ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ
ਨੂੰ ਪੁਕਾਰਨਾ
ਪੰਜਾਬੀ ਮਸੀਹ ਸੰਦੇਸ਼
ਜ਼ਬੂਰ 55:16
16 ਮੈਂ ਪਰਮੇਸ਼ੁਰ ਨੂੰ ਸਹਾਇਤਾ ਲਈ ਬੁਲਾਵਾਂਗਾ,
ਯਹੋਵਾਹ ਮੈਨੂੰ ਉੱਤਰ ਦੇਵੇਗਾ।
ਯਹੋਵਾਹ ਮੈਨੂੰ ਉੱਤਰ ਦੇਵੇਗਾ।
ਜ਼ਬੂਰ 50:15
15 ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ।
ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”
ਜ਼ਬੂਰ 91:15
15 ਮੇਰੇ ਪੈਰੋਕਾਰ ਮੈਨੂੰ ਸਹਾਇਤਾ ਲਈ ਪੁਕਾਰਨਗੇ, ਅਤੇ ਮੈਂ ਉਨ੍ਹਾਂ ਦੀ ਪੁਕਾਰ ਸੁਣਾਂਗਾ।
ਜਦੋਂ ਵੀ ਉਨ੍ਹਾਂ ਉੱਤੇ ਮੁਸੀਬਤ ਆਵੇਗੀ ਮੈਂ ਉਨ੍ਹਾਂ ਦੇ ਅੰਗ-ਸੰਗ ਹੋਵਾਂਗਾ।
ਮੈਂ ਉਨ੍ਹਾਂ ਨੂੰ ਬਚਾ ਲਵਾਂਗਾ ਅਤੇ ਉਨ੍ਹਾਂ ਨੂੰ ਮਾਨ ਦੇਵਾਂਗਾ।
ਜ਼ਬੂਰ 120:1
ਮੈਂ ਮੁਸੀਬਤ ਵਿੱਚ ਸਾਂ।
ਮੈਂ ਮਦਦ ਲਈ ਯਹੋਵਾਹ ਨੂੰ ਪੁਕਾਰਿਆ।
ਅਤੇ ਉਸ ਨੇ ਮੈਨੂੰ ਬਚਾਇਆ!
ਮੈਂ ਮਦਦ ਲਈ ਯਹੋਵਾਹ ਨੂੰ ਪੁਕਾਰਿਆ।
ਅਤੇ ਉਸ ਨੇ ਮੈਨੂੰ ਬਚਾਇਆ!
ਕਹਾਉਤਾਂ 1:28
28 “ਜਦੋਂ ਇਹ ਸਭ ਗੱਲਾਂ ਵਾਪਰਨਗੀਆਂ ਤਾਂ ਤੁਸੀਂ ਮੇਰੇ ਕੋਲੋਂ ਸਹਾਇਤਾ ਮੰਗੋਂਗੇ। ਮੈਂ ਤੁਹਾਡੀ ਸਹਾਇਤਾ ਨਹੀਂ ਕਰਾਂਗੀ। ਤੁਸੀਂ ਮੇਰੀ ਤਲਾਸ਼ ਕਰੋਂਗੇ ਪਰ ਮੈਂ ਤੁਹਾਨੂੰ ਨਹੀਂ ਮਿਲਾਂਗੀ।
ਯਸਾਯਾਹ 58:9
9 ਫ਼ੇਰ ਤੁਸੀਂ ਯਹੋਵਾਹ ਨੂੰ ਸਦ੍ਦੋਗੇ, ਅਤੇ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ। ਤੁਸੀਂ ਯਹੋਵਾਹ ਅੱਗੇ ਪੁਕਾਰ ਕਰੋਗੇ ਅਤੇ ਉਹ ਆਖੇਗਾ, “ਮੈਂ ਇੱਥੇ ਹਾਂ।”
ਤੁਹਾਨੂੰ ਚਾਹੀਦਾ ਹੈ ਕਿ ਲੋਕਾਂ ਨੂੰ ਮਸੀਬਤਾਂ ਅਤੇ ਬੋਝ ਦੇਣ ਤੋਂ ਹਟ੍ਟ ਜਾਓ। ਤੁਹਾਨੂੰ ਕੌੜੇ ਬੋਲ ਬੋਲਣੇ ਛੱਡ ਦੇਣੇ ਚਾਹੀਦੇ ਹਨ ਅਤੇ ਲੋਕਾਂ ਉੱਤੇ ਇਲਜ਼ਾਮ ਧਰਨਾ ਛੱਡ ਦੇਣਾ ਚਾਹੀਦਾ ਹੈ।
ਵਿਰਲਾਪ 3:55
55 ਯਹੋਵਾਹ ਜੀ, ਮੈਂ ਟੋਏ ਦੀ ਡੂੰਘ ਵਿੱਚੋਂ,
ਤੁਹਾਡਾ ਨਾਮ ਪੁਕਾਰਿਆ।
ਯੂਨਾਹ 2:2
2 “ਮੈਂ ਆਪਣੀ ਮੁਸੀਬਤ ਵਿੱਚ ਯਹੋਵਾਹ ਨੂੰ ਪੁਕਾਰਿਆ
ਅਤੇ ਉਸ ਨੇ ਮੈਨੂੰ ਜਵਾਬ ਦਿੱਤਾ।
ਯਹੋਵਾਹ, ਜਦੋਂ ਮੈਂ ਤੈਨੂੰ ਸ਼ਿਓਲ ਦੀ
ਗਹਿਰਾਈ ਵਿੱਚੋਂ ਪੁਕਾਰਿਆ, ਤੂੰ ਮੈਨੂੰ ਸੁਣਿਆ।
ਅਤੇ ਉਸ ਨੇ ਮੈਨੂੰ ਜਵਾਬ ਦਿੱਤਾ।
ਯਹੋਵਾਹ, ਜਦੋਂ ਮੈਂ ਤੈਨੂੰ ਸ਼ਿਓਲ ਦੀ
ਗਹਿਰਾਈ ਵਿੱਚੋਂ ਪੁਕਾਰਿਆ, ਤੂੰ ਮੈਨੂੰ ਸੁਣਿਆ।
ਜ਼ਬੂਰ 86:5
5 ਹੇ ਮਾਲਕ, ਤੁਸੀਂ ਚੰਗੇ ਅਤੇ ਦਯਾਵਾਨ ਹੋ।
ਤੁਹਾਡੇ ਲੋਕ ਤੁਹਾਨੂੰ ਸਹਾਇਤਾ ਲਈ ਬੁਲਾਉਂਦੇ ਹਨ।
ਤੁਸੀਂ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦੇ ਹੋਂ।
2 ਸਮੂਏਲ 22:4
4 ਉਹ ਮੇਰਾ ਮਖੌਲ ਉਡਾਉਂਦੇ
ਪਰ ਮੈਂ ਯਹੋਵਾਹ ਨੂੰ ਮਦਦ ਲਈ ਪੁਕਾਰਦਾ ਤੇ
ਮੈਂ ਆਪਣੇ ਵੈਰੀਆਂ ਤੋਂ ਬਚ ਜਾਂਦਾ।
ਪਰ ਮੈਂ ਯਹੋਵਾਹ ਨੂੰ ਮਦਦ ਲਈ ਪੁਕਾਰਦਾ ਤੇ
ਮੈਂ ਆਪਣੇ ਵੈਰੀਆਂ ਤੋਂ ਬਚ ਜਾਂਦਾ।
ਜ਼ਬੂਰ 18:3
3 ਉਨ੍ਹਾਂ ਨੇ ਮੇਰਾ ਮਜ਼ਾਕ ਉਡਾਇਆ।
ਪਰ ਮੈਂ ਸਹਾਇਤਾ ਲਈ ਯਹੋਵਾਹ ਨੂੰ ਅਵਾਜ਼ ਦਿੱਤੀ
ਅਤੇ ਉਸ ਨੇ ਮੈਨੂੰ ਮੇਰੇ ਦੁਸ਼ਮਣਾਂ ਪਾਸੋਂ ਬਚਾ ਲਿਆ।
ਪਰ ਮੈਂ ਸਹਾਇਤਾ ਲਈ ਯਹੋਵਾਹ ਨੂੰ ਅਵਾਜ਼ ਦਿੱਤੀ
ਅਤੇ ਉਸ ਨੇ ਮੈਨੂੰ ਮੇਰੇ ਦੁਸ਼ਮਣਾਂ ਪਾਸੋਂ ਬਚਾ ਲਿਆ।
ਜ਼ਬੂਰ 18:6
6 ਇੱਥੋਂ ਤੀਕ ਕਿ ਮੈਂ ਘੇਰਿਆ ਗਿਆ ਸਾਂ, ਫ਼ੇਰ ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ।
ਹਾਂ, ਹਾਂ ਮੈਂ ਆਪਣੇ ਪਰਮੇਸ਼ੁਰ ਨੂੰ ਚੀਕਿਆ
ਪਰਮੇਸ਼ੁਰ ਆਪਣੇ ਮੰਦਰ ਅੰਦਰ ਸੀ। ਉਸ ਨੇ ਮੇਰੀ ਚੀਕ ਸੁਣੀ।
ਉਸ ਨੇ ਮਦਦ ਲਈ ਮੇਰੀ ਅਵਾਜ਼ ਨੂੰ ਸੁਣਿਆ।
ਹਾਂ, ਹਾਂ ਮੈਂ ਆਪਣੇ ਪਰਮੇਸ਼ੁਰ ਨੂੰ ਚੀਕਿਆ
ਪਰਮੇਸ਼ੁਰ ਆਪਣੇ ਮੰਦਰ ਅੰਦਰ ਸੀ। ਉਸ ਨੇ ਮੇਰੀ ਚੀਕ ਸੁਣੀ।
ਉਸ ਨੇ ਮਦਦ ਲਈ ਮੇਰੀ ਅਵਾਜ਼ ਨੂੰ ਸੁਣਿਆ।
1 ਰਾਜਿਆਂ 18:24
24 ਤੁਸੀਂ ਬਆਲ ਦੇ ਨਬੀਓ, ਆਪਣੇ ਦੇਵਤੇ ਅੱਗੇ ਪ੍ਰਾਰਥਨਾ ਕਰੋ ਅਤੇ ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ। ਜਿਹੜਾ ਦੇਵਤਾ ਉੱਤਰ ਦੇਵੇ ਅਤੇ ਅੱਗ ਬਾਲ ਦੇਵੇ ਉਹੀ ਸੱਚਾ ਪਰਮੇਸ਼ੁਰ ਹੋਵੇਗਾ।”
ਸਭ ਲੋਕਾਂ ਨੇ ਉੱਤਰ ਦਿੱਤਾ, “ਬਹੁਤ ਵੱਧੀਆ।”
1 ਸਮੂਏਲ 12:17-18
17 ਇਹ ਕਣਕ ਵੱਢਣ ਦਾ ਸਮਾਂ ਹੈ। ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ। ਮੈਂ ਉਸ ਨੂੰ ਗਰਜਣ ਅਤੇ ਮੀਂਹ ਪਾਉਣ ਲਈ ਬੇਨਤੀ ਕਰਾਂਗਾ, ਇਸ ਲਈ ਤਾਂ ਜੋ ਤੁਹਾਨੂੰ ਪਤਾ ਲੱਗੇ ਕਿ ਤੁਸੀਂ ਯਹੋਵਾਹ ਕੋਲੋਂ ਪਾਤਸ਼ਾਹ ਮੰਗਣ ਦੀ ਇੱਕ ਵੱਡੀ ਗਲਤੀ ਕੀਤੀ ਹੈ।”
18 ਇਸ ਉਪਰੰਤ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ। ਉਸੇ ਦਿਨ ਯਹੋਵਾਹ ਨੇ ਗਰਜ ਅਤੇ ਮੀਂਹ ਪਾ ਦਿੱਤਾ। ਤਦ ਲੋਕ ਯਹੋਵਾਹ ਅਤੇ ਸਮੂਏਲ ਕੋਲੋਂ ਬੜਾ ਡਰ ਗਏ।
1 ਇਤਹਾਸ 16:8
8 ਯਹੋਵਾਹ ਦੀ ਉਸਤਤ ਕਰੋ ਉਸ ਦੇ ਨਾਮ ਦੀ ਜੈਕਾਰ ਕਰੋ
ਲੋਕਾਈ ਵਿੱਚ ਉਸ ਦੇ ਕਾਰਜਾਂ ਦਾ ਯਸ਼ਗਾਨ ਕਰੋ।
ਲੋਕਾਈ ਵਿੱਚ ਉਸ ਦੇ ਕਾਰਜਾਂ ਦਾ ਯਸ਼ਗਾਨ ਕਰੋ।
ਉਤਪਤ 12:8
8 ਫ਼ੇਰ ਅਬਰਾਮ ਉਹ ਥਾਂ ਛੱਡ ਕੇ ਬੈਤਏਲ ਦੇ ਪੂਰਬ ਵੱਲ ਪਹਾੜੀਆਂ ਨੂੰ ਚੱਲਾ ਗਿਆ। ਅਬਰਾਮ ਨੇ ਓੱਥੇ ਆਪਣਾ ਤੰਬੂ ਲਾ ਲਿਆ। ਬੈਤਏਲ ਪੱਛਮ ਵੱਲ ਅਤੇ ਆਈ ਪੂਰਬ ਵੱਲ ਸੀ। ਉਸ ਥਾਵੇਂ, ਅਬਰਾਮ ਨੇ ਯਹੋਵਾਹ ਲਈ ਇੱਕ ਹੋਰ ਜਗਵੇਦੀ ਬਣਾਈ ਅਤੇ ਅਬਰਾਮ ਨੇ ਉੱਥੇ ਯਹੋਵਾਹ ਦੀ ਉਪਾਸਨਾ ਕੀਤੀ।
ਉਤਪਤ 26:25
25 ਇਸ ਲਈ ਇਸਹਾਕ ਨੇ ਉੱਥੇ ਇੱਕ ਜਗਵੇਦੀ ਉਸਾਰੀ ਅਤੇ ਉਸ ਥਾਂ ਯਹੋਵਾਹ ਦੀ ਉਪਾਸਨਾ ਕੀਤੀ। ਇਸਹਾਕ ਨੇ ਉੱਥੇ ਡੇਰਾ ਲਾ ਲਿਆ ਅਤੇ ਉਸ ਦੇ ਨੌਕਰਾਂ ਨੇ ਇੱਕ ਖੂਹ ਪੁੱਟਿਆ।
ਜ਼ਬੂਰ 116:2
2 ਮੈਂ ਇਸ ਨੂੰ ਪਸੰਦ ਕਰਦਾ ਹਾਂ
ਜਦੋਂ ਸਹਾਇਤਾ ਲਈ ਉਹ ਮੇਰੀ ਪੁਕਾਰ ਨੂੰ ਸੁਣਦਾ ਹੈ।
ਜਦੋਂ ਸਹਾਇਤਾ ਲਈ ਉਹ ਮੇਰੀ ਪੁਕਾਰ ਨੂੰ ਸੁਣਦਾ ਹੈ।
ਜ਼ਬੂਰ 79:6
6 ਹੇ ਪਰਮੇਸ਼ੁਰ, ਆਪਣੇ ਗੁੱਸੇ ਨੂੰ ਉਨ੍ਹਾਂ ਕੌਮਾਂ ਵੱਲ ਮੋੜ ਜਿਹੜੇ ਤੁਹਾਨੂੰ ਨਹੀਂ ਜਾਣਦੇ।
ਆਪਣਾ ਗੁੱਸਾ ਉਨ੍ਹਾਂ ਕੌਮਾਂ ਵੱਲ ਮੋੜ ਜਿਹੜੇ ਤੁਹਾਡੇ ਨਾਮ ਦੀ ਉਪਾਸਨਾ ਨਹੀਂ ਕਰਦੇ।
ਆਪਣਾ ਗੁੱਸਾ ਉਨ੍ਹਾਂ ਕੌਮਾਂ ਵੱਲ ਮੋੜ ਜਿਹੜੇ ਤੁਹਾਡੇ ਨਾਮ ਦੀ ਉਪਾਸਨਾ ਨਹੀਂ ਕਰਦੇ।
ਯਿਰਮਿਯਾਹ 10:25
25 ਜੇ ਤੂੰ ਕਹਿਰਵਾਨ ਹੈਂ,ਤਾਂ ਹੋਰਨਾਂ ਕੌਮਾਂ ਨੂੰ ਸਜ਼ਾ ਦੇ।
ਉਹ ਤੈਨੂੰ ਨਹੀਂ ਜਾਣਦੇ ਅਤੇ ਤੇਰਾ ਆਦਰ ਨਹੀਂ ਕਰਦੇ।
ਉਹ ਲੋਕ ਤੇਰੀ ਉਪਾਸਨਾ ਨਹੀਂ ਕਰਦੇ।
ਉਨ੍ਹਾਂ ਕੌਮਾਂ ਨੇ ਯਾਕੂਨ ਦੇ ਪਰਿਵਾਰ ਨੂੰ ਤਬਾਹ ਕੀਤਾ ਸੀ।
ਉਨ੍ਹਾਂ ਨੇ ਪੂਰੀ ਤਰ੍ਹਾਂ ਇਸਰਾਏਲ ਨੂੰ ਤਬਾਹ ਕਰ ਦਿੱਤਾ ਸੀ।
ਉਨ੍ਹਾਂ ਨੇ ਇਸਰਾਏਲ ਦੀ ਮਾਤਭੂਮੀ ਨੂੰ ਤਬਾਹ ਕਰ ਦਿੱਤਾ ਸੀ।
ਸਫ਼ਨਯਾਹ 3:9
9 ਫ਼ਿਰ ਮੈਂ ਦੂਜੀਆਂ ਕੌਮਾਂ ਦੇ ਮਨੁੱਖਾਂ ਨੂੰ ਬਦਲਾਂਗਾ ਤਾਂ ਜੋ ਉਹ ਸਪੱਸ਼ਟ ਬੋਲੀ ’ਚ ਯਹੋਵਾਹ ਦਾ ਨਾਂ ਪੁਕਾਰਣ। ਉਹ ਸਾਰੇ ਮੋਢੇ ਨਾਲ ਮੋਢਾ ਮਿਲਾ ਕੇ ਇੱਕ ਆਵਾਜ਼ ਹੋਕੇ, ਇੱਕ ਮੁੱਠ ਹੋਕੇ ਮੇਰੇ ਨਾਂ ਦੀ ਉਪਾਸਨਾ ਕਰਣਗੇ।
ਜ਼ਬੂਰ
105:1
ਯਹੋਵਾਹ ਦਾ ਧੰਨਵਾਦ ਕਰੋ। ਉਸ ਦੇ ਨਾਮ ਦੀ ਉਪਾਸਨਾ ਕਰੋ।
ਕੌਮਾਂ ਨੂੰ ਉਸ ਦੇ ਚਮਤਕਾਰਾਂ ਬਾਰੇ ਦੱਸੋ।
ਕੌਮਾਂ ਨੂੰ ਉਸ ਦੇ ਚਮਤਕਾਰਾਂ ਬਾਰੇ ਦੱਸੋ।
ਜ਼ਬੂਰ 55:16; ਜ਼ਬੂਰ 50:15; ਜ਼ਬੂਰ 91:15; ਜ਼ਬੂਰ 120:1; ਕਹਾਉਤਾਂ 1:28; ਯਸਾਯਾਹ 58:9; ਵਿਰਲਾਪ 3:55; ਯੂਨਾਹ 2:2; ਜ਼ਬੂਰ 86:5; 2 ਸਮੂਏਲ 22:4; ਜ਼ਬੂਰ 18:3; ਜ਼ਬੂਰ 18:6; 1 ਰਾਜਿਆਂ 18:24; 1 ਸਮੂਏਲ 12:17-18; 1 ਇਤਹਾਸ 16:8; ਉਤਪਤ 12:8; ਉਤਪਤ 26:25; ਜ਼ਬੂਰ 105:1; ਜ਼ਬੂਰ 116:2; ਜ਼ਬੂਰ 79:6; ਯਿਰਮਿਯਾਹ 10:25; ਸਫ਼ਨਯਾਹ 3:9
