ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਮੁਹਈਆ ਕਰਨ ਵਾਲਾ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
ਉਤਪਤ 22:13-14
13 ਫ਼ੇਰ ਅਬਰਾਹਾਮ ਨੇ ਇੱਕ ਭੇਡੂ ਦੇਖਿਆ। ਭੇਡੂ ਦੇ ਸਿੰਗ ਝਾੜੀ ਵਿੱਚ ਫ਼ਸੇ ਹੋਏ ਸਨ। ਇਸ ਲਈ ਅਬਰਾਹਾਮ ਗਿਆ ਅਤੇ ਭੇਡੂ ਨੂੰ ਲੈ ਕੇ ਇਸ ਨੂੰ ਆਪਣੇ ਪੁੱਤਰ ਦੀ ਬਜਾਇ ਪਰਮੇਸ਼ੁਰ ਨੂੰ ਬਲੀ ਵਜੋਂ ਚੜ੍ਹਾ ਦਿੱਤਾ। 14 ਇਸ ਲਈ ਅਬਰਾਹਾਮ ਨੇ ਉਸ ਥਾਂ ਨੂੰ ਨਾਮ ਦਿੱਤਾ, “ਯਾਹਵੇਹ ਯਿਰਹ।” [a] ਅੱਜ ਵੀ ਲੋਕ ਆਖਦੇ ਹਨ, “ਇਸ ਪਰਬਤ ਉੱਤੇ ਯਹੋਵਾਹ ਦਾ ਦੀਦਾਰ ਕੀਤਾ ਜਾ ਸੱਕਦਾ ਹੈ।”
ਜ਼ਬੂਰ 145:16
16 ਯਹੋਵਾਹ, ਤੁਸੀਂ ਆਪਣੇ ਹੱਥ ਖੋਲ੍ਹ ਦਿੰਦੇ ਹੋ,
ਅਤੇ ਤੁਸੀਂ ਹਰ ਜਿਉਂਦੇ ਪ੍ਰਾਣੀ ਨੂੰ ਜੋ ਵੀ ਉਸ ਦੀ ਲੋੜ ਹੈ ਉਸ ਨੂੰ ਦਿੰਦੇ ਹੋ।
ਅਤੇ ਤੁਸੀਂ ਹਰ ਜਿਉਂਦੇ ਪ੍ਰਾਣੀ ਨੂੰ ਜੋ ਵੀ ਉਸ ਦੀ ਲੋੜ ਹੈ ਉਸ ਨੂੰ ਦਿੰਦੇ ਹੋ।
ਜ਼ਬੂਰ 104:27-28
27 ਹੇ ਪਰਮੇਸ਼ੁਰ, ਇਹ ਸਾਰੀਆਂ ਚੀਜ਼ਾਂ ਤੁਹਾਡੇ ਉੱਤੇ ਨਿਰਭਰ ਕਰਦੀਆਂ ਹਨ।
ਤੁਸੀਂ ਇਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।
28 ਹੇ ਪਰਮੇਸ਼ੁਰ, ਤੁਸੀਂ ਸਮੂਹ ਜੀਵਾਂ ਨੂੰ ਉਨ੍ਹਾਂ ਦੇ ਖਾਣ ਯੋਗ ਭੋਜਨ ਦਿੰਦੇ ਹੋ।
ਤੁਸੀਂ ਚੰਗੇ ਭੋਜਨਾਂ ਨਾਲ ਭਰੇ ਹੋਏ ਤੁਹਾਡੇ ਹੱਥ ਖੋਲ੍ਹ ਦਿੰਦੇ ਹੋ ਅਤੇ ਰੱਜ ਜਾਣ ਤੀਕ ਖਾਣ ਦਿੰਦੇ ਹੋ।
ਮੱਤੀ 14:15-21
15 ਜਦੋਂ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਕੋਲ ਆਕੇ ਕਿਹਾ, “ਇਹ ਉਜਾੜ ਥਾਂ ਹੈ ਅਤੇ ਹੁਣ ਕੁਵੇਲਾ ਹੋ ਗਿਆ ਹੈ ਲੋਕਾਂ ਨੂੰ ਭੇਜ ਦਿਉ ਤਾਂ ਜੋ ਉਹ ਪਿੰਡਾਂ ਨੂੰ ਜਾ ਸੱਕਣ। ਅਤੇ ਆਪਣੇ ਲਈ ਖਾਣਾ-ਦਾਣਾ ਮੁੱਲ ਲੈਣ।”
16 ਪਰ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਉਨ੍ਹਾਂ ਦੇ ਜਾਣ ਦੀ ਲੋੜ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦੇਵੋ।”
17 ਚੇਲਿਆਂ ਨੇ ਕਿਹਾ, “ਪਰ ਏਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”
18 ਯਿਸੂ ਨੇ ਆਖਿਆ, “ਉਹ ਰੋਟੀਆਂ ਤੇ ਮੱਛੀਆਂ ਮੇਰੇ ਕੋਲ ਲਿਆਓ।” 19 ਫ਼ੇਰ ਯਿਸੂ ਨੇ ਭੀੜ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ: ਉਸ ਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ। 20 ਸਭ ਲੋਕਾਂ ਨੇ ਰੱਜ ਕੇ ਖਾਧਾ, ਖਾਣ ਤੋਂ ਬਾਦ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ। 21 ਉੱਥੇ ਔਰਤਾਂ ਅਤੇ ਬੱਚੇ ਮਿਲਾਉਣ ਤੋਂ ਬਿਨਾਂ ਜਿਨ੍ਹਾਂ ਨੇ ਭੋਜਨ ਕੀਤਾ। ਕੁਲ ਪੰਜ ਹਜ਼ਾਰ ਆਦਮੀ ਸਨ।
ਮੱਤੀ 6:26
26 ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ। ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਨਾ ਹੀ ਭੜੋਲਿਆਂ ਵਿੱਚ ਅਨਾਜ ਇਕੱਠਾ ਕਰਦੇ ਹਨ। ਪਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪ੍ਰਿਤਪਾਲ ਕਰਦਾ ਹੈ। ਭਲਾ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ।
ਰਸੂਲਾਂ ਦੇ ਕਰਤੱਬ 14:17
17 ਪਰ ਪਰਮੇਸ਼ੁਰ ਨੇ ਉਹ ਕਾਰਜ ਕੀਤੇ ਜੋ ਦਿਖਾਉਂਦੇ ਹਨ ਕਿ ਉਹ ਮੌਜੂਦ ਹੈ। ਉਸ ਨੇ ਤੁਹਾਡੇ ਲਈ ਹਮੇਸ਼ਾ ਚੰਗੀਆਂ ਗੱਲਾਂ ਕੀਤੀਆਂ। ਉਸ ਨੇ ਅਕਾਸ਼ ਤੋਂ ਤੁਹਾਡੇ ਲਈ ਬਰੱਖਾ ਕੀਤੀ ਅਤੇ ਸਹੀ ਵਕਤ ਤੇ ਫ਼ਸਲਾਂ ਦਿੱਤੀਆਂ। ਉਹ ਤੁਹਾਨੂੰ ਖਾਣ ਲਈ ਬੇਸ਼ੁਮਾਰ ਅਨਾਜ ਦਿੰਦਾ ਹੈ ਅਤੇ ਤੁਹਾਡੇ ਦਿਲ ਖੁਸ਼ੀਆਂ ਨਾਲ ਭਰਪੂਰ ਰੱਖਦਾ ਹੈ।”
ਉਤਪਤ 22:8
8 ਅਬਰਾਹਾਮ ਨੇ ਜਵਾਬ ਦਿੱਤਾ, “ਪਰਮੇਸ਼ੁਰ ਖੁਦ ਹੀ ਬਲੀ ਲਈ ਲੇਲਾ ਭੇਜ ਰਿਹਾ ਹੈ, ਮੇਰੇ ਪੁੱਤਰ।”
ਇਸ ਤਰ੍ਹਾਂ ਅਬਰਾਹਾਮ ਅਤੇ ਉਸਦਾ ਪੁੱਤਰ ਦੋਵੇਂ ਉਸ ਥਾਂ ਚੱਲੇ ਗਏ।
1 ਰਾਜਿਆਂ 17:6
6 ਪਹਾੜੀ ਕਾਂ ਹਰ ਰੋਜ਼ ਸਵੇਰੇ, ਸ਼ਾਮ ਉਸ ਨੂੰ ਭੋਜਨ ਪੁੱਜਦਾ ਕਰਦੇ ਅਤੇ ਏਲੀਯਾਹ ਉਸ ਨਦੀ ਵਿੱਚੋਂ ਪਾਣੀ ਪੀ ਲੈਂਦਾ।
ਗਿਣਤੀ 11:4-9
4 ਉਹ ਵਿਦੇਸ਼ੀ ਜਿਹੜੇ ਇਸਰਾਏਲ ਦੇ ਲੋਕਾਂ ਨਾਲ ਰਲ ਗਏ ਸਨ, ਉਨ੍ਹਾਂ ਨੇ ਖਾਣ ਲਈ ਹੋਰਨਾਂ ਚੀਜ਼ਾਂ ਦੀ ਆਪਣੀ ਇੱਛਾ ਦਰਸਾਈ। ਛੇਤੀ ਹੀ ਇਸਰਾਏਲ ਦੇ ਸਮੂਹ ਲੋਕ ਫ਼ੇਰ ਸ਼ਿਕਾਇਤ ਕਰਨ ਲੱਗੇ ਅਤੇ ਆਖਿਆ, “ਸਾਨੂੰ ਖਾਣ ਲਈ ਮਾਸ ਕੌਣ ਦੇਵੇਗਾ? 5 ਸਾਨੂੰ ਉਹ ਮੱਛੀ ਚੇਤੇ ਆਉਂਦੀ ਹੈ ਜਿਹੜੀ ਅਸੀਂ ਮਿਸਰ ਵਿੱਚ ਖਾਧੀ ਸੀ। ਇਸਦੀ ਸਾਡੇ ਲਈ ਕੋਈ ਕੀਮਤ ਨਹੀਂ ਸੀ, ਅਤੇ ਸਾਡੇ ਕੋਲ ਕੁਝ ਚੰਗੀਆਂ ਸਬਜ਼ੀਆਂ ਜਿਵੇਂ ਕੱਕੜੀਆਂ, ਖਰਬੂਜੇ, ਲੀਕਸ, ਪਿਆਜ਼ ਅਤੇ ਲਸਣ ਸਨ। 6 ਪਰ ਹੁਣ ਸਾਡੀ ਤਾਕਤ ਖਤਮ ਹੋ ਗਈ ਹੈ। ਅਸੀਂ ਇਸ ਮੰਨ ਤੋਂ ਇਲਾਵਾ ਕਦੇ ਵੀ ਹੋਰ ਕੁਝ ਨਹੀਂ ਖਾਂਦੇ!” 7 (ਮੰਨ ਧਨੀਏ ਦੇ ਛੋਟੇ ਬੀਜ਼ਾਂ ਵਰਗਾ ਸੀ। ਅਤੇ ਇਹ ਕਿਸੇ ਰੁੱਖ ਦੀ ਗੂੰਦ ਵਰਗਾ ਦਿਸਦਾ ਸੀ। 8 ਲੋਕ ਮੰਨ ਇਕੱਠਾ ਕਰਦੇ ਸਨ। ਫ਼ੇਰ ਉਹ ਪੱਥਰਾਂ ਨਾਲ ਇਸ ਨੂੰ ਭੁਨਦੇ ਸਨ ਅਤੇ ਇੱਕ ਬਰਤਨ ਵਿੱਚ ਰਿੰਨ੍ਹਦੇ ਸਨ। ਜਾਂ ਉਹ ਇਸ ਨੂੰ ਪੀਹਕੇ ਆਟਾ ਬਣਾ ਲੈਂਦੇ ਸਨ ਅਤੇ ਇਸ ਦੀਆਂ ਪਤਲੀਆਂ ਰੋਟੀਆਂ ਬਣਾ ਲੈਂਦੇ ਸਨ। ਇਹ ਰੋਟੀਆਂ ਜੈਤੂਨ ਦੇ ਤੇਲ ਵਿੱਚ ਪਕਾਈਆਂ ਮਿਠੀਆਂ ਰੋਟੀਆਂ ਵਰਗਾ ਸੁਆਦ ਦਿੰਦੀਆਂ ਸਨ। 9 ਮੰਨ ਹਰ ਰਾਤ ਤੇਲ ਭਿੱਜੀ ਧਰਤੀ ਉੱਤੇ ਡਿੱਗਦਾ ਸੀ।)
ਜ਼ਬੂਰ 107:9
9 ਪਰਮੇਸ਼ੁਰ ਪਿਆਸੀ ਰੂਹ ਨੂੰ ਤ੍ਰਿਪਤ ਕਰਦਾ ਹੈ।
ਪਰਮੇਸ਼ੁਰ ਭੁੱਖੀ ਆਤਮਾ ਨੂੰ ਚੰਗੀਆਂ ਚੀਜ਼ਾਂ ਨਾਲ ਭਰਦਾ ਹੈ।
ਪਰਮੇਸ਼ੁਰ ਭੁੱਖੀ ਆਤਮਾ ਨੂੰ ਚੰਗੀਆਂ ਚੀਜ਼ਾਂ ਨਾਲ ਭਰਦਾ ਹੈ।
ਜ਼ਬੂਰ 65:9-13
9 ਤੁਸੀਂ ਧਰਤੀ ਦੀ ਪਾਲਣਾ ਕਰਦੇ ਹੋਂ,
ਤੁਸੀਂ ਇਸ ਨੂੰ ਸਿੰਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ।
ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ
ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ।
10 ਤੁਸੀਂ ਵਾਹੇ ਹੋਏ ਖੇਤਾਂ ਤੇ ਵਰੱਖਾ ਕਰਦੇ ਹੋ,
ਤੁਸੀਂ ਖੇਤਾਂ ਨੂੰ ਪਾਣੀ ਨਾਲ ਸਿੰਜਦੇ ਹੋ,
ਤੁਸੀਂ ਵਰੱਖਾ ਨਾਲ ਧਰਤੀ ਨੂੰ ਨਰਮ ਬਣਾਉਂਦੇ ਹੋ,
ਅਤੇ ਛੋਟੇ ਪੌਦਿਆਂ ਨੂੰ ਉਗਾਉਂਦੇ ਹੋ।
11 ਤੁਸੀਂ ਨਵਾਂ ਸਾਲ ਚੰਗੀ ਫ਼ਸਲ ਨਾਲ ਸ਼ੁਰੂ ਕਰਦੇ ਹੋ,
ਤੁਸੀਂ ਗੱਡਿਆ ਨੂੰ ਬਹੁਤ ਸਾਰੀਆਂ ਫ਼ਸਲਾਂ ਨਾਲ ਭਰ ਦਿੰਦੇ ਹੋ।
12 ਮਾਰੂਥਲ ਅਤੇ ਪਹਾੜ ਘਾਹ ਨਾਲ ਢੱਕੇ ਹੋਏ ਹਨ।
13 ਚਰਾਦਾਂ ਭੇਡਾਂ ਨਾਲ ਭਰੀਆਂ ਹੋਈਆਂ ਹਨ,
ਵਾਦੀਆਂ ਅਨਾਜ ਨਾਲ ਭਰੀਆਂ ਹਨ,
ਹਰ ਕੋਈ ਗਾ ਰਿਹਾ ਹੈ ਅਤੇ ਖੁਸ਼ੀ ਭਰੀਆਂ ਕਿਲਕਾਰੀਆਂ ਮਾਰ ਰਿਹਾ ਹੈ।
ਤੁਸੀਂ ਇਸ ਨੂੰ ਸਿੰਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ।
ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ
ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ।
10 ਤੁਸੀਂ ਵਾਹੇ ਹੋਏ ਖੇਤਾਂ ਤੇ ਵਰੱਖਾ ਕਰਦੇ ਹੋ,
ਤੁਸੀਂ ਖੇਤਾਂ ਨੂੰ ਪਾਣੀ ਨਾਲ ਸਿੰਜਦੇ ਹੋ,
ਤੁਸੀਂ ਵਰੱਖਾ ਨਾਲ ਧਰਤੀ ਨੂੰ ਨਰਮ ਬਣਾਉਂਦੇ ਹੋ,
ਅਤੇ ਛੋਟੇ ਪੌਦਿਆਂ ਨੂੰ ਉਗਾਉਂਦੇ ਹੋ।
11 ਤੁਸੀਂ ਨਵਾਂ ਸਾਲ ਚੰਗੀ ਫ਼ਸਲ ਨਾਲ ਸ਼ੁਰੂ ਕਰਦੇ ਹੋ,
ਤੁਸੀਂ ਗੱਡਿਆ ਨੂੰ ਬਹੁਤ ਸਾਰੀਆਂ ਫ਼ਸਲਾਂ ਨਾਲ ਭਰ ਦਿੰਦੇ ਹੋ।
12 ਮਾਰੂਥਲ ਅਤੇ ਪਹਾੜ ਘਾਹ ਨਾਲ ਢੱਕੇ ਹੋਏ ਹਨ।
13 ਚਰਾਦਾਂ ਭੇਡਾਂ ਨਾਲ ਭਰੀਆਂ ਹੋਈਆਂ ਹਨ,
ਵਾਦੀਆਂ ਅਨਾਜ ਨਾਲ ਭਰੀਆਂ ਹਨ,
ਹਰ ਕੋਈ ਗਾ ਰਿਹਾ ਹੈ ਅਤੇ ਖੁਸ਼ੀ ਭਰੀਆਂ ਕਿਲਕਾਰੀਆਂ ਮਾਰ ਰਿਹਾ ਹੈ।
ਜ਼ਬੂਰ 104:10-18
10 ਹੇ ਪਰਮੇਸ਼ੁਰ, ਤੁਸੀਂ ਪਾਣੀ ਨੂੰ ਚਸ਼ਮਿਆਂ ਤੋਂ ਨਦੀਆਂ ਵੱਲ ਵਗਣ ਲਾ ਦਿੰਦੇ ਹੋ।
ਇਹ ਪਾਣੀ ਨਦੀਆਂ ਵਿੱਚੋਂ ਵੱਗਦਾ ਹੈ।
11 ਨਦੀਆਂ ਸਮੂਹ ਜੰਗਲੀ ਜਾਨਵਰਾਂ ਨੂੰ ਪਾਣੀ ਦਿੰਦੀਆਂ ਹਨ।
ਅਵਾਰਾ ਖੋਤੇ ਵੀ ਇੱਥੇ ਪਾਣੀ ਪੀਣ ਲਈ ਆਉਂਦੇ ਹਨ।
12 ਜੰਗਲੀ ਪੰਛੀ ਵੀ ਇੱਥੇ ਤਲਾਵਾਂ ਉੱਤੇ ਰਹਿਣ ਲਈ ਆਉਂਦੇ ਹਨ।
ਉਹ ਨੇੜਲੇ ਰੁੱਖਾਂ ਦੀ ਟਹਿਣੀਆਂ ਵਿੱਚ ਗਾਉਂਦੇ ਹਨ।
13 ਪਰਮੇਸ਼ੁਰ ਹੇਠਾਂ ਪਹਾੜਾਂ ਉੱਪਰ ਵਰੱਖਾ ਭੇਜਦਾ ਹੈ।
ਸਾਰੀਆਂ ਚੀਜ਼ਾਂ ਜੋ ਪਰਮੇਸ਼ੁਰ ਨੇ ਬਣਾਈਆਂ ਧਰਤੀ ਨੂੰ ਆਪਣੀ ਲੋੜੀਦੀ ਹਰ ਸ਼ੈਅ ਪ੍ਰਦਾਨ ਕਰਦੀਆਂ ਹਨ।
14 ਪਰਮੇਸ਼ੁਰ ਪਸ਼ੂਆਂ ਨੂੰ ਭੋਜਨ ਦੇਣ ਲਈ ਘਾਹ ਉਗਾਉਂਦਾ ਹੈ।
ਉਹ ਸਾਨੂੰ ਪੌਦੇ ਦਿੰਦਾ ਹੈ ਜਿਨ੍ਹਾਂ ਨੂੰ ਅਸੀਂ ਉਗਾਉਂਦੇ ਹਾਂ।
ਉਹ ਪੌਦੇ ਸਾਨੂੰ ਧਰਤੀ ਵਿੱਚੋਂ ਭੋਜਨ ਦਿੰਦੇ ਹਨ।
15 ਪਰਮੇਸ਼ੁਰ ਸਾਨੂੰ ਦਾਖਰਸ ਦਿੰਦਾ ਹੈ ਜਿਹੜੀ ਸਾਨੂੰ ਪ੍ਰਸੰਨ ਕਰਦੀ ਹੈ।
ਤੇਲ ਜਿਹੜਾ ਸਾਡੀ ਚਮੜੀ ਨੂੰ ਨਰਮ ਬਣਾਉਂਦਾ
ਅਤੇ ਉਹ ਭੋਜਨ ਜਿਹੜਾ ਸਾਨੂੰ ਮਜ਼ਬੂਤ ਬਣਾਉਂਦਾ ਹੈ।
16 ਲਬਾਨੋਨ ਦੇ ਦੇਵਦਾਰ ਦੇ ਰੁੱਖ ਪਰਮੇਸ਼ੁਰ ਦੀ ਜ਼ਇਦਾਦ ਹਨ।
ਯਹੋਵਾਹ ਨੇ ਉਹ ਰੁੱਖ ਬੀਜੇ ਸਨ ਅਤੇ ਉਹ ਉਨ੍ਹਾਂ ਦੀ ਲੋੜ ਲਈ ਪਾਣੀ ਦਿੰਦਾ ਹੈ।
17 ਪੰਛੀ ਉਨ੍ਹਾਂ ਰੁੱਖਾਂ ਉੱਤੇ ਆਲ੍ਹਣੇ ਬਣਾਉਂਦੇ ਹਨ,
ਉਨ੍ਹਾਂ ਰੁੱਖਾਂ ਉੱਤੇ ਵੱਡੇ ਬਗਲੇ ਰਹਿੰਦੇ ਹਨ।
18 ਉੱਚੇ ਪਰਬਤ ਜੰਗਲੀ ਬਕਰਿਆਂ ਦੇ ਘਰ ਹਨ।
ਵੱਡੀਆਂ ਚੱਟਾਨਾਂ ਵਿੱਚ ਰਹਿਣ ਵਾਲੇ ਜੀਵਾਂ ਲਈ ਚੱਟਾਨਾਂ ਹੀ ਛੁਪਣਗਾਹਾਂ ਹਨ।
ਜ਼ਬੂਰ 147:8
8 ਯਹੋਵਾਹ ਆਕਾਸ਼ ਨੂੰ ਬੱਦਲਾਂ ਨਾਲ ਭਰਦਾ ਹੈ।
ਯਹੋਵਾਹ ਧਰਤੀ ਲਈ ਵਰੱਖਾ ਕਰਦਾ ਹੈ।
ਯਹੋਵਾਹ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
1 ਸਮੂਏਲ 2:8
8 ਗਰੀਬਾਂ ਨੂੰ ਯਹੋਵਾਹ ਜ਼ਮੀਨ ਤੋਂ ਚੁੱਕਦਾ ਹੈ।
ਉਹ ਗਰੀਬ ਲੋਕਾਂ ਨੂੰ ਸੁਆਹ ਦੀ ਢੇਰੀ ਤੋਂ ਚੁੱਕਦਾ ਹੈ।
ਉਹ ਗਰੀਬਾਂ ਨੂੰ ਸ਼ਹਿਜ਼ਾਦਿਆਂ ਨਾਲ
ਅਤੇ ਇੱਜ਼ਤਦਾਰ ਜਗ਼੍ਹਾਵਾਂ ਉੱਤੇ ਬਿਠਾਉਂਦਾ ਹੈ।
ਯਹੋਵਾਹ ਨੇ ਸਾਰੀ ਦੁਨੀਆਂ ਨੂੰ ਸਾਜਿਆ!
ਸਾਰੀ ਦੁਨਿਆਂ ਉਸਦੀ ਹੈ।
ਮੱਤੀ 5:45
45 ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹੜਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚੜ੍ਹਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ।
ਮੱਤੀ 5:45
45 ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹੜਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚੜ੍ਹਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ।
ਉਤਪਤ
22:13-14; ਜ਼ਬੂਰ 145:16; ਜ਼ਬੂਰ
104:27-28; ਮੱਤੀ 14:15-21; ਮੱਤੀ
6:26; ਰਸੂਲਾਂ ਦੇ ਕਰਤੱਬ 14:17; ਉਤਪਤ
22:8; 1 ਰਾਜਿਆਂ 17:6; ਗਿਣਤੀ
11:4-9; ਜ਼ਬੂਰ 107:9; ਜ਼ਬੂਰ
65:9-13; ਜ਼ਬੂਰ 104:10-18; ਜ਼ਬੂਰ
147:8; 1 ਸਮੂਏਲ 2:8; ਮੱਤੀ
5:45
