ਬਾਈਬਲ ਦੇ ਕੁਝ ਵਚਨ ਵਿਸ਼ਾ : ਯਹੋਵਾਹ ਤੋਂ
ਡਰੋ
ਪੰਜਾਬੀ ਮਸੀਹ ਸੰਦੇਸ਼
ਕਹਾਉਤਾਂ 8:13
13 ਯਹੋਵਾਹ ਤੋਂ ਡਰਨਾ ਬਦੀ ਨੂੰ ਨਫ਼ਰਤ ਕਰਨਾ ਹੈ,
ਮੈਂ ਹੰਕਾਰ, ਆਕੜ, ਬਦ, ਵਿਹਾਰ,
ਅਤੇ ਦੁਸ਼ਟ ਗੱਲਾਂ ਨੂੰ ਨਫ਼ਰਤ ਕਰਦੀ ਹਾਂ।
ਜ਼ਬੂਰ 111:10
10 ਸਿਆਣਪਤਾ ਯਹੋਵਾਹ ਲਈ ਡਰ ਅਤੇ ਇੱਜ਼ਤ ਨਾਲ ਸ਼ੁਰੂ ਹੁੰਦੀ ਹੈ।
ਉਹ ਲੋਕ ਜਿਹੜੇ ਪਰਮੇਸ਼ੁਰ ਦਾ ਹੁਕਮ ਮੰਨਦੇ ਹਨ ਬਹੁਤ ਸਿਆਣੇ ਹਨ।
ਪਰਮੇਸ਼ੁਰ ਦੀ ਉਸਤਤਿ ਸਦਾ-ਸਦਾ ਲਈ ਗਾਈ ਜਾਵੇਗੀ।
ਜ਼ਬੂਰ 112:1
ਉਹ ਬੰਦਾ ਜਿਹੜਾ ਡਰਦਾ ਅਤੇ ਯਹੋਵਾਹ ਦਾ ਆਦਰ ਕਰਦਾ ਹੈ ਬਹੁਤ ਪ੍ਰਸੰਨ ਹੋਵੇਗਾ।
ਉਹ ਬੰਦਾ ਪਰਮੇਸ਼ੁਰ ਦੇ ਆਦੇਸ਼ਾਂ ਨੂੰ ਪਿਆਰ ਕਰਦਾ ਹੈ।
ਬਿਵਸਥਾ ਸਾਰ 10:12
12 “ਹੁਣ, ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਥੋਂ ਕੀ ਚਾਹੁੰਦਾ ਹੈ? ਯਹੋਵਾਹ ਚਾਹੁੰਦਾ ਹੈ ਕਿ ਤੁਸੀਂ ਉਸਤੋਂ ਡਰੋ, ਅਤੇ ਉਸ ਦੇ ਹੁਕਮਾਂ ਉੱਤੇ ਚੱਲੋ, ਅਤੇ ਉਸ ਨੂੰ ਪਿਆਰ ਕਰੋ, ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰੋ।”
ਕਹਾਉਤਾਂ 3:7
7 ਆਪਣੇ ਆਪ ਨੂੰ ਚਲਾਕ ਨਾ ਸਮਝੋ, ਪਰ ਯਹੋਵਾਹ ਪਾਸੋਂ ਡਰੋ ਅਤੇ ਬਦੀ ਤੋਂ ਦੂਰ ਰਹੋ।
ਕਹਾਉਤਾਂ 1:7
7 ਯਹੋਵਾਹ ਤੋਂ ਡਰਨਾ ਗਿਆਨ ਦੀ ਸ਼ੁਰੂਆਤ ਹੈ। ਪਰ ਬੁਰੇ ਬੰਦੇ ਅਨੁਸ਼ਾਸਨ ਅਤੇ ਸਿਆਣਪ ਨੂੰ ਨਫ਼ਰਤ ਕਰਦੇ ਹਨ।
ਮੱਤੀ 10:28
28 “ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹ ਨੂੰ ਤਾਂ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸੱਕਦੇ, ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹ ਅਤੇ ਰੂਹ ਦੋਹਾਂ ਨੂੰ ਨਰਕ ਵਿੱਚ ਨਸ਼ਟ ਕਰ ਸੱਕਦਾ ਹੈ।
ਕਹਾਉਤਾਂ 14:26
26 ਜਿਹੜਾ ਬੰਦਾ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਇੱਕ ਤਕੜਾ ਗੜ੍ਹ ਹੈ ਅਤੇ ਉਸ ਦੇ ਬੱਚੇ ਇਸ ਵਿੱਚ ਸ਼ਰਣ ਪਾਉਂਦੇ ਹਨ।
ਕਹਾਉਤਾਂ 19:23
23 ਯਹੋਵਾਹ ਦਾ ਡਰ ਜਿੰਦਗ਼ੀ ਵੱਲ ਅਗਵਾਈ ਕਰਦਾ ਹੈ ਜੋ ਕੋਈ ਵੀ ਇਸ ਨਾਲ ਭਰਪੂਰ ਹੈ ਉਹ ਬਿਨਾਂ ਕਿਸੇ ਵੀ ਸਮੱਸਿਆ ਤੋਂ ਆਰਾਮ ਨਾਲ ਬੱਚ ਸੱਕਦਾ ਹੈ ਅਤੇ ਸਾਂਤੀ ਪ੍ਰਾਪਤ ਕਰਦਾ ਹੈ।
ਕਹਾਉਤਾਂ 16:6
6 ਨਮਕਹਲਾਲੀ ਅਤੇ ਵਫ਼ਾਦਾਰੀ ਦੋਸ਼ ਹਟਾ ਸੱਕਦੇ ਹਨ। ਯਹੋਵਾਹ ਦਾ ਭੈ ਤੁਹਾਡਾ ਬਦ ਕਰਨੀਆਂ ਤੋਂ ਬਚਾਉ ਕਰਦਾ ਹੈ।
ਉਪਦੇਸ਼ਕ 12:13-14
13-14 ਹੁਣ, ਸਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਕੀ ਸਿੱਖਣਾ ਚਾਹੀਦਾ ਹੈ ਜਿਹੜੀਆਂ ਇਸ ਕਿਤਾਬ ਵਿੱਚ ਲਿਖੀਆਂ ਹਨ? ਸਭ ਤੋਂ ਮਹੱਤਵਪੂਰਣ ਗੱਲ ਜਿਹੜੀ ਕੋਈ ਬੰਦਾ ਕਰ ਸੱਕਦਾ ਹੈ ਉਹ ਹੈ ਪਰਮੇਸ਼ੁਰ ਦਾ ਆਦਰ ਕਰਨਾ ਅਤੇ ਉਸ ਦੇ ਆਦੇਸ਼ਾਂ ਨੂੰ ਮੰਨਣਾ। ਕਿਉਂ? ਕਿਉਂ ਕਿ ਪਰਮੇਸ਼ੁਰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਜਾਣਦਾ ਹੈ ਜਿਹੜੀਆਂ ਲੋਕੀ ਕਰਦੇ ਹਨ। ਗੁਪਤ ਗੱਲਾਂ ਬਾਰੇ ਵੀ। ਉਹ ਸਾਰੀਆਂ ਨੇਕੀ ਵਾਲੀਆਂ ਗੱਲਾਂ ਬਾਰੇ ਅਤੇ ਸਾਰੀਆਂ ਬਦੀ ਵਾਲੀਆਂ ਗੱਲਾਂ ਨੂੰ ਜਾਣਦਾ ਹੈ ਉਹ ਲੋਕਾਂ ਦੇ ਹਰ ਅਮਲ ਦਾ ਨਿਆਂ ਕਰੇਗਾ।
ਜ਼ਬੂਰ 33:8
8 ਧਰਤੀ ਦੇ ਹਰ ਬੰਦੇ ਨੂੰ ਡਰਨਾ ਅਤੇ ਯਹੋਵਾਹ ਦਾ ਆਦਰ ਕਰਨਾ ਚਾਹੀਦਾ ਹੈ।
ਦੁਨੀਆਂ ਦੇ ਸਮੂਹ ਲੋਕਾਂ ਨੂੰ ਉਸਤੋਂ ਡਰਨਾ ਚਾਹੀਦਾ ਹੈ।
ਦੁਨੀਆਂ ਦੇ ਸਮੂਹ ਲੋਕਾਂ ਨੂੰ ਉਸਤੋਂ ਡਰਨਾ ਚਾਹੀਦਾ ਹੈ।
ਕਹਾਉਤਾਂ 14:27
27 ਯਹੋਵਾਹ ਦਾ ਡਰ ਜੀਵਨ ਦਾ ਸਰੋਤ ਹੈ, ਇਹ ਵਿਅਕਤੀ ਨੂੰ ਮੌਤ ਦੇ ਸ਼ਿਕੰਜੇ ਤੋਂ ਬਚਾਉਂਦਾ ਹੈ।
ਕਹਾਉਤਾਂ 14:27
27 ਯਹੋਵਾਹ ਦਾ ਡਰ ਜੀਵਨ ਦਾ ਸਰੋਤ ਹੈ, ਇਹ ਵਿਅਕਤੀ ਨੂੰ ਮੌਤ ਦੇ ਸ਼ਿਕੰਜੇ ਤੋਂ ਬਚਾਉਂਦਾ ਹੈ।
ਅੱਯੂਬ 28:28
28 ਤੇ ਪਰਮੇਸ਼ੁਰ ਨੇ ਲੋਕਾਂ ਨੂੰ ਆਖਿਆ,
“ਡਰੋ ਤੇ ਯਹੋਵਾਹ ਦਾ ਆਦਰ ਕਰੋ ਇਹੀ ਸਿਆਣਪ ਹੈ।
ਬੁਰੀਆਂ ਗੱਲਾਂ ਨਾ ਕਰੋ ਇਹੀ ਸਮਝ ਹੈ।”
ਅੱਯੂਬ 28:28
28 ਤੇ ਪਰਮੇਸ਼ੁਰ ਨੇ ਲੋਕਾਂ ਨੂੰ ਆਖਿਆ,
“ਡਰੋ ਤੇ ਯਹੋਵਾਹ ਦਾ ਆਦਰ ਕਰੋ ਇਹੀ ਸਿਆਣਪ ਹੈ।
ਬੁਰੀਆਂ ਗੱਲਾਂ ਨਾ ਕਰੋ ਇਹੀ ਸਮਝ ਹੈ।”
“ਡਰੋ ਤੇ ਯਹੋਵਾਹ ਦਾ ਆਦਰ ਕਰੋ ਇਹੀ ਸਿਆਣਪ ਹੈ।
ਬੁਰੀਆਂ ਗੱਲਾਂ ਨਾ ਕਰੋ ਇਹੀ ਸਮਝ ਹੈ।”
ਕਹਾਉਤਾਂ
8:13; ਜ਼ਬੂਰ 111:10; ਜ਼ਬੂਰ
112:1; ਬਿਵਸਥਾ ਸਾਰ
10:12; ਕਹਾਉਤਾਂ 3:7; ਕਹਾਉਤਾਂ
1:7; ਮੱਤੀ 10:28; ਕਹਾਉਤਾਂ
14:26; ਕਹਾਉਤਾਂ 19:23; ਕਹਾਉਤਾਂ
16:6; ਉਪਦੇਸ਼ਕ 12:13; ਜ਼ਬੂਰ
33:8; ਕਹਾਉਤਾਂ 14:27; ਜ਼ਬੂਰ
25:14; ਅੱਯੂਬ 28:28
