Wednesday, January 15, 2014

ਨੌਜਵਾਨ


                                           

                                                ਬਾਈਬਲ ਦੇ ਕੁਝ ਵਚਨ ਵਿਸ਼ਾ : ਨੌਜਵਾਨ                                                                                                   ਪੰਜਾਬੀ ਮਸੀਹ ਸੰਦੇਸ਼

ਉਪਦੇਸ਼ਕ 12:1

 ਆਪਣੀ ਜਵਾਨੀ ਦੌਰਾਨ ਹੀ ਆਪਣੇ ਸਿਰਜਣਹਾਰੇ ਨੂੰ ਯਾਦ ਕਰੋ, ਬੁਰੇ ਦਿਨਾਂ ਦੇ ਆਉਣ ਤੋਂ ਪਹਿਲਾਂ, ਜਦੋਂ ਤੁਸੀਂ ਆਖੋਂਗੇ: “ਮੈਨੂੰ ਜ਼ਿੰਦਗੀ ਵਿੱਚ ਹੋਰ ਕੋਈ ਪ੍ਰਸੰਨਤਾ ਨਹੀਂ

 1 ਤਿਮੋਥਿਉਸ ਨੂੰ 4:12

12 ਤੁਸੀਂ ਨੌਜਵਾਨ ਹੋ ਪਰ ਕਿਸੇ ਨੂੰ ਇਸ ਤਰ੍ਹਾਂ ਦਾ ਵਰਤਾਓ ਨਾ ਕਰਨ ਦਿਉ ਜਿਵੇਂ ਤੁਸੀਂ ਮਹੱਤਵਪੂਰਣ ਨਹੀਂ ਹੋ। ਉਨ੍ਹਾਂ ਲਈ ਆਪਣੇ ਭਾਸ਼ਣ ਵਿੱਚ, ਆਪਣੇ ਜ਼ਿੰਦਗੀ ਦੇ ਢੰਗ ਵਿੱਚ, ਆਪਣੇ ਪ੍ਰੇਮ ਵਿੱਚ, ਆਪਣੀ ਨਿਹਚਾ ਵਿੱਚ ਅਤੇ ਆਪਣੇ ਪਵਿੱਤਰ ਜੀਵਨ ਵਿੱਚ ਇੱਕ ਉਦਾਹਰਣ ਬਣੋ

 ਉਪਦੇਸ਼ਕ 11:9

ਇਸੇ ਲਈ ਨੌਜਵਾਨੋ, ਜਦੋਂ ਤੱਕ ਜਵਾਨ ਹੋ ਆਨੰਦ ਮਾਣੋ ਪ੍ਰਸੰਨ ਹੋਵੋ! ਉਹੀ ਕੁਝ ਕਰੋ ਜਿਸ ਲਈ ਤੁਹਾਡਾ ਦਿਲ ਤੁਹਾਡੀ ਅਗਵਾਈ ਕਰਦਾ ਹੈ ਪਰ ਚੇਤੇ ਰੱਖੋ ਕਿ ਤੁਹਾਡੇ ਹਰ ਕੰਮ ਲਈ ਪਰਮੇਸ਼ੁਰ ਤੁਹਾਡਾ ਨਿਆਂ ਕਰੇਗਾ

 ਰੋਮੀਆਂ ਨੂੰ 12:1-2

 ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸੱਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸੱਕੋਂ ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹੜੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹੜੀਆਂ ਗੱਲਾਂ ਸਹੀ ਹਨ

 ਅਫ਼ਸੀਆਂ ਨੂੰ 6:1-4

 ਬਚਿਓ, ਤੁਹਾਨੂੰ ਆਪਣੇ ਮਾਪਿਆਂ ਦੀ ਆਗਿਆ ਦੀ ਪਾਲਣਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਪ੍ਰਭੂ ਤੁਹਾਥੋਂ ਚਾਹੁੰਦਾ ਹੈ ਇਹੀ ਗੱਲ ਕਰਨ ਲਈ ਸਹੀ ਹੈ ਹੁਕਮ ਆਖਦਾ ਹੈ, “ਤੁਹਾਨੂੰ ਆਪਣੇ ਮਾਤਾ ਅਤੇ ਪਿਤਾ ਨੂੰ ਸਤਿਕਾਰਨਾ ਚਾਹੀਦਾ ਹੈ [a] ਇਹ ਪਹਿਲਾ ਹੁਕਮ ਹੈ ਜਿਸਦੇ ਨਾਲ ਇੱਕ ਆਉਂਦਾ ਹੋਇਆ ਵਾਦਾ ਹੈ ਉਹ ਵਾਇਦਾ ਹੈ; “ਫ਼ੇਰ ਤੁਹਾਡੇ ਲਈ ਸਭ ਕੁਝ ਚੰਗਾ ਹੋਵੇਗਾ ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਬਿਤਾਓਗੇ ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ

 ਕਹਾਉਤਾਂ 23:26

26 ਮੇਰੇ ਬੇਟੇ, ਜੋ ਮੈਂ ਆਖ ਰਿਹਾ ਹਾਂ ਉਸ ਨੂੰ ਧਿਆਨ ਨਾਲ ਸੁਣੋ ਮੇਰੇ ਜੀਵਨ ਨੂੰ ਆਪਣੇ ਲਈ ਇੱਕ ਮਿਸਾਲ ਬਣਾਵੋ

 ਵਿਰਲਾਪ 3:27

27 ਕਿਸੇ ਬੰਦੇ ਲਈ ਯਹੋਵਾਹ ਦਾ ਜੂਲਾ ਪਹਿਨਣਾ ਚੰਗਾ ਹੈ
    ਕਿਸੇ ਬੰਦੇ ਲਈ ਜਵਾਨੀ ਵੇਲੇ ਤੋਂ ਹੀ ਉਸ ਜੂਲੇ ਨੂੰ ਪਹਿਨਣਾ ਚੰਗਾ ਹੈ

 ਅਫ਼ਸੀਆਂ ਨੂੰ 4:29

29 ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ

 1 ਯੂਹੰਨਾ 2:15-17

15 ਦੁਨੀਆਂ ਨੂੰ ਜਾਂ ਦੁਨੀਆਂ ਵਿੱਚਲੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ। ਜੇ ਕੋਈ ਵਿਅਕਤੀ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਨਹੀਂ ਹੈ 16 ਇਹ ਦੁਨਿਆਵੀ ਗੱਲਾਂ ਮੰਦੀਆਂ ਹਨ। ਸਾਡੇ ਪਾਪੀ-ਆਪੇ ਦੀਆਂ ਇੱਛਾਵਾਂ, ਉਨ੍ਹਾਂ ਪਾਪੀ ਗੱਲਾਂ ਦੀ ਇੱਛਾ ਜਿਨ੍ਹਾਂ ਨੂੰ ਅਸੀ ਦੇਖਦੇ ਹਾਂ, ਉਨ੍ਹਾਂ ਚੀਜ਼ਾਂ ਦਾ ਬਹੁਤ ਘਮੰਡ ਕਰਨਾ ਜੋ ਸਾਡੇ ਕੋਲ ਹਨ। ਪਰ ਇਨ੍ਹਾਂ ਚੋਂ ਕੋਈ ਵੀ ਚੀਜ਼ ਪਰਮੇਸ਼ੁਰ ਪਾਸੋਂ ਨਹੀਂ ਆਈ। ਉਹ ਦੁਨੀਆਂ ਵੱਲੋਂ ਹਨ 17 ਦੁਨੀਆਂ ਅਤੇ ਉਹ ਸਾਰੀਆਂ ਚੀਜ਼ਾਂ ਵੀ ਜਿਹੜੀਆਂ ਦੁਨੀਆਂ ਵਿੱਚ ਲੋਕ ਚਾਹੁੰਦੇ ਹਨ, ਵਿਨਾਸ਼ਮਾਨ ਹਨ। ਪਰ ਉਹ ਇੱਕ ਜਿਹੜਾ ਪਰਮੇਸ਼ੁਰ ਨੂੰ ਮੰਨਦਾ ਹੈ ਸਦਾ ਜਿਉਂਦਾ ਹੈ

 1 ਕੁਰਿੰਥੀਆਂ ਨੂੰ 10:31

31 ਇਸ ਲਈ ਜੇ ਤੁਸੀਂ ਕੁਝ ਖਾਂਦੇ ਹੋ, ਜੇ ਤੁਸੀਂ ਕੁਝ ਪੀਂਦੇ ਹੋ ਜਾਂ ਜੇ ਤੁਸੀਂ ਕੁਝ ਕਰਦੇ ਹੋ, ਇਸ ਨੂੰ ਪਰਮੇਸ਼ੁਰ ਦੇ ਗੌਰਵ ਲਈ ਕਰੋ

 ਯਿਰਮਿਯਾਹ 29:13

13 ਤੁਸੀਂ ਲੋਕ ਮੇਰੀ ਤਲਾਸ਼ ਕਰੋਗੇ। ਅਤੇ ਜਦੋਂ ਤੁਸੀਂ ਪੂਰੇ ਦਿਲ ਨਾਲ ਮੇਰੀ ਤਲਾਸ਼ ਕਰੋਗੇ ਤੁਸੀਂ ਮੈਨੂੰ ਲੱਭ ਲਵੋਗੇ

 1 ਕੁਰਿੰਥੀਆਂ ਨੂੰ 6:9-10

9-10 ਤੁਹਾਨੂੰ ਪਤਾ ਹੈ ਕਿ ਜੋ ਦੁਸ਼ਟ ਕਰਨੀਆਂ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਹਿੱਸਾ ਪ੍ਰਾਪਤ ਨਹੀਂ ਕਰਨਗੇ। ਮੂਰਖ ਨਾ ਬਣੋ। ਇਹੀ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਹਿੱਸਾ ਪ੍ਰਾਪਤ ਨਹੀਂ ਹੋਵੇਗਾ: ਉਹ, ਜੋ ਜਿਨਸੀ ਪਾਪ ਕਰਦੇ ਹਨ, ਉਹ, ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ, ਉਹ ਲੋਕ, ਜਿਹੜੇ ਬਦਕਾਰੀ ਕਰਦੇ ਹਨ, ਉਹ ਆਦਮੀ ਜਿਹੜੇ ਆਪਣੇ ਸਰੀਰ ਹੋਰਨਾਂ ਆਦਮੀਆਂ ਨੂੰ ਜਿਨਸੀ ਵਰਤੋਂ ਕਰਨ ਲਈ ਭੇਟ ਕਰਦੇ ਹਨ ਜਾਂ ਉਹ ਜਿਹੜੇ ਹੋਰਨਾਂ ਆਦਮੀਆਂ ਨਾਲ ਜਿਨਸੀ ਪਾਪ ਕਰਦੇ ਹਨ, ਉਹ, ਜੋ ਚੋਰੀ ਕਰਦੇ ਹਨ, ਜੋ ਖੁਦਗਰਜ਼ ਹਨ, ਸ਼ਰਾਬੀ ਹਨ, ਉਹ, ਜੋ ਹੋਰਨਾਂ ਲੋਕਾਂ ਨੂੰ ਮੰਦਾ ਬੋਲਦੇ ਹਨ, ਅਤੇ ਉਹ ਲੋਕ, ਜਿਹੜੇ ਧੋਖਾ ਦਿੰਦੇ ਹਨ

 ਮੱਤੀ 5:28

28 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਬੁਰੀ ਇੱਛਾ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁੱਕਿਆ ਹੈ

 ਲੇਵੀਆਂ ਦੀ ਪੋਥੀ 19:28

28 ਤੁਹਾਨੂੰ ਮੁਰਦਾ ਲੋਕਾਂ ਨੂੰ ਚੇਤੇ ਕਰਨ ਲਈ ਜਿਸਮ ਉੱਤੇ ਜ਼ਖਮ ਨਹੀਂ ਬਨਾਉਣੇ ਚਾਹੀਦੇ। ਤੁਹਾਨੂੰ ਆਪਣੇ ਜਿਸਮ ਉੱਤੇ ਤੰਦੋਲੇ ਨਹੀਂ ਗੁਦਵਾਉਣੇ ਚਾਹੀਦੇ। ਮੈਂ ਯਹੋਵਾਹ ਹਾਂ


ਉਪਦੇਸ਼ਕ 12:1; 1 ਤਿਮੋਥਿਉਸ ਨੂੰ 4:12; ਉਪਦੇਸ਼ਕ 11:9; ਰੋਮੀਆਂ ਨੂੰ 12:1-2; ਅਫ਼ਸੀਆਂ ਨੂੰ 6:1-4; ਕਹਾਉਤਾਂ 23:26; ਵਿਰਲਾਪ 3:27; ਅਫ਼ਸੀਆਂ ਨੂੰ 4:29; 1 ਯੂਹੰਨਾ 2:15-17; 1 ਕੁਰਿੰਥੀਆਂ ਨੂੰ 10:31; ਯਿਰਮਿਯਾਹ 29:13; 1 ਕੁਰਿੰਥੀਆਂ ਨੂੰ 6:9-10; ਮੱਤੀ 5:28; ਲੇਵੀਆਂ ਦੀ ਪੋਥੀ 19:28;