Sunday, January 12, 2014

ਪਰਮੇਸ਼ੁਰ ਨੂੰ ਤਿਆਗਣਾ

                                                   

  ਪਰਮੇਸ਼ੁਰ ਨੂੰ ਤਿਆਗਣਾ
                      ਬਾਈਬਲ ਦੇ ਕੁਝ ਬਚਨ ਵਿਸ਼ੇ : ਪਰਮੇਸ਼ੁਰ ਨੂੰ ਤਿਆਗਣ ਵਾਲਿਆਂ ਲਈ ਬਚਨ

1 ਯੂਹੰਨਾ 1:9 ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਰਾਰ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸੱਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ।

ਇਬਰਾਨੀਆਂ ਨੂੰ 6:4-6  ਜਦੋਂ ਲੋਕ ਮਸੀਹ ਦਾ ਮਾਰਗ ਛੱਡ ਚੁੱਕੇ ਹੋਣ ਤਾਂ ਕੀ ਤੁਸੀਂ ਉਨ੍ਹਾਂ ਦਾ ਜੀਵਨ ਫ਼ੇਰ ਤਬਦੀਲ ਕਰਵਾ ਸੱਕਦੇ ਹੋਂ? ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਨ੍ਹਾਂ ਨੂੰ ਸੱਚ ਦਾ ਪਤਾ ਹੈ। ਉਨ੍ਹਾਂ ਨੇ ਪਰਮੇਸ਼ੁਰ ਤੋਂ ਦਾਤ ਪ੍ਰਾਪਤ ਕੀਤੀ ਅਤੇ ਪਵਿੱਤਰ ਆਤਮਾ ਵਿੱਚ ਸੰਮਲਿਤ ਹੋਏ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀਆਂ ਆਖੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਦੀ ਮਹਾਨ ਸ਼ਕਤੀ ਵੀ ਦੇਖੀ। ਉਨ੍ਹਾਂ ਨੇ ਖੁਦ ਦੇਖਿਆ ਕਿ ਉਹ ਸਾਰੀਆਂ ਗੱਲਾਂ ਬਹੁਤ ਚੰਗੀਆਂ ਸਨ। ਪਰ ਫ਼ੇਰ ਉਨ੍ਹਾਂ ਨੇ ਯਿਸੂ ਦਾ ਮਾਰਗ ਛੱਡ ਦਿੱਤਾ। ਉਨ੍ਹਾਂ ਲੋਕਾਂ ਨੂੰ ਆਪਣਾ ਜੀਵਨ ਤਬਦੀਲ ਕਰਾਉਣਾ ਅਤੇ ਮਸੀਹ ਕੋਲ ਵਾਪਸ ਆਉਣਾ ਸੰਭਵ ਨਹੀਂ। ਕਿਉਂ? ਕਿਉਂਕਿ ਉਹ ਲੋਕ ਜਿਨ੍ਹਾਂ ਨੇ ਮਸੀਹ ਦਾ ਮਾਰਗ ਛੱਡ ਦਿੱਤਾ ਹੈ, ਅਸਲ ਵਿੱਚ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਫ਼ੇਰ ਤੋਂ ਸਲੀਬ ਉੱਤੇ ਠੋਕ ਰਹੇ ਹਨ ਅਤੇ ਸਮੂਹ ਲੋਕਾਂ ਸਾਹਮਣੇ ਉਸ ਲਈ ਸ਼ਰਮ ਲਿਆਉਂਦੇ ਹਨ।

ਯਿਰਮਿਯਾਹ 3:12 ਯਿਰਮਿਯਾਹ, ਉੱਤਰ ਵੱਲ ਦੇਖ ਅਤੇ ਇਹ ਸੰਦੇਸ਼ ਸੁਣਾ:
“‘ਇਸਰਾਏਲ ਦੇ ਬੇਵਫ਼ਾ ਲੋਕੋ, ਤੁਸੀਂ ਵਾਪਸ ਪਰਤ ਆਓ।’
    ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
‘ਮੈਂ ਤੁਹਾਡੇ ਨਾਲ ਨਰਾਜ਼ ਹੋਣਾ ਛੱਡ ਦਿਆਂਗਾ।
    ਮੈਂ ਰਹਿਮ ਨਾਲ ਭਰਪੂਰ ਹਾਂ।’
    ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
    ‘ਮੈਂ ਹਮੇਸ਼ਾ ਲਈ ਤੁਹਾਡੇ ਨਾਲ ਨਰਾਜ਼ ਨਹੀਂ ਹੋਵਾਂਗਾ।

2 ਕੁਰਿੰਥੀਆਂ ਨੂੰ 13:5  ਆਪਣੇ ਆਪ ਦੀ ਪਰੀਖਿਆ ਕਰੋ ਅਤੇ ਵੇਖੋ ਕਿ ਕੀ ਤੁਸੀਂ ਵਿਸ਼ਵਾਸ ਵਿੱਚ ਜਿਉਂ ਰਹੇ ਹੋ? ਤੁਹਾਨੂੰ ਮਹਿਸੂਸ ਕਰਨਾ ਚਾਹੀਦਾ ਹੈ ਕਿ ਮਸੀਹ ਯਿਸੂ ਤੁਹਾਡੇ ਵਿੱਚ ਹੈ। ਪਰ ਜੇ ਤੁਸੀਂ ਪਰੀਖਿਆ ਵਿੱਚੋਂ ਫ਼ੇਲ ਹੋ ਗਏ ਤਾਂ ਮਸੀਹ ਤੁਹਾਡੇ ਅੰਦਰ ਨਹੀਂ ਰਹਿ ਰਿਹਾ।

ਯਿਰਮਿਯਾਹ 8:5  ਯਹੂਦਾਹ ਦੇ ਲੋਕਾਂ ਨੇ ਜਿਉਣ ਦਾ ਗ਼ਲਤ ਢੰਗ ਅਪਣਾਇਆ ਸੀ।
    ਪਰ ਯਰੂਸ਼ਲਮ ਦੇ ਉਹ ਲੋਕ ਗ਼ਲਤ ਪਾਸੇ ਕਿਉਂ ਜਾਈ ਜਾਂਦੇ ਨੇ?
ਉਹ ਆਪਣੇ ਝੂਠ ਵਿੱਚ ਵਿਸ਼ਵਾਸ ਕਰਦੇ ਨੇ।
    ਉਹ ਪਰਤ ਕੇ ਮੇਰੇ ਵੱਲ ਵਾਪਸ ਆਉਣ ਤੋਂ ਇਨਕਾਰ ਕਰਦੇ ਨੇ।

ਯਿਰਮਿਯਾਹ 3:22 ਯਹੋਵਾਹ ਨੇ ਇਹ ਵੀ ਆਖਿਆ, “ਇਸਰਾਏਲ ਦੇ ਲੋਕੋ, ਤੁਸੀਂ ਮੇਰੇ ਨਾਲ ਬੇਵਫ਼ਾ ਹੋ।
    ਪਰ ਮੇਰੇ ਵੱਲ ਪਰਤ ਕੇ ਆ ਜਾਓ!
    ਪਰਤ ਆਓ ਅਤੇ ਮੈਂ ਤੁਹਾਨੂੰ ਮੇਰੇ ਨਾਲ ਬੇਵਫ਼ਾਈ ਕਰਨ ਲਈ ਮਾਫ਼ ਕਰ ਦਿਆਂਗਾ।”
“ਲੋਕਾਂ ਨੂੰ ਆਖਣਾ ਚਾਹੀਦਾ ਹੈ, ‘ਹਾਂ, ਅਸੀਂ ਤੁਹਾਡੇ ਕੋਲ ਪਰਤ ਆਵਾਂਗੇ।
    ਤੁਸੀਂ ਹੀ ਯਹੋਵਾਹ ਸਾਡੇ ਪਰਮੇਸ਼ੁਰ ਹੋ।
ਹੋਸ਼ੇਆ 14:1ਹੇ ਇਸਰਾਏਲ! ਤੂੰ ਡਿੱਗਿਆ ਅਤੇ ਪਰਮੇਸ਼ੁਰ ਵਿਰੁੱਧ ਪਾਪ ਕੀਤੇ ਇਸ ਲਈ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਵਾਪਿਸ ਮੁੜ।

ਕਹਾਉਤਾਂ 14:14  ਜਿਸ ਬੰਦੇ ਵਿੱਚ ਵਫ਼ਾਦਾਰੀ ਦੀ ਕਮੀ ਹੁੰਦੀ ਹੈ, ਆਪਣੇ ਅਮਲਾਂ ਦੇ ਫ਼ਲਾਂ ਨੂੰ ਭੋਗਣਗੇ, ਅਤੇ ਇਸੇ ਤਰ੍ਹਾਂ ਹੀ ਇੱਕ ਚੰਗਾ ਆਦਮੀ ਆਪਣਾ ਕਰਮਾਂ ਨੂੰ ਭੋਗੇਗਾ।

ਯਿਰਮਿਯਾਹ 14:7 “ਅਸੀਂ ਜਾਣਦੇ ਹਾਂ ਕਿ ਉਨ੍ਹਾਂ ਗੱਲਾਂ ਵਿੱਚ ਸਾਡਾ ਕਸੂਰ ਹੈ।
    ਹੁਣ ਅਸੀਂ ਆਪਣੇ ਪਾਪਾਂ ਕਾਰਣ ਦੁੱਖ ਭੋਗ ਰਹੇ ਹਾਂ।
    ਯਹੋਵਾਹ ਜੀ, ਸਾਡੇ ਲਈ ਕੋਈ, ਆਪਣੀ ਨੇਕ-ਨਾਮੀ ਵਾਸਤੇ ਚਾਰਾ ਕਰੋ।
ਅਸੀਂ ਮੰਨਦੇ ਹਾਂ ਕਿ ਅਸੀਂ ਤੁਹਾਨੂੰ ਕਈ ਵਾਰੀ ਛੱਡ ਦਿੱਤਾ ਸੀ।
    ਅਸੀਂ ਤੁਹਾਡੇ ਖਿਲਾਫ਼ ਪਾਪ ਕੀਤੇ ਨੇ।

ਅਫ਼ਸੀਆਂ ਨੂੰ 2:8-9  ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ। 9 ਨਹੀਂ! ਤੁਸੀਂ ਆਪਣੇ ਉਨ੍ਹਾਂ ਕੰਮਾਂ ਰਾਹੀਂ ਨਹੀਂ ਬਚੇ ਜਿਹੜੇ ਤੁਸੀਂ ਕੀਤੇ ਹਨ। ਇਸ ਤਰੀਕੇ ਨਾਲ, ਕੋਈ ਵੀ ਵਿਅਕਤੀ ਘਮੰਡ ਨਹੀਂ ਕਰ ਸੱਕਦਾ ਕਿ ਉਸ ਨੇ ਖੁਦ ਨੂੰ ਬਚਾਇਆ।

ਯੂਹੰਨਾ 3:16-17  ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ। 17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਠਹਿਰਾਣ ਲਈ ਨਹੀਂ ਭੇਜਿਆ ਸਗੋਂ ਉਸ ਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ।

ਲੂਕਾ 9:62  ਯਿਸੂ ਨੇ ਆਖਿਆ, “ਜੇਕਰ ਕੋਈ ਆਪਣਾ ਹੱਥ ਹੱਲ ਤੇ ਰੱਖਕੇ ਪਿੱਛਾਹਾਂ ਝਾਕਦਾ ਹੈ, ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਲਾਇੱਕ ਨਹੀਂ ਹੈ।”

ਕਹਾਉਤਾਂ 24:16  ਕਿਉਂਕਿ ਇੱਕ ਧਰਮੀ ਵਿਅਕਤੀ, ਭਾਵੇਂ ਉਹ ਸੱਤ ਵਾਰੀ ਡਿੱਗ ਪਵੇ, ਆਖਰਕਾਰ ਉੱਠ ਪੈਂਦਾ ਹੈ, ਪਰ ਦੁਸ਼ਟ ਲੋਕ ਲੜਖ੍ਹਹਕੇ ਡਿੱਗ ਪੈਂਦੇ ਹਨ, ਜਦੋਂ ਮੁਸੀਬਤਾਂ ਆਉਂਦੀਆਂ ਹਨ।

ਅੱਯੂਬ 22:23-26  ਅੱਯੂਬ, ਸਰਬ-ਸ਼ਕਤੀਮਾਨ ਪਰਮੇਸ਼ੁਰ ਵੱਲ ਵਾਪਸ ਆ ਜਾ, ਤੇ ਮੁੜ ਤੇਰਾ ਭਲਾ ਹੋਵੇਗਾ।
    ਪਰ ਤੈਨੂੰ ਅਵੱਸ਼ ਹੀ ਬਦੀ ਨੂੰ ਆਪਣੇ ਘਰ ਤੋਂ ਦੂਰ ਕਰਨਾ ਚਾਹੀਦਾ ਹੈ।
24 ਆਪਣੇ ਸੋਨੇ ਨੂੰ ਮਿੱਟੀ ਤੋਂ ਕੁਝ ਵੀ ਵੱਧ ਨਾ ਸਮਝ ਆਪਣੇ ਸਭ
    ਤੋਂ ਚੰਗੇ ਸੋਨੇ ਨੂੰ ਨਦੀ ਦੇ ਪੱਥਰ ਸਮਾਨ ਸਮਝ।
25 ਅਤੇ ਪਰਮੇਸ਼ੁਰ ਸਰਬ-ਸ਼ਕਤੀਮਾਨ ਨੂੰ ਆਪਣਾ ਸੋਨਾ ਬਣ ਜਾਣ ਦੇ।
    ਉਸ ਨੂੰ ਆਪਣੀ ਚਾਂਦੀ ਦਾ ਢੇਰ ਬਣਾ ਲੈ।
26 ਫ਼ੇਰ ਤੂੰ ਪਰਮੇਸ਼ੁਰ ਸਰਬ-ਸ਼ਕਤੀਮਾਨ ਨੂੰ ਮਾਣੇਗਾ।
    ਫ਼ੇਰ ਤੂੰ ਪਰਮੇਸ਼ੁਰ ਵੱਲ ਤੱਕੇਁਗਾ।

ਹੋਸ਼ੇਆ 14:4 ਯਹੋਵਾਹ ਇਸਰਾਏਲ ਨੂੰ ਬਖਸ਼ ਦੇਵੇਗਾ
4 ਯਹੋਵਾਹ ਆਖਦਾ,
“ਉਹ ਮੈਨੂੰ ਛੱਡ ਕੇ ਚੱਲੇ ਗਏ,
    ਪਰ ਮੈਂ ਉਨ੍ਹਾਂ ਨੂੰ ਮੁਆਫ਼ ਕਰ ਦਿਆਂਗਾ।
ਮੈਂ ਉਨ੍ਹਾਂ ਨੂੰ ਨਿਮਰਤਾ ਨਾਲ ਪਿਆਰ ਕਰਾਂਗਾ
    ਕਿਉਂ ਜੋ ਮੈਂ ਉਨ੍ਹਾਂ ਤੇ ਕ੍ਰੋਧ ਛੱਡ ਦਿੱਤਾ ਹੈ।
ਰੋਮੀਆਂ ਨੂੰ 5:6  ਸਹੀ ਸਮੇਂ ਤੇ ਮਸੀਹ ਸਾਡੇ ਲਈ ਮਰਿਆ, ਜਦੋਂ ਅਜੇ ਅਸੀਂ ਕਮਜ਼ੋਰ ਅਤੇ ਪਰਮੇਸ਼ੁਰ ਦੇ ਖਿਲਾਫ਼ ਜਿਉਂ ਰਹੇ ਸਾਂ।

ਲੂਕਾ 11:24-26  “ਜਦੋਂ ਕੋਈ ਭ੍ਰਿਸ਼ਟ ਆਤਮਾ ਕਿਸੇ ਮਨੁੱਖ ਵਿੱਚੋਂ ਬਾਹਰ ਆਉਂਦਾ ਹੈ, ਉਹ ਸੁੱਕੀਆਂ ਥਾਵਾਂ ਵਿੱਚੋਂ ਲੰਘਦਾ ਹੋਇਆ ਅਰਾਮ ਕਰਨ ਲਈ ਜਗ੍ਹਾ ਲੱਭਦਾ ਫ਼ਿਰਦਾ ਹੈ। ਪਰ ਜਦੋਂ ਉਸ ਨੂੰ ਅਰਾਮ ਕਰਨ ਲਈ ਕੋਈ ਥਾਂ ਨਹੀਂ ਲੱਭਦੀ। ਤਾਂ ਉਹ ਆਖਦਾ ਹੈ, ‘ਮੈਂ ਜਿਸ ਘਰ ਨੂੰ ਛੱਡ ਕੇ ਆਇਆ ਸੀ ਉੱਥੇ ਹੀ ਜਾ ਰਿਹਾ ਹਾਂ।’ 25 ਫ਼ਿਰ ਉਹ ਵਾਪਸ ਆਉਂਦਾ ਹੈ ਅਤੇ ਜਦੋਂ ਉਹ ਉਸ ਥਾਂ ਨੂੰ ਸਾਫ਼ ਅਤੇ ਸੱਜਿਆ ਸਵਰਿਆ ਵੇਖਦਾ ਹੈ। 26 ਤਾਂ ਉਹ ਭ੍ਰਿਸ਼ਟ ਆਤਮਾ ਬਾਹਰ ਜਾਕੇ ਸੱਤ ਹੋਰ ਆਤਮਿਆਂ ਨੂੰ ਇਕੱਠਾ ਕਰਦਾ ਹੈ, ਜਿਹੜੇ ਉਸ ਨਾਲੋਂ ਵੀ ਵੱਧੇਰੇ ਭ੍ਰਿਸ਼ਟ ਹੁੰਦੇ ਹਨ। ਤਾਂ ਉਹ ਸਭ ਭਰਿਸ਼ਟ ਆਤਮੇ ਉਸ ਥਾਵੇਂ ਜਾਕੇ ਫ਼ਿਰ ਰਹਿਣ ਲੱਗ ਜਾਂਦੇ ਹਨ। ਇਸ ਤਰ੍ਹਾਂ ਉਸ ਮਨੁੱਖ ਦੀ ਹਾਲਤ ਪਹਿਲਾਂ ਨਾਲੋਂ ਵੀ ਵੱਧ ਭੈੜੀ ਹੋ ਜਾਂਦੀ ਹੈ।”
ਮਰਕੁਸ 14:27-52  ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਤੁਸੀਂ ਸਾਰੇ ਆਪਣਾ ਵਿਸ਼ਵਾਸ ਗੁਆ ਲਵੋਂਗੇ। ਇਉਂ ਪੋਥੀਆਂ ਵਿੱਚ ਲਿਖਿਆ ਹੋਇਆ ਹੈ:
‘ਮੈਂ ਆਜੜੀ ਨੂੰ ਮਾਰਾਂਗਾ
    ਅਤੇ ਭੇਡਾਂ ਖਿੱਲਰ ਜਾਣਗੀਆਂ।’
28 ਪਰ ਮੈਂ ਮਰਨ ਉਪਰੰਤ ਮੁੜ ਜਿਉਣ ਦੇ ਬਾਦ ਗਲੀਲ ਨੂੰ ਜਾਵਾਂਗਾ। ਤੁਹਾਡੇ ਉੱਥੇ ਪਹੁੰਚਣ ਤੋਂ ਪਹਿਲਾਂ ਮੈਂ ਉੱਥੇ ਹੋਵਾਂਗਾ।”
29 ਤਾਂ ਪਤਰਸ ਨੇ ਕਿਹਾ, “ਭਾਵੇ ਸਾਰੇ ਚੇਲੇ ਤੇਰੇ ਤੇ ਵਿਸ਼ਵਾਸ ਛੱਡ ਦੇਣ ਪਰ ਮੈਂ ਨਹੀਂ ਛੱਡਾਂਗਾ।”
30 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅੱਜ ਹੀ, ਰਾਤ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਆਖੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ?”
31 ਪਰ ਪਤਰਸ ਨੇ ਬੜੀ ਦ੍ਰਿੜ੍ਹਤਾ ਨਾਲ ਕਿਹਾ, “ਮੈਂ ਇਹ ਕਦੇ ਵੀ ਨਹੀਂ ਕਹਾਂਗਾ।” ਬਾਕੀ ਸਾਰੇ ਚੇਲਿਆਂ ਨੇ ਵੀ ਉਸ ਨੂੰ ਇੰਝ ਹੀ ਆਖਿਆ।
ਯਿਸੂ ਦਾ ਇੱਕਲਿਆਂ ਪ੍ਰ੍ਰਾਰਥਨਾ ਕਰਨਾ
32 ਫ਼ੇਰ ਯਿਸੂ ਆਤੇ ਉਸ ਦੇ ਚੇਲੇ ਗਥਸਮਨੀ ਨਾਂ ਦੀ ਇੱਕ ਜਗ੍ਹਾ ਤੇ ਗਏ ਅਤੇ ਉਸ ਨੇ ਜਾਕੇ ਆਪਣੇ ਚੇਲਿਆਂ ਨੂੰ ਕਿਹਾ, “ਜਦ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਇੱਥੇ ਬੈਠੋ।” 33 ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਆਉਣ ਨੂੰ ਕਿਹਾ। ਉਹ ਬੜਾ ਦੁੱਖੀ ਅਤੇ ਦਿਲਗੀਰ ਸੀ। 34 ਉਸ ਨੇ ਉਨ੍ਹਾਂ ਨੂੰ ਕਿਹਾ, “ਮੇਰਾ ਆਤਮਾ ਬੜਾ ਉਦਾਸ ਬਲਕਿ ਮਰਨ ਤੀਕਰ ਉਦਾਸ ਹੈ। ਇੱਥੇ ਠਹਿਰੋ ਅਤੇ ਜਾਗਦੇ ਰਹੋ।”
35 ਯਿਸੂ ਉਨ੍ਹਾਂ ਤੋਂ ਥੋੜੀ ਹੋਰ ਅੱਗੇ ਗਿਆ ਅਤੇ ਜ਼ਮੀਨ ਤੇ ਡਿੱਗਕੇ ਪ੍ਰਾਰਥਨਾ ਕੀਤੀ ਕਿ ਜੇ ਸੰਭਵ ਹੋਵੇ ਤਾਂ ਦੁੱਖਾਂ ਦਾ ਇਹ ਸਮਾਂ ਉਸ ਤੋਂ ਟਲ ਜਾਵੇ। 36 ਉਸ ਨੇ ਪ੍ਰਾਰਥਨਾ ਕੀਤੀ, “ਅੱਬਾ, ਹੇ ਪਿਤਾ, ਤੂੰ ਸਭ ਕੁਝ ਕਰ ਸੱਕਦਾ ਹੈਂ। ਇਹ ਦੁੱਖਾਂ ਦਾ ਪਿਆਲਾ ਮੈਥੋਂ ਲੈ ਲਵੋ, ਤਾਂ ਵੀ ਜੋ ਮੈਂ ਚਾਹੁੰਦਾ ਹਾਂ ਉਹ ਨਾ ਹੋਵੇ, ਉਹੀ ਹੋਵੇ ਜੋ ਤੈਨੂੰ ਭਾਵੇ।”
37 ਤਾਂ ਉਹ ਵਾਪਸ ਆਪਣੇ ਚੇਲਿਆਂ ਕੋਲ ਗਿਆ ਤਾਂ ਉਸ ਨੇ ਉਨ੍ਹਾਂ ਨੂੰ ਸੁੱਤਿਆਂ ਹੋਇਆਂ ਵੇਖਿਆ। ਉਸ ਨੇ ਪਤਰਸ ਨੂੰ ਕਿਹਾ, “ਹੇ ਸ਼ਮਊਨ! ਕੀ ਤੂੰ ਸੌਂ ਰਿਹਾ ਹੈ? ਕੀ ਤੂੰ ਇੱਕ ਘੜੀ ਵਾਸਤੇ ਨਹੀਂ ਜਾਗ ਸੱਕਦਾ? 38 ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋ। ਆਤਮਾ ਤਾਂ ਇਛੁਕ ਹੈ, ਪਰ ਤੁਹਾਡਾ ਸਰੀਰ ਕਮਜ਼ੋਰ ਹੈ”
39 ਯਿਸੂ ਫ਼ਿਰ ਉੱਥੇ ਗਿਆ ਅਤੇ ਉਹੋਂ ਗੱਲਾਂ ਆਖਕੇ ਪ੍ਰਾਰਥਨਾ ਕੀਤੀ। 40 ਫ਼ਿਰ ਉਹ ਚੇਲਿਆਂ ਕੋਲ ਵਾਪਸ ਆਇਆ ਅਤੇ ਉਸ ਨੇ ਫ਼ਿਰ ਉਨ੍ਹਾਂ ਨੂੰ ਸੁੱਤਿਆਂ ਪਾਇਆ। ਉਨ੍ਹਾਂ ਦੀਆਂ ਅੱਖਾਂ ਬੜੀਆਂ ਥੱਕੀਆਂ ਹੋਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਕਿ ਉਹ ਉਸ ਨੂੰ ਕੀ ਜਵਾਬ ਦੇਣ।
41 ਜਦੋਂ ਯਿਸੂ ਤੀਜੀ ਵਾਰ ਪ੍ਰਾਰਥਨਾ ਕਰਕੇ ਆਪਣੇ ਚੇਲਿਆਂ ਕੋਲ ਵਾਪਸ ਆਇਆ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਅਜੇ ਵੀ ਸੌ ਰਹੇ ਤੇ ਅਰਾਮ ਕਰ ਰਹੇ ਹੋ? ਬਹੁਤ ਹੋ ਗਿਆ। ਮਨੁੱਖ ਦੇ ਪੁੱਤਰ ਦਾ ਪਾਪੀਆਂ ਹੱਥੀ ਫ਼ੜਵਾਏ ਜਾਣ ਦਾ ਵਕਤ ਆ ਗਿਆ ਹੈ। 42 ਉੱਠੋ, ਸਾਨੂੰ ਚੱਲਣਾ ਚਾਹੀਦਾ ਹੈ! ਵੇਖੋ! ਮੇਰਾ ਫ਼ੜਵਾਉਣ ਵਾਲਾ ਨੇੜੇ ਆ ਗਿਆ ਹੈ!”
ਯਿਸੂ ਦਾ ਗਿਰਫ਼ਤਾਰ ਹੋਣਾ
43 ਜਦੋਂ ਉਹ ਅਜੇ ਬੋਲ ਹੀ ਰਿਹਾ ਸੀ ਕਿ ਯਹੂਦਾ ਉੱਥੇ ਪਹੁੰਚਿਆ, ਜਿਹੜਾ ਕਿ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਸੀ, ਅਤੇ ਉਸ ਨਾਲ ਹੋਰ ਵੀ ਬੜੇ ਲੋਕ ਸਨ ਜੋ ਕਿ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਵੱਲੋਂ ਭੇਜੇ ਗਏ ਸਨ, ਅਤੇ ਉਨ੍ਹਾਂ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਡਾਂਗਾਂ ਫ਼ੜੀਆਂ ਸਨ।
44 ਯਹੂਦਾ ਨੇ ਲੋਕਾਂ ਨੂੰ ਇਹ ਸੰਕੇਤ ਦੇਣ ਵਾਸਤੇ ਕਿ ਕੌਣ ਯਿਸੂ ਹੈ, ਵਿਉਂਤ ਬਣਾਈ। ਉਸ ਨੇ ਆਖਿਆ, “ਜਿਸ ਆਦਮੀ ਨੂੰ ਮੈਂ ਚੁੰਮਾਂ, ਉਹੀ ਯਿਸੂ ਹੈ। ਤੁਸੀਂ ਉਸ ਨੂੰ ਗਿਰਫ਼ਤਾਰ ਕਰ ਲੈਣਾ ਅਤੇ ਉਸ ਨੂੰ ਨਿਗਰਾਨੀ ਨਾਲ ਲੈ ਜਾਣਾ।” 45 ਤਾਂ ਯਹੂਦਾ ਸਿੱਧਾ ਉਸ ਕੋਲ ਆਇਆ ਅਤੇ ਆਖਿਆ, “ਗੁਰੂ!” ਅਤੇ ਫ਼ਿਰ ਉਸ ਨੇ ਯਿਸੂ ਨੂੰ ਚੁੰਮਿਆ। 46 ਤਦ ਲੋਕਾਂ ਨੇ ਉਸ ਨੂੰ ਬੰਨ੍ਹ ਦਿੱਤਾ ਅਤੇ ਗਿਰਫ਼ਤਾਰ ਕਰ ਲਿਆ। 47 ਯਿਸੂ ਦੇ ਚੇਲਿਆਂ ਵਿੱਚੋਂ ਕੋਲ ਖੜੋਤੇ ਇੱਕ ਚੇਲੇ ਨੇ ਆਪਣੀ ਤਲਵਾਰ ਕੱਢੀ ਅਤੇ ਤਲਵਾਰ ਸਰਦਾਰ ਜਾਜਕ ਦੇ ਇੱਕ ਨੋਕਰ ਦੇ ਕੰਨ ਤੇ ਚਲਾਈ ਅਤੇ ਆਪਣੀ ਤਲਵਾਰ ਨਾਲ ਉਸਦਾ ਕੰਨ ਵੱਢ ਦਿੱਤਾ।
48 ਤਦ ਯਿਸੂ ਨੇ ਕਿਹਾ, “ਕੀ ਤੁਸੀਂ ਮੈਨੂੰ ਮੁਜਰਮ ਕਰਾਰ ਦਿੰਦੇ ਹੋ ਅਤੇ ਮੈਨੂੰ ਤਲਵਾਰਾਂ ਅਤੇ ਡਾਂਗਾ ਨਾਲ ਗਿਰਫ਼ਤਾਰ ਕਰਨ ਆਏ ਹੋ? 49 ਪਰ ਰੋਜ਼ ਮੈਂ ਮੰਦਰ ਵਿੱਚ ਉਪਦੇਸ਼ ਦਿੰਦਾ, ਤੁਹਾਡੇ ਨਾਲ ਹੁੰਦਾ ਸੀ, ਪਰ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ? ਪਰ ਇਹ ਸਭ ਇਸ ਲਈ ਹੋਇਆ ਕਿ ਪੋਥੀਆਂ ਪੂਰੀਆਂ ਹੋਣ।” 50 ਫ਼ਿਰ ਉਸ ਦੇ ਸਾਰੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਨੱਸ ਗਏ।
51 ਇੱਕ ਜਵਾਨ ਆਦਮੀ ਯਿਸੂ ਦਾ ਪਿੱਛਾ ਕਰ ਰਿਹਾ ਸੀ ਉਸ ਨੇ ਸਿਰਫ਼ ਇੱਕ ਪਤਲਾ ਕੱਪੜਾ ਲਿਆ ਹੋਇਆ ਸੀ। ਲੋਕਾਂ ਨੇ ਉਸ ਨੂੰ ਵੀ ਫ਼ੜਨ ਦੀ ਕੋਸ਼ਿਸ਼ ਕੀਤੀ। 52 ਪਰ ਉਸ ਨੇ ਆਪਣਾ ਪਤਲਾ ਕੱਪੜਾ ਉਨ੍ਹਾਂ ਦੇ ਹੱਥਾਂ ਵਿੱਚ ਹੀ ਛੱਡ ਦਿੱਤਾ ਅਤੇ ਨੰਗਾ ਹੀ ਉੱਥੋਂ ਭੱਜ ਗਿਆ।

ਮੱਤੀ 24:11  ਬਹੁਤ ਸਾਰੇ ਝੂਠੇ ਨਬੀ ਆਉਣਗੇ ਅਤੇ ਬਹੁਤ ਲੋਕਾਂ ਨੂੰ ਗਲਤ ਰਾਹ ਪਾ ਦੇਣਗੇ।

ਯਿਰਮਿਯਾਹ 3:14  “ਤੁਸੀਂ ਲੋਕੀ ਬੇਵਫ਼ਾ ਹੋ। ਪਰ ਮੇਰੇ ਵੱਲ ਵਾਪਸ ਪਰਤ ਆਓ!” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਮੈਂ ਤੁਹਾਡਾ ਮਾਲਕ ਹਾਂ। ਮੈਂ ਹਰ ਸ਼ਹਿਰ ਵਿੱਚੋਂ ਇੱਕ ਬੰਦਾ ਅਤੇ ਹਰ ਪਰਿਵਾਰ ਵਿੱਚੋਂ ਦੋ ਬੰਦੇ ਲਵਾਂਗਾ ਅਤੇ ਤੁਹਾਨੂੰ ਸੀਯੋਨ ਵਾਪਸ ਲਿਆਵਾਂਗਾ।

2 ਇਤਹਾਸ 24:14-19  ਜਦੋਂ ਕਾਰੀਗਰਾਂ ਨੇ ਕੰਮ ਪੂਰਾ ਕਰ ਲਿਆ ਤਾਂ ਜਿਹੜਾ ਧੰਨ ਬਚ ਗਿਆ ਉਹ ਪਾਤਸ਼ਾਹ ਅਤੇ ਯਹੋਯਾਦਾ ਕੋਲ ਵਾਪਸ ਲੈ ਕੇ ਆਏ। ਉਨ੍ਹਾਂ ਨੇ ਇਸ ਧੰਨ ਨੂੰ ਯਹੋਵਾਹ ਦੇ ਮੰਦਰ ਦੀ ਉਸਾਰੀ ਤੇ ਵਸਤਾਂ ਲਈ ਵਰਤਿਆ ਸੀ ਅਤੇ ਉਹ ਵਸਤਾਂ ਮੰਦਰ ਦੀ ਸੇਵਾ ਅਤੇ ਹੋਮ ਦੀਆਂ ਭੇਟਾਂ ਲਈ ਵਰਤਿਆਂ ਗਈਆਂ। ਉਨ੍ਹਾਂ ਨੇ ਇਸ ਧੰਨ ਨਾਲ ਸੋਨੇ ਅਤੇ ਚਾਂਦੀ ਦੇ ਕਟੋਰੇ ਅਤੇ ਹੋਰ ਬਰਤਨ ਵੀ ਬਣਾਏ। ਜਦੋਂ ਯਹੋਯਾਦਾ ਜਿਉਂਦਾ ਸੀ ਤਾਂ ਜਾਜਕ ਯਹੋਵਾਹ ਦੇ ਮੰਦਰ ਵਿੱਚ ਹੋਮ ਦੀਆਂ ਭੇਟਾਂ ਚੜ੍ਹਾਉਂਦੇ ਸਨ।
15 ਯਹੋਯਾਦਾ ਬੁੱਢਾ ਹੋ ਗਿਆ ਉਹ ਕਾਫ਼ੀ ਵੱਡੀ ਉਮਰ ਤੱਕ ਜੀਵਿਆ ਅਤੇ ਫ਼ੇਰ ਚਲਾਣਾ ਕਰ ਗਿਆ। ਜਦੋਂ ਉਹ ਮਰਿਆ ਉਹ 130 ਵਰ੍ਹਿਆਂ ਦਾ ਸੀ। 16 ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਜਿੱਥੇ ਪਾਤਸ਼ਾਹਾਂ ਨੂੰ ਦਫ਼ਨਾਇਆ ਜਾਂਦਾ ਸੀ, ਉੱਥੇ ਹੀ ਦਫ਼ਨਾਇਆ। ਲੋਕਾਂ ਨੇ ਉਸ ਨੂੰ ਉੱਥੇ ਇਸ ਲਈ ਦਫ਼ਨਾਇਆ ਕਿਉਂ ਕਿ ਉਸ ਨੇ ਆਪਣੇ ਜੀਵਨ ਕਾਲ ਵਿੱਚ ਯਹੋਵਾਹ ਅਤੇ ਉਸ ਦੇ ਮੰਦਰ ਅਤੇ ਇਸਰਾਏਲ ਦੇ ਲੋਕਾਂ ਲਈ ਬੜੇ ਚੰਗੇ ਭਲਾਈ ਦੇ ਕਾਰਜ ਕੀਤੇ।
17 ਯਹੋਯਾਦਾ ਦੇ ਮਰਨ ਉਪਰੰਤ ਯਹੂਦਾਹ ਦੇ ਆਗੂ ਆਏ ਅਤੇ ਉਨ੍ਹਾਂ ਨੇ ਯੋਆਸ਼ ਪਾਤਸ਼ਾਹ ਨੂੰ ਮੱਥਾ ਟੇਕਿਆ ਤਾਂ ਪਾਤਸ਼ਾਹ ਨੇ ਉਨ੍ਹਾਂ ਦੀ ਸੁਣੀ। 18 ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਮੰਦਰ ਨੂੰ ਛੱਡ ਦਿੱਤਾ ਅਤੇ ਬੁੱਤਾਂ ਅਤੇ ਅਸ਼ੇਰਾਹ ਦੇ ਥੰਮਾਂ ਦੀ ਉਪਾਸਨਾ ਕਰਨ ਲੱਗ ਪਏ। ਉਨ੍ਹਾਂ ਦੇ ਦੋਸ਼ ਕਾਰਣ, ਪਰਮੇਸ਼ੁਰ ਬਹੁਤ ਗੁੱਸੇ ਸੀ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਪਰ ਕਸ਼ਟ ਆਣ ਪਏ।19 ਤਦ ਵੀ ਯਹੋਵਾਹ ਨੇ ਉਨ੍ਹਾਂ ਕੋਲ ਨਬੀਆਂ ਨੂੰ ਭੇਜਿਆ ਤਾਂ ਜੋ ਉਹ ਉਨ੍ਹਾਂ ਨੂੰ ਯਹੋਵਾਹ ਵੱਲ ਮੋੜ ਲਿਆਉਣ। ਨਬੀ ਉਨ੍ਹਾਂ ਨੂੰ ਚਿਤਾਵਨੀ ਦਿੰਦੇ ਰਹੇ, ਪਰ ਉਨ੍ਹਾਂ ਨੇ ਉਸਤੇ ਕੋਈ ਕੰਨ ਨਾ ਧਰਿਆ।

2 ਪਤਰਸ 2:20-22  ਇਹ ਲੋਕ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਨੂੰ ਡੂੰਘਾਈ ਨਾਲ ਜਾਨਣ ਦੁਆਰਾ ਦੁਨੀਆਂ ਦੇ ਮੰਦੇ ਰਾਹਾਂ ਤੋਂ ਬਚਾਏ ਗਏ ਸਨ। ਪਰ ਜਦੋਂ ਇਹ ਲੋਕ ਇਨ੍ਹਾਂ ਮੰਦੀਆਂ ਗੱਲਾਂ ਵਿੱਚ ਵਾਪਸ ਮੁੜ ਪੈਂਦੇ ਹਨ ਅਤੇ ਫ਼ੇਰ ਇਸਦੇ ਨਿਯੰਤ੍ਰਣ ਹੇਠਾਂ ਆ ਜਾਂਦੇ ਹਨ, ਤਾਂ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਵੀ ਵੱਧੇਰੇ ਖਰਾਬ ਹੋ ਜਾਂਦੀ ਹੈ। 21 ਹਾਂ, ਇਹ ਚੰਗਾ ਹੁੰਦਾ ਜੇ ਉਹ ਸਹੀ ਰਾਹ ਨੂੰ ਜਾਨਣ ਦੀ ਬਜਾਏ ਇਸ ਨੂੰ ਨਾ ਹੀ ਜਾਣਦੇ ਅਤੇ ਫ਼ੇਰ ਉਸ ਪਵਿੱਤਰ ਹੁਕਮ ਤੋਂ ਮੁੜ ਜਾਂਦੇ ਜੋ ਉਨ੍ਹਾਂ ਨੂੰ ਦਿੱਤਾ ਗਿਆ ਸੀ।
22 ਜੋ ਉਨ੍ਹਾਂ ਨੇ ਕੀਤਾ ਹੈ ਉਹ ਸਾਬਤ ਕਰਦਾ ਹੈ ਕਿ ਉਹ ਆਖਣੀਆਂ ਸੱਚ ਹਨ: “ਇੱਕ ਕੁੱਤਾ ਉਲਟੀ ਕਰਦਾ ਹੈ ਅਤੇ ਆਪਣੀ ਉਲਟੀ ਵੱਲ ਵਾਪਸ ਪਰਤਦਾ ਹੈ।” [a] ਅਤੇ, “ਇੱਕ ਸੂਰ ਨੁਹਾਉਣ ਤੋਂ ਬਾਦ, ਮੁੜ ਚਿੱਕੜ ਵਿੱਚ ਲੇਟਣ ਲਈ ਵਾਪਸ ਚੱਲਿਆ ਜਾਂਦਾ ਹੈ।”