Sunday, January 12, 2014

ਲਾਲਚ

ਬਾਈਬਲ ਦੇ ਕੁਝ ਬਚਨ ਵਿਸ਼ੇ :   ਲਾਲਚ
1 ਤਿਮੋਥਿਉਸ ਨੂੰ 6:10  ਪੈਸੇ ਨਾਲ ਪਿਆਰ ਸਭ ਤਰ੍ਹਾਂ ਦੀਆਂ ਬੁਰਾਈਆਂ ਦਾ ਕਾਰਣ ਹੈ। ਕੁਝ ਲੋਕਾਂ ਨੇ ਅਧਿਕਤਮ ਪੈਸੇ ਕੁਮਾਉਣ ਦੇ ਚੱਕਰ ਵਿੱਚ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਉਹ ਆਪਣੇ ਆਪ ਨੂੰ ਬਹੁਤ ਸਾਰੇ ਦਰਦਾਂ ਭਰੇ ਅਨੁਭਵਾਂ ਨਾਲ ਸੱਟ ਮਾਰ ਲੈਂਦੇ ਹਨ

ਕਹਾਉਤਾਂ 28:25 ਲਾਲਚੀ ਆਦਮੀ ਦਲੀਲਬਾਜ਼ੀ ਕਰਦਾ ਹੈ ਪਰ ਜਿਹੜਾ ਬੰਦਾ ਯਹੋਵਾਹ ਉੱਤੇ ਭਰੋਸਾ ਰੱਖਣਾ, ਉੱਨਤੀ ਕਰੇਗਾ

ਇਬਰਾਨੀਆਂ ਨੂੰ 13:5  ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ

ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। 

ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।

1 ਤਿਮੋਥਿਉਸ ਨੂੰ 6:9 ਜੋ ਲੋਕ ਅਮੀਰ ਬਣਨਾ ਚਾਹੁੰਦੇ ਹਨ ਉਹ ਪਰਤਾਵੇ ਵਿੱਚ ਪੈ ਜਾਂਦੇ ਹਨ। ਉਹ ਫ਼ਸ ਜਾਂਦੇ ਹਨ ਅਤੇ ਨਿਕੰਮੀਆਂ ਚੀਜ਼ਾਂ ਅਤੇ ਹਾਨੀਕਾਰਕ ਚੀਜ਼ਾਂ ਲੈਣੀਆਂ ਸ਼ੁਰੂ ਕਰ ਦਿੰਦੇ ਹਨ। ਉਹ ਚੀਜ਼ਾਂ ਲੋਕਾਂ ਨੂੰ ਤਬਾਹ ਤੇ ਬਰਬਾਦ ਕਰ ਦਿੰਦੀਆਂ ਹਨ

ਲੂਕਾ 12:15 ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵੱਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸੱਕਦਾ।

ਮੱਤੀ 6:24  ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸੱਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰੱਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸੱਕਦੇ

ਕਹਾਉਤਾਂ 15:27  ਇੱਕ ਲੋਭੀ ਵਿਅਕਤੀ ਆਪਣੇ ਸਾਰੇ ਟੱਬਰ ਤੇ ਵਿਨਾਸ਼ ਲਿਆਉਂਦਾ, ਪਰ ਜਿਹੜਾ ਵਿਅਕਤੀ ਰਿਸ਼ਵਤ ਨੂੰ ਨਫ਼ਰਤ ਕਰਦਾ ਹੈ, ਜਿਉਵੇਂਗਾ

ਯਾਕੂਬ 4:3 ਪਰ ਜਦੋਂ ਤੁਸੀਂ ਮੰਗਦੇ ਹੋ ਤਾਂ ਵੀ ਤੁਹਾਨੂੰ ਨਹੀਂ ਮਿਲਦੀਆਂ। ਕਿਉਂ ਕਿ ਜਿਸ ਲਈ ਤੁਸੀਂ ਮੰਗਦੇ ਹੋ ਉਹ ਗਲਤ ਹੈ। ਤੁਸੀਂ ਇਹ ਚੀਜ਼ਾਂ ਇਸ ਕਰਕੇ ਮੰਗਦੇ ਹੋ ਤਾਂ ਜੋ ਤੁਸੀਂ ਉਨ੍ਹਾਂ ਨੂੰ ਕੇਵਲ ਆਪਣੀ ਪ੍ਰਸੰਨਤਾ ਲਈ ਹੀ ਵਰਤ ਸੱਕੋਂ

ਕਹਾਉਤਾਂ 20:21  ਆਸਾਨੀ ਨਾਲ ਪ੍ਰਾਪਤ ਕੀਤਾ ਵਿਰਸਾ ਅਖੀਰ ਵਿੱਚ ਅਸੀਸਾਂ ਨਹੀਂ ਲਿਆਵੇਗਾ

ਯੂਹੰਨਾ 12:6 ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਿਤ ਸੀ ਪਰ ਕਿਉਂ ਜੋ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲਾ ਸੰਦੂਕ ਉਸ ਕੋਲ ਹੁੰਦਾ ਸੀ, ਜਿਸ ਵਿੱਚੋਂ ਜਦੋਂ ਉਹ ਚਾਹਵੇ ਚੋਰੀ ਕਰ ਲੈਂਦਾ ਸੀ

ਯਿਰਮਿਯਾਹ 6:13  ਇਸਰਾਏਲ ਦੇ ਸਾਰੇ ਹੀ ਲੋਕ ਹੋਰ-ਹੋਰ ਪੈਸਾ ਚਾਹੁੰਦੇ ਨੇ ਸਾਰੇ ਹੀ ਲੋਕ, ਸਭ ਤੋਂ ਨਿਗੂਣਿਆਂ ਤੋਂ ਲੈ ਕੇ ਸਭ ਤੋਂ ਮਹੱਤਵਪੂਰਣ ਲੋਕਾਂ ਤੀਕ ਇਹੋ ਜਿਹੇ ਹੀ ਹਨ।  ਸਾਰੇ ਹੀ ਲੋਕ, ਨਬੀਆਂ ਤੋਂ ਲੈ ਕੇ ਜਾਜਕਾਂ ਤੀਕ, ਬੋਲਦੇ ਨੇ ਝੂਠ

ਜ਼ਬੂਰ 10:3  ਦੁਸ਼ਟ ਲੋਕੀਂ ਉਨ੍ਹਾਂ ਚੀਜ਼ਾਂ ਬਾਰੇ ਸ਼ੇਖੀ ਮਾਰਦੇ ਨੇ ਜਿਨ੍ਹਾਂ ਦੀ ਉਹ ਇੱਛਾ ਕਰਦੇ ਨੇ ਅਤੇ ਉਹ ਲੋਭੀ ਲੋਕੀਂ ਪਰਮੇਸ਼ੁਰ ਦੀ ਬੁਰਾਈ ਕਰਦੇ ਹਨ  ਇਸ ਤੋਂ ਇਲਾਵਾ ਇਸ ਤਰ੍ਹਾਂ ਉਹ ਬੁਰੇ ਲੋਕ ਦਰਸ਼ਾਉਂਦੇ ਹਨ ਕਿ ਉਹ ਯਹੋਵਾਹ ਨੂੰ ਵੀ ਨਫ਼ਰਤ ਕਰਦੇ ਹਨ

ਮੱਤੀ 19:21 ਯਿਸੂ ਨੇ ਉੱਤਰ ਦਿੱਤਾ, “ਜੇ ਤੂੰ ਪੂਰਨ ਹੋਣਾ ਚਾਹੁੰਦਾ ਹੈ, ਤਾਂ ਜਾ ਜਾਕੇ ਆਪਣੀਆਂ ਸਾਰੀਆਂ ਚੀਜ਼ਾਂ ਵੇਚ ਦੇ ਅਤੇ ਧਨ ਗਰੀਬ ਲੋਕਾਂ ਵਿੱਚ ਵੰਡ ਦੇ। ਇਸ ਤਰ੍ਹਾਂ ਤੈਨੂੰ ਸਵਰਗ ਵਿੱਚ ਖਜ਼ਾਨਾ ਮਿਲੇਗਾ। ਫ਼ੇਰ ਤੂੰ ਆਕੇ ਮੇਰੇ ਪਿੱਛੇ ਹੋ ਤੁਰ।

ਮੱਤੀ 6:33  ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹੈ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ

ਮਰਕੁਸ 7:20-23 ਅਤੇ ਯਿਸੂ ਨੇ ਆਖਿਆ, “ਉਹ ਜੋ ਕਿਸੇ ਵਿਅਕਤੀ ਵਿੱਚੋਂ ਬਾਹਰ ਆਉਂਦਾ ਹੈ ਉਹੀ ਹੈ ਜੋ ਉਸ ਨੂੰ ਅਸ਼ੁੱਧ ਬਨਾਉਂਦਾ ਹੈ 21 ਕਿਉਂਕਿ ਇਹੋ ਜਿਹੀਆਂ ਮੰਦੀਆਂ ਗੱਲਾਂ ਮਨੁੱਖ ਦੇ ਦਿਲ ਵਿੱਚੋਂ ਆਉਂਦੀਆਂ ਹਨ ਬੁਰੇ ਵਿੱਚਾਰ, ਜਿਨਸੀ ਪਾਪ, ਚੋਰੀਆਂ, ਕਤਲ, 22 ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰੱਖਤਾਈ 23 ਇਹ ਸਭ ਬੁਰੀਆਂ ਗੱਲਾਂ ਵਿਅਕਤੀ ਦੇ ਅੰਦਰੋਂ ਬਾਹਰ ਨਿਕਲਦੀਆਂ ਹਨ ਅਤੇ ਇਹ ਗੱਲਾਂ ਉਸ ਨੂੰ ਅਸ਼ੁੱਧ ਬਣਾਉਂਦੀਆਂ ਹਨ।

ਅਫ਼ਸੀਆਂ ਨੂੰ 5:5  ਤੁਸੀਂ ਇਸ ਬਾਰੇ ਨਿਸ਼ਚਿਤ ਹੋ ਸੱਕਦੇ ਹੋ। ਇੱਕ ਵਿਅਕਤੀ ਜਿਹੜਾ ਜਿਨਸੀ ਪਾਪ ਕਰਦਾ ਹੈ ਜਾਂ ਉਹ ਜੋ ਪਾਪ ਕਰਦਾ ਜਾਂ ਲੋਭੀ ਵਪਾਰੀ ਹੈ ਉਸ ਨੂੰ ਪਰਮੇਸ਼ੁਰ ਅਤੇ ਮਸੀਹ ਦੇ ਰਾਜ ਵਿੱਚ ਕੋਈ ਜਗ਼੍ਹਾ ਨਹੀਂ ਮਿਲੇਗੀ ਇੱਕ ਵਿਅਕਤੀ ਜਿਹੜਾ ਹਮੇਸ਼ਾ ਆਪਣੇ ਲਈ ਵੱਧ ਤੋਂ ਵੱਧ ਪ੍ਰਾਪਤ ਕਰਨ ਦੀ ਚਾਹਨਾ ਰੱਖਦਾ ਮੂਰਤੀ ਉਪਾਸੱਕ ਹੈ

ਉਪਦੇਸ਼ਕ 5:10 10 ਜਿਹੜਾ ਬੰਦਾ ਪੈਸੇ ਨੂੰ ਪਿਆਰ ਕਰਦਾ ਹੈ, ਕਦੇ ਵੀ ਪੈਸੇ ਨਾਲ ਸੰਤੁਸ਼ਟ ਨਹੀਂ ਹੋਵੇਗਾ ਜੋ ਉਸ ਦੇ ਪਾਸ ਹੈ ਅਤੇ ਜਿਹੜਾ ਬੰਦਾ ਦੌਲਤ ਨੂੰ ਪਿਆਰ ਕਰਦਾ, ਕਦੇ ਵੀ ਫ਼ਸਲ ਨਾਲ ਸੰਤੁਸ਼ਟ ਨਹੀਂ ਹੋਵੇਗਾ ਇਹ ਵੀ ਅਰਬਹੀਣ ਹੈ

ਯਾਕੂਬ 5:1-6 ਅਮੀਰ ਲੋਕੋ ਤੁਸੀਂ ਸੁਣੋ ਚੀਕੋ ਅਤੇ ਦਰਦ ਵਿੱਚ ਕੁਰਲਾਓ ਕਿਉਂਕਿ ਵੱਡੀਆਂ ਮੁਸ਼ਕਿਲਾਂ ਤੁਹਾਡੇ ਤੇ ਰਹੀਆਂ ਹਨ ਤੁਹਾਡੀ ਦੌਲਤ ਗਲ ਜਾਵੇਗੀ ਅਤੇ ਬੇਕਾਰ ਹੋ ਜਾਵੇਗੀ ਤੁਹਾਡੇ ਕੱਪੜੇ ਕੀੜਿਆਂ ਦੁਆਰਾ ਖਾਧੇ ਜਾਣਗੇ ਤੁਹਾਡੇ ਸੋਨੇ ਚਾਂਦੀ ਨੂੰ ਜੰਗ ਲੱਗ ਜਾਵੇਗਾ, ਅਤੇ ਉਹ ਜੰਗ ਇਸ ਗੱਲ ਦਾ ਸਬੂਤ ਹੋਵੇਗਾ ਕਿ ਤੁਸੀਂ ਗਲਤ ਸੀ ਉਹ ਜੰਗ ਤੁਹਾਡੇ ਸਰੀਰਾਂ ਨੂੰ ਅੱਗ ਵਾਂਗ ਖਾ ਜਾਵੇਗਾ ਆਖਰੀ ਦਿਨਾਂ ਲਈ ਤੁਸੀਂ ਆਪਣਾ ਖਜ਼ਾਨਾ ਬਚਾਕੇ ਰੱਖਿਆ ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ ਉਹ ਲੋਕ ਦੁਹਾਈ ਦੇ ਰਹੇ ਸਨ ਉਨ੍ਹਾਂ ਨੇ ਤੁਹਾਡੀ ਫ਼ਸਲ ਵੱਢ ਲਈ ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦੀ ਦੁਹਾਈ ਸੁਣ ਲਈ ਹੈਤੁਹਾਡਾ ਧਰਤੀ ਉੱਪਰਲਾ ਜੀਵਨ ਭਰਪੂਰ ਅਮੀਰੀ ਵਾਲਾ ਸੀ ਤੁਸੀਂ ਇੱਕ ਬੇਕਾਰ ਜ਼ਿੰਦਗੀ ਜਿਉਂਏ ਤੁਸੀਂ ਆਪਣੇ ਆਪ ਨੂੰ ਮੋਟਾ ਤਾਜਾ ਕਰ ਲਿਆ, ਉਸ ਜਾਨਵਰ ਵਾਂਗ, ਜਿਹੜਾ ਬਲੀ ਲਈ ਤਿਆਰ ਹੁੰਦਾ ਹੈਤੁਸੀਂ ਚੰਗੇ ਲੋਕਾਂ ਉੱਪਰ ਕੋਈ ਮਿਹਰ ਨਹੀਂ ਦਿਖਾਈ ਉਹ ਤੁਹਾਡਾ ਵਿਰੋਧ ਨਹੀਂ ਕਰ ਰਹੇ ਸਨ, ਫ਼ੇਰ ਵੀ ਤੁਸੀਂ ਉਨ੍ਹਾਂ ਨੂੰ ਮਾਰ ਦਿੱਤਾ

ਕੁਲੁੱਸੀਆਂ ਨੂੰ 3:5  ਇਸ ਲਈ ਸਾਰੀਆਂ ਮੰਦੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਓ। ਉਹ ਹਨ; ਜਿਨਸੀ ਪਾਪ, ਅਨੈਤਿਕਤਾ, ਲਾਲਸਾ, ਬੁਰੀਆਂ ਇੱਛਾਵਾਂ ਅਤੇ ਲਾਲਚ ਜੋ ਕਿ ਮੂਰਤੀ ਉਪਾਸੱਕ ਹਨ

2 ਪਤਰਸ 2:14  ਹਰ ਵਕਤ ਉਹ ਭੋਗ ਵਿਲਾਸ ਕਰਨ ਲਈ ਔਰਤਾਂ ਨੂੰ ਲੱਭਦੇ ਰਹਿੰਦੇ ਹਨ। ਉਹ ਹਮੇਛਾਂ ਪਾਪ ਕਰਨ ਵਿੱਚ ਲਗੇ ਰਹਿੰਦੇ ਹਨ। ਉਹ ਉਨ੍ਹਾਂ ਲੋਕਾਂ ਨੂੰ, ਪਾਪ ਦੇ ਜਾਲ ਵਿੱਚ ਫ਼ਸਾਉਂਦੇ ਹਨ ਜਿਹੜੇ ਕਮਜ਼ੋਰ ਹਨ। ਉਹ ਲਾਲਚ ਨਾਲ ਭਰੇ ਹੋਏ ਹਨ ਅਤੇ ਸਰਾਪੇ ਹੋਏ ਹਨ

ਅਫ਼ਸੀਆਂ ਨੂੰ 5:3-5  ਤੁਹਾਡੇ ਵਿੱਚ ਜਿਨਸੀ ਪਾਪ ਨਹੀਂ ਹੋਣਾ ਚਾਹੀਦਾ। ਤੁਹਾਡੇ ਵਿੱਚ ਕਿਸੇ ਵੀ ਕਿਸਮ ਦੀ ਅਸ਼ੁੱਧਤਾ ਜਾਂ ਲਾਲਸਾ ਨਹੀਂ ਹੋਣੀ ਚਾਹੀਦੀ। ਤੁਹਾਨੂੰ ਇਨ੍ਹਾਂ ਬੁਰੀਆਂ ਗੱਲਾਂ ਬਾਰੇ ਗੱਲ ਵੀ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂ ਕਿ ਇਹ ਗੱਲਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਲਈ ਸਹੀ ਨਹੀਂ ਹਨ ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭੱਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰੱਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਂ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਧੰਨਵਾਦ ਦੇਣਾ ਹੀ ਤੁਹਾਡੇ ਲਈ ਸਹੀ ਹੈਤੁਸੀਂ ਇਸ ਬਾਰੇ ਨਿਸ਼ਚਿਤ ਹੋ ਸੱਕਦੇ ਹੋ। ਇੱਕ ਵਿਅਕਤੀ ਜਿਹੜਾ ਜਿਨਸੀ ਪਾਪ ਕਰਦਾ ਹੈ ਜਾਂ ਉਹ ਜੋ ਪਾਪ ਕਰਦਾ ਜਾਂ ਲੋਭੀ ਵਪਾਰੀ ਹੈ ਉਸ ਨੂੰ ਪਰਮੇਸ਼ੁਰ ਅਤੇ ਮਸੀਹ ਦੇ ਰਾਜ ਵਿੱਚ ਕੋਈ ਜਗ਼੍ਹਾ ਨਹੀਂ ਮਿਲੇਗੀ ਇੱਕ ਵਿਅਕਤੀ ਜਿਹੜਾ ਹਮੇਸ਼ਾ ਆਪਣੇ ਲਈ ਵੱਧ ਤੋਂ ਵੱਧ ਪ੍ਰਾਪਤ ਕਰਨ ਦੀ ਚਾਹਨਾ ਰੱਖਦਾ ਮੂਰਤੀ ਉਪਾਸੱਕ ਹੈ

ਕਹਾਉਤਾਂ 11:6  ਨੇਕੀ ਇਮਾਨਦਾਰ ਲੋਕਾਂ ਨੂੰ ਬਚਾਉਂਦੀ ਹੈ। ਪਰ ਕਪਟੀ ਲੋਕ ਆਪਣੀਆਂ ਖੁਦ ਦੀਆਂ ਵਿਉਂਤਾਂ ਕਾਰਣ ਹੀ ਫ਼ਸ ਜਾਂਦੇ ਹਨ


ਕੂਚ 20:17 ਤੁਹਾਨੂੰ ਆਪਣੇ ਗੁਆਂਢੀ ਦੇ ਘਰ ਦੀ ਇੱਛਾ ਨਹੀਂ ਕਰਨੀ ਚਾਹੀਦੀ। ਤੁਹਾਨੂੰ ਤੁਹਾਡੇ ਗੁਆਂਢੀ ਦੀ ਪਤਨੀ, ਉਸ ਦੇ ਦਾਸ ਜਾਂ ਦਾਸੀਆਂ, ਉਸ ਦੇ ਬਲਦ ਜਾਂ ਖੋਤੇ ਜਾਂ ਤੁਹਾਡੇ ਗੁਆਂਢੀ ਨਾਲ ਸੰਬੰਧਿਤ ਕਿਸੇ ਵੀ ਚੀਜ਼ ਨੂੰ ਪਾਉਣ ਦੀ ਇੱਛਾ ਨਹੀਂ ਕਰਨੀ ਚਾਹੀਦੀ।