Sunday, January 12, 2014

ਜਾਦੂ ਅਤੇ ਟੋਣਾ

                               
                                             ਬਾਈਬਲ ਦੇ ਕੁਝ ਵਚਨ ਵਿਸ਼ਾ : ਜਾਦੂ ਅਤੇ ਟੋਣਾ
                                                      ਪੰਜਾਬੀ ਮਸੀਹ ਸੰਦੇਸ਼

ਪਰਕਾਸ਼ ਦੀ ਪੋਥੀ 18:2
23 ਦੀਵੇ ਦੀ ਰੋਸ਼ਨੀ ਤੁਹਾਡੇ ਵਿੱਚ ਕਦੇ ਵੀ ਨਹੀਂ ਚਮਕੇਗੀ ਲਾੜੇ
ਅਤੇ ਵਹੁਟੀ ਦੀਆਂ ਅਵਾਜ਼ਾਂ ਤੁਹਾਡੇ ਵਿੱਚ ਫ਼ਿਰ ਕਦੀ ਵੀ ਨਹੀਂ ਸੁਣੀਆਂ ਜਾਣਗੀਆਂ।
ਕਿਉਂਕਿ ਤੁਹਾਡੇ ਵਪਾਰੀ ਧਰਤੀ ਦੇ ਸਭ ਤੋਂ ਸ਼ਕਤੀਸ਼ਾਲੀ ਲੋਕ ਸਨ, ਅਤੇ ਤੁਸੀਂ ਸਾਰੀਆਂ ਕੌਮਾਂ ਨੂੰ ਆਪਣੇ ਜਾਦੂ ਨਾਲ ਧੋਖਾ ਦਿੱਤਾ

ਜ਼ਕਰਯਾਹ 10:2
ਲੋਕ ਛੋਟੇ ਬੁੱਤਾਂ ਵੱਲ ਪਰਤਕੇ ਜਾਂ ਜਾਦੂਗਰਾਂ ਕੋਲ ਜਾ ਕੇ ਭਵਿੱਖ ਜਾਨਣ ਦੀ ਕੋਸ਼ਿਸ਼ ਕਰਦੇ ਹਨ, ਪਰ ਇਹ ਸਭ ਕੁਝ ਵਿਅਰਬ ਹੈ। ਭਵਿੱਖ ਵਕਤਾ ਅਤੇ ਜਾਦੂਗਰ ਦਰਸ਼ਨ ਵੇਖਦੇ ਹਨ ਅਤੇ ਆਪਣੇ ਸੁਫ਼ਨਿਆਂ ਬਾਰੇ ਦੱਸਦੇ ਹਨ, ਪਰ ਇਹ ਸਭ ਕੁਝ ਬੇਕਾਰ ਝੂਠ ਤੋਂ ਇਲਾਵਾ ਕੁਝ ਨਹੀਂ। ਜੋ ਉਹ ਦੱਸਦੇ ਹਨ ਸਿਰਫ਼ ਆਸਮਈ ਆਰਾਮ ਦਿੰਦਾ ਜੋ ਕਿ ਵਿਅਰਬ ਹੈ। ਸੋ ਇਹ ਲੋਕ ਭੇਡਾਂ ਵਾਂਗ ਭਟਕਦੇ ਫਿਰਦੇ ਹਨ ਅਤੇ ਮਦਦ ਲਈ ਪੁਕਾਰਦੇ ਹਨ ਪਰ ਉਨ੍ਹਾਂ ਕੋਲ ਕੋਈ ਆਜੜੀ ਨਹੀਂ

ਯਸਾਯਾਹ 8:19
19 ਕੁਝ ਲੋਕ ਆਖਦੇ ਹਨ, “ਜੋਤਸ਼ੀਆਂ ਅਤੇ ਬੁੱਧੀਮਾਨਾਂ ਨੂੰ ਪੁੱਛੋ ਕਿ ਕੀ ਕਰਨਾ ਹੈ।” (ਇਹ ਭਵਿੱਖ ਦੱਸਣ ਵਾਲੇ ਅਤੇ ਬੁੱਧੀਮਾਨ ਪੰਛੀਆਂ ਦੀਆਂ ਆਵਾਜ਼ਾਂ ਵਾਂਗ ਫ਼ੁਸਫ਼ੁਸਾਉਂਦੇ ਹਨ ਅਤੇ ਲੋਕਾਂ ਨੂੰ ਯਕੀਨ ਦਿਵਾਉਂਦੇ ਹਨ ਕਿ ਉਹ ਗੁੱਝੀਆਂ ਗੱਲਾਂ ਦਾ ਗਿਆਨ ਰੱਖਦੇ ਹਨ।) ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿਲੋਕਾਂ ਨੂੰ ਸਹਾਇਤਾ ਲਈ ਆਪਣੇ ਪਰਮੇਸ਼ੁਰ ਨੂੰ ਆਵਾਜ਼ ਦੇਣੀ ਚਾਹੀਦੀ ਹੈ। ਉਹ ਜੋਤਸ਼ੀ ਅਤੇ ਬੁੱਧੀਮਾਨ ਮੁਰਦਿਆਂ ਨੂੰ ਪੁੱਛਦੇ ਹਨ ਕਿ ਕੀ ਕਰਨਾ ਹੈ। ਜਿਉਂਦੇ ਬੰਦੇ ਭਲਾ ਮੁਰਦਿਆਂ ਕੋਲੋਂ ਕੋਈ ਚੀਜ਼ ਕਿਉਂ ਮੰਗਣ?”

2 ਇਤਹਾਸ 33:6
ਉਸ ਨੇ ਬਨ-ਹਿੰਨੋਮ ਦੀ ਵਾਦੀ ਵਿੱਚ ਬਲੀ ਵਜੋਂ ਆਪਣੇ ਪੁੱਤਰਾਂ ਨੂੰ ਅੱਗ ਵਿੱਚ ਸਾੜਿਆ। ਉਹ ਕਾਲਾ ਜਾਦੂ (ਭਵਿੱਖ ਬਾਣੀ) ਕਰਦਾ ਸੀ ਅਤੇ ਉਨ੍ਹਾਂ ਲੋਕਾਂ ਦਾ ਸਾਥ ਰੱਖਦਾ ਸੀ ਜਿਹੜੇ ਭੂਤ-ਮ੍ਰਿਤ, ਜਾਦੂਗਰ ਅਤੇ ਜੋਤਸ਼ੀ ਸਨ। ਮਨੱਸ਼ਹ ਨੇ ਬਹੁਤ ਸਾਰੇ ਅਜਿਹੇ ਕੰਮ ਕੀਤੇ ਜੋ ਯਹੋਵਾਹ ਮੁਤਾਬਕ ਨਹੀਂ ਕੀਤੇ ਜਾਣੇ ਚਾਹੀਦੇ ਸਨ। ਇਸ ਕਰਕੇ ਯਹੋਵਾਹ ਮਨੱਸ਼ਹ ਤੇ ਬੜਾ ਕ੍ਰੋਧਵਾਨ ਸੀ

2 ਇਤਹਾਸ 33:3-5
ਮਨੱਸ਼ਹ ਨੇ ਉਨ੍ਹਾਂ ਉਚਿਆਂ ਥਾਵਾਂ ਨੂੰ ਮੁੜ ਤੋਂ ਬਣਵਾਇਆ, ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ। ਮਨੱਸ਼ਹ ਨੇ ਬਆਲਾਂ ਦੇਵਤਿਆਂ ਲਈ ਜਗਵੇਦੀਆਂ ਅਤੇ ਟੁੰਡ ਦੇਵੀਆਂ ਬਣਵਾਈਆਂ। ਉਸ ਨੇ ਸਾਰੇ ਸੁਰਗੀ ਲਸ਼ਕਰਾਂ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ। ਮਨੱਸ਼ਹ ਨੇ ਯਹੋਵਾਹ ਦੇ ਮੰਦਰ ਵਿੱਚ ਝੂਠੇ ਦੇਵਤਿਆਂ ਦੀਆਂ ਜਗਵੇਦੀਆਂ ਬਣਵਾਈਆਂ। ਜਿੱਥੇ ਕਿ ਯਹੋਵਾਹ ਦਾ ਫੁਰਮਾਨ ਸੀ, “ਮੇਰਾ ਨਾਉਂ ਯਰੂਸ਼ਲਮ ਵਿੱਚ ਸਦਾ
ਤੀਕ ਰਹੇਗਾ। ਮਨੱਸ਼ਹ ਨੇ ਯਹੋਵਾਹ ਦੇ ਮੰਦਰ ਦੇ ਦੋ ਵਿਹੜਿਆਂ ਵਿੱਚ ਤਾਰਿਆਂ ਦੇ ਲਸ਼ਕਰਾਂ ਲਈ ਜਗਵੇਦੀਆਂ ਬਣਵਾਈਆਂ

2 ਰਾਜਿਆਂ 21:3-5
ਮਨੱਸ਼ਹ ਨੇ ਫ਼ਿਰ ਉੱਚੀਆਂ ਥਾਵਾਂ ਨੂੰ ਬਣਾਇਆ। ਜਿਹੜੀਆਂ ਕਿ ਉਸ ਦੇ ਪਿਤਾ ਹਿਜ਼ਕੀਯਾਹ ਨੇ ਨਸ਼ਟ ਕਰਵਾਈਆਂ ਸਨ। ਉਸ ਨੇ ਮੁੜ ਤੋਂ ਜਗਵੇਦੀਆਂ, ਬਆਲ ਦੇਵਤੇ ਲਈ ਬਣਵਾਈਆਂ ਅਤੇ ਅਸ਼ੀਰਾਹ ਦੇ ਟੁੰਡ (ਖੰਭ) ਬਣਵਾਏ ਜਿਵੇਂ ਕਿ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਬਣਵਾਏ ਸਨ। ਮਨੱਸ਼ਹ ਨੇ ਸਾਰੇ ਸੁਰਗੀ ਲਸ਼ਕਰਾਂ ਨੂੰ ਮੱਥਾ ਟੇਕਿਆ ਤੇ ਉਹਨਾਂ ਉਪਾਸਨਾ ਕੀਤੀ। ਮਨੱਸ਼ਹ ਨੇ ਯਹੋਵਾਹ ਦੇ ਮੰਦਰ ਵਿੱਚ ਝੂਠੇ ਦੇਵਤਿਆਂ ਨੂੰ ਸਨਮਾਨ ਦੇਣ ਲਈ ਜਗਵੇਦੀਆਂ ਬਣਵਾਈਆਂ। ਇਹ ਉਹੀ ਜਗ੍ਹਾ ਹੈ ਜਿਸ ਬਾਰੇ ਯਹੋਵਾਹ ਗੱਲ ਕਰ ਰਿਹਾ ਸੀ, ਜਦੋਂ ਉਸ ਨੇ ਇਹ ਆਖਿਆ ਸੀ, “ਮੈਂ ਯਰੂਸ਼ਲਮ ਵਿੱਚ ਆਪਣਾ ਨਾਂ ਰੱਖਾਂਗਾ। ਮਨੱਸ਼ਹ ਨੇ ਯਹੋਵਾਹ ਦੇ ਮੰਦਰ ਦੇ ਦੋਨੋ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰਾਂ ਲਈ ਜਗਵੇਦੀਆਂ ਬਣਾਈਆਂ

ਕੂਚ 7:1
 ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਦੇ ਰਾਜਦੂਤ ਵਰਗਾ ਬਣਾ ਦੇਵਾਂਗਾ। ਹਾਰੂਨ ਤੇਰਾ ਨਬੀ ਹੋਵੇਗਾ

ਗਿਣਤੀ 22:6
ਆਕੇ ਮੇਰੇ ਲਈ ਇਨ੍ਹਾਂ ਲੋਕਾਂ ਨੂੰ ਸਰਾਪ। ਇਹ ਲੋਕ ਮੇਰੇ ਨਾਲੋਂ ਵੱਧ ਤਾਕਤਵਰ ਹਨ। ਮੈਨੂੰ ਪਤਾ ਹੈ ਕਿ ਤੇਰੇ ਕੋਲ ਬਹੁਤ ਤਾਕਤ ਹੈ। ਜੇ ਤੂੰ ਕਿਸੇ ਵਿਅਕਤੀ ਨੂੰ ਅਸੀਸ ਦੇ ਦੇਵੇਂ ਤਾਂ ਉਸਦੀ ਕਿਸਮਤ ਖੁਲ੍ਹ ਜਾਂਦੀ ਹੈ ਅਤੇ ਜੇ ਤੂੰ ਕਿਸੇ ਨੂੰ ਸਰਾਪ ਦੇ ਦੇਵੇਂ, ਉਸ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ। ਇਸ ਲਈ ਆਕੇ ਇਨ੍ਹਾਂ ਲੋਕਾਂ ਨੂੰ ਸਰਾਪ। ਸ਼ਾਇਦ ਫ਼ੇਰ ਮੈਂ ਇਨ੍ਹਾਂ ਨੂੰ ਹਰਾ ਸੱਕਾ।

ਗਿਣਤੀ 23:23
23 ਯਾਕੂਬ ਦੇ ਲੋਕਾਂ ਦੇ ਖਿਲਾਫ਼ ਕੋਈ ਜਾਦੂਗਰੀ ਨਹੀਂ ਹੈ।
    ਅਜਿਹਾ ਕੋਈ ਜਾਦੂ ਨਹੀਂ ਜੋ ਇਸਰਾਏਲ ਦੇ ਲੋਕਾਂ ਨੂੰ ਰੋਕ ਸੱਕੇ।
ਸਹੀ ਸਮੇਂ ਤੇ, ਲੋਕ ਯਕੂਬ ਦੇ ਆਦਮੀਆਂ ਅਤੇ ਇਸਰਾਏਲ ਦੇ ਲੋਕਾਂ ਲਈ ਇਹੀ ਆਖਣਗੇ।
    ਉਨ੍ਹਾਂ ਮਹਾਨ ਕਰਿਸ਼ਮਿਆਂ ਵੱਲ ਦੇਖੋ, ਜੋ ਪਰਮੇਸ਼ੁਰ ਨੇ ਕੀਤੇ ਹਨ!’
2 ਰਾਜਿਆਂ 21:6
ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ। ਅਤੇ ਉਸ ਨੇ ਭਵਿੱਖ ਨੂੰ ਜਾਨਣ ਵਾਸਤੇ ਵੱਖੋ-ਵੱਖ ਤਰੀਕੇ ਅਪਣਾਏ। ਉਸ ਨੇ ਟੂਣੇ-ਟੋਟਕੇ ਕਰਨ ਵਾਲੇ ਜਾਦੂਗਰਾਂ ਨਾਲ ਵਾਸਤਾ ਰੱਖਿਆਉਸ ਨੇ ਅਨੇਕਾਂ ਬਦ-ਗੱਲਾਂ ਕਰਕੇ ਯਹੋਵਾਹ ਨੂੰ ਗੁੱਸੇ ਕੀਤਾ ਜਿਨ੍ਹਾਂ ਨੂੰ ਯਹੋਵਾਹ ਗ਼ਲਤ ਮੰਨਦਾ ਸੀ

ਯਸਾਯਾਹ 47:9-13
ਇਹ ਦੋ ਗੱਲਾਂ ਤੇਰੇ ਨਾਲ ਅਚਾਨਕ ਵਾਪਰਨਗੀਆਂ:
    ਪਹਿਲਾਂ, ਤੂੰ ਆਪਣੇ ਬੱਚੇ ਗੁਆ ਲਵੇਂਗੀ।
ਤੇ ਫ਼ੇਰ ਤੂੰ ਆਪਣਾ ਪਤੀ ਗੁਆ ਲਵੇਂਗੀ।
    ਹਾਂ, ਇਹ ਗੱਲਾਂ ਸੱਚਮੁੱਚ ਤੇਰੇ ਨਾਲ ਵਾਪਰਨਗੀਆਂ।
ਅਤੇ ਤੇਰਾ ਸਾਰਾ ਹੀ ਜਾਦੂ
    ਅਤੇ ਤੇਰੇ ਸਾਰੇ ਹੀ ਸ਼ਕਤੀਸ਼ਾਲੀ ਕਰਤੱਬ ਤੈਨੂੰ ਨਹੀਂ ਬਚਾਉਣਗੇ।
10 ਤੂੰ ਮੰਦੀਆਂ ਗੱਲਾਂ ਕਰਦੀ ਹੈਂ ਤੇ ਫ਼ੇਰ ਵੀ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੀ ਹੈਂ,
    ਤੂੰ ਦਿਲ ਅੰਦਰ ਸੋਚਦੀ ਹੈਂ, ‘ਕੋਈ ਵੀ ਮੇਰੇ ਮੰਦੇ ਕੰਮਾਂ ਨੂੰ ਨਹੀਂ ਦੇਖਦਾ।
ਤੂੰ ਸੋਚਦੀ ਹੈਂ ਕਿ ਤੇਰੀ ਸਿਆਣਪ ਅਤੇ ਤੇਰਾ ਗਿਆਨ ਤੈਨੂੰ ਬਚਾ ਲੈਣਗੇ।
    ਤੂੰ ਦਿਲ ਅੰਦਰ ਸੋਚਦੀ ਹੈਂ, ‘ਮੈਂ ਹੀ ਇੱਕੋ-ਇੱਕ ਹਾਂ।
    ਤੇਰੇ ਜਿਹਾ ਕੋਈ ਦੂਸਰਾ ਮਹੱਤਵਪੂਰਣ ਨਹੀਂ।
11 ਪਰ ਤੇਰੇ ਉੱਤੇ ਮੁਸੀਬਤਾਂ ਪੈਣਗੀਆਂ।
    ਤੂੰ ਜਾਣਦੀ ਨਹੀਂ, ਕਦੋਂ ਵਾਪਰੇਗਾ ਪਰ ਘੋਰ ਸੰਕਟ ਰਿਹਾ ਹੈ।
ਤੂੰ ਇਨ੍ਹਾਂ ਮੁਸੀਬਤਾਂ ਨੂੰ ਰੋਕਣ ਲਈ ਕੁਝ ਵੀ ਨਹੀਂ ਕਰ ਸੱਕੇਂਗੀ।
    ਤੂੰ ਇੰਨੀ ਛੇਤੀ ਤਬਾਹ ਹੋ ਜਾਵੇਂਗੀ ਕਿ ਤੈਨੂੰ ਪਤਾ ਵੀ ਨਹੀਂ ਚੱਲੇਗਾ ਕਿ ਕੀ ਵਾਪਰਿਆ ਹੈ!
12 ਤੂੰ ਜਾਦੂ-ਟੂਣਿਆਂ ਨੂੰ ਸਿੱਖਣ ਲਈ ਸਾਰੀ ਜ਼ਿੰਦਗੀ
    ਸਖਤ ਮਿਹਨਤ ਕੀਤੀ ਸੀ।
ਇਸ ਲਈ, ਹੁਣ ਆਪਣੇ ਜਾਦੂ-ਟੂਣਿਆਂ ਦੀ ਵਰਤੋਂ ਕਰ।
    ਸ਼ਇਦ ਉਹ ਤੇਰੀ ਸਹਾਇਤਾ ਕਰ ਸੱਕਣ,
    ਸ਼ਾਇਦ ਤੂੰ ਕਿਸੇ ਨੂੰ ਭੈਭੀਤ ਕਰ ਸੱਕੇਁ।
13 ਤੇਰੇ ਸਲਾਹਕਾਰ ਬਹੁਤ-ਬਹੁਤ ਹਨ।
    ਕੀ ਤੂੰ ਉਨ੍ਹਾਂ ਦੀਆਂ ਦਿੱਤੀਆਂ ਸਲਾਹਾਂ ਤੋਂ ਬਕੱ ਗਈ ਹੈਂ?
ਤਾਂ ਫ਼ੇਰ ਆਪਣੇ ਬੰਦਿਆਂ ਨੂੰ ਭੇਜ ਜੋ ਤਾਰਿਆਂ ਦਾ ਹਿਸਾਬ ਲਾਉਂਦੇ ਨੇ।
    ਉਹ ਦੱਸ ਸੱਕਦੇ ਨੇ ਕਿ ਮਹੀਨਾ ਕਦੋਂ ਸ਼ੁਰੂ ਹੁੰਦਾ ਹੈ।
    ਇਸ ਲਈ ਸ਼ਾਇਦ ਉਹ ਦੱਸ ਸੱਕਣ ਕਦੋਂ ਤੇਰੀਆਂ ਮੁਸੀਬਤਾਂ ਆਉਣਗੀਆਂ
ਰਸੂਲਾਂ ਦੇ ਕਰਤੱਬ 8:9-11
ਪਰ ਉਸ ਸ਼ਹਿਰ ਵਿੱਚ ਸ਼ਮਊਨ ਨਾਂ ਦਾ ਇੱਕ ਆਦਮੀ ਸੀ, ਫ਼ਿਲਿਪੁੱਸ ਦੇ ਉੱਥੇ ਆਉਣ ਤੋਂ ਪਹਿਲਾਂ ਉਹ ਜਾਦੂ ਕਰਕੇ ਉੱਥੋਂ ਦੇ ਲੋਕਾਂ ਨੂੰ ਹੈਰਾਨ ਕਰਦਾ ਹੁੰਦਾ ਸੀ ਅਤੇ ਆਖਦਾ ਸੀ ਕਿ ਮੈਂ ਕੋਈ ਮਹਾਂਪੁਰੱਖ ਹਾਂ। 10 ਉੱਥੇ ਸਾਰੇ ਲੋਕਾਂ ਨੇ, ਆਮ ਆਦਮੀ ਤੋਂ ਲੈ ਕੇ ਬਹੁਤ ਮਹੱਤਵਪੂਰਣ ਤੱਕ ਨੇ, ਉਸ ਵੱਲ ਧਿਆਨ ਦਿੱਤਾ, ਅਤੇ ਉਨ੍ਹਾਂ ਨੇ ਆਖਿਆ, “ਇਸ ਆਦਮੀ ਕੋਲ ਰੱਬੀ ਸ਼ਕਤੀ ਹੈ ਜਿਸ ਨੂੰਮਹਾਂ ਸ਼ਕਤੀਆਖਦੇ ਹਨ। 11 ਕਿਉਂਕਿ ਲੋਕ ਉਸ ਦੇ ਜਾਦੂ ਤੋਂ ਲੰਬੇ ਸਮੇਂ ਤੱਕ ਹੈਰਾਨ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰੇ ਉਸਦਾ ਅਨੁਸਰਣ ਕਰ ਰਹੇ ਸਨ

ਰਸੂਲਾਂ ਦੇ ਕਰਤੱਬ 13:6-8
ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ। ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸ ਦੇ ਨੇੜੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸ ਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪਰਮੇਸ਼ੁਰ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ। ਪਰ ਇਲਮਾਸ ਜਾਦੂਗਰ (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਯਿਸੂ ਤੇ ਵਿਸ਼ਵਾਸ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ

ਰਸੂਲਾਂ ਦੇ ਕਰਤੱਬ 19:19
19 ਅਨੇਕਾਂ ਨਿਹਚਾਵਾਨਾਂ, ਨੇ ਜੋ ਜਾਦੂ ਕਰਦੇ ਸਨ, ਆਪਣੀਆਂ ਜਾਦੂ ਦੀਆਂ ਪੁਸਤਕਾਂ ਲਿਆਏ ਅਤੇ ਲੋਕਾਂ ਸਾਹਮਣੇ ਸਾੜ ਦਿੱਤੀਆਂ। ਇਹ ਪੁਸਤਕਾਂ ਤਕਰੀਬਨ 50,000 ਚਾਂਦੀ ਦੇ ਸਿੱਕਿਆਂ ਦੇ ਤੁਲ ਸਨ

ਬਿਵਸਥਾ ਸਾਰ 18:9-12
ਜਦੋਂ ਤੁਸੀਂ ਉਸ ਧਰਤੀ ਉੱਤੇ ਆਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ, ਤਾਂ ਉਨ੍ਹਾਂ ਭਿਆਨਕ ਗੱਲਾਂ ਨੂੰ ਨਾ ਸਿਖਣਾ ਜਿਹੜੀਆਂ ਉੱਥੇ ਹੋਰਨਾਂ ਕੌਮਾਂ ਦੇ ਲੋਕ ਕਰਦੇ ਹਨ।10 ਆਪਣੇ ਪੁੱਤਰਾਂ ਧੀਆਂ ਨੂੰ ਆਪਣੀਆਂ ਜਗਵੇਦੀਆਂ ਉੱਤੇ ਸਾੜਕੇ ਬਲੀਆਂ ਨਹੀਂ ਚੜ੍ਹਾਉਣੀਆਂ। ਕਿਸੇ ਜੋਤਸ਼ੀ ਨੂੰ ਜਾਂ ਕਿਸੇ ਭੂਤ-ਮ੍ਰਿਤ ਜਾਂ ਸਿਆਣੇ ਨੂੰ ਪੁੱਛਕੇ ਇਹ ਜਾਨਣ ਦੀ ਕੋਸ਼ਿਸ਼ ਨਾ ਕਰਨਾ ਕਿ ਭਵਿੱਖ ਵਿੱਚ ਕੀ ਵਾਪਰੇਗਾ। 11 ਕਿਸੇ ਵੀ ਵਿਅਕਤੀ ਨੂੰ ਹੋਰਨਾ ਉੱਤੇ ਜਾਦੂ ਨਾ ਕਰਨ ਦਿਉ। ਕਿਸੇ ਨੂੰ ਵੀ ਮਦਦ ਲਈ ਭੂਤਾਂ ਜਾਂ ਆਤਮਿਆਂ ਦੀ ਸਲਾਹ ਨਾ ਲੈਣ ਦਿਉ ਜਾਂ ਮੁਰਦਾ ਵਿਅਕਤੀ ਨਾਲ ਗੱਲ ਕਰਨ ਦੀ ਕੋਸ਼ਿਸ਼ ਨਾ ਕਰਨ ਦਿਉ। 12 ਯਹੋਵਾਹ, ਤੁਹਾਡਾ ਪਰਮੇਸ਼ੁਰ, ਜਿਉਣ ਦੇ ਇਸ ਭਿਆਨਕ ਢੰਗ ਕਾਰਣ ਹੀ ਹੋਰਨਾ ਕੌਮਾਂ ਨੂੰ ਤੁਹਾਡੇ ਇਸ ਦੇਸ਼ ਵਿੱਚੋਂ ਬਾਹਰ ਕੱਢ ਰਿਹਾ ਹੈ

ਲੇਵੀਆਂ ਦੀ ਪੋਥੀ 19:26
26 ਤੁਹਾਨੂੰ ਕੋਈ ਵੀ ਅਜਿਹਾ ਮਾਸ ਨਹੀਂ ਖਾਣਾ ਚਾਹੀਦਾ ਜਿਸ ਵਿੱਚ ਹਾਲੇ ਖੂਨ ਹੋਵੇ
ਤੁਹਾਨੂੰ ਭਵਿੱਖ ਦਾ ਹਾਲ ਦੱਸਣ ਲਈ ਕੋਈ ਜਾਦੂ ਜਾਂ ਕਾਲਾ ਇਲਮ ਵਰਤਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ
ਯਿਰਮਿਯਾਹ 27:9-10
ਇਸ ਲਈ ਆਪਣੇ ਨਬੀਆਂ ਦੀ ਗੱਲ ਨਾ ਸੁਣੋ, ਉਨ੍ਹਾਂ ਲੋਕਾਂ ਦੀ ਗੱਲ ਨਾ ਸੁਣੋ ਜਿਹੜੇ ਜਾਦੂ ਦੇ ਪ੍ਰਭਾਵ ਨਾਲ ਭਵਿੱਖ ਬਾਣੀ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਨਾ ਸੁਣੋ ਜਿਹੜੇ ਆਖਦੇ ਨੇ ਕਿ ਉਹ ਸੁਪਨਿਆਂ ਦੀ ਵਿਆਖਿਆ ਕਰ ਸੱਕਦੇ ਹਨ। ਉਨ੍ਹਾਂ ਲੋਕਾਂ ਨਾਲ ਗੱਲ ਨਾ ਕਰੋ ਜਿਹੜੇ ਮੁਰਦਿਆਂ ਨਾਲ ਗੱਲਾਂ ਕਰਦੇ ਨੇ ਜਾਂ ਜਿਹੜੇ ਜਾਦੂ-ਟੂਣੇ ਕਰਦੇ ਨੇ। ਉਹ ਸਾਰੇ ਲੋਕ ਤੁਹਾਨੂੰ ਦੱਸਦੇ ਹਨ, “ਤੁਸੀਂ ਬਾਬਲ ਦੇ ਰਾਜੇ ਦੇ ਗੁਲਾਮ ਨਹੀਂ ਬਣੋਗੇ। 10 ਪਰ ਉਹ ਲੋਕ ਤੁਹਾਡੇ ਨਾਲ ਝੂਠ ਬੋਲ ਰਹੇ ਹਨ। ਉਹ ਲੋਕ ਸਿਰਫ਼ ਤੁਹਾਨੂੰ ਵਤਨੋ ਦੂਰ ਲਿਜਾਣ ਦਾ ਕਾਰਣ ਬਣਨਗੇ। ਮੈਂ ਤੁਹਾਨੂੰ ਆਪਣੇ ਘਰ ਛੱਡਣ ਲਈ ਮਜ਼ਬੂਰ ਕਰਾਂਗਾ। ਅਤੇ ਤੁਸੀਂ ਪਰਾਏ ਦੇਸ਼ ਵਿੱਚ ਜਾਕੇ ਮਰੋਗੇ

ਹਿਜ਼ਕੀਏਲ 13:18
18 ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ, ਔਰਤੋਂ ਤੁਹਾਡੇ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ, ਤੁਸੀਂ ਲੋਕਾਂ ਲਈ ਉਨ੍ਹਾਂ ਦੀਆਂ ਕਲਾਈਆਂ ਉੱਤੇ ਪਹਿਨਣ ਲਈ ਕਪੜੇ ਦੇ ਬਾਜ਼ੂਬੰਦ ਸਿਉਂਦੀਆਂ ਹੋ। ਤੁਸੀਂ ਲੋਕਾਂ ਲਈ ਸਿਰਾਂ ਤੇ ਪਹਿਨਣ ਵਾਲੇ ਖਾਸ ਪਟਕੇ ਬਣਾਉਂਦੀਆਂ ਹੋ। ਤੁਸੀਂ ਆਖਦੀਆਂ ਹੋ ਕਿ ਇਨ੍ਹਾਂ ਚੀਜ਼ਾਂ ਵਿੱਚ ਜਾਦੂਈ ਸ਼ਕਤੀ ਹੈ, ਲੋਕਾਂ ਦੇ ਜੀਵਨ ਨੂੰ ਕਾਬੂ ਕਰਨ ਦੀ। ਤੁਸੀਂ ਸਿਰਫ਼ ਆਪਣੇ-ਆਪਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਲੋਕਾਂ ਨੂੰ ਜਾਲ ਵਿੱਚ ਫ਼ਸਾਉਂਦੀਆਂ ਹੋ!

ਕੂਚ 7:11-12
11 ਇਸ ਲਈ ਰਾਜੇ ਨੇ ਆਪਣੇ ਸਿਆਣਿਆਂ ਅਤੇ ਜਾਦੂਗਰਾਂ ਨੂੰ ਬੁਲਾਇਆ। ਇਨ੍ਹਾਂ ਬੰਦਿਆਂ ਨੇ ਵੀ ਆਪਣੀਆਂ ਚੁਸਤੀਆਂ ਵਰਤੀਆਂ ਅਤੇ ਹਾਰੂਨ ਵਰਗੀ ਗੱਲ ਕਰਨ ਵਿੱਚ ਕਾਮਯਾਬ ਹੋ ਗਏ। 12 ਉਨ੍ਹਾਂ ਨੇ ਆਪਣੀਆਂ ਸੋਟੀਆਂ ਧਰਤੀ ਤੇ ਸੁੱਟੀਆਂ ਅਤੇ ਉਨ੍ਹਾਂ ਦੀਆਂ ਸੋਟੀਆਂ ਸੱਪ ਬਣ ਗਈਆਂ। ਪਰ ਫ਼ੇਰ ਹਾਰੂਨ ਦੀ ਸੋਟੀ ਨੇ ਉਨ੍ਹਾਂ ਦੀਆਂ ਸੋਟੀਆਂ ਖਾ ਲਈਆਂ

ਕੂਚ 8:16-19
16 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਤੂੰ ਆਪਣੀ ਸੋਟੀ ਚੁੱਕ ਤੇ ਧਰਤੀ ਦੀ ਧੂੜ ਉੱਤੇ ਮਾਰਨ ਲਈ ਆਖ, ਅਤੇ ਮਿਸਰ ਦੀ ਹਰ ਥਾਂ ਦੀ ਧੂੜ ਜੂਆਂ ਬਣ ਜਾਵੇਗੀ।
17 ਉਨ੍ਹਾਂ ਨੇ ਇਹੀ ਕੀਤਾ। ਹਾਰੂਨ ਨੇ ਆਪਣੇ ਹੱਥ ਵਿੱਚ ਆਪਣੀ ਸੋਟੀ ਚੁੱਕੀ ਅਤੇ ਧਰਤੀ ਦੀ ਧੂੜ ਉੱਤੇ ਮਾਰੀ, ਅਤੇ ਮਿਸਰ ਦੀ ਹਰ ਥਾਂ ਦੀ ਧੂੜ ਜੂਆਂ ਬਣ ਗਈ ਅਤੇ ਜਾਨਵਰਾਂ ਅਤੇ ਲੋਕਾਂ ਨੂੰ ਚੁਂਬੜ ਗਈਆਂ
18 ਜਾਦੂਗਰਾਂ ਨੇ ਆਪਣੇ ਕਰਤਬ ਵਰਤੇ ਅਤੇ ਉਹੋ ਕੁਝ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਧੂੜ ਵਿੱਚੋਂ ਜੂਆਂ ਨਾ ਬਣਾ ਸੱਕੇ। ਜੂਆਂ ਜਾਨਵਰਾਂ ਅਤੇ ਲੋਕਾਂ ਨੂੰ ਚੁੰਬੜ ਗਈਆਂ। 19 ਇਸ ਲਈ ਜਾਦੂਗਰਾਂ ਨੇ ਫ਼ਿਰਊਨ ਨੂੰ ਦੱਸਿਆ ਕਿ ਪਰਮੇਸ਼ੁਰ ਦੀ ਸ਼ਕਤੀ ਨੇ ਅਜਿਹਾ ਕੀਤਾ ਸੀ। ਪਰ ਫ਼ਿਰਊਨ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਉਹ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ
ਯਸਾਯਾਹ 44:24-25
24 ਯਹੋਵਾਹ ਨੇ ਤੁਹਾਨੂੰ ਸਾਜਿਆ, ਜਿਵੇਂ ਤੁਸੀਂ ਹੋ।
    ਯਹੋਵਾਹ ਨੇ ਇਹ ਕਾਰਜ ਉਦੋਂ ਕੀਤਾ ਜਦੋਂ ਹਾਲੇ ਤੁਸੀਂ ਆਪਣੀ ਮਾਂ ਦੇ ਗਰਭ ਅੰਦਰ ਸੀ।
ਯਹੋਵਾਹ ਆਖਦਾ ਹੈ, “ਮੈਂ, ਯਹੋਵਾਹ ਨੇ, ਹਰ ਸ਼ੈਅ ਸਾਜੀ!
    ਮੈਂ ਖੁਦ ਓੱਥੇ ਅਕਾਸ਼ ਰੱਖੇ ਸਨ!
    ਮੈਂ ਆਪਣੇ ਸਾਹਮਣੇ ਧਰਤੀ ਵਿਛਾਈ।
25 ਨਕਲੀ ਨਬੀ ਝੂਠ ਬੋਲਦੇ ਹਨ, ਪਰ ਯਹੋਵਾਹ ਉਨ੍ਹਾਂ ਦੇ ਝੂਠ ਨੂੰ ਗ਼ਲਤ ਸਿੱਧ ਕਰ ਦਿੰਦਾ ਹੈ। ਯਹੋਵਾਹ ਜਾਦੂ ਟੂਣੇ ਕਰਨ ਵਾਲੇ ਲੋਕਾਂ ਨੂੰ ਮੂਰਖ ਬਣਾ ਦਿੰਦਾ ਹੈ। ਯਹੋਵਾਹ ਸਿਆਣਿਆਂ ਨੂੰ ਉਲਝਣ ਵਿੱਚ ਪਾ ਦਿੰਦਾ ਹੈ। ਉਹ ਸੋਚਦੇ ਹਨ ਕਿ ਉਹ ਬਹੁਤ ਕੁਝ ਜਾਣਦੇ ਹਨ ਪਰ ਯਹੋਵਾਹ ਉਨ੍ਹਾਂ ਨੂੰ ਮੂਰੱਖਾਂ ਵਰਗੇ ਬਣਾ ਦਿੰਦਾ ਹੈ
ਲੇਵੀਆਂ ਦੀ ਪੋਥੀ 20:6
ਮੈਂ ਹਰ ਉਸ ਬੰਦੇ ਦੇ ਖਿਲਾਫ਼ ਹੋਵਾਂਗਾ ਜੋ ਮਸ਼ਵਰੇ ਲਈ ਭੂਤ ਮ੍ਰਿਤਾਂ ਤੇ ਸਿਆਣਿਆ ਕੋਲ ਜਾਂਦਾ। ਉਹ ਮੇਰੇ ਨਾਲ ਵਫ਼ਾਦਾਰ ਨਹੀਂ ਹੈ, ਇਸ ਲਈ ਮੈਂ ਉਸ ਦੇ ਖਿਲਾਫ਼ ਹੋਵਾਂਗਾ ਅਤੇ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦਿਆਂਗਾ

ਮੀਕਾਹ 5:12
12 ਬਹੁਤੀ ਦੇਰ ਤੁਹਾਡਾ ਜਾਦੂ ਨਾ ਚੱਲੇਗਾ ਤੁਹਾਡੀ
    ਭਵਿੱਖਬਾਣੀ ਕਰਨ ਵਾਲੇ ਮਨੁੱਖ ਖਤਮ ਹੋ ਜਾਣਗੇ
ਰਸੂਲਾਂ ਦੇ ਕਰਤੱਬ 13:6-11

ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ। ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸ ਦੇ ਨੇੜੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸ ਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪਰਮੇਸ਼ੁਰ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ। ਪਰ ਇਲਮਾਸ ਜਾਦੂਗਰ (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਯਿਸੂ ਤੇ ਵਿਸ਼ਵਾਸ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਸੌਲੁਸ ਪਵਿੱਤਰ ਆਤਮਾ ਨਾਲ ਭਰਪੂਰ ਸੀ (ਸੌਲੁਸ ਨੂੰ ਪੌਲੁਸ ਵੀ ਆਖਿਆ ਜਾਂਦਾ ਹੈ) ਪੌਲੁਸ ਨੇ ਇਲਮਾਸ ਵੱਲ ਵੇਖਿਆ, 10 ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ। 11 ਹੁਣ ਪ੍ਰਭੂ ਤੈਨੂੰ ਛੁਹੇਗਾ ਅਤੇ ਤੈਨੂੰ ਅੰਨ੍ਹਾ ਕਰ ਦੇਵੇਗਾ। ਕੁਝ ਦੇਰ ਲਈ ਤੂੰ ਕੁਝ ਵੀ ਦੇਖ ਨਹੀਂ ਸੱਕੇਂਗਾ, ਇੱਥੋਂ ਤੱਕ ਕਿ ਸੂਰਜ ਦੀ ਰੌਸ਼ਨੀ ਵੀ ਤੈਨੂੰ ਨਹੀਂ ਦਿਸੇਗੀ।
ਫ਼ਿਰ ਇਲਮਾਸ ਲਈ ਸਭ ਕੁਝ ਹਨੇਰਾ ਹੋ ਗਿਆ ਅਤੇ ਉਹ ਆਸੇ-ਪਾਸੇ ਕਿਸੇ ਨੂੰ ਲੱਭਣ ਲੱਗਾ ਜੋ ਉਸ ਦਾ ਹੱਥ ਫ਼ੜਕੇ ਉਸਦੀ ਅਗਵਾਈ ਕਰੇ