ਬਾਈਬਲ ਦੇ ਕੁਝ ਵਚਨ ਵਿਸ਼ਾ : ਕਲੀਸਿਯਾ ਵਿੱਚ ਸੇਵਕਾਈ ਪੰਜਾਬੀ ਮਸੀਹ ਸੰਦੇਸ਼
ਰਸੂਲਾਂ ਦੇ ਕਰਤੱਬ 20:28
28 ਤੁਸੀਂ ਆਪਣੇ-ਆਪ ਲਈ ਸਾਵੱਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹੜੇ ਕਿ ਤੁਹਨੂੰ ਪਰਮੇਸ਼ੁਰ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜੜ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜੜੀ ਵਾਂਗ ਹੋਣਾ ਚਾਹੀਦਾ ਹੈ ਜਿਹੜੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।
1 ਪਤਰਸ 5:2
2 ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।
ਇਬਰਾਨੀਆਂ ਨੂੰ 13:17
17 ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰੱਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸੱਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।
ਰੋਮੀਆਂ ਨੂੰ 16:17
17 ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹੜੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ। ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ। ਉਹ ਲੋਕ ਉਸ ਦੇ ਵਿਰੁੱਧ ਹਨ ਜਿਹੜੀ ਸੱਚੀ ਸਿੱਖਿਆ ਤੁਸੀਂ ਸਿੱਖੀ ਹੈ। ਅਜਿਹੇ ਲੋਕਾਂ ਤੋਂ ਦੂਰ ਰਹੋ।
ਫ਼ਿਲਿੱਪੀਆਂ ਨੂੰ 3:2
2 ਉਨ੍ਹਾਂ ਲੋਕਾਂ ਤੋਂ ਹੁਸ਼ਿਆਰ ਰਹੋ ਜਿਹੜੇ ਬਦਕਾਰੀ ਕਰਦੇ ਹਨ। ਉਹ ਕੁੱਤਿਆਂ ਵਰਗੇ ਹਨ। ਉਹ ਸੁੰਨਤ ਦੀ ਮੰਗ ਕਰਦੇ ਹਨ।
1 ਤਿਮੋਥਿਉਸ ਨੂੰ 3:2
2 ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣਾ ਚਾਹੀਦਾ ਹੈ ਕਿ ਲੋਕ ਉਸ ਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸੱਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਨੂੰ ਇੱਜ਼ਤ ਦੇ ਸੱਕਣ। ਉਸ ਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।
2 ਤਿਮੋਥਿਉਸ ਨੂੰ 2:2
2 ਤੁਸੀਂ ਉਹ ਗੱਲਾਂ ਸੁਣੀਆਂ ਹਨ ਜੋ ਮੈਂ ਸਮਝਾਈਆਂ। ਹੋਰ ਵੀ ਬਹੁਤ ਸਾਰੇ ਲੋਕਾਂ ਨੇ ਇਨ੍ਹਾਂ ਉਪਦੇਸ਼ਾਂ ਨੂੰ ਸੁਣਿਆ ਹੈ। ਤੁਹਾਨੂੰ ਇਹੀ ਉਪਦੇਸ਼ ਉਨ੍ਹਾਂ ਨੂੰ ਵੀ ਦੇਣੇ ਚਾਹੀਦੇ ਹਨ ਜਿਨ੍ਹਾਂ ਤੇ ਤੁਸੀਂ ਭਰੋਸਾ ਕਰ ਸੱਕਦੇ ਹੋ। ਫ਼ੇਰ ਉਹ ਉਹੀ ਗੱਲਾਂ ਹੋਰਾਂ ਲੋਕਾਂ ਨੂੰ ਵੀ ਸਿੱਖਾ ਸੱਕਣਗੇ।
1 ਤਿਮੋਥਿਉਸ ਨੂੰ 4:16
16 ਆਪਣੇ ਜੀਵਨ ਅਤੇ ਉਪਦੇਸ਼ਾਂ ਵੱਲ ਧਿਆਨ ਦਿਉ। ਉਪਦੇਸ਼ ਦੇਣਾ ਅਤੇ ਸਹੀ ਢੰਗ ਨਾਲ ਰਹਿਣਾ ਜਾਰੀ ਰੱਖੋ। ਫ਼ੇਰ ਤੁਸੀਂ ਆਪਣੇ ਆਪ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਸੱਕਦੇ ਹੋਂ, ਜਿਹੜੇ ਤੁਹਾਡੇ ਉਪਦੇਸ਼ ਸੁਣਦੇ ਹਨ।
1 ਪਤਰਸ 5:3
3 ਇਹ ਲੋਕ ਤੁਹਾਡੀ ਦੇਖਭਾਲ ਹੇਠਾਂ ਰੱਖੇ ਗਏ ਹਨ। ਇਸ ਲਈ ਜ਼ਾਲਮ ਹਾਕਮ ਵਾਂਗ ਨਾ ਬਣੋ ਸਗੋਂ ਇੱਜੜ ਲਈ ਇੱਕ ਉਦਾਹਰਣ ਦੀ ਤਰ੍ਹਾਂ ਹੋਵੋ।
1 ਥੱਸਲੁਨੀਕੀਆਂ ਨੂੰ 5:12-13
12 ਹੁਣ ਭਰਾਵੋ ਅਤੇ ਭੈਣੋ, ਉਨ੍ਹਾਂ ਦੀ ਇੱਜ਼ਤ ਕਰੋ ਜਿਹੜੇ ਤੁਹਾਡੇ ਦਰਮਿਆਨ ਸਖਤ ਮਿਹਨਤ ਕਰਦੇ ਹਨ, ਜਿਹੜੇ ਤੁਹਾਡੀ ਪ੍ਰਭੂ ਵਿੱਚ ਅਗਵਾਈ ਕਰਦੇ ਹਨ। ਅਤੇ ਤੁਹਾਨੂੰ ਉਪਦੇਸ਼ ਦਿੰਦੇ ਹਨ।13 ਉਨ੍ਹਾਂ ਦੀ ਇੱਜ਼ਤ ਉਸ ਕੰਮ ਦੀ ਖਾਤਿਰ, ਇੱਕ ਖਾਸ ਪ੍ਰੇਮ ਨਾਲ ਕਰੋ, ਜਿਹੜਾ ਉਹ ਕਰਦੇ ਹਨ।
ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹੋ।
ਫ਼ਿਲਿੱਪੀਆਂ ਨੂੰ 2:29
29 ਇਸ ਲਈ ਉਸਦਾ ਪ੍ਰਭੂ ਵਿੱਚ ਵੱਡੇ ਅਨੰਦ ਨਾਲ ਸੁਆਗਤ ਕਰੋ। ਇਹ ਨਿਸ਼ਚਿਤ ਕਰ ਲਵੋ ਕਿ ਤੁਸੀਂ ਉਸ ਵਰਗੇ ਲੋਕਾਂ ਦੀ ਇੱਜ਼ਤ ਕਰਦੇ ਹੋ।
1 ਤਿਮੋਥਿਉਸ ਨੂੰ 5:17
17 ਜਿਹੜੇ ਬਜ਼ੁਰਗ ਕਲੀਸਿਯਾ ਦੀ ਅਗਵਾਈ ਚੰਗੇ ਢੰਗ ਨਾਲ ਕਰਦੇ ਹਨ ਉਹ ਮਹਾਨ ਇੱਜ਼ਤ ਪਾਉਣ ਦੇ ਯੋਗੀ ਹਨ। ਜਿਹੜੇ ਵਡੇਰੇ ਬੋਲ ਚਾਲ ਰਾਹੀਂ ਅਤੇ ਉਪਦੇਸ਼ ਰਾਹੀਂ ਕਾਰਜ ਕਰਦੇ ਹਨ ਅਜਿਹੇ ਵਿਅਕਤੀ ਹਨ ਜਿਹੜੇ ਮਹਾਨ ਇੱਜ਼ਤ ਦੇ ਯੋਗੀ ਹਨ।
1 ਕੁਰਿੰਥੀਆਂ ਨੂੰ 16:15-16
15-16 ਤੁਹਾਨੂੰ ਪਤਾ ਹੀ ਹੈ ਕਿ ਸਤਫ਼ਨਾਸ ਅਤੇ ਉਸਦਾ ਪਰਿਵਾਰ ਅੱਛਾਈਆਂ ਵਿੱਚ ਪਹਿਲੇ ਵਿਸ਼ਵਾਸੀ ਸਨ। ਉਨ੍ਹਾਂ ਨੇ ਆਪਣੇ ਆਪ ਨੂੰ ਪਰਮੇਸ਼ੁਰ ਦੇ ਲੋਕਾਂ ਦੀ ਸੇਵਾ ਲਈ ਅਰਪਿਤ ਕਰ ਦਿੱਤਾ ਹੈ। ਭਰਾਵੋ ਅਤੇ ਭੈਣੋ, ਉਨ੍ਹਾਂ ਲੋਕਾਂ ਦਾ ਅਨੁਸਰਣ ਕਰੋ ਜਿਹੜੇ ਉਨ੍ਹਾਂ ਵਰਗੇ ਹਨ ਅਤੇ ਜਿਹੜੇ ਕੰਮ ਕਰਦੇ ਹਨ ਅਤੇ ਉਨ੍ਹਾਂ ਦੇ ਨਾਲ ਸੇਵਾ ਕਰਦੇ ਹਨ।
1 ਕੁਰਿੰਥੀਆਂ ਨੂੰ 9:14
14 ਖੁਸ਼ਖਬਰੀ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਬਾਰੇ ਵੀ ਇਵੇਂ ਹੀ ਹੈ। ਇਹ ਪਰਮੇਸ਼ੁਰ ਦਾ ਹੁਕਮ ਹੈ ਕਿ ਉਹ ਜਿਹੜੇ ਖੁਸ਼ਖਬਰੀ ਦਾ ਪ੍ਰਚਾਰ ਕਰਦੇ ਹਨ ਉਨ੍ਹਾਂ ਨੂੰ ਆਪਣੀ ਰੋਜ਼ੀ ਇਸੇ ਕੰਮ ਤੋਂ ਬਨਾਉਣੀ ਚਾਹੀਦੀ ਹੈ।
ਲੂਕਾ 10:7
7 ਉਸ ਘਰ ਵਿੱਚ ਰਹਿਣਾ ਜੋ ਸ਼ਾਂਤੀ ਨੂੰ ਪਿਆਰ ਕਰਦਾ ਹੈ। ਅਤੇ ਉਹ ਜੋ ਖਾਣ-ਪੀਣ ਨੂੰ ਦੇਣ ਉਹੀ ਖਾਣਾ। ਕਿਉਂਕਿ ਇੱਕ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੁੰਦਾ ਹੈ। ਤੁਸੀਂ ਇੱਕ ਘਰ ਛੱਡ ਕੇ ਦੂਜੇ ਘਰ ਨਾ ਜਾਣਾ।
ਗਲਾਤੀਆਂ ਨੂੰ 6:6
6 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸਿੱਖ ਰਿਹਾ ਹੈ ਉਸ ਨੂੰ ਆਪਣੀਆਂ ਸਮੂਹ ਚੰਗੀਆਂ ਚੀਜ਼ਾਂ ਉਸ ਵਿਅਕਤੀ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਜਿਹੜਾ ਉਸ ਨੂੰ ਸਿੱਖਿਆ ਦੇ ਰਿਹਾ ਹੈ।
1 ਤਿਮੋਥਿਉਸ ਨੂੰ 5:18
18 ਕਿਉਂਕਿ ਪੋਥੀ ਆਖਦੀ ਹੈ, “ਉਸ ਬਲਦ ਦਾ ਮੂੰਹ ਨਾ ਬੰਨ੍ਹੋ ਜਿਹੜਾ ਗਾਹੁੰਦੇ ਥੱਲੇ ਉੱਤੇ ਕੰਮ ਕਰਦਾ” [a] ਅਤੇ ਪੋਥੀ ਇਹ ਵੀ ਆਖਦੀ ਹੈ, “ਮਜ਼ਦੂਰ ਆਪਣੀ ਮਜਦੂਰੀ ਦੇ ਯੋਗ ਹੈ ।” [b]
ਬਿਵਸਥਾ ਸਾਰ 25:4
4 “ਜਦੋਂ ਕਿਸੇ ਬਲਦ ਨੂੰ ਅਨਾਜ ਗਹੁਣ ਲਈ ਵਰਤਿਆ ਜਾਂਦਾ, ਉਸ ਨੂੰ ਅਨਾਜ ਖਾਣ ਤੋਂ ਰੋਕਣ ਲਈ ਉਸਦਾ ਮੂੰਹ ਨਹੀਂ ਬੰਨ੍ਹਿਆ ਜਾਣਾ ਚਾਹੀਦਾ।
ਰੋਮੀਆਂ ਨੂੰ 15:30
30 ਪਿਆਰੇ ਭਰਾਵੋ ਅਤੇ ਭੈਣੋ, ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਵਾਸਤੇ ਪ੍ਰਾਰਥਨਾ ਕਰਕੇ ਮੇਰੇ ਕੰਮ ਵਿੱਚ ਮੇਰੇ ਨਾਲ ਮਿਹਨਤ ਕਰੋ। ਇਹ ਸਾਡੇ ਪ੍ਰਭੂ ਯਿਸੂ ਮਸੀਹ ਅਤੇ ਪਵਿੱਤਰ ਆਤਮਾ ਦੇ ਪਿਆਰ ਦੇ ਕਾਰਣ ਕਰੋ।
ਅਫ਼ਸੀਆਂ ਨੂੰ 6:19
19 ਮੇਰੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਜਦੋਂ ਮੈਂ ਬੋਲਾਂ ਪਰਮੇਸ਼ੁਰ ਮੈਨੂੰ ਸ਼ਬਦ ਪ੍ਰਦਾਨ ਕਰੇ। ਤਾਂ ਕਿ ਮੈਂ ਬਿਨਾ ਕਿਸੇ ਡਰ ਦੇ ਖੁਸ਼ਖਬਰੀ ਦੇ ਗੁਪਤ ਸੱਚ ਬਾਰੇ ਦੱਸ ਸੱਕਾਂ।
ਫ਼ਿਲਿੱਪੀਆਂ ਨੂੰ 1:19
19 ਤੁਸੀਂ ਮੇਰੇ ਲਈ ਪ੍ਰਾਰਥਨਾ ਕਰ ਰਹੇ ਹੋ ਅਤੇ ਯਿਸੂ ਮਸੀਹ ਦਾ ਆਤਮਾ ਮੇਰੀ ਸਹਾਇਤਾ ਕਰਦਾ ਹੈ। ਇਸ ਲਈ ਮੈਂ ਜਾਣਦਾ ਹਾਂ ਕਿ ਇਹ ਮੁਸ਼ਕਿਲਾਂ ਜੋ ਮੇਰੇ ਨਾਲ ਵਾਪਰੀਆਂ ਮੇਰੇ ਲਈ ਛੁਟਕਾਰਾ ਲਿਆਉਣਗੀਆਂ।
1 ਥੱਸਲੁਨੀਕੀਆਂ ਨੂੰ 5:25
25 ਭਰਾਵੋ ਅਤੇ ਭੈਣੋ, ਕਿਰਪਾ ਕਰਕੇ ਸਾਡੇ ਲਈ ਪ੍ਰਾਰਥਨਾ ਕਰੋ।
ਇਬਰਾਨੀਆਂ ਨੂੰ 13:18
18 ਸਾਡੇ ਲਈ ਪ੍ਰਾਰਥਨਾ ਕਰਦੇ ਰਹੋ। ਜੋ ਅਸੀਂ ਕਰਦੇ ਹਾਂ ਅਸੀਂ ਇਸ ਬਾਰੇ ਠੀਕ ਸਮਝਦੇ ਹਾਂ, ਕਿਉਂਕਿ ਅਸੀਂ ਹਮੇਸ਼ਾ ਉੱਤਮ ਗੱਲਾਂ ਕਰਨ ਦੀ ਕੋਸ਼ਿਸ਼ ਕਰਦੇ ਹਾਂ।
ਫ਼ਿਲਿੱਪੀਆਂ ਨੂੰ 2:29-30
29 ਇਸ ਲਈ ਉਸਦਾ ਪ੍ਰਭੂ ਵਿੱਚ ਵੱਡੇ ਅਨੰਦ ਨਾਲ ਸੁਆਗਤ ਕਰੋ। ਇਹ ਨਿਸ਼ਚਿਤ ਕਰ ਲਵੋ ਕਿ ਤੁਸੀਂ ਉਸ ਵਰਗੇ ਲੋਕਾਂ ਦੀ ਇੱਜ਼ਤ ਕਰਦੇ ਹੋ। 30 ਉਸ ਨੂੰ ਸਤਿਕਾਰਿਆ ਜਾਣਾ ਚਾਹੀਦਾ ਕਿਉਂਕਿ ਉਸ ਨੇ ਮਸੀਹ ਦੀ ਖਾਤਿਰ ਆਪਣੇ ਪ੍ਰਾਣ ਦੇਣ ਜਿੰਨਾ ਕੰਮ ਕੀਤਾ। ਉਸ ਨੇ ਮੇਰੀ ਸਹਾਇਤਾ ਕਰਨ ਲਈ ਆਪਣੇ ਖੁਦ ਦੇ ਪ੍ਰਾਣ ਵੀ ਖਤਰੇ ਵਿੱਚ ਪਾ ਦਿੱਤੇ। ਤੁਸੀਂ ਆਜਿਹੀ ਸਹਾਇਤਾ ਮੇਰੀ ਖਾਤਿਰ ਨਹੀਂ ਕਰ ਸੱਕੇ।
ਗਲਾਤੀਆਂ ਨੂੰ 4:14
14 ਮੇਰੀ ਬਿਮਾਰੀ ਤੁਹਾਡੇ ਉੱਪਰ ਬੋਝ ਸੀ। ਪਰ ਤੁਸੀਂ ਮੇਰੇ ਬਾਰੇ ਕੋਈ ਨਫ਼ਰਤ ਨਹੀਂ ਦਿਖਾਈ। ਤੁਸੀਂ ਮੈਨੂੰ ਵਾਪਸ ਚੱਲੇ ਜਾਣ ਲਈ ਮਜਬੂਰ ਨਹੀਂ ਕੀਤਾ ਤੁਸੀਂ ਮੇਰੀ ਇਸ ਤਰ੍ਹਾਂ ਆਉ-ਭਗਤ ਕੀਤੀ ਸੀ ਜਿਵੇਂ ਮੈਂ ਪਰਮੇਸ਼ੁਰ ਵੱਲੋਂ ਆਇਆ ਕੋਈ ਦੂਤ ਹੋਵਾਂ। ਤੁਸੀਂ ਮੈਂਨੂੰ ਇਉਂ ਪ੍ਰਵਾਨ ਕੀਤਾ ਜਿਵੇਂ ਮੈਂ ਖੁਦ ਮਸੀਹ ਹੋਵਾਂ।
ਰਸੂਲਾਂ ਦੇ ਕਰਤੱਬ 20:28; 1 ਪਤਰਸ
5:2; ਇਬਰਾਨੀਆਂ ਨੂੰ
13:17; ਰੋਮੀਆਂ ਨੂੰ
16:17; ਫ਼ਿਲਿੱਪੀਆਂ ਨੂੰ
3:2; 1 ਤਿਮੋਥਿਉਸ ਨੂੰ
3:2; 2 ਤਿਮੋਥਿਉਸ ਨੂੰ
2:2; 1 ਤਿਮੋਥਿਉਸ ਨੂੰ
4:16; 1 ਪਤਰਸ 5:3; 1 ਥੱਸਲੁਨੀਕੀਆਂ ਨੂੰ
5:12-13; ਫ਼ਿਲਿੱਪੀਆਂ ਨੂੰ
2:29; 1 ਤਿਮੋਥਿਉਸ ਨੂੰ
5:17; 1 ਕੁਰਿੰਥੀਆਂ ਨੂੰ
16:15-16; 1 ਕੁਰਿੰਥੀਆਂ ਨੂੰ
9:14; ਲੂਕਾ 10:7; ਗਲਾਤੀਆਂ ਨੂੰ
6:6; 1 ਤਿਮੋਥਿਉਸ ਨੂੰ
5:18; ਬਿਵਸਥਾ ਸਾਰ 25:4;
ਰੋਮੀਆਂ ਨੂੰ
15:30; ਅਫ਼ਸੀਆਂ ਨੂੰ
6:19; ਫ਼ਿਲਿੱਪੀਆਂ ਨੂੰ
1:19; 1 ਥੱਸਲੁਨੀਕੀਆਂ ਨੂੰ
5:25; ਇਬਰਾਨੀਆਂ ਨੂੰ
13:18; ਫ਼ਿਲਿੱਪੀਆਂ ਨੂੰ
2:29-30; ਗਲਾਤੀਆਂ ਨੂੰ 4:14
