Friday, January 17, 2014

ਮਸੀਹ ਵਿੱਚ ਭਰੋਸਾ


                                      ਬਾਈਬਲ ਦੇ ਕੁਝ ਵਚਨ ਵਿਸ਼ਾ : ਮਸੀਹ ਵਿੱਚ ਭਰੋਸਾ
                                                       ਪੰਜਾਬੀ ਮਸੀਹ ਸੰਦੇਸ਼

1 ਯੂਹੰਨਾ 5:14-15

14 ਇਸ ਲਈ ਅਸੀਂ ਪਰਮੇਸ਼ੁਰ ਕੋਲ ਇਸ ਵਿਸ਼ਵਾਸ ਨਾਲ ਸੱਕਦੇ ਹਾਂ ਕਿ ਜਦੋਂ ਅਸੀਂ ਉਸਦੀ ਰਜ਼ਾ ਅਨੁਸਾਰ ਉਸਤੋਂ ਕੁਝ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ 15 ਇਸ ਲਈ ਸਾਨੂੰ ਪਤਾ ਹੈ ਕਿ ਜਦੋਂ ਵੀ ਅਸੀਂ ਉਸ ਪਾਸੋਂ ਕੁਝ ਮੰਗਦੇ ਹਾਂ, ਉਹ ਸਾਨੂੰ ਸੁਣਦਾ ਹੈ। ਤਾਂ ਸਾਨੂੰ ਪਤਾ ਹੈ ਕਿ ਉਹ ਸਾਨੂੰ ਉਹ ਦਿੰਦਾ ਹੈ ਜੋ ਅਸੀਂ ਉਸ ਪਾਸੋਂ ਮੰਗਦੇ ਹਾਂ


ਰੋਮੀਆਂ ਨੂੰ 8:38-39

38-39 ਹਾਂ, ਮੈਨੂੰ ਯਕੀਨ ਹੈ ਕਿ ਕੁਝ ਵੀ ਸਾਨੂੰ ਪਰਮੇਸ਼ੁਰ ਦੇ ਪਿਆਰ ਤੋਂ ਅਲੱਗ ਨਹੀਂ ਕਰ ਸੱਕਦਾ। ਨਾ ਹੀ ਮੌਤ ਨਾ ਜੀਵਨ, ਨਾ ਹੀ ਦੁੱਖ ਅਤੇ ਰਾਜ ਕਰਨ ਵਾਲੇ ਆਤਮਾ, ਨਾ ਵਰਤਮਾਨ ਗੱਲਾਂ ਨਾ ਹੋਣ ਵਾਲੀਆਂ ਗੱਲਾਂ ਅਤੇ ਨਾ ਹੀ ਤਾਕਤਾਂ, ਕੋਈ ਵੀ ਸਾਨੂੰ ਉਸਤੋਂ ਜੁਦਾ ਨਹੀਂ ਕਰ ਸੱਕਦਾ। ਨਾ ਉਚਾਈਆਂ, ਜਾਂ ਡੂੰਘਾਈਆਂ ਤੇ ਨਾ ਹੀ ਸ੍ਰਿਸ਼ਟੀ ਦੀ ਕੋਈ ਹੋਰ ਚੀਜ਼ ਪਰਮੇਸ਼ੁਰ ਦੇ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਹੈ, ਸਾਨੂੰ ਅਲੱਗ ਕਰ ਸੱਕਦੀ ਹੈ


ਰੋਮੀਆਂ ਨੂੰ 8:1

 ਤਾਂ ਹੁਣ, ਜਿਹੜੇ ਲੋਕ ਯਿਸੂ ਮਸੀਹ ਵਿੱਚ ਹਨ ਉਨ੍ਹਾਂ ਦਾ ਨਿਆਂ ਦੋਸ਼ੀਆਂ ਵਾਂਗ ਨਹੀਂ ਹੋਵੇਗਾ

 

2 ਕੁਰਿੰਥੀਆਂ ਨੂੰ 1:20

20 ਪਰਮੇਸ਼ੁਰ ਦੇ ਸਾਰੇ ਇਕਰਾਰਾਂ ਬਾਰੇਹਾਂਮਸੀਹ ਵਿੱਚ ਹੀ ਹੈ। ਅਤੇ ਇਸੇ ਲਈ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾ ਨੂੰਆਮੀਨਆਖਦੇ ਹਾਂ

 

ਕੁਲੁੱਸੀਆਂ ਨੂੰ 1:27

27 ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਇਹ ਪਤਾ ਲਗਾਉਣ ਦਾ ਨਿਰਨਾ ਕਰ ਲਿਆ ਕਿ ਇਹ ਸੱਚ ਕਿੰਨਾ ਅਮੀਰ ਅਤੇ ਮਹਿਮਾਮਈ ਹੈ। ਇਹ ਗੁਪਤ ਸੱਚ ਸਮੂਹ ਕੌਮਾਂ ਲਈ ਹੈ। ਇਹ ਸੱਚਾਈ ਖੁਦ ਮਸੀਹ ਹੈ ਜਿਸਦਾ ਨਿਵਾਸ ਤੁਹਾਡੇ ਅੰਦਰ ਹੈ ਮਹਿਮਾ ਲਈ ਉਹ ਸਾਡੀ ਇੱਕੋ ਇੱਕ ਉਮੀਦ ਹੈ

 

1 ਪਤਰਸ 2:6

ਪੋਥੀ ਆਖਦੀ ਹੈ,

ਦੇਖੋ, ਮੈਂ ਇੱਕ ਅਨਮੋਲ ਖੂੰਜੇ ਦਾ ਪੱਥਰ ਚੁਣਿਆ ਹੈ।
    ਅਤੇ ਮੈਂ ਉਸ ਪੱਥਰ ਨੂੰ ਸੀਯੋਨ ਵਿੱਚ ਰੱਖ ਦਿੱਤਾ ਹੈ
ਜਿਹੜਾ ਵਿਅਕਤੀ ਉਸ ਵਿੱਚ ਭਰੋਸਾ ਰੱਖਦਾ ਹੈ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।


1 ਯੂਹੰਨਾ 5:14-15; ਰੋਮੀਆਂ ਨੂੰ 8:38-39; ਰੋਮੀਆਂ ਨੂੰ 8:1; 2 ਕੁਰਿੰਥੀਆਂ ਨੂੰ 1:20; ਕੁਲੁੱਸੀਆਂ ਨੂੰ 1:27; 1 ਪਤਰਸ 2:6