Sunday, January 19, 2014

ਵੱਢੀ /ਰਿਸ਼ਵਤ ਲੈਣਾ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਵੱਢੀ /ਰਿਸ਼ਵਤ ਲੈਣਾ
                                                      ਪੰਜਾਬੀ ਮਸੀਹ ਸੰਦੇਸ਼

ਕੂਚ 23:8
ਜੇ ਕੋਈ ਆਦਮੀ ਤੁਹਾਨੂੰ ਪੈਸੇ ਦੇਕੇ ਆਪਣੇ ਲਈ ਹਾਮੀ ਭਰਾਉਣ ਦੀ ਕੋਸ਼ਿਸ਼ ਕਰਦਾ ਹੈ, ਜਦੋਂ ਕਿ ਉਹ ਗਲਤ ਹੈ, ਤਾਂ ਉਸ ਦੇ ਪੈਸੇ ਨੂੰ ਪ੍ਰਵਾਨ ਨਾ ਕਰੋ। ਇਸ ਤਰ੍ਹਾਂ ਦੀ ਰਿਸ਼ਵਤ ਮੁਨਸਫ਼ਾਂ ਨੂੰ ਅੰਨ੍ਹਿਆਂ ਕਰ ਦਿੰਦੀ ਹੈ ਤੇ ਉਹ ਸੱਚ ਨੂੰ ਨਹੀਂ ਦੇਖ ਸੱਕਦੇ। ਅਤੇ ਇਸ ਤਰ੍ਹਾਂ ਦੀ ਰਿਸ਼ਵਤ ਨੇਕ ਬੰਦਿਆਂ ਤੋਂ ਵੀ ਝੂਠ ਬੁਲਵਾ ਸੱਕਦੀ ਹੈ

ਬਿਵਸਥਾ ਸਾਰ 10:17
17 ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਉਹ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ ਪਰਮੇਸ਼ੁਰ ਅਤੇ ਤਕੜਾ ਅਤੇ ਸ਼ਕਤੀਸ਼ਾਲੀ ਲੜਾਕੂ ਹੈ। ਉਹ ਪੱਖਪਾਤ ਨਹੀਂ ਕਰਦਾ ਅਤੇ ਉਹ ਵੱਢੀ ਨਹੀਂ ਲੈਂਦਾ

2 ਇਤਹਾਸ 19:7
ਹੁਣ ਤੁਹਾਡੇ ਵਿੱਚੋਂ ਸਭਨਾਂ ਨੂੰ ਯਹੋਵਾਹ ਦੇ ਭੈਅ ਵਿੱਚ ਰਹਿਣਾ ਚਾਹੀਦਾ ਹੈ। ਤੁਸੀਂ ਜੋ ਕੁਝ ਵੀ ਕਰਦੇ ਹੋ, ਸਾਵਧਾਨ ਹੋ ਕੇ ਕਰੋ ਕਿਉਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਨਿਆਂ ਪਸੰਦ ਹੈ। ਯਹੋਵਾਹ ਕਿਸੇ ਨਾਲ ਭਿੰਨ-ਭੇਦ ਜਾਂ ਛੋਟੇ-ਵੱਡੇ ਦਾ ਫ਼ਰਕ ਨਹੀਂ ਰੱਖਦਾ ਅਤੇ ਨਾ ਹੀ ਉਹ ਆਪਣੇ ਨਿਆਂ ਬਦਲਣ ਲਈ ਕਿਸੇ ਕੋਲੋਂ ਰਿਸ਼ਵਤ ਲੈਂਦਾ ਹੈ।

ਜ਼ਬੂਰ 15:5
ਜੇ ਉਹ ਕਿਸੇ ਨੂੰ ਪੈਸੇ ਦਿੰਦਾ ਹੈ
    ਉਹ ਉਸ ਪੈਸੇ ਉੱਤੇ ਸੂਦ ਨਹੀਂ ਵਸੂਲਦਾ।
ਉਹ ਬੇਗੁਨਾਹਾਂ ਨੂੰ ਨੁਕਸਾਨ ਪਹੁੰਚਾਉਣ ਲਈ ਪੈਸੇ ਨਹੀਂ ਲੈਂਦਾ।
    ਜੇਕਰ ਇੱਕ ਵਿਅਕਤੀ ਇੱਕ ਚੰਗੇ ਮਨੁੱਖ ਵਾਂਗੂ ਰਹਿੰਦਾ ਹੈ,
ਫ਼ੇਰ ਉਹ ਹਮੇਸ਼ਾ ਪਰਮੇਸ਼ੁਰ ਦੇ ਨੇੜੇ ਹੋਵੇਗਾ। [a]
ਕਹਾਉਤਾਂ 17:23

23 ਇੱਕ ਦੁਸ਼ਟ ਆਦਮੀ ਨਿਆਂ ਰੋਕਣ ਲਈ ਗੁਪਤ ਤੌਰ ਤੇ ਰਿਸ਼ਵਤ ਲੈਂਦਾ ਹੈ
ਯਸਾਯਾਹ 33:15
15 ਨੇਕ ਅਤੇ ਇਮਾਨਦਾਰ ਬੰਦੇ ਜਿਹੜੇ ਪੈਸੇ ਲਈ ਹੋਰਾਂ ਨੂੰ ਨੁਕਸਾਨ ਪਹੁੰਚਾਣ ਤੋਂ ਇਨਕਾਰ ਕਰਦੇ ਹਨ ਉਹੀ ਇਸ ਅਗਨੀ ਵਿੱਚੋਂ ਸਲਾਮਤ ਬਚਣਗੇ। ਉਹ ਲੋਕ ਰਿਸ਼ਵਤ ਲੈਣ ਤੋਂ ਇਨਕਾਰ ਕਰਦੇ ਹਨ। ਉਹ ਲੋਕ ਹੋਰਾਂ ਲੋਕਾਂ ਨੂੰ ਕਤਲ ਕਰਨ ਦੀਆਂ ਵਿਉਂਤਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। ਉਹ ਲੋਕ ਮੰਦੇ ਕੰਮਾਂ ਦੀਆਂ ਯੋਜਨਾਵਾਂ ਵੱਲ ਝਾਕਣ ਤੋਂ ਵੀ ਇਨਕਾਰ ਕਰਦੇ ਹਨ


ਕੂਚ 23:8; ਬਿਵਸਥਾ ਸਾਰ 10:17; 2 ਇਤਹਾਸ 19:7; ਜ਼ਬੂਰ 15:5; ਕਹਾਉਤਾਂ 17:23; ਯਸਾਯਾਹ 33:15