Saturday, January 18, 2014

ਚੰਗੇ ਬੁਰੇ ਦੀ ਪਛਾਣ


                                 ਬਾਈਬਲ ਦੇ ਕੁਝ ਵਚਨ ਵਿਸ਼ਾ : ਚੰਗੇ ਬੁਰੇ ਦੀ ਪਛਾਣ
                                                    ਪੰਜਾਬੀ ਮਸੀਹ
ਸੰਦੇਸ਼

ਉਤਪਤ 3:22

22 ਯਹੋਵਾਹ ਪਰਮੇਸ਼ੁਰ ਨੇ ਆਖਿਆ, “ਦੇਖੋ, ਆਦਮੀ ਸਾਡੇ ਵਾਂਗ ਬਣ ਗਿਆ ਹੈ-ਅਤੇ ਉਹ ਜਾਣਦਾ ਹੈ ਕੀ ਚੰਗਾ ਹੈ ਅਤੇ ਕੀ ਮਾੜਾ ਅਤੇ ਹੁਣ ਸੰਭਵ ਹੈ ਕਿ ਆਦਮ ਜੀਵਨ ਬਿਰੱਖ ਦਾ ਫ਼ਲ ਖਾ ਲਵੇ। ਜੇ ਆਦਮੀ ਨੇ ਉਸ ਰੁੱਖ ਦਾ ਫ਼ਲ ਖਾ ਲਿਆ ਤਾਂ ਉਹ ਸਦਾ ਲਈ ਜਿਉਂਦਾ ਰਹੇਗਾ।

ਉਤਪਤ 2:9
ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਵਿੱਚੋਂ ਰੁੱਖ ਉਗਾਏ: ਹਰ ਖੂਬਸੂਰਤ ਰੁੱਖ ਅਤੇ ਹਰ ਉਹ ਰੁੱਖ ਜੋ ਭੋਜਨ ਲਈ ਚੰਗਾ ਸੀ। ਬਾਗ ਦੇ ਮੱਧ ਵਿੱਚ, ਯਹੋਵਾਹ ਪਰਮੇਸ਼ੁਰ ਨੇ ਜੀਵਨ ਦਾ ਰੁੱਖ ਲਾਇਆ ਅਤੇ ਉਹ ਰੁੱਖ ਵੀ ਲਾਇਆ ਜੋ ਗਿਆਨ ਦਿੰਦਾ ਸੀ ਕਿ, ਕੀ ਚੰਗਾ ਸੀ ਤੇ ਕੀ ਮਾੜਾ


ਉਤਪਤ 3:5-6

ਪਰਮੇਸ਼ੁਰ ਜਾਣਦਾ ਹੈ ਕਿ ਜੇ ਤੁਸੀਂ ਉਸ ਰੁੱਖ ਦਾ ਫ਼ਲ ਖਾ ਲਿਆ ਤੁਸੀਂ ਪਰਮੇਸ਼ੁਰ ਵਰਗੇ ਹੋ ਜਾਵੋਂਗੇ, ਕਿਉਂਕਿ ਤੁਸੀਂ ਜਾਣ ਜਾਵੋਂਗੇ ਕਿ ਕੀ ਚੰਗਾ ਹੈ ਤੇ ਕੀ ਬੁਰਾ।

ਔਰਤ ਨੇ ਦੇਖਿਆ ਕਿ ਰੁੱਖ ਬੜਾ ਸੋਹਣਾ ਸੀ। ਉਸ ਨੇ ਦੇਖਿਆ ਕਿ ਫ਼ਲ ਖਾਣ ਲਈ ਚੰਗਾ ਸੀ ਅਤੇ ਇਹ ਕਿ ਰੁੱਖ ਉਸ ਨੂੰ ਸਿਆਣੀ ਬਣਾ ਸੱਕਦਾ ਸੀ। ਇਸ ਲਈ ਔਰਤ ਨੇ ਰੁੱਖ ਤੋਂ ਫ਼ਲ ਤੋੜਿਆ ਅਤੇ ਖਾ ਲਿਆ। ਉਸਦਾ ਪਤੀ ਵੀ ਉਸ ਦੇ ਨਾਲ ਸੀ, ਇਸ ਲਈ ਉਸ ਨੇ ਫ਼ਲ ਵਿੱਚੋਂ ਕੁਝ ਹਿੱਸਾ ਉਸ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ

 

2 ਸਮੂਏਲ 14:17

17 ਮੈਨੂੰ ਪਤਾ ਹੈ ਕਿ ਮੇਰੇ ਮਹਾਰਾਜ ਪਾਤਸ਼ਾਹ ਦੇ ਸ਼ਬਦ ਸੁੱਖ-ਸ਼ਾਂਤੀ ਦੇਣਗੇ ਕਿਉਂ ਕਿ ਤੂੰ ਪਰਮੇਸ਼ੁਰ ਦੇ ਦੂਤ ਵਰਗਾ ਹੈਂ। ਤੂੰ ਚੰਗੇ ਬੁਰੇ ਦੀ ਪਛਾਣ ਰੱਖਦਾ ਹੈਂ ਅਤੇ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੈ।

 

2 ਸਮੂਏਲ 19:35

35 ਮੈਂ 80 ਸਾਲਾਂ ਦਾ ਹੋ ਗਿਆ ਹਾਂ। ਮੈਂ ਇੰਨਾ ਬੁੱਢਾ ਹਾਂ ਕਿ ਇਹ ਵੀ ਨਹੀਂ ਦੱਸ ਸੱਕਦਾ ਕਿ ਕਿਹੜਾ ਚੰਗਾ ਹੈ ਅਤੇ ਕਿਹੜਾ ਮਾੜਾ। ਮੈਂ ਇੰਨਾ ਬੁੱਢਾ ਹੋ ਗਿਆ ਹਾਂ ਕਿ ਮੈਂ ਸਵਾਦ ਵੀ ਨਹੀਂ ਵੇਖ ਸੱਕਦਾ ਕਿ ਮੈਂ ਕੀ ਖਾਂਦਾ ਹਾਂ ਜਾਂ ਕੀ ਪੀਂਦਾ ਹਾਂ। ਮੈਂ ਇੰਨਾ ਬੁੱਢਾ ਹੋ ਗਿਆ ਹਾਂ ਕਿ ਔਰਤਾਂ ਦੇ ਗਾਉਣ ਵਿੱਚ ਅਤੇ ਆਦਮੀਆਂ ਦੇ ਗਾਉਣ ਵਿੱਚ ਵੀ ਫ਼ਰਕ ਨਹੀਂ ਕਰ ਸੱਕਦਾ। ਤਾਂ ਫਿਰ ਤੈਨੂੰ ਮੇਰੇ ਬਾਰੇ ਫ਼ਿਕਰ ਕਰਨ ਦੀ ਕੀ ਲੋੜ ਹੈ?

 

ਹਿਜ਼ਕੀਏਲ 28:2-7

ਆਦਮੀ ਦੇ ਪੁੱਤਰ, ਸੂਰ ਦੇ ਹਾਕਮ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ:

“‘ਬਹੁਤ ਗੁਮਾਨੀ ਹੈਂ ਤੂੰ!
    ਅਤੇ ਤੂੰ ਆਖਦਾ ਹੈਂ, “ਮੈਂ ਹਾਂ ਇੱਕ ਦੇਵਤਾ!
ਬੈਠਾ ਹਾਂ ਮੈਂ ਦੇਵਤਿਆਂ ਦੇ
    ਆਸਨ ਉੱਤੇ ਸਮੁੰਦਰਾਂ ਦੇ ਵਿੱਚਕਾਰ।
“‘ਪਰ ਆਦਮੀ ਹੈ ਤੂੰ ਪਰਮੇਸ਼ੁਰ ਨਹੀਂ!
    ਤੂੰ ਸਿਰਫ਼ ਸੋਚਦਾ ਹੈਂ ਕਿ ਤੂੰ ਦੇਵਤਾ ਹੈਂ।
ਤੂੰ ਸੋਚਦਾ ਹੈਂ ਕਿ ਤੂੰ ਸਿਆਣਾ ਹੈ ਦਾਨੀਏਲ ਨਾਲੋਂ!
    ਸੋਚਦਾ ਹੈਂ ਤੂੰ ਕਿ ਭੇਤ ਲੱਭ ਲਵੇਂਗਾ ਤੂੰ ਸਾਰੇ।
ਆਪਣੀ ਸਿਆਣਪ ਅਤੇ ਸਮਝ ਰਾਹੀਂ ਤੂੰ ਪ੍ਰਾਪਤ
    ਕੀਤੀਆਂ ਨੇ ਤੂੰ ਦੌਲਤਾਂ ਆਪਣੇ ਲਈ।
ਅਤੇ ਪਾਏ ਨੇ ਤੂੰ ਸੋਨਾ ਚਾਂਦੀ
    ਆਪਣੇ ਖਜ਼ਾਨਿਆਂ ਵਿੱਚ।
ਆਪਣੀ ਮਹਾਨ ਸਿਆਣਪ
    ਅਤੇ ਕਾਰੋਬਾਰ ਨਾਲ ਤੂੰ ਵੱਧਾ ਲਈ ਹੈ ਦੌਲਤ ਆਪਣੀ।
ਅਤੇ ਹੁਣ ਤੂੰ ਗੁਮਾਨੀ ਹੈਂ
    ਉਨ੍ਹਾਂ ਦੌਲਤਾਂ ਕਾਰਣ
“‘ਇਸ ਲਈ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ:
ਸੂਰ, ਸੋਚਿਆ ਸੀ ਤੂੰ ਕਿ ਤੂੰ ਹੈਂ ਇੱਕ ਦੇਵਤੇ ਵਰਗਾ।
ਮੈਂ ਅਜਨਬੀਆਂ ਨੂੰ ਤੇਰੇ ਵਿਰੁੱਧ ਲੜਨ ਲਈ ਲਿਆਵਾਂਗਾ
    ਉਹ ਕੌਮਾਂ ਅੱਤ ਭਿਆਨਕ ਨੇ!
ਉਹ ਆਪਣੀਆਂ ਤਲਵਾਰਾਂ ਨੂੰ ਧੂ ਲੈਣਗੇ
    ਅਤੇ ਉਨ੍ਹਾਂ ਖੂਬਸੂਰਤ ਚੀਜ਼ਾਂ ਦੇ ਵਿਰੁੱਧ ਵਰਤਣਗੇ ਜਿਹੜੀਆਂ ਤੇਰੀ ਸਿਆਣਪ ਨੇਹਾਸਿਲ ਕੀਤੀਆਂ।
    ਉਹ ਤੇਰੀ ਸ਼ਾਨ ਨੂੰ ਬਰਬਾਦ ਕਰ ਦੇਣਗੇ

 

ਉਤਪਤ 2:17

17 ਪਰ ਤੈਨੂੰ ਉਸ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ ਜਿਹੜਾ ਗਿਆਨ ਦਿੰਦਾ, ਕਿ ਕੀ ਚੰਗਾ ਤੇ ਕੀ ਬੁਰਾ। ਜੇ ਤੂੰ ਉਸ ਰੁੱਖ ਦਾ ਫ਼ਲ ਖਾਵੇਂਗਾ ਤਾਂ ਤੂੰ ਮਰ ਜਾਵੇਂਗਾ।

 

ਉਤਪਤ 3:7-19

ਫ਼ੇਰ ਦੋਵੇਂ ਆਦਮੀ ਅਤੇ ਔਰਤ ਚੀਜ਼ਾਂ ਨੂੰ ਹੋਰ ਤਰ੍ਹਾਂ ਵੇਖ ਸੱਕਦੇ ਸਨ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਉਹ ਨੰਗੇ ਸਨ। ਇਸ ਲਈ ਉਨ੍ਹਾਂ ਨੇ ਅੰਜੀਰ ਦੇ ਕੁਝ ਪੱਤੇ ਲੈ ਕੇ ਉਨ੍ਹਾਂ ਨੂੰ ਸਿਉਂ ਲਿਆ ਅਤੇ ਉਨ੍ਹਾਂ ਨੂੰ ਕੱਪੜਿਆਂ ਵਾਂਗੂ ਪਹਿਨ ਲਿਆ

ਦਿਨ ਦੇ ਸੁਹਾਵਨੇ ਸਮੇਂ, ਯਹੋਵਾਹ ਪਰਮੇਸ਼ੁਰ ਬਾਗ ਵਿੱਚ ਸੈਰ ਕਰ ਰਿਹਾ ਸੀ। ਆਦਮ ਅਤੇ ਔਰਤ ਨੇ ਉਸਦੀ ਆਹਟ ਸੁਣੀ, ਅਤੇ ਬਾਗ ਦੇ ਰੁੱਖਾਂ ਵਿੱਚ ਛੁੱਪ ਗਏ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਆਵਾਜ਼ ਦਿੱਤੀ, “ਕਿੱਥੇ ਹੈਂ ਤੂੰ?
10 ਆਦਮ ਨੇ ਆਖਿਆ, “ਮੈਂ ਤੁਹਾਡੀ ਬਾਗ਼ ਵਿੱਚ ਤੁਰਨ ਫ਼ਿਰਨ ਦੀ ਆਹਟ ਸੁਣਕੇ ਮੈਂ ਡਰ ਗਿਆ ਸੀ। ਮੈਂ ਨੰਗਾ ਸੀ ਇਸ ਲਈ ਮੈਂ ਛੁਪ ਗਿਆ।
11 ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਖਿਆ, “ਤੈਨੂੰ ਕਿਸਨੇ ਦੱਸਿਆ ਕਿ ਤੂੰ ਨੰਗਾ ਹੈਂ? ਕੀ ਤੂੰ ਉਸ ਖਾਸ ਰੁੱਖ ਦਾ ਫ਼ਲ ਖਾਧਾ? ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਤੂੰ ਉਸ ਰੁੱਖ ਦਾ ਫ਼ਲ ਨਾ ਖਾਵੀਂ!
12 ਆਦਮੀ ਨੇ ਆਖਿਆ, “ਜਿਹੜੀ ਔਰਤ ਤੂੰ ਮੇਰੇ ਲਈ ਸਾਜੀ ਸੀ ਉਸ ਨੇ ਮੈਨੂੰ ਉਸ ਰੁੱਖ ਦਾ ਫ਼ਲ ਦਿੱਤਾ ਸੀ। ਇਸ ਲਈ ਮੈਂ ਖਾ ਲਿਆ।
13 ਤਾਂ ਯਹੋਵਾਹ ਪਰਮੇਸ਼ੁਰ ਨੇ ਔਰਤ ਨੂੰ ਆਖਿਆ, “ਤੂੰ ਕੀ ਕਰ ਬੈਠੀ ਹੈਂ?
ਔਰਤ ਨੇ ਆਖਿਆ, “ਸੱਪ ਨੇ ਮੈਨੂੰ ਗੁਮਰਾਹ ਕਰ ਦਿੱਤਾ ਸੀ, ਇਸ ਲਈ ਮੈਂ ਫ਼ਲ ਖਾ ਲਿਆ।
14 ਇਸ ਲਈ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ,
ਤੂੰ ਇਹ ਬਹੁਤ ਮੰਦੀ ਗੱਲ ਕੀਤੀ,
    ਇਸ ਲਈ ਤੇਰੇ ਨਾਲ ਮੰਦੀਆਂ ਗੱਲਾ ਵਾਪਰਨਗੀਆਂ।
ਤੇਰੇ ਨਾਲ ਹੋਰ ਕਿਸੇ ਵੀ
    ਜਾਨਵਰ ਨਾਲੋਂ ਮੰਦਾ ਹੋਵੇਗਾ।
ਤੈਨੂੰ ਢਿੱਡ ਭਾਰ ਰੀਂਗਣਾ ਪਵੇਗਾ
    ਅਤੇ ਤੈਨੂੰ ਜੀਵਨ ਭਰ ਲਈ ਮਿੱਟੀ ਖਾਣੀ ਪਵੇਗੀ।
15 ਮੈਂ ਤੈਨੂੰ ਅਤੇ ਔਰਤ ਨੂੰ ਇੱਕ
    ਦੂਜੇ ਦੇ ਦੁਸ਼ਮਣ ਬਣਾ ਦਿਆਂਗਾ।
ਤੇਰੇ ਬੱਚੇ ਅਤੇ ਉਸ ਦੇ ਬੱਚੇ ਇੱਕ
    ਦੂਜੇ ਦੇ ਦੁਸ਼ਮਣ ਹੋਣਗੇ।
ਉਸਦਾ ਪੁੱਤਰ ਤੇਰਾ ਸਿਰ ਕੁਚਲੇਗਾ,
    ਅਤੇ ਤੂੰ ਉਸ ਦੇ ਪੈਰ ਨੂੰ ਡਸੇਂਗਾ।
16 ਫ਼ੇਰ ਯਹੋਵਾਹ ਪਰਮੇਸ਼ੁਰ ਨੇ ਔਰਤ ਨੂੰ ਆਖਿਆ,
ਮੈਂ ਤੈਨੂੰ ਬਹੁਤ ਦੁੱਖ ਦੇਵਾਂਗਾ
    ਜਦੋਂ ਤੂੰ ਗਰਭਵਤੀ ਹੋਵੇਂਗੀ,
ਅਤੇ ਜਦੋਂ ਤੂੰ ਬੱਚੇ ਜਣੇਂਗੀ,
    ਤੈਨੂੰ ਬਹੁਤ ਦਰਦ ਹੋਵੇਗਾ।
ਤੂੰ ਆਪਣੇ ਪਤੀ ਨੂੰ ਬਹੁਤ ਚਾਹੇਂਗੀ
    ਪਰ ਉਹ ਤੇਰੇ ਉੱਤੇ ਰਾਜ ਕਰੇਗਾ।
17 ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਖਿਆ,
ਮੈਂ ਤੈਨੂੰ ਆਦੇਸ਼ ਦਿੱਤਾ ਸੀ, ਕਿ ਓਸ ਰੁੱਖ ਦਾ ਫ਼ਲ ਨਾ ਖਾਵੀਂ।
    ਪਰ ਤੂੰ ਆਪਣੀ ਪਤਨੀ ਦੀ ਗੱਲ ਸੁਣਕੇ ਓਸ ਰੁੱਖ ਦਾ ਫ਼ਲ ਖਾ ਲਿਆ।
ਇਸ ਲਈ ਤੇਰੀ ਖਾਤਰ ਮੈਂ ਧਰਤੀ ਨੂੰ ਸਰਾਪ ਦੇਵਾਂਗਾ।
    ਤੈਂਨੂੰ ਧਰਤੀ ਤੋਂ ਭੋਜਨ ਲੈਣ ਲਈ ਜੀਵਨ ਭਰ ਸਖ਼ਤ ਮਿਹਨਤ ਕਰਨੀ ਪਵੇਗੀ।
18 ਧਰਤੀ ਤੇਰੇ ਲਈ ਖਰ ਪਤਵਾਰ ਤੇ ਕੰਡੇ ਉਗਾਵੇਗੀ
    ਅਤੇ ਤੈਨੂੰ ਜੰਗਲੀ ਪੌਦੇ ਖਾਣੇ ਪੈਣਗੇ ਜਿਹੜੇ ਖੇਤਾਂ ਅੰਦਰ ਉੱਗਦੇ ਹਨ। [a]
19 ਤੈਨੂੰ ਆਪਣੇ ਭੋਜਨ ਲਈ ਸਖ਼ਤ ਮਿਹਨਤ ਕਰਨੀ ਪਵੇਗੀ
    ਜਦੋਂ ਤੀਕ ਕਿ ਤੇਰਾ ਚਿਹਰਾ ਮੁੜਕੇ ਨਾਲ ਭਿੱਜ ਨਹੀਂ ਜਾਂਦਾ।
ਤੈਨੂੰ ਮਰਨ ਤੀਕ ਸਖ਼ਤ ਮਿਹਨਤ ਕਰਨੀ ਪਵੇਗੀ।
    ਫ਼ੇਰ ਤੂੰ ਖਾਕ ਹੋ ਜਾਵੇਂਗਾ।
ਮੈਂ ਤੈਨੂੰ ਖਾਕ ਨਾਲ ਸਾਜਿਆ ਸੀ
    ਅਤੇ ਮਰਕੇ ਫ਼ਿਰ ਤੋਂ ਤੂੰ ਖਾਕ ਹੋ ਜਾਵੇਗਾ।

 

ਹਿਜ਼ਕੀਏਲ 28:13-19

13 ਤੂੰ ਸੀ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਅੰਦਰ
    ਤੇਰੇ ਕੋਲ ਸੀ ਹਰ ਬਹੁਮੁੱਲਾ ਪੱਬ-ਲਾਲ ਅਕੀਕ-ਸ਼ੁਨਹਿਲਾ,
    ਦੁਧਿਯਾ, ਬਿਲੌਰ, ਓਨੇਸ ਅਤੇ ਬੈਰੂਜ,
    ਸ਼ਲੇਮਾਨੀ, ਨੀਲਮ ਅਤੇ ਜਬਰਜਦ।
ਅਤੇ ਹਰ ਇੱਕ ਪੱਥਰ ਸੀ ਸੋਨੇ ਵਿੱਚ ਲਾਇਆ ਹੋਇਆ।
    ਦਿੱਤੀ ਗਈ ਸੀ ਇਹ ਸੁੰਦਰਤਾ ਤੈਨੂੰ।
    ਉਸ ਦਿਨ ਜਦੋਂ ਸੀ ਤੈਨੂੰ ਸਾਜਿਆ ਗਿਆ।
    ਪਰਮੇਸ਼ੁਰ ਬਣਾਇਆ ਸੀ ਤੈਨੂੰ ਤਾਕਤਵਰ।
14 ਤੂੰ ਸੀ ਚੁਣੇ ਹੋਏ ਕਰੂਬੀਆਂ ਵਿੱਚੋਂ ਪਂਖ ਤੇਰੇ,
    ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ
ਅਤੇ ਰੱਖਿਆ ਸੀ ਤੈਨੂੰ ਮੈਂ ਪਰਮੇਸ਼ੁਰ ਦੇ ਪਵਿੱਤਰ ਪਰਬਤ ਉੱਤੇ।
    ਤੁਰਦਾ ਸੀ ਤੂੰ ਹੀਰਿਆਂ ਵਿੱਚਕਾਰ ਚਮਕਦੇ ਸਨ ਜਿਹੜੇ ਅਗਨੀ ਵਾਂਗ।
15 ਈਮਾਨਦਾਰ ਅਤੇ ਨੇਕ ਸੀ ਤੂੰ ਜਦੋਂ ਮੈਂ ਤੈਨੂੰ ਸਾਜਿਆ ਸੀ
    ਪਰ ਫ਼ੇਰ ਤੂੰ ਬਣ ਗਿਆ ਬਦ।
16 ਵਪਾਰ ਤੇਰੇ ਨੇ ਲਿਆਂਦੀਆਂ ਬਹੁਤ ਦੌਲਤਾਂ ਤੇਰੇ ਲਈ
    ਪਰ ਰੱਖ ਦਿੱਤਾ ਸੀ ਜ਼ੁਲਮ ਵੀ ਉਨ੍ਹਾਂ ਤੇਰੇ ਅੰਦਰ। ਅਤੇ ਪਾਪ ਕੀਤਾ ਤੂੰ।
ਇਸ ਲਈ ਵਰਤਾਉ ਕੀਤਾ ਮੈਂ ਤੇਰੇ ਨਾਲ ਜਿਵੇਂ ਤੂੰ ਹੋਵੇਂ ਕੋਈ ਅਪਵਿੱਤਰ ਚੀਜ਼।
    ਸੁੱਟ ਦਿੱਤਾ ਸੀ ਮੈਂ ਤੈਨੂੰ ਪਰਮੇਸ਼ੁਰ ਦੇ ਪਰਬਤ ਤੋਂ ਬਾਹਰ।
ਤੂੰ ਖਾਸ ਕਰੂਬੀ ਫ਼ਰਿਸ਼ਤਿਆਂ ਵਿੱਚ ਇੱਕ ਸੀ-ਪੰਖ ਤੇਰੇ ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ!
    ਪਰ ਮਜ਼ਬੂਰ ਕਰ ਦਿੱਤਾ ਤੈਨੂੰ ਮੈਂ ਉਨ੍ਹਾਂ ਹੀਰਿਆਂ ਨੂੰ ਛੱਡ ਦੇਣ ਲਈ ਚਮਕਦੇ ਸਨ ਜੋ ਅਗਨੀ ਵਾਂਗ।
17 ਗੁਮਾਨੀ ਬਣਾਇਆ ਤੈਨੂੰ ਤੇਰੀ ਖੂਬਸੂਰਤੀ ਨੇ
    ਤੇਰੀ ਸ਼ਾਨ ਨੇ ਬਰਬਾਦ ਕਰ ਦਿੱਤਾ ਤੇਰੀ ਸਿਆਣਪ ਨੂੰ।
ਇਸ ਲਈ ਸੁੱਟ ਦਿੱਤਾ ਤੈਨੂੰ ਮੈਂ ਹੇਠਾਂ ਧਰਤ ਉੱਤੇ।
    ਅਤੇ ਹੁਣ ਹੋਰ ਰਾਜੇ ਤਕਦੇ ਨੇ ਤੇਰੇ ਵੱਲ।
18 ਕੀਤੀਆਂ ਤੂੰ ਬਹੁਤ ਖਰਾਬ ਗੱਲਾਂ
ਤੂੰ ਸੀ ਬਹੁਤ ਧੋਖੇਬਾਜ਼ ਵਪਾਰੀ।
    ਇਸ ਤਰ੍ਹਾਂ ਤੂੰ ਪਵਿੱਤਰ ਥਾਵਾਂ ਨੂੰ ਕਲੰਕਤ ਕਰ ਦਿੱਤਾ।
ਇਸ ਲਈ ਅੱਗ ਲਿਆਂਦੀ ਮੈਂ ਤੇਰੇ ਅੰਦਰੋਂ।
    ਇਸਨੇ ਸਾੜ ਦਿੱਤਾ ਤੈਨੂੰ!
ਸੜਕੇ ਸੁਆਹ ਹੋ ਗਿਆ ਤੂੰ ਧਰਤ ਉੱਤੇ।
    ਦੇਖ ਸੱਕਦਾ ਹੈ ਹੁਣ ਹਰ ਕੋਈ ਤੇਰੀ ਸ਼ਰਮਿੰਦਗੀ ਨੂੰ
19 “‘ਹੋਰਨਾਂ ਕੌਮਾਂ ਦੇ ਸਾਰੇ ਲੋਕ ਭੈਭੀਤ ਹੋ
    ਗਏ ਸਨ ਦੇਖਕੇ ਵਾਪਰਿਆ ਸੀ ਜੋ ਤੇਰੇ ਨਾਲ।
ਜੋ ਕੁਝ ਸੀ ਵਾਪਰਿਆ ਤੇਰੇ ਨਾਲ ਬਹੁਤ ਭੈਭੀਤ ਕਰੇਗਾ ਉਹ ਲੋਕਾਂ ਨੂੰ।
    ਖਤਮ ਹੋ ਗਿਆ ਹੈਂ ਤੂੰ!’”

 

ਰੋਮੀਆਂ ਨੂੰ 1:28-32

28 ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹੜੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ 29 ਉਹ ਲੋਕ ਹਰ ਤਰ੍ਹਾਂ ਦੇ ਪਾਪਾਂ, ਬਦੀ, ਸੁਆਰਥ, ਨਫ਼ਰਤ, ਦੁਸ਼ਮਣੀ, ਕਤਲ, ਲੜਾਈ, ਬੇਈਮਾਨੀ ਨਾਲ ਭਰੇ ਹੋਏ ਹਨ ਅਤੇ ਉਹ ਦੂਜਿਆਂ ਬਾਰੇ ਭੈੜੀਆਂ ਗੱਲਾਂ ਸੋਚਦੇ ਹਨ 30 ਉਹ ਲੋਕ ਅਫ਼ਵਾਹਾਂ ਫ਼ੈਲਾਉਂਦੇ ਗੱਪਾਂ ਮਾਰਦੇ ਅਤੇ ਇੱਕ ਦੂਜੇ ਬਾਰੇ ਨਿੰਦਾ ਕਰਦੇ ਰਹਿੰਦੇ ਹਨ। ਉਹ ਪਰਮੇਸ਼ੁਰ ਨੂੰ ਘਿਰਣਾ ਕਰਦੇ ਹਨ। ਉਹ ਢੀਠ, ਹੰਕਾਰੀ, ਸ਼ੇਖੀਬਾਜ਼, ਹਨ ਅਤੇ ਉਹ ਬਦਕਰਨੀਆਂ ਕਰਨ ਲਈ ਨਿੱਤ ਨਵੇਂ ਰਾਹਾਂ ਦੀ ਈਜਾਦ ਕਰਦੇ ਹਨ। ਉਹ ਆਪਣੇ ਮਾਪਿਆਂ ਦੇ ਆਗਿਆਕਾਰੀ ਵੀ ਨਹੀਂ 31 ਉਹ ਮੂਰਖ ਹਨ। ਉਹ ਆਪਣੇ ਵਚਨ ਵੀ ਨਹੀਂ ਨਿਭਾਉਂਦੇ ਤੇ ਨਾ ਹੀ ਦੂਜੇ ਲੋਕਾਂ ਲਈ ਕੋਈ ਦਯਾ ਭਾਵਨਾ ਜਾਂ ਨਿਮਰਤਾ ਰੱਖਦੇ ਹਨ 32 ਉਹ ਲੋਕ ਪਰਮੇਸ਼ੁਰ ਦੇ ਨੇਮ ਤੋਂ ਵਾਕਿਫ਼ ਹਨ। ਉਹ ਜਾਣਦੇ ਹਨ ਕਿ ਪਰਮੇਸ਼ੁਰ ਦਾ ਨੇਮ ਇਹ ਆਖਦਾ ਹੈ ਕਿ ਜਿਹੜੇ ਲੋਕ ਅਜਿਹਾ ਜੀਵਨ ਬਤੀਤ ਕਰਦੇ ਹਨ ਉਹ ਮਰ ਜਾਣੇ ਚਾਹੀਦੇ ਹਨ। ਫ਼ਿਰ ਵੀ ਉਹ ਉਹੀ ਬਦਕਰਨੀਆਂ ਕਰਨੀਆਂ ਜਾਰੀ ਰੱਖਦੇ ਹਨ, ਅਤੇ ਉਹ ਉਨ੍ਹਾਂ ਲੋਕਾਂ ਨੂੰ ਵੀ ਮਨਜ਼ੂਰੀ ਦਿੰਦੇ ਹਨ ਜਿਹੜੇ ਇਸ ਤਰ੍ਹਾਂ ਦੀਆਂ ਬਦਕਾਰੀਆਂ ਕਰਦੇ ਹਨ

 

ਜ਼ਬੂਰ 119:66

66 ਯਹੋਵਾਹ, ਮੈਨੂੰ ਸਿਆਣੇ ਨਿਆਂ ਕਰਨ ਲਈ ਗਿਆਨ ਪ੍ਰਦਾਨ ਕਰੋ
    ਮੈਨੂੰ ਤੁਹਾਡੇ ਆਦੇਸ਼ਾ ਵਿੱਚ ਭਰੋਸਾ ਹੈ

 

ਅੱਯੂਬ 28:28

28 ਤੇ ਪਰਮੇਸ਼ੁਰ ਨੇ ਲੋਕਾਂ ਨੂੰ ਆਖਿਆ,
    ਡਰੋ ਤੇ ਯਹੋਵਾਹ ਦਾ ਆਦਰ ਕਰੋ ਇਹੀ ਸਿਆਣਪ ਹੈ।
    ਬੁਰੀਆਂ ਗੱਲਾਂ ਨਾ ਕਰੋ ਇਹੀ ਸਮਝ ਹੈ।

 

ਜ਼ਬੂਰ 34:11-14

11 ਬੱਚਿਉ ਮੇਰੀ ਗੱਲ ਸੁਣੋ
    ਅਤੇ ਮੈਂ ਤੁਹਾਨੂੰ ਯਹੋਵਾਹ ਦੀ ਇੱਜ਼ਤ ਕਰਨੀ ਸਿੱਖਾਵਾਂਗਾ।
12 ਜੇ ਕੋਈ ਬੰਦਾ ਆਪਣੀ ਜਿੰਦ ਨੂੰ ਪਿਆਰ ਕਰਦਾ ਹੈ
    ਅਤੇ ਚੰਗੀ ਅਤੇ ਲੰਮੀ ਜ਼ਿੰਦਗੀ ਰਹਿਣਾ ਚਾਹੁੰਦਾ ਹੈ।
13 ਤਾਂ ਉਸ ਬੰਦੇ ਨੂੰ ਚਾਹੀਦਾ ਕਿ ਉਹ ਬਿਲਕੁਲ ਵੀ ਮੰਦੀਆਂ ਗੱਲਾਂ ਨਾ ਆਖੇ
    ਅਤੇ ਉਹ ਬੰਦਾ ਬਿਲਕੁਲ ਵੀ ਝੂਠ ਨਾ ਬੋਲੇ।
14 ਮੰਦੇ ਕੰਮ ਕਰਨੇ ਛੱਡੋ। ਨੇਕ ਕੰਮ ਕਰੋ, ਅਮਨ ਵਾਸਤੇ ਕੰਮ ਕਰੋ
    ਸ਼ਾਂਤੀ ਦੇ ਪਿੱਛੇ ਭੱਜੋ ਜਦੋਂ ਤੱਕ ਇਸ ਨੂੰ ਫ਼ੜ ਨਾ ਲਵੋਂ

 

ਜ਼ਬੂਰ 111:10

10 ਸਿਆਣਪਤਾ ਯਹੋਵਾਹ ਲਈ ਡਰ ਅਤੇ ਇੱਜ਼ਤ ਨਾਲ ਸ਼ੁਰੂ ਹੁੰਦੀ ਹੈ
    ਉਹ ਲੋਕ ਜਿਹੜੇ ਪਰਮੇਸ਼ੁਰ ਦਾ ਹੁਕਮ ਮੰਨਦੇ ਹਨ ਬਹੁਤ ਸਿਆਣੇ ਹਨ।
ਪਰਮੇਸ਼ੁਰ ਦੀ ਉਸਤਤਿ ਸਦਾ-ਸਦਾ ਲਈ ਗਾਈ ਜਾਵੇਗੀ

 

ਰੋਮੀਆਂ ਨੂੰ 7:7

ਤਾਂ ਫ਼ੇਰ ਸਿੱਟਾ ਕੀ ਹੈ? ਕੀ ਪਾਪ ਅਤੇ ਸ਼ਰ੍ਹਾ ਇੱਕੋ ਹਨ? ਨਿਰਸੰਦੇਹ ਨਹੀਂ। ਕਿਉਂਕਿ ਸ਼ਰ੍ਹਾ ਤੋਂ ਬਿਨਾ ਮੈਂ ਪਾਪ ਬਾਰੇ ਨਹੀਂ ਜਾਣ ਸੱਕਦਾ। ਜੇਕਰ ਸ਼ਰ੍ਹਾ ਨੇ ਮੈਨੂੰ ਇਹ ਨਾ ਕਿਹਾ ਹੁੰਦਾਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ,” [a] ਮੈਨੂੰ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਕਰਨ ਬਾਰੇ ਨਾ ਪਤਾ ਹੁੰਦਾ

 

ਰੋਮੀਆਂ ਨੂੰ 2:14-15

14 ਗੈਰ-ਯਹੂਦੀਆਂ ਕੋਲ ਸ਼ਰ੍ਹਾ ਨਹੀਂ ਹੈ। ਪਰ ਜੇ ਉਹ ਜੋ ਸ਼ਰ੍ਹਾ ਦਾ ਹੁਕਮ ਹੈ ਆਪਣੇ ਆਪ ਕਰਦੇ ਹਨ, ਭਾਵੇਂ ਉਨ੍ਹਾਂ ਕੋਲ ਸ਼ਰ੍ਹਾ ਨਹੀਂ ਹੈ, ਉਹ ਖੁਦ ਵਾਸਤੇ ਹੀ ਸ਼ਰ੍ਹਾ ਹਨ 15 ਉਹ ਦਰਸ਼ਾਉਂਦੇ ਹਨ ਕਿ ਸ਼ਰ੍ਹਾ ਉਨ੍ਹਾਂ ਦੇ ਦਿਲਾਂ ਵਿੱਚ ਲਿਖੀ ਹੋਈ ਹੈ। ਉਹ ਇਸ ਨੂੰ ਆਪਣੀ ਭਾਵਨਾ ਦੁਆਰਾ ਸਹੀ ਅਤੇ ਗਲਤ ਦਰਸ਼ਾਉਂਦੇ ਹਨ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਗਲਤ ਕੀਤਾ, ਅਤੇ ਇਹ ਉਨ੍ਹਾਂ ਨੂੰ ਦੋਸ਼ੀ ਬਣਾਉਂਦਾ ਹੈ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਸਹੀ ਕੀਤਾ, ਅਤੇ ਇਹ ਉਨ੍ਹਾਂ ਨੂੰ ਨਿਰਦੋਸ਼ ਬਣਾਉਂਦੀਆਂ ਹਨ

 

ਅੱਯੂਬ 27:6

ਮੈਂ ਆਪਣੀ ਮਾਸੂਮੀਅਤ ਨੂੰ ਘੁੱਟ ਕੇ ਫ਼ੜੀ ਰੱਖਾਂਗਾ
    ਮੈਂ ਕਦੇ ਵੀ ਨੇਕ ਜੀਵਨ ਜਿਉਣੋ ਨਹੀਂ ਹਟਾਂਗਾ।
    ਮੇਰਾ ਜ਼ਮੀਰ ਕਦੇ ਵੀ ਮੈਨੂੰ ਪਰੇਸ਼ਾਨ ਨਹੀਂ ਕਰੇਗਾ ਜਦੋਂ ਤੀਕ ਮੈਂ ਜਿਉਂਦਾ ਹਾਂ

 

ਹਿਜ਼ਕੀਏਲ 36:31

31 ਤੁਸੀਂ ਆਪਣੇ ਮੰਦੇ ਕੰਮਾਂ ਨੂੰ ਯਾਦ ਕਰੋਂਗੇ। ਤੁਸੀਂ ਯਾਦ ਕਰੋਗੇ ਕਿ ਉਹ ਗੱਲਾਂ ਚੰਗੀਆਂ ਨਹੀਂ ਸਨ। ਫ਼ੇਰ ਤੁਸੀਂ ਆਪਣੇ ਪਾਪਾਂ ਅਤੇ ਆਪਣੇ ਭਿਆਨਕ ਕਾਰਿਆਂ ਕਾਰਣ ਆਪਣੇ ਆਪਨੂੰ ਨਫ਼ਰਤ ਕਰੋਂਗੇ।

 

ਯੂਹੰਨਾ 3:20

20 ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂ ਕਿ ਚਾਨਣ ਉਸ ਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ

 

ਰਸੂਲਾਂ ਦੇ ਕਰਤੱਬ 24:16

16 ਇਸ ਲਈ ਮੈਂ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰਦਾ ਹਾਂ ਜੋ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਸਹੀ ਹੈ

ਰੋਮੀਆਂ ਨੂੰ 9:1

 ਮੈਂ ਮਸੀਹ ਵਿੱਚ ਹਾਂ ਅਤੇ ਮੈਂ ਸੱਚ ਬੋਲਦਾ ਹਾਂ। ਮੈਂ ਝੂਠ ਨਹੀਂ ਬੋਲਦਾ। ਮੇਰੇ ਵਿੱਚਾਰਾਂ ਉੱਤੇ ਪਵਿੱਤਰ ਆਤਮਾ ਦਾ ਸ਼ਾਸਨ ਹੈ ਅਤੇ ਉਹ ਵਿੱਚਾਰ ਮੈਨੂੰ ਦੱਸਦੇ ਹਨ ਕਿ ਮੈਂ ਝੂਠ ਨਹੀਂ ਦੱਸ ਰਿਹਾ

 

2 ਕੁਰਿੰਥੀਆਂ ਨੂੰ 1:12

12 ਅਸੀਂ ਇਹ ਆਖਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸੱਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹੜੀ ਅਸੀਂ ਤੁਹਾਡੇ ਵਿੱਚਕਾਰ ਕੀਤੇ, ਇਹ ਹੋਰ ਵੀ ਵੱਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ

 

1 ਤਿਮੋਥਿਉਸ ਨੂੰ 1:5

ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰੱਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁੱਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹੜਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈ, ਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ

 

1 ਪਤਰਸ 3:15-16

15 ਸਗੋਂ ਮਸੀਹ ਨੂੰ, ਪ੍ਰਭੂ ਕਰਕੇ, ਆਪਣੇ ਜੀਵਨਾਂ ਵਿੱਚ ਪਵਿੱਤਰ ਮੰਨੋ। ਹਮੇਸ਼ਾ ਕਿਸੇ ਵੀ ਉਸ ਵਿਅਕਤੀ ਨੂੰ ਜਵਾਬ ਦੇਣ ਲਈ ਤਿਆਰ ਰਹੋ ਜਿਹੜਾ ਤੁਹਾਨੂੰ ਉਸ ਆਸ ਦੀ ਵਿਆਖਿਆ ਪੁੱਛਦਾ ਹੈ, ਜਿਹੜੀ ਤੁਹਾਨੂੰ ਹੈ 16 ਪਰ ਉਨ੍ਹਾਂ ਲੋਕਾਂ ਨੂੰ ਕੋਮਲਤਾ ਅਤੇ ਇੱਜ਼ਤ ਨਾਲ ਉੱਤਰ ਦਿਉ। ਤੁਹਾਨੂੰ ਹਮੇਸ਼ਾ ਇਹ ਮਹਿਸੂਸ ਕਰਨ ਦੇ ਯੋਗ ਹੋਣਾ ਚਾਹੀਦਾ ਕਿ ਤੁਸੀਂ ਸਹੀ ਗੱਲ ਕਰ ਰਹੇ ਹੋ। ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਲੋਕ ਜਿਹੜੇ ਮਸੀਹ ਵਿੱਚ ਤੁਹਾਡੇ ਚੰਗੇ ਜੀਵਨ ਬਾਰੇ ਮੰਦਾ ਬੋਲਦੇ ਹਨ, ਸ਼ਰਮਿੰਦਾ ਹੋਣਗੇ

 

1 ਸਮੂਏਲ 25:30-34

30 ਯਹੋਵਾਹ ਆਪਣੇ ਆਖੇ ਅਨੁਸਾਰ ਤੇਰੇ ਨਾਲ ਸਭ ਭਲਾਈਆਂ ਕਰੇਗਾ ਅਤੇ ਆਪਣੇ ਸਾਰੇ ਕੌਲ ਨਿਭਾਵੇਗਾ। ਪਰਮੇਸ਼ੁਰ ਤੈਨੂੰ ਇਸਰਾਏਲ ਦਾ ਪਾਤਸ਼ਾਹ ਠਹਿਰਾਵੇਗਾ 31 ਤਾਂ ਫ਼ਿਰ ਇਹ ਗੱਲ ਤੁਹਾਨੂੰ ਮੁਸੀਬਤ ਦਾ ਕਾਰਣ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕੋਈ ਕਲੇਸ਼ ਨਹੀਂ ਹੋਵੇਗਾ ਕਿ ਮੈਂ ਏਵੇਂ ਹੀ ਫ਼ਿਜ਼ੂਲ ਖੂਨ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ। ਜਿਸ ਵੇਲੇ ਯਹੋਵਾਹ ਮੇਰੇ ਸੁਆਮੀ ਤੇਰੇ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਦਾਸੀ ਨੂੰ ਜ਼ਰੂਰ ਯਾਦ ਕਰਨਾ।

32 ਦਾਊਦ ਨੇ ਅਬੀਗੈਲ ਨੂੰ ਉੱਤਰ ਕਿਹਾ, “ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕਰ। ਉਸਤਤਿ ਕਰ ਉਸ ਪਰਮੇਸ਼ੁਰ ਦੀ ਜਿਸਨੇ ਤੈਨੂੰ ਮੇਰੇ ਨਾਲ ਮਿਲਾਇਆ 33 ਪਰਮੇਸ਼ੁਰ ਤੇਰੀ ਚੰਗੀ ਮੱਤ ਕਾਰਣ ਤੇਰੇ ਉੱਤੇ ਮਿਹਰ ਕਰੇ। ਤੂੰ ਅੱਜ ਮੈਨੂੰ ਬੇਗੁਨਾਹਾਂ ਦੇ ਲਹੂ ਵਗਾਉਣ ਤੋਂ ਬਚਾ ਲਿਆ 34 ਕਿਉਂ ਜੋ ਸੱਚ ਮੁੱਚ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸੌਂਹ, ਜਿਸਨੇ ਮੈਨੂੰ ਤੁਹਾਡੇ ਨਾਲ ਬੁਰਾ ਕਰਨ ਤੋਂ ਵਰਜਿਆ, ਜੇਕਰ ਤੂੰ ਕਿਤੇ ਛੇਤੀ ਨਾ ਕਰਦੀ ਅਤੇ ਮੇਰੇ ਮਿਲਣ ਨੂੰ ਨਾ ਆਉਂਦੀ ਤਾਂ ਕੱਲ ਸਵੇਰ ਤੱਕ ਨਾਬਾਲ ਦਾ ਇੱਕ ਵੀ ਬੰਦਾ ਮੈਂ ਨਾ ਛੱਡਦਾ।

ਉਤਪਤ 3:22; ਉਤਪਤ 2:9; ਉਤਪਤ 3:5-6; 2 ਸਮੂਏਲ 14:17; 2 ਸਮੂਏਲ 19:35; ਹਿਜ਼ਕੀਏਲ 28:2-7; ਉਤਪਤ 2:17; ਉਤਪਤ 3:7-19; ਹਿਜ਼ਕੀਏਲ 28:13-19; ਰੋਮੀਆਂ ਨੂੰ 1:28-32; ਜ਼ਬੂਰ 119:66; ਅੱਯੂਬ 28:28; ਜ਼ਬੂਰ 34:11-14; ਜ਼ਬੂਰ 111:10; ਰੋਮੀਆਂ ਨੂੰ 7:7; ਰੋਮੀਆਂ ਨੂੰ 2:14-15; ਅੱਯੂਬ 27:6; ਹਿਜ਼ਕੀਏਲ 36:31; ਯੂਹੰਨਾ 3:20; ਰਸੂਲਾਂ ਦੇ ਕਰਤੱਬ 24:16; ਰੋਮੀਆਂ ਨੂੰ 9:1; 2 ਕੁਰਿੰਥੀਆਂ ਨੂੰ 1:12; 1 ਤਿਮੋਥਿਉਸ ਨੂੰ 1:5; 1 ਪਤਰਸ 3:15-16; 1 ਸਮੂਏਲ 25:30-34