ਬਾਈਬਲ ਦੇ ਕੁਝ ਵਚਨ ਵਿਸ਼ਾ : ਯਿਸੂ ਮਸੀਹ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
1 ਯੂਹੰਨਾ 2:2
2 ਯਿਸੂ ਸਾਡੇ ਪਾਪਾਂ ਦਾ ਪਰਾਸ਼ਚਿਤ ਹੈ। ਸਿਰਫ਼ ਸਾਡੇ ਹੀ ਪਾਪਾਂ ਦਾ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ।
ਮੱਤੀ 17:22
22 ਬਾਅਦ ਵਿੱਚ ਸਾਰੇ ਚੇਲੇ ਗਲੀਲ ਵਿੱਚ ਇਕੱਠੇ ਹੋਏ ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਲੋਕਾਂ ਦੇ ਹੱਥ ਸੌਂਪ ਦਿੱਤਾ ਜਾਵੇਗਾ।
1 ਪਤਰਸ 2:24
24 ਮਸੀਹ ਨੇ ਸਲੀਬ ਉੱਪਰ ਆਪਣੇ ਸਰੀਰ ਉੱਤੇ ਸਾਡੇ ਪਾਪ ਲੈ ਲਏ। ਅਜਿਹਾ ਉਸ ਨੇ ਇਸ ਲਈ ਕੀਤਾ ਤਾਂ ਜੋ ਅਸੀਂ ਪਾਪ ਨਹੀਂ ਕਰਾਂਗੇ ਅਤੇ ਅਸੀਂ ਚੰਗੇ ਕਾਰਜ ਕਰਨ ਲਈ ਜਿਉਵਾਂਗੇ ਉਸ ਦੇ ਜ਼ਖਮਾਂ ਰਾਹੀਂ ਤੁਹਾਡਾ ਇਲਾਜ ਕੀਤਾ ਗਿਆ।
ਮਰਕੁਸ 10:45
45 ਕਿਉਂਕਿ ਮਨੁੱਖ ਦਾ ਪੁੱਤਰ ਦੂਜਿਆਂ ਤੋਂ ਆਪਣੀ ਸੇਵਾ ਨਹੀਂ ਕਰਾਉਣ ਆਇਆ ਪਰ ਲੋਕਾਂ ਦੀ ਸੇਵਾ ਕਰਨ ਅਤੇ ਬਹੁਤੇ ਲੋਕਾਂ ਨੂੰ ਬਚਾਉਣ ਦੀ ਖਾਤਰ ਆਪਣੀ ਜਾਨ ਦੇਣ ਲਈ ਆਇਆ ਹੈ।”
1 ਤਿਮੋਥਿਉਸ ਨੂੰ 2:5
5 ਪਰਮੇਸ਼ੁਰ ਕੇਵਲ ਇੱਕ ਹੈ। ਅਤੇ ਪਰਮੇਸ਼ੁਰ ਤੱਕ ਪਹੁੰਚਣ ਦਾ ਕੇਵਲ ਇੱਕ ਹੀ ਰਾਹ ਹੈ। ਇਹ ਰਾਹ ਮਸੀਹ ਯਿਸੂ ਰਾਹੀਂ ਹੈ, ਜੋ ਕਿ ਇੱਕ ਇਨਸਾਨ ਹੈ।
ਯੂਹੰਨਾ 10:11-18
11 “ਮੈਂ ਚੰਗਾ ਆਜੜੀ ਹਾਂ। ਇੱਕ ਚੰਗਾ ਆਜੜੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ। 12 ਇੱਕ ਭਾੜੇ ਦਾ ਮਜ਼ਦੂਰ ਆਜੜੀ ਨਹੀਂ ਹੈ। ਉਹ ਭੇਡਾਂ ਦਾ ਮਾਲਕ ਨਹੀਂ ਹੈ। ਇਸ ਲਈ ਜਿਉਂ ਹੀ ਉਹ ਬਘਿਆੜ ਨੂੰ ਆਉਂਦਿਆਂ ਵੇਖਦਾ, ਉਹ ਨਠ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ। 13 ਮਜ਼ਦੂਰ ਨੱਠ ਜਾਂਦਾ ਹੈ ਕਿਉਂ ਕਿ ਉਹ ਸਿਰਫ਼ ਤਨਖਾਹ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।
14-15 “ਮੈਂ ਚੰਗਾ ਆਜੜੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ। 16 ਮੇਰੀਆਂ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਆਜੜੀ ਹੋਵੇਗਾ। 17 ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਤੋਂ ਵਾਪਸ ਲੈ ਸੱਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ। 18 ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਮੇਰੇ ਪਿਤਾ ਨੇ ਮੈਨੂੰ ਇਹ ਹੁਕਮ ਦਿੱਤਾ ਹੈ।”
ਯਸਾਯਾਹ 53:7
7 ਉਸ ਨੂੰ ਦੁੱਖ ਦਿੱਤਾ ਅਤੇ ਸਜ਼ਾ ਦਿੱਤੀ ਗਈ। ਪਰ ਉਸ ਨੇ ਕਦੇ ਸ਼ਿਕਾਇਤ ਨਹੀਂ ਕੀਤੀ। ਉਸ ਨੇ ਕੁਝ ਵੀ ਨਹੀਂ ਆਖਿਆ-ਜਿਵੇਂ ਭੇਡ ਜ਼ਿਬਾਹ ਕਰਨ ਲਿਜਾਈ ਜਾਂਦੀ ਹੈ। ਉਹ ਉਸ ਲੇਲੇ ਵਰਗਾ ਸੀ ਜਿਹੜਾ ਉਦੋਂ ਜ਼ਰਾ ਜਿੰਨਾ ਵੀ ਆਵਾਜ਼ ਨਹੀਂ ਕਰਦਾ ਜਦੋਂ ਕੋਈ ਉਸਦੀ ਉੱਨ ਲਾਹੁਂਦਾ ਹੈ। ਉਸ ਨੇ ਕਦੇ ਮੂੰਹ ਨਹੀਂ ਖੋਲ੍ਹਿਆ ਆਪਣੇ ਆਪ ਨੂੰ ਬਚਾਉਣ ਲਈ।
ਪਰਕਾਸ਼ ਦੀ ਪੋਥੀ 5:12
12 ਦੂਤਾਂ ਨੇ ਇੱਕ ਉੱਚੀ ਅਵਾਜ਼ ਵਿੱਚ ਆਖਿਆ:
“ਉਹ ਲੇਲਾ ਜਿਹੜਾ ਮਾਰਿਆ ਗਿਆ ਸੀ, ਸ਼ਕਤੀ, ਧਨ, ਸਿਆਣਪ, ਤਾਕਤ, ਸਤਿਕਾਰ,
ਮਹਿਮਾ ਅਤੇ ਉਸਤਤਿ ਪ੍ਰਾਪਤ ਕਰਨ ਦੇ ਯੋਗ ਹੈ।”
ਮਹਿਮਾ ਅਤੇ ਉਸਤਤਿ ਪ੍ਰਾਪਤ ਕਰਨ ਦੇ ਯੋਗ ਹੈ।”
ਜ਼ਬੂਰ 22:16
16 ਦੁਸ਼ਟ ਲੋਕਾਂ ਦੇ ਸਮੂਹ ਨੇ,
ਮੈਨੂੰ ਕੁੱਤਿਆਂ ਵਾਂਗ ਘੇਰ ਲਿਆ ਹੈ।
ਉਨ੍ਹਾਂ ਨੇ ਸ਼ੇਰਾਂ ਵਾਂਗ [a] ਮੇਰੇ ਹੱਥ ਅਤੇ ਪੈਰ ਵਿੰਨ੍ਹ ਦਿੱਤੇ ਹਨ।
ਮੈਨੂੰ ਕੁੱਤਿਆਂ ਵਾਂਗ ਘੇਰ ਲਿਆ ਹੈ।
ਉਨ੍ਹਾਂ ਨੇ ਸ਼ੇਰਾਂ ਵਾਂਗ [a] ਮੇਰੇ ਹੱਥ ਅਤੇ ਪੈਰ ਵਿੰਨ੍ਹ ਦਿੱਤੇ ਹਨ।
ਜ਼ਕਰਯਾਹ 12:10
10 ਮੈਂ ਦਾਊਦ ਦੇ ਘਰਾਣਿਆਂ ਉੱਪਰ ਅਤੇ ਯਰੂਸ਼ਲਮ ਦੇ ਲੋਕਾਂ ਉੱਪਰ ਕਿਰਪਾ ਅਤੇ ਬੇਨਤੀ ਦਾ ਆਤਮਾ ਵਰਸਾਵਾਂਗਾ ਅਤੇ ਉਹ ਮੇਰੇ ਵੱਲ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿਂਨ੍ਹਿਆ ਸੀ ਅਤੇ ਉਹ ਬੜੇ ਦੁੱਖੀ ਹੋਣਗੇ। ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕੋਈ ਮਨੁੱਖ ਆਪਣੇ ਇੱਕ ਲੌਤੇ ਪੁੱਤਰ ਦੀ ਮੌਤ ਤੇ ਹੁੰਦਾ ਹੈ ਅਤੇ ਵੈਣ ਪਾਉਂਦਾ ਹੈ। ਜਾਂ ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕਿ ਕੋਈ ਆਪਣੇ ਪਹਿਲੋਠੇ ਪੁੱਤਰ ਦੀ ਮੌਤ ਤੇ।
ਪਰਕਾਸ਼ ਦੀ ਪੋਥੀ 5:9
9 ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ:
“ਤੂੰ ਇਹ ਸੂਚੀ ਪੱਤਰ ਲੈ ਕੇ ਇਸ ਦੀਆਂ
ਮੋਹਰਾਂ ਖੋਲ੍ਹਣ ਦੇ ਯੋਗ ਹੈਂ।
ਕਿਉਂਕਿ ਤੂੰ ਮਾਰਿਆ ਗਿਆ ਸੀ
ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ,
ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।
ਮੋਹਰਾਂ ਖੋਲ੍ਹਣ ਦੇ ਯੋਗ ਹੈਂ।
ਕਿਉਂਕਿ ਤੂੰ ਮਾਰਿਆ ਗਿਆ ਸੀ
ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ,
ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।
1 ਯੂਹੰਨਾ 2:2; ਮੱਤੀ
17:22; 1 ਪਤਰਸ 2:24; ਮਰਕੁਸ
10:45; 1 ਤਿਮੋਥਿਉਸ ਨੂੰ
2:5; ਯੂਹੰਨਾ 10:11-18; ਯਸਾਯਾਹ 53:7; ਪਰਕਾਸ਼ ਦੀ ਪੋਥੀ 5:12; ਜ਼ਬੂਰ
22:16; ਜ਼ਕਰਯਾਹ 12:10; ਪਰਕਾਸ਼ ਦੀ ਪੋਥੀ 5:9
