Sunday, January 19, 2014

ਯਿਸ਼ੂ ਮਸੀਹ ਨੂੰ ਕਬੂਲ ਕਰਨਾ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਯਿਸ਼ੂ ਮਸੀਹ ਨੂੰ ਕਬੂਲ ਕਰਨਾ  
                                                        ਪੰਜਾਬੀ ਮਸੀਹ ਸੰਦੇਸ਼

ਯੂਹੰਨਾ 1:12

12 ਕੁਝ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ

 

ਕੁਲੁੱਸੀਆਂ ਨੂੰ 2:6

ਤੁਸੀਂ ਯਿਸੂ ਮਸੀਹ ਨੂੰ ਪ੍ਰਭੂ ਵਾਂਗ ਕਬੂਲ ਕੀਤਾ। ਇਸ ਲਈ ਉਸ ਵਿੱਚ ਜਿਉਣਾ ਜਾਰੀ ਰੱਖੋ

 

ਯੂਹੰਨਾ 13:20

20 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।

 

ਮੱਤੀ 10:40

40 ਜੋ ਕੋਈ ਤੁਹਾਨੂੰ ਕਬੂਲਦਾ ਹੈ ਉਹ ਮੈਨੂੰ ਕਬੂਲਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ

 

ਮੱਤੀ 18:5

ਅਤੇ ਜੋ ਕੋਈ ਵੀ ਇਸ ਤਰ੍ਹਾਂ ਇੱਕ ਛੋਟੇ ਬੱਚੇ ਨੂੰ ਮੇਰੇ ਨਾਂ ਵਿੱਚ ਕਬੂਲਦਾ, ਉਹ ਮੈਨੂੰ ਕਬੂਲਦਾ ਹੈ

 

ਮਰਕੁਸ 9:37

37 ਜੇਕਰ ਕੋਈ ਮੇਰੇ ਨਾਂ ਦੇ ਕਾਰਣ ਅਜਿਹੇ ਬਾਲਕ ਦਾ ਸਵਾਗਤ ਕਰਦਾ ਹੈ ਤਾਂ ਉਹ ਮੇਰਾ ਸਵਾਗਤ ਕਰਦਾ ਹੈ, ਅਤੇ ਉਹ ਜੋ ਮੇਰਾ ਸਵਾਗਤ ਕਰਦਾ ਹੈ, ਉਹ ਉਸ ਦਾ ਸਵਾਗਤ ਕਰਦਾ ਜਿਸ ਨੇ ਮੈਨੂੰ ਭੇਜਿਆ ਹੈ।

 

ਲੂਕਾ 9:48

48 ਜੇ ਕੋਈ ਵੀ ਮੇਰੇ ਨਾਮ ਤੇ ਇਸ ਛੋਟੇ ਬਾਲਕ ਨੂੰ ਕਬੂਲ ਕਰਦਾ ਹੈ ਤਾਂ ਉਹ ਮੈਨੂੰ ਕਬੂਲ ਕਰ ਲੈਂਦਾ ਹੈ। ਜੇਕਰ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਜੋ ਕੋਈ ਵੀ ਤੁਹਾਡੇ ਵਿੱਚੋਂ ਸਭ ਤੋਂ ਵੱਧ ਨਿਮਰਤਾ ਵਾਲਾ ਹੈ ਉਹੀ ਸਭ ਤੋਂ ਵੱਧ ਮਹੱਤਵਪੂਰਣ ਮਨੁੱਖ ਹੈ।

 

ਲੂਕਾ 10:16

16 ਜੇਕਰ ਕੋਈ ਮਨੁੱਖ ਤੁਹਡੀ ਸੁਣਦਾ ਹੈ ਤਾਂ ਜਾਣੋ ਉਹ ਮੈਨੂੰ ਹੀ ਸੁਣਦਾ ਹੈ। ਪਰ ਜੇਕਰ ਕੋਈ ਤੁਹਾਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਮੇਰੇ ਤੋਂ ਵੀ ਇਨਕਾਰੀ ਹੁੰਦਾ ਹੈ। ਅਤੇ ਉਹ ਜੋ ਮੈਨੂੰ ਨਾਮੰਜ਼ੂਰ ਕਰਦਾ ਹੈ ਉਸ ਨੂੰ ਨਾਮੰਜ਼ੂਰ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।

 

ਯੂਹੰਨਾ 12:44

44 ਤਦ ਯਿਸੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਵਿੱਚ ਨਿਹਚਾ ਰੱਖਦਾ ਹੈ ਅਸਲ ਵਿੱਚ ਉਹ ਮੇਰੇ ਵਿੱਚ ਨਹੀਂ ਸਗੋਂ ਉਸ ਇੱਕ ਵਿੱਚ ਨਿਹਚਾ ਰੱਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ

 

ਯੂਹੰਨਾ 17:8

ਮੈਂ ਉਨ੍ਹਾਂ ਨੂੰ ਉਹ ਉਪਦੇਸ਼ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲਿਆ। ਉਨ੍ਹਾਂ ਨੇ ਸੱਚਮੁੱਚ ਇਹ ਨਿਹਚਾ ਕਰ ਲਿਆ ਕਿ ਉਹ ਉਪਦੇਸ਼ ਤੇਰੇ ਤੋਂ ਆਏ ਹਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕੀਤਾ ਕਿ ਤੂੰ ਹੀ ਮੈਨੂੰ ਭੇਜਿਆ ਹੈ

 

ਮੱਤੀ 11:14

14 ਜੇਕਰ ਤੁਸੀਂ ਉਹ ਗੱਲਾਂ ਜੋ ਸ਼ਰ੍ਹਾ ਅਤੇ ਨਬੀਆਂ ਨੇ ਆਖੀਆਂ ਹਨ, ਮੰਨੋ ਤਾਂ ਤੁਸੀਂ ਵਿਸ਼ਵਾਸ ਕਰੋਂਗੇ ਕਿ ਯੂਹੰਨਾ ਉਹੀ ਏਲੀਯਾਹ ਹੈ ਜੋ ਆਉਣ ਵਾਲਾ ਸੀ

 

ਮੱਤੀ 19:11-12

11 ਪਰ ਉਸ ਨੇ ਉਨ੍ਹਾਂ ਨੂੰ ਆਖਿਆ, “ਸਭ ਲੋਕ ਇਸ ਨੂੰ ਕਬੂਲ ਨਹੀਂ ਕਰ ਸੱਕਦੇ। ਪਰ ਸਿਰਫ਼ ਉਹ ਲੋਕ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ 12 ਇਸਦੇ ਭਿੰਨ ਕਾਰਣ ਹਨ, ਕਿ ਕੁਝ ਆਦਮੀ ਵਿਆਹ ਕਿਉਂ ਨਹੀਂ ਕਰਾਉਂਦੇ। ਕੁਝ ਮਰਦ ਬੱਚੇ ਪੈਦਾ ਕਰਨ ਦੀ ਯੋਗਤਾ ਤੋਂ ਬਿਨਾ ਪੈਦਾ ਹੁੰਦੇ ਹਨ, ਅਤੇ ਕੁਝ ਅਜਿਹੇ ਨਿਪੁੰਸੱਕ ਬਾਦ ਵਿੱਚ ਜਿੰਦਗੀ ਵਿੱਚ ਲੋਕਾਂ ਵੱਲੋਂ ਕਰ ਦਿੱਤੇ ਜਾਂਦੇ ਹਨ। ਅਤੇ ਕੁਝ ਆਦਮੀ ਵਿਆਹ ਦਾ ਖਿਆਲ ਸਵਰਗ ਦੇ ਰਾਜ ਲਈ ਤਿਆਗ ਦਿੰਦੇ ਹਨ। ਪਰ ਜਿਹੜਾ ਮਨੁੱਖ ਵਿਆਹ ਕਰਾ ਸੱਕਦਾ ਹੈ ਤਾਂ ਉਸ ਨੂੰ ਵਿਆਹ ਬਾਰੇ ਇਹ ਸਿੱਖਿਆ ਸਵੀਕਾਰ ਕਰਨੀ ਚਾਹੀਦੀ ਹੈ।

 

ਯੂਹੰਨਾ 3:33-34

33 ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਸਬੂਤ ਦਿੰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ 34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਘੱਲਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਅਸੀਮਿਤ ਆਤਮਾ ਦਿੰਦਾ ਹੈ

 

ਯੂਹੰਨਾ 1:11

11 ਉਹ ਆਪਣੇ ਘਰ ਵਿੱਚ ਆਇਆ ਸੀ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ

 

ਯੂਹੰਨਾ 3:11

11 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ। ਅਸੀ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਹ ਕਬੂਲ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ

 

ਯੂਹੰਨਾ 5:43-44

43 ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਵੋਂਗੇ 44 ਤੁਸੀਂ ਇੱਕ ਦੂਜੇ ਤੋਂ ਉਸਤਤਿ ਚਾਹੁੰਦੇ ਹੋ। ਪਰ ਤੁਸੀਂ ਉਸ ਉਸਤਤਿ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸੱਕਦੇ ਹੋ?

 

ਯੂਹੰਨਾ 6:60

60 ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣੀਆ ਅਤੇ ਆਖਿਆ, “ਇਹ ਉਪਦੇਸ਼ ਇੰਨਾ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸੱਕਦਾ ਹੈ?


ਯੂਹੰਨਾ 1:12; ਕੁਲੁੱਸੀਆਂ ਨੂੰ 2:6; ਯੂਹੰਨਾ 13:20; ਮੱਤੀ 10:40; ਮੱਤੀ 18:5; ਮਰਕੁਸ 9:37; ਲੂਕਾ 9:48; ਲੂਕਾ 10:16; ਯੂਹੰਨਾ 12:44; ਯੂਹੰਨਾ 17:8; ਮੱਤੀ 11:14; ਮੱਤੀ 19:11-12; ਯੂਹੰਨਾ 3:33-34; ਯੂਹੰਨਾ 1:11; ਯੂਹੰਨਾ 3:11; ਯੂਹੰਨਾ 5:43-44; ਯੂਹੰਨਾ 6:60