ਬਾਈਬਲ ਦੇ ਕੁਝ ਵਚਨ ਵਿਸ਼ਾ : ਖੁਦਗਰਜ਼ ਨਾ ਬਣੋ
ਪੰਜਾਬੀ ਮਸੀਹ ਸੰਦੇਸ਼
ਪੰਜਾਬੀ ਮਸੀਹ ਸੰਦੇਸ਼
ਯਾਕੂਬ 3:16
16 ਜਿੱਥੇ ਵੀ ਈਰਖਾ ਅਤੇ ਖੁਦਗਰਜ਼ੀ ਹੈ ਗੜਬੜੀ ਅਤੇ ਹਰ ਤਰ੍ਹਾਂ ਦੀ ਬਦੀ ਓੱਥੇ ਹੋਵੇਗੀ।
ਫ਼ਿਲਿੱਪੀਆਂ ਨੂੰ 2:3
3 ਖੁਦਗਰਜ਼ੀ ਜਾਂ ਖੋਖਲੇ ਘਮੰਡ ਨਾਲ ਗੱਲਾਂ ਨਾ ਕਰੋ। ਇਸਦੀ ਜਗ਼੍ਹਾ, ਨਿਮ੍ਰ ਬਣੋ ਅਤੇ ਦੂਸਰੇ ਲੋਕਾਂ ਨੂੰ ਆਪਣੇ ਆਪ ਨਾਲੋਂ ਵੱਧੇਰੇ ਬਿਹਤਰ ਕਰਾਰ ਦਿਉ।
ਯਾਕੂਬ 3:14-15
14 ਜੇ ਤੁਸੀਂ ਖੁਦਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌੜੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹੜਾ ਸੱਚ ਨੂੰ ਛੁਪਾਉਂਦਾ ਹੈ। 15 ਇਹੋ ਜਿਹੀ “ਸਿਆਣਪ” ਪਰਮੇਸ਼ੁਰ ਵੱਲੋਂ ਨਹੀਂ ਆਉਂਦੀ। ਇਹ “ਸਿਆਣਪ” ਦੁਨੀਆਂ ਵੱਲੋਂ ਆਉਂਦੀ ਹੈ। ਇਹ ਆਤਮਕ ਨਹੀਂ ਹੈ। ਇਹ ਸ਼ੈਤਾਨੀ ਹੈ।
ਗਲਾਤੀਆਂ ਨੂੰ 5:19-21
19 ਮੰਦੇ ਕੰਮ, ਜਿਹੜੇ ਸਾਡਾ ਪਾਪੀ ਆਪਾ ਕਰਦਾ ਹੈ ਬੜੇ ਸਪੱਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ, 20 ਝੂਠੇ ਦੇਵੀ ਅਤੇ ਦੇਵਤਿਆਂ ਦੀ ਪੂਜਾ ਕਰਨੀ, ਜਾਦੂ ਕਰਨੇ, ਨਫ਼ਰਤ, ਝਗੜਾ, ਈਰਖਾ, ਕ੍ਰੋਧ, ਖੁਦਗਰਜ਼ੀ ਲੋਕਾਂ ਨੂੰ ਇੱਕ ਦੂਸਰੇ ਨਾਲ ਲੜਾਉਣਾ, ਵੰਡੀਆਂ ਪਾਉਣੀਆਂ, 21 ਦੋਖੀ ਹੋਣਾ, ਸ਼ਰਾਬੀ ਹੋਣਾ, ਅਨੈਤਿਕ ਦਾਅਵਤਾਂ, ਅਤੇ ਇਸੇ ਤਰ੍ਹਾਂ ਦੇ ਹੋਰ ਕੰਮ। ਮੈਂ ਇੱਕ ਵਾਰ ਫ਼ੇਰ ਤੁਹਾਨੂੰ ਉਸੇ ਤਰ੍ਹਾਂ ਚੇਤਾਵਨੀ ਦਿੰਦਾ ਹਾਂ ਜਿਵੇਂ ਮੈਂ ਤੁਹਾਨੂੰ ਪਹਿਲਾਂ ਦਿੱਤੀ ਸੀ; ਜਿਹੜੇ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਪਰਮੇਸ਼ੁਰ ਦੇ ਰਾਜ ਵਿੱਚ ਜਗ਼੍ਹਾ ਪ੍ਰਾਪਤ ਨਹੀਂ ਕਰਨਗੇ।
ਲੂਕਾ 9:23
23 ਉਸ ਨੇ ਸਭਨਾਂ ਨੂੰ ਆਖਿਆ, “ਜੇਕਰ ਕੋਈ ਮੇਰੇ ਪਿੱਛੇ ਚੱਲਣਾ ਚਾਹੁੰਦਾ ਹੈ, ਤਾਂ ਉਸ ਨੂੰ ਆਪਣੇ-ਆਪ ਨੂੰ ਤਿਆਗਣਾ ਚਾਹੀਦਾ ਹੈ ਅਤੇ ਰੋਜ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲਣਾ ਚਾਹੀਦਾ ਹੈ।
ਕਹਾਉਤਾਂ 18:1
ਇੱਕ ਨਾ ਦੋਸਤਾਨਾ ਵਿਅਕਤੀ ਆਪਣੀਆਂ ਹੀ ਇੱਛਾਵਾਂ ਦਾ ਪਿੱਛਾ ਕਰਦਾ ਹੈ, ਉਹ ਹਰ ਸਲਾਹ ਨੂੰ ਘ੍ਰਿਣਾ ਕਰਦਾ ਹੈ।
ਜ਼ਬੂਰ 119:36
36 ਆਪਣੇ ਕਰਾਰ ਬਾਰੇ ਸੋਚਣ ਵਿੱਚ ਮੇਰੀ ਮਦਦ ਕਰੋ
ਬਜਾਇ ਇਸਦੇ ਕਿ ਮੈਂ ਅਮੀਰ ਕਿਵੇਂ ਹੋਵਾਂ?
ਬਜਾਇ ਇਸਦੇ ਕਿ ਮੈਂ ਅਮੀਰ ਕਿਵੇਂ ਹੋਵਾਂ?
ਰੋਮੀਆਂ ਨੂੰ 2:8
8 ਪਰ ਕੁਝ ਲੋਕ ਸੁਆਰਥੀ ਹਨ ਅਤੇ ਉਹ ਸੱਚ ਨੂੰ ਮੰਨਣ ਤੋਂ ਇਨਕਾਰੀ ਹਨ। ਉਹ ਲੋਕ ਦੁਸ਼ਟਤਾ ਦੇ ਰਾਹ ਦਾ ਅਨੁਸਰਣ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦੇਵੇਗਾ ਤੇ ਆਪਣਾ ਕਰੋਧ ਵਿਖਾਵੇਗਾ।
2 ਤਿਮੋਥਿਉਸ ਨੂੰ 3:1-3
ਇਹ ਯਾਦ ਰੱਖੋ। ਆਖਰੀ ਦਿਨਾਂ ਵਿੱਚ ਬਹੁਤ ਮੁਸ਼ਕਲਾਂ ਆਉਣਗੀਆਂ।2 ਉਨ੍ਹਾਂ ਸਮਿਆਂ ਵਿੱਚ, ਲੋਕ ਸਿਰਫ਼ ਆਪਣੇ ਆਪ ਨੂੰ ਅਤੇ ਧਨ ਨੂੰ ਪਿਆਰ ਕਰਨਗੇ। ਉਹ ਘਮੰਡੀ ਅਤੇ ਅਭਿਮਾਨੀ ਹੋਣਗੇ। ਉਹ ਇੱਕ ਦੂਜੇ ਦੀ ਨਿੰਦਿਆ ਕਰਨਗੇ। ਲੋਕ ਆਪਣੇ ਮਾਪਿਆਂ ਦਾ ਆਖਿਆ ਨਹੀਂ ਮੰਨਣਗੇ। ਲੋਕ ਬੇਸ਼ੁਕਰੇ ਹੋਣਗੇ। ਉਹ ਅਜਿਹੇ ਇਨਸਾਨ ਨਹੀਂ ਹੋਣਗੇ ਜਿਹੇ ਜਿਹੇ ਪਰਮੇਸ਼ੁਰ ਚਾਹੁੰਦਾ ਹੈ। 3 ਲੋਕ ਇੱਕ ਦੂਜੇ ਨਾਲ ਪ੍ਰੇਮ ਨਹੀਂ ਕਰਨਗੇ। ਉਹ ਹੋਰਾਂ ਲੋਕਾਂ ਨੂੰ ਮਾਫ਼ੀ ਦੇਣ ਤੋਂ ਇਨਕਾਰ ਕਰਨਗੇ ਅਤੇ ਉਨ੍ਹਾਂ ਬਾਰੇ ਮੰਦਾ ਬੋਲਣਗੇ। ਲੋਕ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਣਗੇ। ਉਹ ਜ਼ੁਲਮੀ ਹੋਣਗੇ ਅਤੇ ਉਹ ਚੰਗਿਆਈ ਨੂੰ ਨਫ਼ਰਤ ਕਰਨਗੇ।
ਮੱਤੀ 20:28
28 ਉਵੇਂ ਹੀ ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਕਰਵਾਉਨ ਨਹੀਂ ਸਗੋਂ ਉਹ ਹੋਰਨਾਂ ਲੋਕਾਂ ਦੀ ਸੇਵਾ ਕਰਨ ਲਈ ਆਇਆ ਹੈ। ਉਹ ਬਹੁਤ ਸਾਰੇ ਲੋਕਾਂ ਨੂੰ ਬਚਾਉਣ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।”
ਰੋਮੀਆਂ ਨੂੰ 13:14
14 ਪਰ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਆਪਣਾ ਪਹਿਰਾਵਾ ਬਣਾ ਲਵੋ। ਇਸ ਬਾਰੇ ਨਾ ਸੋਚੋ ਕਿ ਤੁਸੀਂ ਆਪਣੇ ਪਾਪੀ ਸੁਭਾਅ ਅਤੇ ਦੁਸ਼ਟ ਇੱਛਾਵਾਂ ਨੂੰ ਕਿਵੇਂ ਪੂਰਨ ਕਰੋਂਗੇ।
ਯਾਕੂਬ
3:16; ਫ਼ਿਲਿੱਪੀਆਂ ਨੂੰ
2:3; ਯਾਕੂਬ 3:14-15; ਗਲਾਤੀਆਂ ਨੂੰ
5:19-21; ਲੂਕਾ 9:23; ਕਹਾਉਤਾਂ 18:1; ਜ਼ਬੂਰ
119:36; ਰੋਮੀਆਂ ਨੂੰ
2:8; 2 ਤਿਮੋਥਿਉਸ ਨੂੰ
3:1-3; ਮੱਤੀ 20:28; ਰੋਮੀਆਂ ਨੂੰ 13:14
