ਬਾਈਬਲ ਦੇ ਕੁਝ ਵਚਨ ਵਿਸ਼ਾ : ਹੋਰਾਂ ਨਾਲ ਦਰਪੇਸ਼ ਦੌਰਾਨ
ਪੰਜਾਬੀ ਮਸੀਹ ਸੰਦੇਸ਼
ਮੱਤੀ 18:15
15 “ਜੇਕਰ ਤੁਹਾਡਾ ਕੋਈ ਭਰਾ ਤੁਹਾਡੇ ਨਾਲ ਗਲਤ ਵਿਹਾਰ ਕਰੇ, ਤਾਂ ਤੁਸੀਂ ਉਸ ਨੂੰ ਇੱਕਲਾ ਜਾਕੇ ਸਮਝਾਓ ਕਿ ਉਸ ਨੇ ਇਹ ਕੰਮ ਗਲਤ ਕੀਤਾ ਹੈ। ਜੇਕਰ ਉਹ ਤੁਹਾਨੂੰ ਸੁਣਦਾ ਹੈ ਤਾਂ ਤੁਸੀਂ ਉਸ ਨੂੰ ਫ਼ਿਰ ਤੋਂ ਆਪਣਾ ਚੰਗਾ ਭਰਾ ਬਨਾਉਣ ਵਿੱਚ ਸਫ਼ਲ ਹੋ ਗਏ ਹੋਂ।
ਕੁਲੁੱਸੀਆਂ ਨੂੰ 3:13
13 ਇੱਕ ਦੂਸਰੇ ਨਾਲ ਨਾਰਾਜ਼ ਨਾ ਹੋਵੋ, ਸਗੋਂ ਇੱਕ ਦੂਸਰੇ ਨੂੰ ਮਾਫ਼ ਕਰ ਦਿਉ। ਜੇ ਕੋਈ ਵਿਅਕਤੀ ਤੁਹਾਡੇ ਨਾਲ ਕੁਝ ਗਲਤ ਕਰਦਾ ਹੈ, ਉਸ ਨੂੰ ਮਾਫ਼ ਕਰ ਦਿਉ। ਤੁਹਾਨੂੰ ਹੋਰਨਾਂ ਨੂੰ ਉਵੇਂ ਮੁਆਫ਼ ਕਰ ਦੇਣਾ ਚਾਹੀਦਾ ਹੈ ਜਿਵੇਂ ਪ੍ਰਭੂ ਨੇ ਤੁਹਾਨੂੰ ਮੁਆਫ਼ ਕਰ ਦਿੱਤਾ।
ਗਲਾਤੀਆਂ ਨੂੰ 6:1
ਭਰਾਵੋ ਅਤੇ ਭੈਣੋ ਤੁਹਾਡੇ ਸਮੂਹ ਵਿੱਚੋਂ ਕੋਈ ਗਲਤੀ ਕਰ ਲਵੇ। ਤੁਸਾਂ ਆਤਮਕ ਲੋਕਾਂ ਨੂੰ ਉਸ ਪਾਪ ਕਰਨ ਵਾਲੇ ਵਿਅਕਤੀ ਕੋਲ ਜਾਣਾ ਚਾਹੀਦਾ ਹੈ, ਜਿਹੜਾ ਗਲਤ ਕਰ ਰਿਹਾ ਹੈ। ਤੁਹਾਨੂੰ ਉਸਦੀ ਫ਼ੇਰ ਠੀਕ ਹੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਨਰਮਾਈ ਨਾਲ ਕਰਨਾ ਚਾਹੀਦਾ ਹੈ। ਪਰ ਹੁਸ਼ਿਆਰ ਰਹਿਣਾ। ਤੁਹਾਨੂੰ ਵੀ ਪਾਪ ਕਰਨ ਦੀ ਉਕਸਾਹਟ ਹੋ ਸੱਕਦੀ ਹੈ।
ਕਹਾਉਤਾਂ 29:11
11 ਇੱਕ ਮੂਰਖ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਪਰ ਸਿਆਣਾ ਬੰਦਾ ਧੀਰਜਵਾਨ ਹੁੰਦਾ ਹੈ ਅਤੇ ਆਪਣੇ-ਆਪ ਤੇ ਕਾਬੂ ਰੱਖਦਾ ਹੈ।
ਕਹਾਉਤਾਂ 15:1
ਨਿਮਰਤਾ ਨਾਲ ਦਿੱਤਾ ਗਿਆ ਇੱਕ ਜਵਾਬ ਕ੍ਰੋਧ ਨੂੰ ਘਟਾਉਂਦਾ ਹੈ, ਪਰ ਰੁੱਖੇ ਸ਼ਬਦ ਗੁੱਸੇ ਨੂੰ ਵੱਧਾਅ ਦਿੰਦੇ ਹਨ।
ਫ਼ਿਲਿੱਪੀਆਂ ਨੂੰ 2:3-4
3 ਖੁਦਗਰਜ਼ੀ ਜਾਂ ਖੋਖਲੇ ਘਮੰਡ ਨਾਲ ਗੱਲਾਂ ਨਾ ਕਰੋ। ਇਸਦੀ ਜਗ਼੍ਹਾ, ਨਿਮ੍ਰ ਬਣੋ ਅਤੇ ਦੂਸਰੇ ਲੋਕਾਂ ਨੂੰ ਆਪਣੇ ਆਪ ਨਾਲੋਂ ਵੱਧੇਰੇ ਬਿਹਤਰ ਕਰਾਰ ਦਿਉ। 4 ਤੁਹਾਨੂੰ ਸਾਰਿਆਂ ਨੂੰ ਕੇਵਲ ਆਪਣੇ ਹੀ ਮਾਮਲਿਆਂ ਬਾਰੇ ਨਹੀਂ ਸੋਚਣਾ ਚਾਹੀਦਾ ਸਗੋਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਬਾਰੇ ਵੀ ਸੋਚਣਾ ਚਾਹੀਦਾ।
ਅਫ਼ਸੀਆਂ ਨੂੰ 4:29
29 ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ।
ਅਫ਼ਸੀਆਂ ਨੂੰ 4:32
32 ਦਿਆਲੂ ਬਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ।
ਮੱਤੀ 18:16
16 ਪਰ ਜੇਕਰ ਉਹ ਤੁਹਾਨੂੰ ਸੁਨਣ ਤੋਂ ਇਨਕਾਰ ਕਰਦਾ ਹੈ ਤਾਂ, ਆਪਣੇ ਨਾਲ ਇੱਕ ਜਾਂ ਦੋ ਵਿਅਕਤੀਆਂ ਨੂੰ ਲੈ ਕੇ ਜਾਓ ਤਾਂ ਕਿ ਜੋ ਕੁਝ ਵੀ ਵਾਪਰੇ, ਉਸ ਬਾਰੇ ਉਹ ਦੋ ਜਾਂ ਤਿੰਨ ਵਿਅਕਤੀ ਗਵਾਹੀ ਦੇ ਸੱਕਣ।
ਮੱਤੀ 18:15; ਗਲਾਤੀਆਂ ਨੂੰ 6:1; ਕੁਲੁੱਸੀਆਂ ਨੂੰ 3:13; ਕਹਾਉਤਾਂ 29:11;
ਕਹਾਉਤਾਂ 15:1; ਫ਼ਿਲਿੱਪੀਆਂ ਨੂੰ 2:3-4;
ਅਫ਼ਸੀਆਂ ਨੂੰ 4:29; ਅਫ਼ਸੀਆਂ ਨੂੰ 4:32; ਮੱਤੀ 18:16
No comments:
Post a Comment
Note: Only a member of this blog may post a comment.