Friday, January 17, 2014

ਮਸੀਹ ਦਾ ਦੂਜਾ ਆਗਮਨ


                                        ਬਾਈਬਲ ਦੇ ਕੁਝ ਵਚਨ ਵਿਸ਼ਾ : ਮਸੀਹ ਦਾ ਦੂਜਾ ਆਗਮਨ
                                                      ਪੰਜਾਬੀ ਮਸੀਹ
ਸੰਦੇਸ਼

1 ਥੱਸਲੁਨੀਕੀਆਂ ਨੂੰ 5:23

23 ਅਸੀ ਪ੍ਰਾਰਥਨਾ ਕਰਦੇ ਹਾਂ ਕਿ ਅਮਨ ਦਾ ਪਰਮੇਸ਼ੁਰ ਖੁਦ ਤੁਹਾਨੂੰ ਉਸੇ ਦਾ ਹੋਣ ਲਈ ਪਵਿੱਤਰ ਬਣਾਵੋ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਆਤਮਾ ਅਤੇ ਜੀਵਨ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਸੁੱਰੱਖਿਅਤ ਅਤੇ ਦੋਸ਼ ਰਹਿਤ ਰਹਿਣ

 

ਯਾਕੂਬ 5:7

ਭਰਾਵੋ ਅਤੇ ਭੈਣੋ ਸਬਰ ਵਾਲੇ ਬਣੋ; ਪ੍ਰਭੂ ਆਵੇਗਾ। ਇਸ ਲਈ ਉਸ ਸਮੇਂ ਤੱਕ ਸਬਰ ਕਰੋ। ਕਿਸਾਨ ਸਬਰ ਵਾਲੇ ਹਨ। ਕਿਸਾਨ ਆਪਣੀ ਮੁੱਲਵਾਨ ਫ਼ਸਲ ਦਾ ਭੋਂ ਵਿੱਚੋਂ ਉੱਗਣ ਦਾ ਇੰਤਜ਼ਾਰ ਕਰਦਾ ਹੈ। ਕਿਸਾਨ ਸਬਰ ਨਾਲ ਆਪਣੀ ਫ਼ਸਲ ਉੱਤੇ ਪਹਿਲਾ ਅਤੇ ਆਖਰੀ ਮੀਂਹ ਪੈਣ ਦੀ ਉਡੀਕ ਕਰਦਾ ਹੈ

 

1 ਥੱਸਲੁਨੀਕੀਆਂ ਨੂੰ 5:1-3

 ਹੁਣ ਭਰਾਵੋ ਅਤੇ ਭੈਣੋ, ਅਸੀਂ ਮਹਿਸੂਸ ਕਰਦੇ ਹਾਂ ਕਿ ਤੁਹਾਨੂੰ ਸਮੇਂ ਅਤੇ ਤਿਥੀ ਬਾਰੇ ਲਿਖਣਾ ਜਰੂਰੀ ਹੈ। ਤੁਸੀਂ ਬਹੁਤ ਚੰਗੀ ਤਰ੍ਹਾਂ ਜਾਣਦੇ ਹੋ ਕਿ ਜਿਸ ਦਿਨ ਪ੍ਰਭੂ ਫ਼ੇਰ ਆਵੇਗਾ ਉਸੇ ਤਰ੍ਹਾਂ ਹੈਰਾਨ ਭਰਿਆ ਹੋਵੇਗਾ ਜਿਵੇਂ ਉਦੋਂ ਜਦੋਂ ਰਾਤ ਵੇਲੇ ਚੋਰ ਆਉਂਦਾ ਹੈ ਲੋਕੀ ਕਹਿਣਗੇ, “ਅਸੀਂ ਅਮਨ ਵਿੱਚ ਹਾਂ ਅਤੇ ਸੁਰੱਖਿਅਤ ਹਾਂ।ਉਸੇ ਸਮੇਂ ਬਹੁਤ ਤੇਜੀ ਨਾਲ ਤਬਾਹੀ ਜਾਵੇਗੀ। ਇਹ ਤਬਾਹੀ ਉਸੇ ਤਰ੍ਹਾਂ ਆਵੇਗੀ ਜਿਵੇਂ ਔਰਤ ਨੂੰ ਬੱਚੇ ਦੇ ਜੰਮਣ ਦੀਆਂ ਪੀੜਾਂ ਸਹਿਣੀਆਂ ਪੈਂਦੀਆਂ ਹਨ। ਅਤੇ ਉਹ ਲੋਕੀ ਨਹੀਂ ਬਚਣਗੇ

 

ਰਸੂਲਾਂ ਦੇ ਕਰਤੱਬ 1:9-11

ਜਦੋਂ ਯਿਸੂ ਇਹ ਗੱਲਾਂ ਰਸੂਲਾਂ ਨੂੰ ਕਹਿ ਹਟਿਆ, ਉਹ ਸੁਰਗਾਂ ਵੱਲ ਲਿਜਾਇਆ ਗਿਆ। ਜਦੋਂ ਰਸੂਲ ਉਸ ਨੂੰ ਵੇਖ ਰਹੇ ਸਨ, ਵੇਖਦਿਆਂ ਹੀ ਵੇਖਦਿਆਂ ਯਿਸੂ ਇੱਕ ਬੱਦਲ ਵਿੱਚ ਉਨ੍ਹਾਂ ਦੀਆਂ ਅੱਖਾਂ ਤੋਂ ਓਹਲੇ ਹੋ ਗਿਆ 10 ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸ ਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪੜੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖੜ੍ਹੇ ਹੋ ਗਏ 11 ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇੱਥੇ ਖੜ੍ਹੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉੱਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸ ਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।

 

1 ਥੱਸਲੁਨੀਕੀਆਂ ਨੂੰ 1:10

10 ਤੁਸੀਂ ਮੂਰਤੀਆਂ ਦੀ ਪੂਜਾ ਛੱਡ ਕੇ ਪਰਮੇਸ਼ੁਰ ਦੇ ਪੁੱਤਰ ਦੀ ਸਵਰਗ ਵਿੱਚੋਂ ਆਮਦ ਨੂੰ ਉਡੀਕਣ ਲੱਗੇ। ਪਰਮੇਸ਼ੁਰ ਨੇ ਆਪਣੇ ਪੁੱਤਰ ਯਿਸੂ ਨੂੰ ਮੁਰਦੇ ਤੋਂ ਜਿਵਾਲਿਆ। ਯਿਸੂ ਹੀ ਹੈ ਜੋ ਸਾਨੂੰ ਪਰਮੇਸ਼ੁਰ ਦੇ ਗੁੱਸੇ ਤੋਂ ਬਚਾਵੇਗਾ ਜੋ ਕਿ ਰਿਹਾ ਹੈ

 

ਫ਼ਿਲਿੱਪੀਆਂ ਨੂੰ 4:5

ਹਰ ਕਿਸੇ ਨੂੰ ਤੁਹਾਡੇ ਨਿਮ੍ਰ ਸੁਭਾਅ ਬਾਰੇ ਜਾਨਣ ਦਿਉ। ਪ੍ਰਭੂ ਛੇਤੀ ਰਿਹਾ ਹੈ

 

ਪਰਕਾਸ਼ ਦੀ ਪੋਥੀ 22:12

12 ਸੁਣੋ। ਮੈਂ ਬਹੁਤ ਛੇਤੀ ਰਿਹਾ ਹਾਂ। ਮੈਂ ਆਪਣੇ ਨਾਲ ਇਨਾਮ ਲਿਆਵਾਂਗਾ। ਮੈਂ ਹਰੇਕ ਵਿਅਕਤੀ ਨੂੰ ਉਸ ਦੇ ਕੀਤੇ ਦਾ ਫ਼ਲ ਦੇਵਾਂਗਾ

 

ਪਰਕਾਸ਼ ਦੀ ਪੋਥੀ 1:7

ਦੇਖੋ, ਯਿਸੂ ਬੱਦਲਾਂ ਦੇ ਸੰਗ ਰਿਹਾ ਹੈ। ਹਰ ਕੋਈ ਉਸ ਨੂੰ ਦੇਖੇਗਾ, ਉਹ ਵੀ ਵੇਖਣਗੇ ਜਿਨ੍ਹਾਂ ਨੇ ਉਸ ਨੂੰ ਛੇਕਿਆ [a] ਸੀ। ਧਰਤੀ ਦੇ ਸਾਰੇ ਲੋਕ ਉਸ ਦੇ ਕਾਰਣ ਉੱਚੀ-ਉੱਚੀ ਵਿਰਲਾਪ ਕਰਨਗੇ। ਹਾਂ, ਅਜਿਹਾ ਵਾਪਰੇਗਾ। ਆਮੀਨ

ਮੱਤੀ 24:42

42 ਸੋ ਹੁਸ਼ਿਆਰ ਰਹੋ! ਤੁਸੀਂ ਨਹੀਂ ਜਾਣਦੇ ਕਿ ਤੁਹਾਡਾ ਪ੍ਰਭੂ ਕਿਹੜੇ ਦਿਨ ਆਵੇਗਾ

 

1 ਕੁਰਿੰਥੀਆਂ ਨੂੰ 1:7

ਇਸੇ ਲਈ, ਤੁਸੀਂ ਪਰਮੇਸ਼ੁਰ ਵੱਲੋਂ ਹਰ ਤਰ੍ਹਾਂ ਦੀ ਦਾਤ ਪ੍ਰਾਪਤ ਕੀਤੀ ਹੈ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਉਡੀਕਵਾਨ ਹੋ

 

2 ਪਤਰਸ 3:4

ਉਹ ਲੋਕ ਆਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ।

 

ਲੂਕਾ 21:25

25 ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉੱਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ

 

ਫ਼ਿਲਿੱਪੀਆਂ ਨੂੰ 3:20

20 ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ

 

ਤੀਤੁਸ ਨੂੰ 2:13

13 ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ

 

ਯੂਹੰਨਾ 14:3

ਉੱਥੇ ਜਾਣ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਦ, ਮੈਂ ਵਾਪਿਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ

 

ਮੱਤੀ 26:64

64 ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਹੀ ਹਾਂ। ਪਰ ਮੈਂ ਤੁਹਾਨੂੰ ਦੱਸਦਾ ਹਾਂ, ਭਵਿੱਖ ਵਿੱਚ, ਤੁਸੀਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਬੈਠਿਆਂ, ਅਤੇ ਸਵਰਗਾਂ ਦੇ ਬੱਦਲਾਂ ਚੋਂ ਆਉਂਦਿਆਂ ਵੇਖੋਂਗੇ।

 

ਮੱਤੀ 16:27

27 ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਅਤੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ। ਅਤੇ ਉਸ ਵਕਤ ਮਨੁੱਖ ਦਾ ਪੁੱਤਰ ਹਰ ਇੱਕ ਨੂੰ ਉਸਦੀ ਕਰਨੀ ਦਾ ਫ਼ਲ ਦੇਵੇਗਾ

 

ਮੱਤੀ 25:31

31 ਜਦੋਂ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਵਿੱਚ ਆਪਣੇ ਸਾਰੇ ਦੂਤਾਂ ਨਾਲ ਆਵੇਗਾ, ਉਹ ਪਾਤਸ਼ਾਹ ਦੀ ਤਰ੍ਹਾਂ ਆਪਣੇ ਮਹਿਮਾਮਈ ਸਿੰਘਾਸਨ ਤੇ ਵਿਰਾਜਮਾਨ ਹੋਵੇਗਾ

 

ਮਰਕੁਸ 8:38

38 ਕਿਉਂਕਿ ਜੋ ਮਨੁੱਖ ਇਸ ਪੀੜ੍ਹੀ ਵਿੱਚ ਜੀਅ ਰਹੇ ਹਨ ਉਹ ਬੜੀ ਬੁਰੀ ਅਤੇ ਪਾਪ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ। ਜੇਕਰ ਕੋਈ ਮੇਰੇ ਅਤੇ ਮੇਰੇ ਉਪਦੇਸ਼ ਬਾਰੇ ਸ਼ਰਮਿੰਦਗੀ ਮਹਿਸੂਸ ਕਰਦਾ ਹੈ ਤਾਂ, ਮੈਂ ਵੀ ਉਦੋਂ ਉਸ ਵਿਅਕਤੀ ਤੋਂ ਸ਼ਰਮਾਵਾਂਗਾ ਜਦੋਂ ਮੈਂ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਸਣੇ ਆਵਾਂਗਾ।


1 ਥੱਸਲੁਨੀਕੀਆਂ ਨੂੰ 5:23; ਯਾਕੂਬ 5:7; 1 ਥੱਸਲੁਨੀਕੀਆਂ ਨੂੰ 5:1-3; ਰਸੂਲਾਂ ਦੇ ਕਰਤੱਬ 1:9-11; 1 ਥੱਸਲੁਨੀਕੀਆਂ ਨੂੰ 1:10; ਫ਼ਿਲਿੱਪੀਆਂ ਨੂੰ 4:5; ਪਰਕਾਸ਼ ਦੀ ਪੋਥੀ 22:12; ਪਰਕਾਸ਼ ਦੀ ਪੋਥੀ 1:7; ਮੱਤੀ 24:42; 1 ਕੁਰਿੰਥੀਆਂ ਨੂੰ 1:7; 2 ਪਤਰਸ 3:4; ਲੂਕਾ 21:25; ਫ਼ਿਲਿੱਪੀਆਂ ਨੂੰ 3:20; ਤੀਤੁਸ ਨੂੰ 2:13; ਯੂਹੰਨਾ 14:3; ਮੱਤੀ 26:64; ਮੱਤੀ 16:27; ਮੱਤੀ 25:31; ਮਰਕੁਸ 8:38