Thursday, January 16, 2014

ਮੁਆਫ਼ ਕਰਨਾ


                                         ਬਾਈਬਲ ਦੇ ਕੁਝ ਵਚਨ ਵਿਸ਼ਾ : ਮੁਆਫ਼ ਕਰਨਾ
                                                  ਪੰਜਾਬੀ ਮਸੀਹ
ਸੰਦੇਸ਼

1 ਯੂਹੰਨਾ 1:9

ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਰਾਰ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸੱਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ

 

ਕੁਲੁੱਸੀਆਂ ਨੂੰ 3:13

13 ਇੱਕ ਦੂਸਰੇ ਨਾਲ ਨਾਰਾਜ਼ ਨਾ ਹੋਵੋ, ਸਗੋਂ ਇੱਕ ਦੂਸਰੇ ਨੂੰ ਮਾਫ਼ ਕਰ ਦਿਉ। ਜੇ ਕੋਈ ਵਿਅਕਤੀ ਤੁਹਾਡੇ ਨਾਲ ਕੁਝ ਗਲਤ ਕਰਦਾ ਹੈ, ਉਸ ਨੂੰ ਮਾਫ਼ ਕਰ ਦਿਉ। ਤੁਹਾਨੂੰ ਹੋਰਨਾਂ ਨੂੰ ਉਵੇਂ ਮੁਆਫ਼ ਕਰ ਦੇਣਾ ਚਾਹੀਦਾ ਹੈ ਜਿਵੇਂ ਪ੍ਰਭੂ ਨੇ ਤੁਹਾਨੂੰ ਮੁਆਫ਼ ਕਰ ਦਿੱਤਾ

 

ਰੋਮੀਆਂ ਨੂੰ 5:8

ਪਰ ਮਸੀਹ ਸਾਡੇ ਲਈ ਮਰਿਆ ਜਦੋਂ ਹਾਲੇ ਅਸੀਂ ਪਾਪੀ ਸਾਂ। ਇੰਝ ਪਰਮੇਸ਼ੁਰ ਨੇ ਸਾਡੇ ਪ੍ਰਤੀ ਆਪਣਾ ਭਰਪੂਰ ਪਿਆਰ ਦਰਸਾਇਆ ਹੈ

 

ਮਰਕੁਸ 11:25

25 ਜਦੋਂ ਤੁਸੀਂ ਪ੍ਰਾਰਥਨਾ ਕਰੋ, ਜੇਕਰ ਤੁਹਾਨੂੰ ਯਾਦ ਆਵੇ ਕਿ ਤੁਸੀਂ ਕਿਸੇ ਨਾਲ ਗੁੱਸੇ ਹੋ, ਤੁਸੀਂ ਮਨੁੱਖ ਨੂੰ ਮਾਫ਼ ਕਰ ਦੇਵੋ। ਜੇਕਰ ਤੁਸੀਂ ਉਸ ਇੰਝ ਕਰੋਂਗੇ, ਸੁਰਗ ਵਿੱਚ ਬੈਠਾ ਤੁਹਾਡਾ ਪਿਤਾ ਵੀ ਤੁਹਾਡੇ ਪਾਪ ਮਾਫ਼ ਕਰ ਦੇਵੇਗਾ।

 

ਅਫ਼ਸੀਆਂ ਨੂੰ 4:32

32 ਦਿਆਲੂ ਬਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ

 

ਯਸਾਯਾਹ 43:25

25 ਮੈਂ, ਮੈਂ ਹੀ ਹਾਂ ਉਹ ਜਿਹੜਾ ਤੇਰੇ ਸਾਰੇ ਪਾਪਾਂ ਨੂੰ ਸਾਫ਼ ਕਰਦਾ ਹੈ। ਇਹ ਗੱਲ ਮੈਂ ਆਪਣੇ-ਆਪ ਨੂੰ ਪ੍ਰਸੰਨ ਕਰਨ ਲਈ ਕਰਦਾ ਹਾਂ। ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਕਰਾਂਗਾ

 

ਜ਼ਬੂਰ 103:12

12 ਅਤੇ ਪਰਮੇਸ਼ੁਰ ਨੇ ਸਾਡੇ ਗੁਨਾਹ ਇੰਨੇ ਦੂਰ ਸੁੱਟ ਦਿੱਤੇ ਹਨ
    ਜਿੰਨਾ ਪੱਛਮ ਪੂਰਬ ਤੋਂ ਦੂਰ ਹੈ

 

ਰਸੂਲਾਂ ਦੇ ਕਰਤੱਬ 2:38

38 ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ

 

ਮੱਤੀ 18:21-35

21 ਤਦ ਪਤਰਸ ਯਿਸੂ ਕੋਲ ਆਇਆ ਅਤੇ ਉਸ ਨੂੰ ਆਖਿਆ, “ਜੇਕਰ ਮੇਰਾ ਭਰਾ ਮੇਰਾ ਬੁਰਾ ਕਰਨਾ ਜਾਰੀ ਰੱਖੇ, ਤਾਂ ਕਿੰਨੀ ਵਾਰੀ ਮੈਂ ਉਸ ਨੂੰ ਮਾਫ਼ ਕਰਾਂ? ਕੀ ਮੈਂ ਉਸ ਨੂੰ ਸੱਤ ਵਾਰ ਬੁਰਾ ਕਰਨ ਤੱਕ ਮਾਫ਼ ਕਰਾਂ?”

22 ਯਿਸੂ ਨੇ ਉਸ ਨੂੰ ਕਿਹਾ, “ਤੂੰ ਸੱਤ ਵਾਰ ਤੋਂ ਵੱਧ ਮਾਫ਼ ਕਰ। ਤੂੰ ਉਸ ਨੂੰ ਲਗਾਤਾਰ ਮਾਫ਼ ਕਰਦਾ ਜਾ, ਭਾਵੇਂ ਉਹ ਤੇਰੇ ਨਾਲ ਸਤੱਤਰ ਵਾਰ ਗਲਤੀ ਕਰੇ
23 ਸੋ ਸੁਰਗ ਦਾ ਰਾਜ ਉਸ ਰਾਜੇ ਵਰਗਾ ਹੈ ਜਿਸਨੇ ਆਪਣੇ ਉਨ੍ਹਾਂ ਨੋਕਰਾਂ ਤੋਂ ਪੈਸਾ ਵਸੂਲਣ ਦਾ ਮਨ ਬਣਾਇਆ ਜੋ ਉਸ ਦੇ ਨੌਕਰ ਉਸ ਨੂੰ ਦੇਣਦਾਰ ਸਨ 24 ਜਦੋਂ ਰਾਜੇ ਨੇ ਪੈਸਾ ਇਕੱਠਾ ਕਰਨਾ ਸ਼ੁਰੂ ਕੀਤਾ, ਤਾਂ ਉਸ ਦੇ ਇੱਕ ਨੋਕਰ ਨੂੰ, ਜੋ ਉਸ ਨੂੰ ਚਾਂਦੀ ਦੇ ਕਈ ਹਜ਼ਾਰ ਸਿੱਕਿਆਂ ਦਾ ਦੇਣਦਾਰ ਸੀ, ਉਸ ਕੋਲ ਲਿਆਂਦਾ ਗਿਆ 25 ਪਰ ਨੋਕਰ, ਕੋਲ ਦੇਣ ਨੂੰ ਕੁਝ ਨਹੀਂ ਸੀ, ਤਦ ਉਸ ਦੇ ਮਾਲਕ ਨੇ ਹੁਕਮ ਦਿੱਤਾ ਉਹ ਉਸਦੀ ਤੀਵੀਂ, ਬਾਲ-ਬੱਚੇ ਅਤੇ ਜੋ ਕੁਝ ਵੀ ਉਸਦਾ ਹੈ ਸਭ ਵੇਚਿਆ ਜਾਵੇ ਅਤੇ ਕਰਜ ਭਰ ਲਿਆ ਜਾਵੇ
26 ਉਸ ਸਮੇਂ ਨੋਕਰ ਨੇ ਉਸ ਅੱਗੇ ਝੁਕ ਕੇ ਬੇਨਤੀ ਕੀਤੀ, ‘ਮੇਰੇ ਤੇ ਰਹਿਮ ਕਰੋ ਅਤੇ ਮੈਂ ਜੋ ਕੁਝ ਤੁਹਾਥੋਂ ਲਿਆ ਹੈ, ਜਲਦੀ ਮੋੜ ਦੇਵਾਂਗਾ। 27 ਤਾਂ ਮਾਲਕ ਨੂੰ ਉਸ ਉੱਤੇ ਤਰਸ ਆਇਆ। ਮਾਲਕ ਨੇ ਤਰਸ ਖਾਕੇ ਉਸਦਾ ਕਰਜ ਮਾਫ਼ ਕਰ ਦਿੱਤਾ ਅਤੇ ਉਸ ਨੂੰ ਵੀ ਛੱਡ ਦਿੱਤਾ
28 ਜਦੋਂ ਉਹੀ ਨੋਕਰ ਬਾਹਰ ਆਇਆ, ਤਾਂ ਉਸ ਨੂੰ ਦੂਜਾ ਨੋਕਰ ਮਿਲਿਆ ਜੋ ਉਸ ਨੂੰ ਚਾਂਦੀ ਦੇ ਇੱਕ ਸੌ ਸਿੱਕਿਆਂ ਦਾ ਦੇਣਦਾਰ ਸੀ। ਤਾਂ ਉਸ ਨੋਕਰ ਨੇ ਦੂਜੇ ਨੂੰ ਗਲੋਂ ਫ਼ੜ ਲਿਆ ਅਤੇ ਆਖਿਆ ਜਿਸਦਾ ਤੂੰ ਮੈਨੂੰ ਦੇਣਦਾਰ ਹੈ, ਸੋ ਦੇ
29 ਤਾਂ ਉਸ ਦੇ ਨਾਲ ਦਾ ਨੋਕਰ ਉਸ ਦੇ ਗੋਡੀ ਪੈ ਗਿਆ ਅਤੇ ਉਸ ਨੂੰ ਬੇਨਤੀ ਕੀਤੀ, ‘ਤੂੰ ਮੇਰੇ ਨਾਲ ਸਬਰ ਤੋਂ ਕੰਮ ਲੈ, ਮੈਂ ਤੇਰਾ ਸਾਰਾ ਕਰਜਾ ਦੇ ਦਿਆਂਗਾ।
30 ਪਰ ਉਸ ਨੇ ਇਨਕਾਰ ਕਰ ਦਿੱਤਾ ਅਤੇ ਕਚਿਹਰੀ ਰਾਹੀਂ ਉਸ ਨੋਕਰ ਨੂੰ ਕੈਦ ਵਿੱਚ ਸੁੱਟ ਦਿਤਾ ਗਿਆ। ਉਸ ਨੂੰ ਓਨਾ ਚਿਰ ਕੈਦ ਵਿੱਚ ਰੱਖਿਆ ਗਿਆ ਜਦੋਂ ਤੱਕ ਕਿ ਉਸ ਨੇ ਸਾਰਾ ਕਰਜਾ ਵਾਪਸ ਨਹੀਂ ਦੇ ਦਿੱਤਾ 31 ਪਰ ਜਦੋਂ ਉਸ ਦੇ ਨਾਲ ਦੇ ਨੋਕਰਾਂ ਨੇ ਇਹ ਗੱਲ ਵਾਪਰਦੀ ਵੇਖੀ ਤਾਂ ਉਹ ਬੜੇ ਉਦਾਸ ਹੋਏ ਅਤੇ ਉਨ੍ਹਾਂ ਨੇ ਜਾਕੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ
32 ਤਦ ਮਾਲਕ ਨੇ ਉਸ ਨੌਕਰ ਨੂੰ ਸੱਦਿਆ ਅਤੇ ਆਖਿਆ, ‘ਓਏ ਦੁਸ਼ਟ ਨੋਕਰ, ਤੂੰ ਮੇਰੇ ਕਿੰਨੇ ਧਨ ਦਾ ਦੇਣਦਾਰ ਸੀ, ਪਰ ਤੂੰ ਮੈਨੂੰ ਕਰਜਾ ਛੱਡਣ ਲਈ ਬੇਨਤੀ ਕੀਤੀ। ਇਸ ਲਈ ਮੈਂ ਤੇਰਾ ਸਾਰਾ ਕਰਜਾ ਛੱਡ ਦਿੱਤਾ 33 ਫ਼ੇਰ ਜਿਵੇਂ ਮੈਂ ਤੇਰੇ ਤੇ ਦਯਾ ਕੀਤੀ ਸੀ ਕੀ ਤੈਨੂੰ ਵੀ ਆਪਣੇ ਨਾਲ ਦੇ ਨੋਕਰ ਉੱਤੇ ਉਵੇਂ ਹੀ ਦਯਾ ਨਹੀਂ ਕਰਨੀ ਚਾਹੀਦੀ ਸੀ। 34 ਮਾਲਕ ਨੂੰ ਬਹੁਤ ਗੁੱਸਾ ਆਇਆ ਅਤੇ ਉਸ ਨੇ ਨੋਕਰ ਨੂੰ ਸਜ਼ਾ ਦੇਣ ਲਈ ਕੈਦ ਵਿੱਚ ਸੁੱਟ ਦਿੱਤਾ, ਅਤੇ ਓਨੀ ਦੇਰ ਕੈਦ ਵਿੱਚ ਰੱਖਣ ਦਾ ਹੁਕਮ ਦਿੱਤਾ ਜਿੰਨੀ ਦੇਰ ਉਹ ਆਪਣਾ ਕਰਜਾ ਚੁਕਤਾ ਨਾ ਕਰ ਦੇਵੇ
35 ਇਸੇ ਤਰ੍ਹਾਂ ਮੇਰਾ ਸੁਰਗੀ ਪਿਤਾ ਤੁਹਾਡੇ ਨਾਲ ਕਰੇਗਾ ਜਿਵੇਂ ਰਾਜੇ ਨੇ ਨੋਕਰ ਨਾਲ ਕੀਤਾ ਜੇਕਰ ਤੁਸੀਂ ਆਪਣੇ ਭਾਈਆਂ ਅਤੇ ਭੈਣਾਂ ਨੂੰ ਆਪਣੇ ਦਿਲੋਂ ਮਾਫ਼ ਨਹੀਂ ਕਰੋਂਗੇ ਤਾਂ ਮੇਰਾ ਸੁਰਗੀ ਪਿਤਾ ਤੁਹਾਨੂੰ ਮਾਫ਼ ਨਹੀਂ ਕਰੇਗਾ।

ਮੱਤੀ 6:14-15

14 ਕਿਉਂਕਿ ਜੇਕਰ ਤੁਸੀਂ ਦੂਸਰੇ ਲੋਕਾਂ ਦੀਆਂ ਗ਼ਲਤੀਆਂ ਮਾਫ ਕਰ ਦੇਵੋਂਗੇ, ਤਾਂ ਸੁਰਗ ਵਿੱਚ ਤੁਹਾਡਾ ਸੁਰਗੀ ਪਿਤਾ ਵੀ ਤੁਹਾਡੀਆਂ ਗ਼ਲਤੀਆਂ ਨੂੰ ਮਾਫ਼ ਕਰ ਦੇਵੇਗਾ 15 ਪਰ ਜੇਕਰ ਤੁਸੀਂ ਉਨ੍ਹਾਂ ਲੋਕਾਂ ਦੀਆਂ ਗਲਤੀਆਂ ਮਾਫ਼ ਨਹੀਂ ਕਰੋਂਗੇ, ਤਾਂ ਸੁਰਗ ਵਿੱਚ ਤੁਹਾਡਾ ਪਿਤਾ ਵੀ ਤੁਹਾਡੀਆਂ ਗਲਤੀਆਂ ਮਾਫ਼ ਨਹੀਂ ਕਰੇਗਾ

 

ਮੱਤੀ 6:12

12 ਅਤੇ ਤੁਸੀਂ ਸਾਡੇ ਪਾਪ ਮਾਫ਼
    ਕਰ ਦਿਓ ਜਿਵੇਂ ਅਸੀਂ ਵੀ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਹੈ ਜਿਨ੍ਹਾਂ ਨੇ ਸਾਡਾ ਬੁਰਾ ਕੀਤਾ

 

ਮੱਤੀ 5:23-24

23 ਸੋ ਜਦੋਂ ਤੂੰ ਪਰਮੇਸ਼ੁਰ ਲਈ ਜਗਵੇਦੀ ਤੇ ਆਪਣੀ ਭੇਂਟ ਚੜ੍ਹਾਉਣ ਲੱਗੇ, ਅਤੇ ਉੱਥੇ ਤੈਨੂੰ ਚੇਤੇ ਆਵੇ ਕਿ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਵਿਰੋਧ ਹੈ 24 ਤਾਂ ਓੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ। ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ ਅਤੇ ਬਾਅਦ ਵਿੱਚ ਆਕੇ ਆਪਣੀ ਭੇਂਟ ਚੜ੍ਹਾ

 

ਯਸਾਯਾਹ 1:18

18 ਯਹੋਵਾਹ ਆਖਦਾ ਹੈ, “ਆਓ, ਅਸੀਂ ਇਨ੍ਹਾਂ ਗੱਲਾਂ ਉੱਤੇ ਵਿੱਚਾਰ ਕਰੀਏ। ਤੁਹਾਡੇ ਪਾਪ ਸੂਹੇ ਕੱਪੜੇ ਵਾਂਗ ਲਾਲ ਹਨ, ਪਰ ਉਹ ਧੋਤੇ ਜਾ ਸੱਕਦੇ ਹਨ। ਤੁਸੀਂ ਬਰਫ਼ ਵਾਂਗ ਸਫ਼ੇਦ ਹੋਵੋਗੇ। ਤੁਹਾਡੇ ਪਾਪ ਚਮਕੀਲੇ ਲਾਲ ਹਨ ਪਰ ਤੁਸੀਂ ਉਨ ਵਰਗੇ ਚਿੱਟੇ ਬਣ ਸੱਕਦੇ ਹੋ

 

ਮੱਤੀ 18:21-22

21 ਤਦ ਪਤਰਸ ਯਿਸੂ ਕੋਲ ਆਇਆ ਅਤੇ ਉਸ ਨੂੰ ਆਖਿਆ, “ਜੇਕਰ ਮੇਰਾ ਭਰਾ ਮੇਰਾ ਬੁਰਾ ਕਰਨਾ ਜਾਰੀ ਰੱਖੇ, ਤਾਂ ਕਿੰਨੀ ਵਾਰੀ ਮੈਂ ਉਸ ਨੂੰ ਮਾਫ਼ ਕਰਾਂ? ਕੀ ਮੈਂ ਉਸ ਨੂੰ ਸੱਤ ਵਾਰ ਬੁਰਾ ਕਰਨ ਤੱਕ ਮਾਫ਼ ਕਰਾਂ?”

22 ਯਿਸੂ ਨੇ ਉਸ ਨੂੰ ਕਿਹਾ, “ਤੂੰ ਸੱਤ ਵਾਰ ਤੋਂ ਵੱਧ ਮਾਫ਼ ਕਰ। ਤੂੰ ਉਸ ਨੂੰ ਲਗਾਤਾਰ ਮਾਫ਼ ਕਰਦਾ ਜਾ, ਭਾਵੇਂ ਉਹ ਤੇਰੇ ਨਾਲ ਸਤੱਤਰ ਵਾਰ ਗਲਤੀ ਕਰੇ

 

ਲੂਕਾ 17:3

ਖਬਰਦਾਰ ਰਹੋ!

ਜੇਕਰ ਤੁਹਾਡਾ ਭਰਾ ਪਾਪ ਕਰੇ ਤਾਂ ਉਸ ਨੂੰ ਦੱਸੋ ਕਿ ਉਹ ਗਲਤ ਹੈ। ਜੇਕਰ ਉਹ ਮਾਫ਼ੀ ਮੰਗਦਾ ਹੈ ਤਾਂ ਉਸ ਨੂੰ ਮਾਫ਼ ਕਰ ਦਿਉ

 

ਮੱਤੀ 6:14

14 ਕਿਉਂਕਿ ਜੇਕਰ ਤੁਸੀਂ ਦੂਸਰੇ ਲੋਕਾਂ ਦੀਆਂ ਗ਼ਲਤੀਆਂ ਮਾਫ ਕਰ ਦੇਵੋਂਗੇ, ਤਾਂ ਸੁਰਗ ਵਿੱਚ ਤੁਹਾਡਾ ਸੁਰਗੀ ਪਿਤਾ ਵੀ ਤੁਹਾਡੀਆਂ ਗ਼ਲਤੀਆਂ ਨੂੰ ਮਾਫ਼ ਕਰ ਦੇਵੇਗਾ

 

ਇਬਰਾਨੀਆਂ ਨੂੰ 8:12

12 ਮੈਂ ਉਨ੍ਹਾਂ ਨੂੰ ਮੇਰੇ ਖਿਲਾਫ਼ ਕੀਤੀਆਂ ਬਦੀਆਂ ਮੁਆਫ਼ ਕਰ ਦਿਆਂਗਾ
    ਅਤੇ ਮੈਂ ਉਨ੍ਹਾਂ ਦੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।

 

ਯੂਹੰਨਾ 3:16

16 ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ


1 ਯੂਹੰਨਾ 1:9; ਕੁਲੁੱਸੀਆਂ ਨੂੰ 3:13; ਰੋਮੀਆਂ ਨੂੰ 5:8; ਮਰਕੁਸ 11:25; ਅਫ਼ਸੀਆਂ ਨੂੰ 4:32; ਯਸਾਯਾਹ 43:25; ਜ਼ਬੂਰ 103:12; ਰਸੂਲਾਂ ਦੇ ਕਰਤੱਬ 2:38; ਮੱਤੀ 18:21-35; ਮੱਤੀ 6:14-15; ਮੱਤੀ 6:12; ਮੱਤੀ 5:23-24; ਯਸਾਯਾਹ 1:18; ਮੱਤੀ 18:21-22; ਲੂਕਾ 17:3; ਮੱਤੀ 6:14; ਇਬਰਾਨੀਆਂ ਨੂੰ 8:12; ਯੂਹੰਨਾ 3:16