ਬਾਈਬਲ ਦੇ ਕੁਝ ਵਚਨ ਵਿਸ਼ਾ : ਪਾਸਵਾਨਾਂ ਦੀ
ਜ਼ਿੰਮੇਵਾਰੀਆਂ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
1 ਪਤਰਸ 5:2-3
2 ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ। 3 ਇਹ ਲੋਕ ਤੁਹਾਡੀ ਦੇਖਭਾਲ ਹੇਠਾਂ ਰੱਖੇ ਗਏ ਹਨ। ਇਸ ਲਈ ਜ਼ਾਲਮ ਹਾਕਮ ਵਾਂਗ ਨਾ ਬਣੋ ਸਗੋਂ ਇੱਜੜ ਲਈ ਇੱਕ ਉਦਾਹਰਣ ਦੀ ਤਰ੍ਹਾਂ ਹੋਵੋ।
1 ਤਿਮੋਥਿਉਸ ਨੂੰ 3:2
2 ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣਾ ਚਾਹੀਦਾ ਹੈ ਕਿ ਲੋਕ ਉਸ ਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸੱਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਨੂੰ ਇੱਜ਼ਤ ਦੇ ਸੱਕਣ। ਉਸ ਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।
ਤੀਤੁਸ ਨੂੰ 1:9
9 ਬਜ਼ੁਰਗ ਨੂੰ ਵਫ਼ਾਦਾਰੀ ਨਾਲ ਸੱਚ ਦਾ ਅਨੁਸਰਣ ਕਰਨਾ ਚਾਹੀਦਾ ਹੈ ਜਿਵੇਂ ਅਸੀਂ ਇਸਦਾ ਉਪਦੇਸ਼ ਦਿੰਦੇ ਹਾਂ। ਬਜ਼ੁਰਗ ਨੂੰ ਸੱਚੇ ਉਪਦੇਸ਼ ਨਾਲ ਲੋਕਾਂ ਦੀ ਸਹਾਇਤਾ ਕਰਨ ਯੋਗ ਹੋਣਾ ਚਾਹੀਦਾ ਹੈ। ਉਸ ਨੂੰ ਲੋਕਾਂ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਕੌਣ ਸੱਚੇ ਉਪਦੇਸ਼ ਦੇ ਵਿਰੁੱਧ ਹਨ ਅਤੇ ਉਹ ਕਿੱਥੇ ਗਲਤ ਹਨ।
ਰਸੂਲਾਂ ਦੇ ਕਰਤੱਬ 20:28
28 ਤੁਸੀਂ ਆਪਣੇ-ਆਪ ਲਈ ਸਾਵੱਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹੜੇ ਕਿ ਤੁਹਨੂੰ ਪਰਮੇਸ਼ੁਰ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜੜ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜੜੀ ਵਾਂਗ ਹੋਣਾ ਚਾਹੀਦਾ ਹੈ ਜਿਹੜੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।
ਤੀਤੁਸ ਨੂੰ 1:5-9
5 ਮੈਂ ਕਰੇਤ ਵਿੱਚ ਤੁਹਾਨੂੰ ਇਸ ਲਈ ਛੱਡਿਆ ਤਾਂ ਜੋ ਤੁਸੀਂ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਪੂਰਾ ਕਰ ਸੱਕੋ ਜਿਹੜੀਆਂ ਕਰਨ ਵਾਲੀਆਂ ਸਨ। ਮੈਂ ਤੁਹਾਨੂੰ ਕਰੇਤ ਵਿੱਚ ਛੱਡਿਆ ਸੀ ਤਾਂ ਜੋ ਤੁਸੀਂ ਸਾਰੇ ਨਗਰਾਂ ਵਿੱਚ ਬਜ਼ੁਰਗਾਂ ਨੂੰ ਨਿਯੁਕਤ ਕਰ ਸੱਕੋਂ ਜਿਵੇਂ ਮੈਂ ਤੁਹਾਨੂੰ ਹਿਦਾਇਤਾਂ ਦਿੱਤੀਆਂ ਸਨ। 6 ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸ ਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹੜੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ।7 ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸੱਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਨੂੰ ਪਿਆਕੜ ਨਹੀਂ ਹੋਣਾ ਚਾਹੀਦਾ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ। 8 ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇੱਛੁਕ ਹੋਣਾ ਚਾਹੀਦਾ ਹੈ। ਉਸ ਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸ ਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸ ਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸ ਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ। 9 ਬਜ਼ੁਰਗ ਨੂੰ ਵਫ਼ਾਦਾਰੀ ਨਾਲ ਸੱਚ ਦਾ ਅਨੁਸਰਣ ਕਰਨਾ ਚਾਹੀਦਾ ਹੈ ਜਿਵੇਂ ਅਸੀਂ ਇਸਦਾ ਉਪਦੇਸ਼ ਦਿੰਦੇ ਹਾਂ। ਬਜ਼ੁਰਗ ਨੂੰ ਸੱਚੇ ਉਪਦੇਸ਼ ਨਾਲ ਲੋਕਾਂ ਦੀ ਸਹਾਇਤਾ ਕਰਨ ਯੋਗ ਹੋਣਾ ਚਾਹੀਦਾ ਹੈ। ਉਸ ਨੂੰ ਲੋਕਾਂ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਕੌਣ ਸੱਚੇ ਉਪਦੇਸ਼ ਦੇ ਵਿਰੁੱਧ ਹਨ ਅਤੇ ਉਹ ਕਿੱਥੇ ਗਲਤ ਹਨ।
2 ਤਿਮੋਥਿਉਸ ਨੂੰ 3:16-17
16 ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿੱਖਾਉਣ ਲਈ ਫ਼ਾਇਦੇਮੰਦ ਹੈ।17 ਉਹ ਵਿਅਕਤੀ ਜਿਹੜਾ ਪੋਥੀਆਂ ਦੀ ਵਰਤੋਂ ਕਰਕੇ ਪਰਮੇਸ਼ੁਰ ਦੀ ਸੇਵਾ ਕਰਦਾ ਹੈ, ਸਭ ਕੁਝ ਪ੍ਰਾਪਤ ਕਰੇਗਾ ਜੋ ਉਸ ਨੂੰ ਹਰ ਚੰਗਾ ਕੰਮ ਕਰਨ ਲਈ ਲੋੜੀਦਾ ਹੈ।
2 ਤਿਮੋਥਿਉਸ ਨੂੰ 2:2
2 ਤੁਸੀਂ ਉਹ ਗੱਲਾਂ ਸੁਣੀਆਂ ਹਨ ਜੋ ਮੈਂ ਸਮਝਾਈਆਂ। ਹੋਰ ਵੀ ਬਹੁਤ ਸਾਰੇ ਲੋਕਾਂ ਨੇ ਇਨ੍ਹਾਂ ਉਪਦੇਸ਼ਾਂ ਨੂੰ ਸੁਣਿਆ ਹੈ। ਤੁਹਾਨੂੰ ਇਹੀ ਉਪਦੇਸ਼ ਉਨ੍ਹਾਂ ਨੂੰ ਵੀ ਦੇਣੇ ਚਾਹੀਦੇ ਹਨ ਜਿਨ੍ਹਾਂ ਤੇ ਤੁਸੀਂ ਭਰੋਸਾ ਕਰ ਸੱਕਦੇ ਹੋ। ਫ਼ੇਰ ਉਹ ਉਹੀ ਗੱਲਾਂ ਹੋਰਾਂ ਲੋਕਾਂ ਨੂੰ ਵੀ ਸਿੱਖਾ ਸੱਕਣਗੇ।
ਹਿਜ਼ਕੀਏਲ 34:1-10
ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,2 “ਆਦਮੀ ਦੇ ਪੁੱਤਰ, ਮੇਰੇ ਲਈ ਇਸਰਾਏਲ ਦੇ ਆਜੜੀਆਂ ਦੇ ਵਿਰੁੱਧ ਬੋਲ। ਉਨ੍ਹਾਂ ਨਾਲ ਮੇਰੇ ਲਈ ਗੱਲ ਕਰ। ਉਨ੍ਹਾਂ ਨੂੰ ਆਖ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਇਸਰਾਏਲ ਦੇ ਆਜੜੀਆਂ ਤੇ ਲਾਹਨਤ ਜੋ ਸਿਰਫ਼ ਆਪਣਾ ਹੀ ਧਿਆਨ ਰੱਖਦੇ ਹਨ। ਕੀ ਆਜੜੀਆਂ ਨੂੰ ਇੱਜੜ ਦਾ ਧਿਆਨ ਨਹੀਂ ਰੱਖਣਾ ਚਾਹੀਦਾ? 3 ਤੁਸੀਂ ਮੋਟੀਆਂ ਭੇਡਾਂ ਨੂੰ ਖਾ ਜਾਂਦੇ ਹੋ ਅਤੇ ਉਨ੍ਹਾਂ ਦੀ ਉਨ ਦਾ ਆਪਣੇ ਕੱਪੜੇ ਬਨਾਉਣ ਲਈ ਇਸਤੇਮਾਲ ਕਰਦੇ ਹੋ। ਤੁਸੀਂ ਮੋਟੀਆਂ ਭੇਡਾਂ ਨੂੰ ਮਾਰ ਦਿੰਦੇ ਹੋ ਪਰ ਤੁਸੀਂ ਇੱਜੜ ਦਾ ਪੋਸ਼ਣ ਨਹੀਂ ਕਰਦੇ। 4 ਤੁਸੀਂ ਕਮਜ਼ੋਰਾਂ ਨੂੰ ਮਜ਼ਬੂਤ ਨਹੀਂ ਕੀਤਾ। ਤੁਸੀਂ ਬੀਮਾਰ ਭੇਡਾਂ ਦੀ ਦੇਖਭਾਲ ਨਹੀਂ ਕੀਤੀ। ਤੁਸੀਂ ਜ਼ਖਮੀ ਭੇਡਾਂ ਤੇ ਪਟ੍ਟੀਆਂ ਨਹੀਂ ਬੰਨ੍ਹੀਆਂ। ਕੁਝ ਭੇਡਾਂ ਦੂਰ ਭਟਕ ਗਈਆਂ ਅਤੇ ਤੁਸੀਂ ਉਨ੍ਹਾਂ ਦੇ ਪਿੱਛੇ ਨਹੀਂ ਗਏ ਅਤੇ ਉਨ੍ਹਾਂ ਨੂੰ ਵਾਪਸ ਨਹੀਂ ਲਿਆਂਦਾ। ਤੁਸੀਂ ਉਨ੍ਹਾਂ ਗੁਆਚੀਆਂ ਭੇਡਾਂ ਦੀ ਭਾਲ ਨਹੀਂ ਕੀਤੀ। ਨਹੀਂ ਤੁਸੀਂ ਜ਼ਾਲਮ ਅਤੇ ਗੰਭੀਰ ਸੀ-ਇਸੇ ਢੰਗ ਨਾਲ ਹੀ ਤੁਸੀਂ ਭੇਡਾਂ ਦੀ ਅਗਵਾਈ ਕਰਨ ਦੀ ਕੋਸ਼ਿਸ਼ ਕੀਤੀ!
5 “‘ਅਤੇ ਹੁਣ ਭੇਡਾਂ ਖਿਲਰ ਗਈਆਂ ਹਨ ਕਿਉਂ ਕਿ ਇੱਥੇ ਕੋਈ ਵੀ ਆਜੜੀ ਨਹੀਂ ਸੀ। ਉਹ ਹਰ ਜੰਗਲੀ ਜਾਨਵਰ ਦੀ ਖੁਰਾਕ ਬਣ ਗਈਆਂ। ਇਸ ਲਈ ਉਹ ਖਿੰਡ ਗਈਆਂ। 6 ਮੇਰਾ ਇੱਜੜ ਸਾਰੇ ਪਰਬਤਾਂ ਅਤੇ ਹਰ ਉੱਚੀ ਪਹਾੜੀ ਉੱਤੇ ਭਟਕਿਆ। ਮੇਰਾ ਇੱਜੜ ਧਰਤੀ ਤੇ ਹਰ ਪਾਸੇ ਖਿੰਡ ਗਿਆ। ਓੱਥੇ ਕੋਈ ਵੀ ਉਨ੍ਹਾਂ ਦੇਖਣ ਵਾਲਾ ਅਤੇ ਉਨ੍ਹਾਂ ਨੂੰ ਲੱਭਣ ਵਾਲਾ ਨਹੀਂ ਸੀ।’”
7 ਇਸ ਲਈ ਤੁਸੀਂ, ਆਜੜੀਓ, ਯਹੋਵਾਹ ਦਾ ਸ਼ਬਦ ਸੁਣੋ। ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, 8 “ਮੈਂ ਆਪਣੇ ਜੀਵਨ ਨੂੰ ਸਾਖੀ ਰੱਖਕੇ ਤੁਹਾਡੇ ਨਾਲ ਇਹ ਇਕਰਾਰ ਕਰਦਾ ਹਾਂ। ਜੰਗਲੀ ਜਾਨਵਰਾਂ ਨੇ ਮੇਰੀਆਂ ਭੇਡਾਂ ਫ਼ੜ ਲਈਆਂ। ਹਾਂ, ਮੇਰਾ ਇੱਜੜ ਸਾਰੇ ਜੰਗਲੀ ਜਾਨਵਰਾਂ ਦਾ ਭੋਜਨ ਬਣ ਗਿਆ ਹੈ। ਕਿਉਂ ਕਿ ਉਨ੍ਹਾਂ ਦਾ ਕੋਈ ਅਸਲੀ ਆਜੜੀ ਨਹੀਂ ਸੀ। ਮੇਰੇ ਆਜੜੀਆਂ ਨੇ ਮੇਰੇ ਇੱਜੜ ਦੀ ਭਾਲ ਨਹੀਂ ਕੀਤੀ। ਨਹੀਂ, ਇਨ੍ਹਾਂ ਆਜੜੀਆਂ ਨੇ ਸਿਰਫ਼ ਭੇਡਾਂ ਨੂੰ ਮਾਰਿਆ ਅਤੇ ਆਪਣਾ ਪੋਸ਼ਣ ਕੀਤਾ। ਉਨ੍ਹਾਂ ਨੇ ਮੇਰੇ ਇੱਜੜ ਦਾ ਪੋਸ਼ਣ ਨਹੀਂ ਕੀਤਾ।”
9 ਇਸ ਲਈ, ਆਜੜੀਓ, ਤੁਸੀਂ ਯਹੋਵਾਹ ਦੇ ਸ਼ਬਦ ਨੂੰ ਸੁਣੋ!10 ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਆਜੜੀਆਂ ਦੇ ਵਿਰੁੱਧ ਹਾਂ! ਮੈਂ ਉਨ੍ਹਾਂ ਪਾਸੋਂ ਆਪਣੀਆਂ ਭੇਡਾਂ ਦੀ ਮੰਗ ਕਰਾਂਗਾ। ਮੈਂ ਉਨ੍ਹਾਂ ਦੀ ਛੁੱਟੀ ਕਰ ਦਿਆਂਗਾ! ਉਹ ਹੋਰ ਵੱਧੇਰੇ ਮੇਰੇ ਆਜੜੀ ਨਹੀਂ ਰਹਿਣਗੇ! ਫ਼ੇਰ ਆਜੜੀ ਆਪਣਾ ਪੋਸ਼ਣ ਨਹੀਂ ਕਰ ਸੱਕਣਗੇ। ਅਤੇ ਮੈਂ ਆਪਣੇ ਇੱਜੜ ਨੂੰ ਉਨ੍ਹਾਂ ਦੇ ਮੂੰਹਾਂ ਤੋਂ ਬਚਾ ਲਵਾਂਗਾ। ਫ਼ੇਰ ਮੇਰੀਆਂ ਭੇਡਾਂ ਉਨ੍ਹਾਂ ਦਾ ਭੋਜਨ ਨਹੀਂ ਹੋਣਗੀਆਂ।”
1 ਪਤਰਸ 5:1-14
ਹੁਣ ਮੈਂ ਤੁਹਾਡੀ ਸੰਗਤ ਦੇ ਬਜ਼ੁਰਗਾਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ। ਮੈਂ ਖੁਦ ਇੱਕ ਬਜ਼ੁਰਗ ਹਾਂ ਅਤੇ ਮਸੀਹ ਦੇ ਤਸੀਹਿਆਂ ਦਾ ਗਵਾਹ ਹਾਂ। ਮੈਂ ਉਸ ਮਹਿਮਾ ਵਿੱਚ ਭਾਗ ਲਵਾਂਗਾ ਜਿਹੜੀ ਸਾਨੂੰ ਦਰਸ਼ਾਈ ਜਾਵੇਗੀ। 2 ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ। 3 ਇਹ ਲੋਕ ਤੁਹਾਡੀ ਦੇਖਭਾਲ ਹੇਠਾਂ ਰੱਖੇ ਗਏ ਹਨ। ਇਸ ਲਈ ਜ਼ਾਲਮ ਹਾਕਮ ਵਾਂਗ ਨਾ ਬਣੋ ਸਗੋਂ ਇੱਜੜ ਲਈ ਇੱਕ ਉਦਾਹਰਣ ਦੀ ਤਰ੍ਹਾਂ ਹੋਵੋ। 4 ਅਤੇ ਜਦੋਂ ਮੁੱਖ ਆਜੜੀ ਆਵੇਗਾ, ਤੁਸੀਂ ਸ਼ਾਨਦਾਰ ਤਾਜ ਪ੍ਰਾਪਤ ਕਰੋਂਗੇ, ਜੋ ਆਪਣੀ ਸੁੰਦਰਤਾ ਨਹੀਂ ਗੁਆਉਂਦਾ।
5 ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਾਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ:
“ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ।
ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।”
ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।”
6 ਇਸ ਲਈ ਪਰਮੇਸ਼ੁਰ ਦੇ ਸ਼ਕਤੀਸ਼ਾਲੀ ਹੱਥ ਹੇਠਾਂ ਨਿਮ੍ਰ ਰਹੋ। ਫ਼ੇਰ ਉਹ ਤੁਹਾਨੂੰ ਸਹੀ ਸਮਾਂ ਆਉਣ ਤੇ ਉੱਚਾ ਉੱਠਾਵੇਗਾ। 7 ਆਪਣੀਆਂ ਸਾਰੀਆਂ ਚਿੰਤਾਵਾਂ ਉਸ ਵੱਲ ਮੋੜ ਦਿਉ ਕਿਉਂਕਿ ਉਹ ਤੁਹਾਡਾ ਧਿਆਨ ਰੱਖਦਾ ਹੈ।
8 ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ। 9 ਨਿਹਚਾ ਵਿੱਚ ਦ੍ਰਿੜ ਰਹਿ ਕੇ, ਉਸਦਾ ਵਿਰੋਧ ਕਰੋ। ਯਾਦ ਰੱਖੋ ਕਿ ਸਾਰੀ ਦੁਨੀਆਂ ਵਿੱਚ, ਤੁਹਾਡੇ ਭਰਾ ਅਤੇ ਭੈਣਾਂ ਵੀ ਉਸੇ ਢੰਗ ਨਾਲ ਦੁੱਖ ਸਹਿ ਰਹੇ ਹਨ।
10 ਪਰਮੇਸ਼ੁਰ ਨੇ ਆਪਣੀ ਕ੍ਰਿਪਾ ਦੁਆਰਾ ਤੁਹਾਨੂੰ ਮਸੀਹ ਯਿਸੂ ਵਿੱਚ ਸਦਾ ਰਹਿਣ ਵਾਲੀ ਮਹਿਮਾ ਵਿੱਚ ਸਾਂਝ ਪਾਉਣ ਲਈ ਸੱਦਾ ਦਿੱਤਾ ਸੀ। ਹਾਂ, ਤੁਹਾਨੂੰ ਥੋੜੇ ਅਰਸੇ ਲਈ ਦੁੱਖ ਝੱਲਣਾ ਪਵੇਗਾ ਅਤੇ ਉਸਤੋਂ ਮਗਰੋਂ ਪਰਮੇਸ਼ੁਰ ਸਭ ਚੀਜ਼ਾਂ ਠੀਕ ਕਰ ਦੇਵੇਗਾ। ਉਹ ਤੁਹਾਨੂੰ ਦ੍ਰਿੜ ਬਣਾਵੇਗਾ, ਉਹ ਤੁਹਾਡਾ ਆਸਰਾ ਹੋਵੇਗਾ ਅਤੇ ਤੁਹਾਨੂੰ ਡਿੱਗਣ ਤੋਂ ਬਚਾਵੇਗਾ। 11 ਉਸਦੀ ਸ਼ਕਤੀ ਸਦਾ ਰਹਿੰਦੀ ਹੈ। ਆਮੀਨ।
ਅੰਤਿਮ ਸ਼ੁਭਕਾਮਨਾਵਾਂ
12 ਮੈਂ ਤੁਹਾਨੂੰ ਇਹ ਛੋਟਾ ਜਿਹਾ ਪੱਤਰ ਸਿਲਵਾਨੁਸ ਦੀ ਸਹਾਇਤਾ ਨਾਲ ਲਿਖਿਆ ਹੈ। ਮੈਨੂੰ ਪਤਾ ਹੈ ਕਿ ਉਹ ਮਸੀਹ ਵਿੱਚ ਵਫ਼ਾਦਾਰ ਭਰਾ ਹੈ। ਮੈਂ ਇਹ ਤੁਹਾਡੇ ਉਤਸਾਹ ਲਈ ਲਿਖਿਆ ਹੈ ਅਤੇ ਤੁਹਾਨੂੰ ਇਹ ਦੱਸਣ ਲਈ ਕਿ ਇਹ ਪਰਮੇਸ਼ੁਰ ਦੀ ਸੱਚੀ ਕਿਰਪਾ ਹੈ। ਪਰਮੇਸ਼ੁਰ ਦੀ ਕਿਰਪਾ ਵਿੱਚ ਦ੍ਰਿੜ ਰਹੋ।
13 ਬੇਬੀਲੋਨ ਦੀ ਕਲੀਸਿਯਾ ਜਿਹੜੀ ਪ੍ਰਭੂ ਵੱਲੋਂ ਚੁਣੀ ਗਈ ਹੈ। ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ। ਉਨ੍ਹਾਂ ਲੋਕਾਂ ਨੂੰ ਵੀ ਤੁਹਾਡੇ ਵਾਂਗ ਹੀ ਚੁਣਿਆ ਗਿਆ ਸੀ, ਮੇਰਾ ਪੁੱਤਰ ਮਰਕੁਸ ਵੀ ਤੁਹਾਨੂੰ ਸ਼ੁਭਕਾਮਨਾਵਾਂ ਦਿੰਦਾ ਹੈ। 14 ਜਦੋਂ ਤੁਸੀਂ ਮਿਲੋਂ, ਇੱਕ ਦੂਸਰੇ ਨੂੰ ਪ੍ਰੇਮ ਦੀ ਚੁੰਮੀ ਨਾਲ ਸ਼ੁਭਕਾਮਨਾਵਾਂ ਦਿਉ।
ਤੁਹਾਨੂੰ ਸਾਰਿਆਂ ਨੂੰ ਸ਼ਾਂਤੀ, ਜਿਹੜੇ ਮਸੀਹ ਵਿੱਚ ਹਨ।
ਯੂਹੰਨਾ 4:24
24 ਪਰਮੇਸ਼ੁਰ ਆਤਮਾ ਹੈ। ਇਸ ਲਈ ਜੋ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਨ ਉਨ੍ਹਾਂ ਨੂੰ ਉਸਦੀ ਆਤਮਾ ਅਤੇ ਸਚਿਆਈ ਨਾਲ ਉਪਾਸਨਾ ਕਰਨੀ ਚਾਹੀਦੀ ਹੈ।”
2 ਤਿਮੋਥਿਉਸ ਨੂੰ 4:2
2 ਲੋਕਾਂ ਨੂੰ ਖੁਸ਼ਖਬਰੀ ਦਿਉ। ਹਮੇਸ਼ਾ ਤਿਆਰ ਰਹੋ। ਲੋਕਾਂ ਨੂੰ ਉਹ ਗੱਲਾਂ ਦੱਸੋ ਜਿਹੜੀਆਂ ਉਨ੍ਹਾਂ ਨੂੰ ਕਰਨੀਆਂ ਚਾਹੀਦੀਆਂ ਹਨ, ਉਨ੍ਹਾਂ ਨੂੰ ਦੱਸੋ ਜਦੋਂ ਉਹ ਗਲਤੀ ਕਰ ਰਹੇ ਹੁੰਦੇ ਹਨ। ਅਤੇ ਉਨ੍ਹਾਂ ਨੂੰ ਉਤਸਾਹਤ ਕਰੋ। ਇਹ ਸਭ ਕੁਝ ਬੜੇ ਸਬਰ ਅਤੇ ਸਚੇਤ ਉਪਦੇਸ਼ ਨਾਲ ਕਰੋ।
1 ਪਤਰਸ 4:10-11
10 ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵੱਖ ਵੱਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨ੍ਹਾਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ। 11 ਜੇ ਕੋਈ ਵਿਅਕਤੀ ਬੋਲਦਾ ਹੈ ਤਾਂ ਉਸ ਨੂੰ ਪਰਮੇਸ਼ੁਰ ਦੇ ਸ਼ਬਦ ਬੋਲਣੇ ਚਾਹੀਦੇ ਹਨ। ਜਿਹੜਾ ਕੋਈ ਸੇਵਾ ਕਰਦਾ ਹੈ, ਉਸ ਨੂੰ ਅਜਿਹਾ ਉਸ ਤਾਕਤ ਨਾਲ ਕਰਨ ਦਿਓ ਜਿਹੜੀ ਪਰਮੇਸ਼ੁਰ ਉਸ ਨੂੰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ, ਪਰਮੇਸ਼ੁਰ ਮਸੀਹ ਯਿਸੂ ਰਾਹੀਂ ਮਹਿਮਾਮਈ ਹੋਵੇ। ਸ਼ਕਤੀ ਅਤੇ ਮਹਿਮਾ ਸਦੀਵੀ ਉਸੇ ਦੀ ਹੋਵੇ। ਆਮੀਨ।
2 ਤਿਮੋਥਿਉਸ ਨੂੰ 2:14-18
14 ਲੋਕਾਂ ਨੂੰ ਇਹ ਗੱਲਾਂ ਦੱਸਦੇ ਰਹੋ। ਅਤੇ ਉਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦੇ ਸਨਮੁੱਖ ਚੇਤਾਵਨੀ ਦਿਉ ਕਿ ਸ਼ਬਦਾਂ ਬਾਰੇ ਦਲੀਲਬਾਜ਼ੀ ਕਰਨ ਨਾਲ ਕਿਸੇ ਨੂੰ ਵੀ ਕੋਈ ਲਾਭ ਨਹੀਂ ਹੋਵੇਗਾ, ਬਲਕਿ, ਇਹ ਉਨ੍ਹਾਂ ਨੂੰ ਬਰਬਾਦ ਕਰ ਦੇਵੇਗਾ ਜੋ ਇਸ ਨੂੰ ਸੁਣਦੇ ਹਨ। 15 ਉਹੋ ਜਿਹਾ ਬਣਨ ਦੀ ਪੂਰਨ ਕੋਸ਼ਿਸ਼ ਕਰੋ ਜਿਸ ਨੂੰ ਪਰਮੇਸ਼ੁਰ ਪ੍ਰਵਾਨ ਕਰੇ ਅਤੇ ਆਪਣੇ ਆਪ ਨੂੰ ਉਸ ਅੱਗੇ ਅਰਪਨ ਕਰ ਦਿਉ। ਇੱਕ ਅਜਿਹਾ ਮਜ਼ਦੂਰ ਬਣੋ ਜਿਹੜਾ ਆਪਣੇ ਕੰਮ ਉੱਤੇ ਸ਼ਰਮਿੰਦਾ ਨਹੀਂ ਅਜਿਹਾ ਮਜ਼ਦੂਰ ਜਿਹੜਾ ਸੱਚੇ ਉਪਦੇਸ਼ ਨੂੰ ਸਹੀ ਢੰਗ ਨਾਲ ਇਸਤੇਮਾਲ ਕਰਦਾ ਹੈ।
16 ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਅਜਿਹੀਆਂ ਵਿਹਲੀਆਂ ਗੱਲਾਂ ਕਰਦੇ ਹਨ ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਇਹ ਗੱਲਾਂ ਲੋਕਾਂ ਨੂੰ ਪਰਮੇਸ਼ੁਰ ਤੋਂ ਹੋਰ ਵੱਧੇਰੇ ਦੂਰ ਲੈ ਜਾਣਗੀਆਂ। 17 ਉਨ੍ਹਾਂ ਦੇ ਉਪਦੇਸ਼ ਤੁਹਾਡੇ ਸਰੀਰ ਅੰਦਰ ਬਿਮਾਰੀ ਵਾਂਗ ਫ਼ੈਲ ਜਾਣਗੇ। ਹੁਮਿਨਾਯੁਸ ਅਤੇ ਫ਼ਿਲੇਤੁਸ ਇਹੋ ਜਿਹੇ ਬੰਦੇ ਹੀ ਹਨ। 18 ਉਨ੍ਹਾਂ ਨੇ ਸੱਚੇ ਉਪਦੇਸ਼ ਛੱਡ ਦਿੱਤੇ। ਉਹ ਆਖਦੇ ਹਨ ਸਮੂਹ ਲੋਕਾਂ ਦਾ ਮੌਤ ਤੋਂ ਜੀ ਉੱਠਣਾ ਪਹਿਲਾਂ ਹੀ ਵਾਪਰ ਚੁੱਕਿਆ ਹੈ। ਅਤੇ ਇਹ ਦੋਵੇ ਬੰਦੇ ਕੁਝ ਲੋਕਾਂ ਦੇ ਵਿਸ਼ਵਾਸ ਤਬਾਹ ਕਰ ਰਹੇ ਹਨ।
ਅਫ਼ਸੀਆਂ ਨੂੰ 6:4
4 ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ।
ਅਫ਼ਸੀਆਂ ਨੂੰ 5:25
25 ਪਤੀਓ, ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ।
ਅਫ਼ਸੀਆਂ ਨੂੰ 4:16
16 ਸਮੁੱਚਾ ਸਰੀਰ ਮਸੀਹ ਉੱਪਰ ਨਿਰਭਰ ਹੈ। ਅਤੇ ਸਰੀਰ ਦੇ ਸਾਰੇ ਅੰਗ ਜੁੜੇ ਹੋਏ ਅਤੇ ਇਕੱਠੇ ਹਨ। ਸਰੀਰ ਦਾ ਹਰ ਅੰਗ ਆਪਣਾ ਕੰਮ ਕਰਦਾ ਹੈ। ਅਤੇ ਇਸ ਤਰ੍ਹਾਂ ਸੰਪੂਰਣ ਸਰੀਰ ਵੱਧਦਾ ਹੈ ਅਤੇ ਪ੍ਰੇਮ ਵਿੱਚ ਮਜ਼ਬੂਤ ਹੁੰਦਾ ਹੈ।
ਗਲਾਤੀਆਂ ਨੂੰ 6:10
10 ਇਸ ਲਈ ਜਦੋਂ ਵੀ ਸਾਡੇ ਕੋਲ ਕੋਈ ਅਵਸਰ ਹੋਵੇਂ ਅਸੀਂ ਸਾਰਿਆਂ ਲੋਕਾਂ ਲਈ ਚੰਗਾ ਕਰੀਏ। ਪਰ ਉਨ੍ਹਾਂ ਲੋਕਾਂ ਵੱਲ ਸਾਨੂੰ ਵਿਸ਼ੇਸ਼ ਪਿਆਰ ਦੇਣਾ ਚਾਹੀਦਾ ਹੈ, ਜਿਹੜੇ ਵਿਸ਼ਵਾਸੀਆਂ ਦੇ ਪਰਿਵਾਰ ਨਾਲ ਸੰਬੰਧ ਰੱਖਦੇ ਹਨ।
ਗਲਾਤੀਆਂ ਨੂੰ 6:10
10 ਇਸ ਲਈ ਜਦੋਂ ਵੀ ਸਾਡੇ ਕੋਲ ਕੋਈ ਅਵਸਰ ਹੋਵੇਂ ਅਸੀਂ ਸਾਰਿਆਂ ਲੋਕਾਂ ਲਈ ਚੰਗਾ ਕਰੀਏ। ਪਰ ਉਨ੍ਹਾਂ ਲੋਕਾਂ ਵੱਲ ਸਾਨੂੰ ਵਿਸ਼ੇਸ਼ ਪਿਆਰ ਦੇਣਾ ਚਾਹੀਦਾ ਹੈ, ਜਿਹੜੇ ਵਿਸ਼ਵਾਸੀਆਂ ਦੇ ਪਰਿਵਾਰ ਨਾਲ ਸੰਬੰਧ ਰੱਖਦੇ ਹਨ।
1 ਪਤਰਸ 5:2-3; 1 ਤਿਮੋਥਿਉਸ ਨੂੰ 3:2; ਤੀਤੁਸ ਨੂੰ 1:9; ਰਸੂਲਾਂ ਦੇ ਕਰਤੱਬ 20:28; ਰਸੂਲਾਂ ਦੇ ਕਰਤੱਬ 6:1-15; ਤੀਤੁਸ ਨੂੰ 1:5-9; 2 ਤਿਮੋਥਿਉਸ ਨੂੰ 3:16-17; 2 ਤਿਮੋਥਿਉਸ ਨੂੰ 2:2; ਹਿਜ਼ਕੀਏਲ 34:1-10; 1 ਪਤਰਸ 5:1-14; ਯੂਹੰਨਾ 4:24; 2 ਤਿਮੋਥਿਉਸ ਨੂੰ 4:2; 1 ਪਤਰਸ 4:10-11; 2 ਤਿਮੋਥਿਉਸ ਨੂੰ 2:14-18; ਅਫ਼ਸੀਆਂ ਨੂੰ 6:4; ਅਫ਼ਸੀਆਂ ਨੂੰ 5:25; ਅਫ਼ਸੀਆਂ ਨੂੰ 4:16; ਗਲਾਤੀਆਂ ਨੂੰ 6:10
