵੇਰ ਉਸਦੀ ਪ੍ਰੀਖਿਆ ਕਿਉਂ ਲੈਂਦੇ ਹੋ
    ਅਤੇ ਹਰ ਪਲ ਉਸ ਨੂੰ ਕਿਉਂ ਪਰੱਖਦੇ ਹੋ?

ਯਿਰਮਿਯਾਹ 9:7
7 ਇਸ ਲਈ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ,
“ਕਾਰੀਗਰ ਧਾਤ ਨੂੰ, ਇਸਦੀ ਸ਼ੁੱਧਤਾ ਨੂੰ ਪਰੱਖਣ ਲਈ ਅੱਗ ਵਿੱਚ ਗਰਮ ਕਰਦਾ ਹੈ।
    ਇਸੇ ਤਰ੍ਹਾਂ ਮੈਂ ਯਹੂਦਾਹ ਦੇ ਲੋਕਾਂ ਨੂੰ ਵੀ ਪਰੱਖਾਂਗਾ।
ਮੇਰੇ ਕੋਲ ਹੋਰ ਕੋਈ ਚੋਣ ਨਹੀਂ।
    ਮੇਰੇ ਲੋਕਾਂ ਨੇ ਪਾਪ ਕੀਤਾ ਹੈ।

ਯਸਾਯਾਹ 48:10
10 “ਦੇਖੋ, ਮੈਂ ਤੁਹਾਨੂੰ ਸ਼ੁੱਧ ਕਰ ਦਿਆਂਗਾ।
    ਲੋਕ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਦੀ ਲਾਟ ਦਾ ਇਸਤੇਮਾਲ ਕਰਦੇ ਨੇ।
    ਪਰ ਮੈਂ ਤੁਹਾਨੂੰ ਮੁਸੀਬਤਾਂ ਦੇਕੇ ਤੁਹਾਨੂੰ ਸ਼ੁੱਧ ਕਰਾਂਗਾ।
ਅੱਯੂਬ 13:9
9 ਜੇ ਪਰਮੇਸ਼ੁਰ ਨੇ ਬਹੁਤ ਬਾਰੀਕੀ ਨਾਲ
    ਤੁਹਾਡਾ ਨਿਰੀਖਣ ਕੀਤਾ ਕੀ ਉਹ ਤੁਹਾਨੂੰ ਦਰਸਾਵੇਗਾ ਕਿ ਤੁਸੀਂ ਠੀਕ ਹੋ?
ਕੀ ਤੁਸੀਂ ਸੱਚਮੁੱਚ ਸੋਚਦੇ ਹੋ ਕਿ ਤੁਸੀਂ ਪਰਮੇਸ਼ੁਰ ਨੂੰ ਮੂਰਖ ਬਣਾ ਸੱਕਦੇ ਹੋ।
    ਉਵੇਂ ਹੀ ਜਿਵੇਂ ਤੁਸੀਂ ਲੋਕਾਂ ਨੂੰ ਮੂਰਖ ਬਣਾਉਂਦੇ ਹਨ।
ਯਿਰਮਿਯਾਹ 12:3
3 ਪਰ ਹੇ ਯਹੋਵਾਹ, ਤੁਸੀਂ ਮੇਰੇ ਮਨ ਨੂੰ ਪਰੱਖੋ।
    ਤੁਸੀਂ ਮੈਨੂੰ ਵੇਖ ਕੇ ਜਾਣ ਲਵੋ ਕਿ ਮੇਰਾ ਦਿਲ ਤੁਹਾਡੀ ਪਾਲਣਾ ਕਰਦਾ ਹੈ।
ਉਨ੍ਹਾਂ ਮੰਦੇ ਲੋਕਾਂ ਨੂੰ ਦੂਰ ਪਰ੍ਹਾਂ ਧੋ ਲੋਵ ਜਿਵੇਂ ਜਿਬਾਹ ਹੋਣ ਵਾਲੀਆਂ ਭੇਡਾਂ ਹੁੰਦੀਆਂ ਹਨ।
    ਉਨ੍ਹਾਂ ਨੂੰ ਜਿਬਾਹ ਦੇ ਦਿਨ ਲਈ ਚੁਣ ਲਵੋ।
ਅੱਯੂਬ 23:10
10 ਪਰ ਪਰਮੇਸ਼ੁਰ ਮੈਨੂੰ ਜਾਣਦਾ ਹੈ।
    ਉਹ ਮੇਰੀ ਪਰੱਖ ਕਰ ਰਿਹਾ ਹੈ ਅਤੇ ਉਹ ਦੇਖ ਲਵੇਗਾ ਕਿ ਮੈਂ ਸੋਨੇ ਵਾਂਗ ਸ਼ੁੱਧ ਹਾਂ।
ਹਿਜ਼ਕੀਏਲ 21:13
13 ਕਿਉਂ ਕਿ ਇਹ ਸਿਰਫ਼ ਇਮਤਿਹਾਨ ਨਹੀਂ ਹੈ! ਤੁਸੀਂ ਲੱਕੜੀ ਦੀ ਸੋਟੀ ਦੀ ਸਜ਼ਾ ਤੋਂ ਇਨਕਾਰ ਕਰ ਦਿੱਤਾ ਸੀ, ਤਾਂ ਕੀ ਹੋਇਆ ਮੈਨੂੰ ਤੁਹਾਨੂੰ ਸਜ਼ਾ ਦੇਣ ਲਈ ਕਿਸੇ ਹੋਰ ਚੀਜ਼ ਦੀ ਵਰਤੋਂ ਕਰਨੀ ਚਾਹੀਦੀ ਹੈ? ਹਾਂ, ਤਲਵਾਰ ਦੀ।’” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।

ਜ਼ਕਰਯਾਹ 13:9
9 ਫ਼ਿਰ ਮੈਂ ਉਨ੍ਹਾਂ ਬਚੇ ਹੋਇਆਂ ਨੂੰ ਪਰੱਖਾਂਗਾ। ਮੈਂ ਉਨ੍ਹਾਂ ਤੇ ਬੜੇ ਸੰਕਟ ਲਿਆਵਾਂਗਾ। ਮੈਂ ਬੱਚਿਆਂ ਹੋਇਆਂ ਚੋ ਇੱਕ ਤਿਹਾਈ ਨੂੰ ਅੱਗ ਵਿੱਚ ਚਾਂਦੀ ਨੂੰ ਤਪਾਏ ਜਾਣ ਵਾਂਗ ਪਰੱਖਾਂਗਾ। ਮੈਂ ਉਨ੍ਹਾਂ ਨੂੰ ਉਵੇਂ ਪਰੱਖਾਂਗਾ ਜਿਵੇਂ ਸੋਨਾ ਪਰੱਖਿਆ ਜਾਂਦਾ ਹੈ। ਉਹ ਮੈਨੂੰ ਪੁਕਾਰਨਗੇ, ਅਤੇ ਮੈਂ ਉਨ੍ਹਾਂ ਨੂੰ ਉੱਤਰ ਦੇਵਾਂਗਾ। ਮੈਂ ਆਖਾਂਗਾ, ‘ਤੁਸੀਂ ਮੇਰੇ ਲੋਕ ਹੋ।’ ਉਹ ਆਖਣਗੇ, ‘ਯਹੋਵਾਹ, ਸਾਡਾ ਪਰਮੇਸ਼ੁਰ ਹੈ।’”

1 ਕੁਰਿੰਥੀਆਂ ਨੂੰ 3:13
13 ਪਰ ਹਰ ਇੱਕ ਵਿਅਕਤੀ ਦਾ ਕੰਮ ਸਪੱਸ਼ਟ ਵੇਖਿਆ ਜਾਵੇਗਾ। ਕਿਉਂਕਿ ਨਿਆਂ ਦਾ ਦਿਨ [a] ਇਸ ਨੂੰ ਬਹੁਤ ਸਪੱਸ਼ਟ ਕਰ ਦੇਵੇਗਾ। ਉਹ ਦਿਨ ਅਗਨੀ ਨਾਲ ਆਵੇਗਾ ਅਤੇ ਅਗਨੀ ਹਰ ਵਿਅਕਤੀ ਦੇ ਕੰਮ ਦੀ ਪਰੱਖ ਕਰੇਗੀ।

ਯਾਕੂਬ 1:3
3 ਕਿਉਂ? ਕਿਉਂ ਕਿ ਤੁਸੀਂ ਜਾਣਦੇ ਹੋ ਕਿ ਇਹ ਸਭ ਗੱਲਾਂ ਤੁਹਾਡੀ ਨਿਹਚਾ ਨੂੰ ਪਰੱਖਣ ਲਈ ਵਾਪਰੀਆਂ ਹਨ ਤਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਸਬਰ ਨਾਲ ਸਹਿਨ ਕਰਨਾ ਸਿੱਖ ਲਵੋਂ।

ਯਿਰਮਿਯਾਹ 20:12
12 ਸਰਬ-ਸ਼ਕਤੀਮਾਨ ਯਹੋਵਾਹ ਤੁਸੀਂ ਨੇਕ ਬੰਦਿਆਂ ਦਾ ਇਮਤਿਹਾਨ ਲੈਂਦੇ ਹੋ।
    ਤੁਸੀਂ ਬੰਦੇ ਦੇ ਮਨ ਅੰਦਰ ਧੁਰ ਵੇਖਦੇ ਹੋ।
ਮੈਂ ਤੁਹਾਨੂੰ ਉਨ੍ਹਾਂ ਲੋਕਾਂ ਵਿਰੁੱਦ ਆਪਣੀਆਂ ਦਲੀਲਾਂ ਦੱਸ ਦਿੱਤੀਆਂ।
    ਇਸ ਲਈ ਮੈਨੂੰ ਦੇਖਣ ਦਿਓ ਕਿ ਤੁਸੀਂ ਉਨ੍ਹਾਂ ਨੂੰ ਸਜ਼ਾ ਦਿੰਦੇ ਹੋ, ਜਿਸਦੇ ਉਹ ਅਧਿਕਾਰੀ ਹਨ।


ਬਿਵਸਥਾ ਸਾਰ 8:2; ਜ਼ਬੂਰ 26:2; ਜ਼ਬੂਰ 139:23; ਯਿਰਮਿਯਾਹ 17:10; 1 ਇਤਹਾਸ 29:17; ਜ਼ਬੂਰ 7:9; 1 ਥੱਸਲੁਨੀਕੀਆਂ ਨੂੰ 2:4; ਯਿਰਮਿਯਾਹ 11:20; ਜ਼ਬੂਰ 11:4; ਜ਼ਬੂਰ 11:5; ਜ਼ਬੂਰ 66:10; ਕਹਾਉਤਾਂ 17:3; ਅੱਯੂਬ 7:17; ਅੱਯੂਬ 7:18; ਯਿਰਮਿਯਾਹ 9:7; ਯਸਾਯਾਹ 48:10; ਅੱਯੂਬ 13:9; ਯਿਰਮਿਯਾਹ 12:3; ਅੱਯੂਬ 23:10; ਹਿਜ਼ਕੀਏਲ 21:13; ਜ਼ਕਰਯਾਹ 13:9; 1 ਕੁਰਿੰਥੀਆਂ ਨੂੰ 3:13; ਯਾਕੂਬ 1:3; ਯਿਰਮਿਯਾਹ 20:12