ਬਾਈਬਲ ਦੇ ਕੁਝ ਵਚਨ ਵਿਸ਼ਾ : ਮਾਪਿਆਂ ਦੇ ਅਣਆਗਿਆਕਾਰੀ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
2 ਤਿਮੋਥਿਉਸ ਨੂੰ 3:2
2 ਉਨ੍ਹਾਂ ਸਮਿਆਂ ਵਿੱਚ, ਲੋਕ ਸਿਰਫ਼ ਆਪਣੇ ਆਪ ਨੂੰ ਅਤੇ ਧਨ ਨੂੰ ਪਿਆਰ ਕਰਨਗੇ। ਉਹ ਘਮੰਡੀ ਅਤੇ ਅਭਿਮਾਨੀ ਹੋਣਗੇ। ਉਹ ਇੱਕ ਦੂਜੇ ਦੀ ਨਿੰਦਿਆ ਕਰਨਗੇ। ਲੋਕ ਆਪਣੇ ਮਾਪਿਆਂ ਦਾ ਆਖਿਆ ਨਹੀਂ ਮੰਨਣਗੇ। ਲੋਕ ਬੇਸ਼ੁਕਰੇ ਹੋਣਗੇ। ਉਹ ਅਜਿਹੇ ਇਨਸਾਨ ਨਹੀਂ ਹੋਣਗੇ ਜਿਹੇ ਜਿਹੇ ਪਰਮੇਸ਼ੁਰ ਚਾਹੁੰਦਾ ਹੈ।
ਮੱਤੀ 10:21
21 “ਭਰਾ ਆਪਣੇ ਭਰਾਵਾਂ ਦੇ ਵੈਰੀ ਬਣ ਜਾਣਗੇ ਅਤੇ ਉਨ੍ਹਾਂ ਨੂੰ ਮਰਵਾਉਣ ਵਾਸਤੇ ਗਿਰਫ਼ਤਾਰ ਕਰਾਉਣਗੇ। ਪਿਤਾ ਅਪਣੇ ਬੱਚਿਆਂ ਦੇ ਵਿਰੁੱਧ ਖੜ੍ਹੇ ਹੋ ਜਾਣਗੇ ਅਤੇ ਬੱਚੇ ਆਪਣੇ ਮਾਪਿਆਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ ਅਤੇ ਉਹ ਉਨ੍ਹਾਂ ਨੂੰ ਮਾਰਨ ਵਾਸਤੇ ਸੌਂਪ ਦੇਣਗੇ।
ਮਰਕੁਸ 13:12
12 “ਭਰਾ-ਭਰਾ ਦੇ ਵਿਰੁੱਧ ਹੋਵੇਗਾ ਅਤੇ ਉਹ ਇੱਕ ਦੂਜੇ ਨੂੰ ਮਾਰਨ ਲਈ ਫ਼ੜਵਾਉਨਗੇ। ਪਿਓ ਆਪਣੇ ਬੱਚਿਆਂ ਦੇ ਖਿਲਾਫ਼ ਹੋਵੇਗਾ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ੜਵਾਏਗਾ। ਇੰਝ ਹੀ, ਬੱਚੇ ਆਪਣੇ ਮਾਂ-ਬਾਪ ਦੇ ਵਿਰੁੱਧ ਹੋਣਗੇ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ੜਵਾਉਣਗੇ।
ਰੋਮੀਆਂ ਨੂੰ 1:30
30 ਉਹ ਲੋਕ ਅਫ਼ਵਾਹਾਂ ਫ਼ੈਲਾਉਂਦੇ ਗੱਪਾਂ ਮਾਰਦੇ ਅਤੇ ਇੱਕ ਦੂਜੇ ਬਾਰੇ ਨਿੰਦਾ ਕਰਦੇ ਰਹਿੰਦੇ ਹਨ। ਉਹ ਪਰਮੇਸ਼ੁਰ ਨੂੰ ਘਿਰਣਾ ਕਰਦੇ ਹਨ। ਉਹ ਢੀਠ, ਹੰਕਾਰੀ, ਸ਼ੇਖੀਬਾਜ਼, ਹਨ ਅਤੇ ਉਹ ਬਦਕਰਨੀਆਂ ਕਰਨ ਲਈ ਨਿੱਤ ਨਵੇਂ ਰਾਹਾਂ ਦੀ ਈਜਾਦ ਕਰਦੇ ਹਨ। ਉਹ ਆਪਣੇ ਮਾਪਿਆਂ ਦੇ ਆਗਿਆਕਾਰੀ ਵੀ ਨਹੀਂ।
ਬਿਵਸਥਾ ਸਾਰ 21:18-21
18 “ਹੋ ਸੱਕਦਾ ਹੈ ਕਿਸੇ ਬੰਦੇ ਦਾ ਅਜਿਹਾ ਪੁੱਤਰ ਹੋਵੇ ਜਿਹੜਾ ਜ਼ਿੱਦੀ ਹੋਵੇ ਅਤੇ ਹੁਕਮ ਮੰਨਣ ਤੋਂ ਇਨਕਾਰ ਕਰੇ। ਇਹ ਪੁੱਤਰ ਆਪਣੇ ਮਾਤਾ-ਪਿਤਾ ਦੀ ਆਗਿਆ ਦਾ ਪਾਲਣ ਨਹੀਂ ਕਰਦਾ। ਉਹ ਆਪਣੇ ਪੁੱਤਰ ਨੂੰ ਸਜ਼ਾ ਦਿੰਦੇ ਹਨ ਪਰ ਉਹ ਫ਼ਿਰ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦਾ। 19 ਉਸ ਦੇ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਉਸ ਨੂੰ ਕਸਬੇ ਦੇ ਆਗੂਆਂ ਸਾਹਮਣੇ ਕਸਬੇ ਦੀ ਸਭਾ ਵਾਲੀ ਥਾਂ ਉੱਤੇ ਲੈ ਜਾਣ। 20 ਉਨ੍ਹਾਂ ਨੂੰ ਕਸਬੇ ਦੇ ਆਗੂਆਂ ਨੂੰ ਇਹ ਆਖਣਾ ਚਾਹੀਦਾ: ‘ਸਾਡਾ ਇੱਕ ਪੁੱਤਰ ਜ਼ਿੱਦੀ ਹੈ ਅਤੇ ਸਾਡਾ ਕਹਿਣਾ ਨਹੀਂ ਮੰਨਦਾ। ਅਸੀਂ ਉਸ ਨੂੰ ਜੋ ਵੀ ਕਰਨ ਨੂੰ ਆਖਦੇ ਹਾਂ ਉਹ ਨਹੀਂ ਕਰਦਾ। ਉਹ ਬਹੁਤ ਜ਼ਿਆਦਾ ਖਾਂਦਾ ਅਤੇ ਪੀਂਦਾ ਹੈ।’ 21 ਤਾਂ ਕਸਬੇ ਦੇ ਆਦਮੀਆਂ ਨੂੰ ਉਸ ਪੁੱਤਰ ਨੂੰ ਪੱਥਰ ਮਾਰ ਦੇਣਾ ਚਾਹੀਦਾ ਹੈ। ਅਜਿਹਾ ਕਰਕੇ ਤੁਸੀਂ ਆਪਣੇ ਵਿੱਚਕਾਰੋਂ ਬਦੀ ਨੂੰ ਦੂਰ ਕਰ ਦੇਵੋਂਗੇ। ਇਸਰਾਏਲ ਦੇ ਸਾਰੇ ਲੋਕ ਇਸ ਬਾਰੇ ਸੁਨਣਗੇ ਅਤੇ ਭੈਭੀਤ ਹੋ ਜਾਣਗੇ।
ਮੀਕਾਹ 7:6
6 ਮਨੁੱਖ ਦਾ ਵੈਰੀ ਉਸ ਦੇ ਆਪਣੇ ਹੀ
ਘਰ ’ਚ ਲੁਕਿਆ ਬੈਠਾ ਹੈ।
ਪੁੱਤਰ ਪਿਤਾ ਦਾ ਦੁਸ਼ਮਨ,
ਮਾਂ ਧੀ ਦੇ ਖਿਲਾਫ਼ ਅਤੇ ਨੂੰਹ ਸੱਸ ਦੇ ਖਿਲਾਫ਼ ਉੱਠੇਗੀ ।
ਲੂਕਾ 12:53
53 ਪਿਤਾ ਅਤੇ ਪੁੱਤਰ ਵਿੱਚ ਵੰਡ ਪੈ ਜਾਵੇਗੀ
ਪੁੱਤਰ ਪਿਉ ਦੇ ਵਿਰੁੱਧ ਹੋ
ਜਾਵੇਗਾ ਅਤੇ ਪਿਉ ਪੁੱਤਰ ਦੇ।
ਮਾਂ ਅਤੇ ਧੀ ਵਿੱਚ ਵੀ ਵੰਡ ਪੈ ਜਾਵੇਗੀ
ਮਾਂ ਧੀ ਦੇ ਅਤੇ ਧੀ
ਮਾਂ ਦੇ ਵਿਰੁੱਧ ਹੋ ਜਾਵੇਗੀ।
ਸੱਸ ਅਤੇ ਨੂੰਹ ਵਿੱਚ ਵੀ ਵੰਡ ਪੈ ਜਾਵੇਗੀ।
ਸੱਸ ਆਪਣੀ ਨੂੰਹ ਦੇ ਅਤੇ ਨੂੰਹ ਆਪਣੀ
ਸੱਸ ਦੇ ਵਿਰੁੱਧ ਹੋ ਜਾਵੇਗੀ।”
2 ਤਿਮੋਥਿਉਸ ਨੂੰ
3:2; ਮੱਤੀ 10:21; ਮਰਕੁਸ
13:12; ਰੋਮੀਆਂ ਨੂੰ
1:30; ਬਿਵਸਥਾ ਸਾਰ
21:18-21; ਮੀਕਾਹ 7:6; ਲੂਕਾ
12:53
