ਬਾਈਬਲ
ਦੇ ਕੁਝ ਵਚਨ ਵਿਸ਼ਾ : ਕਲੀਸਿਯਾ, ਮਸੀਹ ਦਾ ਸਰੀਰ
ਪੰਜਾਬੀ ਮਸੀਹ ਸੰਦੇਸ਼
ਅਫ਼ਸੀਆਂ ਨੂੰ 4:11-13
11 ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ। 12 ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸਰੀਰ ਨੂੰ ਮਜ਼ਬੂਤ ਬਣਾਇਆ ਜਾ ਸੱਕੇ। 13 ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁੱਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵੱਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ।
ਰੋਮੀਆਂ ਨੂੰ 12:4-5
4 ਸਾਡੇ ਸਭਨਾਂ ਕੋਲ ਸਰੀਰ ਹੈ ਅਤੇ ਉਸ ਸਰੀਰ ਦੇ ਕਈ ਅੰਗ ਹਨ, ਇਹ ਸਾਰੇ ਅੰਗ ਇੱਕੋ ਜਿਹਾ ਕੰਮ ਨਹੀਂ ਕਰਦੇ। 5 ਇਸੇ ਤਰ੍ਹਾਂ, ਅਸੀਂ ਬਹੁਤ ਸਾਰੇ ਲੋਕ ਹਾਂ, ਪਰ ਮਸੀਹ ਵਿੱਚ ਅਸੀਂ ਇੱਕ ਸਰੀਰ ਹਾਂ। ਅਸੀਂ ਸਾਰੇ ਉਸ ਸਰੀਰ ਦੇ ਅੰਗ ਹਾਂ ਅਤੇ ਹਰੇਕ ਅੰਗ ਸਰੀਰ ਦੇ ਦੂਜੇ ਸਾਰੇ ਅੰਗਾਂ ਨਾਲ ਸੰਬੰਧਿਤ ਹੈ।
1 ਕੁਰਿੰਥੀਆਂ ਨੂੰ 12:12
12 ਇੱਕ ਮਨੁੱਖ ਦਾ ਸਰੀਰ ਕੇਵਲ ਇੱਕ ਹੈ, ਪਰ ਇਸਦੇ ਕਈ ਅੰਗ ਹਨ। ਹਾਂ, ਇੱਕੋ ਸਰੀਰ ਦੇ ਕਈ ਅੰਗ ਹੁੰਦੇ ਹਨ, ਪਰ ਇਹ ਸਾਰੇ ਅੰਗ ਕੇਵਲ ਇੱਕ ਸਰੀਰ ਬਣਾਉਂਦੇ ਹਨ। ਮਸੀਹ ਵੀ ਇਸੇ ਤਰ੍ਹਾਂ ਹੈ।
ਅਫ਼ਸੀਆਂ ਨੂੰ 4:4
4 ਇੱਕ ਸਰੀਰ ਹੈ ਤੇ ਇੱਕ ਹੀ ਆਤਮਾ ਹੈ। ਅਤੇ ਪਰਮੇਸ਼ੁਰ ਨੇ ਤੁਹਾਨੂੰ ਇੱਕ ਹੀ ਉਮੀਦ ਰੱਖਣ ਦਾ ਸੱਦਾ ਦਿੱਤਾ ਹੈ।
ਕੁਲੁੱਸੀਆਂ ਨੂੰ 1:24
24 ਤੁਹਾਡੇ ਲਈ ਦੁੱਖ ਝੱਲਣ ਵਿੱਚ ਮੈਨੂੰ ਖੁਸ਼ੀ ਹੈ। ਕਲੀਸਿਯਾ ਦੀ ਖਾਤਿਰ ਹਾਲੇ ਮਸੀਹ ਲਈ ਜੋ ਵੀ ਦੁੱਖ ਬਾਕੀ ਹਨ। ਮੈਂ ਉਨ੍ਹਾਂ ਤਕਲੀਫ਼ਾਂ ਨੂੰ ਆਪਣੇ ਸਰੀਰ ਉੱਤੇ ਪ੍ਰਵਾਨ ਕਰਦਾ ਹਾਂ। ਮੈਂ ਉਸ ਦੇ ਸਰੀਰ, ਕਲੀਸਿਯਾ ਲਈ ਤਕਲੀਫ਼ਾਂ ਝੱਲਦਾ ਹਾ।
ਕੁਲੁੱਸੀਆਂ ਨੂੰ 1:18
18 ਮਸੀਹ ਸਰੀਰ ਦਾ ਮੁਖੀ ਹੈ।
ਜੋ ਕਿ ਕਲੀਸਿਯਾ ਹੈ।
ਸਭ ਚੀਜ਼ਾਂ ਉਸ ਵੱਲੋਂ ਆਉਂਦੀਆਂ ਹਨ।
ਅਤੇ ਉਹੀ ਪਹਿਲਾਂ ਹੈ ਜੋ ਕਿ ਮੁਰਦੇ ਤੋਂ ਜਿਵਾਲਿਆ ਗਿਆ ਸੀ,
ਇਸ ਲਈ ਸਾਰੀਆਂ ਚੀਜ਼ਾਂ ਵਿੱਚੋਂ ਮਸੀਹ ਸਭ ਤੋਂ ਮੱਹਤਵਪੂਰਣ ਹੈ।
ਜੋ ਕਿ ਕਲੀਸਿਯਾ ਹੈ।
ਸਭ ਚੀਜ਼ਾਂ ਉਸ ਵੱਲੋਂ ਆਉਂਦੀਆਂ ਹਨ।
ਅਤੇ ਉਹੀ ਪਹਿਲਾਂ ਹੈ ਜੋ ਕਿ ਮੁਰਦੇ ਤੋਂ ਜਿਵਾਲਿਆ ਗਿਆ ਸੀ,
ਇਸ ਲਈ ਸਾਰੀਆਂ ਚੀਜ਼ਾਂ ਵਿੱਚੋਂ ਮਸੀਹ ਸਭ ਤੋਂ ਮੱਹਤਵਪੂਰਣ ਹੈ।
ਅਫ਼ਸੀਆਂ ਨੂੰ 1:22
22 ਪਰਮੇਸ਼ੁਰ ਨੇ ਸਾਰੀਆਂ ਚੀਜ਼ਾਂ ਮਸੀਹ ਦੀ ਅਧੀਨਤਾ ਥੱਲੇ ਪਾ ਦਿੱਤੀਆਂ ਹਨ। ਅਤੇ ਪਰਮੇਸ਼ੁਰ ਨੇ ਉਸ ਨੂੰ ਕਲੀਸਿਯਾ ਦੀਆਂ ਸਮੁੱਚੀਆਂ ਚੀਜ਼ਾਂ ਦਾ ਮੁਖੀਆ ਤਾਇਨਾਤ ਕੀਤਾ ਹੈ।
ਅਫ਼ਸੀਆਂ ਨੂੰ 5:23
23 ਪਤੀ ਪਤਨੀ ਦਾ ਮੁਖੀਆ ਹੈ, ਜਿਵੇਂ ਕਿ ਮਸੀਹ ਕਲੀਸਿਯਾ ਦਾ ਮੁਖੀਆ ਹੈ। ਕਲੀਸਿਯਾ ਮਸੀਹ ਦਾ ਸਰੀਰ ਹੈ। ਮਸੀਹ ਸਰੀਰ ਦਾ ਰੱਖਿਅਕ ਹੈ।
ਯੂਹੰਨਾ 2:19-22
19 ਯਿਸੂ ਨੇ ਉੱਤਰ ਦਿੱਤਾ, “ਇਸ ਮੰਦਰ ਨੂੰ ਢਾਹ ਦਿਓ, ਅਤੇ ਮੈਂ ਇਸਦਾ ਤਿੰਨਾਂ ਦਿਨਾਂ ਵਿੱਚ ਨਿਰਮਾਣ ਕਰ ਦਿਆਂਗਾ।”
20 ਯਹੂਦੀਆਂ ਨੇ ਆਖਿਆ, “ਲੋਕਾਂ ਨੇ ਇਹ ਮੰਦਰ ਬਨਾਉਣ ਲਈ 46 ਸਾਲ ਲਾਏ ਕੀ ਤੁਸੀਂ ਇਸਦਾ ਨਿਰਮਾਣ ਤਿੰਨਾਂ ਦਿਨਾਂ ਵਿੱਚ ਕਰ ਦਿਉਂਗੇ?”
21 ਪਰ ਜਿਸ ਮੰਦਰ ਦਾ ਜ਼ਿਕਰ ਯਿਸੂ ਨੇ ਕੀਤਾ ਸੀ, ਉਹ ਉਸਦਾ ਆਪਣਾ ਸਰੀਰ ਸੀ। 22 ਯਿਸੂ ਦੇ ਪੁਨਰ-ਉਥਾਨ ਤੋਂ ਬਾਦ ਉਸ ਦੇ ਚੇਲਿਆਂ ਨੂੰ ਬਾਦ ਵਿੱਚ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪੋਥੀ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਤੇ ਵੀ ਵਿਸ਼ਵਾਸ ਕੀਤਾ।
ਅਫ਼ਸੀਆਂ ਨੂੰ 2:19-22
19 ਹੁਣ ਤੁਸੀਂ ਗੈਰ ਯਹੂਦੀਓ ਓਪਰੇ ਜਾਂ ਯਾਤਰੀ ਨਹੀਂ ਹੋ। ਹੁਣ ਤੁਸੀਂ, ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਨਾਲ ਦੇ ਨਾਗਰਿਕ ਹੋ ਤੁਸੀਂ ਪਰਮੇਸ਼ੁਰ ਦੇ ਪਰਿਵਾਰ ਦੇ ਹੋਂ। 20 ਤੁਸੀਂ ਵਿਸ਼ਵਾਸੀ ਉਸ ਇਮਾਰਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਇਹ ਇਮਾਰਤ ਰਸੂਲਾਂ ਅਤੇ ਨਬੀਆਂ ਦੁਆਰਾ ਬਣਾਈ ਉਸ ਬੁਨਿਯਾਦ ਉੱਪਰ ਉਸਾਰੀ ਗਈ ਸੀ। ਮਸੀਹ ਯਿਸੂ ਖੁਦ ਇਸ ਇਮਾਰਤ ਦਾ ਸਭ ਤੋਂ ਮਹੱਤਵਪੂਰਣ ਪੱਥਰ ਹੈ। 21 ਇਹ ਸਾਰੀ ਇਮਾਰਤ ਮਸੀਹ ਵਿੱਚ ਸੰਯੁਕਤ ਹੈ। ਅਤੇ ਇਸ ਨੂੰ ਵੱਧਾਕੇ, ਮਸੀਹ ਇਸ ਨੂੰ ਪ੍ਰਭੂ ਵਿੱਚ ਇੱਕ ਪਵਿੱਤਰ ਮੰਦਰ ਬਣਾ ਦਿੰਦਾ ਹੈ। 22 ਅਤੇ ਮਸੀਹ ਵਿੱਚ, ਤੁਸੀਂ ਲੋਕ ਹੋਰਨਾਂ ਲੋਕਾਂ ਸਮੇਤ ਉਸਾਰੇ ਜਾ ਰਹੇ ਹੋਂ। ਤੁਸੀਂ ਇੱਕ ਅਜਿਹੇ ਸਥਾਨ ਤੇ ਨਿਰਮਾਣਿਤ ਕੀਤੇ ਜਾ ਰਹੇ ਹੋ ਜਿੱਥੇ ਆਤਮਾ ਦੇ ਰਾਹੀਂ ਪਰਮੇਸ਼ੁਰ ਨਿਵਾਸ ਕਰਦਾ ਹੈ।
1 ਕੁਰਿੰਥੀਆਂ ਨੂੰ 12:13
13 ਸਾਡੇ ਵਿੱਚੋਂ ਕੁਝ ਲੋਕ ਯਹੂਦੀ ਹਨ ਅਤੇ ਕੁਝ ਯੂਨਾਨੀ ਗੈਰ ਯਹੂਦੀ ਹਨ; ਸਾਡੇ ਵਿੱਚੋਂ ਕੁਝ ਗੁਲਾਮ ਹਨ ਅਤੇ ਕੁਝ ਆਜ਼ਾਦ ਹਨ। ਪਰ ਸਾਨੂੰ ਇੱਕ ਆਤਮਾ ਰਾਹੀਂ, ਇੱਕ ਸਰੀਰ ਬਣਨ ਲਈ ਬਪਤਿਸਮਾ ਦਿੱਤਾ ਗਿਆ ਹੈ। ਅਤੇ ਸਾਨੂੰ ਸਾਰਿਆਂ ਨੂੰ ਇਹੀ ਇੱਕ ਆਤਮਾ ਦਿੱਤਾ ਗਿਆ ਹੈ।
ਗਲਾਤੀਆਂ ਨੂੰ 3:27
27 ਕਿਉਂ ਕਿ ਤੁਹਾਨੂੰ ਸਾਰਿਆਂ ਨੂੰ ਮਸੀਹ ਅੰਦਰ ਬਪਤਿਸਮਾ ਦਿੱਤਾ ਗਿਆ ਹੈ ਅਤੇ ਤੁਸੀਂ ਆਪਣੇ ਆਪ ਨੂੰ ਮਸੀਹ ਨਾਲ ਢੱਕ ਲਿਆ ਹੈ।
ਕੁਲੁੱਸੀਆਂ ਨੂੰ 2:19
19 ਉਹ ਲੋਕ ਮਸੀਹ ਨਾਲ ਏਕਤਾ ਵਿੱਚ ਨਹੀਂ ਜਿਉਂਦੇ। ਮਸੀਹ ਸਰੀਰ ਦਾ ਮੁਖੀ ਹੈ। ਸਾਰਾ ਸਰੀਰ ਮਸੀਹ ਉੱਤੇ ਨਿਰਭਰ ਕਰਦਾ ਹੈ। ਇਸ ਲਈ ਸਰੀਰ ਦੇ ਸਾਰੇ ਅੰਗ ਇਕੱਠੇ ਜੁੜੇ ਹੋਏ ਹਨ। ਇੱਕ ਦੂਸਰੇ ਦਾ ਧਿਆਨ ਰੱਖੋ ਅਤੇ ਇੱਕ ਦੂਸਰੇ ਦੀ ਮਦਦ ਕਰੋ। ਇਹ ਸਰੀਰ ਨੂੰ ਤਾਕਤ ਪ੍ਰਾਪਤ ਕਰਨ ਵਿੱਚ ਅਤੇ ਉਸੇ ਢੰਗ ਨਾਲ ਵੱਧਣ ਵਿੱਚ ਮਦਦ ਕਰਦਾ ਹੈ, ਜਿਵੇਂ ਪਰਮੇਸ਼ੁਰ ਚਾਹੁੰਦਾ ਹੈ।
1 ਕੁਰਿੰਥੀਆਂ ਨੂੰ 10:16-17
16 ਅਸੀਸਾਂ ਦਾ ਉਹ ਪਿਆਲਾ ਜਿਸ ਵਾਸਤੇ ਅਸੀਂ ਧੰਨਵਾਦ ਅਦਾ ਕਰਦੇ ਹਾਂ ਅਤੇ ਜਿਸ ਵਿੱਚੋਂ ਪੀਂਦੇ ਹਾਂ; ਕੀ ਇਹ ਸਾਨੂੰ ਮਸੀਹ ਦੇ ਲਹੂ ਵਿੱਚ ਸਾਂਝੀਵਾਨ ਨਹੀਂ ਬਣਾਉਂਦਾ? ਅਤੇ ਜਿਹੜੀ ਰੋਟੀ ਅਸੀਂ ਤੋੜਦੇ ਹਾਂ ਅਤੇ ਖਾਂਦੇ ਹਾਂ, ਕੀ ਇਹ ਸਾਨੂੰ ਮਸੀਹ ਦੇ ਸਰੀਰ ਵਿੱਚ ਸਾਂਝੀਵਾਨ ਨਹੀਂ ਬਣਾਉਂਦੀ? 17 ਇੱਥੇ ਇੱਕ ਹੀ ਰੋਟੀ ਹੈ ਅਤੇ ਹਾਲਾਂ ਕਿ ਅਸੀਂ ਬਹੁਤ ਸਾਰੇ ਹਾਂ, ਅਸੀਂ ਸਾਰੇ ਇੱਕ ਸਰੀਰ ਹਾਂ ਕਿਉਂਕਿ ਅਸੀਂ ਸਾਰੇ ਉਸ ਇੱਕ ਰੋਟੀ ਨੂੰ ਸਾਂਝਾ ਕਰਦੇ ਹਾਂ।
ਅਫ਼ਸੀਆਂ ਨੂੰ 4:15-16
15 ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵੱਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸਰੀਰ ਹਾਂ। 16 ਸਮੁੱਚਾ ਸਰੀਰ ਮਸੀਹ ਉੱਪਰ ਨਿਰਭਰ ਹੈ। ਅਤੇ ਸਰੀਰ ਦੇ ਸਾਰੇ ਅੰਗ ਜੁੜੇ ਹੋਏ ਅਤੇ ਇਕੱਠੇ ਹਨ। ਸਰੀਰ ਦਾ ਹਰ ਅੰਗ ਆਪਣਾ ਕੰਮ ਕਰਦਾ ਹੈ। ਅਤੇ ਇਸ ਤਰ੍ਹਾਂ ਸੰਪੂਰਣ ਸਰੀਰ ਵੱਧਦਾ ਹੈ ਅਤੇ ਪ੍ਰੇਮ ਵਿੱਚ ਮਜ਼ਬੂਤ ਹੁੰਦਾ ਹੈ।
1 ਕੁਰਿੰਥੀਆਂ ਨੂੰ 12:25-26
25 ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਸਾਡਾ ਸਰੀਰ ਵੰਡਿਆ ਨਾ ਜਾਵੇ। ਪਰਮੇਸ਼ੁਰ ਦੀ ਮਨਸ਼ਾ ਇਹ ਸੀ ਕਿ ਸਾਰੇ ਅੰਗ ਇੱਕ ਦੂਸਰੇ ਦਾ ਇੱਕੋ ਜਿਹਾ ਧਿਆਨ ਰੱਖਣ। 26 ਜੇ ਸਰੀਰ ਦਾ ਇੱਕ ਅੰਗ ਦੁੱਖੀ ਹੈ ਤਾਂ ਜੋ ਹੋਰ ਸਾਰੇ ਅੰਗ ਵੀ ਇਸਦੇ ਨਾਲ ਦੁੱਖੀ ਹੁੰਦੇ ਹਨ। ਜਾਂ ਜੇ ਇੱਕ ਅੰਗ ਨੂੰ ਇੱਜ਼ਤ ਮਿਲਦੀ ਹੈ ਤਾਂ ਦੂਸਰੇ ਅੰਗ ਵੀ ਇਸ ਇੱਜ਼ਤ ਦੇ ਹਿੱਸੇਦਾਰ ਹੁੰਦੇ ਹਨ।
ਅਫ਼ਸੀਆਂ ਨੂੰ 4:25
25 ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। “ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ” [a] ਕਿਉਂਕਿ ਅਸੀਂ ਇੱਕੋ ਸਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ।
ਅਫ਼ਸੀਆਂ ਨੂੰ 5:29-30
29 ਕਿਉਂ ਕਿ ਕਦੇ ਵੀ ਕਿਸੇ ਨੇ ਆਪਣੇ ਖੁਦ ਦੇ ਸਰੀਰ ਨੂੰ ਨਫ਼ਰਤ ਨਹੀਂ ਕੀਤੀ। ਹਰ ਕੋਈ ਆਪਣੇ ਸਰੀਰ ਦਾ ਪੋਸ਼ਣ ਕਰਦਾ ਹੈ ਅਤੇ ਇਸਦਾ ਚੰਗਾ ਖਿਆਲ ਰੱਖਦਾ ਹੈ। ਅਤੇ ਇਹੀ ਗੱਲ ਹੈ ਜਿਹੜੀ ਮਸੀਹ ਨੇ ਕਲੀਸਿਯਾ ਲਈ ਕੀਤੀ, 30 ਕਿਉਂ ਕਿ ਅਸੀਂ ਉਸ ਦੇ ਸਰੀਰ ਦੇ ਅੰਗ ਹਾਂ।
ਕੁਲੁੱਸੀਆਂ ਨੂੰ 3:15
15 ਜੋ ਸ਼ਾਂਤੀ ਮਸੀਹ ਤੁਹਾਨੂੰ ਦਿੰਦਾ ਹੈ ਉਸ ਨੂੰ ਆਪਣੇ ਉੱਤੇ ਰਾਜ ਕਰਨ ਦਿਉ। ਇਸ ਕਰਕੇ ਹੀ ਤੁਹਾਨੂੰ ਸਾਰਿਆਂ ਨੂੰ ਇੱਕ ਸਰੀਰ [a] ਵਿੱਚ ਇਕੱਠਾ ਕੀਤਾ ਗਿਆ ਹੈ। ਹਮੇਸ਼ਾ ਸ਼ੁਕਰਗੁਜ਼ਾਰ ਹੋਵੋ।
ਰੋਮੀਆਂ ਨੂੰ 12:6-8
6 ਅਸੀਂ ਸਾਰੇ ਵੱਖ-ਵੱਖ ਸੁਗਾਤਾਂ ਨਾਲ ਨਿਵਾਜੇ ਗਏ ਹਾਂ ਹਰੇਕ ਸੁਗਾਤ ਪਰਮੇਸ਼ੁਰ ਦੀ ਕਿਰਪਾ ਨਾਲ ਸਾਨੂੰ ਪ੍ਰਾਪਤ ਹੋਈ ਹੈ। ਜੇਕਰ ਕਿਸੇ ਵਿਅਕਤੀ ਕੋਲ ਅਗੰਮ ਵਾਕ ਦੀ ਦਾਤ ਹੈ, ਤਾਂ ਉਸ ਨੂੰ ਇਹ ਆਪਣੀ ਨਿਹਚਾ ਅਨੁਸਾਰ ਵਰਤਨੀ ਚਾਹੀਦੀ ਹੈ। 7 ਜੇਕਰ ਕਿਸੇ ਨੂੰ ਸੇਵਾ ਕਰਨ ਦੀ ਦਾਤ ਪ੍ਰਾਪਤ ਹੋਈ ਹੈ ਤਾਂ ਉਸ ਨੂੰ ਸੇਵਾ ਕਰਨੀ ਚਾਹੀਦੀ ਹੈ। ਜੇਕਰ ਕਿਸੇ ਕੋਲ ਸਿੱਖਿਆ ਦਾ ਫ਼ਲ ਪ੍ਰਾਪਤ ਹੈ ਤਾਂ ਉਸ ਨੂੰ ਸਿੱਖਿਆ ਦੇਣੀ ਚਾਹੀਦੀ ਹੈ। 8 ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਅਰਾਮ ਦੇਣ ਦੀ ਦਾਤ ਹੈ, ਉਸ ਨੂੰ ਇਹ ਦੂਜਿਆਂ ਦੇ ਸੁੱਖ ਲਈ ਵਰਤਣ ਦਿਉ। ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਦੇਣ ਦੀ ਦਾਤ ਹੈ, ਉਸ ਨੂੰ ਉਦਾਰਤਾ ਨਾਲ ਦੇਣ ਦਿਉ। ਜੇ ਇੱਕ ਵਿਅਕਤੀ ਕੋਲ ਅਗਵਾਈ ਕਰਨ ਦੀ ਦਾਤ ਹੈ ਤਾਂ ਉਸ ਨੂੰ ਉਨ੍ਹਾਂ ਦੀ ਕੜੀ ਮਿਹਨਤ ਨਾਲ ਅਗਵਾਈ ਕਰਨ ਦਿਉ। ਜੇ ਇੱਕ ਵਿਅਕਤੀ ਕੋਲ ਦਇਆ ਦਰਸ਼ਾਉਣ ਦੀ ਦਾਤ ਹੈ ਤਾਂ ਉਸ ਨੂੰ ਉਹੀ ਖੁਸ਼ੀ ਨਾਲ ਕਰਨ ਦਿਉ।
1 ਕੁਰਿੰਥੀਆਂ ਨੂੰ 12:12-31
12 ਇੱਕ ਮਨੁੱਖ ਦਾ ਸਰੀਰ ਕੇਵਲ ਇੱਕ ਹੈ, ਪਰ ਇਸਦੇ ਕਈ ਅੰਗ ਹਨ। ਹਾਂ, ਇੱਕੋ ਸਰੀਰ ਦੇ ਕਈ ਅੰਗ ਹੁੰਦੇ ਹਨ, ਪਰ ਇਹ ਸਾਰੇ ਅੰਗ ਕੇਵਲ ਇੱਕ ਸਰੀਰ ਬਣਾਉਂਦੇ ਹਨ। ਮਸੀਹ ਵੀ ਇਸੇ ਤਰ੍ਹਾਂ ਹੈ। 13 ਸਾਡੇ ਵਿੱਚੋਂ ਕੁਝ ਲੋਕ ਯਹੂਦੀ ਹਨ ਅਤੇ ਕੁਝ ਯੂਨਾਨੀ ਗੈਰ ਯਹੂਦੀ ਹਨ; ਸਾਡੇ ਵਿੱਚੋਂ ਕੁਝ ਗੁਲਾਮ ਹਨ ਅਤੇ ਕੁਝ ਆਜ਼ਾਦ ਹਨ। ਪਰ ਸਾਨੂੰ ਇੱਕ ਆਤਮਾ ਰਾਹੀਂ, ਇੱਕ ਸਰੀਰ ਬਣਨ ਲਈ ਬਪਤਿਸਮਾ ਦਿੱਤਾ ਗਿਆ ਹੈ। ਅਤੇ ਸਾਨੂੰ ਸਾਰਿਆਂ ਨੂੰ ਇਹੀ ਇੱਕ ਆਤਮਾ ਦਿੱਤਾ ਗਿਆ ਹੈ।
14 ਅਤੇ ਇੱਕ ਵਿਅਕਤੀ ਦੇ ਸਰੀਰ ਦੇ ਇੱਕ ਤੋਂ ਬਹੁਤੇ ਅੰਗ ਹੁੰਦੇ ਹਨ। ਇਸਦੇ ਬਹੁਤ ਸਾਰੇ ਅੰਗ ਹੁੰਦੇ ਹਨ। 15 ਇੱਕ ਪੈਰ ਆਖ ਸੱਕਦਾ ਹੈ “ਮੈਂ ਹੱਥ ਨਹੀਂ ਹਾਂ। ਇਸ ਲਈ ਮੇਰਾ ਸਰੀਰ ਨਾਲ ਕੋਈ ਸੰਬੰਧ ਨਹੀਂ।” ਪਰ ਸਿਰਫ਼ ਇਹ ਆਖਣ ਨਾਲ, ਪੈਰ ਸਰੀਰ ਦਾ ਭਾਗ ਹੋਣ ਤੋਂ ਨਹੀਂ ਰੁਕਦਾ। 16 ਇੱਕ ਕੰਨ ਆਖਦਾ ਹੈ, “ਮੈਂ ਅੱਖ ਨਹੀਂ ਹਾਂ ਇਸ ਲਈ ਮੈਂ ਸਰੀਰ ਦਾ ਅੰਗ ਨਹੀਂ ਹਾਂ।” ਪਰ ਸਿਰਫ਼ ਇਹ ਆਖਣ ਨਾਲ, ਕੰਨ ਸਰੀਰ ਦਾ ਅੰਗ ਹੋਣਾ ਬੰਦ ਨਹੀਂ ਕਰਦਾ। 17 ਜੇ ਸਾਰਾ ਸਰੀਰ ਹੀ ਇੱਕ ਅੱਖ ਹੁੰਦਾ ਤਾਂ ਸਰੀਰ ਸੁਣ ਸੱਕਣ ਦੇ ਯੋਗ ਨਹੀਂ ਹੁੰਦਾ। ਜਾਂ ਸਾਰਾ ਸਰੀਰ ਹੀ ਕੰਨ ਹੁੰਦਾ ਤਾਂ ਸਰੀਰ ਕਿਸੇ ਵੀ ਚੀਜ਼ ਨੂੰ ਵੀ ਸੁੰਘ ਨਹੀਂ ਸੀ ਸੱਕਦਾ। 18-19 ਜੇ ਸਰੀਰ ਦਾ ਹਰ ਇੱਕ ਅੰਗ ਇੱਕ ਹੀ ਹੁੰਦਾ ਤਾਂ ਸਰੀਰ ਹੋਣਾ ਹੀ ਨਹੀਂ ਸੀ। ਪਰ ਜਿਵੇਂ ਪਰਮੇਸ਼ੁਰ ਨੂੰ ਚੰਗਾ ਲੱਗਾ ਉਸ ਨੇ ਸਰੀਰ ਵਿੱਚ ਅੰਗਾਂ ਨੂੰ ਰੱਖ ਦਿੱਤਾ। ਉਸ ਨੇ ਹਰ ਇੱਕ ਦੀ ਥਾਂ ਬਣਾਈ ਹੈ। 20 ਇਸੇ ਲਈ ਹੁਣ ਭਾਵੇਂ ਅਨੇਕਾਂ ਅੰਗ ਹਨ, ਸਰੀਰ ਸਿਰਫ਼ ਇੱਕ ਹੀ ਹੈ।
21 ਅੱਖ ਹੱਥ ਨੂੰ ਇਹ ਨਹੀਂ ਕਹਿ ਸੱਕਦੀ, “ਮੈਨੂੰ ਤੇਰੀ ਲੋੜ ਨਹੀਂ” ਅਤੇ ਸਿਰ ਪੈਰ ਨੂੰ ਇਹ ਨਹੀਂ ਕਹਿ ਸੱਕਦਾ, “ਮੈਨੂੰ ਤੇਰੀ ਲੋੜ ਨਹੀਂ।” 22 ਨਹੀਂ, ਸਰੀਰ ਦੇ ਜਿਹੜੇ ਅੰਗ ਕਮਜ਼ੋਰ ਲੱਗਦੇ ਹਨ ਸੱਚਮੁੱਚ ਬਹੁਤ ਲੋੜੀਂਦੇ ਹਨ। 23 ਅਤੇ ਸਰੀਰ ਦੇ ਉਨ੍ਹਾਂ ਅੰਗਾਂ ਲਈ ਜਿਨ੍ਹਾਂ ਨੂੰ ਅਸੀ ਘੱਟ ਸਤਿਕਾਰ ਯੋਗ ਸਮਝਦੇ ਹਾਂ, ਅਸੀਂ ਉਨ੍ਹਾਂ ਵੱਲ ਖਾਸ ਧਿਆਨ ਦਿੰਦੇ ਹਾਂ। ਅਤੇ ਸਰੀਰ ਦੇ ਉਹ ਅੰਗ ਜਿਨ੍ਹਾਂ ਨੂੰ ਅਸੀ ਵਿਖਾਉਣਾ ਪਸੰਦ ਨਹੀਂ ਕਰਦੇ, ਅਸੀਂ ਉਨ੍ਹਾਂ ਵੱਲ ਖਾਸ ਧਿਆਨ ਦਿੰਦੇ ਹਾਂ। 24 ਪਰ ਸਾਡੇ ਸਰੀਰ ਦੇ ਉਹ ਅੰਗ ਜਿਹੜੇ ਖੂਬਸੂਰਤ ਹਨ ਉਨ੍ਹਾਂ ਨੂੰ ਸਾਡੇ ਖਾਸ ਧਿਆਨ ਦੀ ਲੋੜ ਨਹੀਂ ਹੁੰਦੀ। ਪਰ ਪਰਮੇਸ਼ੁਰ ਨੇ ਸਾਰੇ ਅੰਗਾਂ ਨੂੰ ਇਕੱਠਿਆਂ ਰੱਖਿਆ ਤਾਂ ਜੋ ਇਨ੍ਹਾਂ ਅੰਗਾਂ ਨੂੰ ਵੱਧੇਰੇ ਗੌਰਵ ਦਿੱਤਾ ਜਾਵੇ ਜਿਸਦੀ ਇਨ੍ਹਾਂ ਨੂੰ ਲੋੜ ਹੈ। 25 ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਸਾਡਾ ਸਰੀਰ ਵੰਡਿਆ ਨਾ ਜਾਵੇ। ਪਰਮੇਸ਼ੁਰ ਦੀ ਮਨਸ਼ਾ ਇਹ ਸੀ ਕਿ ਸਾਰੇ ਅੰਗ ਇੱਕ ਦੂਸਰੇ ਦਾ ਇੱਕੋ ਜਿਹਾ ਧਿਆਨ ਰੱਖਣ। 26 ਜੇ ਸਰੀਰ ਦਾ ਇੱਕ ਅੰਗ ਦੁੱਖੀ ਹੈ ਤਾਂ ਜੋ ਹੋਰ ਸਾਰੇ ਅੰਗ ਵੀ ਇਸਦੇ ਨਾਲ ਦੁੱਖੀ ਹੁੰਦੇ ਹਨ। ਜਾਂ ਜੇ ਇੱਕ ਅੰਗ ਨੂੰ ਇੱਜ਼ਤ ਮਿਲਦੀ ਹੈ ਤਾਂ ਦੂਸਰੇ ਅੰਗ ਵੀ ਇਸ ਇੱਜ਼ਤ ਦੇ ਹਿੱਸੇਦਾਰ ਹੁੰਦੇ ਹਨ।
27 ਤੁਸੀਂ ਸਾਰੇ ਇਕੱਠੇ ਮਸੀਹ ਦਾ ਸਰੀਰ ਹੋ। ਤੁਹਾਡੇ ਵਿੱਚੋਂ ਹਰ ਕੋਈ ਇਸ ਸਰੀਰ ਦਾ ਅੰਗ ਹੈ। 28 ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸ ਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹੜੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹੜੇ ਅਗਵਾਈਆਂ ਕਰ ਸੱਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹੜੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸੱਕਦੇ ਹਨ। 29 ਸਾਰੇ ਲੋਕ ਰਸੂਲ ਨਹੀਂ ਹਨ। ਸਾਰੇ ਲੋਕ ਨਬੀ ਨਹੀਂ ਹਨ। ਸਾਰੇ ਲੋਕ ਉਸਤਾਦ ਨਹੀਂ ਹਨ। ਸਾਰੇ ਲੋਕ ਕਰਿਸ਼ਮੇ ਨਹੀਂ ਕਰ ਸੱਕਦੇ। 30 ਸਾਰੇ ਲੋਕਾਂ ਕੋਲ ਦੂਜੇ ਦਾ ਇਲਾਜ਼ ਕਰਨ ਦੀਆਂ ਦਾਤਾਂ ਨਹੀਂ ਹੁੰਦੀਆਂ। ਸਾਰੇ ਲੋਕ ਭਿੰਨ-ਭਿੰਨ ਤਰ੍ਹਾਂ ਦੀਆਂ ਭਾਸ਼ਾਵਾਂ ਵਿੱਚ ਗੱਲ ਨਹੀਂ ਕਰਦੇ। ਸਾਰੇ ਲੋਕ ਉਨ੍ਹਾਂ ਭਾਸ਼ਾਵਾਂ ਦੀ ਵਿਆਖਿਆ ਨਹੀਂ ਕਰ ਸੱਕਦੇ। 31 ਪਰ ਸੱਚਮੁੱਚ ਤੁਹਾਨੂੰ ਮਹਾਨ ਦਾਤਾਂ ਦੀ ਪ੍ਰਾਪਤੀ ਕਰਨ ਦੀ ਕਾਮਨਾ ਕਰਨੀ ਚਾਹੀਦੀ ਹੈ। ਅਤੇ ਹੁਣ ਮੈਂ ਤੁਹਾਨੂੰ ਸਰਬੋਤਮ ਮਾਰਗ ਦਿਖਾਉਂਦਾ ਹਾਂ।
1 ਕੁਰਿੰਥੀਆਂ ਨੂੰ 12:27
27 ਤੁਸੀਂ ਸਾਰੇ ਇਕੱਠੇ ਮਸੀਹ ਦਾ ਸਰੀਰ ਹੋ। ਤੁਹਾਡੇ ਵਿੱਚੋਂ ਹਰ ਕੋਈ ਇਸ ਸਰੀਰ ਦਾ ਅੰਗ ਹੈ।
