Sunday, January 12, 2014

ਪਰਮੇਸ਼ੁਰ ਇੱਕ ਹੈ

                              
                                      ਬਾਈਬਲ ਦੇ ਕੁਝ ਬਚਨ ਵਿਸ਼ੇ : ਪਰਮੇਸ਼ੁਰ ਇੱਕ ਹੈ                                  
                                                            ਪੰਜਾਬੀ ਮਸੀਹ ਸੰਦੇਸ਼
ਯਾਕੂਬ 2:19 ਤੁਸੀਂ ਨਿਹਚਾ ਕਰਦੇ ਹੋ ਕਿ ਪਰਮੇਸ਼ੁਰ ਇੱਕ ਹੈ। ਠੀਕ ਹੈ। ਪਰ ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਹਨ ਅਤੇ ਡਰ ਨਾਲ ਕੰਬਦੀਆਂ ਹਨ।

ਯੂਹੰਨਾ 1:1  ਸੰਸਾਰ ਦੇ ਆਦਿ ਤੋਂ ਪਹਿਲਾਂ ਸ਼ਬਦ [a] ਸੀ। ਸ਼ਬਦ ਪਰਮੇਸ਼ੁਰ ਦੇ ਸੰਗ ਸੀ। ਅਤੇ ਸ਼ਬਦ ਪਰਮੇਸ਼ੁਰ ਸੀ।
ਯਸਾਯਾਹ 44:6  ਯਹੋਵਾਹ ਇਸਰਾਏਲ ਦਾ ਰਾਜਾ ਹੈ। ਯਹੋਵਾਹ ਸਰਬ ਸ਼ਕਤੀਮਾਨ ਇਸਰਾਏਲ ਦੀ ਰੱਖਿਆ ਕਰਦਾ ਹੈ। ਯਹੋਵਾਹ ਆਖਦਾ ਹੈ, “ਮੈਂ ਹੀ ਇੱਕ ਪਰਮੇਸ਼ੁਰ ਹਾਂ। ਹੋਰ ਕੋਈ ਦੇਵਤੇ ਨਹੀਂ ਹਨ। ਮੈਂ ਹੀ ਆਦਿ ਅਤੇ ਅੰਤ ਹਾਂ।
ਯਸਾਯਾਹ 43:11  ਮੈਂ ਖੁਦ ਹੀ ਯਹੋਵਾਹ ਹਾਂ। ਅਤੇ ਇੱਥੇ ਕੋਈ ਹੋਰ ਰੱਖਿਅਕੱ ਨਹੀਂ ਹੈ ਇੱਕੋ ਇੱਕ ਮੈਂ ਹੀ ਹਾਂ।

1 ਤਿਮੋਥਿਉਸ ਨੂੰ 2:5  ਪਰਮੇਸ਼ੁਰ ਕੇਵਲ ਇੱਕ ਹੈ। ਅਤੇ ਪਰਮੇਸ਼ੁਰ ਤੱਕ ਪਹੁੰਚਣ ਦਾ ਕੇਵਲ ਇੱਕ ਹੀ ਰਾਹ ਹੈ। ਇਹ ਰਾਹ ਮਸੀਹ ਯਿਸੂ ਰਾਹੀਂ ਹੈ, ਜੋ ਕਿ ਇੱਕ ਇਨਸਾਨ ਹੈ।

ਯਸਾਯਾਹ 43:10  ਯਹੋਵਾਹ ਆਖਦਾ ਹੈ, “ਤੁਸੀਂ ਲੋਕ ਮੇਰੇ ਗਵਾਹ ਹੋ। ਤੁਸੀਂ ਹੀ ਉਹ ਸੇਵਕ ਹੋ ਜਿਨ੍ਹਾਂ ਦੀ ਮੈਂ ਚੋਣ ਕੀਤੀ ਸੀ। ਮੈਂ ਤੁਹਾਨੂੰ ਇਸ ਲਈ ਚੁਣਿਆ ਸੀ ਤਾਂ ਜੋ ਤੁਸੀਂ ਲੋਕਾਂ ਦੀ ਮੇਰੇ ਉੱਪਰ ਵਿਸ਼ਵਾਸ ਕਰਨ ਵਿੱਚ ਸਹਾਇਤਾ ਕਰ ਸੱਕੋ। ਮੈਂ ਤੁਹਾਨੂੰ ਇਸ ਲਈ ਚੁਣਿਆ ਸੀ ਤਾਂ ਜੋ ਤੁਸੀਂ ਸਮਝ ਸੱਕੋਁ ਕਿ ਮੈਂ ਉਹ ਹਾਂ ਮੈਂ ਹੀ ਸੱਚਾ ਪਰਮੇਸ਼ੁਰ ਹਾਂ। ਮੇਰੇ ਤੋਂ ਪਹਿਲਾਂ ਕੋਈ ਪਰਮੇਸ਼ੁਰ ਨਹੀਂ ਸੀ। ਅਤੇ ਮੇਰੇ ਤੋਂ ਮਗਰੋਂ ਕੋਈ ਪਰਮੇਸ਼ੁਰ ਨਹੀਂ ਹੋਵੇਗਾ।

ਉਤਪਤ 1:26  ਫ਼ੇਰ ਪਰਮੇਸ਼ੁਰ ਨੇ ਆਖਿਆ, “ਆਓ ਹੁਣ ਆਦਮੀ ਦੀ ਸਾਜਣਾ ਕਰੀਏ। ਅਸੀਂ ਲੋਕਾਂ ਨੂੰ ਆਪਣੀ ਨਕਲ ਦੇ ਰੂਪ ਵਿੱਚ ਸਾਜਾਂਗੇ। ਲੋਕ ਸਾਡੇ ਵਰਗੇ ਹੋਣਗੇ। ਉਹ ਸਮੁੰਦਰ ਦੇ ਸਾਰੇ ਜੀਵਾਂ ਅਤੇ ਹਵਾ ਦੇ ਸਾਰੇ ਪੰਛੀਆਂ ਉੱਤੇ ਰਾਜ ਕਰਨਗੇ। ਉਹ ਸਾਰੇ ਵੱਡੇ ਜਾਨਵਰਾਂ ਅਤੇ ਧਰਤੀ ਉੱਤੇ ਰੀਂਗਣ ਵਾਲੇ ਸਾਰੇ ਛੋਟੇ ਜੀਵਾਂ ਉੱਤੇ ਰਾਜ ਕਰਨਗੇ।”

ਕੁਲੁੱਸੀਆਂ ਨੂੰ 2:9  ਮਸੀਹ ਵਿੱਚ ਪਰਮੇਸ਼ੁਰ ਦੀ ਸੰਪੂਰਣਤਾ ਸਰੀਰ ਰੂਪ ਵਿੱਚ ਜਿਉਂਦੀ ਹੈ। ਮਸੀਹ ਦੇ ਧਰਤੀ ਉੱਪਰਲੇ ਜੀਵਨ ਵਿੱਚ ਵੀ ਅਤੇ ਮਸੀਹ ਦੇ ਨਮਿੱਤ ਤੁਸੀਂ ਭਰਪੂਰ ਹੋ।

ਯੂਹੰਨਾ 10:30  ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸੱਕਦਾ। ਮੈਂ ਅਤੇ ਪਿਤਾ ਇੱਕ ਹਾਂ।”

ਯੂਹੰਨਾ 1:14  ਸ਼ਬਦ ਮਨੁੱਖ ਬਣ ਗਿਆ ਅਤੇ ਸਾਡੇ ਵਿੱਚ ਰਿਹਾ। ਅਸੀਂ ਉਸਦੀ ਮਹਿਮਾ ਦੇਖੀ। ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਨਾਲ ਸੰਬੰਧਿਤ ਹੈ। ਇਹ ਸ਼ਬਦ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।

ਮਰਕੁਸ 12:29  ਯਿਸੂ ਨੇ ਆਖਿਆ, “ਸਭ ਤੋਂ ਮੁਖ ਇਹੀ ਹੈ ਕਿ: ‘ਹੇ ਇਸਰਾਏਲ ਦੇ ਲੋਕੋ, ਸੁਣੋ! ਸਾਡਾ ਪ੍ਰਭੂ ਪਰਮੇਸ਼ੁਰ ਹੀ ਇੱਕੋ ਪ੍ਰਭੂ ਹੈ।

ਮੱਤੀ 28:19  ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ।

ਯਸਾਯਾਹ 9:6  ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।”

ਪਰਕਾਸ਼ ਦੀ ਪੋਥੀ 1:8  ਪ੍ਰਭੂ ਪਰਮੇਸ਼ੁਰ ਆਖਦਾ ਹੈ, “ਮੈਂ ਹੀ ਅਲਫ਼ਾ ਤੇ ਓਮੇਗਾ ਹਾਂ। ਮੈਂ ਹੀ ਉਹ ਹਾਂ ਜਿਹੜਾ ਹਮੇਸ਼ਾ ਸੀ ਅਤੇ ਜਿਹੜਾ ਆ ਰਿਹਾ ਹੈ। ਮੈਂ ਸਰਬਸ਼ਕਤੀਮਾਨ ਹਾਂ।”

1 ਯੂਹੰਨਾ 5:20  ਅਸੀਂ ਇਹ ਵੀ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆ ਚੁੱਕਿਆ ਹੈ ਅਤੇ ਸਾਨੂੰ ਸਿਆਣਪ ਦਿੱਤੀ ਹੈ ਤਾਂ ਜੋ ਹੁਣ ਅਸੀਂ ਉਸ ਇੱਕ ਸੱਚੇ ਨੂੰ ਜਾਣ ਸੱਕਦੇ ਹਾਂ। ਅਤੇ ਅਸਲ ਵਿੱਚ ਸਾਡੀਆਂ ਜ਼ਿੰਦਗੀਆਂ ਉਸ ਇੱਕ ਸੱਚੇ ਵਿੱਚ ਹਨ। ਉਹੀ ਸੱਚਾ ਪਰਮੇਸ਼ੁਰ ਹੈ ਅਤੇ ਉਹੀ ਸਦੀਪਕ ਜੀਵਨ ਹੈ।

ਇਬਰਾਨੀਆਂ ਨੂੰ 1:3  ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀ ਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹ ਕੇ ਰੱਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰੱਖ ਦੇ ਸੱਜੇ ਹੱਥ ਬੈਠ ਗਿਆ।

ਕੁਲੁੱਸੀਆਂ ਨੂੰ 1:16  ਸਵਰਗ ਵਿੱਚ ਜਾਂ ਧਰਤੀ ਉਤਲੀਆਂ ਚੀਜ਼ਾਂ,
    ਪ੍ਰਤੱਖ ਚੀਜ਼ਾਂ ਜਾਂ ਅਪ੍ਰਤੱਖ ਚੀਜ਼ਾਂ, ਸਿੰਘਾਸਨ ਅਤੇ ਅਧਿਕਾਰ,
    ਹਾਕਮ ਅਤੇ ਸ਼ਕਤੀਆਂ ਸਾਰੀਆਂ ਚੀਜ਼ਾਂ ਉਸੇ ਰਾਹੀਂ
ਅਤੇ ਉਸੇ ਲਈ ਸਾਜੀਆਂ ਗਈਆਂ ਹਨ।

1 ਕੁਰਿੰਥੀਆਂ ਨੂੰ 8:6  ਪਰ ਸਾਡੇ ਲਈ ਕੇਵਲ ਇੱਕ ਪਰਮੇਸ਼ੁਰ ਹੈ। ਉਹ ਸਾਡਾ ਪਿਤਾ ਹੈ। ਸਭ ਚੀਜ਼ਾਂ ਉਸ ਵੱਲੋਂ ਆਈਆਂ ਹਨ ਅਤੇ ਅਸੀਂ ਸਿਰਫ਼ ਉਸੇ ਲਈ ਜਿਉਂਦੇ ਹਾਂ। ਇੱਥੇ ਕੇਵਲ ਇੱਕ ਹੀ ਪ੍ਰਭੂ ਹੈ। ਉਹ ਯਿਸੂ ਮਸੀਹ ਹੈ। ਸਭ ਚੀਜ਼ਾਂ ਉਸੇ ਰਾਹੀਂ ਸਾਜੀਆਂ ਗਈਆਂ ਹਨ ਅਤੇ ਅਸੀਂ ਵੀ ਉਸੇ ਰਾਹੀਂ ਜਿਉਂਦੇ ਹਾਂ।

ਯੂਹੰਨਾ 14:10  ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸ ਰਿਹਾ ਹਾਂ ਮੇਰੇ ਵੱਲੋਂ ਨਹੀਂ ਆ ਰਹੀਆਂ। ਪਿਤਾ ਜੋ ਮੇਰੇ ਅੰਦਰ ਨਿਵਾਸ ਕਰਦਾ ਆਪਣੇ ਕੰਮ ਕਰ ਰਿਹਾ ਹੈ।

ਮੱਤੀ 4:10  ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ,
‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ
    ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”
ਅਫ਼ਸੀਆਂ ਨੂੰ 4:5  ਇੱਕ ਪ੍ਰਭੂ ਹੈ, ਇੱਕ ਵਿਸ਼ਵਾਸ ਅਤੇ ਇੱਕ ਹੀ ਬਪਤਿਸਮਾ।

ਯੂਹੰਨਾ 14:9  ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹਾਲੇ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਨਾ, ‘ਸਾਨੂੰ ਪਿਤਾ ਦੇ ਦਰਸ਼ਨ ਕਰਵਾ?’

ਯੂਹੰਨਾ 3:13  ਮਨੁੱਖ ਦੇ ਪੁੱਤਰ ਤੋਂ ਬਿਨਾ, ਜੋ ਕਿ ਸਵਰਗ ਤੋਂ ਹੇਠਾਂ ਉਤਰਿਆ ਸੀ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।

ਮੱਤੀ 1:23 “ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” [a] ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”